ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਵੱਲੋਂ ਪੀਏਯੂ ਕਿਸਾਨ ਮੇਲੇ ਦਾ ਦੌਰਾ

ਫ਼ਤਹਿਗੜ੍ਹ ਸਾਹਿਬ : ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਖੇਤੀਬਾੜੀ ਵਿਭਾਗ ਦੇ ਇੰਚਾਰਜ਼ ਡਾ. ਜਸਪ੍ਰੀਤ ਕੌਰ ਦੀ ਅਗਵਾਈ ਵਿੱਚ ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਆਯੋਜਿਤ ਕਿਸਾਨ ਮੇਲੇ ਦਾ ਇੱਕ ਰੋਜ਼ਾ ਦੌਰਾ ਕੀਤਾ ਗਿਆ । ਇਸ ਮੇਲੇ ਦੌਰਾਨ ਵਿਦਿਆਰਥੀਆਂ ਵਲੋਂ ਵੱਖ ਵੱਖ ਸਟਾਲਾਂ ਵਿਖੇ ਜਾ ਕੇ ਖੇਤੀ ਸੰਦਾਂ ਅਤੇ ਸੁਧਰੇ ਹੋਏ ਬੀਜਾਂ ਦੀਆਂ ਕਿਸਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਪ੍ਰਾਪਤ ਕੀਤੀ ਗਈ । ਇਸ ਤੋਂ ਇਲਾਵਾ ਖੇਤੀਬਾੜੀ ਮਾਹਿਰਾਂ ਨਾਲ ਗੱਲਬਾਤ ਕਰਕੇ ਫਸਲਾਂ ਦੀ ਵਿਭਿੰਨਤਾ ਬਾਰੇ ਜਾਣਕਾਰੀ ਲਈ ਗਈ । ਇਸ ਮੌਕੇ ਪ੍ਰੋ. ਸੁਰਜੀਤ ਸਿੰਘ, ਪ੍ਰੋ. ਰਜਨਪ੍ਰੀਤ ਕੌਰ, ਪ੍ਰੋ. ਮਹਾਂਬੀਰ ਸਿੰਘ, ਪ੍ਰੋ. ਸੁਖਵੀਰ ਸਿੰਘ, ਪ੍ਰੋ. ਹਸਨਦੀਪ ਸਿੰਘ, ਰਾਜਿੰਦਰ ਸਿੰਘ ਲੈਬ ਟੈਕਨੀਸ਼ੀਅਨ, ਹਰਪ੍ਰੀਤ ਸਿੰਘ ਲੈਬ ਅਟੈਂਡੈਂਟ ਹਾਜ਼ਰ ਰਹੇ ।