ਟੀਕਾਕਰਨ ਤੋਂ ਵਾਂਝੇ ਬੱਚਿਆਂ ਦੀ ਪਹਿਚਾਣ ਕਰਕੇ ਟੀਕਾਕਰਨ ਜ਼ਰੂਰ ਕੀਤਾ ਜਾਵੇ : ਸਿਵਿਲ ਸਰਜਨ

  • ਟੀਕਾਕਰਨ ਗਤੀਵਿਧੀਆਂ ਹੋਰ ਮਜ਼ਬੂਤੀ ਨਾਲ ਤੇ ਨਿਯਮਿਤ ਤੌਰ `ਤੇ ਚਲਾਈਆਂ ਜਾਣ
  • ਸਿਵਿਲ ਸਰਜਨ ਡਾਕਟਰ ਚੰਦਰ ਸ਼ੇਖਰ ਵੱਲੋਂ ਸਿਹਤ ਵਿਭਾਗ ਦੇ ਅਧਿਕਾਰੀਆਂ  ਅਤੇ ਏ ਐਨ ਐਮ ਨਾਲ ਕੀਤੀ ਗਈ ਮੀਟਿੰਗ

ਫਾਜ਼ਿਲਕਾ 7 ਜੂਨ : ਸਿਵਿਲ ਸਰਜਨ ਡਾਕਟਰ ਚੰਦਰ ਸ਼ੇਖਰ ਵੱਲੋਂ  ਮੀਜ਼ਲ ਅਤੇ ਰੁਬੇਲਾ  ਅਤੇ ਬੱਚਿਆਂ ਦੇ  ਟੀਕਾ ਕਰਨ ਦੇ ਸਬੰਧ ਵਿੱਚ ਸਿਹਤ ਵਿਭਾਗ ਦੇ ਅਧਿਕਾਰੀਆਂ  ਅਤੇ ਜ਼ਿਲੇ ਦੇ ਵੱਖ ਵੱਖ  ਏ ਐਨ ਐਮ ਨਾਲ  ਮੀਟਿੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਬਿਮਾਰੀ ਦੇ ਖਾਤਮੇ ਲਈ ਨਿਰਧਾਰਤ ਟੀਚਿਆਂ ਦੀ ਪ੍ਰਾਪਤੀ ਲਈ ਟੀਕਾਕਰਨ ਮੁਹਿੰਮ ਨੂੰ ਹੋਰ ਅਸਰਦਾਰ ਕਰਨ ਬਾਰੇ ਵਿਚਾਰ ਚਰਚਾ ਕੀਤੀ ਗਈ। ਇਸ ਮੌਕੇ ਡਬਲਯੂ.ਐੱਚ.ਓ ਤੋਂ ਸਰਵੀਲੈਂਸ ਮੈਡੀਕਲ ਅਫਸਰ ਡਾ. ਮੇਘਾ ਪ੍ਰਕਾਸ਼ ਅਤੇ ਕਾਰਜਕਾਰੀ ਜਿਲਾ ਅਫਸਰ ਡਾਕਟਰ ਏਰਿਕ ਹਾਜ਼ਰ ਸਨ, ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਕਿਹਾ ਕਿ ਮੀਜਲ ਅਤੇ ਰੁਬੇਲਾ ਦੇ ਟੀਕਾਕਰਨ ਤੋਂ ਵਾਂਝੇ ਬੱਚਿਆਂ ਦੀ ਪਹਿਚਾਣ ਕਰਕੇ ਉਨ੍ਹਾਂ ਦਾ ਟੀਕਾਕਰਨ ਜ਼ਰੂਰ ਕੀਤਾ ਜਾਵੇ। ਉਹਨਾਂ ਕਿਹਾ ਕਿ ਬੱਚਿਆਂ ਦੇ ਟਿੱਕਾ ਕਰਨ ਵਿਚ ਲੋਕਾਂ ਦਾ ਵਿਸ਼ਵਾਸ ਬਣਾ ਹੈ. ਜਿਥੇ ਪ੍ਰਵਾਸੀ ਵਸੋਂ ਦਾ ਆਉਣਾ-ਜਾਣਾ ਰਹਿੰਦਾ ਹੈ ਉਸ ਖਿੱਤੇ ਵਿਚ ਟੀਕਾਕਰਨ ਗਤੀਵਿਧੀਆਂ ਹੋਰ ਮਜ਼ਬੂਤੀ ਨਾਲ ਤੇ ਨਿਯਮਿਤ ਤੌਰ `ਤੇ ਚਲਾਈਆਂ ਜਾਣ। ਉਹਨਾਂ ਕਿਹਾ ਕਿ ਟਿੱਕਾ ਕਰਨ ਦੀ ਮੀਟਿੰਗ ਕਰਨ ਦਾ ਮੰਤਵ ਇਹ ਹੈ ਕਿ ਘੱਟ ਡਾਟਾ ਵਾਲੇ ਸੈਂਟਰ ਵਿਚ ਮੁਸ਼ਕਿਲਾਂ ਨੂ ਹੱਲ ਕੀਤਾ ਜਾਵੇ ਅਤੇ ਹਾਈ ਰਿਸਕ  ਗਰਬਵਤੀ ਔਰਤਾਂ ਦੀ ਸਮੇਂ ਸਿਰ ਡਾਕਟਰ ਜਾਂਚ ਕਰਵਾਈ ਜਾਵੇ, ਡਬਲਯੂ.ਐੱਚ.ਓ ਤੋਂ ਸਰਵੀਲੈਂਸ ਮੈਡੀਕਲ ਅਫਸਰ ਡਾ. ਮੇਘਾ ਪ੍ਰਕਾਸ਼  ਨੇ ਦੱਸਿਆ ਕਿ ਇਹ ਵੈਕਸੀਨੇਸ਼ਨ 9 ਮਹੀਨੇ ਤੋਂ ਲੈ ਕੇ 5 ਸਾਲ ਦੇ ਸਾਰੇ ਬੱਚਿਆਂ ਨੂੰ ਲਗਾਉਣੀ ਬਹੁਤ ਜ਼ਰੂਰੀ ਹੈ। ਉਨ੍ਹਾ ਦੱਸਿਆ ਕਿ ਮੀਜਲ ਰੁਬੇਲਾ (ਖਸਰਾ/ਛੋਟੀ ਮਾਤਾ) ਵਾਇਰਸ ਨਾਲ ਹੋਣ ਵਾਲਾ ਇਕ ਰੋਗ ਹੈ ਅਤੇ ਬੁਖਾਰ ਨਾਲ ਸ਼ਰੀਰ `ਤੇ ਦਾਣੇ ਪੈਣੇ ਇਸ ਦਾ ਮੁੱਖ ਲੱਛਣ ਹੈ। ਇਸ ਤੋਂ ਬਚਾਅ ਲਈ 9 ਅਤੇ 18 ਮਹੀਨੇ ਦੀ ਉਮਰ ਵਿਚ ਕ੍ਰਮਵਾਰ ਦੋ ਟੀਕੇ ਲਗਵਾਏ ਜਾਣੇ ਚਾਹੀਦੇ ਹਨ। ਪਰ ਜੇਕਰ ਕਿਸੇ ਵਿਸ਼ੇਸ਼ ਹਾਲਤ ਵਿਚ ਇਹ ਟੀਕੇ ਨਹੀਂ ਲਗੇ ਤਾਂ ਵੱਧ ਤੋਂ ਵੱਧ 5 ਸਾਲ ਦੀ ਉਮਰ ਵਿਚ ਲਗਾਏ ਜਾ ਸਕਦੇ ਹਨ। ਉਨ੍ਹਾਂ ਨਵੇਂ ਉਲੀਕੇ ਗਏ ਯੂ-ਵੀਨ ਪੋਰਟਲ ਸਬੰਧੀ ਵੀ ਜਾਣਕਾਰੀ ਸਾਂਝੀ ਕੀਤੀ ਜਿਸ ਵਿਚ ਟੀਕਾਕਰਨ ਮੁਹਿੰਮ ਦਾ ਰਿਕਾਰਡ ਆਨਲਾਈਨ ਪੋਰਟਲ *ਤੇ ਰਖਿਆ ਗਿਆ ਜਿਸ ਨਾਲ ਪਾਰਦਰਸ਼ਤਾ ਵਿਚ ਹੋਰ ਵਾਧਾ ਹੋਵੇਗਾ ਤੇ ਰਿਕਾਰਡ ਦੇ ਰੱਖ-ਰਖਾਵ ਨੂੰ ਹੋਰ ਮਜ਼ਬੂਤੀ ਮਿਲੇਗੀ।  ਇਸ ਮੁਹਿੰਮ ਅਧੀਨ ਵੱਖ-ਵੱਖ ਸਬੰਧਤ ਵਿਭਾਗਾਂ ਨੂੰ ਸਮੂਲੀਅਤ ਕੀਤਾ ਜਾਵੇਗਾ। ਇਸ ਮੌਕੇ ਕਾਰਜਕਾਰੀ  ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਐਰਿਕ,  ਮਾਸ ਮੀਡੀਆ ਤੋਂ  ਦਿਵੇਸ ਕੁਮਾਰ, ਹਰਮੀਤ ਸਿੰਘ, ,  ਸ਼ਵੇਤਾ ਨਾਗਪਾਲ ਹਾਜ਼ਰ ਸਨ।