ਸੰਗਰੂਰ, 31 ਮਾਰਚ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸੂਬੇ ਵਿਚ ਸਰਕਾਰੀ ਖਰੀਦ ਮੰਡੀਆਂ ਖਤਮ ਕਰਨ ਦਾ ਕੇਂਦਰ ਸਰਕਾਰ ਦਾ ਏਜੰਡਾ ਲਾਗੂ ਕਰਨ ਲਈ ਆਮ ਆਦਮੀ ਪਾਰਟੀ (ਆਪ) ਦਾ ਬਾਈਕਾਟ ਕਰਨ ਕਿਉਂਕਿ ਆਪ ਸਰਕਾਰ ਨੇ ਪੰਜਾਬ ਦੇ 9 ਜ਼ਿਲ੍ਹਿਆਂ ਵਿਚ 11 ਗੋਦਾਮਾਂ ਨੂੰ ਕਣਕ ਦੀ ਖਰੀਦ, ਵਿਕਰੀ, ਸਟੋਰੇਜ ਤੇ ਪ੍ਰੋਸੈਸਿੰਗ ਲਈ ਖਰੀਦ ਕੇਂਦਰ ਐਲਾਨ ਦਿੱਤਾ ਹੈ। ਅਕਾਲੀ ਦਲ ਦੇ ਪ੍ਰਧਾਨ ਨੇ ਸਰਦਾਰ ਗੁਰਬਚਨ ਸਿੰਘ ਬਚੀ ਦੇ ਪਿਤਾ ਜਥੇਦਾਰ....
ਮਾਲਵਾ
ਪਟਿਆਲਾ, 31 ਮਾਰਚ : ਪਟਿਆਲਾ 'ਚ ਜਨਮ ਦਿਨ 'ਤੇ ਕੇਕ ਖਾਣ ਕਾਰਨ 10 ਸਾਲਾ ਬੱਚੀ ਦੀ ਮੌਤ ਦੇ ਮਾਮਲੇ 'ਚ ਪੁਲਿਸ ਨੇ ਬੇਕਰੀ ਮਾਲਕ ਸਮੇਤ 4 ਲੋਕਾਂ 'ਤੇ ਮਾਮਲਾ ਦਰਜ ਕੀਤਾ ਹੈ। ਇਸ ਮਾਮਲੇ ਵਿੱਚ ਰਾਜਜੀਤ ਸਿੰਘ, ਪਵਨ ਕੁਮਾਰ ਅਤੇ ਵਿਜੇ ਕੁਮਾਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਫੜੇ ਗਏ ਮੁਲਜ਼ਮ ਬੇਕਰੀ ਦੇ ਮੈਨੇਜਰ ਅਤੇ ਕਾਰੀਗਰ ਦੱਸੇ ਜਾਂਦੇ ਹਨ, ਜਦਕਿ ਬੇਕਰੀ ਦਾ ਮਾਲਕ ਗੁਰਮੀਤ ਸਿੰਘ ਅਜੇ ਫਰਾਰ ਹੈ। ਪੁਲਿਸ ਨੇ ਧਾਰਾ 304-ਏ (ਦੋਸ਼ੀ ਕਤਲ) ਅਤੇ 273 ਲਗਾ ਦਿੱਤੀ ਹੈ। ਪਰਿਵਾਰਕ ਮੈਂਬਰਾਂ ਨੇ ਮੁੱਖ....
ਫਾਜ਼ਿਲਕਾ 31 ਮਾਰਚ : ਫਾਜਿਲਕਾ ਜ਼ਿਲੇ ਦੇ ਜ਼ਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਦੱਸਿਆ ਹੈ ਕਿ ਆਦਰਸ਼ ਚੋਣ ਜਾਬਤਾ ਲਾਗੂ ਕਰਨ ਹਿੱਤ ਚੋਣ ਕਮਿਸ਼ਨ ਵੱਲੋਂ ਬਣਾਈ ਸੀ ਵਿਜਲ ਮੋਬਾਈਲ ਐਪ ਰਾਹੀਂ ਆਦਰਸ ਚੋਣ ਜਾਬਤੇ ਦੀ ਉਲੰਘਣਾ ਸਬੰਧੀ ਜ਼ਿਲ੍ਹੇ ਵਿੱਚ ਹੁਣ ਤੱਕ 12 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ। ਉਹਨਾਂ ਦੱਸਿਆ ਕਿ ਸਾਰੀਆਂ ਸ਼ਿਕਾਇਤਾਂ ਦਾ ਨਿਪਟਾਰਾ ਨਿਰਧਾਰਤ ਸਮਾਂ ਹੱਦ ਭਾਵ ਹਰੇਕ ਸ਼ਿਕਾਇਤ ਦਾ ਨਿਪਟਾਰਾ 100 ਮਿੰਟ ਦੇ ਅੰਦਰ ਅੰਦਰ ਕਰ ਦਿੱਤਾ ਗਿਆ। ਜ਼ਿਲ੍ਹਾ ਚੋਣ ਅਫਸਰ ਕਮ....
ਸ਼ੋਸ਼ਲ ਲਾਈਫ ਅਤੇ ਹੈਲਪ ਕੇਅਰ ਫਾਊਂਡੇਸ਼ਨ ਅਤੇ ਜ਼ਿਲ੍ਹਾ ਸਵੀਪ ਟੀਮ ਦਾ ਉਪਰਾਲਾ ਹਰ ਇੱਕ ਵੋਟਰ, ਵੋਟਰ ਹੈਲਪਲਾਈਨ ਐਪ ਡਾਊਨਲੋਡ ਕਰੇ-ਜ਼ਿਲ੍ਹਾ ਨੋਡਲ ਅਫਸਰ ਸਵੀਪ ਜ਼ੀਰਕਪੁਰ, 31 ਮਾਰਚ : ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਦੇ ਪਿਛਲੀਆਂ ਚੋਣਾਂ ਵਿਚ ਘੱਟ ਮਤਦਾਨ ਪ੍ਰਤੀਸ਼ਤਤਾ ਵਾਲੇ ਖੇਤਰਾਂ ਦੀ ਸ਼ਨਾਖ਼ਤ ਕਰਨ ਉਪਰੰਤ ਇਨ੍ਹਾਂ ਖੇਤਰਾਂ ਦੇ ਚੋਣ ਬੂਥਾਂ ਵਿੱਚ ਇਸ ਵਾਰ ਮਤਦਾਨ ਪ੍ਰਤੀਸ਼ਤਤਾ ਵਧਾਉਣ ਲਈ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ....
ਲੁਧਿਆਣਾ, 31 ਮਾਰਚ : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ, ਸਾਕਸ਼ੀ ਸਾਹਨੀ ਵੱਲੋਂ ਨੌਜਵਾਨਾਂ ਨੂੰ ਸੱਦਾ ਦਿੰਦਿਆਂ ਕਿਹਾ ਕਿ ਸਾਰੇ ਵੋਟਰ ਵੋਟਿੰਗ ਵਾਲੇ ਦਿਨ (1 ਜੂਨ) ਨੂੰ ਆਪਣੇ ਆਲੇ-ਦੁਆਲੇ ਦਾ ਪੋਲਿੰਗ ਬੂਥ 'ਤੇ ਪਹੁੰਚਣਾ ਯਕੀਨੀ ਬਣਾ ਕੇ ਲੋਕਤੰਤਰ ਨੂੰ ਮਜ਼ਬੂਤ ਕਰਨ. ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਅੰਤਰ-ਯੂਨੀਵਰਸਿਟੀ ਰਾਸ਼ਟਰੀ ਯੁਵਕ ਮੇਲੇ ਵਿੱਚ ਸੰਬੋਧਨ ਕਰਦਿਆਂ, ਸਾਹਨੀ ਨੇ ਆਮ ਚੋਣਾਂ ਵਿੱਚ ਨੌਜਵਾਨਾਂ ਦੀ ਮਹੱਤਵਪੂਰਨ ਭੂਮਿਕਾ 'ਤੇ ਜ਼ੋਰ ਦਿੱਤਾ। ਨੌਜਵਾਨਾਂ ਨੂੰ ਸਿਰਫ ਆਪਣੀ ਵੋਟ ਹੀ....
ਲੁਧਿਆਣਾ 31ਮਾਰਚ (ਸਤਵਿੰਦਰ ਸਿੰਘ ਗਿੱਲ) ਮੁਲਾਜ਼ਮਾਂ ਦੀ ਸਿਰਮੌਰ ਜਥੇਬੰਦੀ ਦੀ ਕਲਾਸ ਫ਼ੋਰ ਗੋਰਮਿੰਟ ਇੰਪਲਾਈਜ ਯੂਨੀਅਨ ਪੰਜਾਬ 1680 ਸੈਕਟਰ 22 ਬੀ ਚੰਡੀਗੜ੍ਹ ਦੀ ਇਕਾਈ ਜ਼ਿਲ੍ਹਾ ਲੁਧਿਆਣਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਵਿਨੋਦ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਵੱਖ ਵੱਖ ਵਿਭਾਗਾਂ ਤੋਂ ਆਗੂ ਸਾਥੀ ਸ਼ਾਮਲ ਹੋਏ ਮੀਟਿੰਗ ਨੂੰ ਸੰਬੋਧਨ ਕਰਦਿਆਂ ਜਰਨਲ ਸਕੱਤਰ ਸੁਰਿੰਦਰ ਸਿੰਘ ਬੈਂਸ,ਨੇ ਕਿਹਾ ਕਿ ਮੌਜੂਦਾ ਸਮੇਂ ਦੇਸ਼ ਦੇ ਹਾਲਤ ਬੇਰੁਜਗਾਰੀ, ਮਹਿੰਗਾਈ, ਗਰੀਬੀ, ਭੁੱਖਮਰੀ ਦੀ ਕੀ ਸਥਿਤੀ ਹੈ....
ਮੁੱਲਾਂਪੁਰ ਦਾਖਾ 31 ਮਾਰਚ (ਸਤਵਿੰਦਰ ਸਿੰਘ ਗਿੱਲ) : ਲੋਕ ਕਲਾ ਮੰਚ (ਰਜਿ:) ਮੰਡੀ ਮੁੱਲਾਂਪੁਰ ਵੱਲੋਂ ਮਹੀਨੇ ਦੇ ਅਖੀਰਲੇ ਸ਼ਨੀਵਾਰ ਵਾਲੇ ਸਮਾਗਮ ਨੂੰ ਸ਼ਹੀਦ ਭਗਤ ਸਿੰਘ, ਰਾਜਗੁਰੂ,ਸੁਖਦੇਵ ਨੂੰ ਸਮੱਰਪਿਤ ਕੀਤਾ ਗਿਆ।ਇਸ ਸਮਾਗਮ ਦੀ ਸੁਰੂਆਤ ਬੜੇ ਨਿਵੇਕਲੇ ਢੰਗ ਨਾਲ ਕੀਤੀ ਗਈ।ਗੁਰਸ਼ਰਨ ਕਲਾ ਭਵਨ ਵਿਖੇ ਸ਼ਹਾਦਤ ਦੀ ਦਾਸਤਾਨ ਝਾਕੀ ਬਣਾਈ ਗਈ ਸੀ।ਜਿੱਥੇ ਤੇਈ ਮਾਰਚ ਦੇ ਸ਼ਹੀਦਾਂ ਮਿਸ਼ਾਲ ਬਾਲਕੇ ਅਤੇ ਮੋਮਬੱਤੀਆਂ ਬਾਲਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ ਗਈ।ਇਸ ਮੌਕੇ ਤੇ ਪੰਜਾਬ ਲੋਕ ਸਭਿਆਚਾਰ....
ਮੁੱਲਾਂਪੁਰ ਦਾਖਾ 31,ਮਾਰਚ (ਸਤਵਿੰਦਰ ਸਿੰਘ ਗਿੱਲ) : ਥਾਣਾ ਦਾਖਾ ਦੀ ਪੁਲਿਸ ਨੇ ਫਾਸਟ ਫੂਡ ਦਾ ਕੰਮ ਕਰਦੇ ਦੋ ਭਰਾਂਵਾਂ ਕੋਲੋਂ ਨਗਦੀ ਅਤੇ ਮੋਬਾਈਲ ਫੋਨ ਖੋਹਣ ਵਾਲੇ ਤਿੰਨ ਨੌਜਵਾਨਾਂ ਵਿੱਚੋਂ ਦੋ ਨੌਜਵਾਨਾਂ ਨੂੰ ਕਾਬੂ ਕਰ ਲਿਆ, ਜਦਕਿ ਉਹਨਾਂ ਦੇ ਫਰਾਰ ਹੋਏ ਤੀਜੇ ਸਾਥੀ ਦੀ ਭਾਲ ਜਾਰੀ ਹੈ। ਕੇਸ ਦੀ ਪੜਤਾਲ ਕਰ ਰਹੇ ਏ.ਐਸ.ਆਈ. ਕੁਲਦੀਪ ਸਿੰਘ ਅਨੁਸਾਰ ਰਜਕ ਆਲਮ ਪੁੱਤਰ ਮੁਹੰਮਦ ਅਨਾਰ ਵਾਸੀ ਡਾਗੀ ਬਸਤੀ ਬੁਧਨੀ ਕਿਸ਼ਨਗੰਜ (ਬਿਹਾਰ) ਹਾਲ ਵਾਸੀ ਹੰਮੂ ਪੱਤੀ ਪਿੰਡ ਦਾਖਾ ਨੇ ਦਰਜ ਜਦੋਂ ਉਹ ਦੇਰ ਸ਼ਾਮ....
ਪਟਿਆਲਾ, 30 ਮਾਰਚ : ਪਟਿਆਲਾ ‘ਤੋਂ ਇੱਕ ਹੈਰਾਨ ਕਰ ਦੇਣਾ ਵਾਲਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਅਨਾਜ ਮੰਡੀ ਦੇ ਵਿੱਚ ਪੈਂਦੇ ਅਮਨ ਨਗਰ ਦੇ ਵਿੱਚ ਰਹਿਣ ਵਾਲੀ 10 ਸਾਲਾ ਮਾਨਵੀ ਦੀ ਕੇਕ ਖਾਣ ਨਾਲ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਵੱਲੋਂ ਮਾਨਵੀ ਦੇ ਜਨਮਦਿਨ ਤੇ ਇਹ ਕੇਕ ਮੰਗਵਾਇਆ ਗਿਆ ਸੀ, ਜਿਸ ਨੂੰ ਖਾਣ ਤੋਂ ਬਾਅਦ ਉਸ ਨੇ ਦਮ ਤੋੜ ਦਿੱਤਾ। ਇਸ ਤੋਂ ਇਲਾਵਾ ਪਰਿਵਾਰ ਦੇ 4 ਹੋਰ ਮੈਂਬਰਾਂ ਦੀ ਸਿਹਤ ਵੀ ਵਿਗੜ ਗਈ। ਇਸ ਘਟਨਾ ‘ਤੋਂ ਬਾਅਦ ਇਲਾਕੇ ਦੇ ਵਿੱਚ ਸੋਗ ਦੀ ਲਹਿਰ ਹੈ। ਪੁਲੀਸ ਨੇ ਇਸ ਮਾਮਲੇ....
ਲੁਧਿਆਣਾ, 29 ਮਾਰਚ : ਲੁਧਿਆਣਾ ‘ਚ ਦੋ ਭੈਣਾਂ ਨੇ ਆਪਣੇ ਗੁਆਂਢੀ ਦਾ ਕਤਲ ਕਰ ਦਿੱਤਾ ਹੈ। ਵੀਰਵਾਰ ਰਾਤ ਕਰੀਬ 10 ਵਜੇ ਉਸ ਦੇ ਪਿਤਾ ਦੀ ਕਿਸੇ ਪੁਰਾਣੀ ਗੱਲ ਨੂੰ ਲੈ ਕੇ ਗੁਆਂਢੀ ਨਾਲ ਬਹਿਸ ਹੋ ਗਈ। ਉਸ ਦੀ ਆਪਣੇ ਗੁਆਂਢੀ ਨਾਲ ਝਗੜਾ ਹੋ ਗਿਆ। ਜਦੋਂ ਉਨ੍ਹਾਂ ਦੇ ਪਿਤਾ ਨੇ ਰੌਲਾ ਪਾਇਆ ਤਾਂ ਦੋਹਾਂ ਭੈਣਾਂ ਨੇ ਗੁਆਂਢੀ ਦੇ ਸਿਰ ‘ਤੇ ਬੇਸਬਾਲ ਦੀਆਂ ਸੋਟੀਆਂ ਅਤੇ ਕੱਪੜੇ ਧੋਣ ਵਾਲੀ ਧਾਪੀ ਨਾਲ ਹਮਲਾ ਕਰ ਦਿੱਤਾ। ਇਲਾਕੇ ਦੇ ਲੋਕਾਂ ਨੇ ਦੱਸਿਆ ਕਿ ਕਰੀਬ 2 ਤੋਂ 3 ਮਿੰਟ ਤੱਕ ਦੋਹਾਂ ਭੈਣਾਂ ਨੇ ਕੁੱਟਮਾਰ....
ਮੁਹਾਲੀ, 29 ਮਾਰਚ : ਪੰਜਾਬ ਸਰਕਾਰ ਨੇ ਗ੍ਰੇਟਰ ਮੁਹਾਲੀ ਇਲਾਕੇ ’ਚ ਜ਼ਮੀਨ ਐਕੁਆਇਰ ਕੀਤੀ ਗਈ ਸੀ। ਸਰਕਾਰ ਵੱਲੋਂ ਐਕੁਆਇਰ ਕੀਤੀ ਜ਼ਮੀਨ ਵਿਚ ਅਮਰੂਦ ਦੇ ਬਾਗਾਂ ਨੂੰ ਝੂਠਾ ਦਿਖਾ ਕੇ ਕਰੋੜਾਂ ਰੁਪਏ ਦੀ ਧੋਖਾਧੜੀ ਮਾਮਲੇ ਵਿੱਚ ਈਡੀ ਨੇ 26 ਥਾਵਾਂ ਤੇ ਛਾਪੇਮਾਰੀ ਕੀਤੀ ਸੀ। ਇਸ ਦੌਰਾਨ ਈਡੀ ਨੇ 3.89 ਕਰੋੜ ਰੁਪਏ ਦੀ ਨਕਦੀ ਤੇ ਇਸ ਨਾਲ ਜੁੜੇ ਜ਼ਰੂਰੀ ਦਸਤਾਵੇਜ਼ ਜ਼ਬਤ ਕੀਤੇ ਹਨ। ਇਸ ਸਬੰਧ ਚ ਈਡੀ ਦੇ ਅਧਿਕਾਰੀਆਂ ਨੇ ਜਾਣਕਾਰੀ ਸਾਂਝੀ ਕੀਤੀ ਹੈ। ਇਹ ਬੁਧਵਾਰ ਨੂੰ ਕੀਤੀ ਗਈ ਇਸ ਛਾਪੇਮਾਰੀ ਲਈ ਚੰਡੀਗੜ੍ਹ....
ਕਿਹਾ! ਆਪ ਕਨਵੀਨਰ ਕੇਜਰੀਵਾਲ ਨੂੰ ਝੂਠਾ ਫਸਾਉਣ ਵਾਲੇ ਮੌਜਾਂ ਮਾਣ ਰਹੇ ਨੇ ਮੁੱਲਾਂਪੁਰ ਦਾਖਾ 29 ਮਾਰਚ (ਸਤਵਿੰਦਰ ਸਿੰਘ ਗਿੱਲ) : ਹਲਕਾ ਦਾਖਾ ਇੰਚਾਰਜ ਡਾ. ਕੰਵਲ ਨੈਨ ਸਿੰਘ ਕੰਗ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਸਬੰਧੀ ਮੁਹਿੰਮ ਸ਼ੁਰੂ ਕੀਤੀ ਹੋਈ ਹੈ, ਜਿਸਦੇ ਮੱਦੇਨਜ਼ਰ ਅੱਜ ਪਿੰਡ ਮਾਜਰੀ ਵਿਖੇ ਪਿੰਡ ਵਾਸੀਆਂ ਦੀ ਇਕਤੱਰਤਾ ਨੂੰ ਸੰਬੋਧਨ ਕਰਦਿਆ ਮੋਦੀ ਸਰਕਾਰ ਖਿਲਾਫ ਜੰਮ ਕੇ ਭੜਾਸ ਕੱਢੀ। ਡਾ. ਕੰਗ ਨਾਲ ਸਰਪੰਚ ਪ੍ਰਮਿੰਦਰ ਸਿੰਘ ਤੂਰ, ਪ੍ਰਧਾਨ ਮੋਹਣ ਸਿੰਘ ਮਾਜਰੀ, ਕਿਸਾਨ ਵਿੰਗ ਆਪ ਦੇ ਹਲਕਾ ਦਾਖਾ....
ਮੁੱਲਾਂਪੁਰ ਦਾਖਾ 29,ਮਾਰਚ (ਸਤਵਿੰਦਰ ਸਿੰਘ ਗਿੱਲ) : ਗ਼ਦਰ ਪਾਰਟੀ ਦੇ ਨਾਇਕ ਬਾਲਾ ਜਰਨੈਲ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੀ ਜਨਮ ਭੂਮੀ ਉਹਨਾਂ ਦੇ ਜੱਦੀ ਪਿੰਡ ਸਰਾਭੇ ਵਿਖੇ ਸ਼ਹੀਦ ਕਰਤਾਰ ਸਿੰਘ ਸਰਾਭਾ ਯਾਦਗਾਰ ਵਿਖੇ ਡਾ ਬੀ ਆਰ ਅੰਬੇਦਕਰ ਮਜ਼ਦੂਰ ਏਕਤਾ ਯੂਨੀਅਨ ਪੰਜਾਬ ਜਿਲਾ ਲੁਧਿਆਣਾ ਦੇ ਪ੍ਰਧਾਨ ਅਮਰੀਕ ਸਿੰਘ ਧੂਰਕੋਟ ਦੀ ਪ੍ਰਧਾਨਗੀ ਹੇਠ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਵੱਲੋਂ ਲਗਾਤਾਰ ਦਲਿਤਾਂ ਤੇ ਹੋ ਰਹੇ ਅੱਤਿਆਚਾਰ ਅਤੇ s c ਸਮਾਜ ਦੀਆਂ ਮੁੱਖ ਮੰਗਾਂ ਨੂੰ ਲੈ ਕੇ ਇੱਕ ਜਰੂਰੀ ਮੀਟਿੰਗ....
ਮੋਰਿੰਡਾ, 29 ਮਾਰਚ : ਸ਼੍ਰੋਮਣੀ ਅਕਾਲੀ ਦਲ ਕਿਸੇ ਵੀ ਨਿੱਜੀ ਲਾਲਚ ਜਾਂ ਸਵਾਰਥ ਕਰਕੇ ਆਪਣੇ ਸਿਧਾਤਾਂ ਤੋਂ ਲਾਂਭੇ ਜਾਣ ਬਾਰੇ ਕਦੇ ਸੋਚ ਵੀ ਨਹੀਂ ਸਕਦਾ। ਇਸੇ ਲਈ ਸ਼੍ਰੋਮਣੀ ਅਕਾਲੀ ਦਲ ਨੇ ਭਾਜਪਾ ਨਾਲ ਗਠਜੋੜ ਨਾ ਕਰਕੇ ਸੱਤਾ ਨਾਲੋਂ ਸਿਧਾਤਾਂ ਨੂੰ ਪਹਿਲ ਦਿੱਤੀ ਹੈ। ਇਹ ਵਿਚਾਰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਹਲਕਾ ਇੰਚਾਰਜ਼ ਕਰਨ ਸਿੰਘ ਡੀਟੀਓ ਦੀ ਅਗਵਾਈ ਵਿੱਚ ਪਿੰਡ ਕਾਈਨੌਰ ਵਿਖੇ ਹੋਈ ਇੱਕ ਭਰਵੀਂ ਮੀਟਿੰਗ ਦੌਰਾਨ ਜੁੜੇ ਅਕਾਲੀ ਆਗੂਆਂ ਅਤੇ ਵਰਕਰਾਂ....
ਸੰਗਰੂਰ, 29 ਮਾਰਚ : ਜਿਲਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਐਕਸਾਈਜ਼ ਵਿਭਾਗ ਦੇ ਅਧਿਕਾਰੀਆਂ ਅਤੇ ਸ਼ਰਾਬ ਵਿਕਰੇਤਾਵਾਂ ਨਾਲ ਮੀਟਿੰਗ ਕਰਦੇ ਹੋਏ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਇੰਨ ਬਿੰਨ ਪਾਲਣਾ ਦੀ ਹਦਾਇਤ ਕੀਤੀ। ਜ਼ਿਲ੍ਹਾ ਚੋਣ ਅਫਸਰ ਨੇ ਸ਼ਰਾਬ ਵਿਕਰੇਤਾਵਾਂ ਨੂੰ ਹਦਾਇਤ ਕੀਤੀ ਕਿ ਕਿਸੇ ਵੀ ਗੁਪਤ ਸੂਚਨਾ ਦੇ ਆਧਾਰ ਤੇ ਜਾਂ ਫਿਰ ਐਕਸਾਈਜ਼ ਵਿਭਾਗ ਵੱਲੋਂ ਸਮੇਂ ਸਮੇਂ 'ਤੇ ਕੀਤੀ ਜਾਣ ਵਾਲੀ ਛਾਪਾਮਾਰੀ ਦੌਰਾਨ....