
- ਪੰਜਾਬ ਸਰਕਾਰ ਦਾ ਇੱਕੋ ਇੱਕ ਮਕਸਦ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣਾ
ਫਰੀਦਕੋਟ 15 ਅਪ੍ਰੈਲ 2025 : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਚਲਾਈ “ਪੰਜਾਬ ਸਿੱਖਿਆ ਕ੍ਰਾਂਤੀ” ਤਹਿਤ ਜਿਲ੍ਹੇ ਦੇ ਸਕੂਲਾਂ ਵਿੱਚ ਬੁਨਿਆਦੀ ਸਹੂਲਤਾਂ ਦੇ ਕੇ ਉਨ੍ਹਾਂ ਨੂੰ ਲੋਕ ਅਰਪਣ ਕਰਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਲੜੀ ਤਹਿਤ ਅੱਜ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਰਾੜ੍ਹ , ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੰਡ ਸਾਹਿਬ ਵਿਖੇ ਵੱਖ ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ । ਇਸ ਮੌਕੇ ਆਪਣੇ ਸੰਬੋਧਨ ਵਿੱਚ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸਕੂਲਾਂ ਨੂੰ ਲਗਾਤਾਰ ਬੁਨਿਆਦੀ ਸਹੂਲਤਾਂ ਨਾਲ ਲੈਸ ਕਰਕੇ ਉਨ੍ਹਾਂ ਨੂੰ ਪ੍ਰਾਈਵੇਟ ਸਕੂਲਾਂ ਤੋਂ ਵੀ ਵਧੀਆਂ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਕੂਲਾਂ ਜਿੰਨਾਂ ਨੂੰ ਪਿਛਲੀਆਂ ਸਰਕਾਰਾਂ ਦੇ ਸਮੇਂ ਵਿੱਚ ਬੰਦ ਕਰਨ ਦੀ ਗੱਲ ਚੱਲੀ ਸੀ ਉਨ੍ਹਾਂ ਨੂੰ “ਪੰਜਾਬ ਸਿੱਖਿਆ ਕ੍ਰਾਂਤੀ” ਤਹਿਤ ਅਪਗ੍ਰੇਡ ਕਰਕੇ ਪ੍ਰਾਈਵੇਟ ਸਕੂਲਾਂ ਤੋਂ ਜਿਆਦਾ ਵਧੀਆਂ ਬਣਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚ ਹੀ ਬੱਚਿਆਂ ਨੂੰ ਵਰਦੀਆਂ, ਕਿਤਾਬਾਂ ਆਦਿ ਵੀ ਦਿੱਤੀਆਂ ਜਾਂਦੀਆਂ ਹੈ। ਇਸ ਤੋਂ ਇਲਾਵਾ ਸਰਕਾਰੀ ਸਕੂਲਾਂ ਨੂੰ ਪ੍ਰੋਜੈਕਟਰ, ਪੈਨਲ ਅਤੇ ਡਿਜੀਟਲ ਸਾਇੰਸ ਲੈਬਾਂ ਨਾਲ ਵੀ ਲੈਸ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਹੁਣ ਤੱਕ ਜਿਲ੍ਹੇ ਦੇ ਸਰਕਾਰੀ ਸਕੂਲਾਂ ਤੇ ਲਗਭਗ 23 ਕਰੋੜ ਰੁਪਇਆ ਖਰਚਿਆਂ ਜਾ ਚੁੱਕਿਆ ਹੈ ਅਤੇ ਇਸ ਤੋਂ ਇਲਾਵਾ 22 ਕਰੋੜ ਦੀ ਲਾਗਤ ਨਾਲ ਪਿੰਡ ਜੰਡ ਸਾਹਿਬ ਵਿਖੇ ਸਪੋਰਟਸ ਸਕੂਲ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਇਸ ਤੋਂ ਇਲਾਵਾ ਬੀ.ਐਡ ਸਕੂਲਾਂ, ਬਰਜਿੰਦਰਾ ਕਾਲਜ, ਆਈ.ਟੀ.ਆਈ. ਤੇ ਵੱਖਰੇ ਫੰਡ ਖਰਚ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫਰੀਦਕੋਟ ਵਿੱਚ ਪਿਛਲੇ ਸਮੇਂ 300 ਕਰੇੜ ਦੇ ਕਰੀਬ ਫੰਡ ਆਏ ਹਨ, ਜਿੰਨਾਂ ਨਾਲ ਨਵੇਂ ਵਿਭਾਗ ਅਤੇ ਨਵੀਆਂ ਖੋਜਾਂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਇੱਕੋ ਇੱਕ ਮਕਸਦ ਪੰਜਾਬ ਨੂੰ ਸਿੱਖਿਆਂ ਦੇ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣਾ ਹੈ। ਉਨ੍ਹਾਂ ਦੱਸਿਆ ਕਿ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਮਰਾੜ੍ਹ ਵਿਖੇ 3.75 ਲੱਖ ਦੀ ਲਾਗਤ ਨਾਲ ਬਣੀ ਚਾਰਦੀਵਾਰੀ ਦਾ ਉਦਘਾਟਨ ਕੀਤਾ ਗਿਆ ਹੈ। ਇਸੇ ਤਰ੍ਹਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੰਡ ਸਾਹਿਬ 9.65 ਲੱਖ ਰੁਪਏ ਦੀ ਲਾਗਤ ਨਾਲ ਆਧੁਨਿਕ ਲਾਇਬ੍ਰੇਰੀ ਦਾ ਉਦਘਾਟਨ ਕੀਤਾ ਗਿਆ ਹੈ। ਇਸ ਮੌਕੇ ਰਮਨਦੀਪ ਸਿੰਘ ਚੇਅਰਮੈਨ ਮਾਰਕੀਟ ਕਮੇਟੀ ਸਾਦਿਕ, ਸ. ਅਮਰਜੀਤ ਸਿੰਘ ਪਰਮਾਰ ਹਲਕਾ ਕੁਆਰਡੀਨੇਟਰ ਸਿੱਖਿਆ ਕ੍ਰਾਂਤੀ, ਗੁਰਪ੍ਰੀਤ ਸਿੰਘ ਸਰਪੰਚ ਮਰਾੜ੍ਹ, ਬਾਬਾ ਜਸਪਾਲ ਸਿੰਘ ਪ੍ਰਧਾਨ ਐਸ.ਸੀ ਵਿੰਗ, ਸੀ.ਐਚ.ਟੀ ਹਰਪ੍ਰੀਤ ਸਿੰਘ ਮਰਾੜ, ਸੀ.ਐਚ.ਟੀ ਜੰਗ ਬਹਾਦਰ ਸਿੰਘ ਡੋਡ, ਸੀ.ਐਚ.ਟੀ ਜਸਵਿੰਦਰ ਸਿੰਘ ਸਾਦਿਕ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਕੂਲੀ ਬੱਚੇ ਤੇ ਪਿੰਡ ਵਾਸੀ ਹਾਜ਼ਰ ਸਨ।