ਮਾਲਵਾ

ਮਲੇਰਕੋਟਲਾ ਸਬ ਜੇਲ ਵਿੱਚ ਪ੍ਰੀ-ਪੋਲ ਅਭਿਆਸ ਕੀਤਾ ਗਿਆ
ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਲਈ ਪੁਲਿਸ ਨੇ ਵੱਡੇ ਪੱਧਰ ‘ਤੇ ਖੋਜ ਅਭਿਆਨ CASO ਚਲਾਇਆ ਮਲੇਰਕੋਟਲਾ, 19 ਮਾਰਚ : ਚੋਣਾਂ ਤੋਂ ਪਹਿਲਾਂ ਅਗਾਊਂ ਕਦਮ ਚੁੱਕਦੇ ਹੋਏ ਮਲੇਰਕੋਟਲਾ ਜ਼ਿਲ੍ਹਾ ਪੁਲਿਸ ਨੇ ਸੋਮਵਾਰ ਨੂੰ ਸਥਾਨਕ ਜੇਲ੍ਹ ਦੇ ਅੰਦਰ ਵਿਆਪਕ ਤਲਾਸ਼ੀ ਮੁਹਿੰਮ ਚਲਾਈ ਤਾਂ ਜੋ ਚੋਣਾਂ ਦੇ ਸੁਤੰਤਰ ਅਤੇ ਨਿਰਪੱਖ ਆਯੋਜਨ ਵਿੱਚ ਵਿਘਨ ਪਾਉਣ ਵਾਲੀਆਂ ਕਿਸੇ ਵੀ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਿਆ ਜਾ ਸਕੇ। ਇਸ ਮੌਕੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਸੀਨੀਅਰ ਕਪਤਾਨ ਪੁਲਿਸ ਮਾਲੇਰਕੋਟਲਾ....
ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਵਿਦਿਆਰਥੀ ਡਾ. ਉਪਨੀਤ ਕੌਰ ਮਾਂਗਟ ਦੀ ਅਗਵਾਈ ਹੇਠ "ਸ਼ਬਦ ਪ੍ਰਕਾਸ਼ ਅਜਾਇਬ ਘਰ" ਦੇ ਦਰਸ਼ਨ ਕਰਨ ਲਈ ਰਕਬਾ ਭਵਨ ਪਹੁੰਚੇ
ਵਿਦਿਆਰਥੀਆਂ ਨੇ ਧਰਮ, ਜਾਤ-ਪਾਤ ਦੇ ਭੇਦ ਭਾਵ ਤੋਂ ਉੱਪਰ ਉੱਠ ਕੇ ਮਨੁੱਖਤਾ ਦੀ ਸੇਵਾ, ਹੱਕਾਂ ਅਤੇ ਫਰਜਾਂ ਦੇ ਨਾਲ ਗੌਰਵਮਈ ਇਤਿਹਾਸ ਅਤੇ ਦੇਸ਼ ਭਗਤੀ ਦੀ ਗੱਲ ਕੀਤੀ ਮੁੱਲਾਂਪੁਰ ਦਾਖਾ, 19 ਮਾਰਚ : ਅੱਜ ਬਾਬਾ ਬੰਦਾ ਸਿੰਘ ਬਹਾਦਰ ਭਵਨ ਰਕਬਾ ਵਿਖੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਐਮ.ਏ. ਅਤੇ ਪੀ.ਐੱਚ.ਡੀ. ਦੇ ਵਿਦਿਆਰਥੀ ਜੋ ਦੇਸ਼ ਦੀਆਂ ਵੱਖ ਵੱਖ ਸਟੇਟਾਂ ਨਾਲ ਸੰਬੰਧਿਤ ਸਨ, ਡਾ. ਉਪਨੀਤ ਕੌਰ ਮਾਂਗਟ ਚੇਅਰਪਰਸਨ ਸੈਂਟਰ ਫਾਰ ਹਿਊਮਨ ਰਾਈਟਸ ਅਤੇ ਡਿਊਟੀਜ਼ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਅਗਵਾਈ....
ਜ਼ਿਲ੍ਹਾ ਚੋਣ ਅਫ਼ਸਰ ਵੱਲੋਂ 21 ਮਾਰਚ ਨੂੰ ਪ੍ਰਿੰਟਿੰਗ ਪ੍ਰੈਸ ਮਾਲਕਾਂ ਨਾਲ ਮੀਟਿੰਗ
ਸਾਰੇ ਪ੍ਰਿੰਟਰਾਂ ਨੂੰ ਬੱਚਤ ਭਵਨ ਵਿਖੇ ਮੀਟਿੰਗ 'ਚ ਸ਼ਮੂਲੀਅਤ ਕਰਨ ਦੀ ਵੀ ਕੀਤੀ ਅਪੀਲ ਲੁਧਿਆਣਾ, 19 ਮਾਰਚ : ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਨਮੋਲ ਸਿੰਘ ਧਾਲੀਵਾਲ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਲੋਕ ਸਭਾ ਚੋਣਾਂ ਲਈ ਚੋਣ ਜ਼ਾਬਤੇ ਨੂੰ ਸਖ਼ਤੀ ਨਾਲ ਲਾਗੂ ਕਰਵਾਉਣ ਲਈ ਜ਼ਿਲ੍ਹਾ ਲੁਧਿਆਣਾ ਦੇ ਸਮੂਹ ਪ੍ਰਿੰਟਿੰਗ ਪ੍ਰੈਸਾਂ ਦੇ ਮਾਲਕਾਂ ਨਾਲ ਮੀਟਿੰਗ ਕੀਤੀ ਜਾਵੇਗੀ। ਇਹ ਮੀਟਿੰਗ 21 ਮਾਰਚ, 2024 ਨੂੰ ਸਵੇਰੇ 11 ਵਜੇ ਸਥਾਨਕ ਬੱਚਤ ਭਵਨ ਵਿਖੇ ਹੋਵੇਗੀ....
ਪੀ.ਏ.ਯੂ. ਦੇ ਵਿਦਿਆਰਥੀ ਨੂੰ ਪੇਪਰ ਪੇਸ਼ਕਾਰੀ ਲਈ ਸਰਵੋਤਮ ਪੁਰਸਕਾਰ ਮਿਲਿਆ
ਲੁਧਿਆਣਾ 19 ਮਾਰਚ : ਪੀ.ਏ.ਯੂ. ਦੇ ਭੋਜਨ ਅਤੇ ਪੋਸ਼ਣ ਵਿਭਾਗ ਵਿਚ ਪੀ ਐੱਚ ਡੀ ਦੀ ਵਿਦਿਆਰਥਣ ਕੁਮਾਰੀ ਸ਼੍ਰਿਸ਼ਟੀ ਜੋਸ਼ੀ ਨੂੰ ਬੀਤੇ ਦਿਨੀਂ ਰਾਸ਼ਟਰੀ ਕਾਨਫਰੰਸ ਵਿਚ ਪੇਪਰ ਪੇਸ਼ ਕਰਨ ਵਿਚ ਸਰਵੋਤਮ ਐਵਾਰਡ ਮਿਲਿਆ| ਇਹ ਤਿੰਨ ਰੋਜ਼ਾ ਕਾਨਫਰੰਸ ਰਾਜਸਥਾਨ ਦੇ ਸ਼ਹਿਰ ਅਜਮੇਰ ਵਿਚ ਬੀਤੇ ਦਿਨੀਂ ਭਾਰਤੀ ਖੇਤੀ ਖੋਜ ਪ੍ਰੀਸ਼ਦ ਦੇ ਮਸਾਲਿਆਂ ਬਾਰੇ ਕੇਂਦਰ ਵੱਲੋਂ ਆਯੋਜਿਤ ਕੀਤੀ ਗਈ ਸੀ| ਇਸ ਦੌਰਾਨ ਕੁਮਾਰੀ ਜੋਸ਼ੀ ਨੇ ਕਲੌਂਜੀ ਦੇ ਪੋਸ਼ਕ, ਉਦਯੋਗਿਕ ਅਤੇ ਹੋਰ ਗੁਣਾਂ ਬਾਰੇ ਨਵੀਨ ਖੋਜਾਂ ਸੰਬੰਧੀ ਆਪਣਾ ਪੇਪਰ ਪੇਸ਼ ਕੀਤਾ|....
ਪੀ.ਏ.ਯੂ. ਵਿਖੇ ਡਾ. ਗੁਰਦੇਵ ਸਿੰਘ ਖੁਸ਼ ਫਾਊਂਡੇਸ਼ਨ ਦੇ ਸਲਾਨਾ ਸਮਾਰੋਹ ਵਿਚ ਖੇਤੀ ਮਾਹਿਰਾਂ ਅਤੇ ਵਿਦਿਆਰਥੀਆਂ ਦਾ ਸਨਮਾਨ ਹੋਇਆ
ਲੁਧਿਆਣਾ 19 ਮਾਰਚ : ਅੱਜ ਪੀ.ਏ.ਯੂ. ਦੇ ਪਾਲ ਆਡੀਟੋਰੀਅਮ ਵਿਚ ਡਾ. ਗੁਰਦੇਵ ਸਿੰਘ ਖੁਸ਼ ਫਾਊਂਡੇਸ਼ਨ ਦਾ ਸਲਾਨਾ ਸਮਾਰੋਹ ਕਰਵਾਇਆ ਗਿਆ| ਇਸ ਵਿਚ ਪੀ.ਏ.ਯੂ. ਅਤੇ ਗੁਰੂ ਅੰਗਦ ਦੇਵ ਯੂਨੀਵਰਸਿਟੀ ਦੇ ਨੌਜਵਾਨ ਖੋਜਾਰਥੀਆਂ ਅਤੇ ਵਿਗਿਆਨੀਆਂ ਨੂੰ ਸਨਮਾਨਿਤ ਕੀਤਾ ਗਿਆ| ਇਹਨਾਂ ਵਿਗਿਆਨੀਆਂ ਅਤੇ ਵਿਦਿਆਰਥੀਆਂ ਨੂੰ ਐਵਾਰਡ, ਸਕਾਲਰਸ਼ਿਪਾਂ ਅਤੇ ਯਾਤਰਾ ਗਰਾਂਟਾਂ ਨਾਲ ਸਨਮਾਨਿਤ ਕਰਕੇ ਫਾਊਂਡੇਸ਼ਨ ਨੇ ਖੇਤੀ ਵਿਗਿਆਨ ਨੂੰ ਉਤਸ਼ਾਹਿਤ ਕਰਨ ਦਾ ਮੁੱਲਵਾਨ ਕਾਰਜ ਕੀਤਾ| ਇਸ ਮੌਕੇ ਸਮਾਰੋਹ ਦੀ ਪ੍ਰਧਾਨਗੀ ਡਾ. ਗੁਰਦੇਵ....
'ਮੇਰਾ ਵੋਟ, ਮੇਰਾ ਅਧਿਕਾਰ', ਪ੍ਰਸ਼ਾਸਨ ਵੱਲੋਂ ਵਿਦਿਆਰਥੀਆਂ ਨੂੰ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਵੋਟ ਪਾਉਣ ਦੀ ਅਪੀਲ
ਵਿਦਿਆਰਥੀਆਂ ਨੂੰ ਲੋਕ ਸਭਾ ਚੋਣਾਂ-2024 ਦੌਰਾਨ ਸਰਗਰਮ ਭਾਗੀਦਾਰੀ ਯਕੀਨੀ ਬਣਾਉਣ ਲਈ ਸਹੁੰ ਵੀ ਚੁਕਾਈ ਲੁਧਿਆਣਾ, 19 ਮਾਰਚ : ਲੋਕ ਸਭਾ ਚੋਣਾਂ-2024 ਦੌਰਾਨ ਯੋਗ ਵਿਦਿਆਰਥੀਆਂ ਨੂੰ ਵੋਟ ਬਣਾਉਣ ਲਈ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਵਿੱਚ ਵੱਡੇ ਪੱਧਰ 'ਤੇ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਇਹ ਜਾਗਰੂਕਤਾ ਪ੍ਰੋਗਰਾਮ ਸਿਸਟਮੈਟਿਕ ਵੋਟਰਜ਼ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸੀਪੇਸ਼ਨ (ਸਵੀਪ) ਪ੍ਰੋਗਰਾਮ ਤਹਿਤ ਕਰਵਾਏ ਜਾ ਰਹੇ ਹਨ ਜਿਸ....
ਪੁਲਿਸ ਕਮਿਸ਼ਨਰ ਵੱਲੋਂ ਲਾਇਸੰਸਸ਼ੁਦਾ ਅਸਲਾ ਜਮ੍ਹਾ ਕਰਵਾਉਣ ਦੇ ਹੁਕਮ ਜਾਰੀ
ਬਰਛੇ, ਖੰਜਰ, ਵਿਸਫੋਟਕ ਸਮੱਗਰੀ ਸਮੇਤ ਤੇਜ਼ਧਾਰ ਅਤੇ ਮਾਰੂ ਹਥਿਆਰ ਰੱਖਣ 'ਤੇ ਵੀ ਪੂਰਨ ਪਾਬੰਦੀ ਲੁਧਿਆਣਾ, 19 ਮਾਰਚ : ਡਿਪਟੀ ਕਮਿਸ਼ਨਰ ਪੁਲਿਸ, ਹੈਡਕੁਆਰਟਰ-ਕਮ-ਸਿਟੀ ਲੁਧਿਆਣਾ ਸੁਹੇਲ ਮੀਰ, ਆਈ.ਪੀ.ਐਸ. ਵੱਲੋਂ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ, ਲਾਇਸੰਸਸ਼ੁਦਾ ਅਸਲਾ ਜਮ੍ਹਾ ਕਰਵਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ ਅਤੇ ਬਰਛੇ, ਖੰਜਰ, ਵਿਸਫੋਟਕ ਸਮੱਗਰੀ ਸਮੇਤ ਤੇਜ਼ਧਾਰ ਅਤੇ ਮਾਰੂ ਹਥਿਆਰ ਰੱਖਣ 'ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ। ਉਨ੍ਹਾਂ ਆਪਣੇ....
ਲੁਧਿਆਣਾ ਵਿੱਚ ਉੱਘੇ ਲੇਖਕ ਤੇ ਸਫ਼ਲ ਕਿਸਾਨ ਸਃ ਮਹਿੰਦਰ ਸਿੰਘ ਦੋਸਾਂਝ ਨੂੰ  ਸਃ ਪ੍ਰੀਤਮ ਸਿੰਘ ਬਾਸੀ ਪੁਰਸਕਾਰ ਪ੍ਰਦਾਨ
ਮੁੱਖ ਮਹਿਮਾਨ ਵਜੋਂ ਡਾ. ਵਰਿਆਮ ਸਿੰਘ ਸੰਧੂ ਪੁੱਜੇ, ਪ੍ਰਧਾਨਗੀ ਡਾ. ਸ ਪ ਸਿੰਘ ਨੇ ਕੀਤੀ ਲੁਧਿਆਣਾ, 19 ਮਾਰਚ : ਬੀ ਸੀ ਪੰਜਾਬੀ ਕਲਚਰਲ ਫਾਉਂਡੇਸ਼ਨ ਸਰੀ (ਕੈਨੇਡਾ) ਵੱਲੋਂ ਸਥਾਪਿਤ ਸ. ਪ੍ਰੀਤਮ ਸਿੰਘ ਬਾਸੀ ਪੁਰਸਕਾਰ ਅੱਜ ਲੁਧਿਆਣਾ ਦੇ ਗੁਜਰਾਂਵਾਲਾ ਗੁਰੂ ਨਾਨਕ ਖਾਲਸਾ ਕਾਲਿਜ ਆਫ ਮੈਨੇਜਮੈਂਟ ਐਂਡ ਟੈਕਨਾਲੋਜੀ ਦੇ ਸਹਿਯੋਗ ਨਾਲ ਜਗਤਪੁਰ (ਸ਼ਹੀਦ ਭਗਤ ਸਿੰਘ ਨਗਰ) ਵਾਸੀ ਅਗਾਂਹਵਧੂ ਪੰਜਾਬੀ ਲੇਖਕ ਤੇ ਸਫ਼ਲ ਕਿਰਤੀ ਕਿਸਾਨ ਸ. ਮਹਿੰਦਰ ਸਿੰਘ ਦੋਸਾਂਝ ਨੂੰ ਭੇਟ ਕੀਤਾ ਗਿਆ। ਸਰੀ ਕੈਨੇਡਾ ਵੱਸਦੇ....
ਜ਼ਿਲ੍ਹਾ ਪ੍ਰਸ਼ਾਸਨ ਅਤੇ ਐਨ ਜੀ ਓ ਵੱਲੋਂ ਲੋਕ ਸਭਾ ਚੋਣਾਂ ਦੌਰਾਨ ਪਹਿਲੀ ਵਾਰ ਵੋਟਰਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣ ਲਈ 'ਆਈ ਵੋਟ, ਆਈ ਲੀਡ' ਜਾਗਰੂਕਤਾ ਸੈਮੀਨਾਰ ਦਾ ਆਯੋਜਨ
ਲੁਧਿਆਣਾ, 19 ਮਾਰਚ : ਲੋਕ ਸਭਾ ਚੋਣਾਂ - 2024 ਵਿੱਚ ਪਹਿਲੀ ਵਾਰ ਵੋਟਰਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਚੋਣ ਦਫ਼ਤਰ ਲੁਧਿਆਣਾ ਅਤੇ ਐਨ.ਜੀ.ਓ ਇਨੀਸ਼ੀਏਟਰਜ਼ ਆਫ਼ ਚੇਂਜ ਵੱਲੋਂ ਮੰਗਲਵਾਰ ਨੂੰ ਸਮਰਾਲਾ ਸਬ ਡਵੀਜ਼ਨ ਦੇ ਵੱਖ-ਵੱਖ ਆਈ.ਟੀ.ਆਈ ਕਾਲਜਾਂ ਵਿੱਚ "ਆਈ ਵੋਟ, ਆਈ ਲੀਡ ਮੁਹਿੰਮ" ਤਹਿਤ ਵੋਟਰ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਵਿੱਚ 1000 ਤੋਂ ਵੱਧ ਵਿਦਿਆਰਥੀਆਂ ਨੇ ਸ਼ਿਰਕਤ ਕੀਤੀ ਜਿਸ ਦੌਰਾਨ ਨਵੇਂ ਯੋਗ ਵੋਟਰਾਂ ਨੂੰ ਵੀ ਸ਼ਾਮਲ ਕੀਤਾ ਗਿਆ।....
ਲੋਕ ਸਭਾ ਚੋਣਾਂ 2024: ਸਿਵਲ ਅਤੇ ਪੁਲਿਸ ਪ੍ਰਸਾਸ਼ਨ ਨੇ ਦਾਖਾ 'ਚ ਫਲੈਗ ਮਾਰਚ ਕੀਤਾ
ਐਸ.ਡੀ.ਐਮ. ਦੀਪਕ ਭਾਟੀਆ ਵਲੋਂ ਸਿਆਸੀ ਪਾਰਟੀਆਂ ਦੇ ਆਗੂਆਂ ਨਾਲ ਮੀਟਿੰਗ ਲੁਧਿਆਣਾ, 19 ਮਾਰਚ : 1 ਜੂਨ ਨੂੰ ਵੋਟਿੰਗ ਵਾਲੇ ਦਿਨ ਤੋਂ ਪਹਿਲਾਂ ਵੋਟਰਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਲਈ ਉਪ ਮੰਡਲ ਮੈਜਿਸਟਰੇਟ ਦੀਪਕ ਭਾਟੀਆ ਅਤੇ ਡੀ ਐਸ ਪੀ ਦਾਖਾ ਜਸਵਿੰਦਰ ਸਿੰਘ ਨੇ ਮੰਗਲਵਾਰ ਨੂੰ ਦਾਖਾ ਦੇ ਰੁਝੇਵਿਆਂ ਵਾਲੇ ਇਲਾਕਿਆਂ ਵਿੱਚ ਫਲੈਗ ਮਾਰਚ ਦੀ ਅਗਵਾਈ ਕੀਤੀ। ਸ਼ਹਿਰ ਦੇ ਅੰਦਰਲੇ ਇਲਾਕਿਆਂ ਵਿੱਚ ਫਲੈਗ ਮਾਰਚ ਦੌਰਾਨ ਲੋਕਾਂ ਨਾਲ ਗੱਲਬਾਤ ਕਰਦਿਆਂ ਐਸ ਡੀ ਐਮ ਭਾਟੀਆ ਨੇ ਕਿਹਾ ਕਿ ਜ਼ਿਲ੍ਹੇ ਵਿੱਚ....
ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੋਕ ਸਭਾ ਚੋਣਾਂ ਲਈ ਵੱਖ-ਵੱਖ ਪਰਮੀਸ਼ਨਾਂ ਲਈ ਸਿੰਗਲ ਵਿੰਡੋ ਪ੍ਰਣਾਲੀ ਸਥਾਪਿਤ
ਵਿਧਾਨ ਸਭਾ ਹਲਕਾ ਪੱਧਰ ’ਤੇ ਵੀ ਸਿੰਗਲ ਵਿੰਡੋ ਰਾਹੀਂ ਲਈਆਂ ਜਾ ਸਕਦੀਆਂ ਹਨ ਪ੍ਰਵਾਨਗੀਆਂ ਬਟਾਲਾ, 19 ਮਾਰਚ : ਡਾ. ਹਿਮਾਂਸ਼ੂ ਅਗਰਵਾਲ, ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੋਕ ਸਭਾ ਚੋਣਾਂ ਦੌਰਾਨ ਰਾਜਸੀ ਪਾਰਟੀਆਂ/ਉਮੀਦਵਾਰਾਂ ਨੂੰ ਚੋਣ ਪ੍ਰਚਾਰ ਸਬੰਧੀ ਵੱਖ-ਵੱਖ ਕਿਸਮਾਂ ਦੀਆਂ ਪਰਮੀਸ਼ਨਾਂ ਦੇਣ ਦੀ ਪ੍ਰੀਕ੍ਰਿਆ ਨੂੰ ਸੁਖਾਲਾ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਗੁਰਦਾਸਪੁਰ ਵਿਖੇ ਸੁਪਰਡੈਂਟ ਮਾਲ ਦੇ ਦਫ਼ਤਰ....
ਲੋਕ ਸਭਾ ਚੋਣਾਂ-2024, ਸਟੇਸ਼ਨਰੀ ਵਸਤੂਆਂ ਦੀ ਖ੍ਰੀਦ ਲਈ 22 ਮਾਰਚ ਤੱਕ ਕੋਟੇਸ਼ਨਾਂ ਦੀ ਮੰਗ-ਜ਼ਿਲ੍ਹਾ ਚੋਣ ਅਫ਼ਸਰ
ਕੋਟੇਸ਼ਨਾਂ ਸਬੰਧੀ ਲੋੜੀਆਂ ਸ਼ਰਤਾਂ/ਹਦਾਇਤਾਂ ਐਨ.ਆਈ.ਸੀ. ਮੋਗਾ ਦੀ ਵੈਬਸਾਈਟ ਉੱਪਰ ਉਪਲੱਬਧ ਮੋਗਾ, 19 ਮਾਰਚ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ ਲੋਕ ਸਭਾ ਚੋਣਾਂ-2024 ਲਈ ਮੋਗਾ ਜ਼ਿਲ੍ਹੇ ਵਿੱਚ ਵੱਖ-ਵੱਖ ਪੋਲਿੰਗ ਸਟੇਸ਼ਨਾਂ ਤੇ ਲੋੜੀਂਦੀਆਂ ਸਟੇਸ਼ਨਰੀ ਵਸਤੂਆਂ ਸਬੰਧੀ ਕੋਟੇਸ਼ਨਾਂ ਮੰਗੀਆਂ ਜਾਂਦੀਆਂ ਹਨ। ਇਨ੍ਹਾਂ ਕੋਟੇਸ਼ਨਾਂ ਲਈ ਸ਼ਰਤਾਂ/ਹਦਾਇਤਾਂ ਅਤੇ ਸਮਾਨ ਦੀ ਸਪੈਸੀਫਿਕੇਸ਼ਨ ਜ਼ਿਲ੍ਹਾ ਮੋਗਾ ਦੀ ਵੈਬਸਾਈਟ https://moga.nic.in 'ਤੇ ਅਪਲੋਡ ਕਰ ਦਿੱਤੇ....
ਲੋਕ ਸਭਾ ਚੋਣਾਂ-2024, ਜ਼ਿਲ੍ਹਾ ਚੋਣ ਅਫ਼ਸਰ ਨੇ ਸਮੂਹ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ
ਫ਼ਰੀਦਕੋਟ 19 ਮਾਰਚ : ਲੋਕ ਸਭਾ ਚੋਣਾਂ-2024 ਸਬੰਧੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਜ਼ਿਲ੍ਹਾ ਪੱਧਰ ’ਤੇ ਗਠਿਤ ਕੀਤੀਆਂ ਵੱਖ-ਵੱਖ ਟੀਮਾਂ ਦੇ ਨੋਡਲ ਅਫ਼ਸਰਾਂ ਨਾਲ ਮੀਟਿੰਗ ਕਰਦਿਆਂ ਸਖਤ ਹਦਾਇਤ ਕੀਤੀ ਕਿ ਸਾਰੇ ਨੋਡਲ ਅਫ਼ਸਰ ਚੋਣ ਪ੍ਰਕਿਰਿਆ ਨੂੰ ਤਨਦੇਹੀ ਅਤੇ ਲਗਨ ਨਾਲ ਮੁਕੰਮਲ ਕਰਨ ਵਿਚ ਆਪਣਾ ਯੋਗਦਾਨ ਦੇਣ। ਉਨ੍ਹਾਂ ਕਿਹਾ ਕਿ ਇਸ ਅਹਿਮ ਕਾਰਜ ਵਿਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਦੌਰਾਨ ਉਨ੍ਹਾਂ ਸਮੂਹ ਨੋਡਲ ਅਫ਼ਸਰਾਂ ਤੋਂ ਉਨ੍ਹਾਂ....
ਚੋਣਾਂ ਸਬੰਧੀ ਕਿਸੇ ਵੀ ਜਾਣਕਾਰੀ/ਸ਼ਿਕਾਇਤ ਲਈ 01639-292843 ਤੇ ਕੀਤਾ ਜਾ ਸਕਦਾ ਹੈ ਸੰਪਰਕ- ਜ਼ਿਲ੍ਹਾ ਚੋਣ ਅਫ਼ਸਰ
ਫ਼ਰੀਦਕੋਟ 19 ਮਾਰਚ : ਡਿਪਟੀ ਕਮਿਸ਼ਨਰ-ਕਮ ਜ਼ਿਲ੍ਹਾ ਚੋਣ ਅਫ਼ਸਰ, ਫ਼ਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਲੋਕ ਸਭਾ ਚੋਣਾਂ-2024 ਸਬੰਧੀ ਚੋਣ ਜਾਬਤਾ ਲਾਗੂ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਵਲੋਂ ਜਾਰੀ ਹਦਾਇਤਾਂ ਅਨੁਸਾਰ ਵੱਖ ਵੱਖ ਤਰ੍ਹਾਂ ਦੀਆਂ ਸ਼ਿਕਾਇਤਾਂ ਦਰਜ ਕਰਵਾਉਣ ਸਬੰਧੀ ਨੋਡਲ ਅਫ਼ਸਰ ਫਾਰ ਸ਼ਿਕਾਇਤਾਂ-ਕਮ- ਜ਼ਿਲ੍ਹਾ ਮਾਲ ਅਫ਼ਸਰ ਫ਼ਰੀਦਕੋਟ ਦੀ ਨਿਗਰਾਨੀ ਹੇਠ ਜ਼ਿਲ੍ਹਾ ਪੱਧਰ ਤੇ ਸ਼ਿਕਾਇਤ ਸੈਲ ਕਮਰਾ ਨੰਬਰ 247 ਸਥਾਪਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ....
ਸਾਬਕਾ ਮੁੱਖ ਮੰਤਰੀ ਚੰਨੀ ਨੂੰ ਕਾਲ ਕਰਕੇ 2 ਕਰੋੜ ਰੁਪਏ ਦੀ ਮੰਗ ਕਰਨ ਵਾਲੇ ਵਿਅਕਤੀ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ
ਰੂਪਨਗਰ, 18 ਮਾਰਚ : ਸੀਨੀਅਰ ਕਪਤਾਨ ਪੁਲਿਸ ਰੂਪਨਗਰ ਗੁਲਨੀਤ ਸਿੰਘ ਖੁਰਾਨਾ ਵਲੋਂ ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਜਿਲ੍ਹਾ ਪੁਲਿਸ ਵਲੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਮੋਬਾਇਲ ਫੋਨ ਤੇ ਧਮਕੀ ਭਰੀ ਕਾਲ ਕਰਕੇ 2 ਕਰੋੜ ਰੁਪਏ ਦੀ ਮੰਗ ਕਰਨ ਵਾਲੇ ਵਿਅਕਤੀ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਗੁਲਨੀਤ ਸਿੰਘ ਖੁਰਾਨਾ ਨੇ ਦੱਸਿਆ ਕਿ ਸ਼ੋਸ਼ਲ ਮੀਡੀਆ ਉਤੇ ਇੱਕ ਵੀਡਿਓ ਵਾਇਰਲ ਹੋਈ ਸੀ ਜਿਸ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ....