ਕਥਿਤ ਚੋਰਾਂ ਤੋਂ ਮੋਟਰਸਾਈਕਲ, ਮੋਬਾਇਲ ਅਤੇ 3 ਲੱਖ 55 ਹਜ਼ਾਰ 800 ਰੁਪੈ ਦੀ ਨਗਦੀ ਬਰਾਮਦ ਰਾਏਕੋਟ, 26 ਜੂਨ 2024 : ਬੀਤੇ ਦਿਨੀਂ ਸਥਾਨਕ ਦੀ ਇੱਕ ਮਸ਼ਹੂਰ ਕਰਿਆਨੇ ਦੀ ਦੁਕਾਨ ਅਰਨੇ ਦੀ ਹੱਟੀ ‘ਤੇ ਹੋਈ ਚੋਰੀ ਦੀ ਵਾਰਦਾਤ ਨੂੰ ਟਰੇਸ ਕਰਦਿਆਂ ਥਾਣਾ ਸਿਟੀ ਪੁਲਿਸ ਵੱਲੋਂ ਦੋ ਚੋਰਾਂ ਨੂੰ ਕਾਬੂ ਕਰਕੇ ਚੋਰੀ ਕੀਤੇ ਪੈਸੇ, ਇੱਕ ਮੋਬਾਇਲ ਅਤੇ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ। ਇਸ ਸਬੰਧੀ ਡੀਐਸਪੀ ਰਾਏਕੋਟ ਦੇ ਦਫਤਰ ਵਿਖੇ ਕੀਤੀ ਗਈ ਪ੍ਰੈਸ ਕਾਨਫਰੰਸ ਦੌਰਾਨ ਡੀਐਸਪੀ ਰਛਪਾਲ ਸਿੰਘ ਢੀਂਡਸਾ ਨੇ ਦੱਸਿਆ ਕਿ....
ਮਾਲਵਾ
ਬਠਿੰਡਾ, 25 ਜੂਨ 2024 : ਗਰਮੀ ਤੋਂ ਬਚਣ ਲਈ ਗਏ ਦੋ ਨੌਜਵਾਨ ਬਠਿੰਡਾ ਦੀ ਸਰਹੰਦ ਨਹਿਰ ‘ਤੇ ਨਹਾਉਣ ਲਈ ਗਏ ਸੀ। ਸਾਰੀ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਸਹਾਰਾ ਜਨ ਸੇਵਾ ਸੰਸਥਾ ਦੇ ਵਲੰਟੀਅਰ ਅਤੇ ਪੁਲਿਸ ਵੱਲੋਂ ਦੋਵੇਂ ਨੌਜਵਾਨਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਮੌਕੇ ’ਤੇ ਪੁੱਜੇ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਦੋ ਨੌਜਵਾਨ ਬਠਿੰਡਾ ਦੀ ਸਰਹੰਦ ਨਹਿਰ ’ਤੇ ਨਹਾਉਣ ਲਈ ਆਏ ਸਨ। ਇਸ ਦੌਰਾਨ ਉਹ ਪਾਣੀ ਵਿੱਚ ਡੁੱਬ ਗਿਆ ਜਿਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ ਅਤੇ NDRF ਟੀਮ ਨੂੰ ਸੂਚਿਤ ਕਰ ਦਿੱਤਾ....
ਪਟਿਆਲਾ, 25 ਜੂਨ 2024 - ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟੇਡ (ਪੀਐਸਪੀਸੀਐਲ) ਨੇ ਟਿਕਾਊ ਊਰਜਾ ਸਰੋਤਾਂ ਨੂੰ ਉਤਸ਼ਾਹਿਤ ਕਰਦੇ ਹੋਏ ਰਾਜ ਦੀ ਵਧਦੀ ਬਿਜਲੀ ਮੰਗ ਨੂੰ ਪੂਰਾ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਿਆ ਹੈ। ਕਾਰਪੋਰੇਸ਼ਨ ਨੇ ਜੂਨ-2022 ਵਿੱਚ 2.65 ਰੁਪਏ/ਕਿਲੋਵਾਟ ਘੰਟਾ ਦੀ ਪ੍ਰਤੀਯੋਗੀ ਦਰ 'ਤੇ 250 ਮੈਗਾਵਾਟ ਸੋਲਰ ਪਾਵਰ ਦੀ ਖਰੀਦ ਲਈ ਸੋਲਰ ਪਾਵਰ ਡਿਵੈਲਪਰਾਂ ਨਾਲ ਸਮਝੌਤੇ ਅੰਤਿਮ ਕੀਤੇ ਸਨ। ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਦੱਸਿਆ ਕਿ ਮੈਸਰਜ਼ ਐਸਏਈਐਲ ਲਿਮਿਟੇਡ ਦੁਆਰਾ....
ਮਾਮਲੇ ਨਾਲ ਜੁੜੇ 37 ਮੁਲਜ਼ਮ ਗ੍ਰਿਫਤਾਰ: ਐਸ ਐਸ ਪੀ ਸੰਦੀਪ ਗਰਗ ਐੱਸ.ਏ.ਐੱਸ. ਨਗਰ, 26 ਜੂਨ 2024 : ਮੋਹਾਲੀ ਪੁਲਿਸ ਨੇ ਕਾਲ ਸੈਂਟਰ ਦੀ ਆੜ ਵਿੱਚ ਪੇਅ ਪਾਲ ਅਕਾਊਂਟ ਵਿੱਚੋਂ ਟ੍ਰਾਂਜ਼ੈਕਸ਼ਨ ਕਰਵਾਉਣ ਦੇ ਨਾਮ ‘ਤੇ ਭੋਲੇ-ਭਾਲੇ ਲੋਕਾਂ ਨਾਲ ਠੱਗੀਆਂ ਮਾਰਨ ਵਾਲੇ ਗਰੋਹ ਦਾ ਪਰਦਾਫਾਸ਼ ਕਰ ਕੇ 37 ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅੱਜ ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਡਾ. ਸੰਦੀਪ ਕੁਮਾਰ ਗਰਗ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ....
ਲੁਧਿਆਣਾ, 25 ਜੂਨ, 2024 : ਪੰਜਾਬ ਕਾਟਨ ਫੈਕਟਰੀਜ਼ ਐਂਡ ਜਿੰਨਰਜ਼ ਐਸੋਸੀਏਸ਼ਨ ਅਤੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (ਪੀਏਯੂ) ਦੇ ਵਿਗਿਆਨੀਆਂ ਵਿਚਕਾਰ ਅੱਜ ਇੱਕ ਅਹਿਮ ਗੱਲਬਾਤ ਮੀਟਿੰਗ ਪੀਏਯੂ ਲੁਧਿਆਣਾ ਦੇ ਵਾਈਸ-ਚਾਂਸਲਰ ਡਾ.ਐਸ.ਐਸ.ਗੋਸਲ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦਾ ਉਦੇਸ਼ ਪੰਜਾਬ ਵਿੱਚ ਕਪਾਹ ਉਦਯੋਗ ਨੂੰ ਦਰਪੇਸ਼ ਗੰਭੀਰ ਮੁੱਦਿਆਂ ਨੂੰ ਹੱਲ ਕਰਨਾ ਸੀ।ਐਸੋਸੀਏਸ਼ਨ ਦੇ ਵਫ਼ਦ ਵਿੱਚ ਨਾਮਵਰ ਮੈਂਬਰ ਜਿਵੇਂ ਕਿ ਸ਼. ਭਗਵਾਨ ਬਾਂਸਲ, ਪ੍ਰਧਾਨ; ਸ਼. ਜਨਕ ਰਾਜ ਗੋਇਲ, ਮੀਤ ਪ੍ਰਧਾਨ; ਸ਼....
ਲੁਧਿਆਣਾ 25 ਜੂਨ 2024 : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਪਰਾਲੀ ਦੀ ਸੰਭਾਲ ਦੇ ਮੁੱਦੇ ਨੂੰ ਨਜਿੱਠਣ ਲਈ ਸਰਗਰਮੀ ਨਾਲ ਕੰਮ ਕਰ ਰਹੀ ਹੈ। ਇਸ ਦਿਸ਼ਾ ਵਿਚ ਝੋਨੇ ਦੀ ਪਰਾਲੀ ਨੂੰ ਖੇਤ ਵਿਚ ਸੰਭਾਲਣ ਦੀ ਤਕਨਾਲੋਜੀ ਰਹਿਣ ਵਾਤਾਵਰਨ ਪੱਖੀ ਖੇਤੀ ਅਤੇ ਮਿੱਟੀ ਦੀ ਸਿਹਤ ਬਰਕਰਾਰ ਰੱਖਣ ਦੀ ਤਕਨਾਲੋਜੀ ਸਰਫੇਸ ਸੀਡਰ ਤਕਨਾਲੋਜੀ ਦੇ ਪਸਾਰ ਵਾਸਤੇ ਸਮਝੌਤੇ ਕੀਤੇ। ਇਹ ਸਮਝੌਤਾ ਮਸੀਨਰੀ ਨਿਰਮਾਤਾ ਜੀ ਐੱਸ ਏ ਇੰਡਸਟਰੀਜ਼ (ਐਗਰੀਜ਼ੋਨ), ਪਟਿਆਲਾ ਅਤੇ ਸੇਕੋ ਸਟ੍ਰਿਪਸ ਪ੍ਰਾਈਵੇਟ ਲਿਮਟਿਡ ਦੋਰਾਹਾ ਨਾਲ....
ਲੁਧਿਆਣਾ ਵਿਖੇ ਉਦਯੋਗ ਵਿਭਾਗ ਪੰਜਾਬ ਵੱਲੋ ਲਗਾਇਆ ਗਿਆ ਵਿਸ਼ੇਸ਼ ਕੈਪ ਕੈਪ ਦੌਰਾਨ ਲਗਭਗ 250 ਇਕਾਈਆਂ ਦੇ ਕੇਸਾਂ ਨੂੰ ਵਿਚਾਰਿਆ ਗਿਆ ਲੁਧਿਆਣਾ, 25 ਜੂਨ 2024 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਹਿਨੁਮਾਈ ਹੇਠ ਸਰਕਾਰ ਉਦਯੋਗਾਂ ਦੀ ਤਰੱਕੀ ਅਤੇ ਵਿਸਤਾਰ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਦਯੋਗਿਕ ਪਾਲਿਸੀ ਅਧੀਨ ਪੰਜਾਬ ਰਾਜ ਵਿੱਚ ਉਦਯੋਗ ਵਿਭਾਗ ਵੱਲੋ ਉਦਯੋਗਾਂ ਨੂੰ ਦਿੱਤੇ ਜਾ ਰਹੇ ਵਿਸ਼ੇਸ਼ ਲਾਭਾਂ ਸਬੰਧੀ ਮੁੱਖ ਮੰਤਰੀ ਵੱਲੋ ਰੈਗੁਲਰ ਤੌਰ ਤੇ ਰਿਵਿਊ ਕੀਤਾ ਜਾਂਦਾ ਹੈ। ਉਨ੍ਹਾਂ ਵੱਲੋ ਦਿੱਤੇ....
ਲੋਕਾਂ ਨੇ ਪੰਜਾਬ ਸਰਕਾਰ ਦੇ ਉਪਰਾਲੇ ਸਰਕਾਰ ਤੁਹਾਡੇ ਦੁਆਰ ਦੀ ਕੀਤੀ ਸ਼ਲਾਘਾ, ਮੌਕੇ 'ਤੇ ਹੀ ਲਿਆ ਸਕੀਮਾਂ ਦਾ ਲਾਭ ਵਿਧਾਇਕ ਜੀਵਨ ਸਿੰਘ ਸੰਗੋਵਾਲ ਅਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਲਾਭਪਾਤਰੀਆਂ ਨਾਲ ਗੱਲਬਾਤ ਕਰਦੇ ਹੋਏ ਮੌਕੇ 'ਤੇ ਹੀ ਦਸਤਾਵੇਜ਼ ਕੀਤੇ ਜਾਰੀ ਲੁਧਿਆਣਾ, 25 ਜੂਨ 2024 : ਭੱਟੀਆਂ ਵਿਖੇ “ਸਰਕਾਰ ਤੁਹਾਡੇ ਦੁਆਰ” ਕੈਂਪ ਦੌਰਾਨ ਸ੍ਰੀ ਸੋਹਨ ਲਾਲ, ਸ੍ਰੀ ਹਰਦੀਪ ਸਿੰਘ, ਸ੍ਰੀ ਸੁਰੇਸ਼ ਕੁਮਾਰ ਸ਼ਰਮਾ, ਸ੍ਰੀਮਤੀ ਰਾਜ ਰਾਣੀ ਸਮੇਤ ਲਾਭਪਾਤਰੀਆਂ ਨੂੰ ਪੈਨਸ਼ਨ, ਸੀਨੀਅਰ ਸਿਟੀਜ਼ਨ,....
ਬਟਾਲਾ, 25 ਜੂਨ 2024 : ਸ. ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਹਲਕਾ ਵਿਧਾਇਕ ਬਟਾਲਾ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਕਿਹਾ ਕਿ ਲੋਕਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ ਤੇ ਹੱਲ ਕਰਨ ਨੂੰ ਯਕੀਨੀ ਬਣਾਇਆ ਜਾਵੇ ਅਤੇ ਕਿਸੇ ਪ੍ਰਕਾਰ ਦੀ ਢਿੱਲਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਲੋਕਾਂ ਨੂੰ ਪੁਜਦਾ ਕੀਤਾ ਜਾਵੇ ਤਾਂ ਜੋ ਲੋਕ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ....
ਸੰਗਰੂਰ, 25 ਜੂਨ 2024 : ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ 0 ਤੋਂ 5 ਸਾਲ ਤੱਕ ਦੇ ਬੱਚਿਆਂ ਦੀਆਂ ਦਸਤਾਂ ਨਾਲ ਹੋਣ ਵਾਲੀਆਂ ਮੌਤਾਂ ਨੂੰ ਰੋਕਣ ਦੇ ਮਕਸਦ ਨਾਲ ਸਿਹਤ ਵਿਭਾਗ ਵੱਲੋਂ ਪੂਰੇ ਜ਼ਿਲ੍ਹੇ ਵਿਚ ਦਸਤ ਰੋਕੋ ਮੁਹਿੰਮ ਚਲਾਈ ਜਾਵੇਗੀ। ਇਸ ਮੁਹਿੰਮ ਸਬੰਧੀ ਜਾਣਕਾਰੀ ਦਿੰਦਿਆਂ ਡਾ. ਕਿਰਪਾਲ ਸਿੰਘ ਨੇ ਦੱਸਿਆ ਕਿ ‘ਡਾਇਰੀਏ ਦੀ ਰੋਕਥਾਮ, ਸਫਾਈ ਅਤੇ ਓ ਆਰ ਐਸ ਨਾਲ ਰੱਖੋ ਆਪਣਾ ਧਿਆਨ’ ਨਾਅਰੇ ਤਹਿਤ 1 ਜੁਲਾਈ ਤੋਂ 31 ਅਗਸਤ ਤੱਕ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ।....
ਪਿੰਡਾਂ ਦੇ ਵਿਕਾਸ ਕਾਰਜਾਂ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਫਰੀਦਕੋਟ 25 ਜੂਨ 2024 : ਗ੍ਰਾਮ ਪੰਚਾਇਤ ਹਰਦਿਆਲੇਆਣਾ ਵਿਖੇ ਕਾਫੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਪਿੰਡ ਦੇ ਗੰਦੇ ਪਾਣੀ ਦੇ ਨਿਕਾਸੀ ਦੀ ਸਮੱਸਿਆ ਦਾ ਹੱਲ ਸ. ਗੁਰਦਿੱਤ ਸਿੰਘ ਸੇਖੋਂ ਐਮ.ਐਲ.ਏ. ਹਲਕਾ ਫ਼ਰੀਦਕੋਟ ਵੱਲੋਂ ਪਿੰਡ ਤੋਂ ਲੈ ਕੇ ਛੱਪੜ ਤੱਕ ਪੰਚਾਇਤ ਵੱਲੋ ਗੰਦੇ ਪਾਣੀ ਦੀ ਨਿਕਾਸੀ ਲਈ ਜਮੀਨਦੋਜ਼ ਪਾਇਪਾਂ ਪਾਉਣ ਦਾ ਕੰਮ ਸ਼ੁਰੂ ਕਰਵਾ ਕੇ ਕੀਤਾ। ਗ੍ਰਾਮ ਪੰਚਾਇਤ ਅਤੇ ਸਮੂਹ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਹਲਕਾ....
ਮੈਡੀਕਲ ਕਾਲਜ ਦੇ ਬਾਹਰ ਟ੍ਰੈਫਿਕ ਸਮੱਸਿਆ ਨੂੰ ਹੱਲ ਕਰਨ ਦੇ ਦਿੱਤੇ ਨਿਰਦੇਸ਼ ਫਰੀਦਕੋਟ 25 ਜੂਨ 2024 : ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਪੁਲਿਸ ਦੇ ਟ੍ਰੈਫਿਕ ਵਿੰਗ ਨੂੰ ਹਦਾਇਤ ਕੀਤੀ ਕਿ ਜਿਲ੍ਹੇ ਦੇ ਵਿੱਚ ਰਾਤ ਦੇ ਸਮੇਂ ਵਹੀਕਲ ਹਾਈ ਬੀਮ ਲਾਈਟਾਂ ਤੇ ਚਲਾਉਣ ਅਤੇ ਵਾਹਨ ਤੇਜ਼ ਰਫਤਾਰ ਨਾਲ ਚਲਾਉਣ ਵਾਲਿਆਂ ਤੇ ਸਖਤ ਕਾਰਵਾਈ ਕੀਤੀ ਜਾਵੇ ਅਤੇ ਅਜਿਹੇ ਵਾਹਨਾਂ ਦੇ ਵੱਧ ਤੋਂ ਵੱਧ ਚਾਲਾਨ ਕੀਤੇ ਜਾਣ। ਇਸ ਤੋਂ ਇਲਾਵਾ ਮੈਡੀਕਲ ਕਾਲਜ ਦੇ ਸਾਹਮਣੇ ਟਰੈਫਿਕ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੇ ਹੁਕਮ ਵੀ....
ਫਰੀਦਕੋਟ 25 ਜੂਨ 2024 : ਸੀ-ਪਾਈਟ ਕੈਂਪ ਹਕੂਮਤ ਸਿੰਘ ਵਾਲਾ (ਫਿਰੋਜ਼ਪੁਰ ) ਦੇ ਕੈਂਪ ਟ੍ਰੇਨਿੰਗ ਅਫਸਰ ਕੈਪਟਨ (ਰਿਟਾਇਡ) ਗੁਰਦਰਸ਼ਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੋ ਯੁਵਕ ਅਗਨੀਵੀਰ ਫੌਜ ਦੀ ਅਪ੍ਰੈਲ 2024 ਮਹੀਨੇ ਵਿੱਚ ਹੋਈ ਲਿਖਤੀ ਪ੍ਰੀਖਿਆ ਵਿੱਚੋ ਪਾਸ ਹੋ ਗਏ ਹਨ । ਉਨ੍ਹਾਂ ਯੁਵਕਾਂ ਦਾ ਫਿਜ਼ੀਕਲ ਟੈਸਟ 01 ਅਕਤੂਬਰ 2024 ਤੋਂ 08 ਅਕਤੂਬਰ 2024 ਤੱਕ ਹੋਣਾ ਹੈ। ਉਨ੍ਹਾਂ ਦੱਸਿਆ ਕਿ ਫ਼ਰੀਦਕੋਟ, ਫਿਰੋਜ਼ਪੁਰ, ਫਾਜਿਲਕਾ, ਅਤੇ ਮੁਕਤਸਰ ਜਿਲ੍ਹਿਆਂ ਦੇ ਯੁਵਕਾਂ ਲਈ ਫਿਜੀਕਲ ਟੈਸਟ ਦੀ....
ਕੈਂਪ ਦੌਰਾਨ ਪਿੰਡ ਕੁਤਬਾ, ਬਾਹਮਣੀਆਂ, ਲੋਹਗੜ੍ਹ ਅਤੇ ਨਿਹਾਲੂਵਾਲ ਦੇ ਵਾਸੀਆਂ ਨੂੰ ਸਰਕਾਰੀ ਸਕੀਮਾਂ ਦਾ ਲਾਹਾ ਉਨ੍ਹਾਂ ਦੇ ਘਰਾਂ ਦੇ ਨੇੜੇ ਦਿੱਤਾ ਜਾਵੇਗਾ ਬਰਨਾਲਾ, 25 ਜੂਨ 2024 : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ 'ਸਰਕਾਰ ਤੁਹਾਡੇ ਦੁਆਰ' ਪਹਿਲਕਦਮੀ ਤਹਿਤ 28 ਜੂਨ ਨੂੰ ਪਿੰਡ ਕੁਤਬਾ ਵਿਖੇ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ ਜਿਸ ਵਿੱਚ ਪਿੰਡ ਕੁਤਬਾ, ਬਾਹਮਣੀਆਂ, ਲੋਹਗੜ੍ਹ ਅਤੇ ਨਿਹਾਲੂਵਾਲ ਦੇ ਲੋਕਾਂ ਨੂੰ ਸਰਕਾਰੀ ਸਕੀਮਾਂ ਦਾ ਲਾਹਾ ਉਨ੍ਹਾਂ ਦੇ ਘਰਾਂ ਦੇ ਨੇੜੇ....
ਨਸ਼ਿਆਂ ਖਿਲਾਫ ਲੜਾਈ ਜਿੱਤਣ ਲਈ ਲੋਕਾਂ ਤੋਂ ਸਹਿਯੋਗ ਲਿਆ ਜਾਵੇਗਾ: ਜ਼ਿਲ੍ਹਾ ਪੁਲਿਸ ਮੁਖੀ ਨੌਜਵਾਨਾਂ 'ਚ ਖੇਡਾਂ ਪ੍ਰਤੀ ਲਗਨ ਵਧਾਉਣ ਲਈ ਹਰ ਪਿੰਡ 'ਚ ਹੋਣਗੇ ਖੇਡ ਮੈਦਾਨ ਜ਼ਿਲ੍ਹਾ ਪੱਧਰੀ ਐਨ - ਕਾਰਡ ਦੀ ਬੈਠਕ 'ਚ ਸਿਵਲ ਅਤੇ ਪੁਲਿਸ ਅਧਿਕਾਰੀਆਂ ਨੇ ਕੀਤਾ ਵਿਚਾਰ-ਵਟਾਂਦਰਾ ਨਸ਼ਿਆਂ ਸਬੰਧੀ ਗੁਪਤ ਸੂਚਨਾ ਦੇਣ ਲਈ ਪੁਲਿਸ ਵੱਲੋਂ ਵਟਸਐਪ ਨੰਬਰ 7508080280 ਜਾਰੀ, ਸੂਚਨਾ ਦੇਣ ਵਾਲੇ ਦਾ ਨਾਂ ਗੁਪਤ ਰੱਖਿਆ ਜਾਵੇਗਾ ਬਰਨਾਲਾ, 25 ਜੂਨ 2024 : ਨਸ਼ਿਆਂ ਖਿਲਾਫ ਜੰਗ ਜਿੱਤਣ ਲਈ ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ....