ਮਾਲਵਾ

ਖੰਨਾ `ਚ ਖਾਣਾ ਬਣਾਉਂਦੇ ਸਮੇਂ ਸਿਲੰਡਰ ਨੂੰ ਲੱਗੀ ਅੱਗ, ਬੱਚਿਆਂ ਸਮੇਤ 4 ਲੋਕ ਝੁਲਸੇ
ਖੰਨਾ, 18 ਮਾਰਚ : ਖੰਨਾ ਦੇ ਪਿੰਡ ਅਲੌੜ ਵਿੱਚ ਇੱਕ ਘਰ ਵਿੱਚ ਰਾਤ ਦਾ ਖਾਣਾ ਬਣਾਉਂਦੇ ਸਮੇਂ ਗੈਸ ਸਿਲੰਡਰ ਵਿੱਚੋਂ ਗੈਸ ਲੀਕ ਹੋਣ ਕਾਰਨ ਅੱਗ ਲੱਗ ਗਈ, ਜਿਸ ਕਾਰਨ ਪਰਿਵਾਰ ਦੇ 3 ਬੱਚਿਆਂ ਸਮੇਤ 4 ਲੋਕ ਝੁਲਸ ਗਏ। ਇਨ੍ਹਾਂ ਵਿੱਚੋਂ ਦੋ ਬੱਚਿਆਂ ਨੂੰ ਖੰਨਾ ਤੋਂ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ ਹੈ। ਖੁਸ਼ਕਿਸਮਤੀ ਰਹੀ ਕਿ ਸਿਲੰਡਰ ਨਹੀਂ ਫਟਿਆ। ਇਸ ਨਾਲ ਗੰਭੀਰ ਨੁਕਸਾਨ ਵੀ ਹੋ ਸਕਦਾ ਸੀ। ਬਲਬੀਰ ਸਿੰਘ ਨੇ ਦੱਸਿਆ ਕਿ ਐਤਵਾਰ ਰਾਤ ਉਸ ਦੀ ਪਤਨੀ ਖਾਣਾ ਬਣਾ ਰਹੀ ਸੀ। ਕੋਲ ਹੀ ਉਸਦਾ ਪੁੱਤਰ, ਭਤੀਜਾ ਅਤੇ....
ਲੋਕ ਸਭਾ ਚੋਣਾਂ ਲੜ ਰਹੇ ਆਪ ਪਾਰਟੀ ਸਰਕਾਰ ਦੇ ਪੰਜ ਮੰਤਰੀ ਆਪਣੇ ਅਹੁਦਿਆਂ ਤੋਂ ਅਸਤੀਫਾ ਦੇਣ : ਸੁਖਬੀਰ ਸਿੰਘ ਬਾਦਲ 
ਬਠਿੰਡਾ, 18 ਮਾਰਚ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਮੰਗ ਕੀਤੀ ਕਿ ਆਉਂਦੀਆਂ ਲੋਕ ਸਭਾ ਚੋਣਾਂ ਲੜ ਰਹੇ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਪੰਜ ਮੰਤਰੀ ਜਨਤਕ ਹਿੱਤ ਵਿਚ ਤੁਰੰਤ ਆਪਣੇ ਅਹੁਦਿਆਂ ਤੋਂ ਅਸਤੀਫਾ ਦੇਣ। ਅਕਾਲੀ ਦਲ ਦੇ ਪ੍ਰਧਾਨ, ਜਿਹਨਾਂ ਦਾ ਪੰਜਾਬ ਬਚਾਓ ਯਾਤਰਾ ਤਹਿਤ ਭੁੱਚੋ ਮੰਡੀ ਤੇ ਬਠਿੰਡਾ ਸ਼ਹਿਰੀ ਹਲਕੇ ਵਿਚ ਲੋਕਾਂ ਨੇ ਲਾਮਿਸਾਲ ਸਵਾਗਤ ਕੀਤਾ, ਨੇ ਕਿਹਾ ਕਿ ਸੂਬਾ ਢਾਈ ਮਹੀਨਿਆਂ ਤੱਕ ਮੰਤਰੀਆਂ ਦੇ ਆਪਣੇ ਦਫਤਰਾਂ ਵਿਚੋਂ ਗੈਰ ਹਾਜ਼ਰ ਰਹਿਣ....
ਨਜਾਇਜ਼ ਸ਼ਰਾਬ ਖਿਲਾਫ ਸ਼ਿਕੰਜਾ ਕੱਸਿਆ
ਟੀਮਾਂ ਨੇ ਸਤਲੁਜ ਦੇ ਨਾਲ ਲੱਗਦੇ ਤਿੰਨ ਪਿੰਡਾਂ 'ਚ 24000 ਕਿਲੋ ਲਾਹਣ ਜ਼ਬਤ ਕੀਤੀ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਨੇ ਚੋਣਾਂ ਦੌਰਾਨ ਸ਼ਾਂਤੀਪੂਰਨ ਮਾਹੌਲ ਦਾ ਦਿੱਤਾ ਭਰੋਸਾ ਲੁਧਿਆਣਾ, 18 ਮਾਰਚ : ਚੱਲ ਰਹੀਆਂ ਲੋਕ ਸਭਾ ਚੋਣਾਂ ਦੌਰਾਨ ਨਾਜਾਇਜ਼ ਸ਼ਰਾਬ ਮਾਫੀਆ ਵਿਰੁੱਧ ਸ਼ੁਰੂ ਕੀਤੀ ਗਈ ਕਾਰਵਾਈ ਤਹਿਤ ਆਬਕਾਰੀ ਅਧਿਕਾਰੀਆਂ ਨੇ ਪੁਲਿਸ ਨਾਲ ਮਿਲ ਕੇ ਸਤਲੁਜ ਦਰਿਆ ਦੇ ਨਾਲ ਲੱਗਦੇ ਰਾਜਾਪੁਰ, ਜੱਦੀਦ ਅਤੇ ਭੋਲੇਵਾਲ ਪਿੰਡਾਂ ਵਿੱਚ ਛਾਪੇਮਾਰੀ ਕਰਕੇ 24000 ਕਿਲੋ ਲਾਹਣ ਜ਼ਬਤ ਕੀਤੀ ਹੈ। ਵਿਭਾਗ ਦੇ ਬੁਲਾਰੇ....
ਮਾਨੂਪੁਰ ਪਿੰਡ ਵਿੱਚ ਜਾਤੀ ਸੂਚਕ ਸ਼ਬਦ ਕੁੱਟ ਮਾਰ ਖਿਲਾਫ ਕਾਰਵਾਈ ਨਾ ਕਰਨ ਤੇ ਤਿੱਖਾ ਸੰਘਰਸ਼ ਵਿਡਿਆ ਜਾਵੇਗਾ।
ਮਲੌਦ 18 ਮਾਰਚ, (ਬੇਅੰਤ ਸਿੰਘ ਰੋੜੀਆਂ) : ਅੰਬੇਡਕਰ ਜਥੇਬੰਦੀਆ ਵੱਲੋ ਪਿਛਲੇ ਦਿਨੀ ਖੰਨਾ ਲਾਗਲੇ ਪਿੰਡ 'ਚ ਜਾਤ ਦੇ ਹੰਕਾਰੀ ਵੱਲੋਂ ਕੱਖ ਕੱਢਣ ਗਈਆ ਬੀਬੀਆਂ ਨਾਲ ਘਟੀਆ ਰਵੱਈਆ ਵਰਤਿਆ ਗਿਆ ਜੋ ਕੇ ਬਹੁਤ ਹੀ ਨਿੰਦਣਯੋਗ ਹੈ ਇਸ ਗੱਲ ਦਾ ਪ੍ਰਗਟਾਵਾ ਬੇਗਮਪੁਰਾ ਏਕਤਾ ਪੰਜਾਬ ਦੇ ਹਲਕਾ ਪਾਇਲ ਦੇ ਪ੍ਰਧਾਨ ਰਾਜਵਿੰਦਰ ਸਿੰਘ ਸੋਹੀਆਂ ਨੇ ਕੀਤਾ। ਉਨਾਂ ਇਹ ਵੀ ਕਿਹਾ ਕੇ ਜੇ ਆਉਣ ਵਾਲੇ ਦਿਨਾਂ ਵਿੱਚ ਇਨਸਾਫ ਨਾ ਮਿਲਿਆ ਤਾ ਤਿੱਖਾ ਸੰਘਰਸ਼ ਵਿਡਿਆ ਜਾਵੇਗਾ, ਅਸੀਂ ਕਿਸਾਨ ਯੂਨੀਅਨਾਂ ਨੂੰ ਵੀ ਬੇਨਤੀ ਕਰਦੇ ਹਾਂ....
ਡਾ.ਖੁਸ਼ਵਿੰਦਰ ਕੁਮਾਰ ਨੇ ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਅੰਮ੍ਰਿਤਸਰ ਵਿਖੇ ਪ੍ਰਿੰਸੀਪਲ ਵਜੋਂ ਜ਼ੁੰਮੇਵਾਰੀ ਸਾਂਭੀ
ਲੁਧਿਆਣਾ, 18 ਮਾਰਚ : ਸਮਰਾਲਾ ਨੂੰ ਪਿਆਰੇ ਲੇਖਕ ਵੀਰ ਸੁਖਜੀਤ ਦੀ ਯਾਦ ਵਿੱਚ ਹੋ ਰਹੇ ਸਮਾਗਮ ਵਿੱਚ ਪ੍ਰੋ. ਰਵਿੰਦਰ ਭੱਠਲ, ਡਾ. ਗੁਰਇਕਬਾਲ ਸਿੰਘ ਤੇ ਜਗਦੀਸ਼ਪਾਲ ਸਿੰਘ ਗਰੇਵਾਲ ਸਰਪੰਚ ਸਾਹਿਬ ਨਾਲ ਜਾ ਰਿਹਾ ਸਾਂ ਜਦ ਸੰਦੇਸ਼ ਮਿਲਿਆ ਕਿ ਸਾਡੇ ਪਿਆਰੇ ਨਿੱਕੇ ਵੀਰ ਡਾ. ਖ਼ੁਸ਼ਵਿੰਦਰ ਕੁਮਾਰ ਨੇ ਖਾਲਸਾ ਕਾਲਿਜ ਆਫ਼ ਐਜੂਕੇਸ਼ਨ ਵਿੱਚ ਪ੍ਰਿੰਸੀਪਲ ਵਜੋਂ ਅਹੁਦਾ ਸੰਭਾਲ ਲਿਆ ਹੈ। ਜਰਗ (ਲੁਧਿਆਣਾ) ਦੇ ਜੰਮਪਲ ਡਾ. ਖ਼ੁਸ਼ਵਿੰਦਰ ਦਾ ਸਾਰਾ ਸਫ਼ਰ ਚੇਤੇ ਆਇਆ। ਮੇਰੇ ਵੱਡੇ ਭਾ ਜੀ ਪ੍ਰਿੰਸੀਪਲ ਬਲਕਾਰ ਸਿੰਘ....
ਖੇਤਰੀ ਖੋਜ ਕੇਂਦਰ ਫਰੀਦਕੋਟ ਵਿਖੇ ਕਿਸਾਨ ਮੇਲਾ ਲਗਾਇਆ ਗਿਆ 
ਕੁਦਰਤੀ ਸੋਮਿਆਂ ਦੀ ਸਾਂਭ ਸੰਭਾਲ ਲਈ ਰਵਾਇਤੀ ਫ਼ਸਲੀ ਚੱਕਰ ਨੂੰ ਘਟਾ ਕੇ ਬਹੁਫ਼ਸਲੀ ਪ੍ਰਣਾਲੀ ਵਿਕਸਤ ਕਰੋ- ਡਾ. ਖੁਸ਼ ਫ਼ਰੀਦਕੋਟ, 18 ਮਾਰਚ : ਪੀ. ਏ.ਯੂ. ਦੇ ਖੇਤਰੀ ਖੋਜ ਕੇਂਦਰ, ਫਰੀਦਕੋਟ ਵਿਖੇ ਸਾਉਣੀ ਦੀਆਂ ਫ਼ਸਲਾਂ ਦਾ ਕਿਸਾਨ ਮੇਲਾ ਲਗਾਇਆ ਗਿਆ ਜਿਸ ਵਿੱਚ ਵੱਡੀ ਗਿਣਤੀ ਕਿਸਾਨਾਂ ਅਤੇ ਕਿਸਾਨ ਬੀਬੀਆਂ ਨੇ ਸ਼ਿਰਕਤ ਕੀਤੀ। ‘ਖੇਤੀ ਨਾਲ ਸਹਾਇਕ ਧੰਦਾ, ਪਰਿਵਾਰ ਸੁਖੀ ਮੁਨਾਫ਼ਾ ਚੰਗਾ’ ਦੇ ਉਦੇਸ਼ ਨਾਲ ਲਗਾਏ ਇਸ ਕਿਸਾਨ ਮੇਲੇ ਵਿੱਚ ਚੌਲਾਂ ਦੇ ਵਿਸ਼ਵ ਪ੍ਰਸਿੱਧ ਵਿਗਿਆਨੀ ਪਦਮਸ਼੍ਰੀ ਡਾ. ਗੁਰਦੇਵ ਸਿੰਘ ਖੁਸ਼....
ਪੀ.ਏ.ਯੂ. ਦੇ ਭੋਜਨ ਵਿਗਿਆਨ ਅਤੇ ਤਕਨਾਲੋਜੀ ਵਿਭਾਗ ਨੇ ਭੋਜਨ ਸੁਰੱਖਿਆ ਬਾਰੇ ਸਿਖਲਾਈ ਦਿੱਤੀ
ਲੁਧਿਆਣਾ 18 ਮਾਰਚ : ਪੀ.ਏ.ਯੂ. ਵੱਲੋਂ ਵੱਖ-ਵੱਖ ਸੰਸਥਾਵਾਂ ਦੇ ਵਿਦਿਆਰਥੀਆਂ ਨੂੰ ਸਿਖਲਾਈ ਦੇਣ ਦੇ ਸੰਬੰਧ ਵਿਚ ਬੀਤੇ ਦਿਨੀਂ ਭੋਜਨ ਵਿਗਿਆਨ ਅਤੇ ਤਕਨਾਲੋਜੀ ਵਿਭਾਗ ਨੇ ਡੀ ਏ ਵੀ ਕਾਲਜ ਦੇ ਵਿਦਿਆਰਥੀਆਂ ਨੂੰ ਭੋਜਨ ਸੁਰੱਖਿਆ ਸਿਖਲਾਈ ਅਤੇ ਸਰਟੀਫਿਕੇਸ਼ਨ ਪ੍ਰੋਗਰਾਮ ਅਧੀਨ ਸਿਖਿਅਤ ਕੀਤਾ| ਇਸ ਵਿਚ 33 ਸਿਖਿਆਰਥੀ ਸ਼ਾਮਿਲ ਹੋਏ| ਸਿਖਲਾਈ ਪ੍ਰੋਗਰਾਮ ਦਾ ਮੰਤਵ ਵਿਦਿਆਰਥੀਆਂ ਨੂੰ ਭੋਜਨ ਸੁਰੱਖਿਆ ਦੇ ਮੁੱਢਲੇ ਨਿਯਮਾਂ ਬਾਰੇ ਜਾਣੂੰ ਕਰਵਾਉਣਾ ਸੀ| ਇਸਦੇ ਨਾਲ-ਨਾਲ ਸਿਖਲਾਈ ਲੈ ਰਹੇ ਵਿਦਿਆਰਥੀਆਂ ਦੇ ਕਿੱਤੇ....
ਪੀ.ਏ.ਯੂ. ਨੂੰ ਪੋਸਟ ਹਾਰਵੈਸਟ ਇੰਜਨੀਅਰਿੰਗ ਅਤੇ ਤਕਨਾਲੋਜੀ ਕੇਂਦਰ ਦਾ ਸਰਵੋਤਮ ਐਵਾਰਡ ਹਾਸਲ ਹੋਇਆ
ਲੁਧਿਆਣਾ 18 ਮਾਰਚ : ਪੀ.ਏ.ਯੂ. ਨੂੰ ਸਾਲ 2023-24 ਲਈ ਆਲ ਇੰਡੀਆ ਕੁਆਡੀਨੇਟਿਡ ਖੋਜ ਪੋ੍ਰਜੈਕਟ ਤਹਿਤ ਸਰਵੋਤਮ ਪੋਸਟ ਹਾਰਵੈਸਟ ਇੰਜਨੀਅਰਿੰਗ ਅਤੇ ਤਕਨਾਲੋਜੀ ਕੇਂਦਰ ਐਵਾਰਡ ਨਾਲ ਨਿਵਾਜ਼ਿਆ ਗਿਆ| ਇਹ ਐਵਾਰਡ ਪ੍ਰੋਸੈਸਿੰਗ ਅਤੇ ਭੋਜਨ ਇੰਜਨੀਅਰਿੰਗ ਵਿਭਾਗ ਨੂੰ ਸ਼ਾਨਦਾਰ ਕਾਰਗੁਜ਼ਾਰੀ ਲਈ ਬੀਤੇ ਦਿਨੀਂ ਸਿਫਟ ਲੁਧਿਆਣਾ ਵਿਖੇ ਹੋਈ ਸਲਾਨਾ ਕਾਰਜਸ਼ਾਲਾ ਦੌਰਾਨ ਪ੍ਰਦਾਨ ਕੀਤਾ ਗਿਆ| ਇਸ ਕੇਂਦਰ ਨੂੰ ਦੇਸ਼ ਭਰ ਦੇ 29 ਹੋਰ ਕੇਂਦਰਾਂ ਵਿੱਚੋਂ ਸਭ ਤੋਂ ਬਿਹਤਰ ਕੰਮ ਕਾਜ ਲਈ ਸਰਵੋਤਮ ਕੇਂਦਰ ਐਵਾਰਡ ਮਿਲਿਆ| ਪੀ.ਏ.ਯੂ....
ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਨੌਜਵਾਨਾਂ ਨੂੰ ਅਪੀਲ, 'ਵੋਟਰ ਹੈਲਪਲਾਈਨ' ਐਪ ਅਤੇ ਐਨ.ਵੀ.ਐਸ.ਪੀ. ਪੋਰਟਲ ਦਾ ਵੱਧ ਤੋਂ ਵੱਧ ਲਾਭ ਉਠਾਉਣ
ਚੋਣ ਪ੍ਰਕਿਰਿਆ 'ਚ ਸਰਗਰਮ ਭਾਗੀਦਾਰੀ ਬਣਾਈ ਜਾਵੇ ਯਕੀਨੀ - ਸਾਕਸ਼ੀ ਸਾਹਨੀ ਲੁਧਿਆਣਾ, 18 ਮਾਰਚ : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ, ਸਾਕਸ਼ੀ ਸਾਹਨੀ ਵੱਲੋਂ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ 'ਵੋਟਰ ਹੈਲਪਲਾਈਨ' ਮੋਬਾਈਲ ਐਪ ਅਤੇ ਨੈਸ਼ਨਲ ਵੋਟਰ ਸਰਵਿਸਿਜ਼ ਪੋਰਟਲ (ਐਨ.ਵੀ.ਐਸ.ਪੀ.) ਪੋਰਟਲ ਦਾ ਵੱਧ ਤੋਂ ਵੱਧ ਲਾਭ ਉਠਾਉਣ ਤਾਂ ਜੋ ਚੱਲ ਰਹੀਆਂ ਲੋਕ ਸਭਾ ਚੋਣਾਂ ਲਈ ਵੋਟਰ ਵਜੋਂ ਆਪਣਾ ਨਾਮ ਦਰਜ ਕਰਵਾਇਆ ਜਾ ਸਕੇ। ਭਾਰਤੀ ਚੋਣ ਕਮਿਸ਼ਨ ਦੀ ਸਿਸਟਮੈਟਿਕ ਵੋਟਰਜ਼ ਐਜੂਕੇਸ਼ਨ ਐਂਡ ਇਲੈਕਟੋਰਲ....
ਪ੍ਰਸ਼ਾਸਨ ਅਤੇ ਐਨ.ਜੀ.ਓ. ਵੱਲੋਂ ਵੋਟਿੰਗ ਸਬੰਧੀ ਜਾਗਰੂਕਤਾ ਮੁਹਿੰਮ ਦਾ ਆਗਾਜ਼
ਲੁਧਿਆਣਾ, 18 ਮਾਰਚ : ਜ਼ਿਲ੍ਹਾ ਚੋਣ ਦਫ਼ਤਰ ਅਤੇ ਗੈਰ-ਸਰਕਾਰੀ ਸੰਸਥਾ (ਐਨ.ਜੀ.ਓ) ਇਨੀਸ਼ੀਏਟਰਜ਼ ਆਫ਼ ਚੇਂਜ ਵੱਲੋਂ ਆਪਣੀ ਮੁਹਿੰਮ 'ਆਈ ਵੋਟ ਆਈ ਲੀਡ' ਤਹਿਤ ਸ਼ਹਿਰ ਦੇ ਨਾਗਰਿਕਾਂ ਵਿੱਚ ਵੱਧ ਤੋਂ ਵੱਧ ਵੋਟਰ ਜਾਗਰੂਕਤਾ ਪੈਦਾ ਕਰਨ ਅਤੇ ਲੋਕ ਸਭਾ ਚੋਣਾਂ ਵਿੱਚ ਵੱਧ ਤੋਂ ਵੱਧ ਮਤਦਾਨ ਨੂੰ ਯਕੀਨੀ ਬਣਾਉਣ ਲਈ ਮੁਹਿੰਮ ਦਾ ਆਗਾਜ਼ ਕੀਤਾ। ਇਸ ਮੁਹਿੰਮ ਤਹਿਤ ਚੋਣ ਦਫ਼ਤਰ ਅਤੇ ਇਨੀਸ਼ੀਏਟਰਜ਼ ਆਫ਼ ਚੇਂਜ ਦੀ ਟੀਮ ਨੇ ਲੋਕਾਂ ਨੂੰ ਆਪਣੀ ਰਜਿਸਟਰੇਸ਼ਨ ਕਰਵਾਉਣ ਅਤੇ ਜਾਗਰੂਕ ਕਰਨ ਲਈ ਰੱਖ ਬਾਗ ਵਿੱਚ ਨੁੱਕੜ ਨਾਟਕ ਦਾ ਆਯੋਜਨ....
ਯੇਲ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਪੀ.ਏ.ਯੂ. ਦੀ ਕਾਰਜਸ਼ੈਲੀ ਨੂੰ ਜਾਣਿਆ
ਲੁਧਿਆਣਾ 18 ਮਾਰਚ : ਬੀਤੇ ਦਿਨੀਂ ਪੀ.ਏ.ਯੂ. ਵਿਖੇ ਲੱਗੇ ਕਿਸਾਨ ਮੇਲੇ ਦੌਰਾਨ ਅਮਰੀਕਾ ਦੀ ਯੇਲ ਯੂਨੀਵਰਸਿਟੀ ਦੇ ਪ੍ਰੋਫੈਸਰ ਐਂਥਨੀ ਐਕੀਆਵਾਟੀ ਦੀ ਅਗਵਾਈ ਵਿਚ 13 ਵਿਦਿਆਰਥੀਆਂ ਦੇ ਇਕ ਵਫਦ ਨੇ ਪੀ.ਏ.ਯੂ. ਉੱਚ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ| ਇਸ ਦੌਰਾਨ ਇਸ ਵਫਦ ਨੇ ਹਰੀ ਕ੍ਰਾਂਤੀ ਤੋਂ ਇਲਾਵਾ ਖੇਤੀ ਦੇ ਇਤਿਹਾਸ ਵਿਚ ਪੀ.ਏ.ਯੂ. ਵੱਲੋਂ ਪਾਏ ਯੋਗਦਾਨ ਨੂੰ ਜਾਣਿਆ| ਵਿਦਿਆਰਥੀਆਂ ਦੇ ਇਸ ਵਫਦ ਨੇ ਪੀ.ਏ.ਯੂ. ਦੀ ਕਾਰਜਸ਼ੈਲੀ ਤੋਂ ਇਲਾਵਾ ਪ੍ਰਦਰਸ਼ਨੀਆਂ, ਅਜਾਇਬ ਘਰਾਂ ਅਤੇ ਕਿਸਾਨ ਮੇਲੇ ਨੂੰ ਦੇਖਦਿਆਂ....
ਪੀ.ਏ.ਯੂ. ਵਿਚ ਖਪਤਕਾਰ ਜਾਗਰੂਕਤਾ ਹਫਤਾ ਮਨਾਇਆ ਗਿਆ
ਲੁਧਿਆਣਾ 18 ਮਾਰਚ : ਪੀ.ਏ.ਯੂ. ਦੇ ਸਰੋਤ ਪ੍ਰਬੰਧਨ ਅਤੇ ਖਪਤਕਾਰ ਵਿਗਿਆਨ ਵਿਭਾਗ ਵੱਲੋਂ ਗਾਹਕਾਂ ਨੂੰ ਜਾਗਰੂਕ ਕਰਨ ਲਈ ਖਪਤਕਾਰ ਜਾਗਰੂਕਤਾ ਹਫਤਾ ਮਨਾਇਆ ਜਾ ਰਿਹਾ ਹੈ| ਇਸ ਜਸ਼ਨ ਦੌਰਾਨ 14 ਅਤੇ 15 ਮਾਰਚ ਦੇ ਕਿਸਾਨ ਮੇਲੇ ਵਿਚ ਪੇਂਡੂ ਖੇਤਰਾਂ ਤੋਂ ਆਉਣ ਵਾਲੇ ਲੋਕਾਂ ਨੂੰ ਜਾਗਰੂਕ ਕਰਨ ਦਾ ਕਾਰਜ ਕੀਤਾ ਗਿਆ| ਇਸ ਤੋਂ ਇਲਾਵਾ 30 ਦੇ ਕਰੀਬ ਵਿਦਿਆਰਥੀਆਂ ਨੇ ਪੋਸਟਰ ਬਨਾਉਣ ਦੇ ਮੁਕਾਬਲਿਆਂ ਵਿਚ ਭਾਗ ਲਿਆ| ਇਸ ਦੌਰਾਨ ਗੁਰਲੀਨ, ਅਨਾਮਿਕਾ ਅਤੇ ਮਾਨਸੀ ਨੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਇਨਾਮ....
ਪੀਏਯੂ ਦੇ ਵਿਗਿਆਨੀ ਨੂੰ ਰਾਸ਼ਟਰੀ ਸੈਮੀਨਾਰ ਵਿੱਚ ਸਰਵੋਤਮ ਪੋਸਟਰ ਐਵਾਰਡ ਮਿਲਿਆ
ਲੁਧਿਆਣਾ 18 ਮਾਰਚ : ਪੀ ਏ ਯੂ ਦੇ ਮੌਸਮ ਵਿਗਿਆਨ ਵਿਭਾਗ ਦੇ ਮਾਹਿਰ ਡਾ: ਹਰਲੀਨ ਕੌਰ ਨੂੰ "ਪੰਜਾਬ ਵਿੱਚ ਜਲਵਾਯੂ ਪਰਿਵਰਤਨ ਅਤੇ ਮੱਕੀ ਦੀ ਉਤਪਾਦਕਤਾ" ਸਿਰਲੇਖ ਵਾਲੇ ਪੋਸਟਰ ਦੀ ਪੇਸ਼ਕਾਰੀ ਲਈ ਰਾਸ਼ਟਰੀ ਸੈਮੀਨਾਰ ਵਿੱਚ ਸਰਵੋਤਮ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ। ਪੇਪਰ ਸਾਂਝੇ ਰੂਪ ਵਿੱਚ ਹਰਲੀਨ ਕੌਰ, ਸੋਨੀ ਬੋਰਾ, ਆਰ ਕੇ ਪਾਲ ਅਤੇ ਪੀ ਕੇ ਕਿੰਗਰਾ ਵਲੋਂ ਲਿਖਿਆ ਗਿਆ ਸੀ । ਇਹ ਰਾਸ਼ਟਰੀ ਸੈਮੀਨਾਰ ਸਰਕਾਰੀ ਕਾਲਜ ਫਾਰ ਗਰਲਜ਼, ਲੁਧਿਆਣਾ ਵਿਖੇ ਕਰਵਾਇਆ ਗਿਆ, ਜੋ ਕਾਲਜ ਵਿਕਾਸ ਕੌਂਸਲ, ਪੰਜਾਬ....
ਪ੍ਰਸ਼ਾਸ਼ਨ ਵੱਲੋਂ ਲੁਧਿਆਣਾ ਦੇ ਕਾਲਜਾਂ 'ਚ ਵੋਟਰ ਰਜਿਸਟ੍ਰੇਸ਼ਨ ਕੈਂਪ ਆਯੋਜਿਤ
ਲੁਧਿਆਣਾ, 18 ਮਾਰਚ : ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਨੌਜਵਾਨਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਉਤਸ਼ਾਹਿਤ ਕਰਨ ਲਈ ਸਿਸਟਮੈਟਿਕ ਵੋਟਰਜ਼ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸੀਪੇਸ਼ਨ (ਸਵੀਪ) ਮੁਹਿੰਮ ਦੇ ਹਿੱਸੇ ਵਜੋਂ ਅੱਜ ਵੱਖ-ਵੱਖ ਵਿਦਿਅਕ ਸੰਸਥਾਵਾਂ ਵਿੱਚ ਵੋਟਰ ਰਜਿਸਟ੍ਰੇਸ਼ਨ ਕੈਂਪ ਲਗਾਏ। ਇਹ ਕੈਂਪ ਐਸ.ਸੀ.ਡੀ. ਸਰਕਾਰੀ ਕਾਲਜ, ਸ੍ਰੀ ਅਰਬਿੰਦੋ ਕਾਲਜ ਆਫ਼ ਕਾਮਰਸ ਐਂਡ ਮੈਨੇਜਮੈਂਟ, ਗੁਰੂ ਨਾਨਕ ਨੈਸ਼ਨਲ ਕਾਲਜ ਦੋਰਾਹਾ, ਗੁਰੂ ਨਾਨਕ ਖ਼ਾਲਸਾ ਕਾਲਜ (ਲੜਕੀਆਂ) ਮਾਡਲ ਟਾਊਨ....
ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ 'ਚ ਸਥਾਪਿਤ ਐਮ.ਸੀ.ਐਮ.ਸੀ. ਦਾ ਦੌਰਾ
ਕਮੇਟੀ ਪ੍ਰਿੰਟ, ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ 'ਤੇ ਖਬਰਾਂ/ਵਿਗਿਆਪਨ ਦੀ ਕਰੇਗੀ ਨਿਗਰਾਨੀ ਲੋਕ ਸਭਾ ਚੋਣਾਂ 'ਚ ਪੇਡ ਨਿਊਜ਼ 'ਤੇ ਸਖ਼ਤ ਨਜ਼ਰ ਰੱਖੇਗਾ ਪ੍ਰਸ਼ਾਸ਼ਨ : ਜ਼ਿਲ੍ਹਾ ਚੋਣ ਅਫ਼ਸਰ ਲੁਧਿਆਣਾ, 18 ਮਾਰਚ : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ.) ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚੱਲ ਰਹੀਆਂ ਲੋਕ ਸਭਾ ਚੋਣਾਂ ਦੌਰਾਨ ਪੇਡ ਨਿਊਜ਼ ਅਤੇ ਇਸ਼ਤਿਹਾਰੀ ਸਮੱਗਰੀ 'ਤੇ ਤਿੱਖੀ ਨਜ਼ਰ ਰੱਖੇਗਾ। ਜ਼ਿਲ੍ਹਾ ਚੋਣ ਅਫ਼ਸਰ....