ਮਾਲਵਾ

ਡੀ.ਸੀ ਨੇ ਮਾਲ ਅਧਿਕਾਰੀਆਂ ਨੂੰ ਰਿਕਵਰੀ ਵਿੱਚ ਤੇਜ਼ੀ ਲਿਆਉਣ ਅਤੇ ਬਕਾਇਆ ਇੰਤਕਾਲਾਂ ਨੂੰ ਹੱਲ ਕਰਨ ਦੇ ਆਦੇਸ਼ ਦਿੱਤੇ
ਲੁਧਿਆਣਾ, 24 ਅਕਤੂਬਰ 2024 : ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਵੀਰਵਾਰ ਨੂੰ ਮਾਲ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਡਿਫਾਲਟਰਾਂ ਤੋਂ ਵਸੂਲੀ ਪ੍ਰਕਿਰਿਆ ਨੂੰ ਤੇਜ਼ ਕਰਨ ਅਤੇ ਬਕਾਇਆ ਇੰਤਕਾਲਾਂ ਨੂੰ ਹੱਲ ਕਰਨ ਦੇ ਆਦੇਸ਼ ਦਿੱਤੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਸ ਖੇਤਰ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਜਾਂ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਸ੍ਰੀ ਜਤਿੰਦਰ ਜੋਰਵਾਲ ਨੇ ਨੋਡਲ ਅਫਸਰਾਂ ਤੋਂ ਬਕਾਇਆ ਇੰਤਕਾਲਾਂ ਦੀ ਸਥਿਤੀ ਬਾਰੇ ਵਿਸਥਾਰਤ ਰਿਪੋਰਟ ਵੀ ਮੰਗੀ, ਜਿਸ ਵਿੱਚ....
ਡਵੀਜ਼ਨਲ ਕਮਿਸ਼ਨਰ ਡੀ.ਐਸ ਮਾਂਗਟ ਤੇ ਡੀਆਈਜੀ ਪਟਿਆਲਾ ਰੇਂਜ ਮਨਦੀਪ ਸਿੰਘ ਸਿੱਧੂ ਨੇ ਨਾਭਾ ਅਨਾਜ ਮੰਡੀ ਦਾ ਕੀਤਾ ਦੌਰਾ
ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ’ਚ ਲਿਫ਼ਟਿੰਗ ਤੇਜ਼ੀ ਨਾਲ ਜਾਰੀ : ਡਵੀਜ਼ਨਲ ਕਮਿਸ਼ਨਰ ਨਾਭਾ, 24 ਅਕਤੂਬਰ 2024 : ਡਵੀਜ਼ਨਲ ਕਮਿਸ਼ਨਰ ਦਲਜੀਤ ਸਿੰਘ ਮਾਂਗਟ ਤੇ ਪਟਿਆਲਾ ਰੇਂਜ ਦੇ ਡੀਆਈਜੀ ਮਨਦੀਪ ਸਿੰਘ ਸਿੱਧੂ ਨੇ ਅੱਜ ਨਾਭਾ ਅਨਾਜ ਮੰਡੀ ਦਾ ਦੌਰਾ ਕਰਕੇ ਝੋਨੇ ਦੀ ਚੱਲ ਰਹੀ ਖ਼ਰੀਦ ਅਤੇ ਲਿਫ਼ਟਿੰਗ ਦਾ ਜਾਇਜ਼ਾ ਲਿਆ। ਇਸ ਮੌਕੇ ਡਵੀਜ਼ਨਲ ਕਮਿਸ਼ਨਰ ਨੇ ਕਿਹਾ ਕਿ ਮੰਡੀਆਂ ਵਿੱਚ ਲਿਫ਼ਟਿੰਗ ਤੇਜ਼ੀ ਨਾਲ ਹੋ ਰਹੀ ਹੈ ਤੇ ਅੱਜ ਨਾਭਾ ਅਨਾਜ ਮੰਡੀ ’ਚੋਂ ਵੀ ਕਾਫ਼ੀ ਲਿਫ਼ਟਿੰਗ ਕੀਤੀ ਗਈ ਹੈ। ਦਲਜੀਤ ਸਿੰਘ....
ਸਬਸਿਡੀ ਤੇ ਖੇਤੀ ਮਸ਼ੀਨਰੀ ਲੈਣ ਵਾਲੇ ਕਿਸਾਨ ਕਿਰਾਏ ਤੇ ਛੋਟੇ ਕਿਸਾਨਾਂ ਦੀ ਪਰਾਲੀ ਦਾ ਪ੍ਰਬੰਧਨ ਵਿਚ ਮਦਦ ਕਰਨ  : ਵਧੀਕ ਡਿਪਟੀ ਕਮਿਸ਼ਨਰ
ਜ਼ਮੀਨ ਦੀ ਸਿਹਤ ਸੁਧਾਰ ਲਈ ਝੋਨੇ ਦੀ ਪਰਾਲੀ ਨੂੰ ਖੇਤ ਵਿਚ ਹੀ ਸੰਭਾਲਣ ਦੀ ਅਪੀਲ ਫਰੀਦਕੋਟ : 24 ਅਕਤੂਬਰ 2024 : ਜ਼ਿਲਾ ਫਰੀਦਕੋਟ ਵਿੱਚ ਝੋਨੇ ਦੀ ਪਰਾਲੀ ਨੂੰ ਜ਼ੀਰੋ ਪੱਧਰ ਤੇ ਲਿਆਉਣ ਦੇ ਟੀਚੇ ਦੀ ਪੂਰਤੀ ਲਈ ਜ਼ਿਲਾ ਪ੍ਰਸ਼ਾਸ਼ਨ ਵੱਲੋਂ ਕੀਤੇ ਜਾ ਰਹੇ ਲਗਾਤਾਰ ਉਪਰਾਲਿਆਂ ਤਹਿਤ ਫਰੀਦਕੋਟ ਜਿਲ੍ਹੇ ਦੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਓਜਸਵੀ ਆਈ ਏ ਐਸ ਵੱਲੋਂ ਬਲਾਕ ਕੋਟਕਪੂਰਾ ਦੇ ਵੱਖ ਵੱਖ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਖੇਤਾਂ ਵਿਚ ਸੰਭਾਲਣ ਲਈ ਪ੍ਰੇਰਿਤ ਕੀਤਾ ਅਤੇ....
ਫ਼ਰੀਦਕੋਟ ਜ਼ਿਲ੍ਹੇ ਵਿੱਚ ਸਵੱਛਤਾ ਦੀ ਲਹਿਰ ਤਹਿਤ ਸਫ਼ਾਈ ਪੰਦਰਵਾੜੇ ਦੀ ਸ਼ੁਰੂਆਤ
ਡਿਪਟੀ ਕਮਿਸ਼ਨਰ, ਵਧੀਕ ਡਿਪਟੀ ਕਮਿਸ਼ਨਰ ਨੇ ਸਫ਼ਾਈ ਮੁਹਿੰਮ ਦੀ ਕੀਤੀ ਅਗਵਾਈ ਸਫ਼ਾਈ ਮੁਹਿੰਮ ਨੂੰ ਰੋਜਾਨਾ ਜ਼ਿੰਦਗੀ ਦਾ ਹਿੱਸਾ ਬਣਾਓ- ਵਿਨੀਤ ਕੁਮਾਰ ਸਫ਼ਾਈ ਪੰਦਰਵਾੜੇ ਨੂੰ ਲੋਕ ਲਹਿਰ ਬਣਾਇਆ ਜਾਵੇਗਾ ਫ਼ਰੀਦਕੋਟ 24 ਅਕਤੂਬਰ, 2024 : ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹਿਰ ਵਾਸੀਆਂ ਨੂੰ ਸਾਫ ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸੇ ਦਿਸ਼ਾ ਵਿੱਚ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ 24 ਅਕਤੂਬਰ ਤੋਂ 7 ਨਵੰਬਰ ਤੱਕ....
ਜ਼ਿਲ੍ਹੇ ਵਿੱਚ 101 ਸ਼ੈਲਰਾਂ ਨੂੰ ਝੋਨੇ ਦੀ ਅਲਾਟਮੈਂਟ- ਵਿਨੀਤ ਕੁਮਾਰ
ਅਧਿਕਾਰੀਆਂ ਨੂੰ ਮੰਡੀਆਂ ਵਿੱਚੋਂ ਝੋਨੇ ਦੀ ਖਰੀਦ, ਲਿਫਟਿੰਗ ਵਿੱਚ ਹੋਰ ਤੇਜ਼ੀ ਲਿਆਉਣ ਦੇ ਆਦੇਸ਼ ਖਰੀਦੇ ਗਏ ਝੋਨੇ ਦੀ ਹੁਣ ਤੱਕ 90 ਪ੍ਰਤੀਸ਼ਤ ਤੋਂ ਵੱਧ ਦੀ ਹੋਈ ਅਦਾਇਗੀ ਫ਼ਰੀਦਕੋਟ 24 ਅਕਤੂਬਰ,2024 : ਜ਼ਿਲ੍ਹਾ ਪ੍ਰਸ਼ਾਸਨ ਫ਼ਰੀਦਕੋਟ ਵੱਲੋਂ ਜ਼ਿਲ੍ਹੇ ਦੇ ਖਰੀਦ ਕੇਂਦਰਾਂ ਵਿੱਚੋਂ ਲਿਫਟਿੰਗ, ਖਰੀਦ, ਅਦਾਇਗੀ ਆਦਿ ਦੇ ਕੰਮ ਵਿੱਚ ਹੋਰ ਤੇਜ਼ੀ ਲਿਆਉਣ ਲਈ ਜੰਗੀ ਪੱਧਰ ਤੇ ਉਪਰਾਲੇ ਕੀਤੇ ਜਾ ਰਹੇ ਹਨ। ਇਹਨਾਂ ਉਪਰਾਲਿਆਂ ਤਹਿਤ ਬੀਤੇ ਕੱਲ੍ਹ ਤੇ ਅੱਜ 15 ਮੀਟਰਿਕ ਟਨ ਝੋਨਾ ਮੰਡੀਆਂ ਵਿੱਚੋਂ ਲਿਫਟਿੰਗ ਹੋ....
ਪਿੰਡਾਂ ਦੀਆਂ ਜਨਤਕ ਥਾਵਾਂ 'ਤੇ ਮਸ਼ੀਨਰੀ ਦੀਆਂ ਸੂਚੀਆਂ ਚਸਪਾਂ ਕਰਨ ਦਾ ਅਮਲ ਸ਼ੁਰੂ
ਬਰਨਾਲਾ, 24 ਅਕਤੂਬਰ 2024 : ਮਾਣਯੋਗ ਸੁਪਰੀਮ ਕੋਰਟ ਦੇ ਹੁਕਮਾਂ ਦੀ ਰੌਸ਼ਨੀ ਵਿੱਚ ਜ਼ਿਲ੍ਹਾ ਬਰਨਾਲਾ ਵਿੱਚ ਚੱਲ ਰਹੀ ਪਰਾਲੀ ਪ੍ਰਬੰਧਨ ਮੁਹਿੰਮ ਤਹਿਤ ਟੀਮਾਂ ਵਲੋਂ ਹਰ ਪਿੰਡ ਵਿੱਚ ਅਤੇ ਹਰ ਕਿਸਾਨ ਪਰਿਵਾਰ ਤੱਕ ਪਹੁੰਚ ਕਰਨ ਲਈ ਡੋਰ ਟੂ ਡੋਰ ਮੁਹਿੰਮ ਚਲਾਈ ਜਾ ਰਹੀ ਹੈ। ਇਹ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਵਲੋਂ ਹਰ ਪਿੰਡ ਵਿੱਚ ਜਿੱਥੇ ਕੰਟਰੋਲ ਰੂਮ ਬਣਾਇਆ ਗਿਆ ਹੈ, ਓਥੇ ਹੀ ਮਸ਼ੀਨਰੀ ਦੀਆਂ ਸੂਚੀਆਂ ਜਨਤਕ ਥਾਵਾਂ 'ਤੇ....
ਪਰਾਲੀ ਸਾੜਨ ਦੀ ਬਜਾਏ ਮਸ਼ੀਨਰੀ ਨਾਲ ਕਣਕ ਬੀਜਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਤੇ ਝਾੜ 'ਚ ਹੁੰਦਾ ਹੈ ਵਾਧਾ: ਡਾ. ਜਗਦੀਸ਼ ਸਿੰਘ
ਮੁੱਖ ਖੇਤੀਬਾੜੀ ਅਫ਼ਸਰ ਨੇ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਬਾਰੇ ਦੱਸੇ ਨੁਕਤੇ ਬਰਨਾਲਾ, 24 ਅਕਤੂਬਰ 2024 : ਮੁੱਖ ਖੇਤੀਬਾੜੀ ਅਫ਼ਸਰ ਬਰਨਾਲਾ ਡਾ. ਜਗਦੀਸ਼ ਸਿੰਘ ਨੇ ਕਿਹਾ ਕਿ ਜ਼ਿਲ੍ਹਾ ਬਰਨਾਲਾ ਵਿੱਚ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਦੀ ਅਗਵਾਈ ਹੇਠ ਪਰਾਲੀ ਪ੍ਰਬੰਧਨ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਤਹਿਤ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਨੁਕਸਾਨਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਕਣਕ ਦੀ ਬਿਜਾਈ ਕਰਨ ਲਈ ਝੋਨੇ ਦੀ ਪਰਾਲੀ ਨੂੰ ਅੱਗ ਲਾ ਦਿੰਦੇ ਹਨ। ਅੱਗ....
ਡਿਪਟੀ ਕਮਿਸ਼ਨਰ ਵੱਲੋਂ 2 ਉਦਯੋਗਿਕ ਇਕਾਈਆਂ ਨੂੰ ਸਰਟੀਫਿਕੇਟ ਆਫ ਇੰਨ ਪ੍ਰਿੰਸੀਪਲ ਅਪਰੂਵਲ ਜਾਰੀ
ਉਦਯੋਗਪਤੀਆਂ ਅਤੇ ਨਿਵੇਸ਼ਕਾਂ ਨੂੰ ਪੰਜਾਬ ਵਿਚ ਵੱਧ ਤੋਂ ਵੱਧ ਨਿਵੇਸ਼ ਨੂੰ ਪ੍ਰੋਤਸਾਹਿਤ ਕੀਤਾ ਜਾ ਰਿਹਾ : ਡਿਪਟੀ ਕਮਿਸ਼ਨਰ ਮੋਗਾ, 24 ਅਕਤੂਬਰ 2024 : ਜਿ਼ਲ੍ਹਾ ਮੋਗਾ ਵਿੱਚ ਉਦਯੋਗਾਂ ਦੇ ਪਸਾਰ ਅਤੇ ਪ੍ਰਸਾਰ ਨੂੰ ਮੁੱਖ ਰੱਖਦੇ ਹੋਏ ਡਿਪਟੀ ਕਮਿਸ਼ਨਰ ਮੋਗਾ ਸ੍ਰੀ ਵਿਸ਼ੇਸ਼ ਸਾਰੰਗਲ (ਆਈ.ਏ.ਐਸ) ਨੇ ਅੱਜ ਰਾਈਟ ਟੂ ਬਿਜਨਸ ਐਕਟ 2020 ਤਹਿਤ ਆਈਆਂ ਅਰਜੀਆਂ ਦੇ ਨਿਪਟਾਰੇ ਲਈ ਕਮੇਟੀ ਦੀ ਮੀਟਿੰਗ ਬੁਲਾਈ, ਜਿਸ ਵਿੱਚ 2 ਉਦਯੋਗਿਕ ਇਕਾਈਆਂ ਨੂੰ ਵਿਚਾਰਨ ਉਪਰੰਤ ਪ੍ਰਵਾਨਗੀ ਦੇ ਦਿੱਤੀ ਗਈ ਹੈ।ਇਸ ਮੌਕੇ ਉਹਨਾਂ....
ਪਰਾਲੀ ਪ੍ਰਬੰਧਨ ਵਿੱਚ ਪਿੰਡ ਪੱਧਰੀ ਟੀਮਾਂ ਦੀ ਅਹਿਮ ਭੂਮਿਕਾ : ਏ ਡੀ ਸੀ ਸਤਵੰਤ ਸਿੰਘ
ਅਧਿਕਾਰੀਆਂ ਵਲੋਂ ਪਿੰਡਾਂ ਵਿਚ ਜਾਗਰੂਕਤਾ ਮੀਟਿੰਗਾਂ ਬਰਨਾਲਾ, 23 ਅਕਤੂਬਰ 2024 : ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਦੇ ਦਿਸ਼ਾ - ਨਿਰਦੇਸ਼ਾਂ ਤਹਿਤ ਪਰਾਲੀ ਪ੍ਰਬੰਧਨ ਮੁਹਿੰਮ ਅਧੀਨ ਜ਼ਿਲ੍ਹੇ ਦੇ ਪਿੰਡਾਂ ਵਿਚ ਪਿੰਡ ਪੱਧਰੀ ਕਮੇਟੀਆਂ ਸਥਾਪਿਤ ਕੀਤੀ ਗਈਆਂ ਹਨ, ਜਿਨ੍ਹਾਂ ਦੀ ਮੁਹਿੰਮ ਵਿਚ ਅਹਿਮ ਭੂਮਿਕਾ ਹੈ। ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ. ਸਤਵੰਤ ਸਿੰਘ ਨੇ ਅੱਜ ਮਾਨਾ ਪਿੰਡੀ ਵਿੱਚ ਪਿੰਡ ਪੱਧਰੀ ਕਮੇਟੀਆਂ ਦੇ ਮੈਂਬਰਾਂ, ਮੋਹਤਬਰਾਂ ਅਤੇ ਕਿਸਾਨਾਂ ਨਾਲ ਮੀਟਿੰਗ ਕਰਦਿਆਂ ਕੀਤਾ....
ਝੋਨੇ ਦੀ ਪਰਾਲੀ ਦਾ ਧੂੰਆਂ ਬੱਚਿਆਂ,ਬਜ਼ੁਰਗਾਂ ਅਤੇ ਗਰਭਵਤੀ ਔਰਤਾਂ ਦੀ ਸਿਹਤ ਤੇ ਮਾੜ੍ਹਾ  ਪ੍ਰਭਾਵ ਪਾਉਂਦਾ ਹੈ: ਮੁੱਖ ਖੇਤੀਬਾੜੀ ਅਫਸਰ 
ਝੋਨੇ ਦੀ ਪਰਾਲੀ ਨੂੰ ਅੱਗ ਲਗਾ ਕੇ ਸਾੜਣ ਨਾਲ ਹੋਣ ਵਾਲੇ ਬੁਰੇ ਪ੍ਰਭਾਵਾਂ ਬਾਰੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਖੀ ਕਲਾਂ ਦੇ ਬੱਚਿਆਂ ਨੂੰ ਕੀਤਾ ਜਾਗਰੂਕ ਫ਼ਰੀਦਕੋਟ, 23 ਅਕਤੂਬਰ 2024 : ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਫ਼ਸਲਾਂ ਦੀ ਰਹਿੰਦ ਖੂੰਹਦ ਦੇ ਪ੍ਰਬੰਧਨ (ਆਈ.ਈ.ਸੀ) ਕੰਪੋਨੈਂਟ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪੱਖੀ ਕਲਾਂ ਦੇ ਬੱਚਿਆਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਕੇ ਸਾੜਣ ਨਾਲ ਹੋਣ ਵਾਲੇ ਬੁਰੇ....
ਪੰਜਾਬ ਪੁਲਿਸ ਨਸ਼ਿਆਂ ਅਤੇ ਅਪਰਾਧਾਂ ਨੂੰ ਜੜ੍ਹੋਂ ਪੁੱਟਣ ਲਈ ਪੂਰੀ ਤਰ੍ਹਾਂ ਤਿਆਰ ਹੈ : ਡੀਜੀਪੀ ਗੌਰਵ ਯਾਦਵ
ਲੁਧਿਆਣਾ, 23 ਅਕਤੂਬਰ, 2024 : ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਅੱਜ ਲੁਧਿਆਣਾ ਵਿਖੇ ਸਨਅਤਕਾਰਾਂ ਨਾਲ ਮੀਟਿੰਗ ਕੀਤੀ ਉਨ੍ਹਾਂ ਤੋਂ ਫੀਡਬੈਕ ਲਿਆ ਅਤੇ ਆਉਣ ਵਾਲੇ ਸਮੇਂ 'ਚ ਅਪਰਾਧ ਤੇ ਕਾਬੂ ਕਰਨ ਸਬੰਧੀ ਵੀ ਗੱਲਬਾਤ ਕੀਤੀ ਗਈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੁਲਿਸ ਮਹਿਕਮੇ ਵਿਚ ਬਹੁਤ ਛੇਤੀ 10 ਹਜ਼ਾਰ ਨਵੀਂ ਭਰਤੀ ਹੋਣ ਜਾ ਰਹੀ ਹੈ। ਇੱਕ ਸਵਾਲ ਦੇ ਜਵਾਬ ਵਿੱਚ ਡੀਜੀਪੀ ਨੇ ਦੱਸਿਆ ਕਿ ਅੱਜ 14 ਨਵੀਆਂ ਪੀਸੀਆਰ ਗੱਡੀਆਂ ਲੁਧਿਆਣਾ ਲਈ ਰਵਾਨਾ ਕੀਤੀਆਂ ਗਈਆਂ ਹਨ ਅਤੇ ਆਉਣ ਵਾਲੇ ਸਮੇਂ ਵਿੱਚ....
ਕਿਸਾਨ ਮੋਰਚੇ ਵੱਲੋਂ 25 ਅਕਤੂਬਰ ਨੂੰ ਪੰਜਾਬ ਭਰ 'ਚ ਪ੍ਰਮੁੱਖ ਸੜਕੀ ਮਾਰਗਾਂ ਤੇ ਚੱਕਾ ਜਾਮ ਕਰਨ ਦਾ ਐਲਾਨ 
29 ਅਕਤੂਬਰ ਨੂੰ 11 ਵਜੇ ਤੋਂ ਤਿੰਨ ਵਜੇ ਤੱਕ ਸਾਰੇ ਡੀਸੀ ਦਫਤਰਾਂ ਦੇ ਕੀਤੇ ਜਾਣਗੇ ਘਿਰਾਓ : ਐੱਸਕੇਐੱਮ ਖ੍ਰੀਦ ਪ੍ਰਬੰਧ ਕਰਨ ਵਿੱਚ ਫੇਲ ਸਾਬਤ ਹੋਈ ਪੰਜਾਬ ਸਰਕਾਰ-ਮੰਡੀਆਂ ਵਿੱਚ ਆਪ ਸਰਕਾਰ ਦੇ ਮੰਤਰੀਆਂ, ਵਿਧਾਇਕਾਂ ਅਤੇ ਅਧਿਕਾਰੀਆਂ ਦੇ ਕਾਲੇ ਝੰਡਿਆਂ ਨਾਲ ਕੀਤੇ ਜਾਣਗੇ ਘਿਰਾਓ ਲਿਫਟਿੰਗ ਨਾ ਹੋਣ ਲਈ ਕੇਂਦਰ ਸਰਕਾਰ ਜ਼ਿੰਮੇਵਾਰ- ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਵੀ ਸੂਬੇ ਭਰ 'ਚ ਵਿਖਾਏ ਜਾਣਗੇ ਕਾਲੇ ਝੰਡੇ ਪੰਜਾਬ ਵਿੱਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਦੀ ਸੱਮਸਿਆ ਬਰਕਰਾਰ ਲੁਧਿਆਣਾ, 23....
ਜਗਰਾਉਂ ਪੁਲਿਸ ਨੇ 81 ਬੋਰੀਆਂ ਪੋਸਤ ਚੂਰੇ ਦੀਆਂ ਸਮੇਤ ਪਿਤਾ ਪੁੱਤਰ ਨੂੰ ਕੀਤਾ ਗ੍ਰਿਫਤਾਰ   
ਜਗਰਾਉਂ, 23 ਅਕਤੂਬਰ 2024 : ਨਸ਼ਾ ਵਿਰੋਧੀ ਚਲਾਈ ਗਈ ਮੁਹਿੰਮ ਅਧੀਨ ਅੱਜ ਥਾਣਾ ਸਦਰ ਪੁਲਿਸ ਵੱਲੋਂ ਇੱਕ ਵੱਡੀ ਸਫਲਤਾ ਪ੍ਰਾਪਤ ਕੀਤੇ ਜਾਣ ਇਸ ਸਬੰਧੀ ਕੀਤੀ ਗਈ ਪ੍ਰੈਸ ਕਾਨਫਰੰਸ ਵਿੱਚ ਲੁਧਿਆਣਾ ਦਿਹਾਤੀ ਦੇ ਐਸਐਸਪੀ ਨਵਦੀਪ ਸਿੰਘ ਬੈਂਸ ਨੇ ਦੱਸਿਆ ਕਿ ਥਾਣਾ ਸਦਰ ਜਗਰਾਉਂ ਦੇ ਸਬ ਇੰਸਪੈਕਟਰ ਸੁਰਜੀਤ ਸਿੰਘ, ਏਐਸਆਈ ਸੁਰਜੀਤ ਸਿੰਘ ਅਤੇ ਏਐਸਆਈ ਸੁਖਦੇਵ ਸਿੰਘ ਸਿਪਾਹੀ ਸਵਰਨਜੀਤ ਕੌਰ ਅਤੇ ਸਿਪਾਹੀ ਜਸਵਿੰਦਰ ਕੌਰ ਤੋਂ ਇਲਾਵਾ ਹੋਮ ਗਾਰਡ ਦੀ ਗੁਰਮੇਲ ਕੌਰ ਦੇ ਨਾਲ ਸਟਬਲ ਬਰਨਿੰਗ ਦੀਆਂ ਘਟਨਾਵਾਂ ਦੀ....
ਡੀ.ਸੀ ਵੱਲੋਂ ਅਧਿਕਾਰੀਆਂ ਨੂੰ ਝੋਨੇ ਦੀ ਨਿਰਵਿਘਨ ਖਰੀਦ ਤੇ ਤੁਰੰਤ ਲਿਫਟਿੰਗ ਕਰਵਾਉਣ ਨੂੰ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼
ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਸਖ਼ਤ ਹਦਾਇਤ, ਐਮ ਐਸ ਪੀ ਤੋਂ ਹੇਠਾਂ ਝੋਨਾ ਨਾ ਖਰੀਦਣ ਦਿੱਤਾ ਜਾਵੇ ਡਿਪਟੀ ਕਮਿਸ਼ਨਰ ਵੱਲੋਂ ਝੋਨੇ ਦੀ ਖਰੀਦ ਪ੍ਰਕਿਰਿਆ ਦੀ ਸਮੀਖਿਆ ਲੁਧਿਆਣਾ, 23 ਅਕਤੂਬਰ 2024 : ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਬੁੱਧਵਾਰ ਨੂੰ ਆਪਣੇ ਦਫਤਰ ਵਿੱਚ ਝੋਨੇ ਦੀ ਖਰੀਦ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਝੋਨੇ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਕਰਕੇ ਤੁਰੰਤ ਲਿਫਟਿੰਗ ਕਰਵਾਉਣ ਨੂੰ ਯਕੀਨੀ ਬਣਾਇਆ ਜਾਵੇ ਅਤੇ ਬਿਨਾਂ ਕਿਸੇ ਦੇਰੀ ਦੇ....
ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ ਤਹਿਤ ਲੁਧਿਆਣਾ ਪ੍ਰਸ਼ਾਸਨ ਵੱਲੋਂ ਵਿਆਪਕ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ - ਡੀ.ਸੀ ਜਤਿੰਦਰ ਜੋਰਵਾਲ
ਕਿਹਾ! ਜ਼ਿਲ੍ਹੇ 'ਚ ਇਸ ਮਿਸ਼ਨ ਨੂੰ ਸਫ਼ਲ ਬਣਾਉਣ ਲਈ ਲੜੀਵਾਰ ਗਤੀਵਿਧੀਆਂ ਕਰਵਾਈਆਂ ਜਾਣਗੀਆਂ ਲੁਧਿਆਣਾ, 23 ਅਕਤੂਬਰ 2024 : ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਵੱਲੋਂ ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ ਤਹਿਤ ਵੱਖ-ਵੱਖ ਗਤੀਵਿਧੀਆਂ ਸ਼ੁਰੂ ਕਰਨ ਲਈ ਤੱਤਪਰ ਹੈ ਜਿਸਦੇ ਤਹਿਤ ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਵਲੋਂ ਬੁੱਧਵਾਰ ਨੂੰ ਸਬੰਧਤ ਵਿਭਾਗਾਂ ਨਾਲ ਆਪਣੇ ਦਫਤਰ ਵਿੱਚ ਮੀਟਿੰਗ ਦੌਰਾਨ ਸਾਰੀ ਯੋਜਨਾ ਦਾ ਜਾਇਜ਼ਾ ਵੀ ਲਿਆ। ਇਸ ਮੌਕੇ ਉਹਨਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਹਰਜਿੰਦਰ....