ਮਾਲਵਾ

ਪੰਜਾਬ ਐਂਟੀ ਗੈਂਗਸਟਰ ਟਾਸਕ ਫੋਰਸ ​​ਨੇ ਮੋਹਾਲੀ ਤੋਂ ਫੜਿਆ ਗੈਂਗਸਟਰ 
ਮੋਹਾਲੀ, 13 ਜੂਨ 2024 : ਪੰਜਾਬ ਐਂਟੀ ਗੈਂਗਸਟਰ ਟਾਸਕ ਫੋਰਸ ​​ਨੇ ਮੋਹਾਲੀ ਦੇ ਰਹਿਣ ਵਾਲੇ ਵਿਜੇ ਨਾਮ ਦੇ ਗੈਂਗਸਟਰ ਨੂੰ ਗ੍ਰਿਫਤਾਰ ਕੀਤਾ ਹੈ। ਇਹ ਗੈਂਗਸਟਰ ਜੇਲ 'ਚ ਬੰਦ ਦੀਪਕ ਟੀਨੂੰ ਦੇ ਇਸ਼ਾਰੇ 'ਤੇ ਕੰਮ ਕਰਦਾ ਸੀ। ਉਹ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਦਾ ਮੈਂਬਰ ਹੈ। ਉਸ ਨੂੰ ਬੰਬੀਹਾ ਗੈਂਗ ਦੇ ਮੈਂਬਰਾਂ ਨੂੰ ਮਾਰਨ ਦੀ ਜ਼ਿੰਮੇਵਾਰੀ ਦਿੱਤੀ ਗਈ ਸੀ। ਉਹ ਮੁਹਾਲੀ ਦੇ ਪਿੰਡ ਮੇਮੰਦਪੁਰ ਦਾ ਰਹਿਣ ਵਾਲਾ ਹੈ। ਪੁਲਿਸ ਨੇ ਉਸ ਦੇ ਕਬਜ਼ੇ 'ਚੋਂ ਇਕ ਪਿਸਤੌਲ ਅਤੇ 5 ਜਿੰਦਾ ਕਾਰਤੂਸ ਬਰਾਮਦ....
ਪਾਤੜਾਂ ਵਿੱਚ ਵਾਪਰੇ ਸੜਕ ਹਾਦਸੇ ’ਚ ਪਤੀ-ਪਤਨੀ ਦੀ ਮੌਤ
ਪਾਤੜਾਂ, 13 ਜੂਨ 2024 : ਪਟਿਆਲਾ ਜ਼ਿਲ੍ਹੇ ਦੇ ਬਲਾਕ ਪਾਤੜਾਂ ਦੇ ਪਿੰਡ ਪੈਂਦ ਕੋਲ ਇਕ ਭਿਆਨਕ ਹਾਦਸਾ ਵਾਪਰ ਗਿਆ। ਇਥੇ ਕਾਰ ਤੇ ਮੋਟਰਸਾਈਕਲ ਦੀ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ਵਿਚ ਪਤੀ-ਪਤਨੀ ਦੀ ਦਰਦਨਾਕ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਬਲਵਿੰਦਰ ਸਿੰਘ (60) ਅਤੇ ਅਮਰਜੀਤ ਕੌਰ (55) ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਬਲਵਿੰਦਰ ਸਿੰਘ ਵਾਸੀ ਪਿੰਡ ਨੂਰਪੁਰ ਥਾਣਾ ਪਾਤੜਾਂ ਆਪਣੀ ਪਤਨੀ ਅਮਰਜੀਤ ਕੌਰ ਨਾਲ ਮੋਟਰਸਾਈਕਲ 'ਤੇ ਪਾਤੜਾਂ-ਨਰਵਾਣਾ ਹਾਈਵੇ 'ਤੇ ਪਿੰਡ ਪੈਂਦ ਦੇ ਬੱਸ ਅੱਡੇ ਨਜ਼ਦੀਕ ਜਾ....
ਸਿਹਤ ਮੰਤਰੀ ਰਾਜਿੰਦਰਾ ਹਸਪਤਾਲ ਪੁੱਜੇ, ਪਿੰਡ ਉੜਦਨ ਵਾਸੀ ਜਖ਼ਮੀਆਂ ਦਾ ਹਾਲ-ਚਾਲ ਜਾਣਿਆ, ਤਿੰਨ ਸ਼ਰਧਾਲੂਆਂ ਦੀ ਮੌਤ 'ਤੇ ਦੁੱਖ ਪ੍ਰਗਟਾਇਆ
ਕਿਹਾ, ਫ਼ਰਿਸਤੇ ਸਕੀਮ ਤਹਿਤ ਜਖ਼ਮੀਆਂ ਦਾ ਹੋਵੇਗਾ ਮੁਫ਼ਤ ਇਲਾਜ, ਡਾਕਟਰਾਂ ਨੂੰ ਹਦਾਇਤਾਂ ਜਾਰੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਪੰਜਾਬ ਸਰਕਾਰ ਸ਼ਰਧਾਲੂ ਪਿੰਡ ਵਾਸੀਆਂ ਦੇ ਦੁੱਖ 'ਚ ਸ਼ਰੀਕ-ਡਾ. ਬਲਬੀਰ ਸਿੰਘ ਪਟਿਆਲਾ, 13 ਜੂਨ 2024 : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਬੀਤੇ ਦਿਨੀਂ ਬਨੂੜ ਨੇੜਲੇ ਪਿੰਡ ਉੜਦਨ ਦੇ ਵਸਨੀਕ 3 ਸ਼ਰਧਾਲੂਆਂ ਦੀ ਇੱਕ ਸੜਕ ਹਾਦਸੇ ਵਿੱਚ ਹੋਈ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਅੱਜ ਇੱਥੇ ਸਰਕਾਰੀ ਰਾਜਿੰਦਰਾ ਹਸਪਤਾਲ ਪੁੱਜ....
ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਹੜ੍ਹਾਂ ਤੋਂ ਬਚਾਅ ਪ੍ਰਬੰਧਾਂ ਤੇ ਵਿਕਾਸ ਕਾਰਜਾਂ ਦਾ ਜਾਇਜ਼ਾ
ਅਧਿਕਾਰੀਆਂ ਨੂੰ ਤਿੰਨ ਹਫ਼ਤੇ 'ਚ ਹੜ੍ਹ ਰੋਕੂ ਪ੍ਰਬੰਧ ਮੁਕੰਮਲ ਕਰਨ, ਲੋਕਾਂ ਦੀਆਂ ਮੁਸ਼ਕਿਲਾਂ ਤੁਰੰਤ ਹੱਲ ਕਰਨ ਤੇ ਵਿਕਾਸ ਕਾਰਜ ਜੰਗੀ ਪੱਧਰ 'ਤੇ ਨਿਪਟਾਉਣ ਦੇ ਨਿਰਦੇਸ਼ ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਕਾਸ ਕਾਰਜ ਹੋਰ ਤੇਜ ਹੋਣਗੇ ਪਟਿਆਲਾ, 13 ਜੂਨ 2024 : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਜ਼ਿਲ੍ਹਾ ਅਧਿਕਾਰੀਆਂ ਤੇ ਸਥਾਨਕ ਵਸਨੀਕਾਂ ਦੇ ਨੁਮਾਇੰਦਿਆਂ ਨਾਲ ਇੱਕ ਸਾਂਝੀ ਬੈਠਕ ਕਰਕੇ ਪਟਿਆਲਾ ਦਿਹਾਤੀ ਹਲਕੇ 'ਚ ਹੜ੍ਹਾਂ ਤੋਂ ਬਚਾਅ....
ਟੀ. ਬੀ. (ਤਪਦਿਕ) ਦੇ ਲੱਛਣ ਵਾਲੇ ਲੋਕ ਕਰਾਉਣ ਜਲਦੀ ਜਾਂਚ :ਸਿਵਲ ਸਰਜਨ ਬਰਨਾਲਾ
ਸਿਵਲ ਸਰਜਨ ਬਰਨਾਲਾ ਵੱਲੋਂ ਟੀ ਬੀ ਜਾਂਚ ਵੈਨ ਨੂੰ ਝੰਡੀ ਦੇ ਕੇ ਕੀਤਾ ਗਿਆ ਰਵਾਨਾ ਬਰਨਾਲਾ, 13 ਜੂਨ 2024 : ਸਿਹਤ ਵਿਭਾਗ ਪੰਜਾਬ ਸਰਕਾਰ ਵੱਲੋਂ ਟੀ.ਬੀ. (ਤਪਦਿਕ) ਦੇ ਸ਼ੱਕੀ ਮਰੀਜਾਂ ਦੀ ਜਲਦੀ ਪਹਿਚਾਣ ਲਈ ਵੈਨ 'ਚ ਲੈਬਾਰਟਰੀ ਸਟਾਫ ਰਾਹੀਂ ਜਿਸ ਏਰੀਏ 'ਚ ਟੀ.ਬੀ. ਦੇ ਮਰੀਜ ਹਨ ਜਾਂ ਸਲੱਮ ਏਰੀਆ ਅਤੇ ਦੂਰ-ਦੁਰਾਡੇ ਥਾਵਾਂ 'ਤੇ ਰਹਿ ਰਹੇ ਲੋਕਾਂ ਦੀ ਜਾਂਚ ਕਰੇਗੀ ਤਾਂ ਜੋ ਇਸ ਬਿਮਾਰੀ ਤੇ ਛੇਤੀ ਕੰਟਰੋਲ ਕੀਤਾ ਜਾ ਸਕੇ ਇਨ੍ਹਾਂ ਸਬਦਾਂ ਦਾ ਪ੍ਰਗਟਾਵਾਂ ਸਿਵਲ ਸਰਜਨ ਡਾ.ਹਰਿੰਦਰ ਸ਼ਰਮਾ ਵੱਲੋਂ ਟੀ.ਬੀ....
ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਬਰਨਾਲਾ ਵੱਲੋਂ ਇੱਕ ਰੋਜਾ ਗਾਈਡੈਂਸ ਅਤੇ ਕਾਉਂਸਲਿੰਗ ਪ੍ਰੋਗਰਾਮ 18 ਜੂਨ ਨੂੰ
ਪੰਜਾਬ ਪੁਲਿਸ, ਅਧੀਨ ਸੇਵਾਵਾਂ ਚੋਣ ਬੋਰਡ ਨਾਲ ਸਬੰਧਤ ਪੋਸਟਾਂ ਅਤੇ ਹੋਰ ਮੁਕਾਬਲਿਆਂ ਦੀਆਂ ਪ੍ਰਿਖਿਆਵਾਂ ਦੀ ਤਿਆਰੀ ਕਰ ਰਹੇ ਨੌਜਵਾਨਾਂ ਨੂੰ ਕੀਤਾ ਜਾਵੇਗਾ ਗਾਈਡ ਬਰਨਾਲਾ, 13 ਜੂਨ 2024 : ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸੇ ਤਹਿਤ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀਮਤੀ ਪੂਨਮਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਬਰਨਾਲਾ ਵੱਲੋਂ ਸਮੂਹ ਪ੍ਰਾਰਥੀਆਂ ਲਈ ਜਿਨ੍ਹਾਂ ਨੇ ਪੰਜਾਬ ਪੁਲਿਸ ਅਤੇ....
14 ਜੂਨ ਸਾਉਣੀ 2024 ਦੀਆਂ ਫਸਲਾਂ ਸਬੰਧੀ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ
ਬਰਨਾਲਾ, 13 ਜੂਨ 2024 : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਰਨਾਲਾ ਵੱਲੋਂ ਸਾਉਣੀ 2024 ਦੀਆਂ ਫਸਲਾਂ ਦੀ ਤਕਨੀਕੀ ਜਾਣਕਾਰੀ ਦੇਣ ਲਈ ਜ਼ਿਲ੍ਹਾ ਪੱਧਰ ਦਾ ਕਿਸਾਨ ਸਿਖਲਾਈ ਕੈਂਪ ਕਪਿਲ ਪੈਲੇਸ, ਨੇੜੇ ਨਾਨਕਸਰ ਗੁਰੂਦੁਆਰਾ ਸਾਹਿਬ ਬਰਨਾਲਾ ਵਿਖੇ ਸਵੇਰੇ 9.30 ਵਜੇ ਲਗਾਇਆ ਜਾ ਰਿਹਾ ਹੈ। ਇਸ ਕੈਂਪ ਦੇ ਮੁੱਖ ਮਹਿਮਾਨ ਸ਼੍ਰੀਮਤੀ ਪੂਨਮਦੀਪ ਕੌਰ, ਡਿਪਟੀ ਕਮਿਸ਼ਨਰ ਬਰਨਾਲਾ ਹੋਣਗੇ। ਇਸ ਕੈਂਪ ਵਿੱਚ ਬਰਨਾਲਾ ਜ਼ਿਲ੍ਹੇ ਤੋਂ ਵੱਡੀ ਗਿਣਤੀ ਵਿੱਚ ਕਿਸਾਨ ਭਾਗ ਲੈਣਗੇ। ਵਧੇਰੀ ਜਾਣਕਾਰੀ ਦਿੰਦਿਆਂ ਡਾ. ਜਗਦੀਸ਼....
ਧਰਤੀ ਹੇਠਲੇ ਪਾਣੀ ਨੂੰ ਬਚਾਉਣ ਵਿੱਚ ਅਹਿਮ ਭੂਮਿਕਾ ਅਦਾ ਕਰੇਗਾ ਨਹਿਰੀ ਪਾਣੀ ਪ੍ਰੋਜੈਕਟ: ਵਿਧਾਇਕ ਰੁਪਿੰਦਰ ਹੈਪੀ
ਪੌਣ, ਪਾਣੀ ਤੇ ਜ਼ਮੀਨ ਨੂੰ ਬਚਾਉਣਾ ਸਾਡੀ ਪਹਿਲੀ ਜ਼ਿੰਮੇਵਾਰੀ ਸਹਾਇਕ ਧੰਦੇ ਅਪਣਾ ਕੇ ਕਿਸਾਨੀ ਨੂੰ ਕੀਤਾ ਜਾ ਸਕਦੈ ਹੋਰ ਖੁਸ਼ਹਾਲ ਬਸੀ ਪਠਾਣਾ ਤੇ ਖਮਾਣੋਂ ਵਿਖੇ ਬਲਾਕ ਖੇਤੀਬਾੜੀ ਦਫ਼ਤਰ ਜਲਦੀ ਬਣਾਉਣ ਦਾ ਐਲਾਨ ਜ਼ਿਲ੍ਹਾ ਪੱਧਰੀ ਕਿਸਾਨ ਮੇਲੇ ਵਿੱਚ ਵਾਤਾਵਰਣ ਨੂੰ ਬਚਾਉਣ ਵਿੱਚ ਯੋਗਦਾਨ ਪਾਉਣ ਵਾਲੇ 39 ਕਿਸਾਨਾਂ ਨੂੰ ਕੀਤਾ ਸਨਮਾਨਤ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਸੰਘੋਲ ਵਿਖੇ ਜ਼ਿਲਾ ਪੱਧਰੀ ਕਿਸਾਨ ਮੇਲੇ ਤੇ ਪ੍ਰਦਰਸ਼ਨੀਆਂ ਦਾ ਆਯੋਜਨ ਫ਼ਤਹਿਗੜ੍ਹ ਸਾਹਿਬ, 13 ਜੂਨ : ਜਦੋਂ ਤੋਂ ਸੂਬੇ....
ਗੁਲਾਬੀ ਸੁੰਡੀ ਦੀ ਸਿਰੀ ਨੱਪਣ ਲਈ ਖੇਤੀਬਾੜੀ ਮਹਿਕਮਾ ਅਤੇ ਕਿਸਾਨ ਤਿਆਰ
ਵਿਭਾਗ ਨੇ ਗਠਿਤ ਕੀਤੀਆਂ 43 ਸਰਵੇਲੈਂਸ ਟੀਮਾਂ ਫਾਜ਼ਿਲਕਾ 13 ਜੂਨ 2024 : ਫਾਜ਼ਿਲਕਾ ਜ਼ਿਲ੍ਹੇ ਵਿੱਚ ਨਰਮੇ ਦੀ ਕਾਸਤ ਨੂੰ ਮੁੜ ਪ੍ਰਫੁੱਲਤ ਕਰਨ ਅਤੇ ਫਸਲ ਤੇ ਗੁਲਾਬੀ ਸੂੰਡੀ ਦੇ ਕਿਸੇ ਵੀ ਸੰਭਾਵਿਤ ਖਤਰੇ ਨੂੰ ਟਾਲਣ ਲਈ ਜ਼ਿਲ੍ਹੇ ਦੇ ਕਿਸਾਨਾਂ ਅਤੇ ਖੇਤੀਬਾੜੀ ਵਿਭਾਗ ਨੇ ਕਮਰ ਕਸ ਲਈ ਹੈ । ਖੇਤੀਬਾੜੀ ਵਿਭਾਗ ਨੇ ਗੁਲਾਬੀ ਸੂੰਡੀ ਦੀ ਸਿਰੀ ਨੱਪਣ ਲਈ ਜ਼ਿਲ੍ਹੇ ਵਿੱਚ 43 ਪੈਸਟ ਸਰਵੇਲੈਂਸ ਟੀਮਾਂ ਦਾ ਗਠਨ ਕੀਤਾ ਹੈ। ਇਹ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਦਿੱਤੀ। ਡਿਪਟੀ....
ਝੋਨੇ ਦੀ ਸਿੱਧੀ ਬਿਜਾਈ ਨੂੰ ਪ੍ਰਫੁੱਲਤ ਕਰਨ ਖੇਤੀਬਾੜੀ ਵਿਭਾਗ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿਖੇ ਕਿਸਾਨਾਂ ਨੂੰ ਕੀਤਾ ਜਾਗਰੂਕ
ਫਾਜਿਲਕਾ 13 ਜੂਨ 2024 : ਝੋਨੇ ਦੀ ਸਿੱਧੀ ਬਿਜਾਈ ਨੂੰ ਪ੍ਰਫੁੱਲਤ ਕਰਨ ਲਈ ਮੁੱਖ ਖੇਤੀਬਾੜੀ ਅਫਸਰ ਫਾਜ਼ਲਕਾ ਡਾਕਟਰ ਜਗਸੀਰ ਸਿੰਘ ਅਤੇ ਬਲਾਕ ਖੇਤੀਬਾੜੀ ਅਫਸਰ ਡਾਕਟਰ ਬਲਦੇਵ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਖੇਤੀਬਾੜੀ ਵਿਭਾਗ ਦੇ ਸਟਾਫ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਸਿੱਧੀ ਬਿਜਾਈ ਸਬੰਧੀ ਜਾਣਕਾਰੀ ਦਿੱਤੀ ਗਈ। ਕਿਸਾਨਾਂ ਨੂੰ ਜਾਣਕਾਰੀ ਦਿੰਦਿਆਂ ਬੀਟੀਐਮ ਰਾਜ ਦਵਿੰਦਰ ਸਿੰਘ ਨੇ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਲਈ ਘੱਟ ਸਮਾਂ ਲੈਣ ਵਾਲੀਆਂ ਅਤੇ ਦਰਮਿਆਨਾ ਸਮਾਂ ਲੈਣ....
ਨਗਰ ਕੌਂਸਲ ਫਾਜ਼ਿਲਕਾ ਵੱਲੋਂ ਸਿੰਗਲ ਯੂਜ ਪਲਾਸਟਿਕ ਦੀ ਵਰਤੋਂ ਕਰਨ ਵਾਲਿਆ ਖਿਲਾਫ ਕਾਰਵਾਈ
47 ਕਿਲੋ ਡਿਸਪੋਜਲ ਪੋਲੀਥੀਨ ਜਬਤ ਅਤੇ 7 ਚਲਾਨ ਸਿੰਗਲ ਯੂਜ ਪਲਾਸਟਿਕ ਦੀ ਵਰਤੋਂ ਨਾ ਕਰਨ ਦੀ ਲੋਕਾਂ ਨੂੰ ਮੁੜ ਤੋਂ ਅਪੀਲ ਫਾਜ਼ਿਲਕਾ, 13 ਜੂਨ 2024 : ਕਾਰਜ ਸਾਧਕ ਅਫ਼ਸਰ ਸ੍ਰੀ ਮੰਗਤ ਕੁਮਾਰ ਦੀ ਅਗਵਾਈ ਹੇਠ ਨਗਰ ਕੋਂਸਲ ਫਾਜ਼ਿਲਕਾ ਵੱਲੋਂ ਸਿੰਗਲ ਯੂਜ ਪਲਾਸਟਿਕ ਮੁਕਤ ਅਭਿਆਨ ਤਹਿਤ ਸ਼ਹਿਰ ਦੇ ਮਹਿਰੀਆ ਬਜਾਰ, ਗਾਂਧੀ ਚੌਕ, ਅਬੋਹਰੀ ਅੱਡਾ ਆਦਿ ਹੋਰ ਬਜਾਰਾਂ ਵਿਚ ਚੈਕਿੰਗ ਕੀਤੀ ਗਈ ਹੈ। ਪੋਲੀਥੀਨ ਦੀ ਵਰਤੋਂ ਅਤੇ ਵੇਚਣ ਵਾਲਿਆਂ ਖਿਲਾਫ ਕਾਰਵਾਈ ਕਰਦਿਆਂ 47 ਕਿੱਲੋ ਡਿਸਪੋਜਲ ਪੋਲੀਥੀਨ ਜਬਤ ਕੀਤਾ ਗਿਆ....
ਗਰਭਵਤੀ ਔਰਤਾਂ ਦਾ ਖਾਸ ਖਿਆਲ ਰੱਖਣਾ ਏ.ਐਨ.ਐਮ.- ਸਿਵਲ ਸਰਜਨ
ਜੇਸਟੈਸ਼ਨਲ ਡਾਇਬਟੀਜ ਮੈਲਿਟਸ (ਜੀ.ਡੀ.ਐਮ.) ਸਬੰਧੀ ਟ੍ਰੇਨਿੰਗ ਕਰਵਾਈ ਫਾਜ਼ਿਲਕਾ, 13 ਜੂਨ 2024 : ਸਿਹਤ ਵਿਭਾਗ ਵੱਲੋਂ ਜ਼ਿਲ੍ਹੇ ਦੀਆਂ ਸਮੂਹ ਏ.ਐਨ.ਐਮਜ਼ ਨੂੰ ਜੇਸਟੈਸ਼ਨਲ ਡਾਇਬਟੀਜ ਮੈਲਿਟਸ (ਜੀ.ਡੀ.ਐਮ.) ਸਬੰਧੀ ਟ੍ਰੇਨਿੰਗ ਕਰਵਾਈ ਗਈ ਜਿਸ ਵਿੱਚ ਸਿਵਲ ਸਰਜਨ ਡਾ: ਚੰਦਰ ਸ਼ੇਖਰ ਕੱਕੜ ਨੇ ਕਿਹਾ ਕਿ ਵਿਭਾਗ ਗਰਭਵਤੀ ਔਰਤਾਂ ਦੀ ਸਿਹਤ ਪ੍ਰਤੀ ਗੰਭੀਰ ਹੈ ਅਤੇ ਸਟਾਫ਼ ਨੂੰ ਅਪਡੇਟ ਕਰਨ ਲਈ ਸਮੇਂ-ਸਮੇਂ 'ਤੇ ਟਰੇਨਿੰਗ ਕਰਵਾਈ ਜਾਂਦੀ ਹੈ| ਜੀ.ਡੀ.ਐਮ. ਗਰਭਵਤੀ ਔਰਤਾਂ ਨੂੰ ਪ੍ਰਭਾਵਿਤ ਕਰਦੀ ਹੈ। ਇਹ ਗਰਭ....
ਜ਼ਿਲ੍ਹਾ ਫਾਜ਼ਿਲਕਾ ਵਿੱਚ ਚਾਇਲਡ ਲੇਬਰ ਟਾਸਕ ਫੋਰਸ ਕਮੇਟੀ ਵੱਲੋਂ ਵੱਖ-ਵੱਖ ਥਾਵਾਂ ਤੇ ਚੈਕਿੰਗ
ਚੈਕਿੰਗ ਦੌਰਾਨ ਦੁਕਾਨ ਤੋਂ ਤਿੰਨ ਬਾਲ ਕੀਰਤੀ ਪਾਉਣ *ਤੇ ਦੁਕਾਨਦਾਰ ਦਾ ਕੀਤਾ ਚਲਾਨ ਬੱਚਿਆ ਦਾ ਉੱਜਵਲ ਭਵਿੱਖ ਬਣਾਉ, ਬਾਲ ਮਜਦੂਰੀ ਹਟਾਉ ਦੇ ਨਾਅਰੇ ਤਹਿਤ ਕੀਤਾ ਜਾਗਰੂਕ ਫਾਜ਼ਿਲਕਾ, 13 ਜੂਨ 2024 : ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਪੰਜਾਬ ਚੰਡੀਗੜ੍ਹ ਦੀਆਂ ਹਦਾਇਤਾਂ ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ. ਸੇਨੂ ਦੁੱਗਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਰੀਤੂ ਬਾਲਾ ਨੇ ਦੱਸਿਆ ਕਿ ਜ਼ਿਲ੍ਹਾ ਫਾਜ਼ਿਲਕਾ ਵਿੱਚ ਚਾਇਲਡ ਲੇਬਰ ਟਾਸਕ ਫੋਰਸ ਕਮੇਟੀ ਵੱਲੋਂ....
ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਖੁਸ਼ਕ ਦਿਵਸ ਮੋਕੇ 18,215 ਘਰਾਂ ਵਿਚ ਪਾਣੀ ਦੇ ਖੜੇ ਸਰੋਤਾਂ ਦੀ ਕੀਤੀ ਚੈਕਿੰਗ
197 ਥਾਂਵਾ’ਤੇ ਲ਼ਾਰਵਾ ਪਾਏ ਜਾਣ ਤੇ ਕਰਵਾਇਆ ਨਸ਼ਟ ਫਾਜ਼ਿਲਕਾ 13 ਜੂਨ 2024 : ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਡੇਂਗੂ ਬਿਮਾਰੀ ਨੂੰ ਰੋਕਣ ਲਈ ਲਗਾਤਾਰ ਅਭਿਆਨ ਜਾਰੀ ਕੀਤਾ ਹੋਇਆ ਹੈ ਜਿਸ ਵਿਚ ਅਰਬਨ ਅਤੇ ਪੇਂਡੂ ਖੇਤਰ ਵਿਚ ਘਰਾ ਅਤੇ ਦੁਕਾਨਾਂ ਵਿਚ ਪਾਣੀ ਦੇ ਖੜੇ ਸਰੋਤਾ ਦੀ ਜਾਂਚ ਕੀਤੀ ਜਾ ਰਹੀ ਹੈ । ਸਿਵਲ ਸਰਜਨ ਡਾਕਟਰ ਚੰਦਰ ਸ਼ੇਖਰ ਕੱਕੜ ਨੇ ਲੋਕਾ ਨੂੰ ਅਪੀਲ ਕੀਤੀ ਕਿ ਲੋਕ ਆਪਣੀ ਜਿੰਮੇਵਾਰੀ ਸਮਝਣ ਅਤੇ ਵਿਭਾਗ ਨੂੰ ਸਹਿਯੋਗ ਕਰਨ ਤਾਕਿ ਮਿਲ ਜੁਲ ਕੇ ਇਸ ਬਿਮਾਰੀ ਤੇ ਜਿੱਤ ਹਾਸਿਲ ਕੀਤੀ ਜਾ ਸਕੇ ।....
ਹਲਕਾ ਦਿੜ੍ਹਬਾ ਵਿੱਚ ਬਿਜਲੀ ਵੰਡ ਸਿਸਟਮ ਨੂੰ ਹੋਰ ਮਜਬੂਤ ਕਰਨ ਲਈ 22.12 ਕਰੋੜ ਰੁਪਏ ਖਰਚੇ ਜਾ ਰਹੇ ਹਨ : ਵਿੱਤ ਮੰਤਰੀ ਚੀਮਾ
66 ਕੇ.ਵੀ ਗਰਿੱਡ ਛਾਜਲੀ ਦੀ ਸਮਰੱਥਾ ਵਿੱਚ 2.08 ਕਰੋੜ ਰੁਪਏ ਦੀ ਲਾਗਤ ਨਾਲ ਕੀਤਾ ਵਾਧਾ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਘਰੇਲੂ ਅਤੇ ਖੇਤੀਬਾੜੀ ਦੀ ਬਿਜਲੀ ਸਪਲਾਈ ਵਿੱਚ ਹੋਵੇਗਾ ਵੱਡਾ ਸੁਧਾਰ ਸੰਗਰੂਰ, 13 ਜੂਨ 2024 : ਵਿਧਾਨ ਸਭਾ ਹਲਕਾ ਦਿੜ੍ਹਬਾ ਵਿੱਚ ਵਿਕਾਸ ਦੀ ਲੜੀ ਨੂੰ ਹੋਰ ਅੱਗੇ ਵਧਾਉਂਦੇ ਹੋਏ 66 ਕੇ.ਵੀ ਗਰਿੱਡ ਛਾਜਲੀ ਦੀ ਸਮਰੱਥਾ ਵਿੱਚ ਮੌਜੂਦਾ 20 ਐਮ.ਵੀ.ਏ ਦੇ ਪਾਵਰ ਟਰਾਂਸਫਾਰਮਰ ਨੂੰ 31.5 ਐਮ.ਵੀ.ਏ ਦੇ ਪਾਵਰ ਟਰਾਂਸਫਾਰਮਰ ਨਾਲ ਆਗੂਮੈਂਟ ਕਰਕੇ ਵਾਧਾ ਕੀਤਾ ਗਿਆ ਹੈ । ਇਹ....