ਮਾਲਵਾ

ਪਿੰਡ ਢੀਂਗਾਂ ਵਾਲੀ ਵਿਖੇ ਗਊਸ਼ਾਲਾ ਨੂੰ 95 ਲੱਖ ਰੁਪਏ ਦੀ ਗਰਾਂਟ ਦਿੱਤੀ
ਗਉਸ਼ਾਲਾ ਦੇ ਸ਼ੈਡਾ ਦੀ ਉਸਾਰੀ ਹੋਣ ਨਾਲ ਗਉਵੰਸ਼ ਦੀ ਹੋਰ ਬਿਹਤਰ ਢੰਗ ਨਾਲ ਕੀਤੀ ਜਾਵੇ ਸਾਂਭ-ਸੰਭਾਲ - ਅਮਨਦੀਪ ਸਿੰਘ ਗੋਲਡੀ ਫਾਜ਼ਿਲਕਾ, 25 ਜਨਵਰੀ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਨਵੇਂ-ਨਵੇਂ ਵਿਕਾਸ ਪ੍ਰੋਜੈਕਟਾਂ ਸਿਰਜ ਰਹੀ ਹੈ। ਮੌਜੂਦਾ ਸਰਕਾਰ ਮਨੁੱਖ ਦੇ ਨਾਲ-ਨਾਲ ਗਉਵੰਸ਼ ਦੀ ਭਲਾਈ ਲਈ ਵੀ ਯਤਨਸ਼ੀਲ ਹੈ। ਇਸੇ ਲੜੀ ਤਹਿਤ ਹਲਕਾ ਬਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਪਿੰਡ ਢੀਂਗਾਂ....
ਮੁੱਖ ਮੰਤਰੀ ਨੇ ਅਗਨੀਵੀਰ ਸ਼ਹੀਦ ਅਜੇ  ਸਿੰਘ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਾ ਚੈੱਕ ਸੌਂਪਿਆ।
ਸਮੁੱਚਾ ਦੇਸ਼ ਸਰਹੱਦਾਂ ਦੀ ਰਾਖੀ ਕਰਦਿਆਂ ਜਾਨਾਂ ਵਾਰਨ ਵਾਲੇ ਸ਼ਹੀਦਾਂ ਦਾ ਕਰਜ਼ਦਾਰ: ਮੁੱਖ ਮੰਤਰੀ ਮਲੌਦ, 25 ਜਨਵਰੀ (ਬੇਅੰਤ ਸਿੰਘ ਰੋੜੀਆਂ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬੀਤੇ ਦਿਨੀ ਜਿਲਾ ਲੁਧਿਆਣਾ ਦੇ ਸ਼ਹੀਦ ਹੋਏ ਅਗਨੀਵੀਰ ਜਵਾਨ ਸ਼ਹੀਦ ਅਜੇ ਸਿੰਘ ਦੇ ਪਰਿਵਾਰ ਨਾਲ ਦੁੱਖ ਪ੍ਰਗਟ ਕਰਨ ਰਾਮਗੜ੍ਹ ਸਰਦਾਰਾਂ ਪੁੱਜੇ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਸ਼ਹੀਦ ਦੇ ਸਤਿਕਾਰ ਵਜੋਂ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ। ਨਾਲ ਹੀ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਵਾਅਦਾ ਵੀ....
ਸ਼੍ਰੀ ਮੁਕਤਸਰ ਸਾਹਿਬ ਵਿੱਚ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਤਿੰਨ ਨੌਜਵਾਨਾਂ ਦੀ ਮੌਤ 
ਸ਼੍ਰੀ ਮੁਕਤਸਰ ਸਾਹਿਬ, 24 ਜਨਵਰੀ : ਸ਼੍ਰੀ ਮੁਕਤਸਰ ਸਾਹਿਬ ਵਿੱਚ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ ਹੈ। ਪਤਾ ਲੱਗਾ ਹੈ ਕਿ ਸ਼੍ਰੀ ਮੁਕਤਸਰ ਸਾਹਿਬ-ਕੋਟਲੀ ਦੇਵਣ ਲਿੰਕ ਸੜਕ ਉੱਪਰ ਅਣਪਛਾਤੇ ਵਾਹਨ ਨੇ ਮੋਟਰਸਾਈਕਲ ਨੂੰ ਫੇਟ ਮਾਰ ਦਿੱਤੀ। ਇਸ ਕਾਰਨ ਇਹ ਹਾਦਸਾ ਵਾਪਰ ਗਿਆ। ਪੁਲਿਸ ਮੁਤਾਬਕ ਇਸ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਦੀ ਮੌਤ ਹੋਈ ਹੈ। ਇਹ ਨੌਜਵਾਨ ਪਿੰਡ ਕੋਟਲੀ ਦੇਵਣ ਨਾਲ ਸਬੰਧਤ ਸਨ। ਉਹ ਸ਼੍ਰੀ ਮੁਕਤਸਰ ਸਾਹਿਬ ਤੋਂ ਕੋਟਲੀ ਦੇਵਣ ਵੱਲ ਜਾ ਰਹੇ....
ਪੰਜਾਬ ਵਿੱਚ ਆਮ ਆਦਮੀ ਪਾਰਟੀ ਦਾ ਸਿੱਖਿਆ ਮਾਡਲ ਸਰਾਸਰ ਫੇਲ੍ਹ : ਰਾਜਾ ਵੜਿੰਗ
ਸਾਬਕਾ ਵਰਕਰਾਂ ਦਾ ਲਹਿਰਾਗਾਗਾ ਕਾਲਜ ਦੇ ਬਾਹਰ 100 ਦਿਨਾਂ ਤੋਂ ਵੱਧ ਸਮੇਂ ਤੋਂ ਧਰਨਾ ਜਾਰੀ ਸਰਕਾਰ ਦੀਆਂ ਨਾਕਾਮੀਆਂ ਕਾਰਨ ਲਹਿਰਾਗਾਗਾ ਦੇ ਲੋਕਾਂ ਨੂੰ ਕਾਲੇ ਦਿਨ ਦੇਖਣੇ ਪੈ ਰਹੇ ਹਨ: ਪ੍ਰਦੇਸ਼ ਕਾਂਗਰਸ ਪ੍ਰਧਾਨ ਸੰਗਰੂਰ, 24 ਜਨਵਰੀ : ਬਾਬਾ ਹੀਰਾ ਸਿੰਘ ਭੱਠਲ ਇੰਸਟੀਚਿਊਟ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ ਦੇ 100 ਤੋਂ ਵੱਧ ਸਾਬਕਾ ਮੁਲਾਜ਼ਮਾਂ ਦਾ ਭਵਿੱਖ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ ਕਿਉਂਕਿ ਉਨ੍ਹਾਂ ਨੇ ਕਾਲਜ ਨੂੰ ਬੰਦ ਕਰਨ ਦੇ ਸਰਕਾਰ ਦੇ ਫੈਸਲੇ ਵਿਰੁੱਧ ਆਪਣਾ ਵਿਰੋਧ ਜਾਰੀ ਰੱਖਿਆ....
ਡੀਸੀ ਅਤੇ ਐਸਐਸਪੀ ਨੇ ਸਰਕਾਰੀ ਕਾਲਜ ਮੁਹਾਲੀ ਵਿਖੇ ਫੁੱਲ ਡਰੈਸ ਰਿਹਰਸਲ ਦਾ ਨਿਰੀਖਣ ਕੀਤਾ
ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਜੋਸ਼ ਨਾਲ ਭਰਪੂਰ ਆਪਣੀਆਂ ਪੇਸ਼ਕਾਰੀਆਂ ਦਾ ਪ੍ਰਦਰਸ਼ਨ ਕੀਤਾ ਮਾਰਚ ਪਾਸਟ ਅਤੇ ਝਾਕੀਆਂ ਗਣਤੰਤਰ ਦਿਵਸ ਦੇ ਸ਼ਾਨਦਾਰ ਸਮਾਗਮਾਂ ਦਾ ਹਿੱਸਾ ਬਣਨਗੇ ਡੀ ਸੀ ਨੇ ਠੰਡੇ ਮੌਸਮ ਦਾ ਮੁਕਾਬਲਾ ਕਰਨ ਲਈ ਪੇਸ਼ਕਾਰੀਆਂ ਦੇਣ ਵਾਲੇ 575 ਵਿਦਿਆਰਥੀਆਂ ਨੂੰ ਬਾਡੀ ਵਰਮਰ ਕੱਪੜੇ ਪ੍ਰਦਾਨ ਕੀਤੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 24 ਜਨਵਰੀ : 26 ਜਨਵਰੀ, 2024 ਨੂੰ ਸ਼ਹੀਦ ਮੇਜਰ (ਸ਼ੌਰਿਆ ਚੱਕਰ) ਹਰਮਿੰਦਰ ਪਾਲ ਸਿੰਘ ਸਰਕਾਰੀ ਕਾਲਜ, ਮੋਹਾਲੀ ਦੇ ਗਰਾਊਂਡ ਵਿਖੇ 75ਵੇਂ ਗਣਤੰਤਰ ਦਿਵਸ....
ਵਿਕਾਸ ਕੰਮਾਂ ਦੇ ਵਰਤੋਂ ਸਰਟੀਫਿਕੇਟ ਸਮੇਂ ਸਿਰ ਜਮ੍ਹਾਂ ਨਾ ਕਰਵਾਉਣ ਵਾਲੇ ਅਧਿਕਾਰੀਆਂ ਵਿਰੁੱਧ ਕੀਤੀ ਜਾਵੇਗੀ ਕਾਰਵਾਈ : ਡਿਪਟੀ ਕਮਿਸ਼ਨਰ
ਕੂੜਾ ਕਰਕਟ ਵੱਖ-ਵੱਖ ਕਰਕੇ ਦੇਣ ਵਾਲੇ ਨਾਗਰਿਕਾਂ ਦਾ ਕੀਤਾ ਜਾਵੇਗਾ ਸਨਮਾਨ ਸਿੰਗਲ ਯੂਜ ਪਲਾਸਟਿਕ ਤੇ ਲੱਗੀ ਰੋਕ ਨੂੰ ਸਖਤੀ ਨਾਲ ਲਾਗੂ ਕਰਨ ਲਈ ਅਧਿਕਾਰੀਆਂ ਨੂੰ ਕੀਤੀ ਹਦਾਇਤ ਧਰਤੀ ਹੇਠਲੇ ਪਾਣੀ ਦੀ ਬੱਚਤ ਲਈ ਚਲਾਈ ਗਈ ਪਾਣੀ ਬਚਾਓ ਪੈਸੇ ਕਮਾਓ ਮੁਹਿੰਮ ਅਧੀਨ ਲਗਾਏ ਜਾਣਗੇ ਪਿੰਡਾਂ ਵਿੱਚ ਕੈਂਪ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਬੱਚਤ ਭਵਨ ਵਿਖੇ ਜ਼ਿਲ੍ਹਾ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਫ਼ਤਹਿਗੜ੍ਹ ਸਾਹਿਬ, 24 ਜਨਵਰੀ : ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਬੱਚਤ ਭਵਨ ਵਿਖੇ ਜ਼ਿਲ੍ਹੇ....
ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਸਪੈਸ਼ਲ ਮੋਨੀਟਰ ਨੇ ਸਿਵਲ ਹਸਪਤਾਲ ਦੀ ਕੀਤੀ ਚੈਕਿੰਗ
ਕੇਂਦਰ ਤੇ ਰਾਜ ਸਰਕਾਰ ਵੱਲੋਂ ਸਿਹਤ ਵਿਭਾਗ ਰਾਹੀਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਿਆ ਜਾਇਜ਼ਾ ਮਨੁੱਖੀ ਅਧਿਕਾਰ ਕਮਿਸ਼ਨ ਆਮ ਲੋਕਾਂ ਦੇ ਹੱਕਾਂ ਦੀ ਉਲੰਘਣਾ ਰੋਕਣ ਲਈ ਕਰ ਰਿਹੈ ਵੱਡੀ ਪੱਧਰ ਤੇ ਕੰਮ ਫ਼ਤਹਿਗੜ੍ਹ ਸਾਹਿਬ, 24 ਜਨਵਰੀ : ਭਾਰਤ ਸਰਕਾਰ ਦੇ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਸਪੈਸ਼ਲ ਮੋਨੀਟਰ ਸ਼੍ਰੀ ਬਾਲ ਕ੍ਰਿਸ਼ਨ ਗੋਇਲ ਨੇ ਅੱਜ ਸਿਵਲ ਹਸਪਤਾਲ ਦੀ ਅਚਨਚੇਤ ਚੈਕਿੰਗ ਕੀਤੀ ਅਤੇ ਹਸਪਤਾਲ ਅੰਦਰ ਮਰੀਜਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਵਿਸਥਾਰ ਸਹਿਤ ਜਾਇਜ਼ਾ ਲਿਆ। ਇਸ ਮੌਕੇ ਮੀਡੀਆ ਨਾਲ....
ਖੇਡ ਸਟੇਡੀਅਮ ਸਰਹਿੰਦ ਵਿਖੇ 75ਵੇਂ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ ਰੀਹਰਸਲ ਹੋਈ
ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਲਹਿਰਾਉਣਗੇ ਕੌਮੀ ਝੰਡਾ ਵਧੀਕ ਡਿਪਟੀ ਕਮਿਸ਼ਨਰ ਈਸ਼ਾ ਸਿੰਗਲ ਨੇ ਪਰੇਡ ਦਾ ਕੀਤਾ ਨਰੀਖਣ ਤੇ ਮਾਰਚ ਪਾਸਟ ਤੋਂ ਲਈ ਸਲਾਮੀ ਪੰਜਾਬ ਪੁਲਿਸ, ਮਹਿਲਾ ਪੁਲਿਸ, ਪੰਜਾਬ ਹੋਮ ਗਾਰਡਜ਼ ਤੇ ਐਨ.ਸੀ.ਸੀ. ਕੈਡਿਟਾਂ ਦੀਆਂ ਟੀਮਾਂ ਨੇ ਫੁੱਲ ਡਰੈਸ ਰਿਹਰਸਲ ਵਿੱਚ ਲਿਆ ਭਾਗ ਏ.ਡੀ.ਸੀ. ਈਸ਼ਾ ਸਿੰਗਲ ਨੇ ਖੇਡ ਸਟੇਡੀਅਮ ਸਰਹਿੰਦ ਵਿਖੇ ਗਣਤੰਤਰ ਦਿਵਸ ਸਮਾਗਮ ਸਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਫ਼ਤਹਿਗੜ੍ਹ ਸਾਹਿਬ, 24 ਜਨਵਰੀ : 75ਵੇਂ....
ਨਸ਼ਿਆਂ ਦੀ ਰੋਕਥਾਮ ਵਿੱਚ ਸਮੂਹ ਵਿਭਾਗਾਂ ਦੇ ਅਧਿਕਾਰੀ ਸਹਿਯੋਗ ਕਰਨ: ਡਿਪਟੀ ਕਮਿਸ਼ਨਰ
ਨਸ਼ਿਆਂ ਦੇ ਆਦੀ ਵਿਅਕਤੀਆਂ ਦਾ ਨਸ਼ਾ ਛੁਡਵਾ ਕੇ ਉਨ੍ਹਾਂ ਨੂੰ ਦਿੱਤੀ ਜਾਵੇਗੀ ਵੱਖ-ਵੱਖ ਕਿੱਤਿਆਂ ਦੀ ਸਿਖਲਾਈ ਜ਼ਿਲ੍ਹਾ ਪੁਲਿਸ ਵੱਲੋਂ ਹਾਟ ਸਪਾਟ ਪਿੰਡਾਂ ਵਿੱਚ ਲਗਾਏ ਜਾਣਗੇ ਕੈਂਪ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਨਸ਼ਿਆਂ ਦੇ ਖਾਤਮੇ ਸਬੰਧੀ ਜ਼ਿਲ੍ਹਾ ਪੁਲਿਸ ਮੁਖੀ ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਫ਼ਤਹਿਗੜ੍ਹ ਸਾਹਿਬ, 24 ਜਨਵਰੀ : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਨਸ਼ਿਆਂ ਦੇ ਆਦੀ ਵਿਅਕਤੀਆਂ ਦਾ ਨਸ਼ਾ ਛੁਡਵਾਉਣ ਲਈ ਉਨ੍ਹਾਂ ਨੂੰ....
ਸੋਹੀਆਂ ਵਾਲੀ ਧਰਮਸ਼ਾਲਾ ਵਿਖੇ 25 ਧੀਆਂ ਦੀ ਲੋਹੜੀ ਮਨਾਈ ਗਈ
ਬਰਨਾਲਾ, 24 ਜਨਵਰੀ : ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਕੁਲਵਿੰਦਰ ਸਿੰਘ ਦੀ ਅਗਵਾਈ ਵਿੱਚ ਬਲਾਕ ਬਰਨਾਲਾ ਵਿੱਚ 25 ਧੀਆਂ ਦੀ ਲੋਹੜੀ ਸੀ.ਡੀ.ਪੀ.ਓ. ਬਰਨਾਲਾ ਹਰਬੰਸ ਸਿੰਘ ਸਬੰਧਤ ਫੀਲਡ ਸੁਪਰਵਾਈਜਰ ਅਤੇ ਆਂਗੜਵਾੜੀ ਵਰਕਰਾਂ/ਆਂਗਨਵਾੜੀ ਹੈਲਪਰਾਂ ਦੇ ਆਪਸੀ ਸਹਿਯੋਗ ਸਦਕਾ ਸਥਾਨਕ ਸੋਹੀਆਂ ਵਾਲੀ ਧਰਮਸ਼ਾਲਾ ਵਿਖੇ ਮਨਾਈ ਗਈ। ਇਸ ਵਿਸ਼ੇਸ਼ ਮੌਕੇ ‘ਤੇ ਉੱਪ ਮੰਡਲ ਮੈਜਿਸਟਰੇਟ ਬਰਨਾਲਾ ਸ਼੍ਰੀ ਸੁਖਪਾਲ ਸਿੰਘ ਵੱਲੋਂ ਸਿਰਕਤ....
ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਵਿਸ਼ਵ ਦਿਵਿਆਂਗ ਦਿਵਸ ਮਨਾਇਆ ਗਿਆ
ਬਰਨਾਲਾ, 24 ਜਨਵਰੀ : ਡਿਪਟੀ ਕਮਿਸ਼ਨਰ, ਬਰਨਾਲਾ ਸ੍ਰੀਮਤੀ ਪੂਨਮਦੀਪ ਕੌਰ ਦੇ ਦਿਸ਼ਾ ਨਿਰਦੇਸ਼ ਅਨੁਸਾਰ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ. ਕੁਲਵਿੰਦਰ ਸਿੰਘ, ਬਰਨਾਲਾ ਦੀ ਅਗਵਾਈ ਵਿੱਚ ਅੱਜ ਸਕੂਲ ਫਾਰ ਡੈਫ ਐਂਡ ਡੈੱਮ, ਪਵਨ ਸੇਵਾ ਸੰਮਤੀ , ਬਰਨਾਲਾ ਵਿਖੇ ਅੰਤਰ ਰਾਸ਼ਟਰੀ ਦਿਵਿਆਂਗਤਾ ਦਿਵਸ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਸਹਿਯੋਗ ਨਾਲ ਮਨਾਇਆ ਗਿਆ। ਇਸ ਮੌਕੇ ਦਿਵਿਆਂਗਜਨਾਂ ਨੂੰ ਪੇਸ਼ ਆਉਣ ਵਾਲੀਆਂ ਮੁਸ਼ਕਲਾਂ ਲਈ ਉਹਨਾਂ ਦੀ ਹਰ ਪੱਖੋ ਮਦੱਦ ਭਰੋਸਾ ਦਿੱਤਾ ਗਿਆ ਅਤੇ ਉਹਨਾਂ ਵੱਲੋਂ....
75ਵੇਂ ਗਣਤੰਤਰ ਦਿਵਸ ਸਬੰਧੀ ਫਾਈਨਲ ਰਿਹਰਸਲ ਕਰਵਾਈ ਗਈ
ਸੱਭਿਆਚਾਰਕ ਵੰਨਗੀਆਂ ਸਕੂਲਾਂ ਵੱਲੋਂ ਪੇਸ਼ ਕੀਤੀਆਂ ਜਾਣਗੀਆਂ ਬਰਨਾਲਾ, 24 ਜਨਵਰੀ : 75ਵੇਂ ਗਣਤੰਤਰ ਦਿਵਸ ਸਬੰਧੀ ਫਾਈਨਲ ਰਿਹਰਸਲ ਅੱਜ ਬਾਬਾ ਕਾਲਾ ਮਹਿਰ ਸਟੇਡੀਅਮ ਵਿਖੇ ਕਰਵਾਈ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ. ਸਤਵੰਤ ਸਿੰਘ ਨੇ ਤਿਰੰਗਾ ਝੰਡਾ ਲਹਿਰਾਇਆ। ਉਨ੍ਹਾਂ ਪਰੇਡ ਦਾ ਨਿਰੀਖਣ ਕੀਤਾ। ਇਸ ਮੌਕੇ ਨਾਲ ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀ ਸੰਦੀਪ ਮਲਿਕ ਵੀ ਹਾਜ਼ਰ ਸਨ। ਪੰਜਾਬ ਪੁਲਿਸ ਅਤੇ ਵੱਖ ਵੱਖ ਸਕੂਲਾਂ ਅਤੇ ਕਾਲਜਾਂ ਦੇ ਐੱਨ.ਸੀ.ਸੀ. ਕੈਡੇਟਸ ਵੱਲੋਂ ਮਾਰਚ ਪਾਸਟ ਪੇਸ਼ ਕੀਤੀ ਗਈ। ਇਸ....
ਸ਼ਹੀਦ ਭਗਤ ਸਿੰਘ ਸਟੇਡੀਅਮ ਫਾਜ਼ਿਲਕਾ ਵਿਖੇ ਗਣਤੰਤਰ ਦਿਵਸ ਸਮਾਗਮ ਦੀ ਹੋਈ ਫੁੱਲ ਡਰੈਸ ਰਿਹਰਸਲ
ਡਿਪਟੀ ਕਮਿਸ਼ਨਰ ਨੇ ਪਰੇਡ ਦਾ ਕੀਤਾ ਨਰੀਖਣ ਤੇ ਸਲਾਮੀ ਲਈ ਪੰਜਾਬ ਪੁਲਿਸ ਦੇ ਜਵਾਨਾਂ, ਮਹਿਲਾ ਪਲਟੂਨ, ਪੰਜਾਬ ਹੋਮਗਾਰਡ, ਐੱਨ. ਸੀ. ਸੀ. ਕੈਡਿਟਾਂ ਅਤੇ ਆਰਮੀ ਬੈਂਡ ਵੱਲੋਂ ਕੀਤਾ ਗਿਆ ਸ਼ਾਨਦਾਰ ਮਾਰਚ ਪਾਸਟ 26 ਜਨਵਰੀ ਨੂੰ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੌਰਾਨ ਕੈਬਨਿਟ ਮੰਤਰੀ ਪੰਜਾਬ ਡਾ. ਬਲਜੀਤ ਕੌਰ ਅਦਾ ਕਰਨਗੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਫਾਜ਼ਿਲਕਾ 24 ਜਨਵਰੀ : ਗਣਤੰਤਰ ਦਿਵਸ ਦੇ ਮੌਕੇ ‘ਤੇ 26 ਜਨਵਰੀ ਨੂੰ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਸ਼ਹੀਦ ਭਗਤ....
ਡਿਪਟੀ ਕਮਿਸ਼ਨਰ ਨੇ ਸਰਕਾਰੀ ਗਊਸ਼ਾਲਾ ਲਈ ਦਾਨ ਦੇਣ ਲਈ ਕਿੳ ਆਰ ਕੋਡ ਕੀਤਾ ਜਾਰੀ
ਕਿੳ ਆਰ ਕੋਡ ਸਰਕਾਰੀ ਦਫ਼ਤਰਾਂ ਵਿਚ ਕੀਤੇ ਪ੍ਰਦਰਸਿ਼ਤ ਫਾਜਿ਼ਲਕਾ, 24 ਜਨਵਰੀ : ਫਾਜਿ਼ਲਕਾ ਜਿ਼ਲ੍ਹੇ ਦੀ ਸਰਕਾਰੀ ਗਊਸ਼ਾਲਾ (ਕੈਟਲ ਪੌਂਡ) ਸਲੇਮਸ਼ਾਹ ਵਿਖੇ ਬੇਸਹਾਰਾ ਗਾਂਵਾਂ ਦੀ ਸੰਭਾਲ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਲਾਘਾਯੋਗ ਉਪਰਾਲੇ ਕੀਤੇ ਜਾ ਰਹੇ ਹਨ। ਇੱਥੇ ਗਾਂਵਾਂ ਦੀ ਹੋਰ ਬਿਹਤਰ ਸੰਭਾਲ ਹੋ ਸਕੇ ਅਤੇ ਹੋਰ ਗਊਵੰਸ ਨੂੰ ਇੱਥੇ ਲਿਆਂਦਾ ਜਾ ਸਕੇ ਇਸ ਲਈ ਦਾਨੀ ਸੱਜਣਾ ਦਾ ਸਹਿਯੋਗ ਬਹੁਤ ਮਹੱਤਵਪੂਰਨ ਹੁੰਦਾ ਹੈ। ਇਸੇ ਲੜੀ ਵਿਚ ਜਿ਼ਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਸਰਕਾਰੀ....
ਮੁੱਖ ਮੰਤਰੀ ਪੰਜਾਬ ਦਾ ਖੁਰਾਕ ਸੁਰੱਖਿਆ ਯੋਜਨਾ ਅਧੀਨ ਕੱਟੇ ਗਏ 10.77 ਲੱਖ ਰਾਸ਼ਨ ਕਾਰਡਾਂ ਨੂੰ ਬਹਾਲ ਕਰਨਾ ਸਲਾਘਾਯੋਗ ਕਾਰਜ –ਵਿਧਾਇਕ ਸਵਨਾ
ਕਿਹਾ, ਫਾਜ਼ਿਲਕਾ ਜ਼ਿਲ੍ਹੇ ਦੇ ਜ਼ਰੂਰਤਮੰਦ ਲੋਕਾਂ ਨੂੰ ਹੋਵੇਗਾ ਫਾਇਦਾ ਫਾਜ਼ਿਲਕਾ 24 ਜਨਵਰੀ : ਫਾਜ਼ਿਲਕਾ ਦੇ ਵਿਧਾਇਕ ਸ੍ਰੀ. ਨਰਿੰਦਰਪਾਲ ਸਿੰਘ ਸਵਨਾ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਬੁੱਧਵਾਰ ਨੂੰ ਕੈਬਨਿਟ ਦੀ ਅਹਿਮ ਬੈਠਕ ਕਰਕੇ ਖੁਰਾਕ ਸੁਰੱਖਿਆ ਯੋਜਨਾ ਅਧੀਨ ਕੱਟੇ ਗਏ 10.77 ਲੱਖ ਰਾਸ਼ਨ ਕਾਰਡਾਂ ਨੂੰ ਬਹਾਲ ਕਰਨ ਦਾ ਵੱਡਾ ਫੈਸਲਾ ਕੀਤਾ ਜੋ ਕਿ ਕਾਫੀ ਸਲਾਹੁਣਯੋਗ ਕਾਰਜ ਹੈ। ਵਿਧਾਇਕ ਸਵਨਾ ਨੇ ਕਿਹਾ ਕਿ ਖੁਰਾਕ ਸੁਰੱਖਿਆ ਯੋਜਨਾ ਅਧੀਨ ਪਹਿਲਾ 10....