ਪ੍ਰਧਾਨ ਮੰਤਰੀ ਵਿਸ਼ਵਕਰਮਾ ਸਕੀਮ ਦਾ ਵਿਆਪਕ ਦਾਇਰਾ ,18 ਸ਼ਿਲਪ ਸ਼ਾਮਲ- ਡਾ ਪੱਲਵੀ

  • ਪੀਐੱਮ ਵਿਸ਼ਵਕਰਮਾ ਸਰਟੀਫਿਕੇਟ ਅਤੇ ਪਹਿਚਾਣ ਪੱਤਰ ਦੇ ਜ਼ਰੀਏ ਵਿਸ਼ਵਕਰਮਾਵਾਂ ਨੂੰ ਮਾਨਤਾ ਪ੍ਰਦਾਨ ਕੀਤੀ ਜਾਵੇਗੀ
  • ਕਿਹਾ, ਜ਼ਿਲ੍ਹੇ ਚ ਪ੍ਰਧਾਨ ਮੰਤਰੀ ਵਿਸ਼ਵਕਰਮਾ ਯੋਜਨਾ ਦੀ ਸਰੂਆਤ,ਸਾਰਿਆਂ ਨੂੰ ਸਨਮਾਨ ਦਾ ਜੀਵਨ ਦੇਣਾ ਇਸ ਸਕੀਮ ਦਾ ਉਦੇਸ਼
  • ਕਾਰੀਗਰ ਅਤੇ ਸ਼ਿਲਪਕਾਰ ਬਗੈਰ ਕਿਸੇ ਗਾਰੰਟੀ ਤੋਂ ਘੱਟ ਵਿਆਜ ਤੇ ਲੈ ਸਕਦੇ ਨੇ 03 ਲੱਖ ਰੁਪਏ ਤੱਕ ਦਾ ਵਿੱਤੀ ਕਰਜਾ

ਮਾਲੇਰਕੋਟਲਾ 20 ਸਤੰਬਰ 2024 : ਸਰਕਾਰ ਵਲੋਂ ਪਰੰਪਰਾਗਤ ਸ਼ਿਲਪ ਵਿੱਚ ਲਗੇ ਕਾਰੀਗਰਾਂ ਅਤੇ ਸ਼ਿਲਪਕਾਰਾਂ ਨੂੰ ਪ੍ਰਧਾਨ ਮੰਤਰੀ ਵਿਸ਼ਵਕਰਮਾ ਯੋਜਨਾ ਤਹਿਤ ਵਿੱਤੀ ਅਤੇ ਤਕਨੀਕੀ ਸਹਾਇਤਾ ਪ੍ਰਦਾਨ ਕਰਨ ’ਤੇ ਨਿਰੰਤਰ ਧਿਆਨ ਕੇਂਦ੍ਰਿਤ ਕੀਤਾ ਜਾ ਰਿਹਾ ਹੈ ਤਾਂ ਜੋ ਕਾਰੀਗਰ ਅਤੇ ਸ਼ਿਲਪਕਾਰ ਆਰਥਿਕ ਰੂਪ ਤੇ ਮਜਬੂਤ ਕਰਕੇ ਸਨਮਾਨ ਦੀ ਜਿੰਦਗੀ ਬਤੀਤ ਕਰ ਸਕਣ। ਇਸ ਗੱਲ ਦੀ ਜਾਣਕਾਰੀ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਪ੍ਰਧਾਨ ਮੰਤਰੀ ਵਿਸ਼ਵਕਰਮਾ ਯੋਜਨਾ ਸਕੀਮ ਤਹਿਤ ਲਾਭਪਾਰਤੀਆਂ ਨੂੰ ਦਿੱਤੀਆਂ ਜਾਂਦੀਆਂ ਸਹੂਲਤਾਵਾਂ ਦੀ ਸਮੀਖਿਆ ਕਰਦੇ ਦਿੱਤੀ । ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਕੇਵਲ ਕਾਰੀਗਰਾਂ ਅਤੇ ਸ਼ਿਲਪਕਾਰਾਂ ਨੂੰ ਆਰਥਿਕ ਰੂਪ ਨਾਲ ਸਹਾਇਤਾ ਪ੍ਰਦਾਨ ਕਰਨਾ ਹੀ ਨਹੀਂ ਸਗੋਂ ਸਥਾਨਕ ਉਤਪਾਦਾਂ, ਕਲਾ ਅਤੇ ਸ਼ਿਲਪ ਦੇ ਜ਼ਰੀਏ ਸਦੀਆਂ ਪੁਰਾਣੀ ਪਰੰਪਰਾ, ਸੱਭਿਆਚਾਰ ਅਤੇ ਵਿਵਿਧ ਵਿਰਾਸਤ ਨੂੰ ਜੀਵਤ ਅਤੇ ਸਮ੍ਰਿੱਧ ਬਣਾਈ ਰੱਖਣਾ ਹੈ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਕਾਰੀਗਰ ਅਤੇ ਸ਼ਿਲਪਕਾਰ ਆਪਣੇ ਆਪ ਨੂੰ ਬਾਇਓਮੀਟ੍ਰਿਕ ਅਧਾਰਿਤ ਪੀ.ਐੱਮ ਵਿਸ਼ਵਕਰਮਾ ਪੋਰਟਲ ਦਾ ਉਪਯੋਗ ਕਰਕੇ ਕੌਮਨ ਸਰਵਿਸ ਸੈਂਟਰ ਦੇ ਜ਼ਰੀਏ ਵਿਸ਼ਵਕਰਮਾ ਦੀ ਮੁਫ਼ਤ ਰਜਿਸਟ੍ਰੇਸ਼ਨ ਕਰ ਸਕਦੇ ਹਨ । ਉਨ੍ਹਾਂ ਦੱਸਿਆ ਕਿ ਪੀ.ਐੱਮ ਵਿਸ਼ਵਕਰਮਾ ਸਰਟੀਫਿਕੇਟ ਅਤੇ ਪਹਿਚਾਣ-ਪੱਤਰ ਅਤੇ ਐਡਵਾਂਸ ਟ੍ਰੇਨਿੰਗ ਨਾਲ ਜੁੜੇ ਸਕਿੱਲ ਅੱਪਗ੍ਰੇਡੇਸ਼ਨ, 15,000 ਰੁਪਏ ਦਾ ਟੂਲਕਿਟ ਪ੍ਰੋਤਸਾਹਨ, 5 ਪ੍ਰਤੀਸ਼ਤ ਦੀ ਰਿਆਇਤੀ ਵਿਆਜ ਦਰ ’ਤੇ 1 ਲੱਖ ਰੁਪਏ (ਪਹਿਲੀ ਕਿਸ਼ਤ) ਅਤੇ 2 ਲੱਖ ਰੁਪਏ (ਦੂਸਰੀ ਕਿਸ਼ਤ) ਤੱਕ ਕੋਲੈਟਰਲ ਮੁਕਤ ਕ੍ਰੈਡਿਟ ਸਹਾਇਤਾ, ਡਿਜੀਟਲ ਲੈਣ-ਦੇਣ ਦੇ ਲਈ ਪ੍ਰੋਤਸਾਹਨ ਅਤੇ ਮਾਰਕੀਟਿੰਗ ਸਹਾਇਤਾ ਪ੍ਰਦਾਨ ਕਰਨ ਦਾ ਉਪਬੰਧ ਹੈ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਦਾ ਉਦੇਸ਼ ਆਪਣੇ ਹੱਥਾਂ ਅਤੇ ਔਜ਼ਾਰਾਂ ਨਾਲ ਕੰਮ ਕਰਨ ਵਾਲੇ ਵਿਸ਼ਵਕਰਮਾਂ ਦੁਆਰਾ ਪਰੰਪਰਾਗਤ ਕੌਸ਼ਲ ਦੇ ਪਰਿਵਾਰ-ਅਧਾਰਿਤ ਪ੍ਰਥਾ ਨੂੰ ਮਜ਼ਬੂਤ ਬਣਾਉਣ ਅਤੇ ਪੋਸ਼ਿਤ ਕਰਨ ਦੇ ਨਾਲ ਨਾਲ ਕਾਰੀਗਰਾਂ ਅਤੇ ਸ਼ਿਲਪਕਾਰਾਂ ਦੇ ਉਤਪਾਦਾਂ ਅਤੇ ਸੇਵਾਵਾਂ ਵਿੱਚ ਸੁਧਾਰ ਕਰਨਾ ਹੈ । ਉਨ੍ਹਾਂ ਹੋਰ ਕਿਹਾ ਕਿ ਇਸ ਯੋਜਨਾ ਦਾ ਕੋਈ ਵੀ ਪੇਂਡੂ ਅਤੇ ਸ਼ਹਿਰੀ ਖੇਤਰ ਵਿੱਚ ਰਹਿਣ ਵਾਲਾ ਕਾਰੀਗਰ ਅਤੇ ਸ਼ਿਲਪਕਾਰ ਲਾਭ ਲੈ ਸਕਦਾ ਹੈ। ਇਸ ਯੋਜਨਾਂ ਤਹਿਤ  18 ਪਰੰਪਰਾਗਤ ਸ਼ਿਲਪਾਂ ਨੂੰ ਸ਼ਾਮਲ ਕੀਤਾ ਗਿਆ ਹੈ। ਜਿਸ ਵਿੱਚ ਤਰਖਾਣ ਦਾ ਕੰਮ ਕਰਨ ਵਾਲੇ ,ਟੋਕਰੀਆਂ ਬਣਾਉਣ ਵਾਲੇ ,ਕਿਸ਼ਤੀ ਨਿਰਮਾਤਾ ,ਹਥੌੜਾ ਟੂਲ ਕਿਟ ਬਣਾਉਣ ਵਾਲੇ ,ਪੱਥਰ ਦੇ ਮੂਰਤੀਕਾਰ ,ਸੁਨਿਆਰ ,ਮਿੱਟੀ ਦੇ ਭਾਂਡੇ ਬਣਾਉਣ ਵਾਲੇ ,ਮੋਚੀ, ਜੁੱਤੀਆਂ ਬਣਾਉਣ ਵਾਲੇ ,ਰਾਜ ਮਿਸਤਰੀ ,ਟੋਕਰੀ, ਝਾੜੂ ਬਣਾਉਣ ਵਾਲੇ ,ਖਿਡੌਣੇ ਬਣਾਉਣ ਵਾਲੇ , ਹੇਅਰ ਕਟਿੰਗ ਵਾਲੇ ,ਮਾਲਾ ਬਣਾਉਣ ਵਾਲੇ , ਧੋਬੀ ,ਦਰਜੀ, ਕੱਪੜੇ ਸਿਲਾਈ ,ਤਾਲੇ ਬਣਾਉਣ ਵਾਲੇ ,ਅਸਤਰਕਾਰ ਅਤੇ ਮੱਛੀ ਫੜਨ ਲਈ ਜਾਲ ਬਣਾਉਣ ਵਾਲੇ ਸ਼ਾਮਲ ਹਨ। ਉਨ੍ਹਾਂ ਜਨਰਲ ਮੈਨੇਜਰ,ਜ਼ਿਲ੍ਹਾ ਉਦਯੋਗ ਕੇਂਦਰ ਨੂੰ ਹਦਾਇਤ ਕੀਤੀ ਕਿ ਇਸ ਸਕੀਮ ਦਾ ਵੱਧ ਤੋਂ ਵੱਧ ਪ੍ਰਚਾਰ ਕੀਤਾ ਜਾਵੇ ਤਾਂ ਜੋ ਜ਼ਿਲ੍ਹੇ ਦਾ ਕੋਈ ਵੀ ਲੋੜਵੰਦ ਕਾਰੀਗਰ ਇਸ ਸਕੀਮ ਤੋਂ ਵਾਝਾ ਨਾ ਰਹਿ ਜਾਵੇ। ਉਨ੍ਹਾਂ ਜ਼ਿਲ੍ਹੇ ਦੇ ਕਾਰੀਗਰਾਂ ਅਤੇ ਸ਼ਿਲਪਕਾਰਾਂ ਨੂੰ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਪ੍ਰੇਰਿਤ ਕੀਤਾ। ਵਧੇਰੇ ਜਾਣਕਾਰੀ ਲਈ ਜਨਰਲ ਮੈਨੇਜਰ,ਜ਼ਿਲ੍ਹਾ ਉਦਯੋਗ ਕੇਂਦਰ ਨਾਲ ਸੰਪਰਕ ਕਰਨ ਲਈ ਕਿਹਾ ।