ਫ਼ਤਹਿਗੜ੍ਹ ਸਾਹਿਬ, 22 ਨਵੰਬਰ : ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਪ੍ਰਾਪਤ ਹਦਾਇਤਾਂ ਅਨੁਸਾਰ ਜ਼ਿਲ੍ਹੇ ਅੰਦਰ ਨਵੀਂਆਂ ਵੋਟਾਂ ਬਣਾਉਣ, ਵੋਟ ਵਿੱਚ ਕਿਸੇ ਕਿਸਮ ਦੀ ਕੋਈ ਸੋਧ ਕਰਨ, ਪੁਰਾਣੀਆਂ ਵੋਟਾਂ ਕਟਵਾਉਣ ਦੇ ਮੰਤਵ ਨਾਲ 23 ਨਵੰਬਰ (ਸ਼ਨੀਵਾਰ) ਅਤੇ 24 ਨਵੰਬਰ (ਐਤਵਾਰ) ਨੂੰ ਵੋਟਰ ਸੂਚੀਆਂ ਦੀ ਸਪੈਸ਼ਲ ਸਰਸਰੀ ਸੁਧਾਈ ਲਈ ਬੂਥ ਪੱਧਰ 'ਤੇ ਸਵੇਰੇ 10:00 ਵਜੇ ਤੋਂ ਸ਼ਾਮ 05:00 ਵਜੇ ਤੱਕ ਕੈਂਪ ਲਗਾਏ ਜਾਣਗੇ। ਇਨ੍ਹਾਂ ਕੈਂਪਾਂ ਵਿੱਚ....
ਮਾਲਵਾ
ਪੰਜਾਬ ਸਰਕਾਰ ਵੱਲੋਂ ਸਿਖਿਆ ਦੇ ਖੇਤਰ ਵਿਚ ਅਥਾਹ ਕ੍ਰਾਂਤੀ ਲਿਆਉਣ ਲਈ ਉਪਰਾਲੇ ਜਾਰੀ-ਜਗਦੀਪ ਸਿੰਘ ਗੋਲਡੀ ਕੰਬੋਜ ਫਾਜ਼ਿਲਕਾ 21 ਨਵੰਬਰ 2024 : ਜ਼ਲਾਲਾਬਾਦ ਦੇ ਵਿਧਾਇਕ ਸ੍ਰੀ ਜਗਦੀਪ ਸਿੰਘ ਗੋਲਡੀ ਕੰਬੋਜ਼ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿਖਿਆ ਦੇ ਖੇਤਰ ਵਿਚ ਨਵੇਂ—ਨਵੇਂ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਇਕ ਹੋਰ ਪਹਿਲਕਦਮੀਆਂ ਕਰਦਿਆਂ ਸਰਕਾਰੀ ਮਿਡਲ ਸਕੂਲ ਟਾਹਲੀਵਾਲਾ ਜੱਟਾਂ ਨੂੰ ਹਾਈ ਸਕੂਲ ਦੇ ਪੱਧਰ ਤੱਕ ਅਪਗੇ੍ਰਡ....
ਫਾਜਿਲਕਾ: 21 ਨਵੰਬਰ 2024 : ਸ੍ਰੀ ਗੌਰਵ ਯਾਦਵ ਆਈ.ਪੀ.ਐਸ ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਚੰਡੀਗੜ੍ਹ ਅਤੇ ਡਿਪਟੀ ਇੰਸਪੈਕਟਰ ਜਨਰਲ, ਫਿਰੋਜਪੁਰ ਰੇਂਜ, ਫਿਰੋਜਪੁਰ ਜੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਸ੍ਰੀ ਵਰਿੰਦਰ ਸਿੰਘ ਬਰਾੜ ਪੀ.ਪੀ.ਐਸ ਸੀਨੀਅਰ ਕਪਤਾਨ ਪੁਲਿਸ, ਫਾਜਿਲਕਾ ਜੀ ਦੀ ਅਗਵਾਈ ਵਿੱਚ ਫਾਜਿਲਕਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਦੇ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਮੁਹਿੰਮ ਦੇ ਤਹਿਤ ਸ੍ਰੀ ਬਲਕਾਰ ਸਿੰਘ ਪੀ.ਪੀ.ਐਸ ਉਪ ਕਪਤਾਨ ਪੁਲਿਸ (ਇੰਨਵੈ.) ਫਾਜਿਲਕਾ ਜੀ ਦੀ ਨਿਗਰਾਨੀ....
ਪਿੱਛਲੇ ਸਾਲ ਦੇ ਮੁਕਾਬਲੇ ਅੱਗ ਲਗਾਉਣ ਦੀ ਘਟਨਾਵਾਂ ਵਿਚ ਆਈ ਵੱਡੀ ਕਮੀ ਫਾਜ਼ਿਲਕਾ, 21 ਨਵੰਬਰ 2024 : ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਆਈਏਐਸ ਨੇ ਅੱਜ ਇੱਥੇ ਪਰਾਲੀ ਪ੍ਰਬੰਧਨ ਲਈ ਤਾਇਨਾਤ ਕੀਤੇ ਕਲਸਟਰ ਅਫ਼ਸਰਾਂ ਨਾਲ ਪਰਾਲੀ ਪ੍ਰਬੰਧਨ ਸਬੰਧੀ ਬੈਠਕ ਕੀਤੀ। ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਨਾਲ ਜਿਆਦਾ ਤੋਂ ਜਿਆਦਾ ਰਾਬਤਾ ਕਰਕੇ ਉਨ੍ਹਾਂ ਨੂੰ ਪਰਾਲੀ ਪ੍ਰਬੰਧਨ ਦੀਆਂ ਸੁਧਰੀਆਂ ਤਕਨੀਕਾਂ ਦੀ ਜਾਣਕਾਰੀ ਦਿੱਤੀ ਜਾਵੇ। ਉਨ੍ਹਾਂ ਨੇ ਕਿਹਾ ਕਿ ਪਿੱਛਲੇ ਸਾਲਾਂ ਦੇ ਮੁਕਾਬਲੇ ਫਾਜ਼ਿਲਕਾ....
ਕਿਸਾਨ ਡੀ.ਏ.ਪੀ ਦੇ ਬਦਲਵੇ ਸ੍ਰੋਤਾਂ ਦੀ ਕਰਨ ਵਰਤੋਂ ਫਾਜ਼ਿਲਕਾ 21 ਨਵੰਬਰ 2024 : ਕਿਸਾਨਾਂ ਨੂੰ ਫਸਲਾਂ ਦੀ ਰਹਿੰਦ ਖੂੰਹਦ ਨੂੰ ਖੇਤਾਂ ਵਿਚ ਮਿਲਾ ਕੇ ਜ਼ਮੀਨ ਦੀ ਉਪਜਾਊ ਸ਼ਕਤੀ ਵਧਾਉਣ ਅਤੇ ਕਣਕ ਬੀਜਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ਅਤੇ ਨਾਲ ਹੀ ਕਿਸਾਨਾਂ ਨੂੰ ਡੀ.ਏ.ਪੀ ਦੇ ਬਦਲਵੇ ਸ੍ਰੋਤਾਂ ਦੀ ਵਰਤੋਂ ਕਰਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਮੁੱਖ ਖੇਤੀਬਾੜੀ ਅਫਸਰ ਸੰਦੀਪ ਰਿਣਵਾ ਨੇ ਦਿੱਤੀ। ਮੁੱਖ ਖੇਤੀਬਾੜੀ ਅਫਸਰ ਨੇ ਕਿਹਾ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਸਮੇਤ ਵੱਖ-ਵੱਖ....
ਫਾਜ਼ਿਲਕਾ, 21 ਨਵੰਬਰ 2024 : ਫਾਜ਼ਿਲਕਾ ਜ਼ਿਲ੍ਹੇ ਦੇ ਮਿਹਨਤੀ ਕਿਸਾਨ ਪਰਾਲੀ ਦੀ ਸੰਭਾਲ ਲਈ ਵਾਤਾਵਰਨ ਪੱਖੀ ਤਕਨੀਕਾਂ ਅਪਨਾਉਣ ਵਿਚ ਮੋਹਰੀ ਹਨ। ਜ਼ਿਲ੍ਹੇ ਦਾ ਪਿੰਡ ਦੀਵਾਨ ਖੇੜਾ ਹੋਰਨਾਂ ਲਈ ਪ੍ਰੇਰਣਾ ਸ੍ਰੋਤ ਬਣ ਰਿਹਾ ਹੈ। ਪਿੰਡ ਦੇ ਕਿਸਾਨ ਝੋਨੇ ਦੀ ਪਰਾਲੀ ਨੂੰ ਸਾੜਨ ਦੀ ਬਜਾਏ ਇਸ ਨੂੰ ਕਿਨੂੰ ਦੇ ਬਾਗਾਂ ਵਿਚ ਮਲਚਿੰਗ ਲਈ ਵਰਤ ਰਹੇ ਹਨ। ਇਹ ਜਾਣਕਾਰੀ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ: ਸੰਦੀਪ ਰਿਣਵਾਂ ਨੇ ਕਿਹਾ ਕਿ ਪਰਾਲੀ ਨੂੰ ਮਲਚਿੰਗ ਲਈ ਵਰਤੋਂ ਕਰਨ ਨਾਲ ਕਿਨੂੰ ਦੇ ਬਾਗਾਂ ਨੂੰ ਵੀ ਲਾਭ....
ਰਾਜਪਾਲ ਨੇ ਜੈਨ ਭਗਵਤੀ ਦੀਕਸ਼ਾ ਸਮਾਗਮ ਵਿੱਚ ਅਧਿਆਤਮਿਕ ਜੀਵਨ ਦੀ ਮਹੱਤਤਾ ਬਾਰੇ ਚਰਚਾ ਕੀਤੀ ਸਮਾਗਮ ਵਿੱਚ ਮੁੱਖ ਮੰਤਰੀ ਦੀ ਮੌਜੂਦਗੀ ਨੂੰ ਸਲਾਹਿਆ ਭਗਵਾਨ ਮਹਾਂਵੀਰ ਦੀਆਂ ਸਿੱਖਿਆਵਾਂ ਨੂੰ ਮਾਨਵਤਾ ਲਈ ਦੱਸਿਆ ਪ੍ਰੇਰਨਾ ਸਰੋਤ ਡੇਰਾਬੱਸੀ, 21 ਨਵੰਬਰ, 2024 : ਪੰਜਾਬ ਦੇ ਰਾਜਪਾਲ ਅਤੇ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਮੁਬਾਰਕਪੁਰ (ਡੇਰਾਬੱਸੀ) ਵਿਖੇ ਆਯੋਜਿਤ ਵਿਸ਼ਾਲ ਜੈਨ ਭਗਵਤੀ ਦੀਕਸ਼ਾ ਸਮਾਰੋਹ ਵਿੱਚ ਸ਼ਿਰਕਤ ਕੀਤੀ। ਇਹ ਸਮਾਗਮ ਮੁਮਕਸ਼ੂ ਮਨੀਸ਼ਾ ਜੈਨ ਦੇ....
ਜੈਨ ਭਗਵਤੀ ਦੀਕਸ਼ਾ ਮਹਾਉਤਸਵ ਵਿੱਚ ਹਿੱਸਾ ਲਿਆ ਲੋਕਾਂ ਨੂੰ ਸਮਾਜ ਵਿੱਚ ਧਰਮ ਨਿਰਪੱਖ, ਸਮਾਜਿਕ ਅਤੇ ਫਿਰਕੂ ਸਦਭਾਵਨਾ ਨੂੰ ਮਜ਼ਬੂਤ ਕਰਨ ਦਾ ਸੱਦਾ ਐਸਏਐਸ ਨਗਰ, 21 ਨਵੰਬਰ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਅਤੇ ਸੂਬੇ ਦੇ ਵਿਕਾਸ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ, ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਨਕਸ਼ੇ-ਕਦਮਾਂ 'ਤੇ ਚੱਲ ਰਹੀ ਹੈ। ਅੱਜ ਇੱਥੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਮੌਜੂਦਗੀ ਵਿੱਚ ਜੈਨ ਭਗਵਤੀ ਦੀਕਸ਼ਾ....
ਸੂਬੇ ਵਿੱਚ ਨਿਵੇਸ਼ਕਾਂ ਨੂੰ ਖਿੱਚਣ ਲਈ ਮਕਾਨ ਉਸਾਰੀ ਤੇ ਨਿਵੇਸ਼ ਪ੍ਰੋਤਸਾਹਨ ਵਿਭਾਗ ਮਿਲ ਕੇ ਕੰਮ ਕਰਨਗੇ ਸ਼ਹਿਰੀ ਵਿਕਾਸ ਤੇ ਉਦਯੋਗ ਮੰਤਰੀ ਦੀ ਅਗਵਾਈ ਵਿੱਚ ਦੋਵਾਂ ਵਿਭਾਗਾਂ ਨਾਲ ਜੁੜੇ ਮਾਮਲਿਆਂ ਬਾਰੇ ਹੋਈ ਅਹਿਮ ਮੀਟਿੰਗ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 21 ਨਵੰਬਰ 2024 : ਪੰਜਾਬ ਵਿੱਚ ਨਿਵੇਸ਼ ਪੱਖੀ ਮਾਹੌਲ ਸਿਰਜਣ ਦੀ ਦਿਸ਼ਾ ਵਿੱਚ ਕੀਤੇ ਜਾ ਰਹੇ ਕਦਮਾਂ ਤਹਿਤ ਅੱਜ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆ ਅਤੇ ਉਦਯੋਗ ਤੇ ਵਣਜ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਤਰੁਨਪ੍ਰੀਤ ਸਿੰਘ....
ਫ਼ਤਹਿਗੜ੍ਹ ਸਾਹਿਬ, 20 ਨਵੰਬਰ 2024 : ਪੁਲਿਸ ਵੱਲੋਂ ਮਾੜੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਮੰਡੀ ਗੋਬਿੰਦਗੜ੍ਹ ਦੇ ਕਾਰੋਬਾਰੀਆਂ ਤੋਂ ਫਿਰੋਤੀਆਂ ਮੰਗਣ ਵਾਲੇ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਕਾਬੂ ਕੀਤਾ ਗਿਆ ਹੈ। ਜਾਣਕਾਰੀ ਜ਼ਿਲ੍ਹਾ ਪੁਲਿਸ ਮੁਖੀ ਡਾ. ਰਵਜੋਤ ਗਰੇਵਾਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਾਂਝੀ ਕੀਤੀ। ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਬੀਤੀ 18 ਨਵੰਬਰ ਨੂੰ ਮੰਡੀ ਗੋਬਿੰਦਗੜ੍ਹ ਦੇ ਅਮਨਦੀਪ ਸਿੰਘ ਉਰਫ ਬਾਦਲ ਨੇ ਪੁਲਿਸ ਨੂੰ....
ਮਾਛੀਵਾੜਾ, 20 ਨਵੰਬਰ 2024 : ਰੋਪੜ ਤੋ ਲੁਧਿਆਣਾ ਰੋੜ ਤੇ ਸਰਹੰਦ ਨਹਿਰ ਦੇ ਕਿਨਾਰੇ ਪਿੰਡ ਝਾੜ ਸਾਹਿਬ ਵਿਖੇ ਦੋ ਮਾਸੀ ਦੇ ਮੁੰਡਿਆ ਵਿੱਚਕਾਰ ਤਕਰਾਰਵਾਜੀ ਸ਼ੁਰੂ ਹੋ ਗਈ ਜਿਸ ਨੇ ਖੂਨੀ ਝੜਪ ਦਾ ਰੂਪ ਲੈ ਲਿਆ। ਇਸ ਖੂਨੀ ਝੜਪ ਵਿੱਚ ਰਸ਼ਪਾਲ (52) ਦੀ ਮੌਤ ਹੋ ਗਈ, ਜਦ ਕਿ ਚਮਕੌਰ ਸਿੰਘ ਜ਼ਖਮੀ ਹੋ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐੱਸਪੀ ਤਰਲੋਚਨ ਸਿੰਘ ਨੇ ਦੱਸਿਆ ਕਿ ਰਾਤ ਕਰੀਬ 12.50 ਵਜੇ ਮਾਛੀਵਾੜਾ ਪੁਲਿਸ ਥਾਣਾ ਨੂੰ ਕਾਲ ਆਈ ਕਿ ਝਾੜ ਸਾਹਿਬ ਨੇੜੇ ਖੂਨੀ ਝੜਪ ਹੋਈ ਹੈ। ਉਨ੍ਹਾਂ ਦੱਸਿਆ ਕਿ....
ਫਰੀਦਕੋਟ ਨਾਲ ਲੱਗਦੇ 10 ਕਿਲੋਮੀਟਰ ਹਿੱਸੇ ਵਿੱਚ ਪਾਣੀ ਰੀਚਾਰਜ ਲਈ ਬਣਾਏ ਜਾਣਗੇ ਬੋਲਡਰ ਬਲਾਕ ਤਲਵੰਡੀ ਬਾਈਪਾਸ ਨਹਿਰਾਂ ਤੇ 50 ਕਰੋੜ ਰੁਪਏ ਦੀ ਲਾਗਤ ਨਾਲ ਪੁੱਲਾਂ ਦੀ ਉਸਾਰੀ ਜਲਦ ਹੋਵੇਗੀ ਮੁਕੰਮਲ ਫਰੀਦਕੋਟ 20 ਨਵੰਬਰ 2024 : ਫਰੀਦਕੋਟ ਸ਼ਹਿਰ ਨਿਵਾਸੀਆਂ ਦੀ ਮੰਗ ਅਤੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਦੀਆਂ ਅਣਥੱਕ ਕੋਸ਼ਿਸ਼ਾਂ ਨੂੰ ਉਸ ਸਮੇਂ ਬੂਰ ਪਿਆ ਜਦੋਂ ਜਲ ਸਰੋਤ ਵਿਭਾਗ ਪੰਜਾਬ ਵੱਲੋਂ ਸਰਹਿੰਦ ਫੀਡਰ ਨਹਿਰ ਦੀ ਰੀਲਾਇਨਿੰਗ ਦੇ ਕੰਮ ਜੋ ਕਿ ਫਰੀਦਕੋਟ ਦੇ 10 ਕਿਲੋਮੀਟਰ ਖੇਤਰ ਵਿਚ ਰੁਕਿਆ....
ਫਾਜ਼ਿਲਕਾ, 20 ਨਵੰਬਰ 2024 : ਕੌਮਾਂਤਰੀ ਸਰਹੱਦ ਤੇ ਲੱਗੀ ਕੰਡਿਆਲੀ ਤਾਰ ਦੇ ਪਾਰ ਆਪਣੀਆਂ ਜਮੀਨਾਂ ਤੇ ਖੇਤੀ ਕਰ ਰਹੇ ਕਿਸਾਨਾਂ ਦੀਆਂ ਮੁਸਕਿਲਾਂ ਦੇ ਹੱਲ ਸਬੰਧੀ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਆਈਏਐਸ ਨੇ ਅੱਜ ਇੱਥੇ ਬੀਐਸਐਫ, ਪੁਲਿਸ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਬੈਠਕ ਕੀਤੀ। ਬੈਠਕ ਦੌਰਾਨ ਉਨ੍ਹਾਂ ਨੇ ਹਦਾਇਤ ਕੀਤੀ ਕਿ ਝੋਨੇ ਦੀ ਵਾਢੀ ਅਤੇ ਪਰਾਲੀ ਪ੍ਰਬੰਧਨ ਦੇ ਕਾਰਜਾਂ ਦੌਰਾਨ ਕਿਸਾਨਾਂ ਨੂੰ ਤਾਰ ਪਾਰ ਕੀਤੇ ਜਾਣ ਵਾਲੇ ਕੰਮਾਂ ਵਿਚ ਦਿੱਕਤ ਨਾ ਆਵੇ ਇਸ ਲਈ ਬੀਐਸਐਫ ਦੇ....
ਕਿਸਾਨ 1100 'ਤੇ ਕਾਲ ਕਰਕੇ ਜਾਂ ਵਟਸਐਪ ਨੰਬਰ +91-98555-01076 'ਤੇ ਸੁਨੇਹਾ ਭੇਜ ਕੇ ਭ੍ਰਿਸ਼ਟ ਗਤੀਵਿਧੀਆਂ ਵਿੱਚ ਸ਼ਾਮਲ ਡੀਲਰਾਂ ਵਿਰੁੱਧ ਸ਼ਿਕਾਇਤ ਦਰਜ ਕਰਵਾਉਣ : ਸੰਦੀਪ ਰਿਣਵਾ ਫਾਜ਼ਿਲਕਾ, 20 ਨਵੰਬਰ 2024 : ਮੁੱਖ ਖੇਤੀਬਾੜੀ ਅਫ਼ਸਰ ਡਾ. ਸੰਦੀਪ ਰਿਣਵਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਾਈ-ਅਮੋਨੀਅਮ ਫਾਸਫੇਟ (ਡੀ.ਏ.ਪੀ.) ਜਾਂ ਹੋਰ ਖਾਦਾਂ ਨਾਲ ਗੈਰ-ਜ਼ਰੂਰੀ ਰਸਾਇਣਾਂ ਦੀ ਗੈਰ-ਕਾਨੂੰਨੀ ਟੈਗਿੰਗ ਵਿੱਚ ਸ਼ਾਮਲ ਕਿਸੇ ਵੀ ਪੈਸਟੀਸਾਈਡ ਡੀਲਰ (ਕੀਟਨਾਸ਼ਕ ਦਵਾਈਆਂ ਦੇ ਡੀਲਰ) ਖ਼ਿਲਾਫ਼ ਰਿਪੋਰਟ ਲਈ....
ਜਲਾਲਾਬਾਦ, 20 ਨਵੰਬਰ 2024 : ਜਲਾਲਾਬਾਦ ਉਪਮੰਡਲ ਅਧੀਨ ਪੈਂਦੀ ਦੀ ਚੱਕ ਪਾਲੀ ਵਾਲਾ ਖੇਤੀਬਾੜੀ ਸਹਿਕਾਰੀ ਸੇਵਾ ਸਭਾ ਵਿਚ ਸ਼੍ਰੀ ਸੋਨੂੰ ਮਹਾਜਨ, ਡਿਪਟੀ ਰਜਿਸਟਰਾਰ, ਸਹਿਕਾਰੀ ਸਭਾਵਾਂ, ਫਾਜ਼ਿਲਕਾ ਦੀ ਪ੍ਰਧਾਨਗੀ ਹੇਠ ਮਿਸ ਪ੍ਰਾਚੀ ਬਜਾਜ , ਸਹਾਇਕ ਰਜਿਸਟਰਾਰ, ਸਹਿਕਾਰੀ ਸਭਾਵਾਂ, ਜਲਾਲਾਬਾਦ ਦੀ ਯੋਗ ਅਗਵਾਈ ਹੇਠ 71ਵਾਂ ਸਰਬ ਭਾਰਤੀ ਸਹਿਕਾਰੀ ਸਪਤਾਹ ਦਾ ਸਮਾਗਮ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਮੌਕੇ ਤੇ ਮੈਨੇਜਰ ਮਾਰਕਫੈੱਡ, ਏਰੀਆ ਮੈਨੇਜਰ ਇਫਕੋ , ਬ੍ਰਾਂਚ ਮੈਨੇਜਰ, ਵੱਲੋਂ ਸਭਾ ਦੇ ਮੈਂਬਰਾਂ ਨੂੰ....