ਸੀ-ਪਾਈਟ ਕੈਂਪ ਲੁਧਿਆਣਾ 'ਚ ਫੌਜ (ਅਗਨੀਵੀਰ) ਅਤੇ ਪੰਜਾਬ ਪੁਲਿਸ ਦੀ ਭਰਤੀ ਲਈ ਸਿਖਲਾਈ ਸੁਰੂ

ਲੁਧਿਆਣਾ, 20 ਜੂਨ 2024 : ਸੀ-ਪਾਈਟ ਕੈਂਪ ਲੁਧਿਆਣਾ ਦੇ ਟ੍ਰੇਨਿੰਗ ਅਫਸਰ ਇੰਦਰਜੀਤ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਜਿਲ੍ਹਾ ਲੁਧਿਆਣਾ ਦੇ ਜਿਹੜੇ ਨੌਜਵਾਨ ਆਰਮੀ (ਅਗਨੀਵੀਰ) ਅਤੇ ਪੰਜਾਬ ਪੁਲਿਸ ਦੀ ਫਿਜੀਕਲ ਅਤੇ ਲਿਖਤੀ ਪੇਪਰ ਦੀ ਤਿਆਰੀ ਕਰਨਾ ਚਾਹੁੰਦੇ ਹਨ, ਸੀ-ਪਾਈਟ ਕੈਂਪ, ਆਈ.ਟੀ.ਆਈ. ਗਿੱਲ ਰੋਡ ਲੁਧਿਆਣਾ ਵਿਖੇ 24 ਜੂਨ 2024 ਤੋ 28 ਜੂਨ 2024 ਤੱਕ ਮੁਫਤ ਤਿਆਰੀ ਕਰ ਸਕਦੇ ਹਨ। ਟ੍ਰੇਨਿੰਗ ਅਫ਼ਸਰ ਨੇ ਦੱਸਿਆ ਚਾਹਵਾਨ ਯੁਵਕ ਕੈਪ ਵਿੱਚ ਆ ਕੇ ਫਿਜੀਕਲ ਅਤੇ ਲਿਖਤੀ ਪੇਪਰ ਦੀਆਂ ਕਲਾਸਾਂ ਲਾ ਸਕਦੇ ਹਨ ਤੇ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਕੈਂਪਾਂ ਦਾ ਲਾਭ ਲੈ ਸਕਦੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਨੌਜਵਾਨ ਫਿਜੀਕਲ ਅਤੇ ਲਿਖਤੀ ਟੈਸਟ ਦੀ ਸਿਖਲਾਈ ਲਈ ਜਰੂਰੀ ਦਸਤਾਵੇਜ ਦੀਆਂ ਫੋਟੋ ਕਾਪੀਆਂ ਜਿਸ ਵਿੱਚ ਆਧਾਰ ਕਾਰਡ, 10ਵੀਂ ਜਾ 12ਵੀਂ ਕਲਾਸ ਦਾ ਸਰਟੀਫਿਕੇਟ, ਜਾਤੀ ਸਰਟੀਫਿਕੇਟ ਅਤੇ ਦੋ ਪਾਸਪੋਰਟ ਸਾਈਜ ਫੋਟੋਆਂ ਨਾਲ ਕੈਂਪ ਵਿੱਚ ਰਿਪੋਰਟ ਕਰ ਸਕਦੇ ਹਨ। ਸੀ-ਪਾਈਟ ਕੈਂਪ ਲੁਧਿਆਣਾ ਦੇ ਟ੍ਰੇਨਿੰਗ ਅਫਸਰ ਇੰਦਰਜੀਤ ਕੁਮਾਰ ਨੇ ਇਹ ਵੀ ਦੱਸਿਆ ਕਿ ਟ੍ਰੇਨਿੰਗ ਦੌਰਾਨ ਯੁਵਕਾਂ ਨੂੰ ਰਿਹਾਇਸ ਅਤੇ ਖਾਣਾ ਪੰਜਾਬ ਸਰਕਾਰ ਵੱਲੋਂ ਮੁਫਤ ਦਿੱਤਾ ਜਾਵੇਗਾ। ਵਧੇਰੇ ਜਾਣਕਾਰੀ ਲਈ 78885-86296 ਅਤੇ 81988-00853 'ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।