ਅਪ੍ਰੈਸ਼ਨ ਸੀਲ 8 ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਹਰਿਆਣਾ ਅਤੇ ਰਾਜਸਥਾਨ ਪੁਲਿਸ ਨਾਲ ਸਾਂਝੇ ਤੌਰ ’ਤੇ ਚਲਾਇਆ ਸਰਚ ਅਭਿਆਨ

  • ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਦੂਸਰੇ ਰਾਜਾਂ ਨਾਲ ਲੱਗਦੀਆਂ ਸਰਹੱਦਾਂ ਨੂੰ ਸੀਲ ਕਰਕੇ ਕੀਤੀ ਚੈਕਿੰਗ
  • ਸ਼ਰਾਰਤੀ ਅਨਸਰਾ ਨੂੰ ਬਖਸ਼ਿਆ ਨਹੀਂ ਜਾਵੇਗਾ:- ਸ਼੍ਰੀ ਤੁਸ਼ਾਰ ਗੁਪਤਾ ਆਈ.ਪੀ.ਐਸ

ਸ੍ਰੀ ਮੁਕਤਸਰ ਸਾਹਿਬ, 09 ਸਤੰਬਰ 2024 : ਸ੍ਰੀ ਗੋਰਵ ਯਾਦਵ ਆਈ.ਪੀ.ਐਸ. ਡੀ.ਜੀ.ਪੀ. ਪੰਜਾਬ ਵੱਲੋਂ ਹਰਿਆਣਾ  ਵਿੱਖੇ ਹੋ ਰਹੀਆ ਵਿਧਾਨ ਸਭਾ ਚੋਣਾਂ ਦੇ ਮੱਦੇ ਨਜ਼ਰ ਸੂਬਾ ਅੰਦਰ ਨਸ਼ਿਆਂ ਅਤੇ ਮਾੜੇ ਅਨਸਰਾਂ ਖਿਲਾਫ ਮਹਿੰਮ ਵਿੱਢੀ ਗਈ ਹੈ ਜਿਸ ਤਹਿਤ ਅੱਜ ਪੂਰੇ ਪੰਜਾਬ ਵਿੱਚ “ਅਪ੍ਰੈਸ਼ਨ ਸੀਲ 8” ਚਲਾਇਆ ਗਿਆ, ਜਿਸ ਤਹਿਤ ਪੰਜਾਬ ਦੇ ਨਾਲ ਲੱਗਦੇ ਦੂਸਰੇ ਸੂਬਿਆ ਦੀਆਂ ਲਗਦੀਆਂ ਸਰਹੱਦਾਂ ਤੇ ਨਾਕਾ ਬੰਦੀ ਕਰਕੇ ਦੂਸਰਿਆ ਸੂਬਿਆ ਦੀ ਪੁਲਿਸ ਨਾਲ ਸਾਂਝੇ ਤੌਰ ਤੇ ਚੈਕਿੰਗ ਕੀਤੀ ਗਈ। ਇਸੇ ਤਹਿਤ ਹੀ ਸ਼੍ਰੀ ਤੁਸ਼ਾਰ ਗੁਪਤਾ ਆਈ.ਪੀ.ਐਸ. ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਜੀ ਦੀ ਅਗਵਾਈ ਹੇਠ  ਸ਼੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਜਿਲਾ ਸ਼੍ਰੀ ਮੁਕਤਸਰ ਸਾਹਿਬ ਦੇ ਨਾਲ ਲੱਗਦੇ ਹਰਿਆਣਾ ਅਤੇ ਰਾਜਸਥਾਨ ਸੂਬਿਆ ਦੀਆਂ ਸਰੱਹਦਾਂ ਤੇ ਹਰਿਆਣਾ ਅਤੇ ਰਾਜਸਥਾਨ ਪੁਲਿਸ ਦੇ ਨਾਲ ਸਾਂਝੇ ਤੌਰ ਤੇ ਨਾਕਾ ਬੰਦੀ ਕਰ ਸਰਚ ਅਪ੍ਰੈਸ਼ਨ ਚਲਾਇਆ ਗਿਆ। ਇਸ ਸਰਚ ਅਪ੍ਰੈਸ਼ਨ ਦੌਰਾਨ ਸ਼੍ਰੀਮਤੀ ਦਿਪਤੀ ਗਰਗ ਐਸ.ਪੀ (ਡੱਬਵਾਲੀ), ਸ. ਜਸਪਾਲ ਸਿੰਘ ਡੀ.ਐਸ.ਪੀ (ਲੰਬੀ),  ਐਸ.ਆਈ ਕਰਮਜੀਤ ਕੌਰ ਮੁੱਖ ਅਫਸਰ ਥਾਣਾ ਕਿੱਲਿਆਂਵਾਲੀ ਸਮੇਤ ਪੁਲਿਸ ਅਧਿਕਾਰੀ/ਕ੍ਰਮਚਾਰੀ ਵੀ ਹਾਜ਼ਰ ਸਨ। ਇਸ ਮੌਕੇ ਸ਼੍ਰੀ ਤੁਸ਼ਾਰ ਗੁਪਤਾ ਆਈ.ਪੀ.ਐੱਸ ਐਸ.ਐਸ ਪੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹਰਿਆਣਾ ਵਿੱਖੇ ਹੋ ਰਹੇ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅੱਜ “ਅਪ੍ਰੈਸ਼ਨ ਸੀਲ 8” ਤਹਿਤ ਜਿਲਾ ਸ਼੍ਰੀ ਮੁਕਤਸਰ ਸਾਹਿਬ ਦੀ ਸਰਹੱਦ ਨਾਲ ਲੱਗਦੀਆ ਹਰਿਆਣਾ ਅਤੇ ਰਾਜਸਥਾਨ ਦੀਆਂ ਸਰਹੱਦਾਂ ਤੇ ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਹਰਿਆਣਾ ਅਤੇ ਰਾਜਸਥਾਨ ਪੁਲਿਸ ਵੱਲੋਂ ਸਾਂਝੇ ਤੌਰ ਤੇ ਸਰਚ ਅਪਰੇਸ਼ਨ ਚਲਾਇਆ ਗਿਆ, ਉਹਨਾਂ ਦੱਸਿਆ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਰਹੱਦਾ ਤੇ ਹਰਿਆਣਾ ਅਤੇ ਰਾਜਸਥਾਨ ਸੂਬਿਆਂ ਦੀਆਂ ਸਰਹੱਦਾਂ ਤੇ ਕੁੱਲ 19 ਨਾਕੇ ਲਗਾਏ ਗਏ ਹਨ ਜਿਨਾਂ ਵਿੱਚੋਂ 13 ਨਾਕੇ ਹਰਿਆਣਾ ਅਤੇ 06 ਨਾਕੇ ਰਾਜਸਥਾਨ ਸਰਹੱਦ ਨਾਲ ਲਗਾਏ ਗਏ ਹਨ। ਇਨਾ ਨਾਕਿਆ ਤੇ ਹਰਿਆਣਾ ਪੁਲਿਸ ਅਤੇ ਰਾਜਸਥਾਨ ਪੁਲਿਸ ਵੱਲੋਂ ਸਾਂਝੇ ਤੌਰ ਤੇ ਚੈਕਿੰਗ ਕੀਤੀ ਗਈ। ਉਹਨਾਂ ਕਿਹਾ ਕਿ ਇਸ ਚੈਕਿੰਗ ਦੌਰਾਨ  ਸਰਹੱਦ ਤੋਂ ਆਉਣ ਜਾਣ ਵਾਲੇ ਸ਼ੱਕੀ ਪੁਰਸ਼ਾ ਅਤੇ ਸ਼ੱਕੀ ਵਹੀਕਲਾਂ ਤੇ ਬਾਜ ਦੀ ਅੱਖ ਰੱਖੀ ਗਈ ਹੈ ਤਾਂ ਜੋ ਨਜਾਇਜ਼ ਸ਼ਰਾਬ, ਸਮਗਲਿੰਗ ਅਤੇ ਹਰ ਪ੍ਰਕਾਰ ਦੀ ਨਸ਼ਾ ਤਸਕਰੀ ਨੂੰ ਰੋਕਿਆ ਜਾ ਸਕੇ ਅਤੇ ਨਾਲ ਹੀ ਸ਼ੱਕੀ ਵਹੀਕਲਾਂ ਨੂੰ ਵਾਹਨ ਐਪ ਰਾਂਹੀ ਵੈਰੀਫਾਈ ਵੀ ਕੀਤਾ ਗਿਆ। ਉਨ੍ਹਾਂ ਕਿਹਾ ਇਸ ਤਰਾਂ ਦੇ ਸਰਚ ਅਪ੍ਰੈਸ਼ਨ ਅੱਗੇ ਵੀ ਇਸੇ ਤਰਾਂ ਜਾਰੀ ਰਹਿਣਗੇ ਤੇ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਤੁਸੀਂ ਕੋਈ ਜਾਣਕਾਰੀ ਸਾਂਝੀ ਕਰਨੀ ਹੈ ਤਾਂ ਸਾਡੇ ਹੈਲਪਲਾਈਨ 8054370100 ਅਤੇ ਥਾਣਾ ਕਿੱਲਿਆਂਵਾਲੀ ਦਾ ਮੋਬਾਇਲ ਨੰ. 8847062100 ਤੇ ਸੰਪਰਕ ਕਰ ਸਕਦੇ ਹੋ।