ਲਾਲਾ ਲਾਜਪਤ ਰਾਏ ਜੀ ਨੇ ਸਿੱਖਿਆ ਨੂੰ ਸਭ ਤੋਂ ਵੱਧ ਮਹੱਤਤਾ ਦਿੱਤੀ : ਹਰਜੋਤ ਸਿੰਘ ਬੈਂਸ ਕਿਹਾ, ਜਿਹੜੀਆਂ ਲਾਇਬ੍ਰੇਰੀਆਂ ਖੰਡਰ ਬਣਕੇ ਨਸ਼ੇ ਦਾ ਅੱਡਾ ਬਣ ਗਈਆਂ ਸਨ, ਉਹਨਾਂ ਨੂੰ ਮੁੜ ਸੁਰਜੀਤ ਕੀਤਾ ਜਾ ਰਿਹਾ 159ਵੇਂ ਜਨਮ ਦਿਵਸ ਮੌਕੇ ਪਿੰਡ ਢੁੱਡੀਕੇ ਵਿਖੇ ਸ਼ਰਧਾ ਅਤੇ ਸਤਿਕਾਰ ਭੇਟ ਢੁੱਡੀਕੇ, 28 ਜਨਵਰੀ : ਪੰਜਾਬ ਕੇਸਰੀ ਦੇ ਨਾਮ ਨਾਲ ਜਾਣੇ ਜਾਂਦੇ ਮਹਾਨ ਆਜ਼ਾਦੀ ਘੁਲਾਟੀਏ ਲਾਲਾ ਲਾਜਪਤ ਰਾਏ ਜੀ ਦਾ 159ਵਾਂ ਜਨਮ ਦਿਹਾੜਾ ਅੱਜ ਉਹਨਾਂ ਦੇ ਜਨਮ ਅਸਥਾਨ ਪਿੰਡ ਢੁੱਡੀਕੇ ਵਿਖੇ ਪੂਰੀ ਸ਼ਰਧਾ ਅਤੇ....
ਮਾਲਵਾ
ਲੁਧਿਆਣਾ, 28 ਜਨਵਰੀ : ਸੰਯੁਕਤ ਕਿਸਾਨ ਮੋਰਚਾ ਅਤੇ ਟਰੇਡ ਯੂਨੀਅਨਾਂ ਦੇ ਤਾਲਮੇਲ ਵਲੋਂ ਦਿੱਤੇ 16 ਫਰਵਰੀ ਦੇ ਭਾਰਤ ਬੰਦ ਦੇ ਸੱਦੇ ਨੂੰ ਸਫਲ ਬਣਾਉਣ ਲਈ ਜ਼ੋਰਦਾਰ ਤਿਆਰੀਆਂ ਵਿੱਢਣ ਖਾਤਰ ਅੱਜ ਸ਼ਹੀਦ ਕਰਨੈਲ ਸਿੰਘ ਈਸੜੂ ਭਵਨ ਵਿਖੇ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਦੇ ਪੰਜਾਬ ਚੈਪਟਰ ਦੀ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਬਲਵੀਰ ਸਿੰਘ ਰਾਜੇਵਾਲ, ਨਿਰਭੈ ਸਿੰਘ ਢੁੱਡੀਕੇ ਅਤੇ ਜੰਗਵੀਰ ਸਿੰਘ ਚੌਹਾਨ ਨੇ ਕੀਤੀ। ਮੀਟਿੰਗ ਦੀ ਸ਼ੁਰੂਆਤ ਵਿੱਚ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ....
ਚੇਤਨ ਜੌੜਾਮਾਜਰਾ ਵੱਲੋਂ ਗੱਜੂਮਾਜਰਾ ਵਿਖੇ 2.70 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਆਗਾਜ਼ ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਹਿਰੀ ਪਾਣੀ ਹਰ ਕਿਸਾਨ ਦੇ ਖੇਤਾਂ ਤੱਕ ਪਹੁੰਚਾਇਆ ਸਮਾਣਾ ਹਲਕੇ ਦੇ ਚਹੁੰਤਰਫ਼ਾ ਵਿਕਾਸ ਨੂੰ ਸਮਰਪਿਤ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਗੱਜੂਮਾਜਰਾ 'ਚ ਛੱਪੜ ਤੋਂ ਜਮੀਨਦੋਜ਼ ਪਾਇਪਾਂ ਰਾਹੀਂ ਸੋਲਰ ਪੰਪਾਂ ਨਾਲ ਸਿੰਚਾਈ ਪ੍ਰਾਜੈਕਟ ਸਮੇਤ ਹੋਰ ਪਿੰਡਾਂ 'ਚ ਵੀ ਨਵੇਂ ਵਿਕਾਸ ਪ੍ਰਾਜੈਕਟਾਂ ਦੇ ਨੀਂਹ ਪੱਥਰ ਤੇ ਉਦਘਾਟਨ ਸਮਾਣਾ, 28 ਜਨਵਰੀ : ਸੂਚਨਾ ਤੇ ਲੋਕ ਸੰਪਰਕ....
ਡਾ. ਗੁਰਇਕਬਾਲ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਲੁਧਿਆਣਾ 28 ਜਨਵਰੀ : ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਡਾਕਟਰ ਮਹਿੰਦਰ ਸਿੰਘ ਰੰਧਾਵਾ ਕਮੇਟੀ ਰੂਮ ,ਪੰਜਾਬੀ ਭਵਨ ਲੁਧਿਆਣਾ ਵਿਖੇ ਸਾਹਿਤਕ ਸਮਾਗਮ ਆਯੋਜਿਤ ਕੀਤਾ ਗਿਆ ਜਿਸ ਦੀ ਪ੍ਰਧਾਨਗੀ ਪ੍ਰੋ.ਗੁਰਭਜਨ ਸਿੰਘ ਗਿੱਲ ਨੇ ਕੀਤੀ। ਪੰਜਾਬੀ ਸਾਹਿੱਤ ਅਕਾਡਮੀ ਦੇ ਜਨਰਲ ਸਕੱਤਰ ਡਾ.ਗੁਰਇਕਬਾਲ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਸੁਰਜੀਤ ਸਿੰਘ ਲਾਂਬੜਾ ਦੀ ਕਾਵਿ ਪੁਸਤਕ “ਦਿਲ ਤਰੰਗ “ਲੋਕ ਅਰਪਣ ਕੀਤੀ ! ਪੁਸਤਕ ਦੀਆਂ....
ਖੰਨਾ, 27 ਜਨਵਰੀ : ਖੰਨਾ ਇੱਕ ਪ੍ਰੇਮੀ ਜੋੜੇ ਨੇ ਨਹਿਰ 'ਚ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਦੋਵੇਂ ਵਿਆਹੇ ਹੋਏ ਸਨ। ਉਨ੍ਹਾਂ ਦੀਆਂ ਲਾਸ਼ਾਂ ਦੋਰਾਹਾ ਨਹਿਰ ਵਿੱਚੋਂ ਮਿਲੀਆਂ ਹਨ। ਉਨ੍ਹਾਂ ਨੇ ਇੱਕ ਦੂਜੇ ਦੇ ਹੱਥ ਬੰਨ੍ਹੇ ਹੋਏ ਸਨ। ਦੋਵੇਂ ਕਈ ਦਿਨਾਂ ਤੋਂ ਲਾਪਤਾ ਸਨ। ਉਨ੍ਹਾਂ ਦੀਆਂ ਲਾਸ਼ਾਂ ਸ਼ੁੱਕਰਵਾਰ ਰਾਤ ਬਰਾਮਦ ਕੀਤੀਆਂ ਗਈਆਂ। ਪਿੰਡ ਜਟਾਣਾ ਦਾ ਰਹਿਣ ਵਾਲਾ ਇਹ ਵਿਅਕਤੀ ਦੋ ਬੱਚਿਆਂ ਦਾ ਪਿਤਾ ਸੀ। ਉਹ ਇੱਕ ਪ੍ਰਾਈਵੇਟ ਕੰਪਨੀ ਦੀ ਬੱਸ ਚਲਾਉਂਦਾ ਸੀ। ਨੇੜਲੇ ਪਿੰਡ ਰੂਪਲੋਂ ਦੀ ਰਹਿਣ ਵਾਲੀ ਇੱਕ....
ਖੇਤਰੀ ਰਾਜਨੀਤੀ ਦਾ ਬਿਰਤਾਂਤ ਸਿਰਜੇ ਬਗੈਰ ਪੰਜਾਬ ਦੇ ਭਵਿੱਖ ਵੱਲ ਨਹੀਂ ਵੇਖਿਆ ਜਾ ਸਕਦਾ ਸ਼੍ਰੋਮਣੀ ਅਕਾਲੀ ਦਲ ਅੱਗੇ ਸਿੱਖਾਂ ਦੇ ਧਾਰਮਿਕ ਹਿਤਾਂ ਅਤੇ ਪੰਜਾਬ ਦੇ ਖੇਤਰੀ ਰਾਜਨੀਤਕ ਮੁੱਦਿਆਂ ਦਰਮਿਆਨ ਸੰਤੁਲਨ ਬਣਾ ਕੇ ਚੱਲਣਾ ਵੱਡੀ ਜ਼ਿੰਮੇਵਾਰੀ ਸ੍ਰੀ ਅਨੰਦਪੁਰ ਸਾਹਿਬ, 27 ਜਨਵਰੀ : ਪੰਥ ਅਤੇ ਪੰਜਾਬ ਦੀ ਪਹਿਰੇਦਾਰ ਜਥੇਬੰਦੀ ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬ ਨੂੰ ਦਰਪੇਸ਼ ਬਹੁਮੁਖੀ ਤੇ ਬਹੁਪੱਖੀ ਸੰਕਟਾਂ ਦੇ ਹੱਲ ਤਲਾਸ਼ਣ ਲਈ ਉਸਾਰੂ ਮਾਹੌਲ ਅਤੇ ਵਿਆਪਕ ਵਿਚਾਰ-ਪ੍ਰਬੰਧ ਦੀ ਸਿਰਜਣਾ ਦੀ....
ਆਜ਼ਾਦੀ ਪੰਜਾਬੀਆਂ ਨੇ ਲੈ ਕੇ ਦਿੱਤੀ ਪਰ ਪਰੇਡ ਵਿੱਚੋਂ ਝਾਕੀ ਬਾਹਰ ਕੱਢ ਦਿੱਤੀ ਕੇਂਦਰ ਵੱਲੋਂ ਰੱਦ ਕੀਤੀਆਂ ਝਾਕੀਆਂ ਲੁਧਿਆਣਾ ਦੇ ਸਮਾਗਮ ਵਿਖੇ ਦਿਖਾ ਕੇ ਪੰਜਾਬੀਆਂ ਨੂੰ ਪੁੱਛਿਆ, ਦੱਸੋ ਇਨ੍ਹਾਂ ਵਿੱਚ ਕੀ ਗਲਤ ਹੈ ਲੋਕਾਂ ਨੂੰ ਮੁੰਡੇ-ਕੁੜੀਆਂ ਵਿੱਚ ਭੇਦਭਾਵ ਨਾ ਕਰਨ ਦੀ ਅਪੀਲ ਸੂਬਾ ਸਰਕਾਰ ਦੇ ਲੋਕ ਪੱਖੀ ਉਪਰਾਲਿਆਂ ਦਾ ਜ਼ਿਕਰ ਕੀਤਾ ਮੈਂ ਅਗਲੀਆਂ ਚੋਣਾਂ ਲਈ ਨਹੀਂ ਸਗੋਂ ਅਗਲੀਆਂ ਪੀੜ੍ਹੀਆਂ ਲਈ ਕੰਮ ਕਰ ਰਿਹਾ ਹਾਂ-ਮੁੱਖ ਮੰਤਰੀ ਗਣਤੰਤਰ ਦਿਵਸ ਮੌਕੇ ਲੁਧਿਆਣਾ ਵਿਖੇ ਕੌਮੀ ਝੰਡਾ ਲਹਿਰਾਇਆ ਲੁਧਿਆਣਾ....
ਗਣਤੰਤਰ ਦਿਵਸ ਦੇ ਜਸ਼ਨਾਂ ਵਿੱਚ ਸ਼ਿਰਕਤ ਵਾਲੀਆਂ ਵੱਖ-ਵੱਖ ਸ਼ਖਸੀਅਤਾਂ ਤੇ ਸੰਸਥਾਵਾਂ ਨੂੰ ਵਧਾਈ ਦਿੱਤੀ ਲੁਧਿਆਣਾ, 27 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਗਣਤੰਤਰ ਦਿਵਸ ਮੌਕੇ ਹੋਏ ਸਮਾਗਮ ਦੌਰਾਨ ਸਮਾਜ ਅਤੇ ਸੂਬੇ ਪ੍ਰਤੀ ਵਿਲੱਖਣ ਯੋਗਦਾਨ ਪਾਉਣ ਵਾਲੇ ਪੁਲਿਸ ਅਧਿਕਾਰੀਆਂ, ਕਰਮਚਾਰੀਆਂ, ਸੰਸਥਾਵਾਂ ਅਤੇ ਵੱਖ-ਵੱਖ ਵਰਗਾਂ ਦੇ ਹੋਰ ਲੋਕਾਂ ਨੂੰ ਵਧਾਈ ਦਿੱਤੀ। ਭਗਵੰਤ ਸਿੰਘ ਮਾਨ ਨੇ ਸਮਰਪਿਤ ਭਾਵਨਾ ਨਾਲ ਡਿਊਟੀ ਨਿਭਾਉਣ ਵਾਲੇ ਪੁਲਿਸ ਅਧਿਕਾਰੀਆਂ ਨੂੰ ‘ਮੁੱਖ ਮੰਤਰੀ ਮੈਡਲ’ ਨਾਲ....
ਮੋਗਾ ਵਿਖੇ ਸਥਾਨਕ ਸਰਕਾਰਾਂ ਬਾਰੇ ਵਿਭਾਗ ਦੇ ਕੈਬਨਿਟ ਮੰਤਰੀ ਨੇ ਲਹਿਰਾਇਆ ਤਿਰੰਗਾ ਪੰਜਾਬ ਵਾਸੀਆਂ ਨੂੰ ਸੂਬੇ ਦੇ ਸਰਬਪੱਖੀ ਵਿਕਾਸ ਵਿੱਚ ਆਪਣਾ ਬਣਦਾ ਯੋਗਦਾਨ ਪਾਉਣ ਦਾ ਸੱਦਾ ਵੱਖ ਵੱਖ ਸਕੂਲਾਂ ਦੇ 1100 ਤੋਂ ਵਧੇਰੇ ਵਿਦਿਆਰਥੀਆਂ ਵੱਲੋਂ ਸਭਿਆਚਾਰਕ ਅਤੇ ਹੋਰ ਪੇਸ਼ਕਾਰੀਆਂ ਵਿਸ਼ੇਸ਼ ਸ਼ਖਸੀਅਤਾਂ ਅਤੇ ਆਜ਼ਾਦੀ ਘੁਲਾਟੀਏ ਪਰਿਵਾਰਾਂ ਦਾ ਸਨਮਾਨ ਮੋਗਾ, 27 ਜਨਵਰੀ : ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਸਥਾਨਕ ਦਾਣਾ ਮੰਡੀ ਵਿਖੇ ਉਤਸ਼ਾਹ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ।ਜਿਸ ਦੌਰਾਨ ਪੰਜਾਬ ਦੇ....
ਖੇਡ ਸਟੇਡੀਅਮ ਸਰਹਿੰਦ ਵਿਖੇ 75ਵੇਂ ਗਣਤੰਤਰ ਦਿਵਸ ਮੌਕੇ ਕਰਵਾਇਆ ਗਿਆ ਜ਼ਿਲ੍ਹਾ ਪੱਧਰੀ ਸਮਾਗਮ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਪੇਸ਼ ਕੀਤਾ ਗਿਆ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਵੱਲੋਂ ਲੋੜਵੰਦਾਂ ਨੂੰ ਵੰਡੇ ਗਏ ਟਰਾਈ ਸਾਇਕਲ, ਸਿਲਾਈ ਮਸ਼ੀਨਾਂ ਤੇ ਵੀਲ੍ਹਚੇਅਰਜ਼ ਸੁਤੰਤਰਤਾ ਸੈਨਾਨੀਆਂ ਤੇ ਵੱਖ-ਵੱਖ ਖੇਤਰਾਂ ਵਿੱਚ ਸ਼ਲਾਘਾਯੋਗ ਪ੍ਰਾਪਤੀਆਂ ਕਰਨ ਵਾਲੀਆਂ ਸਖਸ਼ੀਅਤਾਂ ਦਾ ਕੀਤਾ ਗਿਆ ਸਨਮਾਨ 75ਵੇਂ ਗਣਤੰਤਰ ਦਿਵਸ ਮੌਕੇ ਖੇਡ ਸਟੇਡੀਅਮ ਸਰਹਿੰਦ ਵਿਖੇ ਕਰਵਾਏ ਗਏ ਜ਼ਿਲ੍ਹਾ....
ਵਧੀਕ ਡਿਪਟੀ ਕਮਿਸ਼ਨਰ ਸਤਵੰਤ ਸਿੰਘ ਨੇ ਲਹਿਰਾਇਆ ਤਿਰੰਗਾ ਸ਼ਾਨਦਾਰ ਪਰੇਡ ਅਤੇ ਮਾਰਚ ਪਾਸਟ ਰਹੀ ਖਿੱਚ ਦੇ ਕੇਂਦਰ ਸਕੂਲੀ ਬੱਚਿਆਂ ਨੇ ਪੇਸ਼ ਕੀਤੀਆਂ ਸਭਿਆਚਾਰਕ ਵੰਗੀਆਂ ਸਮਾਗਮ ‘ਚ ਭਾਗ ਲੈਣ ਵਾਲੇ ਸਕੂਲਾਂ ਨੂੰ 27 ਜਨਵਰੀ ਦੀ ਛੁੱਟੀ ਦਾ ਕੀਤਾ ਐਲਾਨ ਬਰਨਾਲਾ, 27 ਜਨਵਰੀ : 75 ਵਾਂ ਗਣਤੰਤਰ ਦਿਵਸ ਸਮਾਗਮ ਬਾਬਾ ਕਾਲਾ ਮਹਿਰ ਸਟੇਡੀਅਮ ਵਿਖੇ ਧੂਮ ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਸ. ਸਤਵੰਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਬਰਨਾਲਾ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ....
ਬਰਨਾਲਾ, 27 ਜਨਵਰੀ : ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਪੜ੍ਹਾਉਣ ਵਾਲੇ ਸਾਇੰਸ ਸਟਰੀਮ ਦੇ ਕੈਮਿਸਟਰੀ ਅਤੇ ਬਾਇਓਲੋਜੀ ਲੈਕਚਰਾਰਾਂ ਅਤੇ ਵਿਸ਼ਾ ਅਧਿਆਪਕਾਂ ਦੀ ਜ਼ਿਲਾ ਪੱਧਰੀ ਟੀਚਰ ਟ੍ਰੇਨਿੰਗ ਸੰਧੂ ਪੱਤੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਰਨਾਲਾ ਵਿਖੇ ਮਿਤੀ 24 ਅਤੇ 25 ਜਨਵਰੀ ਨੂੰ ਲਗਾਈ ਗਈ ।ਇਸ ਟ੍ਰੇਨਿੰਗ ਦਾ ਮੁੱਖ ਮਕਸਦ ਪਾਠਕ੍ਰਮ ਵਿਚਲੇ ਔਖੇ ਟੋਪਿਕਾਂ ਨੂੰ ਸਰਲ ਢੰਗ ਨਾਲ ਪੜਾਉਣ ਬਾਰੇ ਸੀ। ਇਸ ਟ੍ਰੇਨਿੰਗ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੇ ਅਧਿਆਪਕਾਂ ਨੇ ਸ਼ਮੂਲੀਅਤ ਕੀਤੀ।....
ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਨੇ ਨਹਿਰੂ ਸਟੇਡੀਅਮ ਵਿਖੇ ਲਹਿਰਾਇਆ ਰਾਸ਼ਟਰੀ ਝੰਡਾ ਪੰਜਾਬ ਸਰਕਾਰ ਇਤਿਹਾਸਕ ਤੇ ਵਿਰਾਸਤੀ ਜ਼ਿਲ੍ਹੇ ਫ਼ਰੀਦਕੋਟ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਗਣਤੰਤਰ ਦਿਵਸ ਮੌਕੇ ਖੇਡ ਵਿਭਾਗ ਨੇ ਵਾਲੀਵਾਲ ਅਤੇ ਰੀਲੇ ਰੇਸਾਂ ਦੇ ਕਰਵਾਏ ਮੁਕਾਬਲੇ ਫ਼ਰੀਦਕੋਟ 27 ਜਨਵਰੀ : ਅੱਜ ਭਾਰਤ ਦਾ 75ਵਾਂ ਗਣਤੰਤਰ ਦਿਵਸ ਸਮਾਰੋਹ ਨਹਿਰੂ ਖੇਡ ਸਟੇਡੀਅਮ ਵਿਖੇ ਆਯੋਜਿਤ ਕੀਤਾ ਗਿਆ ਜਿਸ ਵਿੱਚ ਖੁਰਾਕ ਸਿਵਲ ਸਪਲਾਈ ਤੇ ਖਪਤਕਾਰ ਮਾਮਲੇ, ਜੰਗਲਾਤ ਤੇ ਜੰਗਲੀ ਜੀਵ ਮੰਤਰੀ ਸ੍ਰੀ ਲਾਲ ਚੰਦ ਨੇ ਮੁੱਖ....
ਗਣਤੰਤਰ ਦਿਵਸ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਫਾਜ਼ਿਲਕਾ ਵਿਖੇ ਤਿਰੰਗਾ ਝੰਡਾ ਲਹਿਰਾਇਆ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਮਨਾਇਆ ਗਿਆ ਜ਼ਿਲਾ ਪੱਧਰੀ ਸਮਾਗਮ ਫਾਜ਼ਿਲਕਾ, 27 ਜਨਵਰੀ : ਅੱਜ 75ਵੇਂ ਗਣਤੰਤਰ ਦਿਵਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਫਾਜ਼ਿਲਕਾ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਜ਼ਿਲਾ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਤਿਰੰਗਾ ਲਹਿਰਾਇਆ। ਉਨ੍ਹਾਂ ਪਰੇਡ ਤੋਂ ਸਲਾਮੀ ਲਈ ਅਤੇ ਸ਼ਾਨਦਾਰ ਮਾਰਚ ਪਾਸਟ ਦਾ ਮੁਆਇਨਾ ਕੀਤਾ। ਜ਼ਿਲਾ ਪੱਧਰੀ ਸਮਾਗਮ ਵਿੱਚ....
ਸੁਚਾਰੂ ਤਰੀਕੇ ਨਾਲ ਹੋਵੇਗੀ ਨਰਮੇ ਦੀ ਖਰੀਦ -ਡਿਪਟੀ ਕਮਿਸ਼ਨਰ ਅਬੋਹਰ 27 ਜਨਵਰੀ : ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਦੇ ਦਖਲ ਨਾਲ ਅਬੋਹਰ ਵਿਖੇ ਪ੍ਰਦਰਸ਼ਨ ਕਰ ਰਹੇ ਨਰਮਾ ਉਤਪਾਦਕ ਕਿਸਾਨਾਂ ਦੇ ਮਸਲੇ ਦਾ ਹੱਲ ਹੋ ਗਿਆ ਹੈ ਅਤੇ ਉਹਨਾਂ ਦੀ ਫਸਲ ਦੀ ਵਿਕਰੀ ਸੁਚਾਰੂ ਤਰੀਕੇ ਨਾਲ ਸ਼ੁਰੂ ਕਰਵਾ ਦਿੱਤੀ ਗਈ ਹੈ। ਜਿਸ ਤੋਂ ਬਾਅਦ ਕਿਸਾਨਾਂ ਨੇ ਆਪਣਾ ਪ੍ਰਦਰਸ਼ਨ ਖਤਮ ਕਰਨ ਦਾ ਐਲਾਨ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਮਾਰਕੀਟ ਕਮੇਟੀ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ....