- ਡਿਪਟੀ ਕਮਿਸ਼ਨਰ ਨੇ ਸਪੌਸਰਸ਼ਿਪ ਅਤੇ ਫੋਸਟਰ ਕੇਅਰ ਦੇ ਕੇਸਾਂ ਸਬੰਧੀ ਕੀਤੀ ਮੀਟਿੰਗ
ਫਰੀਦਕੋਟ 14 ਜੂਨ : ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਦੀ ਪ੍ਰਧਾਨਗੀ ਹੇਠ ਮਿਸ਼ਨ ਵਤਸਾਲਿਆ 2022 ਤਹਿਤ ਸਪੌਸਰਸ਼ਿਪ ਅਤੇ ਫੌਸਟਰ ਕੇਅਰ ਵਾਤਸਲਿਆ ਸਕੀਮ ਸਬੰਧੀ ਅੱਜ ਇੱਕ ਅਹਿਮ ਮੀਟਿੰਗ ਕੀਤੀ ਗਈ। ਇਸ ਮੌਕੇ ਜਿਲ੍ਹਾ ਬਾਲ ਸੁਰੱਖਿਆ ਅਫ਼ਸਰ ਅਮਨਦੀਪ ਸਿੰਘ ਸੋਢੀ ਨੇ ਸਪੌਸਰਸ਼ਿਪ ਅਤੇ ਫੋਸਟਰ ਕੇਅਰ ਸਕੀਮ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ। ਉਨ੍ਹਾਂ ਦੱਸਿਆ ਕਿ ਅਣਗੌਲੇ ਅਤੇ ਅਨਾਥ ਬੱਚੇ ਜਿਹੜੇ ਦੂਜੇ ਪਰਿਵਾਰਾਂ ਨਾਲ ਰਹਿ ਰਹੇ ਹੋਣ, ਜਿਨ੍ਹਾਂ ਬੱਚਿਆਂ ਦੇ ਮਾਂ-ਬਾਪ ਕਿਸੇ ਬਿਮਾਰੀ ਕਾਰਨ ਪਾਲਨ- ਪੋਸ਼ਣ/ਪੜਾਉਣ ਵਿੱਚ ਅਸਮਰਥ ਹੋਣ, ਜਿਨ੍ਹਾਂ ਬੱਚਿਆਂ ਦੇ ਮਾਂ -ਬਾਪ ਜੇਲ੍ਹ ਵਿੱਚ ਹੋਣ, ਜਿਨ੍ਹਾਂ ਬੱਚਿਆਂ ਦੇ ਮਾਤਾ-ਪਿਤਾ ਸਰੀਰਕ ਅਤੇ ਆਰਥਿਕ ਤੌਰ ਤੇ ਪਰਵਰਿਸ਼ ਕਰਨ ਤੋਂ ਅਸਮਰੱਥ ਹੋਣ ਨੂੰ ਸਪੌਸਰਸ਼ਿਪ ਸਕੀਮ ਦਾ ਲਾਭ ਦਿੱਤਾ ਜਾਦਾ ਹੈ। ਉਨ੍ਹਾਂ ਦੱਸਿਆ ਕਿ ਮਿਸ਼ਨ ਵਾਤਸਲਿਆਂ 2022 ਤਹਿਤ ਬਿਨੈਕਾਰਾਂ ਦੀ ਆਮਦਨ ਸ਼ਹਿਰੀ ਖੇਤਰ ਲਈ 96 ਹਜ਼ਾਰ ਰੁਪਏ ਸਲਾਨਾ ਅਤੇ ਪੇਂਡੂ ਖੇਤਰ ਲਈ 72 ਹਜਾਰ ਰੁਪਏ ਸਲਾਨਾ ਤੋਂ ਵੱਧ ਨਾ ਹੋਵੇ। ਅਜਿਹੇ ਪਰਿਵਾਰਾਂ ਦੇ ਬੱਚਿਆਂ ਨੂੰ 4000/- ਰੁ: ਪ੍ਰਤੀ ਮਹੀਨਾ ਧਨ ਰਾਸ਼ੀ ਦਿੱਤੀ ਜਾਵੇਗੀ। ਉਹਨਾਂ ਵੱਲੋਂ ਏਕੀਕ੍ਰਿਤ ਬਾਲ ਸੁਰੱਖਿਆ ਯੋਜਨਾ ਦੀਆਂ ਹਦਾਇਤਾਂ ਅਨੁਸਾਰ ਪਹਿਲਾ ਤੋਂ ਚੱਲੇ ਆ ਰਹੇ 38 ਕੇਸਾਂ ਅਤੇ ਨਵੇਂ ਆਏ 16 ਕੇਸਾਂ ਬਾਰੇ ਜਾਣੂ ਕਰਵਾਇਆ ਗਿਆ। ਮੀ ਟਿੰਗ ਦੌਰਾਨ ਡਿਪਟੀ ਕਮਿਸ਼ਨ ਸ੍ਰੀ ਵਿਨੀਤ ਕੁਮਾਰ ਨੇ ਪਹਿਲਾਂ ਤੋਂ ਚੱਲੇ ਆ ਰਹੇ 38 ਕੇਸਾਂ ਨੂੰ ਜਾਰੀ ਰੱਖਣ ਲਈ ਕਿਹਾ ਅਤੇ ਨਵੇਂ ਆਏ 15 ਕੇਸਾਂ ਦੀ ਪ੍ਰਵਾਨਗੀ ਦਿੱਤੀ ਅਤੇ ਬਾਲ ਭਲਾਈ ਕਮੇਟੀ ਅਤੇ ਜਿਲ੍ਹਾ ਬਾਲ ਸੁਰੱਖਿਆ ਯੂਨਿਟ, ਫਰੀਦਕੋਟ ਵੱਲੋਂ ਸਪੌਸਰਸ਼ਿਪ ਸਬੰਧੀ ਕੀਤੇ ਜਾਦੇ ਕੰਮਾਂ ਤੇ ਸੰਤੁਸ਼ਟੀ ਜਾਹਿਰ ਕਰਦਿਆ ਭਵਿਖ ਵਿੱਚ ਵੀ ਆਪਣਾ ਕੰਮ ਤਨਦੇਹੀ ਨਾਲ ਕਰਨ ਲਈ ਪ੍ਰੇਰਿਆ, ਤਾਂ ਜੋ ਬੱਚਿਆਂ ਦੇ ਸੁਨਹਿਰੀ ਭਵਿੱਖ ਨੂੰ ਸਵਾਰਿਆ ਜਾ ਸਕੇ ।