ਚੰਡੀਗੜ੍ਹ 31 ਦਸੰਬਰ : ਪੰਜਾਬ ਦੇ ਮੋਹਾਲੀ ਜ਼ਿਲ੍ਹੇ ਦੇ ਖਰੜ ਵਿੱਚ ਅਚਾਨਕ ਇੱਕ ਨਿਰਮਾਣ ਅਧੀਨ ਤਿੰਨ ਮੰਜ਼ਿਲਾ ਇਮਾਰਤ ਡਿੱਗ ਗਈ। ਇਹ ਹਾਦਸਾ ਸੈਕਟਰ 126 ਦਾ ਦੱਸਿਆ ਜਾ ਰਿਹਾ ਹੈ । ਪ੍ਰਾਪਤ ਜਾਣਕਾਰੀ ਮੁਤਾਬਕ ਇੱਥੇ ਸ਼ੋਅਰੂਮ ਬਣਾਇਆ ਜਾ ਰਿਹਾ ਸੀ। । ਪਹਿਲਾਂ ਇਮਾਰਤ ਦੀ ਛੱਤ ਡਿੱਗ ਗਈ, ਉਸਤੋਂ ਬਾਅਦ ਪੂਰੀ ਇਮਾਰਤ ਢਹਿ ਢੇਰੀ ਹੋ ਗਈ| ਮੁੱਢਲੀ ਜਾਣਕਾਰੀ ਅਨੁਸਾਰ ਇਮਾਰਤ ਦੇ ਹੇਠਾਂ 2 ਤੋਂ 3 ਮਜ਼ਦੂਰਾਂ ਦੇ ਦੱਬੇ ਹੋਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ | ਇਹ ਮਜਦੂਰ ਬਿਹਾਰ ਦੇ ਰਹਿਣ ਵਾਲੇ ਹਨ | ਹਾਲਾਂਕਿ ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਇਸ ਦੌਰਾਨ ਮੌਕੇ ‘ਤੇ ਫਾਇਰ ਬ੍ਰਿਗੇਡ ਅਤੇ ਐੱਨਡੀਆਰਐੱਫ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਹਨ। ਬਚਾਅ ਕਾਰਜ ਲਗਾਤਾਰ ਜਾਰੀ ਹੈ। ਹੁਣ ਤੱਕ 9 ਜਣਿਆਂ ਨੂੰ ਸੁਰੱਖਿਅਤ ਬਾਹਰ ਕੱਢ ਕੇ ਹਸਪਤਾਲ ਭੇਜਿਆ ਗਿਆ ਹੈ।