ਪੁਲਿਸ ਨੇ 32 ਬੋਰ ਦਾ ਪਿਸਤੌਲ, ਇੱਕ ਮੋਬਾਈਲ ਅਤੇ ਗੱਡੀ ਸਮੇਤ ਅਹਿਮ ਸਬੂਤ ਕੀਤੇ ਜ਼ਬਤ ਮਾਲੇਰਕੋਟਲਾ, 3 ਫਰਵਰੀ : ਮਾਲੇਰਕੋਟਲਾ ਪੁਲਿਸ ਨੇ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ, ਠੰਡੀ ਸੜਕ ਵਿਖੇ ਸਥਿਤ ਯੈਸ ਬੈਂਕ ਦੀ ਸ਼ਾਖਾ ਵਿੱਚ ਲੁੱਟ ਦੀ ਇੱਕ ਕੋਝੀ ਕੋਸ਼ਿਸ਼ ਨੂੰ ਨਾਕਾਮ ਕਰਦੇ ਹੋਏ ਇਸ ਘਿਨੌਣੀ ਹਰਕਤ ਵਿੱਚ ਸ਼ਾਮਲ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਫੜੇ ਗਏ ਵਿਅਕਤੀਆਂ ਦੀ ਪਛਾਣ ਇਸ ਤਰ੍ਹਾਂ ਕੀਤੀ ਗਈ ਹੈ: ਆਰਿਫ ਖਾਨ ਉਰਫ ਆਰਿਫ ਪੁੱਤਰ ਲਤੀਫ ਖਾਨ, ਜੋ ਕਿ #36 ਰੋਜ਼ ਐਵੇਨਿਊ....
ਮਾਲਵਾ
ਲੁਧਿਆਣਾ 2 ਫਰਵਰੀ : ਪੀਏਯੂ ਦੇ ਫਲੋਰੀਕਲਚਰ ਅਤੇ ਲੈਂਡਸਕੇਪਿੰਗ ਵਿਭਾਗ ਵਿੱਚ ਕੋਰਸ ਡਾਇਰੈਕਟਰ ਡਾ: ਪਰਮਿੰਦਰ ਸਿੰਘ, ਪ੍ਰੋਫੈਸਰ ਅਤੇ ਮੁਖੀ ਦੀ ਅਗਵਾਈ ਵਿੱਚ ਆਈ ਸੀ ਏ ਆਰ ਵੱਲੋਂ ਪ੍ਰਾਯੋਜਿਤ 21ਰੋਜ਼ਾ ਸਰਦ ਰੁੱਤ ਸਕੂਲ ਫਲੋਰੀਕਲਚਰ ਦੇ ਪ੍ਰਭਾਵੀ ਢੰਗਾਂ ਨਾਲ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਵਿਸ਼ੇ 'ਤੇ ਸ਼ੁਰੂ ਕੀਤਾ ਗਿਆ। ਭਾਰਤ ਦੇ ਵੱਖ-ਵੱਖ ਰਾਜਾਂ ਦੀਆਂ ਖੇਤੀ ਸੰਸਥਾਵਾਂ ਤੋਂ ਭਾਗ ਲੈਣ ਵਾਲੇ ਸਿਖਿਆਰਥੀ, ਬਾਗਬਾਨੀ ਅਤੇ ਜੰਗਲਾਤ ਕਾਲਜ ਦੇ ਵਿਭਾਗਾਂ ਤੋਂ ਫੈਕਲਟੀ ਅਤੇ ਮਾਹਿਰ ਉਦਘਾਟਨੀ ਸਮਾਰੋਹ....
ਲੁਧਿਆਣਾ 2 ਫਰਵਰੀ : ਬੀਤੇ ਦਿਨਾਂ ਤੋਂ ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਵਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਜਾਰੀ ਵਿਦਿਅਕ ਯਾਤਰਾ ਪ੍ਰੋਗਰਾਮ ਤਹਿਤ ਹਜ਼ਾਰਾਂ ਸਕੂਲੀ ਵਿਦਿਆਰਥੀਆਂ ਨੇ ਪੀ ਏ ਯੂ ਦਾ ਦੌਰਾ ਕੀਤਾ ਹੈ। ਇਸ ਦੌਰਾਨ ਵਿਦਿਆਰਥੀਆਂ ਨੇ ਸਮਾਜਕ ਇਤਿਹਾਸ ਦੇ ਅਜਾਇਬ ਘਰ, ਉੱਪਲ ਮਿਊਜ਼ੀਅਮ, ਮਹਿੰਦਰ ਸਿੰਘ ਰੰਧਾਵਾ ਲਾਇਬ੍ਰੇਰੀ ਅਤੇ ਹੋਰ ਥਾਵਾਂ ਵੇਖੀਆਂ। ਵਿਦਿਆਰਥੀਆਂ ਨਾਲ ਆਏ ਅਧਿਆਪਕਾਂ ਨੇ ਉਨ੍ਹਾਂ ਨੂੰ ਇਸ ਸੰਸਥਾ ਦੇ ਮਾਣਮੱਤੇ ਇਤਿਹਾਸ ਅਤੇ ਪੰਜਾਬ ਦੇ ਖੇਤੀ ਵਿਕਾਸ ਲਈ ਦਿੱਤੇ....
ਮੁੱਖ ਸਕੱਤਰ ਵੱਲੋਂ ਸਿਵਲ ਹਸਪਤਾਲ ਮੁਹਾਲੀ ਦਾ ਅਚਨਚੇਤੀ ਦੌਰਾ ਮੁਫਤ ਦਵਾਈਆਂ ਲਈ ਮੁੱਖ ਮੰਤਰੀ ਵੱਲੋਂ 25 ਕਰੋੜ ਰੁਪਏ ਦੀ ਰਾਸ਼ੀ ਮਨਜ਼ੂਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 2 ਫਰਵਰੀ : ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਅੱਜ ਮੁਹਾਲੀ ਦੇ ਫੇਜ਼ 6 ਸਥਿਤ ਜ਼ਿਲ੍ਹਾ ਹਸਪਤਾਲ ਦਾ ਅਚਨਚੇਤੀ ਦੌਰਾ ਕੀਤਾ। ਨਿਰੀਖਣ ਉਪਰੰਤ ਮੀਡੀਆ ਕਰਮੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਦੌਰੇ ਦਾ ਮੰਤਵ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸਰਕਾਰੀ ਹਸਪਤਾਲਾਂ ਵਿੱਚ ਮਰੀਜ਼ਾਂ ਨੂੰ ਮੁਫਤ....
ਕਿਹਾ! ਇਹ ਮੁਹਿੰਮ ਪਵਨ ਗੁਰੂ, ਪਾਣੀ ਪਿਤਾ, ਮਾਤਾ ਧਰਤਿ ਮਹੱਤ ਦਾ ਸੰਦੇਸ਼ ਦੇਣ ਵਾਲੇ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਨਿਮਰ ਸ਼ਰਧਾਂਜਲੀ ਹੈ ਵਿਧਾਇਕ ਅਤੇ ਡਿਪਟੀ ਕਮਿਸ਼ਨਰ ਵੱਲੋਂ ਲੋਕਾਂ ਨੂੰ ਗਰੀਨ ਅੰਬੈਸਡਰ ਬਣਨ ਦੀ ਅਪੀਲ ਲੁਧਿਆਣਾ, 2 ਫਰਵਰੀ : ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਹਰਿਆਵਲ ਨੂੰ ਵਧਾਉਣ ਅਤੇ ਸਾਫ਼-ਸੁਥਰੇ ਵਾਤਾਵਰਣ ਨੂੰ ਯਕੀਨੀ ਬਣਾਉਣ ਦੀ ਵਚਨਬੱਧਤਾ ਦੇ ਮੱਦੇਨਜ਼ਰ, ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਵਿਸ਼ਵ ਵੈਟਲੈਂਡਜ਼ ਦਿਵਸ ਦੀ ਪ{ਰਵ ਸੰਧਿਆ 'ਤੇ....
ਉਪ ਮੰਡਲ ਮੈਜਿਸਟਰੇਟ ਲੁਧਿਆਣਾ (ਪੱਛਮੀ) ਦੀ ਪ੍ਰਧਾਨਗੀ ਹੇਠ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਆਯੋਜਿਤ* ਕਿਹਾ! ਕੈਂਪ ਦੌਰਾਨ ਪ੍ਰਾਪਤ ਅਰਜ਼ੀਆਂ ਦਾ ਪਹਿਲ ਦੇ ਆਧਾਰ 'ਤੇ ਕੀਤਾ ਜਾਵੇ ਨਿਬੇੜਾ ਲੁਧਿਆਣਾ, 2 ਫਰਵਰੀ : ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਕਰਨ ਦੇ ਮੰਤਵ ਨਾਲ 'ਸਰਕਾਰ ਤੁਹਾਡੇ ਦੁਆਰ' ਸਕੀਮ ਤਹਿਤ ਆਗਾਮੀ 5 ਫਰਵਰੀ ਤੋਂ ਵਿਸ਼ੇਸ਼ ਕੈਂਪ ਲਗਾਏ ਜਾਣਗੇ ਤਾਂ ਜੋ ਨਾਗਰਿਕਾਂ ਨੂੰ ਇਸ ਦਾ ਲਾਭ ਮਿਲ ਸਕੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਉਪ ਮੰਡਲ....
ਸੰਗਰੂਰ, 2 ਫਰਵਰੀ : ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਗੁਰਮੇਲ ਸਿੰਘ ਘਰਾਚੋਂ ਨੇ ਵਿਧਾਨ ਸਭਾ ਹਲਕਾ ਧੂਰੀ ਅਤੇ ਦਿੜ੍ਹਬਾ ਅਧੀਨ ਆਉਂਦੇ ਯੂਥ ਕਲੱਬਾਂ ਨਾਲ ਜੁੜੇ ਨੌਜਵਾਨਾਂ ਨੂੰ ਖੇਡਾਂ ਨਾਲ ਸਬੰਧਤ ਸਮਾਨ ਦੀ ਖਰੀਦ ਲਈ ਵਿੱਤੀ ਸਹਾਇਤਾ ਦੇ ਚੈਕ ਵੰਡੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਅਗਵਾਈ ਹੇਠ ਅਸੀਂ ਯੂਥ ਕਲੱਬਾਂ ਦੀ ਮਜ਼ਬੂਤੀ ਲਈ ਉੱਦਮ ਕਰ ਰਹੇ ਹਾਂ ਅਤੇ ਇਸੇ ਤਹਿਤ 12 ਪਿੰਡਾਂ ਵਿੱਚ ਕਾਰਜਸ਼ੀਲ ਯੂਥ ਕਲੱਬਾਂ ਨੂੰ ਖੇਡ ਖੇਤਰ ਵਿੱਚ ਵੱਡੀਆਂ ਮੱਲਾਂ ਮਾਰਨ ਲਈ ਵਿੱਤੀ ਮਦਦ ਪ੍ਰਦਾਨ ਕੀਤੀ....
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਨੀਤੀਆਂ ਸਦਕਾ ਸੰਗਰੂਰ ਅੱਜ ਸਕੂਲ ਸਿੱਖਿਆ ਦੇ ਖੇਤਰ ‘ਚ ਪੂਰੇ ਦੇਸ਼ ‘ਚੋ ਅੱਵਲ: ਨਰਿੰਦਰ ਕੌਰ ਭਰਾਜ ਸੰਗਰੂਰ, 2 ਫ਼ਰਵਰੀ : ਹਲਕਾ ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਅੱਜ ਇੱਥੇ ਸਥਾਨਕ ਮੈਗਜ਼ੀਨ ਮੁਹੱਲੇ ‘ਚ ਲਗਭਗ 1.17 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਗਏ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਦੇ ਨਵੇਂ ਦਫ਼ਤਰ ਦੀ ਇਮਾਰਤ ਦਾ ਉਦਘਾਟਨ ਕੀਤਾ। ਇਸ ਮੌਕੇ ਬੋਲਦਿਆਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ....
ਫ਼ਤਹਿਗੜ੍ਹ ਸਾਹਿਬ, 02 ਫਰਵਰੀ : ਜ਼ਿਲ੍ਹਾ ਮੈਜਿਸਟਰੇਟ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਫੌਜਦਾਰੀ ਜਾਬਤਾ ਸੰਘਤਾ 1973 (2 ਆਫ 1974) ਦੀ ਧਾਰਾ 144 ਅਧੀਨ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਹਦੂਦ ਅੰਦਰ ਪੈਂਦੀ ਭਾਖੜਾ ਮੇਨ ਕੈਨਾਲ ਦੀ ਪਟੜੀ ਤੇ ਕੋਈ ਵੀ ਅਣ-ਅਧਿਕਾਰਤ ਵਾਹਨ ਨਾ ਜਾਵੇ ਅਤੇ ਨਾ ਹੀ ਕਿਸੇ ਵਿਅਕਤੀ ਵੱਲੋਂ ਇਸ ਨਹਿਰ ਵਿੱਚ ਸਵੀਮਿੰਗ ਕੀਤੀ ਜਾਵੇ। ਅਜਿਹਾ ਇਸ ਲਈ ਕੀਤਾ ਗਿਆ ਹੈ ਕਿਉਂਕਿ ਜ਼ਿਲ੍ਹੇ ਅੰਦਰ ਪੈਂਦੀ ਭਾਖੜਾ ਮੇਨ ਲਾਇਨ ਕੈਨਾਲ ਉਪਰ ਰਿਪੇਅਰ ਲਈ ਬਣੀ ਪਟੜੀ ਉਪਰ....
ਫ਼ਤਹਿਗੜ੍ਹ ਸਾਹਿਬ, 02 ਫਰਵਰੀ : ਜ਼ਿਲ੍ਹਾ ਮੈਜਿਸਟਰੇਟ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਫੌਜਦਾਰੀ ਦੰਡ ਸੰਘਤਾ 1973 (2 ਆਫ 1974) ਦੀ ਧਾਰਾ 144 ਅਧੀਨ ਮਕਾਨ ਮਾਲਕਾਂ ਅਤੇ ਮਕਾਨਾਂ ਉਪਰ ਕਾਬਜ ਵਿਅਕਤੀਆਂ ਨੂੰ ਹੁਕਮ ਜਾਰੀ ਕੀਤੇ ਹਨ ਕਿ ਕਿਸੇ ਵੀ ਵਿਅਕਤੀ ਨੂੰ ਮਕਾਨ ਕਿਰਾਏ ਤੇ ਦੇਣ ਤੋਂ ਪਹਿਲਾਂ ਉਸ ਦੀ ਪਹਿਚਾਣ ਸਬੰਧੀ ਪੁਲਿਸ ਵਿਭਾਗ ਤੋਂ ਪੂਰੀ ਜਾਂਚ ਪੜਤਾਲ ਕਰਵਾਈ ਜਾਵੇ ਅਤੇ ਇਸ ਸਬੰਧੀ ਸੂਚਨਾ ਸਬੰਧਤ ਥਾਣੇ ਵਿੱਚ ਦਰਜ਼ ਕਰਵਾਉਣ ਉਪੰਰਤ ਹੀ ਮਕਾਨ ਕਿਰਾਏ ਤੇ ਦਿੱਤਾ ਜਾਵੇ। ਅਜਿਹਾ ਇਸ ਲਈ ਕੀਤਾ ਗਿਆ....
ਫ਼ਤਹਿਗੜ੍ਹ ਸਾਹਿਬ, 02 ਫਰਵਰੀ : ਜ਼ਿਲ੍ਹਾ ਮੈਜਿਸਟਰੇਟ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਫੌਜਦਾਰੀ ਜਾਬਤਾ ਸੰਘਤਾ 1973 (2 ਆਫ 1974) ਦੀ ਧਾਰਾ 144 ਅਧੀਨ ਹੁਕਮ ਜਾਰੀ ਕੀਤੇ ਹਨ ਕਿ ਕੋਈ ਵੀ ਵਿਅਕਤੀ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪੇਂਡੂ ਤੇ ਸ਼ਹਿਰੀ ਖੇਤਰਾਂ ਵਿੱਚ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਕਾਰਜਕਾਰੀ ਇੰਜਨੀਅਰ ਦੀ ਲਿਖਤੀ ਪ੍ਰਵਾਨਗੀ ਅਤੇ ਦੇਖ-ਰੇਖ ਤੋਂ ਬਿਨਾਂ ਕੱਚੀਆਂ ਖੂਹੀਆਂ ਨਹੀਂ ਪੁੱਟੇਗਾ/ਪੁਟਵਾਏਗਾ ਅਤੇ ਨਾ ਹੀ ਪੁਰਾਣੀਆਂ ਬਣੀਆਂ ਖੂਹੀਆਂ ਆਦਿ ਨੂੰ ਖ਼ਤਮ ਕਰਨ ਦੇ ਮੰਤਵ ਨਾਲ ਉਨ੍ਹਾਂ....
ਡਿਪਟੀ ਕਮਿਸ਼ਨਰ ਨੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨਾਲ ਕੀਤੀ ਮੀਟਿੰਗ ਫ਼ਤਹਿਗੜ੍ਹ ਸਾਹਿਬ, 02 ਫਰਵਰੀ : ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਸਿਹਤ ਸਹੂਲਤਾਂ ਮੁਹਈਆ ਕਰਾਉਣ ਸਬੰਧੀ ਹੋਏ ਨਵੇਂ ਹੁਕਮਾਂ ਦੀ ਇੰਨ-ਬਿੰਨ ਪਾਲਣਾ ਕਰਨ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਿਵਲ ਸਰਜਨ ਤੇ ਜ਼ਿਲ੍ਹੇ ਦੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨਾਲ ਮੀਟਿੰਗ ਕੀਤੀ। ਉਨ੍ਹਾਂ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨੂੰ ਹਦਾਇਤ ਕੀਤੀ ਕਿ ਉਹ ਆਪੋ ਆਪਣੇ....
ਫ਼ਤਹਿਗੜ੍ਹ ਸਾਹਿਬ, 02 ਫਰਵਰੀ : ਜ਼ਿਲ੍ਹੇ ਵਿੱਚ ਡਿਸਪਿਊਟ ਰੈਜੋਲਿਸ਼ਨ ਅਤੇ ਲਿਟੀਗੇਸ਼ਨ ਨੀਤੀ ਨੂੰ ਸਹੀ ਢੰਗ ਨਾਲ ਲਾਗੂ ਸਬੰਧੀ ਮੁੱਖ ਮੰਤਰੀ ਦੇ ਫੀਲਡ ਅਫਸਰ ਸ਼੍ਰੀ ਅਭਿਸ਼ੇਕ ਸ਼ਰਮਾ ਦੀ ਪ੍ਰਧਾਨਗੀ ਹੇਠ ਬੱਚਤ ਭਵਨ ਵਿਖੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਜਿਸ ਵਿੱਚ ਸ਼੍ਰੀ ਸ਼ਰਮਾ ਨੇ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਜ਼ਿਲ੍ਹੇ ਦੀਆਂ ਵੱਖ-ਵੱਖ ਅਦਾਲਤਾਂ ਵਿੱਚ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਚੱਲ ਰਹੇ ਕੋਰਟ ਕੇਸਾਂ ਦੀ ਸੁਚੱਜੇ ਢੰਗ ਨਾਲ ਪੈਰਵੀ ਕਰਨੀ ਯਕੀਨੀ ਬਣਾਈ ਜਾਵੇ ਤਾਂ ਜੋ....
ਫ਼ਤਹਿਗੜ੍ਹ ਸਾਹਿਬ, 02 ਫਰਵਰੀ : ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਦੇ ਆਦੇਸ਼ਾਂ ਅਨੁਸਾਰ ਸਖੀ ਵਨ ਸਟਾਪ ਸੈਂਟਰ ਵੱਲੋਂ ਜ਼ਿਲ੍ਹਾ ਪ੍ਰੋਗਰਾਮ ਅਫਸਰ ਸ਼੍ਰੀ ਗੁਰਮੀਤ ਸਿੰਘ ਦੀ ਅਗਵਾਈ ਹੇਠ ਪਿੰਡ ਮਾਜਰਾ ਮੰਨਾ ਸਿੰਘ ਵਾਲਾ ਅਤੇ ਘੁੰਮਣਾ ਵਿਖੇ ਜਾਗਰੂਕਤਾ ਕੈਂਪ ਲਗਾਏ ਗਏ। ਇਨ੍ਹਾਂ ਕੈਂਪਾਂ ਵਿੱਚ ਵਨ ਸਟਾਪ ਸੈਂਟਰ ਦੀ ਇੰਚਾਰਜ ਰਜਨੀ ਬਾਲਾ ਨੇ ਸਖੀ ਵਨ ਸਟਾਪ ਸੈਂਟਰ ਦਾ ਉਦੇਸ਼ ਅਤੇ ਲਿੰਗ ਅਧਾਰਤ ਹਿੰਸਾ ਤੋਂ ਪੀੜ੍ਹਤ ਔਰਤਾਂ ਨੂੰ ਤੁਰੰਤ ਸਹਾਇਤਾ ਪ੍ਰਦਾਨ ਕਰਨ ਵਿੱਚ ਸਖੀ ਵਨ ਸਟਾਪ ਸੈਂਟਰ ਦੀ ਭੂਮਿਕਾ....
ਬਰਨਾਲਾ, 2 ਫਰਵਰੀ : ਸਿਹਤ ਵਿਭਾਗ ਬਰਨਾਲਾ ਵੱਲੋਂ ਡਾ. ਹਰਿੰਦਰ ਸ਼ਰਮਾ ਸਿਵਲ ਸਰਜਨ ਬਰਨਾਲਾ ਦੇ ਦਿਸ਼ਾ ਨਿਰਦੇਸ਼ ਅਧੀਨ “ਪੇਟ ਦੇ ਕੀੜਿਆਂ ਤੋਂ ਮੁਕਤੀ” ਰਾਸ਼ਟਰੀ ਦਿਵਸ 5 ਫਰਵਰੀ ਨੂੰ ਮਨਾਇਆ ਜਾ ਰਿਹਾ ਹੈ । ਇਸ ਦਿਵਸ ਨਾਲ ਸਬੰਧੀ ਜਾਗਰੂਕਤਾ ਸਮੱਗਰੀ ਜਾਰੀ ਕਰਨ ਮੌਕੇ ਸਿਵਲ ਸਰਜਨ ਬਰਨਾਲਾ ਨੇ ਦੱਸਿਆ ਕਿ ਮਿਤੀ 5 ਫਰਵਰੀ ਨੂੰ ਜ਼ਿਲ੍ਹੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ , ਆਂਗਣਵਾੜੀ ਸੈਂਟਰ ਅਤੇ ਸਕੂਲ ਨਾ ਜਾਣ ਵਾਲੇ 1 ਤੋਂ 19 ਸਾਲ ਤੱਕ ਦੇ ਸਾਰੇ ਬੱਚਿਆਂ ਨੂੰ ਅਲਬੈਂਡਾਜੌਲ ਦੀ ਖੁਰਾਕ....