ਟਿੱਪਰ ਅਤੇ ਅਲਟੋ ਕਾਰ ਵਿਚਕਾਰ ਹੋਈ ਭਿਆਨਕ ਟੱਕਰ, ਦੋ ਵਿਅਕਤੀਆਂ ਦੀ ਮੌਤ, 1 ਜਖ਼ਮੀ

ਚੁੰਨੀ, 21 ਜੂਨ 2024 : ਸ੍ਰੀ ਫਤਿਹਗੜ੍ਹ ਸਾਹਿਬ ਦੇ ਚੁੰਨੀ ਦੇ ਖੇੜੀ ਚੌਂਕ ਨਜ਼ਦੀਕ ਇੱਕ ਟਿੱਪਰ ਅਤੇ ਅਲਟੋ ਕਾਰ ਵਿਚਕਾਰ ਹੋਈ ਭਿਆਨਕ ਟੱਕਰ ਵਿੱਚ ਕਾਰ ਸਵਾਰ ਦੋ ਵਿਅਕਤੀਆਂ ਦੀ ਮੌਤ ਅਤੇ ਇੱਕ ਦੇ ਜਖ਼ਮੀ ਹੋ ਜਾਣ ਦੀ ਦੁੱਖਦਾਈ ਖਬਰ ਹੈ। ਜਖਮੀ ਨੂੰ ਇਲਾਜ ਲਈ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਭਰਤੀ ਕਰਵਾਇਆ ਗਿਆ ਹੈ। ਇਸ ਹਾਦਸੇ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀ ਸੁਖਵਿੰਦਰ ਸਿੰਘ ਨੇ ਦੱਸਿਆ ਕਿ 3 ਦੋਸਤ ਆਲਟੋ ਕਾਰ ਵਿਚ ਸਵਰ ਹੋ ਕੇ ਜਾ ਰਹੇ ਸਨ, ਜਦੋਂ ਉਹ ਖੇੜੀ ਚੌਂਕ ਦੇ ਨਜ਼ਦੀਕ ਪਹੁੰਚੇ ਤਾਂ ਟਿੱਪਰ ਨੇ ਉਨਾਂ ਦੀ ਆਲਟੋ ਕਾਰ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿੱਚ 2 ਦੋਸਤ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਹਰਵਿੰਦਰ ਸਿੰਘ ਅਤੇ ਗੁਰਵਿੰਦਰ ਸਿੰਘ ਵਜੋਂ ਹੋਈ ਹੈ। ਤੀਜੇ ਵਿਅਕਤੀ ਦੀ ਪਛਾਣ ਹਰਪ੍ਰੀਤ ਸਿੰਘ ਵਜੋਂ ਹੋਈ ਹੈ ਜੋ ਕਿ ਗੰਭੀਰ ਜ਼ਖਮੀ ਹੈ। ਉਨ੍ਹਾਂ ਦੱਸਿਆ ਕਿ ਗੰਭੀਰ ਜ਼ਖਮੀ ਹੋਏ ਹਰਪ੍ਰੀਤ ਸਿੰਘ ਨੂੰ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਤੋਂ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਦਾਖਲ ਹੈ। ਥਾਣਾ ਬਡਾਲੀ ਆਲਾ ਸਿੰਘ ਵਿਖੇ ਟਿੱਪਰ ਚਾਲਕ ਵਿਰੁੱਧ ਮੁਕੱਦਮਾ ਦਰਜ ਕਰਵਾ ਕੇ ਚੁੰਨੀ ਕਲਾਂ ਚੌਂਕੀ ਦੀ ਪੁਲਿਸ ਵੱਲੋਂ ਮਾਮਲੇ ਦੀ ਤਫਤੀਸ਼ ਕੀਤੀ ਜਾ ਰਹੀ ਹੈ।