ਮਹਿਲ ਕਲਾਂ, 4 ਜਨਵਰੀ (ਭੁਪਿੰਦਰ ਧਨੇਰ) : ਭਾਰਤੀ ਕਿਸਾਨ ਯੂਨੀਅਨ (ਓੁਗਰਾਹਾ) ਵੱਲੋਂ ਅੱਜ ਪਿੰਡ ਵਜੀਦਕੇ ਕਲਾਂ ਵਿਖੇ ਜੀਰਾ ਸਰਾਬ ਫੈਕਟਰੀ ਨੂੰ ਬੰਦ ਨਾ ਕਰਨ ਦੇ ਵਿਰੋਧ ਚ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਨਾਹਰੇਬਾਜੀ ਕੀਤੀ ਗਈ । ਇਸ ਮੌਕੇ ਯੂਨੀਅਨ ਦੇ ਆਗੂ ਰਾਜਿੰਦਰ ਸਿੰਘ ,ਮਾਸਟਰ ਦਲਵੀਰ ਸਿੰਘ ਆਦਿ ਨੇ ਕਿਹਾ ਕਿ ਜੀਰਾ ਸਰਾਬ ਫੈਕਟਰੀ ਪ੍ਦੂਸਨ ਫੈਲਾ ਰਹੀ ਹੈ ਤੇ ਫੈਕਟਰੀ ਦਾ ਗੰਦਾ ਪਾਣੀ ਧਰਤੀ ਵਿੱਚ ਪਾ ਕੇ ਪੀਣ ਵਾਲੇ ਪਾਣੀ ਨੂੰ ਜਹਿਰੀਲਾ ਕੀਤਾ ਜਾ ਰਿਹਾ ਤੇ ਜਿਸ ਨਾਲ ਭਿਆਨਕ ਬਿਮਾਰੀਆਂ ਫੈਲਣ ਦਾ ਡਰ ਬਣਿਆ ਹੋਇਆ ਹੈ। ਜਿਦ ਨੂੰ ਬੰਦ ਕਰਵਾਉਣ ਨੂੰ ਲੈ ਕੇ ਕਿਸਾਨ ਜਥੇਬੰਦੀਆ ਵੱਲੋਂ ਲਗਾਤਾਰ ਧਰਨਾ ਜਾਰੀ ਹੈ ।ਪ੍ੰਤੂ ਪੰਜਾਬ ਸਰਕਾਰ ਦੇ ਕੰਨਾਂ ਤੇ ਅਜੇ ਤੱਕ ਜੂੰਅ ਨਹੀਂ ਸਰਕੀ।ਜਿਸ ਦੇ ਵਿਰੋਧ ਚ ਮੁੱਖ ਮੰਤਰੀ ਭਗਵੰਤ ਮਾਨ ਦੇ ਪੁਤਲੇ ਫੂਕੇ ਜਾ ਰਹੇ ਹਨ। ਇਸ ਮੌਕੇ ਗੁਰਦੀਪ ਸਿੰਘ ਖਾਲਸਾ, ਬਲਜਿੰਦਰ ਸਿੰਘ ਮਿਸਰਾ,ਸਰਬਜੀਤ ਸਿੰਘ ਸ਼ਰਬਾ, ਜੋਗਿੰਦਰ ਸਿੰਘ , ਡਾ ਜਸਵੀਰ ਸਿੰਘ, ਕੁਲਵਿੰਦਰ ਸਿੰਘ, ਨੰਬਰਦਾਰ ਹਰਵਿੰਦਰ ਸਿੰਘ, ਕੇਵਲ ਸਿੰਘ, ਬਲੌਰ ਸਿੰਘ, ਦਰਸਨ ਸਿੰਘ ,ਸੇਰ ਸਿੰਘ,ਸਰੂਪ ਸਿੰਘ, ਬਲਦੇਵ ਸਿੰਘ ਆਦਿ ਹਾਜਰ ਸਨ।