ਦਫ਼ਤਰ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਸਰਹਿੰਦ ਵਿਖੇ ਤਿੰਨ ਦਿਨਾਂ ਕਰਮ ਛੋੜ ਹੜਤਾਲ ਸ਼ੁਰੂ ਕਰਕੇ ਧਰਨਾ ਸ਼ੁਰੂ ਕੀਤਾ ਗਿਆ

ਸ੍ਰੀ ਫ਼ਤਹਿਗੜ੍ਹ ਸਾਹਿਬ,  05 ਮਾਰਚ (ਹਰਪ੍ਰੀਤ ਸਿੰਘ ਗੁੱਜਰਵਾਲ) : ਆਪਣੀਆਂ ਸੇਵਾਵਾਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿੱਚ ਰੈਗੂਲਰ ਕਰਵਾਉਣ ਲਈ ਪਿਛਲੇ ਲਗਭਗ 16 ਸਾਲਾਂ ਤੋਂ ਸੰਘਰਸ਼ ਕਰ ਰਹੇ ਨਰੇਗਾ ਮੁਲਾਜ਼ਮਾਂ ਦੀ ਜਥੇਬੰਦੀ ਨਰੇਗਾ ਕਰਮਚਾਰੀ ਯੂਨੀਅਨ ਪੰਜਾਬ ਬਲਾਕ ਸਰਹਿੰਦ ਜ਼ਿਲ੍ਹਾ ਸ੍ਰੀ ਫਤਹਿਗੜ੍ਹ ਸਾਹਿਬ ਇਕਾਈ ਵੱਲੋਂ ਅੱਜ ਇੱਥੇ ਦਫ਼ਤਰ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਸਰਹਿੰਦ ਵਿਖੇ ਤਿੰਨ ਦਿਨਾਂ ਕਰਮ ਛੋੜ ਹੜਤਾਲ ਸ਼ੁਰੂ ਕਰਕੇ ਧਰਨਾ ਸ਼ੁਰੂ ਕੀਤਾ ਗਿਆ। ਇਸ ਸਮੇਂ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਨੇ ਪ੍ਰੈੱਸ ਨੂੰ ਬਿਆਨ ਜਾਰੀ ਕਰਦਿਆਂ ਨੇ ਕਿਹਾ ਕਿ ਸਮੇਂ-ਸਮੇਂ ਦੀਆਂ ਸਰਕਾਰਾਂ ਵੱਲੋਂ ਨਰੇਗਾ ਮੁਲਾਜ਼ਮਾਂ ਨੂੰ ਪੱਕੇ ਕਰਨ ਲਈ ਪਾਲਸੀਆਂ ਬਣਾਉਣ ਦਾ ਬਹਾਨਾ ਬਣਾ ਕੇ ਸਿਰਫ਼ ਤੇ ਸਿਰਫ਼ ਵਰਤਿਆ ਹੀ ਗਿਆ ਹੈ। ਹੈ। ਪਿਛਲੇ ਦਿਨਾਂ ਦੌਰਾਨ 26 ਫਰਵਰੀ ਤੋਂ ਸਾਰੇ ਪੰਜਾਬ ਵਿੱਚ ਸੂਬਾ ਕਮੇਟੀ ਦੇ ਫ਼ੈਸਲੇ ਸਾਰੇ ਵਿਧਾਇਕਾਂ, ਮੰਤਰੀਆਂ, ਚੇਅਰਮੈਨਾਂ ਨੂੰ ਮੰਗ ਪੱਤਰ ਦਿੱਤੇ ਗਏ। ਅੱਜ ਪੂਰੇ ਪੰਜਾਬ ਵਿੱਚ 5 ਤੋਂ 7 ਮਾਰਚ ਤੱਕ ਨਰੇਗਾ ਮੁਲਾਜ਼ਮਾਂ ਨਾਲ ਸੰਬੰਧਿਤ ਦੇ ਹਰ ਤਰ੍ਹਾਂ ਆਨਲਾਈਨ, ਆਨਲਾਈਨ ਅਤੇ ਫ਼ੀਲਡ ਦੇ ਕੰਮ ਮੁਕੰਮਲ ਬੰਦ ਕਰਕੇ ਬਲਾਕ ਪੱਧਰੀ ਰੋਸ ਧਰਨੇ ਦਿੱਤੇ ਜਾ ਰਹੇ ਹਨ। ਜੇਕਰ ਫਿਰ ਵੀ ਸਰਕਾਰ ਵੱਲੋਂ ਕੋਈ ਸੁਣਵਾਈ ਨਾ ਹੋਈ ਤਾਂ 9 ਮਾਰਚ ਨੂੰ ਪੰਜਾਬ ਪੱਧਰ ਦੀ ਮੀਟਿੰਗ ਬੁਲਾ ਕੇ ਅਗਲੀ ਰਣਨੀਤੀ ਤਿਆਰ ਕੀਤੀ ਜਾਵੇਗੀ। ਇਸ ਸਮੇਂ ਮਨਪ੍ਰੀਤ ਸਿੰਘ ਏ.ਪੀ.ਓ, ਸਵਰਨ ਸਿੰਘ, ਮੁਕੇਸ਼ ਕੁਮਾਰ, ਜਰਨੈਲ ਸਿੰਘ, ਸਤਵਿੰਦਰ ਸਿੰਘ, ਸੌਦਾਗਰ ਸਿੰਘ, ਜਸਵਿੰਦਰ ਸਿੰਘ, ਮਨਦੀਪ ਕੌਰ ਅਕਾਊਂਟੈਂਟ, ਮਨਜੋਤ ਕੌਰ, ਸੁਖਵਿੰਦਰ ਕੌਰ, ਮਨਜੀਤ ਕੌਰ, ਅਸਲਾਮ ਆਦਿ ਵੀ ਹਾਜ਼ਰ ਸਨ।