ਮਾਲਵਾ

ਪੁਲਿਸ ਨੇ ਜਵੈਲਰਜ਼ ਦੇ ਸ਼ੋਅਰੂਮ 'ਤੇ ਗੋਲੀਬਾਰੀ ਦੀ ਘਟਨਾ ਦੇ ਮੁੱਖ ਦੋਸ਼ੀ ਨੂੰ ਕੀਤਾ ਗ੍ਰਿਫਤਾਰ, ਨਜਾਇਜ਼ ਹਥਿਆਰ  ਬਰਾਮਦ
ਪੰਜਾਬ ਪੁਲਿਸ ਵੱਲੋਂ ਗੈਂਗਸਟਰ ਅਰਸ਼ ਡੱਲਾ ਦਾ ਕਾਰਕੁਨ ਗ੍ਰਿਫ਼ਤਾਰ, ਪਿਸਤੌਲ ਬਰਾਮਦ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਗ੍ਰਿਫ਼ਤਾਰ ਮੁਲਜ਼ਮ ਕ੍ਰਿਸ਼ਨ ਨੇ ਗੈਂਗਸਟਰ ਅਰਸ਼ ਡੱਲਾ ਦੇ ਨਿਰਦੇਸ਼ਾਂ 'ਤੇ ਜਿਊਲਰੀ ਸ਼ੌਪ ਦੇ ਮਾਲਕ ਨੂੰ ਡਰਾਉਣ-ਧਮਕਾਉਣ ਲਈ ਦੁਕਾਨ ਨੂੰ ਬਣਾਇਆ ਸੀ ਨਿਸ਼ਾਨਾ: ਡੀਜੀਪੀ ਗੌਰਵ ਯਾਦਵ ਗ੍ਰਿਫ਼ਤਾਰ ਮੁਲਜ਼ਮ ਸੱਜੀ ਲੱਤ 'ਤੇ ਗੋਲੀ ਲੱਗਣ ਨਾਲ ਹੋਇਆ ਜਖ਼ਮੀ; ਇਲਾਜ ਲਈ ਸਿਵਲ ਹਸਪਤਾਲ ਭੇਜਿਆ....
ਬੀਕੇਯੂ (ਏਕਤਾ) ਡਕੌਂਦਾ ਦੀ ਪਿੰਡ ਬੋਪਾਰਾਏ ਖੁਰਦ ਵਿੱਚ 21 ਮੈਂਬਰੀ ਕਮੇਟੀ ਦਾ ਗਠਨ
ਰਾਏਕੋਟ, 15 ਮਾਰਚ (ਰਘਵੀਰ ਸਿੰਘ ਜੱਗਾ) : ਭਾਰਤੀ ਕਿਸਾਨ ਯੂਨੀਅਨ (ਏਕਤਾ) ਡਕੋਂਦਾ ਦੀ ਬਲਾਕ ਰਾਏਕੋਟ ਇਕਾਈ ਵੱਲੋਂ ਨੇੜਲੇ ਪਿੰਡ ਬੋਪਾਰਾਏ ਖੁਰਦ ਵਿਖੇ ਬਲਾਕ ਪ੍ਰਧਾਨ ਸਰਬਜੀਤ ਸਿੰਘ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਜਿਲ੍ਹਾ ਮੀਤ ਪ੍ਰਧਾਨ ਗੁਰਮਿੰਦਰ ਸਿੰਘ ਗੋਗੀ ਭੁੱਲਰ ਤੇ ਸੂਬਾ ਆਗੂ ਤਾਰਾ ਸਿੰਘ ਅੱਚਰਵਾਲ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ। ਮੀਟਿੰਗ ਨੂੰ ਸੰਬੋਧਨ ਕਰਦਿਆ ਗੋਗੀ ਭੁੱਲਰ ਤੇ ਸਰਬਜੀਤ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਕਾਰਪੋਰੇਟ ਘਰਾਂਣਿਆਂ ਨੂੰ ਫਾਇਦਾ ਦੇਣ ਲਈ ਲੋਕ....
ਅੱਜ ਭਾਰਤੀ ਕਿਸਾਨ ਯੂਨੀਅਨ (ਏਕਤਾ) ਡਕੌਂਦਾ ਵੱਲੋਂ ਆਈਐਫਐਲ ਫਾਇਨਾਂਸ ਗੋਲਡ ਲੋਨ ਬਰਾਂਚ ਤਪਾ ਦਾ ਦੂਸਰੇ ਦਿਨ ਵੀ ਘਿਰਾਓ ਜਾਰੀ ਰਿਹਾ ਅਤੇ ਬੈਂਕ ਦਾ ਕੰਮਕਾਜਪੂਰੀ ਤਰਾਂ ਠੱਪ ਰਿਹਾ  
ਤਪਾ-15 ਮਾਰਚ (ਭੁਪਿੰਦਰ ਸਿੰਘ ਧਨੇਰ) : ਪੰਜਾਬ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦਿਨੋ ਦਿਨ ਬਾਅਦ ਦੀਆਂ ਜਾਂ ਰਹੀਆਂ ਹਨ, ਜਿਸ ਤਹਿਤ ਬੈਂਕ ਅਧਿਕਾਰੀਆਂ ਵੱਲੋਂ ਕਿਸਾਨਾਂ ਮਜ਼ਦੂਰਾਂ ਨੂੰ ਤੰਗ ਪਰੇਸ਼ਾਨ ਕਰਨ ਦੀਆਂ ਘਟਨਾਵਾਂ ਦਿਨ ਵੱਧਦੀਆਂ ਹੀ ਜਾ ਰਹੀਆਂ ਹਨ ਇਸ ਮਾਮਲੇ ਸਬੰਧੀ ਕਿਸਾਨ ਆਗੂਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿਸਾਨ ਆਗੂ ਲਖਵੀਰ ਸਿੰਘ ਅਕਲੀਆ ਨੇ ਦੱਸਿਆ ਕਿ ਪਿੰਡ ਅਕਲੀਆ ਦੇ ਇੱਕ ਗਰੀਬ ਕਿਸਾਨ ਪਰਿਵਾਰ ਹਰਪ੍ਰੀਤ ਕੌਰ ਪਤਨੀ ਹਰਦੇਵ ਸਿੰਘ, ਜਿਸ ਨੇ 01 ਮਾਰਚ 2024 ਨੂੰ IIFL gold....
ਮਹਿਲ ਕਲਾਂ ਹਸਪਤਾਲ ਵਿੱਚ ਵਿਸ਼ਵ ਗਲੋਕੋਮਾ ਸਪਤਾਹ ਮੌਕੇ ਜਾਗਰੂਕਤਾ ਕੈਂਪ ਦਾ ਆਯੋਜਨ
ਮਹਿਲ ਕਲਾਂ, 15 ਮਾਰਚ (ਭੁਪਿੰਦਰ ਸਿੰਘ ਧਨੇਰ) : ਸਿਹਤ ਵਿਭਾਗ ਵੱਲੋਂ ਪ੍ਰਾਪਤ ਹਦਾਇਤਾਂ ਅਨੁਸਾਰ, ਸਿਵਲ ਸਰਜਨ ਬਰਨਾਲਾ ਡਾ. ਬਲਦੇਵ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਬਲਾਕ ਮਹਿਲ ਕਲਾਂ ਦੇ ਸੀਨੀਅਰ ਮੈਡੀਕਲ ਅਫਸਰ ਡਾ. ਗੁਰਤੇਜਿੰਦਰ ਕੌਰ ਦੀ ਅਗਵਾਈ ਹੇਠ, ਅੱਜ ਸੀਐਚਸੀ ਮਹਿਲ ਕਲਾਂ ਵਿਖੇ ਵਿਸ਼ਵ ਗਲੋਕੋਮਾ ਹਫ਼ਤਾ ਮੌਕੇ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਡਾ. ਗੁਰਤੇਜਿੰਦਰ ਕੌਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਗਲੋਕੋਮਾ (ਕਾਲਾ ਮੋਤੀਆ) ਸਥਾਈ ਨੇਤਰਹੀਣਤਾ ਦੇ ਮੁੱਖ ਕਾਰਣਾਂ ਵਿੱਚੋਂ ਇੱਕ....
ਵਿਸਾਖੀ ਨੂੰ ਗ਼ਰੀਬ ਸਿੱਖਾਂ ਦੇ ਘਰ ਤੋਂ ਧਰਮ ਪ੍ਰਚਾਰ ਦੀ ਲਹਿਰ ਸ਼ੁਰੂ ਕਰਾਂਗੇ : ਜਥੇਦਾਰ ਕੁਲਦੀਪ ਸਿੰਘ ਗੜਗੱਜ
ਖ਼ਾਲਸਾਈ ਸ਼ਾਨ ਤੇ ਜਾਹੋ-ਜਲਾਲ ਨਾਲ ਸੰਪੰਨ ਹੋਏ ਹੋਲਾ ਮਹੱਲਾ ਸਬੰਧੀ ਸਮਾਗਮ ਸ਼੍ਰੋਮਣੀ ਕਮੇਟੀ ਨਵੀਂ ਸਿਖਿਆ ਨੀਤੀ ਦੀ ਪੜਚੋਲ ਲਈ ਕਰੇ ਅਕਾਦਮਿਕ ਵਿਦਵਾਨਾਂ ਦੀ ਬੈਠਕ- ਜਥੇਦਾਰ ਕੁਲਦੀਪ ਸਿੰਘ ਗੜਗੱਜ ਮੌੜ ਮੰਡੀ ਬੰਬ ਧਮਾਕਾ ਅੱਤਵਾਦੀ ਘਟਨਾ ’ਚ ਕਾਰਵਾਈ ਕਰਕੇ ਇਨਸਾਫ਼ ਦੇਵੇ ਪੰਜਾਬ ਸਰਕਾਰ- ਜਥੇਦਾਰ ਕੁਲਦੀਪ ਸਿੰਘ ਗੜਗੱਜ ਮਾਂ-ਬਾਪ ਦੇਖਣ, ਕੀ ਸਾਡਾ ਬੱਚਾ ਊੜਾ ਐੜਾ ਤੇ ਗੁਰਮੁਖੀ ਸਿੱਖ ਰਿਹਾ- ਜਥੇਦਾਰ ਕੁਲਦੀਪ ਸਿੰਘ ਗੜਗੱਜ ਸ੍ਰੀ ਅਨੰਦਪੁਰ ਸਾਹਿਬ 15 ਮਾਰਚ 2025 : ਖ਼ਾਲਸਾਈ ਸ਼ਾਨ ਤੇ ਜਾਹੋ-ਜਲਾਲ....
ਪੱਖੋ ਕਲਾਂ ਵਿਖੇ ਇੱਕ ਘਰ ਵਿੱਚ ਹੋਇਆ ਵੱਡਾ ਧਮਾਕਾ, ਤਿੰਨ ਛੱਤਾਂ ਉੱਡੀਆਂ, ਪਰਿਵਾਰਿਕ ਮੈਂਬਰ ਜ਼ਖਮੀ
ਬਰਨਾਲਾ, 15 ਮਾਰਚ 2025 : ਪਿੰਡ ਪੱਖੋ ਕਲਾਂ ਵਿੱਚ ਸਵੇਰੇ ਤਕਰੀਬਨ 3 ਵਜੇ ਵੱਡਾ ਧਮਾਕਾ ਹੋਣ ਨਾਲ ਸਨਸਨੀ ਫੈਲ ਗਈ। ਇਸ ਧਮਾਕੇ ਕਾਰਨ ਘਰ ਦੀਆਂ ਤਿੰਨ ਛੱਤਾਂ ਢਹਿ ਗਈਆਂ, ਜਦਕਿ ਘਰ ਦਾ ਮਾਲਕ ਹਰਮੇਲ ਸਿੰਘ ਅੱਗ ਵਿੱਚ ਝੁਲਸਣ ਕਰਕੇ ਹਸਪਤਾਲ ਵਿੱਚ ਦਾਖਲ ਹੋ ਗਿਆ, ਜਦਕਿ ਉਸ ਦੀ ਪਤਨੀ ਜਸਪਾਲ ਕੌਰ ਵੀ ਜ਼ਖਮੀ ਹੋ ਗਈ। ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਵਿੱਚ ਭੈਅ ਦਾ ਮਾਹੌਲ ਬਣਿਆ ਹੋਇਆ ਹੈ। ਧਮਾਕਾ ਇੰਨਾ ਜ਼ੋਰਦਾਰ ਸੀ ਕਿ ਘਰ ਹੋਇਆ ਖ਼ਤਮ ਧਮਾਕਾ ਇੰਨਾ ਤਗੜਾ ਸੀ ਕਿ ਘਰ ਦੀਆਂ ਤਿੰਨ ਛੱਤਾਂ ਅਤੇ....
ਪਿਓ-ਪੁੱਤ ਨੇ ਨਹਿਰ ਵਿੱਚ ਮਾਰੀ ਛਾਲ, ਦੋਵਾਂ ਦੀ ਕੀਤੀ ਜਾ ਰਹੀ ਭਾਲ 
ਸ੍ਰੀ ਮੁਕਤਸਰ ਸਾਹਿਬ, 15 ਮਾਰਚ 2025 : ਸ੍ਰੀ ਮੁਕਤਸਰ ਸਾਹਿਬ ਜਿਲ੍ਹੇ ਦੇ ਮੰਡੀ ਬਰੀਵਾਲਾ ਦੇ ਨੇੜਲੇ ਪਿੰਡ ਵੜਿੰਗ ਦੇ ਨੇੜੇ ਤੋਂ ਲੰਘਦੀ ਨਹਿਰ ਵਿੱਚ ਪਿਓ-ਪੁੱਤ ਵੱਲੋਂ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਨੂੰ ਸਮਾਪਤ ਕਰ ਲੈਣ ਦੀ ਦੁੱਖਦਾਈ ਖਬਰ ਸਾਹਮਣੇ ਆਈ ਹੈ। ਮੌਕੇ ਤੇ ਪੁੱਜੀ ਪੁਲਿਸ ਪਾਰਟੀ ਅਤੇ ਸ਼ਿਵਲ ਪ੍ਰਸ਼ਾਸ਼ਨ ਵੱਲੋਂ ਦੋਵੇਂ ਪਿਓ-ਪੁੱਤ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਮਿਲੀ ਜਾਣਕਾਰੀ ਅਨੁਸਾਰ ਗੁਰਲਾਲ ਸਿੰਘ ਤੇ ਉਸਦਾ ਪੁੱਤਰ ਬਲਜੋਤ ਸਿੰਘ ਵਾਸੀ ਪਿੰਡ ਮੜ੍ਹਾਕ ਆਪਣੇ ਮੋਟਰਸਾਈਕਲ ਤੇ ਸਵਾਰ ਹੋੇ....
ਪੰਜਾਬ ਪੁਲਿਸ ਦੇ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ ਹਰਵਿੰਦਰ ਸਿੰਘ ਰਿੰਦਾ ਦੇ ਨੈੱਟਵਰਕ ਦਾ ਕੀਤਾ ਪਰਦਾਫਾਸ਼
ਮੋਹਾਲੀ, 15 ਮਾਰਚ 2025 : ਨਾਂਦੇੜ ਕਤਲ ਕੇਸ ਵਿੱਚ ਵੱਡੀ ਸਫ਼ਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ), ਐਸਏਐਸ ਨਗਰ ਨੇ ਪਾਕਿਸਤਾਨ ਅਧਾਰਤ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ ਅੱਤਵਾਦੀ ਹਰਵਿੰਦਰ ਸਿੰਘ ਉਰਫ਼ ਰਿੰਦਾ ਦੇ ਤਿੰਨ ਹੋਰ ਕਾਰਕੁਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਜਗਜੀਤ ਸਿੰਘ ਉਰਫ਼ ਜੱਗੀ ਅਤੇ....
ਬੁੱਢਾ ਦਲ ਸਿੱਖ ਸ਼ਸਤਰ ਕਲਾ ਨੂੰ ਸੰਭਾਲਣ ਅਤੇ ਪ੍ਰਚਾਰਨ ਲਈ ਆਪਣੀ ਬਣਦੀ ਭੂਮਿਕਾ ਨਿਭਾਵੇਗਾ : ਜਥੇ ਬਾਬਾ ਬਲਬੀਰ ਸਿੰਘ 
ਬੁੱਢਾ ਦਲ ਵੱਲੋਂ ਡਾ. ਇੰਦਰਬੀਰ ਸਿੰਘ ਨਿੱਜਰ, ਡਾ. ਬਲਕਾਰ ਸਿੰਘ ਪਟਿਆਲਾ, ਗਿ. ਸੁਖਜੀਤ ਸਿੰਘ ਕਨੱਈਆ, ਭਾਈ ਗੁਰਇਕਬਾਲ ਸਿੰਘ, ਗਿ. ਬਲਬੀਰ ਸਿੰਘ ਚੰਗਿਆੜਾ, ਗਿ. ਗੁਰਵਿੰਦਰ ਸਿੰਘ ਨੰਗਲੀ, ਸ. ਰਣਜੀਤ ਸਿੰਘ ਰਾਣਾ ਇੰਗਲੈਂਡ ਤੇ ਹੋਰ ਸ਼ਖਸ਼ੀਅਤਾਂ ਸਨਮਾਨਤ ਸ੍ਰੀ ਅਨੰਦਪੁਰ ਸਾਹਿਬ, 15 ਮਾਰਚ 2025 : ਹੋਲਾ-ਮਹੱਲਾ ਅਤੇ ਬੁੱਢਾ ਦਲ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਛੇਵੇਂ ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ ਮੁਖੀ ਸਿੰਘ....
ਬੀਕੇਯੂ (ਏਕਤਾ) ਡਕੌਂਦਾ ਦੀ ਪਿੰਡ ਫੇਰੂਰਾਈਂ ਵਿਖੇ 21 ਮੈਂਬਰੀ ਪਿੰਡ ਇਕਾਈ ਦਾ ਗਠਨ, ਅਮਨਜੀਤ ਸਿੰਘ ਨੂੰ ਬਣਾਇਆ ਪ੍ਰਧਾਨ
ਰਾਏਕੋਟ, 13 ਮਾਰਚ (ਰਘਵੀਰ ਸਿੰਘ ਜੱਗਾ) : ਨੇੜਲੇ ਪਿੰਡ ਫੇਰੂਰਾਈਂ ਵਿਖੇ ਭਾਰਤੀ ਕਿਸਾਨ ਯੂਨੀਅਨ (ਏਕਤਾ) ਡਕੌਂਦਾ ਵੱਲੋਂ ਬਲਾਕ ਰਾਏਕੋਟ ਦੇ ਪ੍ਰਧਾਨ ਸਰਬਜੀਤ ਸਿੰਘ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ। ਇਸ ਮੌਕੇ ਕਿਸਾਨਾਂ ਦੀਆਂ ਹੱਕੀ ਮੰਗਾਂ ਅਤੇ ਉਨ੍ਹਾਂ ਨੂੰ ਆਉਂਦੀਆਂ ਸਮੱਸਿਆਵਾਂ ਸਬੰਧੀ ਵਿਚਾਰਾਂ ਕੀਤੀਆਂ ਗਈਆਂ। ਮੀੋਟਿੰਗ ਵਿੱਚ ਜਿਲ੍ਹਾ ਲੁਧਿਆਣਾ ਦੇ ਪ੍ਰਧਾਨ ਜਗਤਾਰ ਸਿੰਘ ਦੇਹੜਕਾ, ਜਿਲ੍ਹਾ ਮੀਤ ਪ੍ਰਧਾਨ ਗੁਰਮਿੰਦਰ ਸਿੰਘ ਗੋਗੀ ਭੁੱਲਰ ਅਤੇ ਜਿਲ੍ਹਾ ਆਗੂ ਤਾਰਾ ਸਿੰਘ ਅੱਚਰਵਾਲ ਵਿਸ਼ੇਸ਼ ਤੌਰ ਤੇ....
ਐੱਨ.ਡੀ.ਆਰ.ਐੱਫ. ਵੱਲੋਂ ਐੱਮ.ਆਰ. ਕਾਲਜ ਫਾਜ਼ਿਲਕਾ ਵਿਖੇ ਭੂਚਾਲ ਸਬੰਧੀ ਮੌਕ ਡਰਿੱਲ ਕੀਤੀ ਗਈ
ਐੱਨ.ਡੀ.ਆਰ.ਐੱਫ. ਵੱਲੋਂ ਸਰਚ ਅਭਿਆਨ ਚਲਾ ਕੇ ਇਮਾਰਤ ਵਿੱਚ ਫਸੇ ਵਿਅਕਤੀਆਂ ਨੂੰ ਬਾਹਰ ਕਢਿਆ ਗਿਆ ਫਾਜਿਲਕਾ 13 ਮਾਰਚ 2025 : ਐੱਨ.ਡੀ.ਆਰ.ਐੱਫ. ਵੱਲੋਂ ਜ਼ਿਲਾ ਪ੍ਰਸ਼ਾਸਨ ਫਾਜ਼ਿਲਕਾ ਨਾਲ ਮਿਲ ਕੇ ਫਾਜ਼ਿਲਕਾ ਦੇ ਐੱਮ.ਆਰ. ਕਾਲਜ ਵਿਖੇ ਭੂਚਾਲ ਸਬੰਧੀ ਇੱਕ ਮੌਕ ਡਰਿੱਲ ਕੀਤੀ ਗਈ। ਮੌਕ ਡਰਿੱਲ ਦੌਰਾਨ ਫਾਜ਼ਿਲਕਾ ਨੂੰ ਰਿਕਟਲ ਪੈਮਾਨੇ ’ਤੇ 6.2 ਤੀਬਰਤਾ ਦੇ ਆਏ ਭੂਚਾਲ ਦਾ ਕੇਂਦਰ ਮੰਨ ਕੇ ਓਥੇ ਇੱਕ ਕਾਲਜ ਦੀ ਇਮਾਰਤ ਵਿੱਚ ਬਚਾਅ ਕਾਰਜ ਚਲਾਏ ਗਏ। ਇਸ ਮੌਕੇ ਡਰਿੱਲ ਵਿੱਚ ਐੱਨ.ਡੀ.ਆਰ.ਐੱਫ. ਦੇ ਜਵਾਨਾਂ ਦੇ ਨਾਲ....
ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਨਾਲ ਜੁੜੇ ਰਾਸ਼ਨ ਕਾਰਡ ਧਾਰਕ ਆਪਣੇ ਤੇ ਪਰਿਵਾਰਕ ਮੈਂਬਰਾਂ ਦੀ 31 ਮਾਰਚ 2025 ਤੱਕ ਲਾਜਮੀ ਕਰਵਾਉਣ ਈ. ਕੇ. ਵਾਈ. ਸੀ
ਲਾਭਪਾਤਰੀ ਆਪਣੇ ਨੇੜੇ ਦੇ ਡਿਪੂ ਹੋਲਡਰ ਪਾਸ ਜਾ ਕੇ ਮੁਫਤ ਵਿਚ ਈ.ਪੋਜ ਮਸ਼ੀਨ ਤੇ ਅਗੂਠਾ ਲਗਵਾਉਂਦੇ ਹੋਏ ਈ-ਕੇ ਵਾਈ ਸੀ ਕਰਵਾ ਸਕਦੇ ਹਨ ਫਾਜ਼ਿਲਕਾ 13 ਮਾਰਚ 2025 : ਜਿਲ੍ਹਾ ਫੂਡ ਸਪਲਾਈ ਕੰਟਰੋਲਰ ਮੈਡਮ ਵੰਦਨਾ ਕੰਬੋਜ ਨੇ ਜਾਣਕਾਰੀ ਦਿਦਿਆਂ ਦੱਸਿਆ ਕਿ ਜਿਲ੍ਹਾ ਫਾਜਿਲਕਾ ਵਿਚ ਕੁੱਲ 176197 ਰਾਸ਼ਨ ਕਾਰਡ ਹਨ ਜਿਹਨਾਂ ਦੇ ਕੁੱਲ 670782 ਲਾਭਪਾਤਰੀ ਹਨ ਜੋ ਕਿ ਸਰਕਾਰ ਵੱਲੋ ਚੱਲ ਰਹੀ ਸਕੀਮ ਅਧੀਨ ਮੁਫਤ ਰਾਸ਼ਨ ਦੀ ਸਰਕਾਰੀ ਸਹੁਲਤ ਪ੍ਰਾਪਤ ਕਰ ਰਹੇ ਹਨ। ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਨਾਲ....
ਹਰ ਛੇ ਮਹੀਨਿਆਂ ਬਾਅਦ ਆਪਣੀਆਂ ਅੱਖਾਂ ਦੀ ਜਾਂਚ ਜਰੂਰ ਕਰਵਾਓ : ਡਾ. ਰਵੀ ਬਾਂਸਲ
ਸਿਹਤ ਵਿਭਾਗ 9 ਤੋਂ 15 ਮਾਰਚ ਤੱਕ ਮਨਾ ਰਿਹਾ ਹੈ ਵਿਸ਼ਵ ਗਲੋਕੋਮਾ ਹਫ਼ਤਾ ਫਾਜ਼ਿਲਕਾ 13 ਮਾਰਚ 2025 : ਸਿਵਲ ਸਰਜਨ ਫਾਜ਼ਿਲਕਾ ਡਾ. ਚੰਦਰ ਸ਼ੇਖਰ ਕੱਕੜ ਅਤੇ ਡਾ. ਰੋਹਿਤ ਗੋਇਲ ਸਹਾਇਕ ਸਿਵਲ ਸਰਜਨ ਕਮ ਨੋਡਲ ਅਫ਼ਸਰ ਨੈਸ਼ਨਲ ਕੰਟਰੋਲ ਆਫ਼ ਬਲਾਈਂਡਨੈਸ ਪ੍ਰੋਗਰਾਮ ਦੇ ਦਿਸ਼ਾ ਨਿਰਦੇਸ਼ਾਂ ਅਤੇ ਪੀਐਚਸੀ ਜੰਡਵਾਲਾ ਭੀਮੇਸ਼ਾਹ ਦੇ ਸੀਨੀਅਰ ਮੈਡੀਕਲ ਅਫਸਰ ਡਾ. ਰਵੀ ਬਾਂਸਲ ਦੀ ਅਗਵਾਈ ਵਿਚ ਪੀਐਚਸੀ ਵਿਖੇ ਵਿਸ਼ਵ ਗਲੋਕੋਮਾ ਹਫ਼ਤੇ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਇਸ ਮੌਕੇ ਆਯੂਸ਼ਮਾਨ ਅਰੋਗਿਆ ਕੇਂਦਰ ਦੇ ਡਾਕਟਰ....
ਯੁਵਕ ਸੇਵਾਵਾਂ ਵਿਭਾਗ ਵੱਲੋਂ ਜ਼ਿਲ੍ਹਾ ਪੱਧਰੀ ਦੋ ਰੋਜ਼ਾ ਸਿਖਲਾਈ ਵਰਕਸ਼ਾਪ ਦਾ ਆਯੋਜਨ: ਆਰੁਣ ਕੁਮਾਰ
ਫਰੀਦਕੋਟ 13 ਮਾਰਚ 2025 : ਯੁਵਕ ਸੇਵਾਵਾਂ ਵਿਭਾਗ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ੍ਰੀ ਆਰੁਣ ਕੁਮਾਰ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਫਰੀਦਕੋਟ ਦੀ ਅਗਵਾਈ ਵਿੱਚ ਜ਼ਿਲ੍ਹਾ ਪੱਧਰ ਦੀ ਦੋ ਰੋਜ਼ਾ ਸਿਖਲਾਈ ਯੂਥ ਵਰਕਸ਼ਾਪ ਸਰਕਾਰੀ ਬ੍ਰਿਜਿੰਦਰਾ ਕਾਲਜ, ਫਰੀਦਕੋਟ ਵਿਖੇ ਕਰਵਾਈ ਗਈ। ਇਸ ਦੋ ਦਿਨਾਂ ਸਿਖਲਾਈ ਵਰਕਸ਼ਾਪ ਵਿੱਚ ਪੰਚਾਇਤੀ ਵਿਭਾਗ, ਖੇਤੀਬਾੜੀ ਵਿਭਾਗ, ਜੰਗਲਾਤ ਵਿਭਾਗ, ਸਿਵਲ ਸਰਜਨ ਦਫਤਰ ਦੇ ਵੱਖ ਵੱਖ ਬੁਲਾਰਿਆਂ ਵੱਲੋਂ ਆਪਣੇ ਆਪਣੇ ਵਿਸ਼ਿਆਂ ਸਬੰਧੀ ਜਾਣਕਾਰੀ ਦਿੱਤੀ....
ਸੁਤੰਤਰਤਾ ਸੰਗਰਾਮੀਆਂ ਦੇ ਉੱਤਰਾਧਿਕਾਰੀਆਂ ਦੀ ਸੰਸਥਾ ਦੇ ਨੁਮਾਇੰਦਿਆਂ ਨਾਲ ਸਹਾਇਕ ਕਮਿਸ਼ਨਰ ਨੇ ਕੀਤੀ ਮੀਟਿੰਗ
ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਮਾਨ-ਸਨਮਾਨ ਦੇਣ ਲਈ ਜ਼ਿਲ੍ਹਾ ਪ੍ਰਸਾਸ਼ਨ ਵਚਨਬੱਧ : ਗੁਰਮੀਤ ਕੁਮਾਰ ਬਾਂਸਲ ਮਾਲੇਰਕੋਟਲਾ 13 ਮਾਰਚ 2025 : ਮਾਲੇਰਕੋਟਲਾ ਜ਼ਿਲ੍ਹੇ ਦੇ ਆਜ਼ਾਦੀ ਘੁਲਾਟੀਆਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਸਹਾਇਕ ਕਮਿਸ਼ਨਰ ਗੁਰਮੀਤ ਕੁਮਾਰ ਬਾਂਸਲ ਨੇ ਫਰੀਡਮ ਫਾਈਟਰ ਉੱਤਰਾਧਿਕਾਰੀ ਸੰਸਥਾ ਜ਼ਿਲ੍ਹਾ ਮਾਲੇਰਕੋਟਲਾ ਦੇ ਨੁਮਾਇੰਦਿਆਂ ਨਾਲ ਵਿਸ਼ੇਸ ਮੀਟਿੰਗ ਕੀਤੀ । ਮੀਟਿੰਗ ਦੀ ਪ੍ਰਧਾਨਗੀ ਕਰਦਿਆ ਉਨ੍ਹਾਂ ਕਿਹਾ ਕਿ ਮਹਾਨ ਆਜ਼ਾਦੀ ਘੁਲਾਟੀਆਂ ਕਾਰਨ ਹੀ ਦੇਸ਼ ਆਜ਼ਾਦੀ ਦਾ ਨਿੱਘ....