ਮਾਲਵਾ

ਸਪੀਕਰ ਸੰਧਵਾਂ ਨੇ ਪਿੰਡ ਜਲਾਲੇਆਣਾ ਵਿਖੇ ਲੋੜਵੰਦ ਪਰਿਵਾਰਾਂ ਨੂੰ ਪੰਜ-ਪੰਜ ਮਰਲਿਆਂ ਦੇ ਪਲਾਟ ਦਿੱਤੇ
ਫ਼ਰੀਦਕੋਟ 11 ਮਾਰਚ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਜਲਾਲੇਆਣਾ ਵਿਖੇ ਪੰਜਾਬ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਆਪ ਪਰਿਵਾਰ ਦਾ ਹਿੱਸਾ ਬਣੇ ਮੌਜੂਦਾ ਸਰਪੰਚ ਅਤੇ ਹੋਰ ਮੋਹਤਬਾਂ ਦਾ ਧੰਨਵਾਦ ਕੀਤਾ ਅਤੇ ਨਾਲ ਹੀ ਪਿੰਡ ਦੇ ਲੋੜਵੰਦ ਪਰਿਵਾਰਾਂ ਨੂੰ ਪੰਜ-ਪੰਜ ਮਰਲਿਆਂ ਦੇ ਪਲਾਟ ਦਿੱਤੇ। ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਹਰੇਕ ਵਰਗ ਦਾ ਧਿਆਨ ਰੱਖਿਆ ਜਾਂਦਾ ਹੈ....
ਪਾਕਿਸਤਾਨੀ ਸ਼ਾਇਰ ਇਰਸ਼ਾਦ ਸੰਧੂ ਦੀਆਂ ਭਾਰਤੀ ਪ੍ਰਕਾਸ਼ਕ ਵੱਲੋਂ ਛਾਪੀਆਂ ਦੋ ਕਾਵਿ ਕਿਤਾਬਾਂ ਲਾਹੌਰ ਵਿੱਚ ਲੋਕ ਅਰਪਣ
ਲੁਧਿਆਣਾ, 9 ਮਾਰਚ : ਪਾਕਿਸਤਾਨੀ ਸ਼ਾਇਰ ਇਰਸ਼ਾਦ ਸੰਧੂ ਦੀਆਂ ਭਾਰਤੀ ਪ੍ਰਕਾਸ਼ਕ ਸਨੀ ਪੱਖੋਕੇ ਦੇ ਅਦਾਰੇ ਅਦਬ ਪ੍ਰਕਾਸ਼ਨ ਪੱਖੋਕੇ(ਤਰਨ ਤਾਰਨ)ਵੱਲੋਂ ਛਾਪੀਆਂ ਦੋ ਕਾਵਿ ਕਿਤਾਬਾਂ “ਕੁਝ ਬੰਦਿਆਂ ਦੇ ਨਾਂ ਵੀ ਸੋਹਣੇ ਲੱਗਦੇ ਨੇ” ਅਤੇ ਦਿਲ ਤੋਂ ਈ ਲਹਿ ਗਿਆ ਏਂ”ਲਾਹੌਰ ਵਿੱਚ ਪ੍ਰੋ. ਗੁਰਭਜਨ ਸਿੰਘ ਗਿੱਲ ਤੇ ਪ੍ਰੋ. ਗੁਰਤੇਜ ਕੋਹਾਰਵਾਲਾ ਨੇ ਪਾਕਿ ਹੈਰੀਟੇਜ ਵਿਖੇ ਲੋਕ ਅਰਪਣ ਕੀਤੀਆਂ। ਇਨ੍ਹਾਂ ਕਿਤਾਬਾਂ ਬਾਰੇ ਜਾਣਕਾਰੀ ਦੇਂਦਿਆਂ ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਜਨਰਲ ਸਕੱਤਰ ਡਾ. ਗੁਰਇਕਬਾਲ ਸਿੰਘ ਨੇ....
ਕਮਿਊਨਿਟੀ ਹੈਲਥ ਸੈਂਟਰ ਬਹੁ ਗਿਣਤੀ ਪਿੰਡਾਂ ਤੇ ਸ਼ਹਿਰੀ ਵਸੋਂ ਲਈ ਵਰਦਾਨ ਸਾਬਤ ਹੋਵੇਗਾ : ਸਿਹਤ ਮੰਤਰੀ  
ਸੰਗਰੂਰ, 9 ਮਾਰਚ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਦਿੜ੍ਹਬਾ ਦੇ ਪਿੰਡ ਕੌਹਰੀਆਂ ਵਿਖੇ 11.01 ਕਰੋੜ ਦੀ ਲਾਗਤ ਨਾਲ ਕਮਿਊਨਿਟੀ ਹੈਲਥ ਸੈਂਟਰ ਦੀ ਨਵੀਂ ਇਮਾਰਤ ਦੀ ਉਸਾਰੀ ਕਰਵਾਈ ਜਾ ਰਹੀ ਹੈ ਜੋ ਕਿ ਅਗਲੇ ਵਰ੍ਹੇ ਮੁਕੰਮਲ ਕਰਕੇ ਲੋਕਾਂ ਨੂੰ ਸਮਰਪਿਤ ਕਰ ਦਿੱਤੀ ਜਾਵੇਗੀ। ਇਹ ਪ੍ਰਗਟਾਵਾ ਅੱਜ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕੌਹਰੀਆਂ ਵਿਖੇ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਵਿੱਤ ਮੰਤਰੀ ਦੇ ਓ.ਐਸ.ਡੀ ਤਪਿੰਦਰ ਸਿੰਘ ਸੋਹੀ....
ਮੋਹਾਲੀ 'ਚ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁੱਠਭੇੜ,  ਤਿੰਨ ਨੌਜਵਾਨਾਂ ਨੂੰ ਲੱਗੀਆਂ ਗੋਲੀਆਂ
ਮੋਹਾਲੀ, 9 ਮਾਰਚ : ਨਿਊ ਚੰਡੀਗੜ੍ਹ ਦੇ ਖਿਜ਼ਰਾਬਾਦ 'ਚ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁੱਠਭੇੜ ਦਾ ਮਾਮਲਾ ਸਾਹਮਣੇ ਆਇਆ ਹੈ। ਪਤਾ ਲੱਗਾ ਹੈ ਕਿ ਤਿੰਨ ਮੁਲਜ਼ਮਾਂ ਨੂੰ ਗੋਲੀਆਂ ਲੱਗੀਆਂ ਹਨ। ਮੁਲਜ਼ਮਾਂ ਨੇ ਕੁਝ ਦਿਨ ਪਹਿਲਾਂ ਡੇਰਾਬੱਸੀ ਵਿੱਚ ਵੀ ਗੋਲੀਆਂ ਚਲਾਈਆਂ ਸਨ। ਇਸ ਦੌਰਾਨ ਇੱਕ ਔਰਤ ਦੀ ਮੌਤ ਹੋ ਗਈ ਸੀ। ਇਸ ਮੁਕਾਬਲੇ ਦੀ ਅਗਵਾਈ ਸਪੈਸ਼ਲ ਸੈੱਲ ਦੇ ਡੀਐਸਪੀ ਗੁਰਸ਼ੇਰ ਸਿੰਘ ਸੰਧੂ ਨੇ ਕੀਤੀ। ਜ਼ਖ਼ਮੀ ਬਦਮਾਸ਼ਾਂ ਦੀ ਪਛਾਣ ਅਕਸ਼ੈ ਵਾਸੀ ਹਿਸਾਰ ਹਰਿਆਣਾ, ਨਰੇਸ਼ ਕੁਮਾਰ ਵਾਸੀ ਜੀਂਦ ਹਰਿਆਣਾ....
ਮੁੱਖ ਮੰਤਰੀ ਵੱਲੋਂ ਗੈਰ-ਕਾਨੂੰਨੀ ਢੰਗ ਨਾਲ ਬਣਾਏ ਮਹਿਲ, ਪੈਲੇਸ, ਫਾਰਮ ਹਾਊਸ ਅਤੇ ਰਿਜ਼ੌਰਟਾਂ ਨੂੰ ਢਾਹੁਣ ਦਾ ਐਲਾਨ
ਮੁੱਖ ਮੰਤਰੀ ਵੱਲੋਂ ਸੰਗਰੂਰ ਵਾਸੀਆਂ ਨੂੰ 869 ਕਰੋੜ ਰੁਪਏ ਦਾ ਤੋਹਫ਼ਾ ਸੂਬੇ ਦਾ ਖ਼ਜ਼ਾਨਾ ਕਦੇ ਵੀ ਖਾਲੀ ਨਹੀਂ ਸੀ ਪਰ ਪਿਛਲੀਆਂ ਸਰਕਾਰਾਂ ਵਿੱਚ ਆਮ ਆਦਮੀ ਦੀ ਭਲਾਈ ਦੇ ਇਰਾਦੇ ਦੀ ਘਾਟ ਸੀ ਪੰਜਾਬ ਨੂੰ ਬੇਰਹਿਮੀ ਨਾਲ ਲੁੱਟਣ ਉਤੇ ਵਿਰੋਧੀਆਂ ਦੀ ਕੀਤੀ ਨਿੰਦਾ ਢੀਂਡਸਾ ਅਕਾਲੀ ਦਲ ਵਿੱਚ ਘਰ ਵਾਪਸੀ ਕਰ ਸਕਦੇ ਹਨ ਪਰ ਲੋਕਾਂ ਦੇ ਘਰਾਂ ਵਿੱਚ ਨਹੀਂ ਵੜ ਸਕਦੇ ਆਗਾਮੀ ਚੋਣਾਂ ਦੇ ਮੱਦੇਨਜ਼ਰ ਲੋਕਾਂ ਨੂੰ ਰਾਹਤ ਦੇਣ ਲਈ ਮੋਦੀ ਉੱਤੇ ਸਾਧਿਆ ਨਿਸ਼ਾਨਾ ਭਾਜਪਾ ਦੇ ਪੰਜਾਬ ਵਿਰੋਧੀ ਰੁਖ਼ ਦੇ ਮੁੱਦੇ ਉੱਤੇ....
ਸਾਂਝੇ ਫੋਰਮ ਦੇ ਸੱਦੇ 'ਤੇ ਦਸਮੇਸ਼ ਯੂਨੀਅਨ ਅਤੇ ਹੋਰ ਭਰਾਤਰੀ ਜੱਥੇਬੰਦੀਆਂ ਵੱਲੋਂ ਹੋਵੇਗਾ 10 ਨੂੰ ਮੁੱਲਾਂਪੁਰ ਵਿਖੇ ਵਿਸ਼ਾਲ ਰੇਲ ਚੱਕਾ ਜਾਮ ਐਕਸ਼ਨ 
ਮੁੱਲਾਂਪੁਰ ਦਾਖਾ 9 ਮਾਰਚ (ਸਤਵਿੰਦਰ ਸਿੰਘ ਗਿੱਲ) ਦਿੱਲੀ ਮੋਰਚਾ -2 ਵਾਲੇ 200 ਕਿਸਾਨ ਜੱਥੇਬੰਦੀਆਂ ਦੇ ਸਾਂਝੇ ਫੋਰਮ ਦੇ ਦੇਸ਼ ਪੱਧਰੀ ਸੰਗਰਾਮੀ ਸੱਦੇ ਦੀ ਰੋਸ਼ਨੀ ਵਿੱਚ ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ (ਰਜਿ:) ਜ਼ਿਲ੍ਹਾ ਲੁਧਿਆਣਾ ਦੀ ਪਹਿਲਕਦਮੀ ਅਤੇ ਹੋਰ ਹਮਖਿਆਲ ਭਰਾਤਰੀ ਤੇ ਸਹਿਯੋਗੀ ਮਜ਼ਦੂਰ ਜੱਥੇਬੰਦੀਆਂ ਦੇ ਸਾਥ ਨਾਲ; 10 ਮਾਰਚ ਦਿਨ ਐਤਵਾਰ ਨੂੰ ਠੀਕ 12 ਵਜੇ ਤੋਂ 4 ਵਜੇ ਤੱਕ ਮੁੱਲਾਂਪੁਰ ਵਿਖੇ ਰੇਲਵੇ ਪੁਲ ਦੇ ਹੇਠਾਂ ਅਤੇ ਰੇਲਵੇ ਲਾਈਨਾਂ ਦੇ ਉੱਪਰ ਕੇਂਦਰ ਦੀ ਕਾਤਲ ਤੇ ਜ਼ਾਲਮ ਮੋਦੀ....
ਸ਼ਿਵਰਾਤਰੀ ਮੌਕੇ ਰਾਹਗੀਰਾਂ ਲਾਇਆ ਲੰਗਰ 
ਲੁਧਿਆਣਾ 9 ਮਾਰਚ (ਸਤਵਿੰਦਰ ਸਿੰਘ ਗਿੱਲ) : ਮਹਾਂਨਗਰ ਲੁਧਿਆਣਾ ਵਿਖੇ ਸ਼ਿਵਰਾਤਰੀ ਦੇ ਅਵਸਰ ਮੌਕੇ ਰਾਹਗੀਰਾਂ ਲਈ ਲੰਗਰ ਲਾਇਆ ਗਿਆ। ਇਸ ਮੌਕੇ ਗੌਰਵ ਭੂੰਬਕ ਪ੍ਰਧਾਨ ਭਾਵਾਆਦਸ ਹਲਕਾ ਦਾਖਾ ਸੋਨੀ ਦਿਸਾਵਰ ਪ੍ਰਧਾਨ ਸੋਨੂੰ ਜੈਸਵਾਲ ਲਵਲੀ ਕਮਾਰ ਲੱਕੀ ਸੈਮ ਅਜੈ ਕੈੜਾ ਸੰਨੀ ਵਰਮਾਂ ਰਜੇਸ਼ ਸ਼ਰਮਾ ਡਿਸਕੋ ਬਬਲੀ ਕੁਮਾਰ ਸਤੀਸ਼ ਕੁਮਾਰ ਗਗਨ ਵਿਜੈ ਕੁਮਾਰ ਨਿਜਾ ਭਹਾਦੁਰ ਪੰਕਜ ਕੁਮਾਰ ਆਦਿ ਹਾਜਰ।
ਯਾਦਗਾਰੀ ਹੋ ਨਿੱਬੜੀ ਜੀ.ਟੀ.ਬੀ. ਕਾਲਜ ਦਾਖਾ ਦੀ ਐਲੂਮਨੀ ਮੀਟ 
ਮੁੱਲਾਂਪੁਰ ਦਾਖਾ, 9 ਮਾਰਚ (ਸਤਵਿੰਦਰ ਸਿੰਘ ਗਿੱਲ) : ਕਿਸੇ ਵੀ ਇਨਸਾਨ ਨੂੰ ਜਿੰਦਗੀ ਵਿੱਚ ਮਿਲਣ ਵਾਲੀ ਸਮਾਜਿਕ ਜਾਂ ਆਰਥਿਕ ਉਪਲੱਬਧੀ ਵਿੱਚ ਉਸ ਨੂੰ ਸਿੱਖਿਆ ਪ੍ਦਾਨ ਕਰਨ ਵਾਲੀ ਸੰਸਥਾ ਦਾ ਅਹਿਮ ਰੋਲ ਹੁੰਦਾ ਹੈ। ਜਿੱਥੇ ਉਸ ਦੇ ਸਾਹਿਤਕ, ਕਲਾਤਮਕ ਅਤੇ ਵਿਅਕਤੀਤਵ ਗੁਣਾਂ ਦਾ ਵਿਕਾਸ ਆਪ ਮੁਹਾਰੇ ਹੋਣਾ ਸੁਭਾਵਿਕ ਹੈ। ਇਹਨਾਂ ਸ਼ਬਦਾਂ ਦਾ ਪ੍ਗਟਾਵਾ ਜੀ.ਟੀ.ਬੀ. ਨੈਸ਼ਨਲ ਕਾਲਜ ਦਾਖਾ ਦੇ ਪੁਰਾਣੇ ਵਿਦਿਆਰਥੀ ਅਤੇ ਪ੍ਸਿੱਧ ਪੰਜਾਬੀ ਗੀਤਕਾਰ ਜਗਦੇਵ ਮਾਨ ਨੇ ਐਲੂਮਨੀ ਮੀਟ ਵਿੱਚ ਬਤੌਰ ਮੁੱਖ ਮਹਿਮਾਨ....
ਨਿਰੰਤਰ ਬਿਜਲੀ ਸਪਲਾਈ ਲਈ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਮੋਗਾ ਨੂੰ 14 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਤੋਹਫ਼ਾ
ਬਿਜਲੀ ਮੰਤਰੀ ਹਰਭਜਨ ਸਿੰਘ ਵੱਲੋਂ ਸਬ ਸਟੇਸ਼ਨ ਸਿੰਘਾਂਵਾਲਾ ਵਿਖੇ ਨਵੇਂ ਪਾਵਰ ਟ੍ਰਾਂਸਫਾਰਮਰਾਂ ਨੂੰ ਸਥਾਪਤ ਕਰਨ ਦੇ ਕੰਮ ਦਾ ਨੀਂਹ ਪੱਥਰ 36 ਸਾਲ ਬਾਅਦ ਲਈ ਸਰਕਾਰ ਨੇ ਸਾਰ ਨਵੀਂ 66 ਕੇ.ਵੀ. ਲਾਈਨ ਰਾਮੂੰਵਾਲਾ ਤੇ ਚੜਿੱਕ ਰਿੰਗਮੈਨ ਸਿਸਟਮ ਲਾਈਨ ਦਾ ਉਦਘਾਟਨ ਕਿਹਾ! ਪੰਜਾਬ ਸਰਕਾਰ ਸੂਬੇ ਦੇ ਹਰੇਕ ਵਰਗ ਦੇ ਲੋਕਾਂ ਦੀਆਂ ਉਮੀਦਾਂ ਉੱਤੇ ਪੂਰਾ ਉਤਰਨ ਲਈ ਸਿਰਤੋੜ ਯਤਨ ਕਰ ਰਹੀ ਮੋਗਾ, 8 ਮਾਰਚ : ਜ਼ਿਲ੍ਹਾ ਮੋਗਾ ਵਾਸੀਆਂ ਨੂੰ ਭਵਿੱਖ ਵਿੱਚ ਨਿਰੰਤਰ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ....
ਪੰਜਾਬ ਦੀ ਕਿਸਾਨੀ ਤੇ ਜਵਾਨੀ ਨੂੰ ਸੰਭਾਲ ਕੇ ਰੱਖਣ ਲਈ ਸਰਕਾਰ ਵਚਨਬੱਧ : ਕੈਬਨਿਟ ਮੰਤਰੀ ਖੁੱਡੀਆਂ
ਬਠਿੰਡਾ, 08 ਮਾਰਚ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਪੰਜਾਬ ਨੂੰ ਮੁੜ ਤੋਂ “ਰੰਗਲਾ ਪੰਜਾਬ” ਬਣਾਉਣ ਲਈ ਵਿਸ਼ੇਸ਼ ਪਹਿਲਕਦਮੀਆਂ ਅਤੇ ਨਵੀਆਂ ਯੋਜਨਾਵਾਂ ਉਲੀਕੀਆਂ ਜਾ ਰਹੀਆਂ ਹਨ। ਇਸ ਤਹਿਤ ਪੰਜਾਬ ਦੀ ਕਿਸਾਨੀ ਤੇ ਜਵਾਨੀ ਨੂੰ ਸੰਭਾਲ ਕੇ ਰੱਖਣ ਲਈ ਸੂਬਾ ਸਰਕਾਰ ਪੂਰੀ ਤਰ੍ਹਾਂ ਵਚਨਵੱਧ ਤੇ ਯਤਨਸ਼ੀਲ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਜ਼ਿਲ੍ਹੇ ਅਧੀਨ ਪੈਂਦੇ ਪਿੰਡ ਕਾਂਗੜ ਵਿਖੇ 15 ਕਰੋੜ ਰੁਪਏ ਦੀ ਲਾਗਤ ਨਾਲ....
ਮਹਿਲ ਖੁਰਦ ਦੇ ਨੌਜਵਾਨ ਦੀ ਇਟਲੀ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ 
ਮਹਿਲ ਕਲਾਂ, 8 ਮਾਰਚ : ਬਰਨਾਲਾ ਜ਼ਿਲ੍ਹੇ ਦੇ ਪਿੰਡ ਮਹਿਲ ਖੁਰਦ ਦੇ ਇੱਕ ਨੌਜਵਾਨ ਦੀ ਵਿਦੇਸ਼ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ, ਨੌਜਵਾਨ ਸਵਰਨ ਸਿੰਘ (37) ਦੀ ਬੀਤੀ ਰਾਤ ਇਟਲੀ ਵਿੱਚ ਮੌਤ ਹੋ ਗਈ। ਬੀਤੀ ਰਾਤ ਖਾਣਾ ਪਕਾਉਂਦੇ ਸਮੇਂ ਉਸ ਨੂੰ ਦਿਲ ਦਾ ਦੌਰਾ ਪੈ ਗਈ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਮ੍ਰਿਤਕ ਮਜ਼ਦੂਰ ਪਰਿਵਾਰ ਨਾਲ ਸਬੰਧਤ ਸੀ, ਜੋ ਕਰੀਬ 7 ਸਾਲ ਪਹਿਲਾਂ ਚੰਗੇ ਭਵਿੱਖ ਅਤੇ ਰੋਜ਼ੀ-ਰੋਟੀ ਦੀ ਭਾਲ ਵਿੱਚ ਇਟਲੀ ਗਿਆ ਸੀ। ਇਟਲੀ ਜਾਣ ਤੋਂ ਬਾਅਦ ਉਹ ਇੱਕ....
ਅਬੋਹਰ ‘ਚ ਭੇਡਾਂ ਦੇ ਵਾੜੇ ‘ਤੇ ਜੰਗਲੀ ਜਾਨਵਰ ਵੱਲੋਂ ਹਮਲਾ, 53 ਭੇਡਾਂ ਦੀ ਮੌਤ 
ਅਬੋਹਰ, 7 ਮਾਰਚ : ਅਬੋਹਰ ਦੇ ਪਿੰਡ ਸੀਤੋ ਗੁੰਨੋ ਵਿੱਚ ਅਣਪਛਾਤੇ ਜੰਗਲੀ ਜਾਨਵਰ ਨੇ ਇੱਕ ਵਿਅਕਤੀ ਦੇ ਭੇਡਾਂ ਦੇ ਸ਼ੈੱਡ 'ਚ ਦਰਜਨਾਂ ਭੇਡਾਂ ਅਤੇ ਉਨ੍ਹਾਂ ਦੇ ਬੱਚਿਆਂ ‘ਤੇ ਹਮਲਾ ਕਰ ਦਿੱਤਾ। ਜਿਸ ਕਾਰਨ 53 ਭੇਡਾਂ ਦੀ ਮੌਤ ਹੋ ਗਈ, ਜਦਕਿ 27 ਜ਼ਖਮੀ ਹੋ ਗਈਆਂ। ਸੂਚਨਾ ਮਿਲਦੇ ਹੀ ਵੈਟਰਨਰੀ ਵਿਭਾਗ ਦੀਆਂ ਟੀਮਾਂ ਮੌਕੇ 'ਤੇ ਪਹੁੰਚ ਗਈਆਂ ਅਤੇ ਜ਼ਖਮੀ ਭੇਡਾਂ ਦਾ ਇਲਾਜ ਸ਼ੁਰੂ ਕਰ ਦਿੱਤਾ। ਜਾਣਕਾਰੀ ਅਨੁਸਾਰ ਅਮਿਤ ਕੁਮਾਰ ਨੇ ਦੱਸਿਆ ਕਿ ਉਸ ਦੇ ਘਰ ਤੋਂ ਕੁਝ ਦੂਰੀ 'ਤੇ ਗੈਸ ਏਜੰਸੀ ਨੇੜੇ ਭੇਡਾਂ ਦਾ....
ਅਦਾਲਤ ਨੇ ਰਵਨੀਤ ਸਿੰਘ ਬਿੱਟੂ, ਭਾਰਤ ਭੂਸ਼ਣ ਆਸ਼ੂ ਸਮੇਤ ਸਾਰੇ ਕਾਂਗਰਸੀ ਆਗੂਆਂ ਨੂੰ ਮਿਲੀ ਜ਼ਮਾਨਤ 
ਲੁਧਿਆਣਾ, 06 ਮਾਰਚ : ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਅਤੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਸਮੇਤ ਚਾਰੇ ਕਾਂਗਰਸੀ ਆਗੂਆਂ ਨੂੰ ਅਦਾਲਤ ਤੋਂ ਜ਼ਮਾਨਤ ਮਿਲ ਗਈ ਹੈ। ਚਾਰਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਅਦਾਲਤ ਨੇ ਉਨ੍ਹਾਂ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਜੇਲ੍ਹ ਭੇਜ ਦਿੱਤਾ ਸੀ। ਚਾਰੇ ਆਗੂਆਂ ਦੀ ਜ਼ਮਾਨਤ ਪਟੀਸ਼ਨ ’ਤੇ ਸਿਵਲ ਜੱਜ ਤਨਿਸ਼ਠ ਗੋਇਲ ਦੀ ਅਦਾਲਤ ਵਿੱਚ ਸੁਣਵਾਈ ਹੋਈ। ਅਦਾਲਤ ਨੇ ਚਾਰਾਂ ਦੀ ਜ਼ਮਾਨਤ ਅਰਜ਼ੀ ਮਨਜ਼ੂਰ ਕਰ ਲਈ ਹੈ। ਦੱਸ ਦਈਏ ਕਿ ਲੁਧਿਆਣਾ....
ਚਟੋਪਾਧਿਆਏ ਭਗੌੜੇ ਕਰਾਰ ਦਿੱਤੇ ਅਪਰਾਧੀਆਂ ਨੂੰ ਸਕਿਓਰਿਟੀ ਗਾਰਡ ਦੇ ਕੇ ਘਰ ਵਿਚ ਡਿਨਰ ਕਰਵਾਉਂਦਾ ਸੀ : ਬਿਕਰਮ ਮਜੀਠੀਆ
ਪਟਿਆਲਾ, 6 ਮਾਰਚ : ਸਾਬਕਾ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਮੰਗ ਕੀਤੀ ਕਿ ਸਾਬਕਾ ਐਕਟਿਕ ਡੀ ਜੀ ਪੀ ਸਿਧਾਰਥ ਚਟੋਪਧਿਆਏ ਦੇ 22 ਦਿਨਾਂ ਦੇ ਡੀ ਜੀ ਪੀ ਵਜੋਂ ਕਾਰਜਕਾਲ ਦੌਰਾਨ ਹੋਏ ਸਾਰੇ ਗੈਰ ਕਾਨੂੰਨੀ ਕੰਮਾਂ ਦੀ ਜਾਂਚ ਹੋਣੀ ਚਾਹੀਦੀ ਹੈ ਤੇ ਉਹਨਾਂ ਦੋਸ਼ ਲਾਇਆ ਕਿ ਚਟੋਪਾਧਿਆਏ ਭਗੌੜੇ ਕਰਾਰ ਦਿੱਤੇ ਅਪਰਾਧੀਆਂ ਨੂੰ ਸਕਿਓਰਿਟੀ ਗਾਰਡ ਦੇ ਕੇ ਆਪਣੇ ਘਰ ਵਿਚ ਡਿਨਰ ਕਰਵਾਉਂਦਾ ਸੀ। ਅੱਜ ਇਥੇ ਵਿਸ਼ੇਸ਼ ਜਾਂਚ ਟੀਮ (ਐਸ ਆਈ ਟੀ) ਨਾਲ ਮੁਲਾਕਾਤ ਕਰਨ ਤੋਂ ਪਹਿਲਾਂ....
ਡਿਪਟੀ ਕਮਿਸ਼ਨਰ ਵੱਲੋਂ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਲਈ 'ਆਈ-ਐਸਪਾਇਰ' ਪ੍ਰੋਜੈਕਟ ਦੀ ਸ਼ੁਰੂਆਤ
ਪ੍ਰੋਗਰਾਮ ਤਹਿਤ ਨੌਜਵਾਨਾਂ ਦੀ ਪੇਸ਼ੇਵਰਾਂ ਨਾਲ ਹੋਵੇਗੀ ਮੁਲਾਕਾਤ ਚਾਹਵਾਨ ਵਿਦਿਆਰਥੀ 77400-01682 'ਤੇ ਕਰਨ ਸੰਪਰਕ ਜਾਂ ਵੈਬਸਾਈਟ https://tinyurl.com/IAlprogram 'ਤੇ ਕਰਵਾ ਸਕਦੇ ਹਨ ਰਜਿਸਟਰੇਸ਼ਨ ਲੁਧਿਆਣਾ, 6 ਮਾਰਚ : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਜ਼ਿਲ੍ਹੇ ਵਿੱਚ 'ਆਈ-ਐਸਪਾਇਰ' ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ। ਪ੍ਰੋਜੈਕਟ ਦਾ ਉਦੇਸ਼ ਸਕੂਲੀ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਪ੍ਰੇਰਿਤ ਕਰਨਾ ਹੈ ਜਿਸਦੇ ਤਹਿਤ 8ਵੀਂ ਤੋਂ 12ਵੀਂ ਜਮਾਤ ਤੱਕ ਦੇ....