ਮਾਲਵਾ

ਬਰਨਾਲਾ ਦੀ ਜ਼ਿਮਨੀ ਚੋਣ ’ਚ ਕਾਂਗਰਸ ਦੇ ਉਮੀਦਵਾਰ ਕੁਲਦੀਪ ਸਿੰਘ ਕਾਲਾ ਢਿੱਲੋਂ ਜਿੱਤੇ
ਬਰਨਾਲਾ, 23 ਨਵੰਬਰ 2024 : ਵਿਧਾਨ ਸਭਾ ਹਲਕਾ ਬਰਨਾਲਾ ਦੀ ਜ਼ਿਮਨੀ ਚੋਣ ’ਚ ਕਾਂਗਰਸ ਦੇ ਉਮੀਦਵਾਰ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ 28226 ਵੋਟਾਂ ਹਾਸਲ ਕਰਦਿਆਂ 2157 ਵੋਟਾਂ ਦੀ ਲੀਡ ਨਾਲ ਜਿੱਤ ਹਾਸਲ ਕੀਤੀ ਹੈ। ਜਦਕਿ ਦੂਜੇ ਨੰਬਰ ’ਤੇ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਿੰਦਰ ਸਿੰਘ ਧਾਲੀਵਾਲ ਰਹੇ, ਜਿੰਨ੍ਹਾ ਨੂੰ 26079 ਵੋਟਾਂ ਪਈਆਂ। ਤੀਜੇ ਨੰਬਰ ’ਤੇ ਰਹੇ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਨੂੰ 17937 ਵੋਟਾਂ ਹਾਸਲ ਹੋਈਆਂ ਤੇ ਆਮ ਆਦਮੀ ਪਾਰਟੀ ਤੋਂ ਬਾਗ਼ੀ ਹੋ....
ਕਾਰੀਗਰ ਪੀਐੱਮ ਵਿਸ਼ਵਕਰਮਾ ਯੋਜਨਾ ਦਾ ਵੱਧ ਤੋਂ ਵੱਧ ਲਾਭ ਲੈਣ : ਡਿਪਟੀ ਕਮਿਸ਼ਨਰ
ਪੀਐੱਮ ਵਿਸ਼ਵਕਰਮਾ ਯੋਜਨਾ ਤਹਿਤ ਜ਼ਿਲ੍ਹਾ ਇੰਪਲੀਮੈਂਟੇਸ਼ਨ ਕਮੇਟੀ ਦੀ ਪੰਜਵੀਂ ਮੀਟਿੰਗ ਹੋਈ ਫ਼ਰੀਦਕੋਟ, 23 ਨਵੰਬਰ 2024 : ਭਾਰਤ ਸਰਕਾਰ ਦੇ ਪੀਐੱਮ ਵਿਸ਼ਵਕਰਮਾ ਯੋਜਨਾ ਤਹਿਤ ਜ਼ਿਲ੍ਹਾ ਫਰੀਦਕੋਟ ਵਿੱਚ ਗਠਿਤ ਜ਼ਿਲ੍ਹਾ ਇੰਪਲੀਮੈਂਟੇਸ਼ਨ ਕਮੇਟੀ ਦੀ ਪੰਜਵੀਂ ਮੀਟਿੰਗ ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ। ਉਨ੍ਹਾਂ ਫਰੀਦਕੋਟ ਦੇ ਸਮੂਹ ਕਾਰੀਗਰਾਂ ਨੂੰ ਪੀਐੱਮ ਵਿਸ਼ਵਕਰਮਾ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ 18 ਕਿੱਤੇ ਜਿਸ ਵਿੱਚ....
ਅਗੇਤੀ ਕਣਕ ਦੀ ਫ਼ਸਲ ਨੂੰ ਕੀੜਿਆਂ ਤੋਂ ਬਚਾਉਣ ਲਈ ਨਿਰੰਤਰ ਨਿਰੀਖਣ ਦੀ ਜ਼ਰੂਰਤ : ਡਾ.ਅਮਰੀਕ ਸਿੰਘ
ਜ਼ਰੂਰਤ ਪੈਣ ਤੇ ਸਿਫਾਰਸ਼ਸ਼ੁਦਾ ਕੀਟ ਨਾਸ਼ਕਾਂ ਦੀ ਵਰਤੋਂ ਕਰਨ ਦੀ ਸਲਾਹ। ਫਰੀਦਕੋਟ, 23 ਨਵੰਬਰ 2024 : ਮੌਸਮੀ ਤਬਦੀਲੀਆਂ ਦੇ ਚਲਦਿਆਂ ਸੈਨਿਕ ਸੁੰਡੀ ਨਾਮਕ ਕੀੜੇ ਨੇ ਜ਼ਿਲਾ ਫਰੀਦਕੋਟ ਦੇ ਪਿੰਡ ਦਲ ਸਿੰਘ ਵਾਲਾ ਵਿੱਚ ਹੈਪੀ ਸੀਡਰ ਅਤੇ ਮਲਚਿੰਗ ਤਕਨੀਕ ਨਾਲ ਬੀਜੀ ਕਣਕ ਦੀ ਫ਼ਸਲ ਉੱਪਰ ਕੀਤੇ ਹਮਲੇ ਸੰਬੰਧੀ ਵਿਚਾਰ ਚਰਚਾ ਕਰਨ ਲਈ ਐੱਸ ਡੀ ਐਮ ਜੈਤੋ ਸ੍ਰੀ ਸੂਰਜ ਪ੍ਰਕਾਸ਼ ਦੀ ਪਹਿਲ ਕਦਮੀ ਤੇ ਕਿਸਾਨਾਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਡਾ. ਅਮਰੀਕ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਕਿਸਾਨਾਂ....
ਡੀ ਏ ਪੀ ਖਾਦ ਦੀ ਜਮਾਂਖੋਰੀ ਅਤੇ ਕਾਲਾਬਜ਼ਾਰੀ ਰੋਕਣ ਲਈ ਖਾਦ ਵਿਕਰੇਤਾਵਾਂ ਅਤੇ ਸਹਿਕਾਰੀ ਸਭਾਵਾਂ ਦੀ ਨਿਰੰਤਰ ਹੋ ਰਹੀ ਚੈਕਿੰਗ 
ਕਿਸਾਨ ਡੀ.ਏ.ਪੀ ਦੇ ਬਦਲ ਵਜੋਂ ਕਰ ਰਹੇ ਹੋਰ ਖਾਦਾਂ ਦੀ ਵਰਤੋਂ ਸਾਦਿਕ 23 ਨਵੰਬਰ 2024 : ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੇ ਹੁਕਮਾਂ ਤੇ ਕਿਸਾਨਾਂ ਨੂੰ ਹਾੜੀ ਦੀਆਂ ਫਸਲਾਂ ਦੀ ਕਾਸ਼ਤ ਲਈ ਲੋੜੀਂਦੀਆਂ ਖਾਦਾਂ ਮੁਹੱਈਆ ਕਰਵਾਉਣ ਦੇ ਮੰਤਵ ਲਈ ਕੀਤੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀਆਂ ਟੀਮਾਂ ਵੱਲੋਂ ਮੁੱਖ ਖੇਤੀਬਾੜੀ ਅਫ਼ਸਰ ਡਾ. ਅਮਰੀਕ ਸਿੰਘ ਦੀ ਅਗਵਾਈ ਵਿੱਚ ਜ਼ਿਲ੍ਹੇ ਵਿੱਚ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਸਹਿਕਾਰੀ ਸਭਾਵਾਂ ਅਤੇ ਖਾਦ ਵਿਕਰੇਤਾਵਾਂ....
ਮੁੱਖ ਖੇਤੀਬਾੜੀ ਅਫਸਰ ਡਾ. ਅਮਰੀਕ ਸਿੰਘ ਜਿੰਦਗੀ ਭਰ ਦੀਆਂ ਪ੍ਰਾਪਤੀਆਂ ਪੁਰਸਕਾਰ”  ਨਾਲ ਸਨਮਾਨਿਤ
ਫਰੀਦਕੋਟ 22 ਨਵੰਬਰ 2024 : ਹੰਸ ਰਾਜ ਕਾਲਜ ਦਿੱਲੀ ਯੂਨੀਵਰਸਿਟੀ ਨਵੀਂ ਦਿੱਲੀ ਵਿਖੇ ਹਿੰਦੂਸਤਾਨ ਐਗਰੀਕਲਚਰ ਰਿਸਰਚ ਵੈਲਫੇਅਰ ਸੁਸਾਇਟੀ ਵੱਲੋਂ ਭਾਰਤੀ ਖੇਤੀ ਖੋਜ ਸੰਸਥਾ ਨਵੀਂ ਦਿੱਲੀ,ਬਨਾਰਸ ਹਿੰਦੂ ਯੂਨੀਵਰਸਿਟੀ ਵਾਰਾਨਸੀ,ਇੰਡੀਅਨ ਸੋਸਾਇਟੀ ਆਫ ਅਗਰੋਨੋਮੀ ਸਮੇਤ 8 ਹੋਰ ਸਰਵਉੱਚ ਖੇਤੀਬਾੜੀ ਸੰਸਥਾਵਾਂ ਦੇ ਸਹਿਯੋਗ ਨਾਲ ਮਿਤੀ 3-5 ਨਵੰਬਰ 2024 ਦੌਰਾਨ “ਕੁਦਰਤੀ ਖੇਤੀ ਨਵੀਨਤਾਵਾਂ : "ਭਵਿਖ ਦੀ ਹਰੀ ਖੇਤੀਬਾੜੀ ਲਈ ਬਨਾਵਟੀ ਗਿਆਨ ਅਤੇ ਡਰੋਨ ਤਕਨਾਲੋਜੀ ਨਾਲ ਮਿੱਟੀ ਦੀ ਸਿਹਤ ਅਤੇ ਬੀਜ ਦੀ ਗੁਣਵਤਾ....
ਜਿਲ੍ਹੇ ਚ ਬਾਲ ਭਿੱਖਿਆ / ਰੈਗ ਪਿਕਿੰਗ ਖਿਲਾਫ ਚੈਕਿੰਗ ਦੀ ਮੁਹਿੰਮ ਜਾਰੀ
ਫਰੀਦਕੋਟ 22 ਨਵੰਬਰ 2024 : ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ, ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਬਾਲ ਸੁਰੱਖਿਆ ਯੂਨਿਟ ਫਰੀਦਕੋਟ ਵੱਲੋਂ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੀ ਯੋਗ ਅਗਵਾਈ ਹੇਠ ਬੱਚਿਆਂ ਦੇ ਭੀਖ ਮੰਗਣ ਦੀ ਵੱਧ ਰਹੀ ਤਾਦਾਤ ਨੂੰ ਰੋਕਣ ਲਈ ਪ੍ਰੋਜੈਕਟ ਜੀਵਨਜੋਤ- ਸੇਵ ਦੀ ਮੁਹਿੰਮ ਦੀ ਸੁਰੂਆਤ ਕੀਤੀ ਗਈ ਸੀ। ਇਸ ਮੁਹਿੰਮ ਦੇ ਤਹਿਤ ਜਿਲ੍ਹਾ ਬਾਲ ਸੁਰੱਖਿਆ ਅਫਸਰ ਸ਼੍ਰੀ ਅਮਨਦੀਪ ਸਿੰਘ ਸੋਢੀ ਪ੍ਰੋਟੈਕਸ਼ਨ ਅਫਸਰ.ਐਨ.ਆਈ.ਸੀ ਸ਼੍ਰੀ....
ਭਾਰਤ ਮਾਲਾ ਪ੍ਰੋਜੈਕਟ ਤਹਿਤ ਜ਼ਮੀਨ ਦਾ ਕਬਜ਼ਾ ਲੈਣ ਆਈ ਪੁਲਿਸ ਅਤੇ ਕਿਸਾਨਾਂ ਵਿਚ ਹੋਈ ਝੜਪ 
ਬਠਿੰਡਾ, 22 ਨਵੰਬਰ 2024 : ਬਠਿੰਡਾ ਦੇ ਪਿੰਡ ਦੂਨੇਵਾਲਾ ਵਿਚ ਪੁਲਿਸ ਅਤੇ ਕਿਸਾਨਾਂ ਦਰਮਿਆਨ ਝੜਪ ਹੋਈ। ਭਾਰਤ ਮਾਲਾ ਪ੍ਰੋਜੈਕਟ ਤਹਿਤ ਇਥੇ ਪ੍ਰਸ਼ਾਸਨ ਜ਼ਮੀਨ ਉਤੇ ਕਬਜ਼ਾ ਲੈਣ ਆਈ ਸੀ। ਭਾਰਤ ਮਾਲਾ ਪ੍ਰੋਜੈਕਟ ਤਹਿਤ ਸਰਕਾਰ ਨੇ ਪਹਿਲਾਂ ਹੀ ਕਿਸਾਨਾਂ ਦੀ ਜ਼ਮੀਨ ਐਕਵਾਇਅਰ ਕੀਤੀ ਸੀ, ਪਰ ਕਬਜ਼ਾ ਹਾਲੇ ਲੈਣਾ ਸੀ। ਅੱਜ ਜਦੋਂ ਪ੍ਰਸ਼ਾਸਨ ਪੁਲਿਸ ਫੋਰਸ ਨਾਲ ਜ਼ਮੀਨ ਦਾ ਕਬਜ਼ਾ ਲੈਣ ਆਏ ਤਾਂ ਕਿਸਾਨਾਂ ਨੇ ਵਿਰੋਧ ਕੀਤਾ ਅਤੇ ਕਿਸਾਨ ਜਥੇਬੰਦੀਆਂ ਇੱਕਠੀਆਂ ਹੋ ਕੇ ਪ੍ਰਸ਼ਾਸਨ ਨੂੰ ਰੋਕਣ ਲਈ ਆ ਗਈਆਂ ਤਾਂ ਪੁਲਿਸ ਨੇ ਵੀ....
ਪੀਏਯੂ ਯੁਵਕ ਮੇਲੇ ਵਿੱਚ ਐਗਰੀਕਲਚਰ ਕਾਲਜ ਨੇ ਜਿੱਤੀ ਓਵਰਆਲ ਟਰਾਫੀ
ਲੁਧਿਆਣਾ, 22 ਨਵੰਬਰ, 2024 : ਪੰਜਾਬ ਦੇ ਅਮੀਰ ਸੱਭਿਆਚਾਰਕ ਵਿਰਸੇ ਦੀ ਰੌਣਕ ਨੂੰ ਦਰਸਾਉਂਦੇ ਢੋਲ ਦੀਆਂ ਤਾਰਾਂ ਅਤੇ ਤੇਜ਼ ਰਫ਼ਤਾਰ ਲੋਕ ਨਾਚਾਂ ਦੇ ਵਿਚਕਾਰ, ਅੰਤਰ-ਕਾਲਜ ਯੁਵਕ ਮੇਲਾ ਵੀਰਵਾਰ ਸ਼ਾਮ ਨੂੰ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (ਪੀਏਯੂ) ਵਿਖੇ ਸਮਾਪਤ ਹੋ ਗਿਆ। ਕਾਲਜ ਆਫ਼ ਐਗਰੀਕਲਚਰ ਨੇ ਸਾਹਿਤਕ, ਡਾਂਸ, ਸੰਗੀਤ ਅਤੇ ਥੀਏਟਰ ਦੀਆਂ ਆਈਟਮਾਂ ਦੀ ਦੌੜ ਤੋਂ ਇਲਾਵਾ ਓਵਰਆਲ ਟਰਾਫ਼ੀ ਜਿੱਤੀ। ਕਾਲਜ ਆਫ ਕਮਿਊਨਿਟੀ ਸਾਇੰਸ ਨੇ ਫਾਈਨ ਆਰਟਸ ਅਤੇ ਹੈਰੀਟੇਜ ਆਈਟਮਾਂ ਲਈ ਰਨਿੰਗ ਟਰਾਫੀਆਂ ਜਿੱਤੀਆਂ।....
ਸਿਹਤ, ਸਿੱਖਿਆ ਤੇ ਰੋਜ਼ਗਾਰ ਪੰਜਾਬ ਸਰਕਾਰ ਦੀਆਂ ਮੁੱਖ ਤਰਜ਼ੀਹਾਂ : ਸਿਹਤ ਮੰਤਰੀ
ਲੋਕਾਂ ਨੂੰ ਆਪਣੀ ਗੱਲ ਰੱਖਣ ਲਈ ਸਮਾਂ ਦੇਣਾ ਹੀ ਅਸਲ ਲੋਕਤੰਤਰ : ਡਾ. ਬਲਬੀਰ ਸਿੰਘ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਪਟਿਆਲਾ ਦਿਹਾਤੀ ਹਲਕੇ ਦੇ ਹਰ ਘਰ ਤੱਕ ਬਣਾਈ ਪਹੁੰਚ ਡਾ. ਬਲਬੀਰ ਸਿੰਘ ਹਲਕਾ ਵਾਸੀਆਂ ਦੀ ਛੋਟੀ ਤੋਂ ਛੋਟੀ ਮੁਸ਼ਕਲ ਨੂੰ ਖੁਦ ਸੁਣਕੇ ਕਰ ਰਹੇ ਨੇ ਮੁਸ਼ਕਲਾਂ ਦਾ ਨਿਪਟਾਰਾ ਸਿਹਤ ਮੰਤਰੀ ਲਗਾਤਾਰ ਤੀਸਰੇ ਦਿਨ ਪਟਿਆਲਾ ਦਿਹਾਤੀ ਹਲਕੇ ਦੇ ਲੋਕਾਂ ਦੀ ਸੇਵਾ 'ਚ ਰਹੇ ਹਾਜ਼ਰ, ਵੱਖ ਵੱਖ ਵਾਰਡਾਂ ਦਾ ਕੀਤਾ ਦੌਰਾ ਪਟਿਆਲਾ, 22 ਨਵੰਬਰ 2024....
ਚੇਅਰਮੈਨ ਪੰਜਾਬ ਯੂਥ ਡਿਵੈਲਪਮੈਂਟ ਬੋਰਡ ਪਰਮਿੰਦਰ ਸਿੰਘ ਗੋਲਡੀ ਵੱਲੋਂ ਪੰਜਾਬ ਰਾਜ ਅੰਤਰਵਰਸਿਟੀ ਯੁਵਕ ਮੇਲੇ ਦਾ ਪੋਸਟਰ ਰੀਲੀਜ ਕੀਤਾ
ਯੁਵਕ ਮੇਲਾ 29 ਨਵੰਬਰ ਤੋਂ 2 ਦਸੰਬਰ ਤੱਕ ਪੀ.ਏ.ਯੂ ਲੁਧਿਆਣਾ ਵਿਖੇ ਕਰਵਾਇਆ ਜਾਵੇਗਾ :- ਚੇਅਰਮੈਨ ਪਰਮਿੰਦਰ ਸਿੰਘ ਗੋਲਡੀ ਲੁਧਿਆਣਾ, 22 ਨਵੰਬਰ 2024 : ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਸ੍ਰੀ ਪਰਮਿੰਦਰ ਸਿੰਘ ਗੋਲਡੀ ਵੱਲੋਂ ਵੀਰਵਾਰ ਨੂੰ ਬੋਰਡ ਦੇ ਦਫਤਰ ਵਿਖੇ ਯੁਵਕ ਸੇਵਾਵਾਂ ਵਿਭਾਗ, ਪੰਜਾਬ ਵੱਲੋਂ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਅਤੇ ਸਰਪ੍ਰਸਤੀ ਹੇਠ ਕਰਵਾਏ ਜਾ ਰਹੇ ਪੰਜਾਬ ਰਾਜ ਅੰਤਰ-ਵਰਸਿਟੀ ਯੁਵਕ ਮੇਲਾ-2024 ਦਾ ਪੋਸਟਰ ਰੀਲੀਜ ਕੀਤਾ ਗਿਆ। ਇਹ....
ਵਿਧਾਇਕ ਬੱਗਾ ਵੱਲੋਂ ਵਾਰਡ ਨੰਬਰ 94 'ਚ ਗਲੀਆਂ ਦੇ ਪੁਨਰ ਨਿਰਮਾਣ ਕਾਰਜ਼ਾਂ ਦਾ ਉਦਘਾਟਨ
ਲੁਧਿਆਣਾ, 22 ਨਵੰਬਰ 2024 : ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਵਾਰਡ ਨੰਬਰ 94 ਅਧੀਨ ਸ਼ਾਮ ਕਲੋਨੀ, ਨੇਤਾਜੀ ਨਗਰ ਸਟਰੀਟ ਵਿਖੇ ਸੜਕ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ। ਵਿਧਾਇਕ ਬੱਗਾ ਨੇ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਕਰੀਬ 45 ਲੱਖ ਰੁਪਏ ਖਰਚ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀ ਤਰੱਕੀ ਅਤੇ ਵਿਕਾਸ ਲਈ ਬੇਹੱਦ ਸੰਵੇਦਨਸ਼ੀਲ ਰਹੀ ਹੈ ਜਿਸਦੇ ਤਹਿਤ ਪੰਜਾਬ ਵਾਸੀਆਂ....
ਡੀਈਡੀਸੀ ਦੇ ਕੰਮਕਾਜ ਦੀ ਸਮੀਖਿਆ ਕਰਨ ਲਈ ਅਯਾਲ ਵਿਧਾਇਕ ਅਤੇ ਏਡੀਸੀ ਦੀ ਪ੍ਰਧਾਨਗੀ ਵਿੱਚ ਮੀਟਿੰਗ 
ਸਿੱਖਿਆ ਪੰਜਾਬ ਸਰਕਾਰ ਦੀ ਪਹਿਲੀ ਤਰਜੀਹ - ਵਿਧਾਇਕ ਗਿਆਸਪੁਰਾ ਲੁਧਿਆਣਾ, 22 ਨਵੰਬਰ 2024 : ਪਾਇਲ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਅਤੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਡਾ: ਹਰਜਿੰਦਰ ਸਿੰਘ ਬੇਦੀ ਨੇ ਸ਼ੁੱਕਰਵਾਰ ਨੂੰ ਜ਼ਿਲ੍ਹਾ ਸਿੱਖਿਆ ਵਿਕਾਸ ਕਮੇਟੀ (ਡੀ.ਈ.ਡੀ.ਸੀ.) ਦਾ ਜਾਇਜ਼ਾ ਲਿਆ। ਉਨ੍ਹਾਂ ਜ਼ਿਲ੍ਹੇ ਦੇ ਹਰੇਕ ਬੱਚੇ ਲਈ ਮਿਆਰੀ ਸਿੱਖਿਆ ਤੱਕ ਪਹੁੰਚ ਯਕੀਨੀ ਬਣਾਉਣ ਦੀ ਮਹੱਤਤਾ 'ਤੇ ਜ਼ੋਰ ਦਿੱਤਾ ਅਤੇ ਸਿੱਖਿਆ ਵਿਭਾਗ ਨੂੰ ਹਦਾਇਤ ਕੀਤੀ ਕਿ ਕੋਈ ਵੀ ਵਿਦਿਆਰਥੀ ਸਕੂਲਾਂ ਵਿੱਚ....
ਡੀਏਪੀ ਦੀ ਥਾਂ ਬਦਲਵੀਆਂ ਖਾਦਾਂ ਦੀ ਵਰਤੋਂ ਨਾਲ ਵੀ ਨਿਕਲਦਾ ਹੈ ਕਣਕ ਦਾ ਚੰਗਾ ਝਾੜ
ਜ਼ਿਲ੍ਹੇ ਦੇ ਬਹੁਤ ਸਾਰੇ ਕਿਸਾਨਾਂ ਨੇ ਡੀ.ਏ.ਪੀ. ਦੀ ਥਾਂ ਬਦਲਵੀਆਂ ਖਾਦਾਂ ਨਾਲ ਕੀਤੀ ਕਣਕ ਦੀ ਬਿਜਾਈ ਫ਼ਤਹਿਗੜ੍ਹ ਸਾਹਿਬ, 22 ਨਵੰਬਰ 2024 : ਜ਼ਿਲ੍ਹੇ ਦੇ ਬਹੁਤ ਸਾਰੇ ਕਿਸਾਨਾਂ ਨੇ ਇਸ ਸਾਲ ਡੀ.ਏ.ਪੀ. ਦੀ ਥਾਂ ਐਨ.ਪੀ.ਕੇ.(12:32:16), ਸਿੰਗਲ ਸੁਪਰ ਫਾਸਫੇਟ ਤੇ ਟ੍ਰਿਪਲਸੁਪਰ ਫਾਸਫੇਟ ਅਤੇ ਡੀ.ਏ.ਪੀ. ਦੇ ਹੋਰ ਬਦਲਾਂ ਨਾਲ ਕਣਕ ਦੀ ਬਿਜਾਈ ਕੀਤੀ ਹੈ ਤੇ ਕਾਫੀ ਕਿਸਾਨਾਂ ਨੇ ਪਿਛਲੇ ਸਾਲ ਵੀ ਕਣਕ ਦੀ ਬਿਜਾਈ ਕਰਨ ਮੌਕੇ ਡੀ.ਏ.ਪੀ. ਖਾਦ ਦੀ ਥਾਂ ਬਦਲਵੀਆਂ ਖਾਦਾਂ ਦੀ ਵਰਤੋਂ ਕੀਤੀ ਸੀ, ਜਿਸ ਨਾਲ ਕਣਕ....
ਵੋਟਰ ਸੂਚੀਆਂ ਦੀ ਸਪੈਸ਼ਲ ਸਰਸਰੀ ਸੁਧਾਈ ਲਈ ਬੂਥ ਪੱਧਰ 'ਤੇ ਕੈਂਪ ਲਗਾਏ ਜਾਣਗੇ।
ਫ਼ਤਹਿਗੜ੍ਹ ਸਾਹਿਬ, 22 ਨਵੰਬਰ : ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਪ੍ਰਾਪਤ ਹਦਾਇਤਾਂ ਅਨੁਸਾਰ ਜ਼ਿਲ੍ਹੇ ਅੰਦਰ ਨਵੀਂਆਂ ਵੋਟਾਂ ਬਣਾਉਣ, ਵੋਟ ਵਿੱਚ ਕਿਸੇ ਕਿਸਮ ਦੀ ਕੋਈ ਸੋਧ ਕਰਨ, ਪੁਰਾਣੀਆਂ ਵੋਟਾਂ ਕਟਵਾਉਣ ਦੇ ਮੰਤਵ ਨਾਲ 23 ਨਵੰਬਰ (ਸ਼ਨੀਵਾਰ) ਅਤੇ 24 ਨਵੰਬਰ (ਐਤਵਾਰ) ਨੂੰ ਵੋਟਰ ਸੂਚੀਆਂ ਦੀ ਸਪੈਸ਼ਲ ਸਰਸਰੀ ਸੁਧਾਈ ਲਈ ਬੂਥ ਪੱਧਰ 'ਤੇ ਸਵੇਰੇ 10:00 ਵਜੇ ਤੋਂ ਸ਼ਾਮ 05:00 ਵਜੇ ਤੱਕ ਕੈਂਪ ਲਗਾਏ ਜਾਣਗੇ। ਇਨ੍ਹਾਂ ਕੈਂਪਾਂ ਵਿੱਚ....
ਪਿੰਡ ਟਾਹਲੀਵਾਲਾ ਜੱਟਾ ਦਾ ਸਰਕਾਰੀ ਮਿਡਲ ਸਕੂਲ ਹਾਈ ਸਕੂਲ ਵਿਚ ਹੋਇਆ ਅਪਗ੍ਰੇਡ
ਪੰਜਾਬ ਸਰਕਾਰ ਵੱਲੋਂ ਸਿਖਿਆ ਦੇ ਖੇਤਰ ਵਿਚ ਅਥਾਹ ਕ੍ਰਾਂਤੀ ਲਿਆਉਣ ਲਈ ਉਪਰਾਲੇ ਜਾਰੀ-ਜਗਦੀਪ ਸਿੰਘ ਗੋਲਡੀ ਕੰਬੋਜ ਫਾਜ਼ਿਲਕਾ 21 ਨਵੰਬਰ 2024 : ਜ਼ਲਾਲਾਬਾਦ ਦੇ ਵਿਧਾਇਕ ਸ੍ਰੀ ਜਗਦੀਪ ਸਿੰਘ ਗੋਲਡੀ ਕੰਬੋਜ਼ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿਖਿਆ ਦੇ ਖੇਤਰ ਵਿਚ ਨਵੇਂ—ਨਵੇਂ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਇਕ ਹੋਰ ਪਹਿਲਕਦਮੀਆਂ ਕਰਦਿਆਂ ਸਰਕਾਰੀ ਮਿਡਲ ਸਕੂਲ ਟਾਹਲੀਵਾਲਾ ਜੱਟਾਂ ਨੂੰ ਹਾਈ ਸਕੂਲ ਦੇ ਪੱਧਰ ਤੱਕ ਅਪਗੇ੍ਰਡ....