ਸਿਹਤ ਵਿਭਾਗ ਦੀ ਸੂਬਾ ਪੱਧਰੀ ਟੀਮ ਨੇ ਜ਼ਿਲ੍ਹੇ ਅੰਦਰ ਗੈਰ ਸੰਚਾਰੀ ਬਿਮਾਰੀਆਂ ਸਬੰਧੀ ਚੱਲ ਰਹੇ ਪ੍ਰੋਗਰਾਮ ਦਾ ਕੀਤਾ ਨਿਰੀਖਣ

ਫਤਹਿਗੜ੍ਹ ਸਾਹਿਬ , 25 ਜੁਲਾਈ 2024 : ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਵਲ ਸਰਜਨ ਨਡਾ ਦਵਿੰਦਰਜੀਤ ਕੌਰ ਦੀ ਅਗਵਾਈ ਹੇਠ  ਜਿਲੇ ਅੰਦਰ "ਨੈਸ਼ਨਲ ਪ੍ਰੋਗਰਾਮ ਫਾਰ ਪ੍ਰੀਵੈਂਸ਼ਨ ਐਂਡ ਕੰਟਰੋਲ ਆਫ ਨਾਨ ਕਮਿਊਨੀਕੇਬਲ ਡਿਜੀਜ਼" ਚਲਾਇਆ ਜਾ ਰਿਹਾ ਹੈ। ਇਸ ਪ੍ਰੋਗਰਾਮ ਤਹਿਤ ਸਿਹਤ ਵਿਭਾਗ ਵੱਲੋਂ ਆਮ ਲੋਕਾਂ ਨੂੰ ਦਿਲ ਦੇ ਰੋਗਾਂ, ਸ਼ੂਗਰ , ਸਟਰੋਕ, ਬਲੱਡ ਪ੍ਰੈਸ਼ਰ ਅਤੇ ਕੈਂਸਰ ਆਦਿ ਗੈਰ ਸੰਚਾਰੀ ਬਿਮਾਰੀਆਂ ਸਬੰਧੀ ਸਿਹਤ ਸਹੂਲਤਾਂ ਉਪਲਬਧ ਕਰਵਾਈਆਂ ਜਾ ਰਹੀਆਂ ਹਨ। ਵਿਭਾਗ ਵੱਲੋਂ ਆਮ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਇਹਨਾਂ ਸਿਹਤ ਸਹੂਲਤਾਂ ਦਾ ਨਿਰੀਖਣ ਕਰਨ ਲਈ ਸੂਬਾ ਪੱਧਰੀ ਟੀਮ ਜਿਸ ਵਿੱਚ ਨੈਸ਼ਨਲ ਕੰਸਲਟੈਂਟ ਨਾਨ ਕਮਿਊਨੀਕੇਬਲ ਡਿਜੀਜ਼ ਡਾ ਅਭਿਸ਼ੇਕ ਕਨਵਰ , ਐਨ.ਸੀ.ਡੀ ਦੇ ਸਟੇਟ ਨੋਡਲ ਅਫਸਰ ਡਾ ਸੰਦੀਪ ਗਿੱਲ, ਸਟੇਟ ਕੰਸਲਟੈਂਟ ਐਨਸੀਡੀ ਡਾ ਨਵਨੀਤ, ਮੈਡੀਕਲ ਅਫਸਰ ਡਾ ਆਸ਼ੂ, ਮੈਡਮ ਜੋਤੀ ਗੁਲੀਆ ਅਤੇ ਟੈਕਨੀਕਲ ਪਰਵੀਨ ਆਦਿ ਸ਼ਾਮਿਲ ਸਨ ਵੱਲੋਂ ਸਿਵਲ ਸਰਜਨ ਡਾ ਦਵਿੰਦਰਜੀਤ ਕੌਰ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਟੀਮ ਵੱਲੋਂ ਕਿਹਾ ਗਿਆ ਕਿ ਚੈੱਕ ਅਪ ਦੌਰਾਨ ਗੈਰ ਸੰਚਾਰੀ ਬਿਮਾਰੀਆਂ ਤੋਂ ਪੀੜਿਤ ਪਾਏ ਜਾਣ ਵਾਲੇ ਸਾਰੇ ਵਿਅਕਤੀਆਂ ਦਾ ਤੁਰੰਤ ਇਲਾਜ ਸ਼ੁਰੂ ਕੀਤਾ ਜਾਵੇ ਅਤੇ ਉਨਾਂ  ਦਾ ਕਾਰਡ ਬਣਾ ਕੇ ਪੋਰਟਲ ਤੇ ਵੀ ਅਪਲੋਡ ਕੀਤਾ ਜਾਵੇ । ਇਸ ਮੀਟਿੰਗ ਵਿੱਚ ਵੱਖ-ਵੱਖ ਸਿਹਤ ਮੁੱਦਿਆਂ ਤੇ ਵਿਚਾਰ ਵਟਾਂਦਰਾ ਕਰਨ ਉਪਰੰਤ ਟੀਮ ਵੱਲੋਂ ਜਿਲੇ ਦੇ ਵੱਖ-ਵੱਖ ਸਿਹਤ ਕੇਂਦਰਾਂ ਦਾ ਦੌਰਾ ਕੀਤਾ ਗਿਆ । ਇਸ ਦੌਰੇ ਦੌਰਾਨ ਉਨਾਂ ਸਿਹਤ ਕੇਂਦਰਾਂ ਤੇ ਗੈਰ ਸੰਚਾਰੀ ਬਿਮਾਰੀਆਂ ਸਬੰਧੀ ਰਜਿਸਟਰ ਕੀਤੇ ਮਰੀਜ਼ਾਂ ਦਾ ਡਾਟਾ , ਹਸਪਤਾਲਾਂ ਵੱਲੋਂ ਮਰੀਜ਼ਾਂ ਨੂੰ ਦਿੱਤੀ ਜਾ ਰਹੀ ਫਸਿਲਟੀ, ਹਸਪਤਾਲ ਦੇ ਵੱਖ-ਵੱਖ ਵਿਭਾਗਾਂ ਦੇ ਕੰਮਕਾਜ, ਸੰਸਥਾ ਵਿੱਚ ਦਵਾਈਆਂ ਅਤੇ ਲੋੜੀਦੇ ਸਾਜੋ ਸਮਾਨ ਦੀ ਉਪਲਬਧਤਾ ਤੋਂ ਇਲਾਵਾ ਸੰਸਥਾ ਵਿਖੇ ਇਲਾਜ ਕਰਾਉਣ ਲਈ ਆਏ ਮਰੀਜ਼ਾਂ ਨਾਲ ਗੱਲਬਾਤ ਕੀਤੀ ਅਤੇ ਉਹਨਾਂ ਨੂੰ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਤੇ ਸੰਤੁਸ਼ਟੀ ਪ੍ਰਗਟ ਕੀਤੀ। ਇਸ ਮੌਕੇ ਤੇ ਜਾਣਕਾਰੀ ਦਿੰਦਿਆਂ ਡਾ ਦਵਿੰਦਰਜੀਤ ਕੌਰ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਗੈਰ ਸੰਚਾਰੀ ਬਿਮਾਰੀਆਂ ਸਬੰਧੀ ਲੋੜਵੰਦਾਂ ਨੂੰ  ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਸਾਰਾ ਰਿਕਾਰਡ ਰੱਖਿਆ ਜਾਂਦਾ ਹੈ ਅਤੇ ਮਰੀਜ਼ਾਂ ਨੂੰ ਸਾਰੀਆਂ ਸਹੂਲਤਾਂ ਮੁਫਤ ਪ੍ਰਦਾਨ ਕੀਤੀਆਂ ਜਾਂਦੀਆਂ ਹਨ ਅਤੇ ਲੋੜ ਪੈਣ ਤੇ ਉਹਨਾਂ ਨੂੰ ਉਚੇਰੇ ਹਸਪਤਾਲਾਂ ਨੂੰ ਰੈਫਰ ਵੀ ਕੀਤਾ ਜਾਂਦਾ ਹੈ। ਉਹਨਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਇਹਨਾਂ ਮੁਫਤ ਸਿਹਤ ਸਹੂਲਤਾਂ ਦਾ ਲੋੜ ਪੈਣ ਤੇ ਵੱਧ ਤੋਂ ਵੱਧ ਲਾਭ ਉਠਾਇਆ ਜਾਵੇ। ਜਿਲਾ ਹਸਪਤਾਲ ਦਾ ਦੌਰਾ ਕਰਨ ਮੌਕੇ ਉਹਨਾਂ ਨਾਲ ਜ਼ਿਲਾ ਪਰਿਵਾਰ ਭਲਾਈ ਅਫਸਰ ਡਾ ਦਲਜੀਤ ਕੌਰ ਵੀ ਨਾਲ ਸਨ।