’ਖੇਡਾਂ ਵਤਨ ਪੰਜਾਬ ਦੀਆਂ 2024 ਸੀਜ਼ਨ-3 ਤਹਿਤ ਜਿਲ੍ਹਾ ਪੱਧਰੀ ਖੇਡਾਂ ਉਮਰ ਵਰਗ ਅੰ.21 ਅਤੇ ਅੰ.21-30 ਦੇ ਨਤੀਜੇ ਰਹੇ ਸ਼ਾਨਦਾਰ’’

ਸ੍ਰੀ ਮੁੁਕਤਸਰ ਸਾਹਿਬ 21 ਸਤੰਬਰ 2024 : ਸ੍ਰੀਮਤੀ ਅਨਿੰਦਰਵੀਰ ਕੌਰ ਬਰਾੜ, ਜਿਲ੍ਹਾ ਖੇਡ ਅਫਸਰ, ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਖੇਡ ਵਿਭਾਗ ਵਲੋਂ  ਜਿਲ੍ਹਾ ਪ੍ਰਸ਼ਾਸਨ ਸ੍ਰੀ ਮੁਕਤਸਰ ਸਾਹਿਬ ਅਤੇ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਖੇਡਾਂ ਵਤਨ ਪੰਜਾਬ ਦੀਆਂ 2024 ਸੀਜ਼ਨ-3 ਤਹਿਤ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਜਿਲ੍ਹਾ ਪੱਧਰੀ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ। ਉਹਨਾਂ ਦੱਸਿਆ ਕਿ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ, ਸ੍ਰੀ ਮੁਕਤਸਰ ਸਾਹਿਬ ਵਿਖੇ ਅੰ.21 ਅਤੇ ਅੰ.21-30 ਉਮਰ ਵਰਗ ਦੇ ਖੇਡ ਮੁਕਾਬਲੇ ਅੱਜ ਦੂਜੇ ਦਿਨ ਜਾਰੀ ਰਹੇ, ਜਿਸ ਵਿਚ ਖਿਡਾਰੀਆਂ ਦੇ ਨਤੀਜੇ ਬਹੁਤ ਹੀ ਸ਼ਾਨਦਾਰ ਰਹੇ।ਹੈਂਡਬਾਲ ਗੇਮ, ਅੰਡਰ-21 (ਲੜਕੇ) ਵਿਚ ਐਸਡੀ ਸਸ ਸਕੂਲ ਰੱਥੜੀਆਂ ਦੀ ਟੀਮ ਨੇ ਪਹਿਲਾ ਸਥਾਨ, ਪਿੰਡ ਭੁੱਲਰ ਦੀ ਟੀਮ ਨੇ ਦੂਜਾ ਸਥਾਨ ਅਤੇ ਪਿੰਡ ਮੱਲਣ ਦੀ ਟੀਮ ਨੇ ਤੀਜਾ ਸਥਾਨ ਹਾਸਿਲ ਕੀਤਾ। ਹੈਂਡਬਾਲ, ਅੰ.21 (ਲੜਕੀਆਂ) ਪਿੰਡ ਭੁੱਲਰ ਦੀ ਟੀਮ ਨੇ ਪਹਿਲਾ ਸਥਾਨ, ਨਿਉ ਮਾਲਵਾ ਸਕੂਲ ਮੱਲਣ ਨੇ ਦੂਜਾ ਸਥਾਨ ਅਤੇ ਐਸ.ਡੀ.ਸ.ਸ.ਸਕੂਲ ਰੱਥੜੀਆਂ ਨੇ ਤੀਜਾ ਸਥਾਨ ਹਾਸਿਲ ਕੀਤਾ। ਅਥਲੈਟਿਕਸ (ਲੜਕੀਆਂ) ਈਵੈਂਟ 1500 ਮੀਟਰ , ਉਮਰ ਵਰਗ 21-30 ਵਿਚ ਸੋਨਾ ਕੋਰ ਨੇ ਪਹਿਲਾ ਸਥਾਨ, ਕਰਮਪ੍ਰੀਤ ਕੌਰ ਨੇ ਦੂਜਾ ਸਥਾਨ ਤੇ ਸੁਖਪ੍ਰੀਤ ਕੌਰ ਨੇ ਤੀਜਾ ਸਥਾਨ ਹਾਸਿਲ ਕੀਤਾ। ਅਥਲੈਟਿਕਸ (ਲੜਕੇ) ਈਵੈਂਟ 200 ਮੀਟਰ ਅੰ.21 ਵਿਚ ਗੁਰਜੀਤ ਸਿੰਘ ਨੇ ਪਹਿਲਾ ਸਥਾਨ, ਜਸ਼ਨਦੀਪ ਸਿੰਘ ਨੇ ਦੂਜਾ ਸਥਾਨ ਅਤੇ ਗੁਰਦਾਸ ਸਿੰਘ ਨੇ ਤੀਜਾ ਸਥਾਨ ਹਾਸਿਲ ਕੀਤਾ। ਇਨ੍ਹਾਂ ਜਿਲ੍ਹਾ ਪੱਧਰੀ ਖੇਡਾਂ ਵਿੱਚ ਵਾਲੀਬਾਲ (ਸ਼ੂਟਿੰਗ/ਸਮੇਸ਼ਿੰਗ), ਖੋ-ਖੋ, ਕਬੱਡੀ (ਸਰਕਲ/ਨੈਸ਼ਨਲ), ਅਥਲੈਟਿਕਸ, ਫੁੱਟਬਾਲ, ਹੈਂਡਬਾਲ, ਚੈੱਸ, ਬੈਂਡਮਿੰਟਨ, ਬਾਸਕਿਟਬਾਲ, ਕਿੱਕ ਬਾਕਸਿੰਗ, ਬਾਕਸਿੰਗ, ਕੁਸ਼ਤੀ, ਪਾਵਰ ਲਿਫਟਿੰਗ, ਵੇਟ ਲਿਫਟਿੰਗ ਅਤੇ ਗੱਤਕਾ ਗੇਮ ਦੇ ਖੇਡ ਮੁਕਾਬਲੇ ਕਰਵਾਏ ਗਏ। ਇਸ ਮੌਕੇ ਖੇਡ ਵਿਭਾਗ ਸ੍ਰੀ ਮੁਕਤਸਰ ਸਾਹਿਬ ਦੇ ਸਮੂਹ ਕੋਚ ਕੰਵਲਜੀਤ ਸਿੰਘ ਹੈਂਡਬਾਲ ਕੋਚ, ਰਮਨਦੀਪ ਕੌਰ ਬਾਕਸਿੰਗ ਕੋਚ, ਗੁਰਸੇਵਕ ਸਿੰਘ ਕਬੱਡੀ ਕੋਚ, ਦੀਪੀ ਰਾਣੀ ਜਿਮਨਾਸਟਿਕ ਕੋਚ, ਨੀਤੀ ਹਾਕੀ ਇੰਦਰਪ੍ਰੀਤ ਕੌਰ ਹਾਕੀ ਕੋਚ, ਵਿਕਰਮਜੀਤ ਸਿੰਘ ਅਥਲੈਟਿਕਸ ਕੋਚ, ਸੁਰੇਖਾ ਕਲਰਕ, ਅੰਕੁਸ਼ ਸੇਤੀਆ ਸਟੇਨੌ ਅਤੇ ਸਿਖਿਆ ਵਿਭਾਗ ਦੇ ਸਮੂਹ ਡੀ.ਪੀ.ਈ./ਪੀ.ਟੀ.ਆਈ. ਸਿਹਤ ਵਿਭਾਗ ਦੀ ਟੀਮ, ਸਕਿਉਰਟੀ ਦੀ ਟੀਮ ਅਤੇ ਖੇਡ ਪ੍ਰੇਮੀ ਮੌਜੂਦ ਸਨ।