ਮਾਲਵਾ

ਰਾਜਪਾਲ ਕਟਾਰੀਆ ਵੱਲੋਂ ਅਧਿਆਪਕਾਂ ਨੂੰ ਵਿਦਿਆਰਥੀਆਂ ਦੇ ਚਰਿੱਤਰ ਨਿਰਮਾਣ ਵੱਲ ਜ਼ੋਰ ਦੇਣ ਦਾ ਸੱਦਾ
ਰਾਜਪਾਲ ਪੰਜਾਬ ਪਬਲਿਕ ਸਕੂਲ ਨਾਭਾ ਦੇ 64ਵੇਂ ਸਥਾਪਨਾ ਦਿਵਸ ਮੌਕੇ ਮੁੱਖ ਮਹਿਮਾਨ ਵਜੋਂ ਹੋਏ ਸ਼ਾਮਲ ਨਾਭਾ, 27 ਅਕਤੂਬਰ 2024 : ਪੰਜਾਬ ਦੇ ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਇੱਥੇ ਪੰਜਾਬ ਪਬਲਿਕ ਸਕੂਲ, ਨਾਭਾ 64ਵੇਂ ਸਥਾਪਨਾ ਦਿਵਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਅਧਿਆਪਕਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਵਿਦਿਆਰਥੀਆਂ ਦੇ ਬੌਧਿਕ ਗਿਆਨ ਨੂੰ ਵਿਕਸਤ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਚਰਿੱਤਰ ਨਿਰਮਾਣ ਵੱਲ ਵਿਸ਼ੇਸ਼ ਤਵੱਜੋ ਦੇਣ। ਸ੍ਰੀ ਕਟਾਰੀਆ ਜੋ ਕਿ ਸਕੂਲ ਬੋਰਡ ਦੇ ਚੇਅਰਮੈਨ ਵੀ....
ਕੇਂਦਰ ਸਰਕਾਰ ਦੀ ਨਲਾਇਕੀ ਕਾਰਨ ਸਾਡੇ ਤੇ ਨਾਜ਼ੁਕ ਸਮਾਂ ਆਇਆ ਹੈ : ਤਰੁਨਪ੍ਰੀਤ ਸਿੰਘ ਸੌਂਦ 
ਖੰਨਾ, 26 ਅਕਤੂਬਰ 2024 : ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਪੂੰਜੀ ਨਿਵੇਸ਼ ਪ੍ਰੋਤਸਾਹਨ, ਕਿਰਤ, ਪ੍ਰਾਹੁਣਚਾਰੀ, ਉਦਯੋਗ ਤੇ ਕਾਮਰਸ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਪੰਜਾਬ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ਨੀਵਾਰ ਨੂੰ ਝੋਨੇ ਦੀ ਖਰੀਦ ਪ੍ਰਕਿਰਿਆ ਦਾ ਨਿਰੀਖਣ ਕਰਨ ਲਈ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ਦਾ ਦੌਰਾ ਕੀਤਾ। ਇਸ ਮੌਕੇ ਉਹਨਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ ਖੰਨਾ ਸ਼ਿਖਾ ਭਗਤ ਵੀ ਮੌਜੂਦ ਸਨ। ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਖੰਨਾ ਮੇਰਾ ਵਿਧਾਨ....
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਿਸਾਨੀ ਸੰਕਟ ਦੇ ਹੱਲ ਲਈ ਕਰਨ ਪਹਿਲਕਦਮੀ : ਡਾ. ਬਲਬੀਰ ਸਿੰਘ
ਪੰਜਾਬ ਨੂੰ ਬਰਬਾਦ ਕਰਨ ਲਈ ਚੱਲੀਆਂ ਜਾ ਰਹੀਆਂ ਨੇ ਲੂੰਬੜ ਚਾਲਾਂ-ਸਿਹਤ ਮੰਤਰੀ ਵੱਡੇ ਉਦਯੋਗਿਕ ਘਰਾਣਿਆਂ ਨੂੰ ਲਾਭ ਦੇਣ ਲਈ ਪੰਜਾਬ ਦੇ ਕਿਸਾਨ, ਮਜ਼ਦੂਰ, ਆੜਤੀਆ ਤੇ ਸੈਲਰ ਮਾਲਕਾਂ ਨੂੰ ਖ਼ਤਮ ਕਰਨ ਦੀ ਸਾਜਿਸ਼-ਡਾ. ਬਲਬੀਰ ਸਿੰਘ ਡਾ. ਬਲਬੀਰ ਸਿੰਘ ਪਟਿਆਲਾ ਅਨਾਜ ਮੰਡੀ 'ਚ ਪੁੱਜੇ, ਆੜਤੀਆਂ ਤੇ ਕਿਸਾਨਾਂ ਨਾਲ ਮੁਲਾਕਾਤ 'ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਰ ਵਰਗ ਦੀ ਕਰੇਗੀ ਰਾਖੀ' ਪਟਿਆਲਾ, 26 ਅਕਤੂਬਰ 2024 : ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ ਅਤੇ ਸਿਹਤ ਤੇ ਪਰਿਵਾਰ....
ਜ਼ਿਮਨੀ ਚੋਣ ਗਿੱਦੜਬਾਹਾ ਲਈ ਅਜ਼ਾਦ ਉਮੀਦਵਾਰ ਵਜੋਂ ਜਗਮੀਤ ਬਰਾੜ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ
ਗਿੱਦੜਬਾਹਾ, 26 ਅਕਤੂਬਰ 2024 : ਜ਼ਿਮਨੀ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੇ ਆਖ਼ਰੀ ਦਿਨ 25 ਅਕਤੂਬਰ ਨੂੰ ਸਾਬਕਾ ਮੈਂਬਰ ਪਾਰਲੀਮੈਂਟ ਜਗਮੀਤ ਸਿੰਘ ਬਰਾੜ ਵੱਲੋਂ ਗਿੱਦੜਬਾਹਾ ਜ਼ਿਮਨੀ ਚੋਣ ਲਈ ਰਿਟਰਨਿੰਗ ਅਫ਼ਸਰ ਗਿੱਦੜਬਾਹਾ ਜਸਪਾਲ ਸਿੰਘ ਕੋਲ ਨਾਮਜ਼ਦਗੀ ਕਾਗਜ਼ ਦਾਖਲ ਕਰਵਾਏ ਗਏ। ਦੱਸ ਦਈਏ ਕਿ ਸਾਲ 1980 ਵਿਚ ਪ੍ਰਕਾਸ਼ ਸਿੰਘ ਬਾਦਲ ਦੇ ਖ਼ਿਲਾਫ਼ ਗਿਦੜਬਾਹਾ ਹਲਕੇ ਤੋਂ ਹੀ ਚੋਣ ਲੜਕੇ ਸਿਆਸੀ ਜੀਵਨ ਦੀ ਸ਼ੁਰੂਆਤ ਕਰਨ ਵਾਲੇ ਜਗਮੀਤ ਸਿੰਘ ਬਰਾੜ ਨੇ ਮੁੜ ਗਿੱਦੜਬਾਹਾ ਹਲਕੇ ਤੋਂ ਚੋਣ ਲੜਣ ਲਈ ਆਜ਼ਾਦ....
ਫਤਿਹਗੜ੍ਹ ਚੂੜੀਆਂ ‘ਚ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਤਿੰਨ ਨੌਜਵਾਨਾਂ ਦੀ ਮੌਤ
ਫਤਿਹਗੜ੍ਹ ਚੂੜੀਆਂ, 25 ਅਕਤੂਬਰ : ਫਤਿਹਗੜ੍ਹ ਚੂੜੀਆਂ ‘ਚ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਤਿੰਨ ਨੌਜਵਾਨਾਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਤਿੰਨ ਨੌਜਵਾਨ ਮੋਟਰਸਾਈਕਲ ਤੇ ਸਵਾਰ ਹੋ ਕੇ ਜਾ ਰਹੇ ਸਨ ਤੇ ਅਚਾਨਕ ਇੱਕ ਤੇਜ਼ ਰਫਤਾਰ ਵਾਹਨ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਮੌਕੇ ਤੇ ਪੁੱਜੀ ਪੁਲਿਸ ਪਾਰਟੀ ਨੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ....
ਯੁਵਕ ਸੇਵਾਵਾਂ ਵਿਭਾਗ ਵੱਲੋਂ ਵਿੱਤੀ ਸਹਾਇਤਾ ਗ੍ਰਾਂਟ ਪ੍ਰਾਪਤ ਕਰਨ ਲਈ ਮੰਗੀਆਂ ਫਾਈਲਾਂ
ਪੇਂਡੂ ਯੁਵਕ ਕਲੱਬਾਂ ਨੂੰ ਆਪਣੀ ਵੱਖ-ਵੱਖ ਗਤੀਵਿਧੀਆਂ ਵਾਲੀ ਫਾਈਲ 10 ਨਵੰਬਰ ਤੱਕ ਜਮ੍ਹਾਂ ਕਰਵਾਉਣੀ ਲਾਜ਼ਮੀ ਲੁਧਿਆਣਾ, 24 ਅਕਤੂਬਰ 2024 : ਪੰਜਾਬ ਸਰਕਾਰ ਯੁਵਕ ਸੇਵਾਵਾਂ ਵਿਭਾਗ, ਪੰਜਾਬ ਵੱਲੋਂ ਵਿਭਾਗ ਨਾਲ ਐਫੀਲੀਏਟਡ ਯੁਵਕ ਕਲੱਬਾਂ ਨੂੰ ਉਨ੍ਹਾਂ ਵੱਲੋਂ ਪਿਛਲੇ 2 ਸਾਲਾਂ ਤੋਂ ਆਪਣੇ ਪਿੰਡਾਂ ਵਿੱਚ ਪਿੰਡ ਦੀ ਭਲਾਈ, ਯੁਵਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਖੂਨਦਾਨ, ਪਿੰਡ ਵਿੱਚ ਪੌਦੇ ਲਗਾਉਣ, ਮੈਡੀਕਲ ਕੈਂਪ, ਸਮਾਜ ਸੇਵਾ ਸਬੰਧੀ ਕੀਤੀਆਂ ਗਈਆਂ ਗਤੀਵਿਧੀਆਂ ਦੇ ਆਧਾਰ ਤੇ ਵਿੱਤੀ ਸਹਾਇਤਾ ਦੇਣ ਲਈ....
ਅਧਿਕਾਰੀ ਪ੍ਰਾਜੈਕਟਾਂ ਦਾ ਸਮੇਂ-ਬੱਧ ਢੰਗ ਨਾਲ ਮੁਕੰਮਲ ਹੋਣਾ ਯਕੀਨੀ ਬਣਾਉਣ: ਹਰਦੀਪ ਮੁੰਡੀਆਂ
ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਨੇ ਪੁੱਡਾ/ਗਮਾਡਾ ਦੇ ਇੰਜੀਨੀਅਰਿੰਗ ਵਿੰਗ ਵੱਲੋਂ ਚਲਾਏ ਜਾ ਰਹੇ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਸੂਬਾ ਵਾਸੀਆਂ ਨੂੰ ਵਿਸ਼ਵ ਪੱਧਰੀ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ ਮੁਹਾਲੀ, 24 ਅਕਤੂਬਰ 2024 : ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਵਿਭਾਗ ਦੇ ਕੰਮ-ਕਾਜ ਵਿੱਚ ਹੋਰ ਪਾਰਦਰਸ਼ਤਾ ਲਿਆਂਦੀ ਜਾਵੇ ਅਤੇ ਚਲਾਏ ਜਾ ਰਹੇ ਵਿਕਾਸ ਦੇ ਕੰਮ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ। ਅੱਜ ਇੱਥੇ....
ਮੁੱਖ ਮੰਤਰੀ ਮਾਨ ਵੱਲੋਂ ਬਠਿੰਡਾ ਵਾਸੀਆਂ ਨੂੰ ਤੋਹਫ਼ਾ, 41 ਕਰੋੜ ਰੁਪਏ ਦੇ ਦੋ ਵੱਕਾਰੀ ਪ੍ਰੋਜੈਕਟਾਂ ਦਾ ਉਦਘਾਟਨ
ਬਠਿੰਡਾ, 24 ਅਕਤੂਬਰ 2024 : ਬਠਿੰਡਾ ਸ਼ਹਿਰ ਵਾਸੀਆਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 41 ਕਰੋੜ ਰੁਪਏ ਦੀ ਲਾਗਤ ਵਾਲੇ ਦੋ ਅਹਿਮ ਪ੍ਰਾਜੈਕਟ ਨਵਾਂ ਬਣਿਆ ਗਰਲਜ਼ ਸਕੂਲ ਤੇ ਬਲਵੰਤ ਗਾਰਗੀ ਆਡੀਟੋਰੀਅਮ ਸ਼ਹਿਰ ਵਾਸੀਆਂ ਨੂੰ ਸਮਰਪਿਤ ਕੀਤੇ। ਅੱਜ ਇੱਥੇ ਬਲਵੰਤ ਗਾਰਗੀ ਆਡੀਟੋਰੀਅਮ ਲੋਕਾਂ ਨੂੰ ਸਮਰਪਿਤ ਕਰਨ ਉਪਰੰਤ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਸਰਵ-ਪੱਖੀ ਵਿਕਾਸ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਵਚਨਬੱਧ ਹੈ।....
ਪੰਜਾਬ ਸਰਕਾਰ ਵਿਦਿਆਰਥੀਆਂ ਦੀ ਤਕਦੀਰ ਬਦਲਣ ਲਈ ਮਿਆਰੀ ਸਿੱਖਿਆ ਪ੍ਰਦਾਨ ਕਰਨਾ ਪ੍ਰਮੁੱਖ ਤਰਜੀਹ: ਭਗਵੰਤ ਮਾਨ
11 ਕਰੋੜ ਦੀ ਲਾਗਤ ਨਾਲ ਬਣੀ ਸ਼ਹੀਦ ਮੇਜਰ ਰਵੀਇੰਦਰ ਸਿੰਘ ਸੰਧੂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੀ ਨਵੀਂ ਇਮਾਰਤ ਕੀਤੀ ਲੋਕਾਂ ਨੂੰ ਸਮਰਪਿਤ ਸਿਹਤ, ਸਿੱਖਿਆ, ਬਿਜਲੀ, ਪਾਣੀ ਅਤੇ ਬੁਨਿਆਦੀ ਢਾਂਚਾ ਆਪ ਸਰਕਾਰ ਦੀਆਂ ਪੰਜ ਪ੍ਰਮੁੱਖ ਤਰਜੀਹਾਂ: ਮੁੱਖ ਮੰਤਰੀ ਬਠਿੰਡਾ, 24 ਅਕਤੂਬਰ 2024 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਸੂਬਾ ਸਰਕਾਰ ਵਿਦਿਆਰਥੀਆਂ ਨੂੰ ਸਕੂਲ ਪੱਧਰ 'ਤੇ ਮਿਆਰੀ ਸਿੱਖਿਆ ਦੇ ਕੇ ਉਨ੍ਹਾਂ ਦੀ ਤਕਦੀਰ ਬਦਲਣ ਲਈ ਅਣਥੱਕ ਯਤਨ ਕਰ ਰਹੀ ਹੈ।....
ਭਗਵੰਤ ਮਾਨ ਵੱਲੋਂ ਲੜਕੀਆਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀ ਇਮਾਰਤ ਲੋਕਾਂ ਨੂੰ ਸਮਰਪਿਤ
ਬਠਿੰਡਾ, 24 ਅਕਤੂਬਰ 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਸੂਬਾ ਸਰਕਾਰ ਵਿਦਿਆਰਥੀਆਂ ਨੂੰ ਸਕੂਲ ਪੱਧਰ 'ਤੇ ਮਿਆਰੀ ਸਿੱਖਿਆ ਦੇ ਕੇ ਉਨ੍ਹਾਂ ਦੀ ਤਕਦੀਰ ਬਦਲਣ ਲਈ ਅਣਥੱਕ ਯਤਨ ਕਰ ਰਹੀ ਹੈ। ਮਾਲ ਰੋਡ ’ਤੇ ਸਥਿਤ ਸ਼ਹੀਦ ਮੇਜਰ ਰਵੀ ਇੰਦਰ ਸਿੰਘ ਸੰਧੂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੀ ਨਵੀਂ ਇਮਾਰਤ ਨੂੰ ਲੋਕਾਂ ਨੂੰ ਸਮਰਪਿਤ ਕਰਨ ਉਪਰੰਤ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸੂਬੇ ਵਿੱਚ ਸਿੱਖਿਆ....
ਸੁਖ਼ਬੀਰ ਬਾਦਲ ਅਤੇ ਮਨਪ੍ਰੀਤ ਬਾਦਲ ਵਿਚਾਲੇ ਸੈਟਿੰਗ, ਦੋਵੇਂ ਆਪਸ ਵਿੱਚ ਆਹਮੋ ਸਾਹਮਣੇ ਲੜੇ ਤਾਂ ਦੋਹਾਂ ਦਾ ਬੁਰਾ ਹਾਲ ਹੋਵੇਗਾ : ਰਾਜਾ ਵੜਿੰਗ
ਗਿੱਦੜਬਾਹਾ, 24 ਅਕਤੂਬਰ, 2024 : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਜਾਰੀ ਫ਼ੁਰਮਾਨ ਨੂੰ ‘ਸਕ੍ਰਿਪਟਿਡ’ ਕਰਾਰ ਦਿੰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖ਼ਬੀਰ ਸਿੰਘ ਬਾਦਲ ਦੇ ਜ਼ਿਮਨੀ ਚੋਣਾਂ ਦੀ ਪ੍ਰਕ੍ਰਿਆ ਤੋਂ ਲਾਂਭੇ ਰਹਿਣ ਲਈ ਇਹ ਆਦੇਸ਼ ਆਇਆ ਹੈ, ਕਿਉਂਕਿ ਜੱਥੇਦਾਰ ਵੀ ਸੁਖਬੀਰ ਸਿੰਘ ਬਾਦਲ ਦੇ ਲੋਕ ਹਨ। ਰਾਜਾ ਵੜਿੰਗ ਨੇ ਕਿਹਾ ਕਿ ਉਹ ਅਕਾਲ ਤਖ਼ਤ ਦਾ ਸਨਮਾਨ ਕਰਦੇ ਹਨ, ਪਰ ‘ਉੱਥੇ ਬੈਠ ਕੇ ਜੋ....
ਭਾਜਪਾ ਉਮੀਦਵਾਰ ਕੇਵਲ ਢਿੱਲੋਂ ਨੇ ਨਾਮਜ਼ਦਗੀ ਪੱਤਰ ਕੀਤਾ ਦਾਖਲ 
ਬਰਨਾਲਾ, 24 ਅਕਤੂਬਰ 2024 : ਬਰਨਾਲਾ ਵਿਧਾਨ ਸਭਾ ਸੀਟ 'ਤੇ ਹੋਣ ਵਾਲੀ ਜ਼ਿਮਨੀ ਚੋਣ ਲਈ ਭਾਜਪਾ ਉਮੀਦਵਾਰ ਕੇਵਲ ਢਿੱਲੋਂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ। ਇਸ ਤੋਂ ਬਾਅਦ ਕਾਂਗਰਸ ਦੇ ਕਾਲਾ ਢਿੱਲੋਂ ਨੇ ਨਾਮਜ਼ਦਗੀ ਦਾਖ਼ਲ ਕੀਤੀ। ਨਾਮਜ਼ਦਗੀ ਦੌਰਾਨ ਦੋਵਾਂ ਨੇ ਤਾਕਤ ਦਿਖਾ ਕੇ ਆਪਣਾ ਦਮ ਦਿਖਾਇਆ। ਕਾਂਗਰਸੀ ਉਮੀਦਵਾਰ ਕਾਲਾ ਢਿੱਲੋਂ ਦੇ ਨਾਲ ਸਾਬਕਾ ਮੰਤਰੀ ਵਿਜੇਂਦਰ ਸਿੰਗਲਾ ਅਤੇ ਸੁਰਿੰਦਰਪਾਲ ਸਿੰਘ ਸਿਬੀਆ ਹਾਜ਼ਰ ਸਨ। 25 ਅਕਤੂਬਰ ਨਾਮਜ਼ਦਗੀ ਦਾਖ਼ਲ ਕਰਨ ਦੀ ਆਖ਼ਰੀ ਤਰੀਕ ਹੈ। ਇਨ੍ਹਾਂ ਜ਼ਿਮਨੀ....
ਪੰਜਾਬ ਸਰਕਾਰ ਮਾੜੀ ਹਾਲਤ 'ਚ ਮਿਲੇ ਹਸਪਤਾਲਾਂ ਨੂੰ ਦਰੁਸਤ ਕਰ ਰਹੀ ਹੈ : ਡਾ. ਬਲਬੀਰ ਸਿੰਘ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਰੰਭੇ 'ਆਪ ਦੀ ਸਰਕਾਰ ਤੁਹਾਡੇ ਦੁਆਰ' ਪ੍ਰੋਗਰਾਮ ਤਹਿਤ ਸਿਹਤ ਮੰਤਰੀ ਤ੍ਰਿਪੜੀ ਇਲਾਕੇ ਦੀਆਂ ਵਾਰਡਾਂ 'ਚ ਪੁੱਜੇ ਤ੍ਰਿਪੜੀ ਪਾਰਕ 'ਚ ਸਥਾਪਤ ਹੋਵੇਗੀ ਸਾਂਈ ਝੂਲੇ ਲਾਲ ਦੀ ਮੂਰਤੀ, ਸੜਕਾਂ ਦੀ ਮੁਰੰਮਤ ਦਾ ਕੰਮ ਸ਼ੁਰੂ ਸਟਰੀਟ ਲਾਈਟਾਂ ਦਾ ਟੈਂਡਰ ਲੱਗਿਆ, ਜਗਮਗ ਕਰੇਗਾ ਪਟਿਆਲਾ, ਨਹਿਰੀ ਪਾਣੀ ਸਪਲਾਈ ਦੇ ਕੰਮ 'ਚ ਤੇਜੀ ਲਿਆਂਦੀ-ਸਿਹਤ ਮੰਤਰੀ ਪਟਿਆਲਾ, 24 ਅਕਤੂਬਰ 2024 : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ....
ਗਿੱਦੜਬਾਹਾ ਸੀਟ ਤੋਂ ਭਾਜਪਾ ਉਮੀਦਵਾਰ ਵਜੋਂ ਮਨਪ੍ਰੀਤ ਸਿੰਘ ਬਾਦਲ ਨੇ ਨਾਮਜ਼ਦਗੀ ਪੱਤਰ ਕੀਤਾ ਦਾਖਲ
ਗਿੱਦੜਬਾਹਾ, 24 ਅਕਤੂਬਰ 2024 : ਪੰਜਾਬ ਵਿੱਚ ਵਿਧਾਨ ਸਭਾ ਜ਼ਿਮਨੀ ਚੋਣਾਂ ਲਈ ਨਾਮਜ਼ਦਗੀਆਂ ਦਾਖ਼ਲ ਕਰਨ ਦਾ ਅੱਜ ਪੰਜਵਾਂ ਦਿਨ ਹੈ। ਸੂਬੇ ਦੀਆਂ 4 ਵਿਧਾਨ ਸਭਾ ਸੀਟਾਂ ‘ਤੇ 13 ਨਵੰਬਰ ਨੂੰ ਚੋਣਾਂ ਹੋਣ ਜਾ ਰਹੀਆਂ ਹਨ। ਅੱਜ ਯਾਨੀ ਵੀਰਵਾਰ ਨੂੰ ਪੰਜਾਬ ਦੇ ਕਈ ਵੱਡੇ ਨੇਤਾ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਪੰਜਾਬ ਦੀ ਗਿੱਦੜਬਾਹਾ ਸੀਟ ਤੋਂ ਭਾਜਪਾ ਉਮੀਦਵਾਰ ਵਜੋਂ ਮਨਪ੍ਰੀਤ ਸਿੰਘ ਬਾਦਲ ਨੇ ਅੱਜ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤਾ ਹੈ। ਉਨ੍ਹਾਂ ਦਾ ਸਮਰਥਨ ਕਰਨ ਲਈ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ....
ਪਰਾਲੀ ਸਾੜਨ ਦੇ ਹੱਲ ਲਈ ਅਧਿਕਾਰੀਆਂ ਨੂੰ ਫੀਲਡ ਵਿੱਚ ਰਹਿਣਾ ਚਾਹੀਦਾ ਹੈ; ਡੀਸੀ ਨੇ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਦੀ ਕੀਤੀ ਅਪੀਲ
ਲੁਧਿਆਣਾ, 24 ਅਕਤੂਬਰ 2024 : ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਜ਼ਿਲ੍ਹੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਅਗਲੇ ਮਹੀਨੇ ਖੇਤਾਂ ਵਿੱਚ ਰਹਿਣ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ ਤਾਂ ਜੋ ਇਸ ਸਮੱਸਿਆ ਨਾਲ ਨਜਿੱਠਿਆ ਜਾ ਸਕੇ। ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਰਜੀਤ ਬੈਂਸ ਅਤੇ ਖੇਤੀਬਾੜੀ ਵਿਭਾਗ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਨਾਲ ਸਮੂਹ ਪਟਵਾਰੀਆਂ ਨਾਲ ਬੱਚਤ ਭਵਨ ਵਿਖੇ ਹੋਈ ਮੀਟਿੰਗ ਦੌਰਾਨ ਉਨ੍ਹਾਂ ਅਜਿਹੀਆਂ ਘਟਨਾਵਾਂ....