ਸਮਾਜ ਵਿਰੋਧੀ ਅਨਸਰਾਂ ਦੇ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ : ਐੱਸਐੱਚਓ ਰੁਪਿੰਦਰ ਕੌਰ

ਰਾਏਕੋਟ (ਮੁਹੰਮਦ ਇਮਰਾਨ) : ਲੋਕਾਂ ਦੀ ਜਾਨ ਮਾਲ ਦੀ ਰੱਖਿਆ ਕਰਨਾ ਪੁਲਸ ਦਾ ਮੁਢਲਾ ਫਰਜ ਹੈ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਨਵੇਂ ਆਏ ਥਾਣਾ ਸਦਰ ਦੇ ਐੱਸਐੱਚਓ  ਰੁਪਿੰਦਰ ਕੌਰ ਢਿੱਲੋਂ ਨੇ ਆਪਣਾ ਚਾਰਜ ਸੰਭਾਲਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਹਨਾਂ ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ੇ ਦੇ ਕਾਰੋਬਾਰੀਆਂ ਨੂੰ ਤਾੜਨਾ ਕੀਤੀ ਕਿ ਰਾਏਕੋਟ ਇਲਾਕੇ ਨੂੰ ਨਸ਼ਾ ਮੁਕਤ ਤੇ ਭੈਅ ਮੁਕਤ ਕਰਕੇ ਮਾਹੌਲ ਨੂੰ ਸ਼ਾਂਤੀਪੂਰਵਕ ਬਣਾਕੇ ਰੱਖਿਆ ਜਾਵੇਗਾ ਤੇ ਕਿਸੇ ਵੀ ਗ਼ੈਰਕਾਨੂੰਨੀ ਕੰਮ ਕਰਨ ਵਾਲੇ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਇਲਾਕੇ ‘ਚ ਚੋਰੀ, ਝਪਟਮਾਰੀ ਤੇ ਹੋਰ ਵਾਰਦਾਤਾਂ ਨੂੰ ਰੋਕਣ ਲਈ ਸਦਰ ਪੁਲਿਸ ਵਲੋਂ ਪਿੰਡਾਂ ਵਿੱਚ ਗਸ਼ਤ, ਨਾਕਾਬੰਦੀ ਦੌਰਾਨ ਚੈਕਿੰਗ ਕੀਤੀ ਜਾਵੇਗੀ।ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆ ਕਿਹਾ ਕਿ ਇਲਾਕੇ ਵਿੱਚੋਂ ਅਪਰਾਧਿਕ ਵਾਰਦਾਤਾਂ, ਚੋਰੀ, ਲੁੱਟਾਂ ਖੋਹਾਂ ਅਤੇ ਨਸ਼ੇ ਦੇ ਖਾਤਮੇ ਲਈ ਆਮ ਜਨਤਾ ਦਾ ਸਹਿਯੋਗ ਬਹੁਤ ਜ਼ਰੂਰੀ ਹੈ, ਇਸ ਲਈ ਸ਼ੱਕੀ ਵਿਅਕਤੀਆਂ ‘ਤੇ ਨਜ਼ਰ ਰੱਖੀ ਜਾਵੇ ਅਤੇ ਕਿਸੇ ਤਰ੍ਹਾਂ ਦੀ ਸ਼ੰਕਾ ਹੋਣ ‘ਤੇ ਪੁਲਿਸ ਨੂੰ ਸੂਚਿਤ ਕੀਤਾ ਜਾਵੇ ਤੇ ਕਿਸੇ ਵੀ ਸ਼ਿਕਾਇਤਕਰਤਾ ਨੂੰ ਸਮੇਂ ਸਿਰ ਪੂਰਾ ਇਨਸਾਫ ਦਿੱਤਾ ਜਾਵੇਗਾ ਅਤੇ ਮੋਹਤਵਰ ਵਿਅਕਤੀਆਂ ਨੂੰ ਪੂਰਾ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ।