ਮਾਲਵਾ

ਮੋਬਾਈਲ ਸਵੀਪ ਵੈਨ ਰਾਹੀਂ ਵੋਟਰ ਜਾਗਰੂਕਤਾ ਜਾਰੀ
17 ਫਰਵਰੀ ਤੱੱਕ ਵੱਖ ਵੱਖ ਹਲਕਿਆਂ ਵਿੱਚ ਜਾਗਰੂਕਤਾ ਫੈਲਾਏਗੀ ਵੈਨ-ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਸਾਰੰਗਪ੍ਰੀਤ ਸਿੰਘ ਮੋਗਾ 11 ਫ਼ਰਵਰੀ : “ਚੋਣਾਂ ਦਾ ਪਰਵ, ਦੇਸ਼ ਦਾ ਗਰਵ” ਅਧੀਨ ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਆਗਾਮੀ ਲੋਕ ਸਭਾ ਚੋਣਾਂ 2024 ਨੂੰ ਮੁੱਖ ਰੱਖਦੇ ਹੋਏ ਆਮ ਲੋਕਾਂ ਵਿੱਚ ਈ.ਵੀ.ਐੱਮ ਅਤੇ ਵੀਵੀ ਪੈਟ ਸੰਬੰਧੀ ਜਾਗਰੂਕਤਾ ਪੈਦਾ ਕਰਨ ਲਈ ਅਤੇ ਵੋਟਰਾਂ ਨੂੰ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਲਈ ਆਡੀਓ-ਵੀਡੀਓ ਸਹੂਲਤ ਨਾਲ ਲੈੱਸ ਸਵੀਪ ਵੋਟਰ ਜਾਗਰੂਕਤਾ ਵੈਨ ਸ਼ੁਰੂ ਕੀਤੀ ਗਈ ਹੈ। ਜ਼ਿਲ੍ਹਾ ਚੋਣ....
ਜ਼ਿਲ੍ਹਾ ਮੋਗਾ ਦੇ ਲੋਕਾਂ ਲਈ ਲਗਾਤਾਰ ਤਿੰਨ ਦਿਨ ਖਿੱਚ ਦਾ ਕੇਂਦਰ ਬਣੀਆਂ ਰਹੀਆਂ ਪੰਜਾਬ ਸਰਕਾਰ ਦੀਆਂ ਝਾਕੀਆਂ
ਐਸਡੀਐਮ ਹਰਕੰਵਲਜੀਤ ਸਿੰਘ ਦੀ ਅਗਵਾਈ ਵਿੱਚ ਜ਼ਿਲ੍ਹਾ ਫਿਰੋਜ਼ਪੁਰ ਲਈ ਰਵਾਨਾ ਕੀਤੀਆਂ ਸ਼ਾਨਦਾਰ ਝਾਕੀਆਂ ਪੰਜਾਬ ਦੇ ਮਹਾਨ ਗੌਰਵਸ਼ਾਲੀ ਇਤਿਹਾਸ, ਸੁਤੰਤਰਤਾ ਸੰਗਰਾਮ ਵਿੱਚ ਪੰਜਾਬੀਆਂ ਦੇ ਯੋਗਦਾਨ ਅਤੇ ਨਾਰੀ ਸ਼ਸਕਤੀਕਰਨ ਦੀ ਝਲਕ ਇਕੱਠੇ ਦੇਣ ਨੂੰ ਮਿਲੀ ਮੋਗਾ, 11 ਫਰਵਰੀ : ਜ਼ਿਲ੍ਹਾ ਮੋਗਾ ਵਿੱਚ 8 ਫ਼ਰਵਰੀ ਤੋਂ ਆਈਆਂ, ਪੰਜਾਬ ਦੇ ਸ਼ਾਨਦਾਰ ਇਤਿਹਾਸ ਨੂੰ ਰੂਪਮਾਨ ਕਰਦੀਆਂ ਝਾਕੀਆਂ, ਲਗਾਤਾਰ ਤਿੰਨ ਦਿਨ ਜ਼ਿਲ੍ਹਾ ਵਾਸੀਆਂ ਲਈ ਖਿੱਚ ਦਾ ਕੇਂਦਰ ਬਣੀਆਂ ਰਹੀਆਂ। ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਵੱਲੋਂ ਇਹਨਾਂ....
ਕਿਸਾਨਾਂ ਨੂੰ ਰੋਕਣ ਲਈ ਸ਼ੰਭੂ ਬਾਰਡਰ ’ਤੇ ਲਗਾਏ ਵੱਡੇ ਪੱਥਰ ਤੇ ਲੋਹੇ ਦੀਆਂ ਤਿੱਖੀਆਂ ਸਲਾਖਾਂ, ਨੀਮ ਫ਼ੌਜੀ ਫ਼ੋਰਸ ਦੀਆਂ 50 ਕੰਪਨੀਆਂ ਕੀਤੀਆਂ ਤੈਨਾਤ
ਰਾਜਪੁਰਾ, 10 ਫਰਵਰੀ : ਦੇਸ਼ ਦੀਆਂ ਵੱਖ ਵੱਖ ਕਿਸਾਨ ਜੱਥੇਬੰਦੀਆਂ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ 13 ਫਰਵਰੀ ਨੁੰ ਦਿੱਲੀ ਚੱਲੋ ਮਾਰਚ ਤੋਂ ਪਹਿਲਾਂ ਹੀ ਸਰਕਾਰ ਵੱਲੋਂ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਵੱਖ ਵੱਖ ਰਸਤਿਆਂ ਤੇ ਬੈਰੀਗੇਟ ਲਗਾ ਕੇ ਬੰਦ ਕਰ ਦਿੱਤੇ ਗਏ ਹਨ। ਕਿਸਾਨਾਂ ਦੇ ਮਾਰਚ ਤੋਂ ਪਹਿਲਾਂ ਸ਼ੰਭੂ ਬਾਰਡਰ ’ਤੇ ਕਿਸਾਨਾਂ ਨੂੰ ਰੋਕਣ ਲਈ ਪੁਲਿਸ ਵਲੋਂ ਸਖ਼ਤ ਤਿਆਰੀ ਕੀਤੀ ਜਾ ਰਹੀ ਹੈ। ਹਰਿਆਣਾ ਵੱਲੋਂ ਕੇਂਦਰੀ ਨੀਮ ਫ਼ੌਜੀ ਫ਼ੋਰਸ ਦੀਆਂ 50 ਕੰਪਨੀਆਂ ਤੈਨਾਤ ਕੀਤੀਆਂ ਹਨ।....
ਦਿੱਲੀ ਕੂਚ ਤੋਂ ਪਹਿਲਾਂ ਕਿਸਾਨਾਂ ਨੇ ਕੱਢਿਆ ਟਰੈਕਟਰ ਮਾਰਚ 
ਰਾਜਪੁਰਾ, 10 ਫਰਵਰੀ : ਕਿਸਾਨਾਂ ਵੱਲੋਂ 13 ਫਰਵਰੀ ਨੂੰ ਦਿੱਲੀ ਕੂਚ ਦੀ ਕਾਲ ਦਿੱਤੀ ਗਈ ਹੈ। ਦਿੱਲੀ ਰਾਜਪੁਰਾ ਰੋਡ ‘ਤੇ ਪੁਲਿਸ ਵੱਲੋਂ ਬੈਰੀਕੇਟਿੰਡ ਕੀਤੀ ਗਈ ਹੈ। ਦਿੱਲੀ ਕੂਚ ਤੋਂ ਪਹਿਲਾਂ ਅੱਜ ਦਿੱਲੀ-ਰਾਜਪੁਰਾ ਰੋਡ ਕੋਲ ਸ਼ੰਭੂ ਬਾਰਡਰ ਕੋਲ ਕਿਸਾਨਾਂ ਵੱਲੋਂ ਇੱਕ ਟਰੈਕਟਰ ਮਾਰਚ ਕੱਢਿਆ ਜਾ ਰਿਹਾ ਹੈ, ਜਿਥੇ ਵੱਡੀ ਗਿਣਤੀ ਵਿੱਚ ਕਿਸਾਨ ਆਪਣੇ ਟਰੈਕਟਰ ਲੈ ਕੇ ਪਹੁੰਚੇ ਹੋਏ ਹਨ। ਇਸ ਸਬੰਧੀ ਕਿਸਾਨ ਆਗੂ ਸਤਪਾਲ ਸਿੰਘ ਮਹਿਮਰਪੁਰ ਬਲਾਕ ਸਕੱਤਰ ਕਿਸਾਨ ਯੂਨੀਅਨ ਏਕਤਾ ਸਿੱਧੂਪੁਰਾ ਨੇ ਜਾਣਕਾਰੀ ਦਿੰਦੇ....
ਕਿਸਾਨਾਂ ਵੱਲੋਂ ਭਾਰਤ ਬੰਦ ਦਾ ਐਲਾਨ, 16 ਤਰੀਕ ਨੂੰ ਨਹੀਂ ਚੱਲਣਗੀਆਂ ਬੱਸਾਂ-ਰੇਲਾਂ
ਲੁਧਿਆਣਾ, 10 ਫਰਵਰੀ : ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਵੱਲੋਂ ਲੁਧਿਆਣਾ ‘ਚ ਹੰਗਾਮੀ ਬੈਠਕ ਕੀਤੀ ਗਈ, ਜਿਸ ਵਿੱਚ 16 ਤਰੀਕ ਨੂੰ ਭਾਰਤ ਬੰਦ ਦੇ ਸੱਦੇ ਨੂੰ ਲੈਕੇ ਵਿਚਾਰ ਚਰਚਾ ਕੀਤੀ ਗਈ। ਦੇਸ਼ ਦੀਆਂ ਵੱਖ-ਵੱਖ ਜਥੇਬੰਦੀਆਂ ਵੱਲੋਂ 16 ਫਰਵਰੀ ਨੂੰ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਨੂੰ ਸੰਯੁਕਤ ਕਿਸਾਨ ਮੋਰਚਾ ਵੱਲੋਂ ਵੀ ਸਮਰਥਨ ਦਿੱਤਾ ਗਿਆ ਹੈ ਅਤੇ ਇਸ ਸਬੰਧੀ ਰਣਨੀਤੀ ਦਾ ਖੁਲਾਸਾ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਲੁਧਿਆਣਾ ਵਿਖੇ ਹੋਈ ਮੀਟਿੰਗ ਦੌਰਾਨ ਜਥੇਬੰਦੀ ਦੇ ਪੰਜਾਬ ਪ੍ਰਧਾਨ ਹਰਿੰਦਰ....
ਪੰਜਾਬ 'ਚ ਇਕੱਲੇ ਹੀ ਲੜਾਂਗੇ ਲੋਕ ਸਭਾ ਚੋਣਾਂ : ਕੇਜਰੀਵਾਲ
ਖੰਨਾ, 10 ਫਰਵਰੀ : ਅਰਵਿੰਦ ਕੇਜਰੀਵਾਲ ਸ਼ਨੀਵਾਰ ਨੂੰ ਲੁਧਿਆਣਾ ਦੇ ਖੰਨਾ 'ਚ ਆਯੋਜਿਤ ਮਹਾਰੈਲੀ 'ਚ ਪਹੁੰਚੇ ਸਨ। ਇੱਥੇ ਉਨ੍ਹਾਂ ਨੇ ਘਰ-ਘਰ ਰਾਸ਼ਨ ਸਕੀਮ ਸ਼ੁਰੂ ਕੀਤੀ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਘਰ-ਘਰ ਜਾ ਕੇ ਲੋਕਾਂ ਨੂੰ ਰਾਸ਼ਨ ਵੰਡਿਆ। ਉਨ੍ਹਾਂ ਇਸ ਸਕੀਮ ਬਾਰੇ ਲੋਕਾਂ ਨੂੰ ਜਾਣਕਾਰੀ ਵੀ ਦਿੱਤੀ। 'ਆਪ' ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ 'ਆਪ' ਪੰਜਾਬ 'ਚ ਇਕੱਲਿਆਂ ਹੀ ਚੋਣਾਂ ਲੜੇਗੀ। ਲੋਕ ਸਭਾ ਚੋਣਾਂ 2 ਮਹੀਨੇ ਬਾਅਦ ਹਨ। ਪੰਜਾਬ....
‘ਘਰ-ਘਰ ਮੁਫ਼ਤ ਰਾਸ਼ਨ’ ਪਹੁੰਚਾਉਣ ਦੀ ਪਹਿਲਕਦਮੀ ਨਾਲ ਦੇਸ਼ ਵਿੱਚ ਚਾਨਣ ਮੁਨਾਰਾ ਬਣ ਕੇ ਉਭਰੇਗਾ ਪੰਜਾਬ : ਮਾਨ/ਕੇਜਰੀਵਾਲ
ਪਿਛਲੇ 75 ਸਾਲਾਂ ਵਿੱਚ ਸਿਰਫ਼ 15 ਫੀਸਦੀ ਲੋਕਾਂ ਤੱਕ ਹੀ ਪਹੁੰਚਦਾ ਰਿਹਾ ਰਾਸ਼ਨ-ਕੇਜਰੀਵਾਲ ਅਕਾਲੀਆਂ ਅਤੇ ਕਾਂਗਰਸ ਨੇ ਪੰਜਾਬ ਦੇ ਭਲੇ ਲਈ ਇਕ ਵੀ ਕੰਮ ਨਹੀਂ ਕੀਤਾ ‘ਘਰ-ਘਰ ਰਾਸ਼ਨ’ ਦੀ ਸ਼ੁਰੂਆਤ ਕਰਕੇ ਪੰਜਾਬ ਨੇ ਇਕ ਹੋਰ ਇਨਕਲਾਬੀ ਕਦਮ ਚੁੱਕਿਆ-ਭਗਵੰਤ ਸਿੰਘ ਮਾਨ ਛੇਤੀ ਹੀ ਦੇਸ਼ ਭਰ ਵਿੱਚ ਵਧੇ-ਫੁੱਲੇਗਾ ਵੇਰਕਾ ਦਾ ਕਾਰੋਬਾਰ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਦੇ ਪੰਜਾਬ ਵਿਰੋਧੀ ਸਟੈਂਡ ਦੀ ਸਖ਼ਤ ਅਲੋਚਨਾ ਫਰਵਰੀ ਮਹੀਨੇ ਦੇ ਅੰਤ ਤੱਕ ਪੰਜਾਬ ਤੇ ਚੰਡੀਗੜ੍ਹ ਦੇ ਲੋਕ ਸਭਾ ਦੇ ਉਮੀਦਵਾਰਾਂ ਦੇ ਨਾਮ ਐਲਾਨ....
ਕੈਬਨਿਟ ਮੰਤਰੀ ਅਰੋੜਾ ਨੇ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਸ਼ਰਧਾਲੂਆਂ ਦਾ 7ਵਾਂ ਜਥਾ ਰਵਾਨਾ ਕੀਤਾ
ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਦੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨਗੇ ਸ਼ਰਧਾਲੂ ਸੁਨਾਮ ਊਧਮ ਸਿੰਘ ਵਾਲਾ, 10 ਫਰਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪੰਜਾਬ ਵਾਸੀਆਂ ਨੂੰ ਇੱਕ ਵੱਡਾ ਤੋਹਫ਼ਾ ਦਿੰਦੇ ਹੋਏ ਕਰੀਬ ਤਿੰਨ ਮਹੀਨੇ ਪਹਿਲਾਂ ਆਰੰਭ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਲੋਕਾਂ ਲਈ ਵਰਦਾਨ ਸਾਬਿਤ ਹੋ ਰਹੀ ਹੈ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਸੁਨਾਮ ਤੋਂ ਸ਼ਰਧਾਲੂਆਂ ਦੇ 7ਵੇਂ ਜਥੇ ਨੂੰ ਬੱਸ ਰਾਹੀਂ....
ਕੈਬਨਿਟ ਮੰਤਰੀ ਅਮਨ ਅਰੋੜਾ ਨੇ 'ਆਪ ਦੀ ਸਰਕਾਰ ਆਪ ਦੇ ਦੁਆਰ' ਮੁਹਿੰਮ ਤਹਿਤ ਆਯੋਜਿਤ ਕੈਂਪ ਦਾ ਲਿਆ ਜਾਇਜ਼ਾ 
ਸੁਨਾਮ ਊਧਮ ਸਿੰਘ ਵਾਲਾ, 10 ਫਰਵਰੀ : ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪੰਜਾਬ ਸਰਕਾਰ ਵੱਲੋਂ ਲਗਵਾਏ ਜਾ ਰਹੇ ਵਿਸ਼ੇਸ਼ ਕੈਂਪਾਂ ਨੂੰ ਲੋਕਾਂ ਲਈ ਵਰਦਾਨ ਕਰਾਰ ਦਿੰਦਿਆਂ ਕਿਹਾ ਕਿ ਇਸ ਤੋਂ ਪਹਿਲਾਂ ਕਿਸੇ ਵੀ ਪਾਰਟੀ ਦੀ ਸਰਕਾਰ ਨੇ ਵਿਆਪਕ ਪੱਧਰ ਉਤੇ ਲੋਕਾਂ ਦੇ ਫਾਇਦਿਆਂ ਨੂੰ ਯਕੀਨੀ ਬਣਾਉਣ ਲਈ ਅਜਿਹੀ ਪਹਿਲਕਦਮੀ ਨਹੀਂ ਕੀਤੀ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸ਼ਹਿਰ ਦੇ ਵਾਰਡ ਨੰਬਰ 5 ਵਿਚ ਸਥਿਤ ਸ਼ਿਵ ਕੁਟੀ ਮੰਦਿਰ ਵਿਖੇ ਆਯੋਜਿਤ ਵਿਸ਼ੇਸ਼ ਕੈਂਪ ਦਾ ਜਾਇਜ਼ਾ ਲੈਂਦੇ ਹੋਏ ਕਿਹਾ ਕਿ ਇਹ....
ਪਟਿਆਲਾ ਤੋਂ ਸ਼ੰਭੂ ਟੋਲ ਪਲਾਜਾ ਰਾਹੀਂ ਅੰਬਾਲਾ ਜਾਣ ਵਾਲੀ ਟ੍ਰੈਫਿਕ ਲਈ 10 ਫਰਵਰੀ ਤੋਂ ਬਦਲਵਾਂ ਰੂਟ 
ਪਟਿਆਲਾ ਤੋਂ ਸ਼ੰਭੂ ਟੋਲ ਪਲਾਜਾ ਰਾਹੀਂ ਅੰਬਾਲਾ ਜਾਣ ਲਈ ਬਦਲਵੇਂ ਰਸਤੇ ਦੀ ਵਰਤੋਂ ਕੀਤੀ ਜਾਵੇ ਡਿਪਟੀ ਕਮਿਸ਼ਨਰ ਪਟਿਆਲਾ, 10 ਫਰਵਰੀ : ਪਟਿਆਲਾ ਦੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਨੇ ਦੱਸਿਆ ਹੈ ਕਿ ਸੰਯੁਕਤ ਕਿਸਾਨ ਮੋਰਚਾ (ਨਾਨ ਪੁਲਿਟੀਕਲ) ਪੰਜਾਬ ਵੱਲੋਂ ਮਿਤੀ 13 ਫਰਵਰੀ ਨੂੰ ਦਿੱਲੀ ਮਾਰਚ ਕਰਨ ਦੇ ਕੀਤੇ ਐਲਾਨ ਦੇ ਮੱਦੇਨਜਰ ਹਰਿਆਣਾ ਪੁਲਿਸ ਨੇ ਪਟਿਆਲਾ ਤੋਂ ਸ਼ੰਭੂ ਟੋਲ ਪਲਾਜਾ ਰਾਹੀਂ ਅੰਬਾਲਾ ਜਾਣ ਵਾਲੀ ਟ੍ਰੈਫਿਕ ਨੂੰ ਮਿਤੀ 10 ਫਰਵਰੀ ਦੀ ਸਵੇਰ ਤੋਂ ਬਦਲਵੇਂ ਰਸਤੇ ਤੋਂ ਆਉਣ ਲਈ ਕਿਹਾ....
ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਵਿੱਚ ‘ਘਰ-ਘਰ ਮੁਫ਼ਤ ਰਾਸ਼ਨ ਸਕੀਮ’ ਦਾ ਆਗਾਜ਼ 
ਪਹਿਲੇ ਪੜਾਅ ਵਿੱਚ 25 ਲੱਖ ਲਾਭਪਾਤਰੀਆਂ ਨੂੰ ਹੋਵੇਗਾ ਫਾਇਦਾ* ਪਿੰਡ ਸਲਾਣਾ ਦੁੱਲਾ ਸਿੰਘ ਵਿਖੇ ਯੋਗ ਲਾਭਪਾਤਰੀਆਂ ਨੂੰ ਸੌਂਪੀਆਂ ਰਾਸ਼ਨ ਕਿੱਟਾਂ* ਰਾਸ਼ਨ ਵੰਡਣ ਵਾਲੇ ਵਿਸ਼ੇਸ਼ ਵਾਹਨਾਂ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ ਫਤਹਿਗੜ੍ਹ ਸਾਹਿਬ, 10 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਪਿੰਡ ਸਲਾਣਾ ਦੁੱਲਾ ਸਿੰਘ ਦੀ ਦਵਿੰਦਰ ਕੌਰ ਨੂੰ ਰਾਸ਼ਨ ਦੀ ਕਿੱਟ ਸੌਂਪ ਕੇ ਸੂਬੇ ਵਿੱਚ ‘ਘਰ-ਘਰ ਮੁਫ਼ਤ ਰਾਸ਼ਨ’ ਪਹੁੰਚਾਉਣ ਦੇ ਨਵੇਂ....
ਜ਼ਿਲ੍ਹੇ ਨਾਲ ਸਬੰਧਤ ਐਨ.ਆਰ.ਆਈਜ਼ ਦੀਆਂ ਮੁਸ਼ਕਿਲਾਂ ਦੇ ਹੱਲ ਲਈ 16 ਫਰਵਰੀ ਨੂੰ ਸੰਗਰੂਰ ਵਿਖੇ ਕਰਵਾਈ ਜਾਵੇਗੀ ਐਨ.ਆਰ.ਆਈ. ਮਿਲਣੀ : ਜਤਿੰਦਰ ਜੋਰਵਾਲ 
ਡਿਪਟੀ ਕਮਿਸ਼ਨਰ ਵੱਲੋਂ ਸਮੂਹ ਮਾਲ ਅਧਿਕਾਰੀਆਂ ਨੂੰ ਐਨ.ਆਰ.ਆਈ. ਮਿਲਣੀ ਬਾਰੇ ਵੱਧ ਤੋਂ ਵੱਧ ਪ੍ਰਚਾਰ ਕਰਵਾਉਣ ਦੇ ਹੁਕਮ ਬਰਨਾਲਾ, 10 ਫਰਵਰੀ : ਪੰਜਾਬ ਸਰਕਾਰ ਵੱਲੋਂ ਐਨ.ਆਰ.ਆਈਜ਼ ਦੀਆਂ ਸਮੱਸਿਆਵਾਂ ਦੇ ਹੱਲ ਲਈ ਕਰਵਾਈ ਜਾ ਰਹੀ ਐਨ.ਆਰ.ਆਈ. ਮਿਲਣੀ ਪ੍ਰੋਗਰਾਮ ਤਹਿਤ ਜ਼ਿਲ੍ਹਾ ਬਰਨਾਲਾ ਦੇ ਪ੍ਰਵਾਸੀ ਭਾਰਤੀਆਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ 16 ਫਰਵਰੀ ਨੂੰ ਸੰਗਰੂਰ ਵਿਖੇ ਐਨ.ਆਰ.ਆਈ. ਮਿਲਣੀ ਕਰਵਾਈ ਜਾ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਇਸ ਐਨ.ਆਰ....
ਆਪ ਦੀ ਸਰਕਾਰ, ਆਪ ਦੇ ਦਵਾਰ : ਬਿਨੈਕਾਰ ਨੂੰ ਕੈਂਪ ‘ਚ ਮੌਕੇ ਉੱਤੇ ਹੀ ਦਿੱਤਾ ਗਿਆ ਜਨਮ ਸਰਟੀਫਿਕੇਟ
ਮੰਤਰੀ ਮੀਤ ਹੇਅਰ ਨੇ ਪਿੰਡ ਅਮਲਾ ਸਿੰਘ ਵਾਲਾ ਵਿਖੇ ਕੈਂਪ ਦਾ ਕੀਤਾ ਦੌਰਾ, ਲੋਕਾਂ ਨਾਲ ਕੀਤੀ ਗੱਲਬਾਤ ਬਰਨਾਲਾ, 10 ਫਰਵਰੀ : ਪੰਜਾਬ ਸਰਕਾਰ ਦੇ ਉਪਰਾਲੇ ਆਪ ਦੀ ਸਰਕਾਰ ਆਪ ਦੇ ਦਵਾਰ ਤਹਿਤ ਜ਼ਿਲ੍ਹਾ ਬਰਨਾਲਾ ਦੀਆਂ ਤਿੰਨੋਂ ਸਬ ਡਵੀਜ਼ਨਾਂ ‘ਚ ਕੈਂਪ ਲਗਾਏ ਜਾ ਰਹੇ ਹਨ ਜਿਨ੍ਹਾਂ ‘ਚ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਮੌਕੇ ਉੱਤੇ ਹੀ ਕੀਤਾ ਜਾਂਦਾ ਹੈ। ਇਸ ਤਹਿਤ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਪਿੰਡ ਅਮਲਾ ਸਿੰਘ ਵਾਲਾ ਵਿਖੇ ਲਗਾਏ ਗਏ ਕੈਂਪ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਲੋਕਾਂ....
ਸਪੀਕਰ ਸੰਧਵਾ  ਨੇ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਯਾਤਰੀ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ
ਕੋਟਕਪੂਰਾ 10 ਫ਼ਰਵਰੀ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ, ਵੱਲੋਂ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਤਲਵੰਡੀ ਸਾਬੋ ਅਤੇ ਆਨੰਦਪੁਰ ਸਾਹਿਬ ਜੀ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਦੀ ਬੱਸ ਨੂੰ ਕੋਟਕਪੂਰਾ ਤੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ, ਜਿਸ ਨੇ ਸਰਵਣ ਪੁੱਤ ਬਣਕੇ ਲੋਕਾਂ ਨੂੰ ਵੱਖ....
ਸਪੀਕਰ ਸੰਧਵਾ ਨੇ ਸ਼ਹਿਰ ਦੀ ਸਫਾਈ ਦੀ ਵਰਤੋਂ ਲਈ 16 ਟਾਟਾ ਏਸ ਗੱਡੀਆਂ ਕੀਤੀਆਂ ਰਵਾਨਾ
ਕੋਟਕਪੂਰਾ 10 ਫ਼ਰਵਰੀ : ਪੰਜਾਬ ਵਿਧਾਨ ਸਭਾ ਸਪੀਕਰ ਸ.ਕੁਲਤਾਰ ਸਿੰਘ ਸੰਧਵਾ ਨੇ ਕੋਟਕਪੂਰਾ ਸ਼ਹਿਰ ਵਾਸੀਆਂ ਦੀ ਮੰਗ ਅਨੁਸਾਰ ਸ਼ਹਿਰ ਦੇ ਮੇਨ ਰੋਡ ਤੇ ਲਗਾਏ ਜਾ ਰਹੇ ਕੂੜੇ ਦੇ ਢੇਰ, ਡੰਪ, ਕੁਝ ਮੁਹੱਲਿਆਂ ਵਿੱਚ ਗਲੀਆਂ ਨਾਲੀਆਂ ਅਤੇ ਹੋਰ ਅਨੇਕਾਂ ਥਾਵਾਂ ਦੀ ਸਫਾਈ ਕਰਵਾਉਣ ਦੇ ਮੰਤਵ ਨਾਲ ਦਫਤਰ ਨਗਰ ਕੌਂਸਲ, ਕੋਟਕਪੂਰਾ ਵਿਖੇ ਸਫਾਈ ਲਈ ਵਰਤੀਆਂ ਜਾਣ ਵਾਲੀਆਂ 16 ਟਾਟਾ ਏਸ ਗੱਡੀਆਂ ਰਵਾਨਾ ਕੀਤੀਆਂ। ਇਸ ਮੌਕੇ ਉਨ੍ਹਾਂ ਕਿਹਾ ਕਿ 1 ਕਰੋੜ 20 ਲੱਖ ਦੀ ਲਾਗਤ ਦੇ ਨਾਲ 30 ਗੱਡੀਆਂ ਦਾ ਪ੍ਰਬੰਧ ਕੀਤਾ ਗਿਆ ਹੈ....