ਕਣਕ ਦਾ ਮਿਆਰੀ ਉਤਪਾਦਨ ਅਤੇ ਵੱਧ ਤਾਪਮਾਨ ਦੇ ਪ੍ਰਭਾਵ ਤੋਂ ਬਚਾਉਣ ਲਈ ਪੋਟਾਸ਼ੀਅਮ ਨਾਈਟ੍ਰੇਟ ਦਾ ਛਿੱੜਕਾਅ ਕਰਨ ਦੀ ਜ਼ਰੂਰਤ : ਡਾ ਅਮਰੀਕ ਸਿੰਘ

  • ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀ ਟੀਮ ਵੱਲੋਂ ਵੱਖੋਂ ਵੱਖ ਪਿੰਡਾਂ ਦਾ ਦੌਰਾ ਕਰਕੇ ਕਣਕ ਦੀ ਫਸਲ ਦਾ ਲਿਆ ਜਾਇਜ਼ਾ 

ਕੋਟਕਪੂਰਾ 16 ਫ਼ਰਵਰੀ : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀ ਟੀਮ ਵੱਲੋਂ ਮੁੱਖ ਖੇਤੀਬਾੜੀ ਅਫਸਰ ਡਾ.ਅਮਰੀਕ ਸਿੰਘ ਦੀ ਅਗਵਾਈ ਹੇਠ ਬਲਾਕ ਕੋਟਕਪੂਰਾ ਦੇ ਵਾੜਾ ਦਰਾਕਾ, ਕੋਠੇ ਧਾਲੀਵਾਲ, ਖਾਰਾ ਆਦਿ ਪਿੰਡਾਂ ਦਾ ਦੌਰਾ ਕਰਕੇ ਹਾੜੀ ਦੀਆਂ ਫਸਲਾਂ ਦਾ ਜਾਇਜ਼ਾ ਲਿਆ ਅਤੇ ਕਿਸਾਨਾਂ ਵੱਲੋਂ ਫਸਲਾਂ ਤੇ ਆ ਰਹੀਆਂ ਮੁਸ਼ਕਲਾਂ ਤੋਂ ਜਾਣੂ ਕਰਵਾਇਆ। ਹੋਰਨਾਂ ਤੋਂ ਇਲਾਵਾ ਇਸ ਟੀਮ ਵਿੱਚ ਡਾ.ਗੁਰਪ੍ਰੀਤ ਸਿੰਘ ਬਲਾਕ ਖੇਤੀਬਾੜੀ ਅਫ਼ਸਰ,ਜਸਵੰਤ ਸਿੰਘ ਖੇਤੀਬਾੜੀ ਵਿਸਥਾਰ ਅਫ਼ਸਰ, ਰਾਜਾ ਸਿੰਘ ਸਹਾਇਕ ਤਕਨਾਲੋਜੀ ਪ੍ਰਬੰਧਕ ਕੁਮਾਰ ਸ਼ਾਮਿਲ ਸਨ l ਕਿਸਾਨਾਂ ਨਾਲ ਗੱਲਬਾਤ ਕਰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿ  ਮੌਸਮ ਵਿੱਚ ਆ ਰਹੇ ਬਦਲਾਅ ਕਾਰਨ ਕਣਕ ਦੀ ਫਸਲ ਦਾ ਨਿਰੰਤਰ ਨਿਰੀਖਣ ਕਰਦੇ ਰਹਿਣਾ ਚਾਹੀਦਾ ਹੈ।ਉਨਾਂ ਕਿਹਾ ਕਿ ਕਣਕ ਦੀ ਫਸਲ ਨੂੰ ਵਧਦੇ ਤਾਪਮਾਨ ਦੇ ਬੁਰੇ ਪ੍ਰਭਾਵ ਤੋਂ ਬਚਾਉਣ ਅਤੇ ਮਿਆਰੀ ਪੈਦਾਵਾਰ ਲਈ ਸਿੱਟੇ ਵਾਲਾ ਪੱਤਾ ਨਿਕਲਣ ਤੇ 4 ਕਿਲੋ ਪੋਟਾਸ਼ੀਅਮ ਸਲਫੇਟ ਪ੍ਰਤੀ ਏਕੜ ਨੂੰ 200 ਲਿਟਰ ਦੇ ਘੋਲ ਵਿੱਚ ਦੋਹਰਾ ਛਿੱੜਕਾਅ ਕਰ ਦੇਣਾ ਚਾਹੀਦਾ ਹੈ l