ਮਾਲਵਾ

ਵਿਧਾਇਕ ਸਿੱਧੂ ਵੱਲੋਂ ਵਾਰਡ ਨੰਬਰ 50 'ਚ ਲੋਟਸ ਪਾਰਕ ਦੇ ਨਵੀਨੀਕਰਣ ਦੀ ਸ਼ੁਰੂਆਤ 
ਵਾਰਡ ਨੰਬਰ 49 'ਚ ਸੜਕ ਦੇ ਨਿਰਮਾਣ ਕਾਰਜਾਂ ਦਾ ਵੀ ਕੀਤਾ ਉਦਘਾਟਨ ਲੁਧਿਆਣਾ, 21 ਫਰਵਰੀ : ਸਾਫ ਸੁਥਰਾ ਅਤੇ ਹਰਿਆਵਲ ਭਰਿਆ ਵਾਤਾਵਰਣ ਮੁਹੱਈਆ ਕਰਾਉਣ ਦੇ ਮੰਤਵ ਨਾਲ, ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਵਾਰਡ ਨੰਬਰ 50 ਅਧੀਨ ਦੁੱਗਰੀ ਵਿਖੇ ਲੋਟਸ ਪਾਰਕ ਦੇ ਨਵੀਨੀਕਰਣ ਦੀ ਸ਼ੁਰੂਆਤ ਕੀਤੀ ਗਈ। ਇਸ ਪ੍ਰੋਜੈਕਟ 'ਤੇ ਕਰੀਬ 18 ਲੱਖ ਰੁਪਏ ਦੀ ਲਾਗਤ ਆਵੇਗੀ। ਵਿਧਾਇਕ ਸਿੱਧੂ ਨੇ ਕਿਹਾ ਕਿ ਸ਼ਹਿਰ ਨਿਵਾਸੀਆਂ ਲਈ ਸਵੇਰੇ-ਸ਼ਾਮ ਦੀ ਸੈਰ ਕਰਨ ਅਤੇ ਬੱਚਿਆਂ ਦੇ ਮਨੋਰੰਜਨ ਲਈ ਜਿੱਥੇ ਨਵੇਂ....
ਮੁੱਖ ਮੰਤਰੀ ਤੀਰਥ ਯਾਤਰਾ ਸਕੀਮ, ਹਲਕਾ ਪਾਇਲ ਤੋਂ ਇੱਕ ਹੋਰ ਜੱਥਾ ਰਵਾਨਾ
ਸ੍ਰੀ ਅਮ੍ਰਿਤਸਰ ਸਾਹਿਬ ਤੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਸੰਗਤਾਂ ਹੋਣਗੀਆਂ ਨਤਮਸਤਕ ਪਾਇਲ, 21 ਫਰਵਰੀ : ਵਿਧਾਨ ਸਭਾ ਹਲਕਾ ਪਾਇਲ ਅਧੀਨ ਪਿੰਡ ਘੁਡਾਣੀ ਕਲਾਂ ਤੋਂ ਸ਼ਰਧਾਲੂਆਂ ਦਾ ਇੱਕ ਹੋਰ ਜੱਥਾ, ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਦੀ ਅਗਵਾਈ ਵਿੱਚ ਸ੍ਰੀ ਅਮ੍ਰਿਤਸਰ ਸਾਹਿਬ ਅਤੇ ਸ੍ਰੀ ਆਨੰਦਪੁਰ ਸਾਹਿਬ ਲਈ ਰਵਾਨਾ ਹੋਇਆ। ਵਿਧਾਇਕ ਗਿਆਸਪੁਰਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ 'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਤਹਿਤ ਸ਼ਰਧਾਲੂਆਂ ਵਿੱਚ ਭਾਰੀ ਉਤਸਾਹ ਦੇਖਣ ਨੂੰ ਮਿਲ ਰਿਹਾ ਹੈ....
ਵਿਧਾਇਕ ਪਰਾਸ਼ਰ ਨੇ ਗਿੱਲ ਰੋਡ 'ਤੇ ਇੰਡਸਟਰੀਅਲ ਏਰੀਆ-ਬੀ ਵਿੱਚ ਟਿਊਬਵੈੱਲ ਲਗਾਉਣ ਲਈ ਪ੍ਰੋਜੈਕਟ ਦੀ ਕੀਤੀ ਸ਼ੁਰੂਆਤ 
ਲੁਧਿਆਣਾ, 21 ਫਰਵਰੀ : ਇਲਾਕਾ ਨਿਵਾਸੀਆਂ ਦੀ ਲੰਮੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਨੂੰ ਪੂਰਾ ਕਰਦੇ ਹੋਏ ਲੁਧਿਆਣਾ ਕੇਂਦਰੀ ਦੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਬੁੱਧਵਾਰ ਨੂੰ ਗਿੱਲ ਰੋਡ (ਵਾਰਡ ਨੰਬਰ 74) 'ਤੇ ਸਥਿਤ ਇੰਡਸਟਰੀਅਲ ਏਰੀਆ-ਬੀ ਵਿੱਚ ਟਿਊਬਵੈੱਲ ਲਗਾਉਣ ਦੇ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ। ਇਸ ਪ੍ਰੋਜੈਕਟ ਤਹਿਤ 12.22 ਲੱਖ ਰੁਪਏ ਦੀ ਲਾਗਤ ਨਾਲ 25 ਐਚ.ਪੀ. ਦਾ ਟਿਊਬਵੈੱਲ ਲਗਾਇਆ ਜਾ ਰਿਹਾ ਹੈ। ਵਿਧਾਇਕ ਪਰਾਸ਼ਰ ਨੇ ਦੱਸਿਆ ਕਿ ਇਲਾਕਾ ਨਿਵਾਸੀਆਂ ਨੂੰ ਪੀਣ ਵਾਲੇ ਪਾਣੀ ਦੀ ਸਪਲਾਈ ਵਿੱਚ....
ਜ਼ਿਲ੍ਹਾ ਚੋਣ ਅਫਸਰ ਨੇ ਅਗਾਮੀ ਲੋਕ ਸਭਾ ਚੋਣਾਂ ਸਬੰਧੀ ਸਿਵਲ ਤੇ ਪੁਲਿਸ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਚੋਣਾਂ ਦਾ ਪਰਵ, ਦੇਸ਼ ਦਾ ਗੋਰਵ" ਵੋਟ ਦਾ ਸਹੀ ਇਸਤੇਮਾਲ ਕਰਨਾ ਜਿਥੇ ਸਾਡਾ ਸੰਵਿਧਾਨ ਹੱਕ- ਡਾ ਪੱਲਵੀ ਵੋਟਰਾਂ ਦੀ ਸੁਰੱਖਿਆ ਤੇ ਸਹੂਲਤ ਲਈ ਕੀਤੇ ਜਾਣਗੇ ਪੁਖਤਾ ਇੰਤਜ਼ਾਮ : ਖੱਖ ਜ਼ਿਲ੍ਹੇ ਦੇ ਸੰਵੇਦਨਸ਼ੀਲ ਤੇ ਅਤਿ-ਸੰਵੇਦਨਸ਼ੀਲ ਪੋਲਿੰਗ ਬੂਥਾਂ ਦੀ ਸ਼ਨਾਖਤ ਕਰਨ ਬਾਰੇ ਕੀਤੀ ਹਦਾਇਤ ਮਾਲੇਰਕੋਟਲਾ 21 ਫਰਵਰੀ : ਜ਼ਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਅਗਾਮੀ ਲੋਕ ਸਭਾ ਚੋਣਾਂ 2024 ਦੌਰਾਨ ਵੋਟਰਾਂ ਦੀ ਸੁਰੱਖਿਆ ਤੇ ਸਹੂਲਤ ਲਈ ਪੁਖਤਾ ਇੰਤਜ਼ਾਮ ਕਰਨ ਸਬੰਧੀ ਸਿਵਲ ਤੇ ਪੁਲਿਸ ਪ੍ਰਸ਼ਾਸ਼ਨ ਦੇ....
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਵੱਲੋ ਆਰ.ਬੀ.ਐੱਲ ਫਿਨਸਰਵ ਲਿਮਟਿਡ ਕੰਪਨੀ ਲਈ ਇੰਟਰਵਿਊ। 
ਬਰਨਾਲਾ, 21 ਫਰਵਰੀ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਵੱਲੋਂ ਆਰ.ਬੀ.ਐੱਲ ਫਿਨਸਰਵ ਲਿਮਟਿਡ ਕੰਪਨੀ ਨਾਲ ਤਾਲਮੇਲ ਕਰਕੇ ਮਿਤੀ 23 ਫਰਵਰੀ, 2024 ਦਿਨ ਸੁੱਕਰਵਾਰ ਨੂੰ ਸਵੇਰੇ 10.00 ਵਜੇ ਤੋਂ 01.00 ਵਜੇ ਤੱਕ ਲੋਨ ਅਫ਼ਸਰ ਦੀ ਅਸਾਮੀ (ਸਿਰਫ ਲੜਕੇ) ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਦੂਸਰੀ ਮੰਜਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਰਨਾਲਾ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਪਲੇਸਮੈਂਟ ਅਫ਼ਸਰ, ਜ਼ਿਲ੍ਹਾ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਦਫ਼ਤਰ....
ਜ਼ਿਲ੍ਹਾ ਭਾਸ਼ਾ ਦਫ਼ਤਰ ਵੱਲੋਂ ਕੌਮਾਂਤਰੀ ਮਾਤ ਭਾਸ਼ਾ ਦਿਹਾੜੇ ਨੂੰ ਸਮਰਪਿਤ ਸਮਾਗਮ
ਪੰਜਾਬ ਸਰਕਾਰ ਪੰਜਾਬੀ ਭਾਸ਼ਾ ਦੀ ਪ੍ਰਫੁੱਲਤਾ ਲਈ ਪੂਰੀ ਤਰ੍ਹਾਂ ਸੁਹਿਰਦ-ਗੁਰਦੀਪ ਸਿੰਘ ਬਾਠ ਬਰਨਾਲਾ, 21 ਫਰਵਰੀ : ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਅਤੇ ਸਿੱਖਿਆ ਅਤੇ ਭਾਸ਼ਾਵਾਂ ਬਾਰੇ ਮੰਤਰੀ ਸ.ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਜ਼ਿਲ੍ਹਾ ਭਾਸ਼ਾ ਦਫ਼ਤਰ ਬਰਨਾਲਾ ਵੱਲੋਂ ਕੌਮਾਂਤਰੀ ਮਾਤ ਭਾਸ਼ਾ ਦਿਹਾੜੇ ਨੂੰ ਸਮਰਪਿਤ ਸਮਾਗਮ ਸਥਾਨਕ ਐੱਸ.ਐੱਸ.ਡੀ ਕਾਲਜ ਵਿਖੇ ਕਰਵਾਇਆ ਗਿਆ। ਜਾਣਕਾਰੀ ਦਿੰਦਿਆਂ ਬਿੰਦਰ ਸਿੰਘ ਖੁੱਡੀ ਕਲਾਂ ਜ਼ਿਲ੍ਹਾ ਭਾਸ਼ਾ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹਾ ਭਾਸ਼ਾ ਦਫ਼ਤਰ ਬਰਨਾਲਾ....
ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਲਿਖਤੀ ਪ੍ਰੀਖਿਆ ਅਤੇ ਫਿਜ਼ੀਕਲ ਟ੍ਰੇਨਿੰਗ ਦੀ ਮੁਫ਼ਤ ਤਿਆਰੀ ਲਈ ਕੈਂਪ ਸ਼ੁਰੂ
ਫ਼ਰੀਦਕੋਟ 21 ਫ਼ਰਵਰੀ : ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਅਗਨੀਵੀਰ ਫੌਜ ਦੀਆਂ ਭਰਤੀ ਰੈਲੀ ਦਾ ਕੰਪਿਊਟਰ ਦੇ ਆਧਾਰ ਤੇ ਲਿਖਤੀ ਪੇਪਰ ਜੋ ਕਿ 22 ਅਪ੍ਰੈਲ 2024 ਨੂੰ ਹੋ ਰਿਹਾ ਹੈ, ਲਿਖਤੀ ਪੇਪਰ ਦੀ ਮੁਫ਼ਤ ਤਿਆਰੀ ਕੰਪਿਊਟਰ ਤੇ 26 ਫ਼ਰਵਰੀ 2024 ਤੋਂ ਸ਼ੁਰੂ ਕਰਵਾਈ ਜਾ ਰਹੀ ਹੈ। ਆਨ ਲਾਈਨ ਰਜਿਸਟਰੇਸ਼ਨ 22 ਮਾਰਚ 2024 ਤੱਕ www.joinindianarmy.nic.in ਤੇ ਕਰਵਾਈ ਜਾ ਸਕਦੀ ਹੈ। ਜਿਹੜੇ ਨੌਜਵਾਨ ਆਈ.ਟੀ.ਆਈ. ਪਾਸ ਹਨ ਉਨ੍ਹਾਂ ਨੂੰ ਵਿਸ਼ੇਸ ਛੋਟ ਦਿੱਤੀ ਜਾਵੇਗੀ। ਦਿੱਤੀ ਜਾਣ ਵਾਲੀ ਛੋਟ ਦਾ....
-ਜ਼ਿਲ੍ਹਾ ਪ੍ਰਸ਼ਾਸਨ ਨੇ 10 ਸਾਲ ਦੇ ਲਵਾਰਿਸ ਬੱਚੇ ਦੇ ਘਰਦਿਆਂ ਤੱਕ ਪਹੁੰਚ ਕਰਨ ਲਈ ਵਿੱਡੀ ਮੁਹਿੰਮ
ਬੱਚੇ ਸਬੰਧੀ ਇਤਲਾਹ 86991- 57410 ਅਤੇ 01639-500283 ਤੇ ਦਿੱਤੀ ਜਾ ਸਕਦੀ ਹੈ ਫ਼ਰੀਦਕੋਟ 21 ਫ਼ਰਵਰੀ : ਪਿਛਲੇ ਪੰਜ ਦਿਨਾਂ ਤੋਂ ਬਾਲ ਭਲਾਈ ਕਮੇਟੀ ਫਰੀਦਕੋਟ ਵਿਖੇ ਇਕ 10-11 ਸਾਲ ਦੇ ਬੱਚੇ ਦੇ ਮਾਪਿਆਂ ਤੱਕ ਪਹੁੰਚ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਫਰੀਦਕੋਟ ਨੇ ਇੱਕ ਮੁਹਿੰਮ ਵਿੱਡਦਿਆਂ ਮੋਬਾਇਲ ਨੰਬਰ 8699157410 ਅਤੇ 01639-500283 ਜਾਰੀ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਾਲ ਭਲਾਈ ਕਮੇਟੀ ਦੇ ਨੁਮਾਇੰਦਿਆਂ ਨੇ ਦੱਸਿਆ ਕਿ 16 ਫਰਵਰੀ ਨੂੰ ਇਹ ਬੱਚਾ ਜੋ ਕਿ ਆਪਣਾ ਨਾਮ ਦੀਪਕ ਦੱਸਦਾ ਹੈ....
ਜੈਤੋ ਮੋਰਚੇ ਦੀ 100 ਸਾਲਾ ਸ਼ਤਾਬਦੀ ਦੇ ਸਮਾਗਮ ਦੂਸਰੇ ਦਿਨ ਵੀ ਰਹੇ ਜਾਰੀ
ਸਿੱਖ ਮਿਸ਼ਨਰੀ ਕਾਲਜਾਂ ਦੇ ਵਿਦਿਆਰਥੀਆਂ ਨੇ ਤੰਤੀ ਸਾਜ਼ਾਂ ਨਾਲ ਕੀਰਤਨ ਕਰਕੇ ਭਰੀ ਹਾਜ਼ਰੀ ਵੱਖ-ਵੱਖ ਸਕੂਲ ਕਾਲਜ ਦੇ ਵਿਦਿਆਰਥੀਆਂ ਨੇ ਇਤਿਹਾਸ ਬਾਰੇ ਕੀਤੀਆਂ ਵਿਚਾਰਾਂ ਭਲਕੇ 21 ਫ਼ਰਵਰੀ ਨੂੰ ਹੋਵੇਗਾ ਸ਼ਤਾਬਦੀ ਦਾ ਮੁੱਖ ਸਮਾਗਮ ਜੈਤੋ, 20 ਫਰਵਰੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਇਤਿਹਾਸ ਦੇ ਅਹਿਮ ਦਿਹਾੜੇ ਜੈਤੋ ਦੇ ਮੋਰਚੇ ਦੀ 100 ਸਾਲਾ ਸ਼ਤਾਬਦੀ ਸਬੰਧੀ ਸ਼ੁਰੂ ਹੋਏ ਸਮਾਗਮ ਅੱਜ ਦੂਜੇ ਦਿਨ ਵੀ ਜਾਰੀ ਰਹੇ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾ....
ਸੰਤ ਬਾਬਾ ਅਤਰ ਸਿੰਘ ਸਰਕਾਰੀ ਬਹੁਤਕਨੀਕੀ ਕਾਲਜ ਬਡਬਰ ਵਿਖੇ ਤਿੰਨ ਨਵੇਂ ਕੋਰਸ ਸ਼ੁਰੂ : ਮੀਤ ਹੇਅਰ
ਕੈਬਨਿਟ ਮੰਤਰੀ ਮੀਤ ਹੇਅਰ ਨੇ ਕੀਤਾ ਮੁੱਖ ਮੰਤਰੀ ਦਾ ਧੰਨਵਾਦ ਕੁੱਲ 180 ਨਵੇਂ ਦਾਖਲੇ ਇਨ੍ਹਾਂ ਤਿੰਨ ਕੋਰਸਾਂ ‘ਚ ਕੀਤੇ ਜਾਣਗੇ ਬਰਨਾਲਾ, 20 ਫਰਵਰੀ : ਬਰਨਾਲਾ ਜ਼ਿਲ੍ਹੇ ‘ਚ ਤਕਨੀਕੀ ਸਿੱਖਿਆ ਦੇ ਪੱਧਰ ਨੂੰ ਹੁਲਾਰਾ ਦਿੰਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੰਤ ਬਾਬਾ ਅਤਰ ਸਿੰਘ ਸਰਕਾਰੀ ਬਹੁਤਕਨੀਕੀ ਕਾਲਜ ਬਡਬਰ ਵਿਖੇ ਤਿੰਨ ਨਵੇਂ ਕੋਰਸ ਸ਼ੁਰੂ ਕਰਕੇ 180 ਨਵੀਆਂ ਸੀਟਾਂ ਲਈ ਪ੍ਰਵਾਨਗੀ ਦਿੱਤੀ ਗਈ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਕੈਬਨਿਟ ਮੰਤਰੀ ਸ....
ਖਸਤਾ ਹਾਲਤ ਸੰਧਵਾਂ ਕੋਆਪਰੇਟਿਵ ਸੁਸਾਇਟੀ ਦੀ ਇਮਾਰਤ ਦੀ ਬਦਲੇਗੀ ਨੁਹਾਰ 
ਸਪੀਕਰ ਸੰਧਵਾਂ ਨੇ 10 ਲੱਖ ਰੁਪਏ ਦਾ ਚੈੱਕ ਕੀਤਾ ਭੇਟ ਫਰੀਦਕੋਟ 20 ਫਰਵਰੀ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪਿੰਡ ਸੰਧਵਾਂ ਵਿਖੇ 1954 ਤੋਂ ਹੋਂਦ ਵਿੱਚ ਆਈ ਸਹਿਕਾਰੀ ਸਭਾ ਦੀ ਖਸਤਾ ਹਾਲਤ ਇਮਾਰਤ ਦੀ ਨੁਹਾਰ ਬਦਲਣ ਲਈ 10 ਲੱਖ ਰੁਪਏ ਦਾ ਚੈੱਕ ਭੇਟ ਕੀਤਾ। ਇਸ ਮੌਕੇ ਬੋਲਦਿਆਂ ਉਹਨਾਂ ਕਿਹਾ ਕਿ ਇਸ ਇਮਾਰਤ ਦੇ ਗੋਦਾਮ ਵਿੱਚ ਬਾਰਿਸ਼ਾਂ ਦੌਰਾਨ ਪਾਣੀ ਭਰ ਜਾਣ ਕਾਰਨ ਭੰਡਾਰ ਕੀਤੀ ਖਾਦ ਅਤੇ ਖੇਤੀਬਾੜੀ ਸੰਦਾਂ ਦਾ ਨੁਕਸਾਨ ਹੋਣ ਦਾ ਡਰ ਬਣਿਆ ਰਹਿੰਦਾ ਸੀ। ਉਹਨਾਂ....
21 ਫਰਵਰੀ ਤੱਕ ਪੀ ਐਮ ਕਿਸਾਨ ਸਕੀਮ ਤਹਿਤ 16ਵੀਂ ਕਿਸ਼ਤ ਲੈਣ ਲਈ ਈ ਕੇ ਵਾਈ ਸੀ ਕਰਵਾ ਲਈ ਜਾਵੇ : ਡਾ ਅਮਰੀਕ ਸਿੰਘ
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਪੀ ਐਮ ਸਕੀਮ ਕਿਸਾਨ ਤਹਿਤ ਵਿਸ਼ੇਸ਼ ਮੁਹਿੰਮ ਫਰੀਦਕੋਟ 20 ਫਰਵਰੀ : ਪ੍ਰਧਾਨ ਮੰਤਰੀ ਸਨਮਾਨ ਨਿਧੀ ਯੋਜਨਾ ਤਹਿਤ 2000/- ਦੀ 16ਵੀਂ ਕਿਸ਼ਤ ਫਰਵਰੀ ਦੇ ਅਖੀਰ ਜਾਂ ਮਾਰਚ ਦੇ ਪਹਿਲੇ ਹਫਤੇ ਕਿਸਾਨਾਂ ਦੇ ਖਾਤਿਆਂ ਵਿੱਚ ਪੈਣ ਦੀ ਸੰਭਾਵਨਾ ਹੈ, ਇਸ ਲਈ ਜਿਨ੍ਹਾਂ ਕਿਸਾਨ ਲਾਭਪਾਤਰੀਆਂ ਦੀ ਈ ਕੇ ਵਾਈ ਸੀ ਕਰਵਾਉਣੀ ਬਕਾਇਆ ਹੈ, ਉਹ ਜਲਦ ਤੋੰ ਜਲਦ ਆਪਣੇ ਨਜ਼ਦੀਕੀ ਕਾਮਨ ਸਰਵਿਸ ਕੇਂਦਰ ਵਿੱਚ ਜਾ ਕੇ ਮੁਕੰਮਲ ਕਰਵਾ ਲੈਣ ਤਾਂ ਜੋ 16 ਵੀਂ ਕਿਸ਼ਤ ਦੇ ਨਾਲ ਨਾਲ ਬਕਾਇਆ....
ਐਸ.ਜੀ.ਪੀ.ਸੀ ਵੋਟਾਂ ਦੀ ਰਜਿਸਟਰੇਸ਼ਨ ਦਾ ਵੀ ਕੈਂਪਾਂ ਵਿੱਚ ਲੋਕ ਲੈ ਸਕਦੇ ਹਨ ਲਾਭ- ਡਿਪਟੀ ਕਮਿਸ਼ਨਰ
ਆਪ ਦੀ ਸਰਕਾਰ ਆਪ ਦੇ ਦੁਆਰ 29 ਫ਼ਰਵਰੀ ਤੱਕ ਜ਼ਿਲ੍ਹੇ ਦੇ ਵੱਖ ਵੱਖ ਵਾਰਡਾਂ ਅਤੇ ਪਿੰਡ ਵਿੱਚ ਲਗਾਏ ਜਾਣਗੇ ਕੈਂਪ ਫ਼ਰੀਦਕੋਟ 20 ਫ਼ਰਵਰੀ : ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਲੱਗ ਰਹੇ ਕੈਂਪਾਂ ਵਿੱਚ ਜਿਨਾਂ ਲੋਕਾਂ ਨੇ ਐਸ.ਜੀ.ਪੀ.ਸੀ ਵੋਟਾਂ ਦੀ ਰਜਿਸਟਰੇਸ਼ਨ ਕਰਵਾਉਣੀ ਹੈ ਉਹ ਵੀ ਇਹਨਾਂ ਕੈਂਪਾਂ ਵਿੱਚ ਜਾ ਕੇ ਇਸ ਸੁਵਿਧਾ ਦਾ ਲਾਭ ਲੈ ਸਕਦੇ ਹਨ। ਇਹਨਾਂ ਗੱਲਾਂ ਦਾ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 44 ਦੇ ਕਰੀਬ ਸੇਵਾਵਾਂ ਮੁਹਈਆ....
ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਸਰਕਾਰ ਨਹੀਂ ਛੱਡੇਗੀ ਕੋਈ ਕਸਰ- ਸਪੀਕਰ ਸੰਧਵਾਂ
ਬੀ.ਪੀ.ਈ.ਓ ਦਫਤਰ ਦੇ ਸੈਮੀਨਾਰ ਹਾਲ ਲਈ 1 ਲੱਖ ਰੁਪਏ ਅਤੇ ਪ੍ਰੇਮ ਨਗਰ ਸਕੂਲ ਲਈ ਡੇਢ ਲੱਖ ਰੁਪਏ ਦੀ ਗਰਾਂਟ ਕੀਤੀ ਜਾਰੀ ਕੋਟਕਪੂਰਾ 20 ਫ਼ਰਵਰੀ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਮੁੜ ਦੁਹਰਾਇਆ ਕਿ ਪੰਜਾਬ ਸਰਕਾਰ ਦਾ ਮੁੱਖ ਟੀਚਾ ਲੋਕਾਂ ਨੂੰ ਚੰਗੀਆਂ ਸਿਹਤ ਸੇਵਾਵਾਂ ਅਤੇ ਸਿੱਖਿਆ ਦੇ ਨਾਲ ਖੇਡਾਂ ਵੱਲ ਉਤਸ਼ਾਹਿਤ ਕਰਨਾ ਹੈ। ਆਪਣੇ ਹਲਕੇ ਕੋਟਕਪੂਰਾ ਦੇ ਬੀ.ਪੀ.ਈ.ਓ (ਬਲਾਕ ਪ੍ਰਾਇਮਰੀ ਸਿੱਖਿਆ ਦਫਤਰ) ਦੇ ਸੈਮੀਨਾਰ ਹਾਲ ਲਈ ਇਕ ਲੱਖ ਰੁਪਏ ਅਤੇ ਸਰਕਾਰੀ ਪ੍ਰਾਇਮਰੀ....
ਪੰਜਾਬ ਵਿੱਚ ਨਹਿਰੀ ਪਾਣੀ ਦੇ ਬੁਨਿਆਦੀ ਢਾਂਚੇ ਨਹਿਰਾਂ ਅਤੇ ਖਾਲਿਆਂ ਨੂੰ ਮਜ਼ਬੂਤ ਕੀਤਾ ਜਾਵੇਗਾ : ਜੌੜਾਮਾਜਰਾ
ਬੱਲੂਆਣਾ ਹਲਕੇ ਵਿੱਚ 9.51 ਕਰੋੜ ਰੁਪਏ ਨਾਲ ਬਣਨ ਵਾਲੀ ਆਜ਼ਮਵਾਲਾ ਮਾਈਨਰ ਦੇ ਕੰਮ ਦਾ ਰੱਖਿਆ ਨੀਹ ਪੱਥਰ 13,685 ਏਕਬ ਰਕਬੇ ਨੂੰ ਮਿਲਣਗੀਆਂ ਬਿਹਤਰ ਸਿੰਜਾਈ ਸਹੂਲਤਾਂ ਕਿੰਨੂੰ ਬਾਗਬਾਨਾਂ ਦੀ ਮਦਦ ਲਈ ਪੰਜਾਬ ਐਗਰੋ ਰਾਹੀਂ ਸ਼ੁਰੂ ਕਰਵਾਈ ਖਰੀਦ ਬਲੂਆਣਾ, 20 ਫਰਵਰੀ : ਪੰਜਾਬ ਦੇ ਜਲ ਸਰੋਤ ਅਤੇ ਬਾਗਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਇੱਥੇ ਬੱਲੂਆਣਾ ਹਲਕੇ ਦੇ ਪਿੰਡ ਆਜ਼ਮਵਾਲਾ ਵਿਖੇ ਨਵੀਂ ਬਣਨ ਵਾਲੀ ਆਜ਼ਮਵਾਲਾ ਮਾਈਨਰ ਦੇ ਕੰਮ ਦਾ ਨੀਹ ਪੱਥਰ ਰੱਖਿਆ। ਸਾਢੇ 9 ਕਰੋੜ ਰੁਪਏ ਤੋਂ ਵੱਧ....