ਮਾਲਵਾ

ਪ੍ਰਸ਼ਾਸਨ ਵੱਲੋਂ ਖਰਚਿਆਂ 'ਤੇ ਨਜ਼ਰ ਰੱਖਣ ਲਈ ਨਿਗਰਾਨ ਟੀਮਾਂ ਲਈ ਟ੍ਰੇਨਿੰਗ ਵਰਕਸ਼ਾਪ ਆਯੋਜਿਤ 
ਐਮ.ਸੀ.ਸੀ. ਲੇਖਾਕਾਰੀ ਟੀਮਾਂ, ਸਹਾਇਕ ਖਰਚ ਨਿਗਰਾਨ, ਏ.ਆਈ.ਐਮ.ਟੀ. ਅਤੇ ਹੋਰਾਂ ਨੂੰ ਆਪਣੀ ਭੂਮਿਕਾ ਬਾਰੇ ਦਿੱਤੀ ਸਿਖਲਾਈ ਲੁਧਿਆਣਾ, 11 ਮਾਰਚ : ਆਮ ਚੋਣਾਂ ਦੌਰਾਨ ਆਦਰਸ਼ ਚੋਣ ਜਾਬਤੇ ਦੀ ਪਾਲਣਾ ਕਰਦਿਆਂ, ਚੋਣ ਖਰਚੇ 'ਤੇ ਨਜ਼ਰ ਰੱਖਣ ਦੇ ਮਕਸਦ ਨਾਲ ਗਠਿਤ ਵੱਖ-ਵੱਖ ਟੀਮਾਂ ਦੀ ਭੂਮਿਕਾ ਅਤੇ ਜ਼ਿੰਮੇਵਾਰੀ ਨੂੰ ਸਮਝਾਉਣ ਲਈ ਜ਼ਿਲਾ ਪ੍ਰਸ਼ਾਸਨ ਵੱਲੋਂ ਚੋਣ ਅਮਲੇ ਲਈ ਵਿਸ਼ੇਸ਼ ਸਿਖਲਾਈ ਵਰਕਸ਼ਾਪ ਦਾ ਆਯੋਜਨ ਕੀਤਾ। ਚੋਣ ਪ੍ਰਕਿਰਿਆ ਦੌਰਾਨ ਉਮੀਦਵਾਰਾਂ ਦੇ ਚੋਣ ਖਰਚਿਆਂ ਦੀ ਸਖ਼ਤ ਨਿਗਰਾਨੀ ਨੂੰ ਯਕੀਨੀ ਬਣਾਉਣ ਲਈ....
ਵਿਧਾਇਕ ਛੀਨਾ ਵੱਲੋਂ ਪਿੰਡ ਲੋਹਾਰਾ ਦੀ ਸਹਿਕਾਰੀ ਸਭਾ ਨੂੰ 11.68 ਲੱਖ ਰੁਪਏ ਦਾ ਮੁਨਾਫਾ ਵੰਡਿਆ
ਲੁਧਿਆਣਾ, 11 ਮਾਰਚ : ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਅਧੀਨ ਪਿੰਡ ਲੋਹਾਰਾ ਸਹਿਕਾਰੀ ਸਭਾ ਨੂੰ 11,68,900/- ਰੁਪਏ ਦਾ ਮੁਨਾਫਾ ਵੰਡਿਆ। ਵਿਧਾਇਕ ਛੀਨਾ ਨੇ ਕਿਹਾ ਕਿ ਪਹਿਲਾਂ ਸਰਕਾਰਾਂ ਸਿਰਫ਼ 10 ਫ਼ੀਸਦੀ ਮੁਨਾਫ਼ਾ ਦਿੰਦੀਆਂ ਸਨ ਪਰ ਜਦੋਂ ਤੋਂ ਸੂਬੇ ਵਿੱਚ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕਮਾਨ ਸੰਭਾਲ ਹੈ ਸਰਕਾਰ ਮੈਂਬਰਾਂ ਨੂੰ 20 ਫੀਸਦੀ ਲਾਭਅੰਸ਼ ਦਿੰਦੀ ਹੈ। ਉਨ੍ਹਾਂ ਦੱਸਿਆ ਕਿ ਪਿੰਡ....
ਵਿਧਾਇਕ ਪਰਾਸ਼ਰ ਨੇ ਜਲ ਸਪਲਾਈ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ​​ਕਰਨ ਲਈ 2.84 ਕਰੋੜ ਰੁਪਏ ਦੇ 11 ਪ੍ਰੋਜੈਕਟਾਂ ਦੀ ਕੀਤੀ ਸ਼ੁਰੂਆਤ
ਲੁਧਿਆਣਾ, 11 ਮਾਰਚ : ਜਲ ਸਪਲਾਈ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ​​ਕਰਨ ਦੇ ਉਦੇਸ਼ ਨਾਲ, ਲੁਧਿਆਣਾ ਕੇਂਦਰੀ ਦੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਸੋਮਵਾਰ ਨੂੰ ਹਲਕੇ ਦੇ ਵੱਖ-ਵੱਖ ਵਾਰਡਾਂ ਵਿੱਚ 2.84 ਕਰੋੜ ਰੁਪਏ ਦੇ 11 ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ। ਇਨ੍ਹਾਂ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਨੂੰ ਸੁਚਾਰੂ ਬਣਾਉਣ ਲਈ ਨਵੀਆਂ ਜਲ ਸਪਲਾਈ ਲਾਈਨਾਂ ਅਤੇ ਟਿਊਬਵੈੱਲ ਲਗਾਉਣ ਦੇ ਪ੍ਰੋਜੈਕਟ ਸ਼ਾਮਲ ਹਨ। ਸੋਮਵਾਰ ਨੂੰ ਸ਼ੁਰੂ ਹੋਏ ਪ੍ਰੋਜੈਕਟਾਂ ਬਾਰੇ ਬੋਲਦਿਆਂ ਵਿਧਾਇਕ ਪਰਾਸ਼ਰ ਨੇ ਕਿਹਾ ਕਿ....
ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ 12 ਮਾਰਚ ਨੂੰ ਮੋਗਾ ਦੇ ਅਸਮਾਨ ਨੂੰ 'ਨੋ ਫਲਾਈ ਜ਼ੋਨ' ਕੀਤਾ ਘੋਸ਼ਿਤ
ਹੁਕਮਾਂ ਦੀ ਉਲੰਘਣਾ ਤੇ ਹੋਵੇਗੀ ਸਖਤ ਕਾਰਵਾਈ-ਜ਼ਿਲ੍ਹਾ ਮੈਜਿਸਟ੍ਰੇਟ ਮੋਗਾ, 11 ਮਾਰਚ : ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਮੋਗਾ ਵਿਖੇ ਸਰਕਾਰ-ਵਪਾਰ ਮਿਲਣੀ ਦੇ ਸਬੰਧ ਵਿੱਚ ਵਿਸ਼ੇਸ਼ ਤੌਰ ਉੱਪਰ ਪਹੁੰਚ ਰਹੇ ਹਨ। ਵੀ.ਵੀ.ਆਈ.ਪੀ. ਸੁਰੱਖਿਆ ਦੀ ਗੰਭੀਰਤਾ ਨੂੰ ਵਿਚਾਰਦੇ ਹੋਏ ਸੁਰੱਖਿਆ ਪ੍ਰਬੰਧਾਂ ਦੀ ਮਜ਼ਬੂਤੀ ਲਈ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸ੍ਰ. ਕੁਲਵੰਤ ਸਿੰਘ ਵੱਲੋਂ ਫੌਜ਼ਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ਦੇ....
ਸਵੀਪ ਗਤੀਵਿਧੀਆਂ ਤਹਿਤ ਚਾਰਟ ਮੇਕਿੰਗ ਮੁਕਾਬਲੇ ਕਰਵਾਏ
ਸੰਗਰੂਰ, 11 ਮਾਰਚ : ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਸੰਗਰੂਰ ਜਤਿੰਦਰ ਜੋਰਵਾਲ ਦੀ ਯੋਗ ਅਗਵਾਈ ਹੇਠ ਜ਼ਿਲ੍ਹੇ ਦੇ ਨਾਗਰਿਕਾਂ ਨੂੰ ਵੋਟ ਬਣਾਉਣ ਅਤੇ ਵੋਟ ਪਾਉਣ ਸੰਬੰਧੀ ਜਾਗਰੂਕ ਕਰਨ ਦੇ ਲਈ ਵੱਖ ਵੱਖ ਤਰ੍ਹਾਂ ਦੇ ਜਾਗਰੂਕਤਾ ਪ੍ਰੋਗਰਾਮ ਚਲਾਏ ਜਾ ਰਹੇ ਹਨ। ਇਸੇ ਤਹਿਤ ਦੇਸ਼ ਭਗਤ ਕਾਲਜ ਬਰੜਵਾਲ ਧੂਰੀ ਵਿਖੇ ਵਿਦਿਆਰਥੀਆਂ ਨੂੰ ਵੋਟ ਦੇ ਅਧਿਕਾਰ ਬਾਰੇ ਜਾਗਰੂਕ ਕਰਨ ਲਈ ਵਿਸ਼ੇਸ਼ ਚਾਰਟ ਮੇਕਿੰਗ ਮੁਕਾਬਲੇ ਕਰਵਾਏ ਗਏ। ਵਿਧਾਨ ਸਭਾ ਹਲਕਾ....
ਜ਼ਿਲ੍ਹਾ ਪੱਧਰੀ ਸੇਫ ਸਕੂਲ ਵਾਹਨ ਟੀਮ ਵੱਲੋ ਚੈਕਿੰਗ ਦੌਰਾਨ ਅਬੋਹਰ ਵਿਖੇ 12 ਸਕੂਲੀ ਵੈਨਾਂ ਦੇ ਚਲਾਨ ਕੀਤੇ
ਸੇਫ ਸਕੂਲ ਵਾਹਨ ਪਾਲਿਸੀ ਨੂੰ ਸਖਤੀ ਨਾਲ ਲਾਗੂ ਕਰਨ ਲਈ ਕਾਰਵਾਈਆਂ ਜਾਰੀ ਅਬੋਹਰ (ਫਾਜ਼ਿਲਕਾ), 11 ਮਾਰਚ : ਡਿਪਟੀ ਕਮਿਸ਼ਨਰ, ਫਾਜ਼ਿਲਕਾ ਡਾ. ਸੇਨੂ ਦੁੱਗਲ ਦੇ ਹੁਕਮਾਂ ਅਨੁਸਾਰ ਸੇਫ ਸਕੂਲ ਵਾਹਨ ਪਾਲਿਸੀ ਨੂੰ ਸਖਤੀ ਨਾਲ ਲਾਗੂ ਕਰਨ ਲਈ ਜ਼ਿਲ੍ਹਾ ਬਾਲ ਸੁਰੱਖਿਆ ਦਫਤਰ ਅਤੇ ਸੇਫ ਸਕੂਲ ਵਾਹਨ ਦੀ ਟੀਮ ਵੱਲੋਂ ਲਗਾਤਾਰ ਜ਼ਿਲ੍ਹੇ ਵਿੱਚ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਨਿਯਮ ਦੀ ਉਲੰਘਣਾ ਕਰਨ ਵਾਲੀਆਂ ਸਕੂਲ ਬੱਸਾਂ ਦੇ ਲਗਾਤਾਰ ਚਲਾਨ ਕਟੇ ਜਾ ਰਹੇ ਹਨ ਅਤੇ ਖਰਾਬ ਬੱਸਾਂ ਨੂੰ ਜਬਤ ਕੀਤਾ ਜਾ ਰਿਹਾ ਹੈ।....
ਪਸ਼ੂ ਪਾਲਣ ਵਿਭਾਗ ਵੱਲੋਂ ਪਿੰਡ ਕਿਲਿਆਂਵਾਲੀ ਵਿਖੇ ਸਾਹੀਵਾਲ ਕਾਫ ਰੈਲੀ ਕੀਤੀ ਗਈ
ਅਬੋਹਰ 11 ਮਾਰਚ : ਪਸ਼ੂ ਪਾਲਣ ਵਿਭਾਗ ਵੱਲੋਂ ਪਿੰਡ ਕਿਲਿਆਂਵਾਲੀ ਵਿਖੇ ਸਾਹੀਵਾਲ ਕਾਫ ਰੈਲੀ ਕੀਤੀ ਗਈ। ਇਸ ਮੌਕੇ ਸਾਬਕਾ ਵਿਧਾਇਕ ਤੇ ਹਲਕਾ ਇੰਚਾਰਜ ਸ੍ਰੀ ਅਰੁਣ ਨਾਰੰਗ ਵਿਸ਼ੇਸ਼ ਤੌਰ ਤੇ ਪਹੁੰਚੇ । ਇਸ ਮੌਕੇ ਉਨਾਂ ਨੇ ਪਸ਼ੂ ਪਾਲਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਆਮਦਨ ਵਧਾਉਣ ਹਿੱਤ ਪਸ਼ੂਆਂ ਖਾਸ ਕਰਕੇ ਸਾਹੀਵਾਲ ਗਾਵਾਂ ਦੇ ਨਸਲ ਸੁਧਾਰ ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਪਸ਼ੂ ਪਾਲਣ ਦੇ ਧੰਦੇ ਨੂੰ ਕਿਸਾਨਾਂ ਦੀ ਆਮਦਨ ਵਧਾਉਣ ਦਾ ਜਰੀਆ ਬਣਾਇਆ....
ਜਲਾਲਾਬਾਦ ਦੇ ਨੌਜਵਾਨਾਂ ਨੂੰ ਵੱਡੀ ਸੌਗਾਤ, 1.5 ਕਰੋੜ ਰੁਪਏ ਨਾਲ ਬਣੇਗਾ ਬੈਡਮਿੰਟਨ ਸਿੰਥੈਟਿਕ ਕੋਰਟ
ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਰੱਖਿਆ ਨੀਂਹ ਪੱਥਰ ਜਲਾਲਾਬਾਦ 11 ਮਾਰਚ : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਖੇਡ ਸੱਭਿਆਚਾਰ ਵਿਕਸਿਤ ਕਰਨ ਲਈ ਲਗਾਤਾਰ ਠੋਸ ਉਪਰਾਲੇ ਕਰ ਰਹੀ ਹੈ। ਇਸੇ ਲੜੀ ਤਹਿਤ ਪੰਜਾਬ ਸਰਕਾਰ ਵੱਲੋਂ ਜਲਾਲਾਬਾਦ ਦੇ ਨੌਜਵਾਨਾਂ ਨੂੰ ਵੱਡੀ ਸੌਗਾਤ ਦਿੱਤੀ ਗਈ ਹੈ। ਇਹ ਜਾਣਕਾਰੀ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਦਿੱਤੀ। ਉਹ ਇੱਥੇ ਬਣਨ ਵਾਲੇ ਬੈਡਮਿੰਟਨ ਸਿੰਥੈਟਿਕ ਕੋਰਟ ਦੇ ਨੀਂਹ ਪੱਥਰ ਤੋਂ ਬਾਅਦ ਬੋਲ ਰਹੇ ਸਨ।....
ਜਲਾਲਾਬਾਦ ਵਿੱਚ ਪੰਜਾਬ ਦੀ ਨਵੇਕਲੀ ਰੇੜ੍ਹੀ ਫੜੀ ਮਾਰਕੀਟ ਦਾ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਰੱਖਿਆ ਨੀਂਹ ਪੱਥਰ
3 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਵੇਗੀ ਰੇਹੜੀ ਫੜੀ ਮਾਰਕਿਟ : ਵਿਧਾਇਕ ਗੋਲਡੀ ਜਲਾਲਾਬਾਦ 11 ਮਾਰਚ : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸਮਾਜ ਦੇ ਸਾਰੇ ਵਰਗਾਂ ਦੇ ਉਥਾਨ ਦੀ ਨੀਤੀ ਤਹਿਤ ਜਲਾਲਾਬਾਦ ਵਿੱਚ ਪੰਜਾਬ ਦੀ ਆਪਣੀ ਕਿਸਮ ਦੀ ਨਿਵੇਕਲੀ ਰੇੜ੍ਹੀ ਫੜੀ ਮਾਰਕੀਟ ਲਗਭਗ 3 ਕਰੋੜ ਰੁਪਏ ਨਾਲ ਬਣਾਉਣ ਜਾ ਰਹੀ ਹੈ। ਇਸ ਦਾ ਨੀਂਹ ਪੱਥਰ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਰੱਖਿਆ। ਇਸ ਮੌਕੇ ਬੋਲਦਿਆਂ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਆਖਿਆ ਕਿ....
ਕਾਲਾ ਮੋਤੀਆਂ ਇਕ ਗੰਭੀਰ ਬਿਮਾਰੀ, ਨਾ ਕੀਤੀ ਜਾਵੇ ਅਣਗਹਿਲੀ : ਸਿਵਲ ਸਰਜਨ ਡਾ. ਕਵਿਤਾ ਸਿੰਘ
ਵਿਸ਼ਵ ਗੁਲੂਕੋਮਾ ਦਿਵਸ' (ਕਾਲਾ ਮੋਤੀਆ ਦਿਵਸ) ਮੌਕੇ ਕੀਤਾ ਜਾਗਰੂਕਤਾ ਪੋਸਟਰ ਜਾਰੀ ਫਾਜ਼ਿਲਕਾ, 11 ਮਾਰਚ : ਸਿਵਲ ਸਰਜਨ ਫਾਜ਼ਿਲਕਾ (ਵਾਧੂ ਕਾਰਜਭਾਰ) ਡਾ. ਕਵਿਤਾ ਸਿੰਘ ਵਲੋਂ 'ਵਿਸ਼ਵ ਗੁਲੂਕੋਮਾ ਦਿਵਸ' (ਕਾਲਾ ਮੋਤੀਆ ਦਿਵਸ) ਮੌਕੇ ਅੱਜ ਸਿਵਲ ਸਰਜਨ ਦਫਤਰ ਫਾਜ਼ਿਲਕਾ ਵਿੱਖੇ ਇਕ ਜਾਗਰੂਕਤਾ ਪੋਸਟਰ ਜਾਰੀ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਮਹਾਂਮਾਰੀ ਅਫਸਰ ਡਾ. ਸੁਨੀਤਾ, ਡਾ. ਆਮਨਾ ਕੰਬੋਜ, ਡਾ. ਪ੍ਰਿੰਸ ਪੂਰੀ ਵਿਸ਼ੇਸ਼ ਤੌਰ ਤੇ ਹਾਜਰ ਰਹੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਕਵਿਤਾ ਸਿੰਘ ਨੇ....
ਐਮ.ਐਲ.ਏ ਸੇਖੋਂ ਨੇ ਵਿਧਾਨ ਸਭਾ ਵਿੱਚ ਫਲਾਇੰਗ ਕਲੱਬ ਦਾ ਚੁੱਕਿਆ ਮੁੱਦਾ
ਫ਼ਰੀਦਕੋਟ 11 ਮਾਰਚ : ਭਾਰਤ ਵਿੱਚ ਆਉਣ ਵਾਲੇ ਸਾਲਾਂ ਦੌਰਾਨ ਏਵੀਏਸ਼ਨ ਦੇ ਖੇਤਰ ਵਿੱਚ ਵੱਡੀ ਗਿਣਤੀ ਵਿੱਚ ਨੌਕਰੀਆਂ ਦੇ ਮੱਦੇਨਜ਼ਰ ਫ਼ਰੀਦਕੋਟ ਦੇ ਐਮ.ਐਲ.ਏ ਸ. ਗੁਰਦਿੱਤ ਸਿੰਘ ਸੇਖੋਂ ਨੇ ਵਿਧਾਨ ਸਭਾ ਵਿੱਚ ਫਲਾਇੰਗ ਕਲੱਬ ਖੋਲਣ ਦਾ ਮੁੱਦਾ ਚੁੱਕਿਆ। ਇਸ ਸਬੰਧੀ ਬੋਲਦਿਆਂ ਸ. ਸੇਖੋਂ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਦੇਸ਼ ਭਰ ਵਿੱਚ ਵੱਡੀ ਗਿਣਤੀ ਵਿੱਚ ਹਵਾਈ ਜਹਾਜ਼ਾਂ ਦੀ ਖਰੀਦ ਦੇ ਮੱਦੇਨਜ਼ਰ ਏਵੀਏਸ਼ਨ ਇੰਡਸਟਰੀ ਵਿੱਚ ਬੂਮ (ਪ੍ਰਫੁਲਿੱਤ) ਹੋਣ ਵਾਲਾ ਹੈ। ਇਸ ਖੇਤਰ ਦੇ ਮਾਹਿਰਾਂ ਨੇ ਦੱਸਿਆ ਕਿ ਭਾਰਤ....
ਲੋਕ ਸਭਾ ਚੋਣਾਂ 2024  ਸਬੰਧੀ ਚੋਣ ਅਮਲੇ ਦੀ ਹੋਈ ਟ੍ਰੇਨਿੰਗ
ਫ਼ਰੀਦਕੋਟ 11 ਮਾਰਚ : ਰਿਟਰਨਿੰਗ ਅਫਸਰ-ਕਮ-ਡਿਪਟੀ ਕਮਿਸ਼ਨਰ ਫਰੀਦਕੋਟ ਸ਼੍ਰੀ ਵਿਨੀਤ ਕੁਮਾਰ ਦੀ ਅਗਵਾਈ ਹੇਠ ਲੋਕ ਸਭਾ ਚੋਣਾਂ 2024 ਸਬੰਧੀ ਅੱਜ ਚੋਣ ਅਮਲੇ ਦੀ ਟ੍ਰੇਨਿੰਗ ਹੋਈ। ਡਿਪਟੀ ਕਮਿਸ਼ਨਰ ਨੇ ਦੱਸਿਆ ਟ੍ਰੇਨਿੰਗ ਵਿਚ ਨੋਡਲ ਅਫਸਰਾਂ ਨੂੰ ਉਨ੍ਹਾਂ ਦੇ ਕੰਮਾਂ ਸਬੰਧੀ ਵੇਰਵੇ ਦਿੱਤੇ ਜਾ ਰਹੇ ਹਨ ਅਤੇ ਚੋਣ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਨ ਲਈ ਵੱਖ-ਵੱਖ ਟੀਮਾਂ ’ਚ ਲਗਾਏ ਕਰਮਚਾਰੀਆਂ ਨੂੰ ਚੋਣਾਂ ਦੇ ਨੋਟੀਫਿਕੇਸ਼ਨ ਤੋਂ ਜਾਣੂੰ ਕਰਵਾਇਆ ਜਾ ਰਿਹਾ ਹੈ, ਤਾਂ ਜੋ ਚੋਣਾਂ ਦੇ ਕੰਮ ’ਚ ਕਿਸੇ ਪ੍ਰਕਾਰ ਦੀ ਕੋਈ....
ਸ਼ਹਿਰ ਨੂੰ ਸਾਫ ਸੁਥਰਾ ਰੱਖਣ ਦਾ ਐਮ.ਐਲ.ਏ ਨੇ ਦਿੱਤਾ ਹੋਕਾ
9 ਸਾਈਕਲ ਰੇਹੜੀਆਂ ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਦੇ ਸਪੁਰਦ ਕੀਤੀਆਂ ਫ਼ਰੀਦਕੋਟ 11 ਮਾਰਚ : ਐਮ.ਐਲ.ਏ ਫਰੀਦਕੋਟ ਸ.ਗੁਰਦਿੱਤ ਸਿੰਘ ਸੇਖੋਂ ਨੇ ਅੱਜ ਕੂੜੇ ਦੇ ਸੁਚੱਜੇ ਪ੍ਰਬੰਧਨ ਲਈ 9 ਸਾਈਕਲ ਰੇਹੜੀਆਂ ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਦੇ ਸਪੁਰਦ ਕੀਤੀਆਂ। ਇਸ ਸਬੰਧੀ ਬੋਲਦਿਆਂ ਉਹਨਾਂ ਕਿਹਾ ਕਿ ਅਜਿਹੀਆਂ ਕੁੱਲ 87 ਰੇਹੜੀਆਂ 56 ਗ੍ਰਾਮ ਪੰਚਾਇਤਾਂ ਨੂੰ ਦਿੱਤੀਆਂ ਜਾਣਗੀਆਂ। ਉਹਨਾਂ ਕਿਹਾ ਕਿ ਇਹ ਰੇਹੜੀਆਂ ਪਿੰਡਾਂ ਵਿੱਚ ਗਿੱਲਾ ਕੂੜਾ ਅਤੇ ਸੁੱਕਾ ਕੂੜਾ ਅਲੱਗ ਅਲੱਗ ਬਕਸਿਆਂ ਵਿੱਚ ਇਕੱਤਰ ਕਰਕੇ....
ਸਪੀਕਰ ਸੰਧਵਾਂ ਨੇ ਪਿੰਡ ਵਾਂਦਰ ਜਟਾਣਾ ਵਿਖੇ ਵਾਲੀਬਾਲ ਸ਼ਮੈਸ਼ਿੰਗ ਟੂਰਨਾਮੈਂਟ ਵਿੱਚ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ
ਫ਼ਰੀਦਕੋਟ 11 ਮਾਰਚ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾ ਨੇ ਹਲਕਾ ਕੋਟਕਪੂਰਾ ਦੇ ਪਿੰਡ ਵਾਂਦਰ ਜਟਾਣਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਗਰਾਊਂਡ ਵਿਖੇ ਹੋਏ ਵਾਲੀਬਾਲ ਸ਼ਮੈਸ਼ਿੰਗ ਟੂਰਨਾਮੈਂਟ ਵਿੱਚ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ। ਪਿੰਡ ਵਿਚ ਕਰਵਾਏ ਗਏ ਇਸ ਵਾਲੀਬਾਲ ਸ਼ਮੈਸ਼ਿੰਗ ਟੂਰਨਾਮੈਂਟ ਵਿੱਚ ਹਰਿਆਣਾ, ਰਾਜਸਥਾਨ ਅਤੇ ਪੰਜਾਬ ਦੀਆ ਕੁੜੀਆ ਅਤੇ ਮੁੰਡਿਆ ਦੀਆ ਟੀਮਾਂ ਨੇ ਭਾਗ ਲਿਆ। ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਪਿੰਡ ਵਾਂਦਰ ਜਟਾਣਾ ਬੜਾ ਹੀ ਮਾਣਮੱਤਾ....
ਆਰਥਿਕ ਪੱਖੋਂ ਕਮਜੋਰ ਬੱਚਿਆਂ ਲਈ ਫਿਕਰਮੰਦ ਸੁਸਾਇਟੀ ਨੂੰ ਸਪੀਕਰ ਵਲੋਂ 2 ਲੱਖ ਰੁਪਏ ਦਾ ਚੈੱਕ ਭੇਂਟ
ਸਪੀਕਰ ਸੰਧਵਾਂ ਨੇ ਸੇਵਾ ਕਾਰਜਾਂ ਬਦਲੇ ਸੁਸਾਇਟੀ ਦੇ ਉਪਰਾਲੇ ਦੀ ਕੀਤੀ ਪ੍ਰਸੰਸਾ ਕੋਟਕਪੂਰਾ, 11 ਮਾਰਚ : ਆਰਥਿਕ ਪੱਖੋਂ ਕਮਜੋਰ ਜਾਂ ਮਾਂ-ਬਾਪ ਦੇ ਆਸਰੇ ਤੋਂ ਬਿਨਾਂ ਸਰਕਾਰੀ ਸਕੂਲਾਂ ’ਚ ਪੜਦੇ ਪੜਾਈ ਵਿੱਚ ਹੁਸ਼ਿਆਰ ਬੱਚਿਆਂ ਲਈ ਫਿਕਰਮੰਦ ਰਹਿਣ ਵਾਲੀ ਸੰਸਥਾ ਰਾਮ ਮੁਹੰਮਦ ਸਿੰਘ ਆਜਾਦ ਵੈਲਫੇਅਰ ਸੁਸਾਇਟੀ ਵਲੋਂ ਜਿਸ ਤਰਾਂ ਸਰਕਾਰੀ ਸਕੂਲਾਂ ’ਚ ਪੜਦੇ ਬੱਚਿਆਂ ਨੂੰ ਉਤਸ਼ਾਹਿਤ ਕਰਨ ਲਈ ਸਨਮਾਨ ਸਮਾਰੋਹ ਅਤੇ ਵੱਡੇ ਵੱਡੇ ਸਮਾਗਮ ਕਰਵਾਏ ਜਾਂਦੇ ਹਨ, ਉਸ ਤੋਂ ਹੋਰਨਾਂ ਸੰਸਥਾਵਾਂ ਤੇ ਜਥੇਬੰਦੀਆਂ ਨੂੰ....