ਮਾਲਵਾ

ਸਹਾਇਕ ਕਮਿਸ਼ਨਰ ਨੇ "ਮੈਗਾ ਮਾਪੇ ਅਧਿਆਪਕ ਮਿਲਣੀ” ਦੌਰਾਨ ਵਿਦਿਆਰਥੀਆਂ ਦੇ ਮਾਪਿਆਂ ਨਾਲ ਕੀਤੀ ਮੁਲਾਕਾਤ
ਮੈਗਾ ਮਿਲਣੀ ਦਾ ਮੰਤਵ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਬੱਚਿਆਂ ਦੇ ਮਾਪਿਆਂ ਤੇ ਅਧਿਆਪਕਾਂ ਵਿਚਲੀ ਦੂਰੀ ਖ਼ਤਮ ਕਰਨਾ- ਗੁਰਮੀਤ ਕੁਮਾਰ ਮਾਲੇਰਕੋਟਲਾ 22 ਅਕਤੂਬਰ 2024 : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਵਿਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਵਿਸ਼ੇਸ ਉਪਰਾਲੇ ਲਗਾਤਾਰ ਕੀਤੇ ਜਾ ਰਹੇ ਹਨ ਇਨ੍ਹਾਂ ਉਪਰਾਲਿਆਂ ਸਦਕਾ ਸੂਬੇ ਦੇ ਸਰਕਾਰੀ ਸਕੂਲਾਂ ਵਿਚ “ਮੈਗਾ ਮਾਪੇ ਅਧਿਆਪਕ ਮਿਲਣੀ” ਦਾ ਆਯੋਜਨ ਕੀਤਾ ਗਿਆ। "ਮੈਗਾ ਮਾਪੇ ਅਧਿਆਪਕ ਮਿਲਣੀ” ਦੌਰਾਨ ਡਿਪਟੀ ਕਮਿਸ਼ਨਰ ਡਾ ਪੱਲਵੀ ਦੇ....
ਪੰਜਾਬ ਵਿੱਚ ਕੋਈ ਵੀ ਵਿਅਕਤੀ ਸੁਰੱਖਿਅਤ ਨਹੀਂ ਹੈ : ਸਿਮਰਨਜੀਤ ਮਾਨ 
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਵਿਧਾਨ ਸਭਾ ਜ਼ਿਮਨੀ ਚੋਣਾਂ ਲੜਨ ਦਾ ਐਲਾਨ ਬਰਨਾਲਾ, 22 ਅਕਤੂਬਰ 2024 : ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਅਤੇ ਸੰਗਰੂਰ ਤੋਂ ਸਾਬਕਾ ਐਮਪੀ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਅੱਜ ਬਰਨਾਲਾ ਜ਼ਿਲ੍ਹੇ ਨਾਲ ਸਬੰਧਤ ਪੰਚਾਇਤੀ ਚੋਣਾਂ ਵਿੱਚ ਜੇਤੂ ਰਹੇ ਪੰਚਾਂ-ਸਰਪੰਚਾਂ ਨੂੰ ਸਨਮਾਨਿਤ ਕੀਤਾ ਹੈ। ਸਿਮਰਨਜੀਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਬਰਨਾਲਾ ਸਮੇਤ ਪੰਜਾਬ ਦੀਆਂ ਚਾਰੇ ਵਿਧਾਨ ਸਭਾਵਾਂ ਦੀਆਂ ਜ਼ਿਮਨੀ ਚੋਣਾਂ ਜ਼ੋਰਦਾਰ ਢੰਗ ਨਾਲ ਲੜੇਗੀ।....
ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਦਿੜ੍ਹਬਾ ਅਤੇ ਮਹਿਲਾਂ ਵਿਖੇ ਮੈਗਾ ਪੀਟੀਐਮ ਵਿੱਚ ਸ਼ਿਰਕਤ
ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਵਿਚਾਲੇ ਸਾਂਝ ਨੂੰ ਮਜਬੂਤ ਕਰਨ ਵਿੱਚ ਲਾਹੇਵੰਦ ਬਣ ਰਹੀ ਹੈ ਮੈਗਾ ਪੀਟੀਐਮ : ਹਰਪਾਲ ਸਿੰਘ ਚੀਮਾ ਵਿਦਿਆਰਥੀਆਂ ਵਿੱਚ ਉੱਦਮੀ ਹੁਨਰ ਨੂੰ ਹੁਲਾਰਾ ਦੇਣ ਲਈ ਚਲਾਏ ਜਾ ਰਹੇ ਬਿਜਨਸ ਬਲਾਸਟਰ ਪ੍ਰੋਗਰਾਮ ਦੇ ਸਾਰਥਕ ਨਤੀਜੇ ਆਉਣੇ ਸ਼ੁਰੂ: ਹਰਪਾਲ ਸਿੰਘ ਚੀਮਾ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਦਿਆਰਥੀਆਂ ਵੱਲੋਂ ਬਣਾਈਆਂ ਵਸਤਾਂ ਦੀ ਕੀਤੀ ਖਰੀਦਦਾਰੀ ਦਿੜ੍ਹਬਾ, 22 ਅਕਤੂਬਰ 2024 : ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਕਾਮਰੇਡ ਭੀਮ ਸਿੰਘ....
ਵਿਦਿਆਰਥੀਆਂ ਨੂੰ ਦਿੱਤੀ ਜਾਵੇਗੀ ਲਾਈਫ਼ ਸਕਿੱਲ, ਬਿਮਾਰੀਆਂ ਤੋਂ ਬਚਾਅ ਦੀ ਸਿਖਲਾਈ : ਡਾ. ਬਲਬੀਰ ਸਿੰਘ
ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਮਾਪੇ-ਅਧਿਆਪਕ ਮਿਲਣੀ ਦੌਰਾਨ ਵਿਦਿਆਰਥੀਆਂ ਤੇ ਮਾਪਿਆਂ ਨਾਲ ਮੁਲਾਕਾਤ ਬਿਜ਼ਨਸ ਬਲਾਸਟਰ ਵਰਗੀਆਂ ਪਹਿਲ ਕਦਮੀਆਂ ਨੇ ਵਿਦਿਆਰਥੀਆਂ ਅੰਦਰ ਕੁਝ ਨਵਾਂ ਕਰਨ ਦੀ ਚੇਤਨਾ ਪੈਦਾ ਕੀਤੀ : ਸਿਹਤ ਮੰਤਰੀ ਕਿਹਾ, ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਸੋਲਰ, ਵੇਸਟ ਟੂ ਵੈਲਥ, ਵਾਟਰ ਰੀਚਾਰਚਿੰਗ ਵਰਗੇ ਮਸਲਿਆਂ 'ਤੇ ਗੱਲ ਕਰਨ ਲੱਗੇ ਪਟਿਆਲਾ, 22 ਅਕਤੂਬਰ 2024 : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਵਿਦਿਆਰਥੀਆਂ....
ਸਰਕਾਰ ਦੇ ਯਤਨਾਂ ਸਦਕਾ ਸੂਬੇ ਵਿੱਚ ਪਾਣੀ ਦੇ ਪੱਧਰ ਵਿੱਚ ਸੁਧਾਰ ਹੋਇਆ : ਮੁੱਖ ਮੰਤਰੀ ਮਾਨ
ਨੰਗਲ ਦੇ ‘ਸਕੂਲ ਆਫ ਐਮੀਨੈਂਸ’ ਵਿਖੇ ਮੈਗਾ ਪੀਟੀਐਮ ਵਿੱਚ ਪਹੁੰਚੇ ਮੁੱਖ ਮੰਤਰੀ ਸਿਹਤ, ਸਿੱਖਿਆ, ਬਿਜਲੀ, ਪਾਣੀ ਅਤੇ ਬੁਨਿਆਦੀ ਢਾਂਚਾ ਦੇ ਖੇਤਰ ਸਰਕਾਰ ਦੀ ਮੁੱਖ ਤਰਜੀਹ ਸਿੱਖਿਆ ਖੇਤਰ ’ਚ ਕ੍ਰਾਂਤੀਕਾਰੀ ਬਦਲਾਅ ਦੇ ਰਾਹ ’ਤੇ ਪੰਜਾਬ ਸਰਕਾਰੀ ਸਕੂਲਾਂ ਦੇ ਮੈਗਾ ਪੀ.ਟੀ.ਐਮ. ਵਿੱਚ 27 ਲੱਖ ਮਾਪਿਆਂ ਨੇ ਸ਼ਿਰਕਤ ਕੀਤੀ : ਮੁੱਖ ਮੰਤਰੀ ਨੰਗਲ, 22 ਅਕਤੂਬਰ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦਾ ਸਿੱਖਿਆ ਖੇਤਰ ਵਿੱਚ ਕ੍ਰਾਂਤੀਕਾਰੀ ਬਦਲਾਅ ਆਉਣ ਸਦਕਾ ਅੱਜ ਸੂਬੇ ਦੇ ਸਾਰੇ....
ਮਾਪੇ ਅਧਿਆਪਕ ਮਿਲਣੀ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਬਿਹਤਰੀ ਵਿਚ ਅਹਿਮ ਭੂਮਿਕਾ ਨਿਭਾਈ: ਹਰਜੋਤ ਸਿੰਘ ਬੈਂਸ
ਮਾਪਿਆਂ ਤੋਂ ਮਿਲੀ ਫੀਡਬੈਕ ਨੇ ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਦੇ ਸੁਧਾਰ ਵਿਚ ਤੇਜ਼ੀ ਲਿਆਂਦੀ: ਸਿੱਖਿਆ ਮੰਤਰੀ ਨੰਗਲ, 22 ਅਕਤੂਬਰ 2024 : ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਤੇਜ਼ੀ ਨਾਲ ਸੁਧਾਰ ਲਿਆਉਣ ਵਿੱਚ ਮਾਪਿਆਂ ਤੋਂ ਮਿਲੀ ਫੀਡਬੈਕ ਨੇ ਅਹਿਮ ਭੂਮਿਕਾ ਨਿਭਾਈ ਹੈ। ਉਕਤ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਇਥੇ ਸਕੂਲ ਆਫ਼ ਐਮੀਨੈਸ ਨੰਗਲ ਵਿਖੇ ਮਾਪੇ ਅਧਿਆਪਕ ਮਿਲਣੀ ਪ੍ਰੋਗਰਾਮ ਵਿੱਚ ਸ਼ਿਰਕਤ ਕਰਨ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ....
ਝੋਨੇ ਦੀ ਨਿਰਵਿਘਨ ਖ੍ਰੀਦ ਅਮਲੀ ਰੂਪ ‘ਚ ਚਾਲੂ ਕਰਾਉਣ ਲਈ ਟੌਲ ਪਲਾਜ਼ਾ ਫ੍ਰੀ ਕਰਨ ਨਾਲ 51 ਥਾਂਵਾਂ ‘ਤੇ ਪੱਕੇ ਮੋਰਚੇ ਜਾਰੀ
ਫਾਜ਼ਿਲਕਾ, 20 ਅਕਤੂਬਰ 2024 : ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਝੋਨੇ ਦੀ ਨਿਰਵਿਘਨ ਖ੍ਰੀਦ ਅਮਲੀ ਰੂਪ ‘ਚ ਚਾਲੂ ਕਰਾਉਣ ਲਈ ਅੱਜ ਚੌਥੇ ਦਿਨ ਫਾਜ਼ਿਲਕਾ ਜ਼ਿਲ੍ਹੇ ਵਿੱਚ ਇੱਕ ਹੋਰ ਟੌਲ ਪਲਾਜ਼ਾ ਫ੍ਰੀ ਕਰਨ ਨਾਲ 51 ਥਾਂਵਾਂ ‘ਤੇ ਪੱਕੇ ਮੋਰਚੇ ਜਾਰੀ ਰਹੇ। ਇਹ ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਕਿਹਾ ਹੈ ਕਿ ਬੇਸ਼ੱਕ ਭਗਵੰਤ ਮਾਨ ਸਰਕਾਰ ਵੱਲੋਂ 2 ਦਿਨਾਂ ਵਿੱਚ ਖ੍ਰੀਦ ਪੂਰੀ ਤਰ੍ਹਾਂ ਚਾਲੂ ਕਰਨ ਦਾ....
ਕਾਰੀਗਰ ਬੱਚਿਆਂ ਨੂੰ ਸਕਿਲ ਡਿਵੈਲਪਮੈਂਟ ਦੇ ਕੋਰਸ ਕਰਵਾ ਕੇ ਸਰਟੀਫਿਕੇਟ ਦੇਵਾਂਗੇ : ਉਦਯੋਗ ਮੰਤਰੀ ਸੌਂਦ
ਕੈਬਨਿਟ ਮੰਤਰੀ ਸੌਂਦ ਨੂੰ ਰਾਮਗੜ੍ਹੀਆ ਭਾਈਚਾਰੇ ਵੱਲੋਂ ਸਨਮਾਨਿਤ ਕੀਤਾ ਗਿਆ ਰਾਮਗੜ੍ਹੀਆ ਭਾਈਚਾਰਾ ਮੇਰਾ ਆਪਣਾ ਪਰਿਵਾਰ ਹੈ : ਕੈਬਨਿਟ ਮੰਤਰੀ ਸੌਂਦ ਲੁਧਿਆਣਾ, 20 ਅਕਤੂਬਰ 2024 : ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਪੂੰਜੀ ਨਿਵੇਸ਼ ਪ੍ਰੋਤਸਾਹਨ, ਕਿਰਤ, ਪ੍ਰਾਹੁਣਚਾਰੀ, ਉਦਯੋਗ ਤੇ ਕਾਮਰਸ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਪੰਜਾਬ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਦਾ ਰਾਮਗੜ੍ਹੀਆ ਭਵਨ ਖੰਨਾ ਵਿਖੇ ਰਾਮਗੜ੍ਹੀਆ ਭਾਈਚਾਰੇ ਵੱਲੋਂ ਸਨਮਾਨ ਸਮਾਰੋਹ ਰੱਖਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੁਖਮਨੀ....
ਪੰਜਾਬ ਦਾ ਸਭ ਤੋਂ ਮਹਿੰਗਾ ਲਾਡੋਵਾਲ ਟੋਲ ਪਲਾਜ਼ਾ ਅੱਜ ਤੋਂ ਮੁਫਤ ਹੋਵੇਗਾ
ਲੁਧਿਆਣਾ, 20 ਅਕਤੂਬਰ 2024 : ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਪੰਜਾਬ ਦੇ ਪ੍ਰਧਾਨ ਦਿਲਬਾਗ ਸਿੰਘ ਗਿੱਲ ਨੇ ਵੱਡਾ ਐਲਾਨ ਕਰਦਿਆਂ ਕਿਹਾ ਕਿ ਪਿਛਲੇ 15 ਦਿਨਾਂ ਤੋਂ ਮੰਡੀਆਂ ’ਚ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਲਾਂ ਦੇ ਵਿਰੋਧ ’ਚ 20 ਅਕਤੂਬਰ ਨੂੰ ਨੈਸ਼ਨਲ ਹਾਈਵੇਅ ’ਤੇ ਸਥਿਤ ਲਾਡੋਵਾਲ ਟੋਲ ’ਤੇ ਧਰਨਾ ਦੇਣਗੇ। ਉਨ੍ਹਾਂ ਦੱਸਿਆ ਕਿ ਪਿਛਲੇ ਕਈ ਦਿਨਾਂ ਤੋਂ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਜਾ ਰਹੀ ਹੈ ਕਿ ਮੰਡੀਆਂ ’ਚ ਪਈਆਂ ਫ਼ਸਲਾਂ ਨੂੰ ਚੁੱਕਿਆ ਜਾਵੇ। 15 ਦਿਨ ਬੀਤ ਜਾਣ ਦੇ ਬਾਵਜੂਦ ਕਿਸਾਨ ਆਪਣੀ....
ਪਰਾਲੀ ਪ੍ਰਬੰਧਨ ਮੁਹਿੰਮ ਜਾਰੀ, ਛੁੱਟੀ ਵਾਲੇ ਦਿਨ ਵੀ ਪਿੰਡਾਂ ਵਿੱਚ ਅਧਿਕਾਰੀ
ਕਿਸਾਨਾਂ ਅਤੇ ਪਿੰਡ ਪੱਧਰੀ ਟੀਮਾਂ ਨਾਲ ਮੀਟਿੰਗਾਂ ਕਰਕੇ ਕੀਤਾ ਜਾਗਰੂਕ ਬਰਨਾਲਾ, 20 ਅਕਤੂਬਰ 2024 : ਡਿਪਟੀ ਕਮਿਸ਼ਨਰ ਬਰਨਾਲਾ ਮੈਡਮ ਪੂਨਮਦੀਪ ਕੌਰ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਪਿੰਡਾਂ ਵਿਚ ਪਰਾਲੀ ਪ੍ਰਬੰਧਨ ਮੁਹਿੰਮ ਵਿਆਪਕ ਪੱਧਰ 'ਤੇ ਜਾਰੀ ਹੈ। ਇਸ ਮੁਹਿੰਮ ਤਹਿਤ ਜਿੱਥੇ ਡਿਪਟੀ ਕਮਿਸ਼ਨਰ ਵਲੋਂ ਖੁਦ ਰੋਜ਼ਾਨਾ ਪੱਧਰ 'ਤੇ ਪਿੰਡ ਪੱਧਰੀ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ, ਓਥੇ ਮੁਹਿੰਮ 'ਚ ਤਾਇਨਾਤ ਅਧਿਕਾਰੀਆਂ ਵਲੋਂ ਪਿੰਡਾਂ ਦੇ ਦੌਰੇ ਕਰਕੇ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸ ਤਹਿਤ....
ਪੰਚਾਇਤ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਵੱਲੋਂ ਮੁਹਾਲੀ ਦੇ ਪਹਿਲੇ ਸਰਸ ਮੇਲੇ ਦਾ ਸ਼ਾਨਦਾਰ ਉਦਘਾਟਨ 
ਕਿਹਾ, ਭਗਵੰਤ ਮਾਨ ਸਰਕਾਰ ਨੇ ਰੰਗਲਾ ਪੰਜਾਬ ਦੀ ਧਾਰਨਾ ਨੂੰ ਉਤਸ਼ਾਹ ਦੇ ਕੇ ਕਰਕੇ ਪੰਜਾਬ ਦੀ ਪੁਰਾਤਨ ਸ਼ਾਨ ਬਹਾਲ ਕੀਤੀ ਪੰਜਾਬ ਦੇ ਅਮੀਰ ਵਿਰਸੇ ਅਤੇ ਸੱਭਿਆਚਾਰ ਨੂੰ ਹੋਰ ਪ੍ਰਫੁੱਲਤ ਕੀਤਾ ਜਾਵੇਗਾ ਸਰਸ ਮੇਲਾ ਸਾਡੇ ਦੇਸ਼ ਦੇ ਪੇਂਡੂ ਕਾਰੀਗਰਾਂ ਅਤੇ ਵਿਭਿੰਨ ਸੰਸਕ੍ਰਿਤੀ ਲਈ ਇੱਕ ਵਿਲੱਖਣ ਪਲੇਟਫਾਰਮ ਪ੍ਰਦਾਨ ਕਰਦਾ ਹੈ ਟਰਾਈਸਿਟੀ ਨਿਵਾਸੀਆਂ ਨੂੰ ਸੰਗੀਤਕ ਰਾਤਾਂ ਦੇ ਨਾਲ ਲੁਭਾਉਣ ਲਈ ਦਸ ਦਿਨਾਂ ਦਾ ਵਿਸ਼ਾਲ ਮੇਲਾ ਐਸ.ਏ.ਐਸ.ਨਗਰ, 19 ਅਕਤੂਬਰ, 2024 : ਮੋਹਾਲੀ ਦੇ ਲੰਬੇ ਸਮੇਂ ਤੋਂ ਉਡੀਕੇ ਜਾ ਰਹੇ....
ਸਾਬਕਾ ਵਿਧਾਇਕ ਸ਼ਿਵਾਲਿਕ ਨੂੰ ਸਦਮਾ, ਪੁੱਤਰ ਹਰਪ੍ਰੀਤ ਸਿੰਘ ਦਾ ਦਿਹਾਂਤ
ਲੁਧਿਆਣਾ, 19 ਅਕਤੂਬਰ, 2024 : ਅਕਾਲੀ ਦਲ ਦੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਸ਼ਿਵਾਲਿਕ ਨੂੰ ਉਸ ਵੇਲੇ ਡੂੰਘਾ ਸਦਮਾ ਲੱਗਾ ਜਦੋਂ ਉਹਨਾਂ ਦੇ ਨੌਜਵਾਨ ਸਪੁੱਤਰ ਹਰਪ੍ਰੀਤ ਸਿੰਘ ਅਚਨਚੇਤ ਸਦੀਵੀਂ ਵਿਛੋੜਾ ਦੇ ਗਏ। ਉਹ 45 ਵਰ੍ਹਿਆਂ ਦੇ ਸਨ ਤੇ ਉਹਨਾਂ ਦਾ ਗੁੜਗਾਓਂ ਦੇ ਮੇਦਾਂਤਾ ਹਸਪਤਾਲ ਵਿਚ ਇਲਾਜ ਚਲ ਰਿਹਾ ਸੀ।
ਅਣਪਛਾਤੇ ਵਾਹਨ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਦੋ ਨੌਜਾਵਨਾਂ ਦੀ ਮੌਤ
ਮੋਗਾ, 19 ਅਕਤੂਬਰ 2024 : ਧਾਰਮਿਕ ਅਸਥਾਨ ਤੇ ਮੱਥਾ ਟੇਕ ਕੇ ਵਾਪਸ ਆ ਰਹੇ ਦੋ ਮੋਟਰਸਾਈਕਲ ਨੌਜਵਾਨਾਂ ਦੀ ਮੌਤ ਹੋਣ ਦੀ ਦੁੱਖਦਾਈ ਖਬਰ ਹੈ। ਮ੍ਰਿਤਕਾਂ ਦੀ ਪਛਾਣ ਵਿਸ਼ਾਲ ਕੁਮਾਰ ਅਤੇ ਕਰਨ ਕੁਮਾਰ ਵਜੋਂ ਹੋਈ ਹੈ। ਇਸ ਸਬੰਧੀ ਜਾਣਕਾਰੀ ਅਨੁਸਾਰ ਥਾਣੇਦਾਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਦੋ ਨੌਜਵਾਨ ਵਾਸੀ ਗ੍ਰੀਨ ਐਵੇਨਿਊ ਬਠਿੰਡਾ ਮੋਟਰਸਾਈਕਲ ਤੇ ਸਵਾਰ ਹੋ ਕੇ ਮੱਥਾ ਟੇਕਣ ਲਈ ਧਾਰਮਿਕ ਅਸਥਾਨ ਤੇ ਆਏ ਸਨ, ਜਦੋਂ ਉਹ ਵਾਪਸੀ ਸਮੇਂ ਸਮਾਲਸਰ ਦੇ ਨੇੜੇ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ, ਜਿਸ....
ਨਵੀਆਂ ਚੁਣੀਆਂ ਪੰਚਾਇਤਾਂ ਬਿਨਾ ਭੇਦਭਾਵ ਵਿਕਾਸ ਦੀ ਰਫਤਾਰ ਨੂੰ ਗਤੀ ਦੇਣ : ਹਰਜੋਤ ਬੈਂਸ
ਸ੍ਰੀ ਅਨੰਦਪੁਰ ਸਾਹਿਬ 19 ਅਕਤੂਬਰ 2024 : ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸੂਚਨਾ ਤੇ ਲੋਕ ਸੰਪਰਕ ਵਿਭਾਗ, ਸਕੂਲ ਸਿੱਖਿਆ, ਉਚੇਰੀ ਸਿੱਖਿਆ ਅਤੇ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਪੰਜਾਬ ਨੇ ਨਵੀਆਂ ਚੁਣੀਆਂ ਪੰਚਾਇਤਾਂ ਦੇ ਪੰਚਾਂ, ਸਰਪੰਚਾਂ ਨੂੰ ਕਿਹਾ ਕਿ ਉਹ ਬਿਨਾਂ ਭੇਦਭਾਵ ਪਿੰਡਾਂ ਦਾ ਸਰਵਪੱਖੀ ਵਿਕਾਸ ਕਰਵਾਉਣ ਅਤੇ ਵਿਕਾਸ ਦੀ ਰਫਤਾਰ ਨੂੰ ਹੋਰ ਗਤੀ ਦੇਣ ਲਈ ਯੋਜਨਾਂਬੱਧ ਢੰਗ ਨਾਲ ਪਲਾਨਿੰਗ ਕਰਨ। ਅੱਜ ਕਿਸਾਨ ਹਵੇਲੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਬਲਾਕ ਸ੍ਰੀ ਅਨੰਦਪੁਰ ਸਾਹਿਬ ਦੀਆਂ....
ਜਲਾਲਾਬਾਦ ‘ਚ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ 1 ਮੌਤ, 2 ਜਖ਼ਮੀ
ਜਲਾਲਾਬਾਦ, 18 ਅਕਤੂਬਰ 2024 : ਫਿਰੋਜ਼ਪੁਰ- ਫਾਜ਼ਿਲਕਾ ਰੋਡ ਤੇ ਸਥਿਤ ਪਿੰਡ ਮੋਹਰ ਸਿੰਘ ਵਾਲਾ ਨਜ਼ਦੀਕ ਇੱਕ ਟਰਾਲੀ ਨੂੰ ਬਚਾਉਣ ਦੇ ਚੱਕਰ ਵਿੱਚ ਇੱਕ ਕਾਰ ਬੇਕਾਬੂ ਹੋ ਕੇ ਖੇਤਾਂ ਵਿੱਚ ਪਲਟ ਗਈ, ਜਿਸ ਕਾਰਨ ਕਾਰ ਵਿੱਚ ਸਵਾਰ ਚਾਲਕ ਦੀ ਮੌਕੇ ਤੇ ਮੌਤ ਹੋ ਗਈ ਅਤੇ ਦੋ ਔਰਤਾਂ ਗੰਭੀਰ ਜਖਮੀ ਹੋ ਗਈਆਂ। ਹਾਦਸੇ ਤੋਂ ਬਾਅਦ ਰਾਹਗੀਂਰਾਂ ਨੇ ਕਾਰ ਦੀਆਂ ਤਾਕੀਆਂ ਨੂੰ ਭੰਨ ਕੇ ਕਾਰ ਵਿੱਚਲੇ ਜਖਮੀਆਂ ਨੂੰ ਬਾਹਰ ਕੱਢਿਆ ਗਿਆ ਅਤੇ ਇਲਾਜ ਲਈ ਸਿਵਲ ਹਸਪਤਾਲ ਜਲਾਲਾਬਾਦ ਵਿਖੇ ਭਰਤੀ ਕਰਵਾਇਆ ਗਿਆ। ਘਟਨਾਂ ਦੀ ਸੂਚਨਾਂ....