ਮਾਲਵਾ

ਵਿਧਾਇਕ ਜਲਾਲਾਬਾਦ ਅਤੇ ਡਿਪਟੀ ਕਮਿਸ਼ਨਰ ਨੇ ਬੱਘੇ ਕੇ ਉਤਾੜ ਸਕੂਲ ਵਿਖੇ ਵਿਦਿਆਰਥੀਆਂ ਨੂੰ ਵੰਡੀਆਂ ਐਨਕਾਂ
ਪੰਜਾਬ ਸਰਕਾਰ ਸੂਬੇ ਦੇ ਲੋਕਾਂ ਅਤੇ ਲੋੜਵੰਦਾਂ ਦੀ ਭਲਾਈ ਲਈ ਸਿਰਤੋੜ ਯਤਨ ਕਰ ਰਹੀ-ਵਿਧਾਇਕ ਜਗਦੀਪ ਕੰਬੋਜ ਗੋਲਡੀ ਦੇਸ਼ ਦੇ ਭਵਿੱਖ ਨੂੰ ਸਿਹਤ ਪੱਖੋਂ ਤੰਦਰੁਸਤ ਰੱਖਣਾ ਸਾਡੀ ਸਾਰਿਆਂ ਦੀ ਜਿੰਮੇਵਾਰੀ-ਡਿਪਟੀ ਕਮਿਸ਼ਨਰ ਫਾਜ਼ਿਲਕਾ 24 ਜਨਵਰੀ : ਵਿਦਿਆਰਥੀ ਵਰਗ ਨੂੰ ਸਿਹਤ ਪੱਖੋਂ ਤੰਦਰੁਸਤ ਬਣਾਉਣ ਲਈ ਜਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਵੱਲੋਂ ਜੋਤੀ ਫਾਊਂਡੇਸ਼ਨ ਦੇ ਨਾਲ ਮਿਲਕੇ ਸਾਰਥਕ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਜੋਤੀ ਫਾਊਂਡੇਸ਼ਨ ਦੇ ਸਹਿਯੋਗ ਨਾਲ ਕੈਂਪ ਲਗਾ ਕੇ ਵਿਧਾਇਕ ਜਲਾਲਾਬਾਦ ਸ੍ਰੀ....
75ਵਾਂ ਗਣਤੰਤਰ ਦਿਵਸ:  ਪੂਰਨ ਪੁਸ਼ਾਕ ਅਭਿਆਸ ਦੌਰਾਨ ਡੀ.ਸੀ ਨੇ ਜਾਰੀ ਕੀਤੀਆਂ ਹਦਾਇਤਾਂ
ਪ੍ਰੋਗਰਾਮ ਨੂੰ ਹੋਰ ਰੌਚਕ ਅਤੇ ਦਿਲ-ਖਿੱਚਵਾਂ ਬਣਾਉਣ ਤੇ ਦਿੱਤਾ ਜੋਰ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਲਹਿਰਾਉਣਗੇ ਕੌਮੀ ਝੰਡਾ ਫ਼ਰੀਦਕੋਟ 24 ਜਨਵਰੀ : ਗਣਤੰਤਰ ਦਿਵਸ ਸਬੰਧੀ ਅੱਜ ਨਹਿਰੂ ਸਟੇਡੀਅਮ ਵਿਖੇ ਰੱਖੇ ਗਏ ਪੂਰਨ ਪੁਸ਼ਾਕ ਅਭਿਆਸ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਜ਼ਿਲ੍ਹਾ ਸਿੱਖਿਆ ਅਫਸਰ, ਜ਼ਿਲ੍ਹਾ ਲੋਕ ਸੰਪਰਕ ਅਫਸਰ ਅਤੇ ਜ਼ਿਲ੍ਹਾ ਖੇਡ ਅਫਸਰ ਨੂੰ ਇਸ ਰਾਸ਼ਟਰੀ ਤਿਉਹਾਰ ਨੂੰ ਹੋਰ ਦਿਲ-ਖਿੱਚਵਾਂ, ਰੌਚਕ ਅਤੇ ਸਹਿਜਤਾ ਭਰਪੂਰ ਬਣਾਉਣ ਦੀਆਂ ਟਿੱਪਣੀਆਂ ਸਮੇਤ ਹੁਕਮ ਜਾਰੀ....
ਖੇਡ ਮੈਦਾਨ ਬਣਾਉਣ ਲਈ ਵਿਉਂਤਬੰਦੀ ਸਬੰਧੀ ਕੀਤੀ ਮੀਟਿੰਗ
ਜ਼ਿਲ੍ਹੇ ਵਿੱਚ 5 ਖੇਡ ਮੈਦਾਨ ਬਣਾਏ ਜਾਣਗੇ- ਸੁਖਜੀਤ ਢਿੱਲਵਾਂ ਫ਼ਰੀਦਕੋਟ 24 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਸ਼ਾ ਮੁਕਤ ਪੰਜਾਬ ਦੇ ਸੁਪਨੇ ਨੂੰ ਪੂਰਾ ਕਰਨ ਲਈ ਜ਼ਿਲ੍ਹਾ ਫ਼ਰੀਦਕੋਟ ਦੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਜਲਦ ਹੀ 5 ਮਾਡਲ ਖੇਡ ਮੈਦਾਨ ਬਣਾਏ ਜਾਣਗੇ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ. ਸੁਖਜੀਤ ਸਿੰਘ ਢਿੱਲਵਾਂ ਨੇ ਦੱਸਿਆ ਕਿ ਇਸ ਸਬੰਧੀ ਅੱਜ ਉਨ੍ਹਾਂ ਵਧੀਕ ਡਿਪਟੀ ਕਮਿਸ਼ਨਰ(ਵਿ) ਸ. ਨਰਭਿੰਦਰ....
ਨੇਤਾ ਜੀ ਸੁਭਾਸ਼ ਚੰਦ ਬੋਸ ਦਾ ਜਨਮ ਦਿਹਾੜਾ ਮਨਾਉਣ ਲਈ ਕੈਬਨਿਟ ਮੰਤਰੀ ਜੌੜਾਮਾਜਰਾ ਦੀ ਅਗਵਾਈ ਹੇਠ ਰਾਜ ਪੱਧਰੀ ਸਮਾਰੋਹ
ਕਿਹਾ, ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਸੰਭਾਲਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਚਨਬੱਧ ਪੰਜਾਬ ਸਰਕਾਰ ਜੌੜਾਮਾਜਰਾ ਵੱਲੋਂ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਾਂ ਨਾਲ ਮਿਲਣੀ ਮੌਕੇ ਫਰੀਡਮ ਫਾਈਟਰ ਉਤਰਾਧਿਕਾਰੀ ਐਸੋਸੀਏਸ਼ਨਾਂ ਨੂੰ ਇੱਕ ਮੰਚ 'ਤੇ ਆਉਣ ਦਾ ਸੱਦਾ ਪਟਿਆਲਾ, 23 ਜਨਵਰੀ : ਮਹਾਨ ਦੇਸ਼ ਭਗਤ ਤੇ ਆਜ਼ਾਦੀ ਦੀ ਲੜਾਈ ਵਿੱਚ ਅਹਿਮ ਯੋਗਦਾਨ ਪਾਉਣ ਵਾਲੇ ਨੇਤਾ ਜੀ ਸੁਭਾਸ਼ ਚੰਦਰ ਬੋਸ ਦਾ ਜਨਮ ਦਿਹਾੜਾ ਸੁਤੰਤਰਤਾ ਸੰਗਰਾਮੀ ਵਿਭਾਗ ਦੇ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦੀ....
ਸਰਕਾਰੀ ਕਾਲਜ ਮੁਹਾਲੀ ਦੀ ਗਰਾਊਂਡ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਰਿਹਰਸਲ ਹੋਈ 
ਫੁੱਲ ਡ੍ਰੈੱਸ ਰਿਹਰਸਲ 24 ਜਨਵਰੀ ਨੂੰ ਵਿਦਿਆਰਥੀਆਂ ਵੱਲੋਂ ਮਾਸ ਪੀ.ਟੀ. ਸ਼ੋਅ ਅਤੇ ਪੰਜਾਬੀ ਸੱਭਿਆਚਾਰ ਤੇ ਦੇਸ਼ ਭਗਤੀ ਨਾਲ ਲਬਰੇਜ਼ ਵੱਖ-ਵੱਖ ਪ੍ਰੋਗਰਾਮ ਪੇਸ਼ ਐਸ.ਡੀ.ਐਮ.ਵੱਲੋਂ ਲੋੜੀਂਦੀਆਂ ਹਦਾਇਤਾਂ ਜਾਰੀ ਐੱਸ.ਏ.ਐੱਸ.ਨਗਰ, 23 ਜਨਵਰੀ : ਐਸ.ਡੀ.ਐਮ. ਮੋਹਾਲੀ ਚੰਦਰਜਯੋਤੀ ਸਿੰਘ ਨੇ ਦੱਸਿਆ ਕਿ ਸ਼ਹੀਦ ਮੇਜਰ (ਸ਼ੌਰਿਆ ਚੱਕਰ) ਹਰਮਿੰਦਰ ਪਾਲ ਸਿੰਘ, ਸਰਕਾਰੀ ਕਾਲਜ, ਮੁਹਾਲੀ ਦੀ ਗਰਾਊਂਡ ਵਿਖੇ ਮਨਾਏ ਜਾਣ ਵਾਲੇ ਗਣਤੰਤਰ ਦਿਵਸ ਸਮਾਗਮ ਸਬੰਧੀ ਰਿਹਰਸਲ ਕਰਵਾਈ ਗਈ। ਇਸ ਮੌਕੇ ਪੰਜਾਬ ਪੁਲਿਸ ਦੇ ਜਵਾਨਾਂ....
ਖੇਤੀ ਮੰਤਰਾਲਾ ਦਿੱਲੀ ਵੱਲੋਂ ਲੁਧਿਆਣਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ
ਖੇਤਾਂ 'ਚ ਸਰੋਂ ਦੀ ਜੀ.ਐਸ.ਸੀ-7 ਕਿਸਮ ਅਤੇ ਕਣਕ ਦੀਆਂ ਵੱਖ-ਵੱਖ ਕਿਸਮਾਂ ਦਾ ਕੀਤਾ ਨੀਰੀਖਣ ਖੇਤੀਬਾੜੀ ਵਿਭਾਗ ਲੁਧਿਆਣਾ ਅਤੇ ਕੇ.ਵੀ.ਕੇ. ਸਮਰਾਲਾ ਵੱਲੋਂ ਕਿਸਾਨੀ ਹਿੱਤਾਂ ਲਈ ਖੇਤੀ ਪਸਾਰ 'ਚ ਕੀਤੇ ਜਾ ਰਹੇ ਕਾਰਜਾਂ ਦੀ ਵੀ ਕੀਤੀ ਭਰਭੂਰ ਸ਼ਲਾਘਾ ਲੁਧਿਆਣਾ, 23 ਜਨਵਰੀ : ਖੇਤੀ ਮੰਤਰਾਲਾ ਦਿੱਲੀ, ਭਾਰਤ ਸਰਕਾਰ ਦੇ ਟੈਕਨੀਕਲ ਐਕਸਪਰਟ ਡਾਕਟਰ ਏ.ਕੇ. ਪਾਲ ਵੱਲੋਂ ਪੰਜਾਬ ਵਿੱਚ ਕਨੋਲਾ (ਗੋਭੀ) ਸਰੋਂ, ਗੋਭੀ ਸਰੋਂ ਦੀ ਜੀਉ ਟੈਗਿੰਗ, ਕਣਕ ਦੀਆਂ ਕਿਸਮਾਂ ਉੱਤੇ ਤਾਪਮਾਨ ਦਾ ਅਸਰ ਦੇਖਣ ਲਈ ਖੇਤੀਬਾੜੀ ਅਤੇ....
ਡਿਪਟੀ ਕਮਿਸ਼ਨਰ ਨੇ 'ਸੜਕ ਸੁਰੱਖਿਆ ਮਹੀਨਾ' ਤਹਿਤ ਚੱਲ ਰਹੀਆਂ ਗਤੀਵਿਧੀਆਂ ਦਾ ਰੀਵਿਊ ਲੈਣ ਲਈ ਬੁਲਾਈ ਮੀਟਿੰਗ
ਟ੍ਰੈਫਿਕ ਪੁਲਿਸ ਸੜਕ ਦੁਰਘਟਨਾਵਾਂ ਵਿੱਚ ਵਰਦਾਨ ਸਾਬਿਤ ਹੁੰਦੇ ਹੈਲਮਟ ਤੇ ਸੀਟ ਬੈਲਟ ਦੀ ਵਰਤੋਂ ਵਧਾਉਣ 'ਤੇ ਦੇਵੇ ਜ਼ੋਰ ਸਿਹਤ ਵਿਭਾਗ ਨੂੰ ਬੱਸ ਸਟੈਂਡਾਂ ਉੱਪਰ ਅੱਖਾਂ ਦੇ ਚੈਕਿੰਗ ਕੈਂਪ ਲਗਾਉਣ ਦੇ ਨਿਰਦੇਸ਼ ਮੋਗਾ, 23 ਜਨਵਰੀ : ਜ਼ਿਲ੍ਹੇ ਵਿੱਚ ਮਨਾਏ ਜਾ ਰਹੇ 'ਸੜਕ ਸੁਰੱਖਿਆ ਮਹੀਨਾ' ਦੇ ਪ੍ਰਬੰਧਾਂ ਅਤੇ ਗਤੀਵਿਧੀਆਂ ਦਾ ਰੀਵਿਊ ਕਰਨ ਲਈ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਵੱਖ ਵੱਖ ਸਬੰਧਤ ਵਿਭਾਗਾਂ ਦੀ ਇੱਕ ਮੀਟਿੰਗ ਬੁਲਾਈ। ਇਸ ਮੀਟਿੰਗ ਵਿੱਚ ਉਨ੍ਹਾਂ ਨਾਲ ਐਸ.ਡੀ.ਐਮ. ਮੋਗਾ ਸ੍ਰ....
ਮਨੁੱਖੀ ਅਧਿਕਾਰਾਂ ਬਾਰੇ ਜਾਗਰੂਕ ਹੋਣਾ ਬਹੁਤ ਜਰੂਰੀ : ਬਾਲ ਕ੍ਰਿਸ਼ਨ ਗੋਇਲ
ਅਧਿਕਾਰੀ ਆਪਸੀ ਤਾਲਮੇਲ ਨਾਲ ਮਨੁੱਖੀ ਅਧਿਕਾਰਾਂ ਦੀ ਕਰਨ ਰਾਖੀ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਜ਼ਿਲ੍ਹੇ ਵਿੱਚ ਕੀਤੇ ਜਾ ਰਹੇ ਕੰਮਾਂ ਦੀ ਕੀਤੀ ਸ਼ਲਾਘਾ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਸਪੈਸ਼ਲ ਮੋਨੀਟਰ ਬਾਲ ਕ੍ਰਿਸ਼ਨ ਗੋਇਲ ਨੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਫ਼ਤਹਿਗੜ੍ਹ ਸਾਹਿਬ, 23 ਜਨਵਰੀ : ਭਾਰਤ ਸਰਕਾਰ ਦੇ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਸਪੈਸ਼ਲ ਮੋਨੀਟਰ ਸ਼੍ਰੀ ਬਾਲ ਕ੍ਰਿਸ਼ਨ ਗੋਇਲ ਨੇ ਅੱਜ ਬੱਚਤ ਭਵਨ ਵਿਖੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਦੇ ਨਾਲ ਵੱਖ-ਵੱਖ ਵਿਭਾਗਾਂ ਦੇ....
15 ਫਰਵਰੀ ਤੱਕ ਮਨਾਇਆ ਜਾਵੇਗਾ ਸੜਕ ਸੁਰੱਖਿਆ ਮਹੀਨਾ : ਡਿਪਟੀ ਕਮਿਸ਼ਨਰ
ਸੜਕ ਸੁਰੱਖਿਆ ਮਹੀਨੇ ਦੌਰਾਨ ਕਰਵਾਈਆਂ ਜਾਣਗੀਆਂ ਵੱਖ-ਵੱਖ ਗਤੀਵਿਧੀਆਂ ਜੀ.ਟੀ. ਰੋਡ ਤੇ ਗਲਤ ਸਾਇਡ ਤੋਂ ਆਉਣ ਵਾਲੇ ਵਾਹਨਾਂ ਖਿਲਾਫ ਕੀਤੀ ਜਾਵੇਗੀ ਕਾਰਵਾਈ ਮੁੱਖ ਸੜਕਾਂ ਤੇ ਬਣਾਏ ਗਏ ਅਣ-ਅਧਿਕਾਰਤ ਕੱਟਾਂ ਨੂੰ ਕੀਤਾ ਜਾਵੇਗਾ ਬੰਦ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹਾ ਪੁਲਿਸ ਮੁਖੀ ਡਾ: ਰਵਜੋਤ ਗਰੇਵਾਲ ਨਾਲ ਬੱਚਤ ਭਵਨ ਵਿਖੇ ਸੜਕ ਸੁਰੱਖਿਆ ਮਾਂਹ ਸਬੰਧੀ ਕੀਤੀ ਮੀਟਿੰਗ ਫ਼ਤਹਿਗੜ੍ਹ ਸਾਹਿਬ, 23 ਜਨਵਰੀ : ਆਮ ਲੋਕਾਂ ਨੂੰ ਵੱਧ ਰਹੇ ਸੜਕ ਹਾਦਸਿਆਂ ਬਾਰੇ ਵੱਧ ਤੋਂ ਵੱਧ ਜਾਗਰੂਕ ਕਰਨ ਦੇ ਮੰਤਵ....
"ਸਰਕਾਰ ਤੁਹਾਡੇ ਦੁਆਰ" ਮੁਹਿੰਮ ਤਹਿਤ ਪਿੰਡ ਮਚਾਕੀ ਕਲਾਂ ਵਿਖੇ 24 ਜਨਵਰੀ ਨੂੰ ਲੱਗੇਗਾ ਸ਼ਿਕਾਇਤ ਨਿਵਾਰਨ ਕੈਂਪ
ਫ਼ਰੀਦਕੋਟ 23 ਜਨਵਰੀ : ਲੋਕਾਂ ਨੂੰ ਹਰ ਸਮੱਸਿਆ ਤੋਂ ਮੌਕੇ ਤੇ ਹੀ ਵੱਧ ਤੋਂ ਵੱਧ ਨਿਜਾਤ ਦਿਵਾਉਣ ਲਈ ਸਰਕਾਰ ਤੁਹਾਡੇ ਦੁਆਰ ਮੁਹਿੰਮ ਤਹਿਤ ਬਲਾਕ ਫਰੀਦਕੋਟ ਦੇ ਪਿੰਡ ਮਚਾਕੀ ਕਲਾਂ ਵਿਖੇ ਵਧੀਕ ਡਿਪਟੀ ਕਮਿਸ਼ਨਰ ਸ. ਨਰਭਿੰਦਰ ਸਿੰਘ ਗਰੇਵਾਲ ਦੀ ਪ੍ਰਧਾਨਗੀ ਹੇਠ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਕੈਂਪ ਲਗਾਇਆ ਜਾ ਰਿਹਾ ਹੈ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹਨਾਂ ਦੇ ਕਿਸੇ ਵੀ ਸਰਕਾਰੀ ਮਹਿਕਮੇ ਵਿੱਚ ਜੇਕਰ ਕੋਈ ਕੰਮ ਲੰਬਿਤ ਹੈ ਤਾਂ ਉਸਦੀ ਅਰਜੀ ਜਾਂ ਸੰਬੰਧਿਤ ਕੋਈ ਨੰਬਰ ਆਪਣੇ ਨਾਲ ਲੈ ਕੇ ਆਉਣ....
ਗਣਤੰਤਰ ਦਿਵਸ ਸਮਾਗਮ ਮੌਕੇ ਹੋਣ ਵਾਲੇ ਸਭਿਆਚਾਰਕ ਸਮਾਗਮ ਦੀ ਰਿਹਰਸਲ ਡੀਸੀ ਡੀਏਵੀ ਸਕੂਲ ਦੇ ਵਿਹੜੇ 'ਚ ਹੋਈ
ਫਾਜਿ਼ਲਕਾ, 23 ਜਨਵਰੀ : ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਕੌਮੀ ਜਜ਼ਬੇ ਅਤੇ ਉਤਸਾਹ ਨਾਲ ਫਾਜਿ਼ਲਕਾ ਦੇ ਸ਼ਹੀਦ ਭਗਤ ਸਿੰਘ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਮਨਾਇਆ ਜਾਣਾ ਹੈ। ਇਸ ਮੌਕੇ ਪੇਸ਼ ਹੋਣ ਵਾਲੇ ਸਭਿਆਚਾਰਕ ਪ੍ਰੋਗਰਾਮ ਦੀ ਰਿਹਰਸਲ ਡੀਸੀ ਡੀਏਵੀ ਸਕੂਲ ਦੇ ਵਿਹੜੇ ਵਿਚ ਹੋਈ। ਜਿਸ ਦਾ ਨਿਰੀਖਣ ਐੱਸ.ਡੀ.ਐੱਮ ਸ੍ਰੀ ਵਿਪਨ ਭੰਡਾਰੀ ਵੱਲੋਂ ਕੀਤਾ ਗਿਆ। ਇਸ ਮੌਕੇ ਆਤਮ ਵੱਲਭ ਸਕੂਲ ਫਾਜ਼ਿਲਕਾ ਵੱਲੋਂ ਮੈਂ ਭਾਰਤ ਹੂੰ, ਐੱਸ.ਕੇ.ਬੀ ਡੀਏਵੀ ਸੀਨੀ. ਸੈਕੰਡਰੀ ਸਕੂਲ ਪੈਂਚਾਵਾਲੀ ਵੱਲੋਂ ਪੰਜਾਬੀ ਭਾਸ਼ਾ....
ਫਾਜ਼ਿਲਕਾ ਸ਼ਹਿਰ ਵਿਚੋਂ ਬੀਤੇ 2 ਦਿਨਾਂ ਦੌਰਾਨ 135 ਬੇਸਹਾਰਾ ਗਊਵੰਸ਼ ਨੂੰ ਭੇਜਿਆ ਗਿਆ ਸਰਕਾਰੀ ਗਊਸ਼ਾਲਾ-ਡਿਪਟੀ ਕਮਿਸ਼ਨਰ
ਫਾਜਿ਼ਲਕਾ 23 ਜਨਵਰੀ : ਜਿ਼ਲ੍ਹਾ ਪ੍ਰਸ਼ਾਸਨ ਫਾਜਿ਼ਲਕਾ ਵੱਲੋਂ ਫਾਜ਼ਿਲਕਾ ਸ਼ਹਿਰ ਵਿਚੋਂ ਬੇਸਹਾਰਾ ਗਊਵੰਸ਼ ਨੂੰ ਗਊਸਾ਼ਲਾ ਭੇਜਣ ਦੀ ਮੁਹਿੰਮ ਤਹਿਤ 2 ਬੀਤੇ ਦਿਨਾਂ ਦੌਰਾਨ ਤੱਕ 135 ਬੇਸਹਾਰਾ ਗਊਵੰਸ਼ ਨੂੰ ਸਰਕਾਰੀ ਗਉ਼ਸ਼ਾਲਾ ਸਲੇਮਸ਼ਾਹ ਵਿਚ ਭੇਜਿਆ ਗਿਆ ਹੈ। ਇਹ ਜਾਣਕਾਰੀ ਜਿ਼ਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਨੇ ਦਿੱਤੀ ਹੈ। ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਕਿਹਾ ਕਿ ਸ਼ਹਿਰ ਨੂੰ ਸਾਫ ਸੁਥਰਾ ਰੱਖਣ ਲਈ ਅਤੇ ਬੇਸਹਾਰਾ ਗਊਵੰਸ਼ ਦੀ ਸਹੀ ਸੰਭਾਲ ਯਕੀਨੀ ਬਣਾਉਣ ਲਈ ਪ੍ਰਸ਼ਾਸਨ....
ਲੁਧਿਆਣਾ 'ਚ ਕੱਚੇ ਅਧਿਆਪਕ ਪਾਣੀ ਵਾਲੀ ਟੈਂਕੀ ਉੱਪਰ ਚੜ੍ਹ ਚੜ੍ਹੇ, ਪੰਜਾਬ ਸਰਕਾਰ ਤੋਂ ਪੱਕੇ ਕਰਨ ਦੀ ਕੀਤੀ ਮੰਗ 
ਲੁਧਿਆਣਾ, 22 ਜਨਵਰੀ : ਪੰਜਾਬ ਸਰਕਾਰ ਤੋਂ ਪੱਕੇ ਕਰਨ ਦੀ ਮੰਗ ਕਰ ਰਹੇ ਲੁਧਿਆਣਾ ਦੇ ਜਵਾਹਰ ਨਗਰ ਵਿੱਚ ਕੱਚੇ ਅਧਿਆਪਕ ਪਾਣੀ ਵਾਲੀ ਟੈਂਕੀ ਉੱਪਰ ਚੜ੍ਹ ਗਏ ਹਨ। ਸੂਚਨਾ ਮਿਲਦੇ ਹੀ ਮੌਕੇ ਉਤੇ ਪਹੁੰਚੇ ਪੁਲਿਸ ਤੇ ਪ੍ਰਸ਼ਾਸਨ ਦੀਆਂ ਟੀਮਾਂ ਵੱਲੋਂ ਉਨ੍ਹਾਂ ਨੂੰ ਸਮਝਾਇਆ ਜਾ ਰਿਹਾ ਹੈ। ਹਾਲਾਂਕਿ ਇਸ ਵਿਚਾਲੇ ਉਹ ਮੁੱਖ ਮੰਤਰੀ ਨਾਲ ਮੀਟਿੰਗ ਕਰਵਾਏ ਜਾਣ ਦੀ ਮੰਗ ਉਤੇ ਅੜੇ ਹੋਏ ਹਨ। ਇਸ ਮੌਕੇ ਅਧਿਆਪਕਾਂ ਨੇ ਦੋਸ਼ ਲਗਾਇਆ ਹੈ ਕਿ ਉਨ੍ਹਾਂ ਨੂੰ ਸਰਕਾਰ ਨੇ ਵਾਅਦੇ ਮੁਤਾਬਕ ਪੱਕਾ ਨਹੀਂ ਕੀਤਾ ਤੇ ਹਾਲੇ ਵੀ ਉਹ....
ਇਨਸਾਫ ਲੈਣ ਲਈ ਰਾਜਨੀਤੀ ਵਿੱਚ ਆਉਣਾ ਗਲਤ ਨਹੀਂ ਹੈ : ਬਲਕੌਰ ਸਿੰਘ ਸਿੱਧੂ
ਮਾਨਸਾ, 22 ਜਨਵਰੀ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਓ ਬਲਕੌਰ ਸਿੰਘ ਸਿੱਧੂ ਨੇ ਸਿਆਸਤ ਵਿੱਚ ਆਉਣ ਦੇ ਸੰਕੇਤ ਦਿੱਤੇ ਹਨ। ਆਪਣੇ ਜੱਦੀ ਪਿੰਡ ਮੂਸੇ ‘ਚ ਉਨ੍ਹਾਂ ਕਿਹਾ ਕਿ ਅਸੀਂ ਰਾਜਨੀਤੀ ਕਿਉਂ ਨਾ ਕਰੀਏ। ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੀ ਮਿਸਾਲ ਦਿੰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪੋਤਰੇ ਨੇ ਸੰਸਦ ਮੈਂਬਰ ਬਣ ਕੇ ਕਾਤਲਾਂ ਨੂੰ ਸਜ਼ਾਵਾਂ ਦਿਵਾਈਆਂ। ਅਜਿਹੇ ‘ਚ ਜੇਕਰ ਉਹ ਵੀ ਇਨਸਾਫ ਦੀ ਖਾਤਰ ਅਜਿਹਾ ਕਰਦੇ ਹਨ ਤਾਂ ਇਸ ‘ਚ ਕੁਝ ਵੀ ਗਲਤ ਨਹੀਂ ਹੈ। ਪੰਜਾਬ ਕਾਂਗਰਸ....
ਕੇਂਦਰ ਸਰਕਾਰ ਵੱਲੋਂ ਸਰਕਾਰੀ ਅਦਾਰੇ ਕਾਰਪੋਰੇਟ ਅਦਾਰਿਆਂ ਦੇ ਹਵਾਲੇ ਕੀਤੇ : ਜਸਵੀਰ ਸਿੰਘ ਗੜ੍ਹੀ
ਲਾਲੜੂ 'ਚ ਅਣਖ ਜਗਾਓ ਵਰਕਰ ਸੰਮੇਲਨ ਨੂੰ ਕੀਤਾ ਸੰਬੋਧਨ ਲਾਲੜੂ 22 ਜਨਵਰੀ : ਦਿਨੋ-ਦਿਨ ਵੱਧ ਰਹੀ ਅੱਤ ਦੀ ਮਹਿੰਗਾਈ ਆਮ ਨਾਗਰਿਕਾਂ ਲਈ ਵੱਡੀ ਚੁਣੌਤੀ ਬਣਦੀ ਜਾ ਰਹੀ ਹੈ, ਕਿਉਂਕਿ ਸਰਕਾਰਾਂ ਦੀਆਂ ਲੋਕ ਮਾਰੂ ਨੀਤੀਆਂ ਕਾਰਨ ਦੇਸ਼ ਅੰਦਰ ਬੇਰੁਜ਼ਗਾਰੀ ਦੀ ਦਰ ਦਿਨੋ-ਦਿਨ ਵੱਧ ਰਹੀ ਹੈ। ਇਹੀ ਕਾਰਨ ਹੈ ਕਿ ਅੱਜ ਸਾਡੇ ਨੌਜਵਾਨ ਆਪਣੇ ਘਰ- ਬਾਰ ਵੇਚ ਕੇ ਵਿਦੇਸ਼ਾਂ ਨੂੰ ਚਾਲੇ ਪਾ ਰਹੇ ਹਨ। ਇਹ ਪ੍ਰਗਟਾਵਾ ਬਹੁਜਨ ਸਮਾਜ ਪਾਰਟੀ ਦੇ ਪੰਜਾਬ ਦੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਲਾਲੜੂ 'ਚ ਪਾਰਟੀ ਦੇ ਅਣਖ....