ਸਵੀਪ ਗਤੀਵਿਧੀਆਂ ਤਹਿਤ ਸਥਾਨਕ ਕੇ.ਐਮ.ਆਰ.ਡੀ ਜੈਨ ਕਾਲਜ ਦੇ ਵਿਦਿਆਰਥੀਆਂ ਨੇ ਚੋਣ ਕਮਿਸ਼ਨ ਵਲੋਂ ਤਿਆਰ ਕੀਤੀਆਂ ਡਿਜ਼ਿਟਲ ਐਪਾਂ ਕੀਤੀਆਂ ਡਾਊਨ ਲੋਡ

  • ਕਾਲਜ ਦੇ ਨੋਡਲ ਅਫ਼ਸਰ ਨੇ ਵਿਦਿਆਰਥੀਆਂ ਨੂੰ ਹੈਲਪਲਾਈਨ ਐਪ, ਸੀ-ਵਿਜਿਲ ਐਪ, ਕੇ.ਵਾਈ.ਸੀ. ਐਪ ਅਤੇ ਸਕਸ਼ਮ ਐਪ ਟੋਲ ਫ੍ਰੀ ਨੰਬਰ ਆਦਿ ਬਾਰੇ ਦਿੱਤੀ ਜਾਣਕਾਰੀ
  • ਕਿਹਾ ਕਿ ਸਕਸ਼ਮ ਐਪ ਰਾਹੀ ਦਿਵਿਆਂਗ ਵੋਟਰ ਲੈ ਸਕਦੇ ਹਨ ਹਰ ਤਰ੍ਹਾ ਦੀ ਸਹੂਲਤ

ਮਾਲੇਰਕੋਟਲਾ 29 ਮਾਰਚ : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ ਪੱਲਵੀ ਦੇ ਦਿਸ਼ਾ ਨਿਰਦੇਸ਼ਾਂ ਤੇ ਲੋਕ ਸਭਾ ਚੋਣਾਂ-2024 ਵਿੱਚ ਨੌਜਵਾਨ ਵੋਟਰਾਂ ਦੀ ਸ਼ਮੂਲੀਅਤ ਨੂੰ ਹੋਰ ਵਧਾਉਣ ਅਤੇ ਯਕੀਨੀ ਬਣਾਉਣ ਲਈ ਸਵੀਪ ਗਤੀਵਿਧੀਆਂ ਲਗਾਤਾਰ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਅੱਜ ਸਥਾਨਕ ਕੇ.ਐਮ.ਆਰ.ਡੀ ਜੈਨ ਕਾਲਜ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਚੋਣ ਕਮਿਸ਼ਨ ਵਲੋਂ ਤਿਆਰ ਕੀਤੀਆਂ ਡਿਜ਼ਿਟਲ ਐਪੀਲੇਕਸਨਾਂ ਆਪਣੇ ਆਪਣੇ ਮੋਬਾਇਲ ਫੋਨਾਂ ਤੇ ਡਾਊਨ ਲੋਡ ਕੀਤੀਆਂ। ਕਾਲਜ ਦੇ ਨੋਡਲ ਅਫ਼ਸਰ ਡਾ. ਪਾਰੁਲ ਰਾਏਜ਼ਾਦਾ ਨੇ ਕਿਹਾ ਕਿ ਭਾਰਤ ਚੋਣ ਕਮਿਸ਼ਨ ਵਲੋਂ ਵੋਟਰਾਂ ਦੀ ਸਹੂਲਤ ਲਈ ਹੈਲਪਲਾਈਨ ਐਪ, ਸੀ-ਵਿਜਿਲ ਐਪ, ਕੇ.ਵਾਈ.ਸੀ. ਐਪ ਅਤੇ ਸਕਸ਼ਮ ਐਪ ਆਦਿ ਨੂੰ ਤਿਆਰ ਕੀਤਾ ਗਿਆ ਹੈ, ਜਿਹਨਾਂ ਦਾ ਉਪਯੋਗ ਕਰਕੇ ਵੋਟਰ ਘਰ ਬੈਠੇ ਹੀ ਚੋਣਾਂ ਸਬੰਧੀ ਸਾਰੀ ਲੋੜੀਂਦੀ ਜਾਣਕਾਰੀ ਹਾਸਿਲ ਕਰ ਸਕਦੇ ਹਨ।  ਵੋਟਰ ਹੈਲਪਲਾਈਨ ਐਪ ਉਹ ਐਪ ਹੈ ਜਿਸ ਰਾਹੀਂ ਕੋਈ ਵੀ ਵੋਟਰ ਆਪਣੀ ਵੋਟ ਸਬੰਧੀ ਜਾਣਕਾਰੀ ਜਿਵੇਂ ਵੋਟਰ ਕਾਰਡ ਨੰਬਰ, ਬੂਥ ਨੰਬਰ, ਬੀ.ਐਲ.ਓ. ਦਾ ਨਾਮ ਅਤੇ ਫ਼ੋਨ ਨੰਬਰ ਸਬੰਧੀ ਜਾਣਕਾਰੀ ਲੈ ਸਕਦਾ ਹੈ, ਨਾਲ ਹੀ ਨਵੀਂ ਵੋਟ ਵੀ ਅਪਲਾਈ ਕੀਤੀ ਜਾ ਸਕਦੀ ਹੈ ਜਾਂ ਵੋਟਰ ਕਾਰਡ ਵਿੱਚ ਕੋਈ ਵੀ ਸੋਧ ਆਨਲਾਈਨ ਫ਼ਾਰਮ ਭਰ ਕੇ ਕਰਵਾਈ ਜਾ ਸਕਦੀ ਹੈ। ਕਾਲਜ ਤੋਂ ਨੋਡਲ ਅਫ਼ਸਰ ਨੇ ਹੋਰ ਦੱਸਿਆ ਕਿ ਕੇ.ਵਾਈ.ਸੀ. ਐਪ ਰਾਹੀਂ ਚੋਣ ਲੜ੍ਹ ਰਹੇ ਉਮੀਦਵਾਰਾਂ ਦੇ ਸਾਰੇ ਵੇਰਵੇ ਵੇਖੇ ਜਾ ਸਕਦੇ ਹਨ। ਸਕਸ਼ਮ ਐਪ ਦਿਵਿਯਾਂਗ ਵੋਟਰਾਂ ਲਈ ਬਣਾਈ ਗਈ ਹੈ, ਜਿਸ ਉੱਪਰ ਰਜਿਸਟਰੇਸ਼ਨ ਕਰਕੇ ਕੋਈ ਵੀ ਦਿਵਿਯਾਂਗ ਵੋਟਰ ਵੋਟਾਂ ਵਾਲੇ ਦਿਨ ਮਿਲਣ ਵਾਲੀਆਂ ਸਹੂਲਤਾਂ ਬਾਰੇ ਜਾਣ ਸਕਦਾ ਹੈ। ਐਪ ਡਾਊਨ ਲੋਡ ਕਰਨ ਉਪਰੰਤ ਕਾਲਜ ਦੀਆਂ ਕੈਪਸ ਅਬੈਸਡਰਾ ਯਾਸੀਕਾ ਅਤੇ ਤਿਸਾ ਨੇ ਕਿਹਾ ਕਿ ਇਹ ਐਪ ਕਾਫ਼ੀ ਲਾਹੇਵੰਦ ਹਨ ਅਤੇ ਉਹ ਹੋਰ ਵੀ ਦੋਸਤਾਂ ਨੂੰ ਇਸਨੂੰ ਡਾਊਨਲੋਡ ਕਰਨ ਲਈ ਪ੍ਰੇਰਿਤ ਕਰੇਗੀ। ਉਨ੍ਹਾਂ ਨੇ ਦੱਸਿਆ ਕਿ ਉਸ ਨੂੰ ਇਸ ਤੋਂ ਪਹਿਲਾਂ ਇਹਨਾਂ ਐਪਾਂ ਬਾਰੇ ਕੁੱਝ ਵੀ ਪਤਾ ਨਹੀਂ ਸੀ। ਉਸ ਨੇ ਭਾਰਤ ਚੋਣ ਕਮਿਸ਼ਨ ਵਲੋਂ ਕੀਤੇ ਜਾ ਰਹੇ ਇਹਨਾਂ ਉਪਰਾਲਿਆਂ ਲਈ ਉਹਨਾਂ ਦਾ ਧੰਨਵਾਦ ਕੀਤਾ। ਇਸੇ ਤਰ੍ਹਾਂ ਕਾਲਜ ਦੇ ਅਧਿਆਪਕਾਂ ਨੇ ਕਿਹਾ ਕਿ ਇਹ ਐਪਲੀਕੇਸ਼ਨ ਸਾਡੇ ਲਈ ਬਹੁਤ ਹੀ ਲਾਹੇਵੰਦ ਹਨ ਕਿਉਕਿ ਅਸੀ ਸੀ-ਵੀਜਲ ਐਪ ਵਰਗੀ ਐਪਲੀਕੇਸ਼ਨ ਦੀ ਮਦਦ ਨਾਲ ਬਿਨ੍ਹਾਂ ਕਿਸੇ ਡਰ ਤੋਂ ਆਦਰਸ ਚੋਣ ਜਾਬਤੇ ਦੀ ਉਲਘਣਾ ਹੋਣ ਤੇ ਸਿਕਾਇਤ ਦਰਜ ਕਰਵਾ ਸਕਦੇ ਹਾਂ ਅਤੇ ਸ਼ਿਕਾਇਤ ਦਾ ਹੱਲ ਸਿਕਾਇਤ ਦਰਜ ਹੋਣ ਤੋਂ 100 ਮਿੰਟ ਦੇ ਅੰਦਰ ਅੰਦਰ ਹੋ ਜਾਂਦਾ ਹੈ ਜੋ ਕਿ ਸ਼ਲਾਘਾਯੋਗ ਉਪਰਾਲਾ ਹੈ ਸ਼ਿਕਾਇਤ ਕਰਤਾ ਦੀ ਜਾਣਕੀ ਗੁਪਤ ਰਹਿੰਦੀ ਹੈ ।