ਮਾਲਵਾ

ਪੀ.ਐਮ. ਵਿਸ਼ਵਕਰਮਾ ਯੋਜਨਾ ਤਹਿਤ ਪ੍ਰਾਪਤ 363 ਅਰਜੀਆਂ ਨੂੰ ਅਗਲੇਰੀ ਕਾਰਵਾਈ ਲਈ ਦਿੱਤੀ ਮਨਜੂਰੀ
ਡਿਪਟੀ ਕਮਿਸ਼ਨਰ ਵੱਲੋਂ ਸਮੂਹ ਅਧਿਕਾਰੀਆਂ ਨੂੰ ਸਕੀਮ ਦਾ ਵੱਧ ਤੋਂ ਵੱਧ ਪ੍ਰਚਾਰ ਕਰਨ ਦੇ ਨਿਰਦੇਸ਼ ਜਾਰੀ ਮੋਗਾ, 9 ਜਨਵਰੀ - ਭਾਰਤ ਸਰਕਾਰ ਵੱਲੋਂ ਸੁਰੂ ਕੀਤੀ ਗਈ ਪੀ.ਐਮ. ਵਿਸਵਕਰਮਾ ਸਕੀਮ ਦੀ ਜਿਲ੍ਹਾ ਮੋਗਾ ਵਿੱਚ ਵੱਖ ਵੱਖ ਤਰ੍ਹਾਂ ਦੇ 18 ਕਿੱਤਿਆਂ ਨਾਲ ਜੁੜੇ ਹਸਤਕਾਰਾਂ ਦੀ ਰਜਿਸਟ੍ਰੇਸਨ ਦਾ ਕੰਮ ਲਗਾਤਾਰ ਜਾਰੀ ਹੈ। ਅੱਜ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਸਕੀਮ ਤਹਿਤ ਬਣਾਈ ਗਈ ਡਿਸਟ੍ਰਿਕਟ ਇੰਪਲੀਮੈਂਟੇਸਨ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਪੀ.ਐਮ. ਵਿਸ਼ਵਕਰਮਾ ਸਕੀਮ ਤਹਿਤ ਵੱਖ ਵੱਖ....
ਟਰਾਲੀ ਯੂਨੀਅਨ ਮੋਗਾ ਦੇ ਡਰਾਈਵਰਾਂ ਨੂੰ ਟ੍ਰੈਫਿਕ ਨਿਯਮਾਂ ਬਾਰੇ ਕੀਤਾ ਜਾਗਰੂਕ
ਡਰਾਈਵਰਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਹੈਲਮੇਟ ਦੀ ਵਰਤੋਂ, ਸੀਟ ਬੈਲਟ ਦੀ ਮਹੱਤਤਾ ਆਦਿ ਬਾਰੇ ਦਿੱਤੀ ਜਾਣਕਾਰੀ ਮੋਗਾ, 9 ਫਰਵਰੀ : ਪੰਜਾਬ ਸਰਕਾਰ ਦੇ ਨਿਰਦੇਸ਼ਾ ਦੀ ਪਾਲਣਾ ਕਰਦਿਆਂ ਸੜਕ ਸੁਰੱਖਿਆ ਮਹੀਨਾ ਤਹਿਤ ਵੱਖ ਵੱਖ ਜਾਗਰੂਕਤਾ ਗਤੀਵਿਧੀਆਂ ਜੰਗੀ ਪੱਧਰ ਉੱਪਰ ਚਲਾਈਆਂ ਜਾ ਰਹੀਆਂ ਹਨ।ਇਹ ਗਤੀਵਿਧੀਆਂ 14 ਫਰਵਰੀ ਤੱਕ ਜਾਰੀ ਰਹਿਣਗੀਆਂ।ਹੋਰਨਾਂ ਵਿਭਾਗਾਂ ਦੇ ਨਾਲ ਨਾਲ ਟ੍ਰੈਫਿਕ ਐਜੂਕੇਸ਼ਨ ਸੈੱਲ ਮੋਗਾ ਵੱਲੋਂ ਨਿੱਤ ਦਿਨ ਇਹ ਜਾਗਰੂਕਤਾ ਗਤੀਵਿਧੀਆਂ ਵੱਖ ਵੱਖ ਸਥਾਨਾਂ ਉੱਪਰ ਆਯੋਜਿਤ ਕਰਵਾਈਆਂ ਜਾ....
ਪੰਜਾਬ ਦੇ ਸ਼ਾਨਦਾਰ ਇਤਿਹਾਸ ਨੂੰ ਰੂਪਮਾਨ ਕਰਦੀਆਂ ਝਾਕੀਆਂ ਨੂੰ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਕੀਤਾ ਰਵਾਨਾ
ਡਾਲਾ, ਬੁੱਟਰ, ਬੱਧਨੀਂ ਕਲਾਂ, ਲੋਹਾਰਾ, ਬਿਲਾਸਪੁਰ ਤੋਂ ਹੁੰਦਿਆਂ ਨਿਹਾਲ ਸਿੰਘ ਵਾਲਾ ਪਹੁੰਚੀਆਂ ਝਾਕੀਆਂ ਕਿਹਾ! ਝਾਕੀਆਂ ਨੌਜਵਾਨਾਂ ਨੂੰ ਪੰਜਾਬ ਦੀ ਅਮੀਰ ਵਿਰਾਸਤ ਤੇ ਸੁਤੰਤਰਤਾ ਸੰਗਰਾਮ ਵਿੱਚ ਪੰਜਾਬੀਆਂ ਦੀ ਭੂਮਿਕਾ ਬਾਰੇ ਕਰਵਾ ਰਹੀਆਂ ਜਾਣੂੰ ਮੋਗਾ, 9 ਫਰਵਰੀ : ਪੰਜਾਬ ਦੇ ਸ਼ਾਨਦਾਰ ਇਤਿਹਾਸ ਨੂੰ ਰੂਪਮਾਨ ਕਰਦੀਆਂ ਝਾਕੀਆਂ ਮਿਤੀ 8 ਫਰਵਰੀ ਨੂੰ ਜ਼ਿਲ੍ਹਾ ਮੋਗਾ ਦੇ ਕੋਟ ਈਸੇ ਖਾਂ, ਧਰਮਕੋਟ, ਜਲਾਲਾਬਾਦ, ਫਤਹਿਗੜ੍ਹ ਕੋਰੋਟਾਨਾ ਪੁੱਜ ਗਈਆਂ ਸਨ। ਇਨ੍ਹਾਂ ਪਿੰਡਾਂ ਦੇ ਲੋਕਾਂ, ਸਕੂਲੀ ਵਿਦਿਆਰਥੀਆਂ....
''ਆਪ ਸਰਕਾਰ, ਤੁਹਾਡੇ ਦੁਆਰ'' ਤਹਿਤ 12 ਤੋਂ 16 ਫਰਵਰੀ ਤੱਕ ਲੱਗਣ ਵਾਲੇ ਕੈਂਪਾਂ ਦਾ ਸ਼ਡਿਊਲ ਜਾਰੀ
ਕੈਂਪਾਂ ਦਾ ਵੱਧ ਤੋਂ ਵੱਧ ਲਾਹਾ ਲੈਣਾ ਯਕੀਨੀ ਬਣਾਉਣ ਲੋਕ-ਡਿਪਟੀ ਕਮਿਸ਼ਨਰ ਮੋਗਾ, 9 ਫਰਵਰੀ : ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਕਰਨ ਦੇ ਮੰਤਵ ਨਾਲ 'ਆਪ ਸਰਕਾਰ, ਤੁਹਾਡੇ ਦੁਆਰ' ਤਹਿਤ ਲਗਾਏ ਜਾ ਰਹੇ ਕੈਂਪਾਂ ਦਾ ਭਾਰੀ ਗਿਣਤੀ ਵਿੱਚ ਲੋਕਾਂ ਵੱਲੋਂ ਲਾਹਾ ਲਿਆ ਜਾ ਰਿਹਾ ਹੈ। ਇਨ੍ਹਾਂ ਕੈਂਪਾਂ ਜਰੀਏ ਲੋਕਾਂ ਦੀਆਂ ਸਮੱਸਿਆਵਾਂ ਦਾ ਇੱਕੋ ਛੱਤ ਥੱਲੇ ਨਿਪਟਾਰਾ ਕਰਕੇ ਵੱਖ ਵੱਖ ਤਰ੍ਹਾਂ ਦੀਆਂ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਮਿਤੀ 12 ਫਰਵਰੀ ਤੋਂ....
'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਵਿਸ਼ੇਸ਼ ਕੈਂਪਾਂ ਨੂੰ ਚੌਥੇ ਦਿਨ ਵੀ ਲੋਕ ਲਈ ਵਰਦਾਨ ਸਾਬਤ ਹੋਣ ਲੱਗੇ
ਆਪ ਦੀ ਸਰਕਾਰ ਆਪ ਦੇ ਦੁਆਰ ਮੌਕੇ 'ਤੇ ਸਰਟੀਫਿਕੇਟ ਪ੍ਰਾਪਤ ਕਰਕੇ ਖੁਸ਼ ਹੋਏ ਲੋਕ, ਸਰਕਾਰ ਦੀ ਸ਼ਲਾਘਾ ਕੀਤੀ ਪਟਿਆਲਾ, 9 ਫਰਵਰੀ : ਪਟਿਆਲਾ ਜ਼ਿਲ੍ਹੇ ਦੇ ਲੋਕਾਂ ਲਈ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰੀ ਸੇਵਾਵਾਂ ਲੋਕਾਂ ਨੂੰ ਲੋਕਾਂ ਦੇ ਘਰਾਂ ਨੇੜੇ ਹੀ ਪ੍ਰਦਾਨ ਕਰਨ ਲਈ ਸ਼ੁਰੂ ਕੀਤੇ 'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਵਿਸ਼ੇਸ਼ ਕੈਂਪ ਵਰਦਾਨ ਸਾਬਤ ਹੋ ਰਹੇ ਹਨ। ਲੋਕਾਂ ਨੂੰ ਆਪਣੇ ਘਰਾਂ ਦੇ ਨੇੜੇ ਹੀ ਸੇਵਾਵਾਂ ਦੇ ਸਰਟੀਫਿਕੇਟ ਮੌਕੇ 'ਤੇ ਹੀ ਪ੍ਰਾਪਤ ਹੋਏ ਹਨ।....
ਪੰਜਾਬ ਸਰਕਾਰ ਕਿਸਾਨਾਂ ਦੀ ਆਮਦਨ ਵਾਧੇ ਲਈ ਦ੍ਰਿੜ ਸੰਕਲਪਿਤ : ਗੁਰਮੀਤ ਸਿੰਘ ਖੁਡੀਆਂ
ਪਸ਼ੂ ਪਾਲਣ ਵਿਭਾਗ ਵੱਲੋਂ ਸਾਹੀਵਾਲ ਮੈਗਾ ਕਾਫੀ ਰੈਲੀ ਕਰਵਾਈ ਗਈ ਖੇਤੀਬਾੜੀ ਅਤੇ ਪਸ਼ੂ ਪਾਲਣ ਮੰਤਰੀ ਨੇ ਕੀਤੀ ਸ਼ਿਰਕਤ ਕਿੰਨੂੰ ਮਿਡ ਡੇ ਮੀਲ ਵਿੱਚ ਦਿੱਤਾ ਜਾਵੇਗਾ ਜਿਸ ਨਾਲ ਕਿਸਾਨਾਂ ਨੂੰ ਹੋਵੇਗਾ ਲਾਭ ਪੰਜਾਬ ਸਰਕਾਰ ਬੱਲੂਆਣਾ ਹਲਕੇ ਵਿੱਚ ਕਰਵਾ ਰਹੀ ਹੈ 800 ਕਰੋੜ ਦੇ ਵਿਕਾਸ ਕਾਰਜ - ਵਿਧਾਇਕ ਗੋਲਡੀ ਮੁਸਾਫਰ ਅਬੋਹਰ 9 ਫਰਵਰੀ : ਪਸ਼ੂ ਪਾਲਣ ਵਿਭਾਗ ਵੱਲੋਂ ਪਿੰਡ ਸੀਤੋ ਗੁਨੋ ਵਿਖੇ ਕਰਵਾਈ ਗਈ ਸਾਹੀਵਾਲ ਮੈਗਾ ਕਾਫ਼ ਰੈਲੀ ਦਾ ਉਦਘਾਟਨ ਕਰਨ ਪਹੁੰਚੇ ਖੇਤੀਬਾੜੀ ਅਤੇ ਪਸ਼ੂ ਪਾਲਣ ਮੰਤਰੀ ਸ ਗੁਰਮੀਤ....
ਬੱਲੂਆਣਾ ਵਿਧਾਇਕ ਵੱਲੋਂ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਪਿੰਡ ਦੁਤਾਰਾ ਵਾਲੀ ਵਿਖੇ ਲਗਾਏ ਗਏ ਸੁਵਿਧਾ ਕੈਂਪ ਦਾ ਕੀਤਾ ਦੌਰਾ
ਫਾਜਿਲਕਾ 9 ਫਰਵਰੀ : ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਣ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਦੇ ਤਹਿਤ ਅੱਜ ਬੱਲੂਆਣਾ ਦੇ ਪਿੰਡ ਦੁਤਾਰਾ ਵਾਲੀ ਵਿਖੇ ਲਗਾਏ ਲੋਕ ਸੁਵਿਧਾ ਕੈਂਪ ਦਾ ਦੌਰਾ ਕੀਤਾ ਗਿਆ। ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਰ ਨੇ ਪਿੰਡ ਦਾ ਦੌਰਾ ਕਰਕੇ ਇਹਨਾਂ ਕੈਂਪਾਂ ਵਿੱਚ ਪੁੱਜੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਮੌਕੇ ਤੇ ਅਧਿਕਾਰੀਆਂ ਨੂੰ ਮੁਸ਼ਕਲਾਂ ਦੇ ਹੱਲ ਦੇ ਨਿਰਦੇਸ਼ ਦਿੱਤੇ। ਵਿਧਾਇਕ ਨੇ ਆਖਿਆ....
ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਪਿੰਡ ਟਾਹਲੀਵਾਲਾ ਵਿਖੇ ਲੱਗਿਆ ਲੋਕ ਸੁਵਿਧਾ ਕੈਂਪ
ਜਲਾਲਾਬਾਦ ਦੇ ਵਿਧਾਇਕ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ ਜਲਾਲਾਬਾਦ 9 ਫਰਵਰੀ : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਦੇ ਤਹਿਤ ਜਲਾਲਾਬਾਦ ਉਪਮੰਡਲ ਦੇ ਪਿੰਡ ਟਾਹਲੀਵਾਲਾ, ਚੱਕ ਅਰਿਆ ਵਾਲਾ, ਲਦੂ ਵਾਲਾ ਉਤਾੜ ਅਤੇ ਸੁਖੇਰਾ ਬੋਦਲਾ ਵਿਖੇ ਅੱਜ ਲੋਕ ਸੁਵਿਧਾ ਕੈਂਪ ਲਗਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਜਲਾਲਾਬਾਦ ਦੇ ਵਿਧਾਇਕ ਸ੍ਰੀ ਜਗਦੀਪ ਕੰਬੋਜ ਗੋਲਡੀ ਪਹੁੰਚੇ । ਇਸ ਮੌਕੇ ਉਹਨਾਂ ਨੇ ਇੱਥੇ ਪੰਜਾਬ....
ਸਰਕਾਰ ਆਪ ਦੇ ਦੁਆਰ” ਕੈਂਪ ਵਿੱਚ ਸਿਹਤ ਵਿਭਾਗ ਵਲੋ 70 ਜਨਮ ਮੌਤ ਸਰਟੀਫਿਕੇਟ ਕੀਤੇ ਜਾਰੀ
ਲੋਕਾ ਨੂੰ ਜਿਆਦਾ ਤੋਂ ਜਿਆਦਾ ਕੈਂਪ ਦਾ ਫਾਇਦਾ ਲੈਣ ਦੀ ਕੀਤੀ ਅਪੀਲ ਫਾਜਿਲਕਾ, 9 ਫਰਵਰੀ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਚਲਾਏ ਗਏ ਪ੍ਰੋਗਰਾਮ ਸਰਕਾਰ ਆਪ ਦੇ ਦੁਆਰ ਤਹਿਤ ਡਿਪਟੀ ਕਮੀਸ਼ਨਰ ਡਾ. ਸੇਨੂ ਦੁੱਗਲ ਅਤੇ ਸਿਵਲ ਸਰਜਨ ਡਾ ਕਵਿਤਾ ਦੀ ਅਗਵਾਈ ਹੇਠ ਵੱਖ-ਵੱਖ ਪਿੰਡਾਂ ਕੈਂਪ ਲਗਾਏ ਜਾ ਰਹੇ ਹਨ ਜਿਸ ਵਿਚ ਸਿਹਤ ਵਿਭਾਗ ਵਲੋ ਲੋਕਾ ਨੂੰ ਸਰਕਾਰੀ ਸਕੀਮਾਂ ਦੀ ਜਾਣਕਾਰੀ ਅਤੇ ਹੋਏ ਸਹੂਲਤਾਂ ਦਿੱਤੀ ਜਾ ਰਹੀ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਕਾਰਜਕਾਰੀ ਸਿਵਲ ਸਰਜਨ ਡਾਕਟਰ ਕਵਿਤਾ ਸਿੰਘ....
ਡਿਪਟੀ ਕਮਿਸ਼ਨਰ ਨੇ ਪੀ.ਐਮ.ਵਿਸ਼ਵਕਰਮਾ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਕੀਤੀ ਅਪੀਲ
ਫ਼ਰੀਦਕੋਟ 09 ਫ਼ਰਵਰੀ : ਭਾਰਤ ਸਰਕਾਰ ਦੇ ਪੀ.ਐਮ.ਵਿਸ਼ਵਕਰਮਾ ਯੋਜਨਾ ਦੇ ਤਹਿਤ ਜਿਲਾ ਫਰੀਦਕੋਟ ਵਿੱਚ ਗਠਿਤ ਜਿਲਾ ਇੰਮਪਲੀਮਨਟੇਂਸ਼ਨ ਕਮੇਟੀ ਦੀ ਦੂਜੀ ਮੀਟਿੰਗ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ। ਉਨ੍ਹਾਂ ਫਰੀਦਕੋਟ ਦੇ ਸਮੂਹ ਵਿਸ਼ਵਕਰਮਾ ਨੂੰ ਪੀ.ਐਮ.ਵਿਸ਼ਵਕਰਮਾ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਅਪੀਲ ਕੀਤੀ। ਉਨਾਂ ਵਿਸਥਾਰ ਸਹਿਤ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਸਕੀਮ ਤਹਿਤ 18 ਕਿੱਤੇ ਜਿਸ ਵਿੱਚ ਤਰਖਾਣ, ਲੋਹਾਰ, ਸੁਨਿਆਰਾ, ਮੋਚੀ, ਘੁਮਿਆਰ, ਧੋਬੀ ਤਰਖਾਣ, ਨਾਈ....
ਐਸ.ਜੀ.ਪੀ.ਸੀ.ਚੋਣਾਂ ਤਹਿਤ ਵੋਟਰ ਸੂਚੀਆਂ ਦੀ ਤਿਆਰੀ ਸਬੰਧੀ 10 ਫ਼ਰਵਰੀ ਨੂੰ ਲੱਗੇਗਾ ਸਪੈਸ਼ਲ ਕੈਂਪ- ਡਿਪਟੀ ਕਮਿਸ਼ਨਰ 
ਫਾਰਮ ਜ਼ਿਲ੍ਹਾ ਪ੍ਰਸਾਸ਼ਨ ਦੀ ਵੈਬਸਾਈਟ www.faridkot.nic.in ਤੇ ਉਪਲੱਬਧ ਫ਼ਰੀਦਕੋਟ 09 ਫ਼ਰਵਰੀ : ਐਸ.ਜੀ.ਪੀ.ਸੀ ਵੋਟਾਂ ਵਿੱਚ ਵੋਟ ਪਾਉਣ ਦਾ ਹੱਕ ਪ੍ਰਾਪਤ ਕਰਨ ਲਈ ਲੋਕਾਂ ਨੂੰ ਵੱਧ ਤੋਂ ਵੱਧ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਹਰ ਪਿੰਡ ਅਤੇ ਵਾਰਡ ਵਿੱਚ ਸ਼ਨੀਵਾਰ ਮਿਤੀ 10 ਫ਼ਰਵਰੀ 2024 ਨੂੰ ਤਿੰਨ ਘੰਟੇ ਲਈ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਸਬੰਧਤ ਬੀ.ਐਲ.ਓਜ ਵਲੋਂ ਕੈਂਪ ਲਗਾਇਆ ਜਾਵੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਸਮੂਹ ਬੀ.ਐਲ.ਓਜ....
ਤਿੰਨ ਸਾਲਾਂ ਤੋਂ ਲਟਕ ਰਹੇ ਸੀਵਰੇਜ ਪਾਈਪ ਲਾਈਨ ਦਾ ਐਮ.ਐਲ.ਏ ਫ਼ਰੀਦਕੋਟ ਨੇ ਰੱਖਿਆ ਨੀਹ ਪੱਥਰ
ਤਕਰੀਬਨ 10 ਲੱਖ ਰੁਪਏ ਦੀ ਲਾਗਤ ਨਾਲ ਪ੍ਰਾਜੈਕਟ ਹੋਵੇਗਾ ਮੁਕੰਮਲ-ਸੇਖੋਂ ਫ਼ਰੀਦਕੋਟ 09 ਫ਼ਰਵਰੀ : ਪਿਛਲੇ ਤਿੰਨ ਸਾਲਾਂ ਤੋਂ ਲਟਕ ਰਹੇ ਮਾਈ ਗੋਦੜੀ ਸਾਹਿਬ ਵਿਖੇ ਸੀਵਰੇਜ ਪਾਈਪ ਲਾਈਨ ਪ੍ਰੋਜੈਕਟ ਦਾ ਐਮ.ਐਲ.ਏ ਫਰੀਦਕੋਟ ਸ.ਗੁਰਦਿੱਤ ਸਿੰਘ ਸੇਖੋਂ ਨੇ ਅੱਜ ਨੀਂਹ ਪੱਥਰ ਰੱਖਿਆ। ਉਨ੍ਹਾਂ ਦੱਸਿਆ ਕਿ ਇਹ ਪ੍ਰਾਜੈਕਟ ਤਕਰੀਬਨ 10 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਕੀਤਾ ਜਾਵੇਗਾ। ਇਸ ਮੌਕੇ ਬੋਲਦਿਆਂ ਉਹਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਸੁਚੱਜੀ ਅਗਵਾਈ ਹੇਠ ਫ਼ਰੀਦਕੋਟ ਸ਼ਹਿਰ ਦੇ....
"ਆਪ ਦੀ ਸਰਕਾਰ ਆਪ ਦੇ ਦੁਆਰ" ਕੈਂਪ ਦੇ ਚੌਥੇ ਦਿਨ ਵੱਖ ਵੱਖ ਲੋਕ ਭਲਾਈ ਸਕੀਮਾਂ ਦਾ ਲੋਕਾਂ ਨੇ ਲਿਆ ਲਾਹਾ
"ਆਪ ਦੀ ਸਰਕਾਰ ਆਪ ਦੇ ਦੁਆਰ" ਚੇਅਰਮੈਨ ਢਿੱਲਵਾਂ ਨੇ ਸੰਧਵਾਂ ਵਿਖੇ ਲੱਗੇ ਕੈਂਪ ਵਿੱਚ ਕੀਤੀ ਸ਼ਿਰਕਤ ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਕੈਂਪਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਕੀਤੀ ਅਪੀਲ ਫ਼ਰੀਦਕੋਟ 09 ਫ਼ਰਵਰੀ : "ਆਪ ਦੀ ਸਰਕਾਰ ਆਪ ਦੇ ਦੁਆਰ" ਪ੍ਰੋਗਰਾਮ ਦੇ ਅੱਜ ਚੌਥੇ ਦਿਨ ਬਲਾਕ ਫ਼ਰੀਦਕੋਟ ਦੇ ਪਿੰਡ ਚੱਕ ਕਾਲਾ ਤੋਲਾ, ਕਾਬਲਵਾਲਾ,ਹੱਸਣਭੱਟੀ, ਮੱਲੇਵਾਲਾ, ਬਲਾਕ ਕੋਟਕਪੂਰਾ ਦੇ ਵਾਰਡ ਨੰ-5, ਪਿੰਡ ਜਿਉਣ ਵਾਲਾ, ਸੰਧਵਾਂ, ਬਲਾਕ ਜੈਤੋ ਦੇ ਵਾਰਡ ਨੰ-4 ਪਿੰਡ ਬਰਗਾੜੀ ਅਤੇ ਸਰਾਵਾਂ ਵਿਖੇ ਕੈਪ ਲਗਾਇਆ....
ਮੁਹਾਲੀ 'ਚ ਪੁਲਿਸ ਤੇ ਗੈਂਗਸਟਰਾਂ ਵਿਚ ਹੋਇਆ ਮੁਕਾਬਲਾ, ਇਕ ਗ੍ਰਿਫਤਾਰ
ਮੋਹਾਲੀ, 8 ਫਰਵਰੀ : ਮੁਹਾਲੀ ਦੇ ਸੈਕਟਰ-71 ਵਿਚ ਹੋਏ ਇਕ ਪੁਲਿਸ ਮੁਕਾਬਲੇ ਦੌਰਾਨ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ ਦੀ ਟੀਮ ਵਲੋਂ ਇਕ ਗੈਂਗਸਟਰ ਨੂੰ ਕਾਬੂ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਇਹ ਕਾਰਵਾਈ ਡੀ.ਆਈ.ਜੀ. ਜੇ. ਇਲਨਚੇਲੀਅਨ ਦੀ ਅਗਵਾਈ ਵਿਚ ਕੀਤੀ ਗਈ। ਪੁਲਿਸ ਵਲੋਂ ਕਾਬੂ ਕੀਤੇ ਗਏ ਵਿਅਕਤੀ ਦਾ ਨਾਮ ਰਾਜਨ ਭੱਟੀ ਦੱਸਿਆ ਜਾ ਰਿਹਾ ਹੈ ਜਿਹੜਾ ਐੱਨ.ਡੀ.ਪੀ.ਐੱਸ. ਅਤੇ ਆਰਮਜ਼ ਐਕਟ ਦੇ ਦੋ ਮਾਮਲਿਆਂ ਵਿਚ ਭਗੌੜਾ ਚੱਲ ਰਿਹਾ ਸੀ। ਮੋਹਾਲੀ ਦੇ ਸੈਕਟਰ 71 ਵਿੱਚ ਗੈਂਗਸਟਰ ਅਤੇ ਪੁਲਿਸ ਵਿਚਕਾਰ ਮੁਕਾਬਲਾ....
ਪੁਲਿਸ ਨੇ ਭਾਨਾ ਸਿੱਧੂ, ਪਿਤਾ, ਭੈਣਾ, ਲੱਖਾ ਸਿਧਾਣਾ ਸਮੇਤ 13 ਲੋਕਾਂ ਤੇ ਪਰਚਾ ਕੀਤਾ ਦਰਜ
ਸੰਗਰੂਰ, 8 ਫ਼ਰਵਰੀ : ਜੇਲ੍ਹ ਵਿਚ ਬੰਦ ਭਾਨਾ ਸਿੱਧੂ, ਪਿਤਾ ਬਿਕਰ ਸਿੰਘ, ਭਰਾ ਅਮਨਾ ਸਿੰਘ, ਭੈਣਾ ਕਿਰਨਪਾਲ ਕੌਰ, ਸੁਖਪਾਲ ਕੌਰ, ਪੰਚ ਰਣਜੀਤ ਸਿੰਘ, ਕੁਲਵਿੰਦਰ ਸਿੰਘ ਅਤੇ ਲੱਖਾ ਸਿਧਾਣਾ ਸਮਤੇ 13 ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਦੱਸ ਦਈਏ ਕਿ 3 ਫਰਵਰੀ ਦੇ ਧਰਨੇ ਕਰਕੇ ਲੱਖਾ ਸਿਧਾਣਾ, ਭਾਨੇ ਸਿੱਧੂ ਦੇ ਪੂਰੇ ਪਰਿਵਾਰ ਸਮੇਤ ਕੁੱਲ 13 ਬੰਦਿਆਂ 'ਤੇ ਨੈਸ਼ਨਲ ਹਾਈਵੇ ਨੂੰ ਰੋਕਣ, ਜਨਤਕ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਅਤੇ ਹੋਰ 10 ਧਾਰਾਵਾਂ ਹੇਠ ਪਰਚਾ ਦਰਜ ਕੀਤਾ ਗਿਆ ਹੈ। ਇਸ ਦਿਨ....