ਹਰਸਿਮਰਤ ਕੌਰ ਬਾਦਲ ਵੱਲੋਂ ਪਸ਼ੂਆਂ ਦੀ ਮੌਤ ਲਈ 50 ਹਜ਼ਾਰ ਰੁਪਏ ਪ੍ਰਤੀ ਪਸ਼ੂ ਮੁਆਵਜ਼ੇ ਦੀ ਮੰਗ ਬਠਿੰਡਾ, 22 ਜਨਵਰੀ : ਸਾਬਕਾ ਕੇਂਦਰੀ ਮੰਤਰੀ ਤੇ ਬਠਿੰਡਾ ਦੇ ਐਮ ਪੀ ਹਰਸਿਮਰਤ ਕੌਰ ਬਾਦਲ ਨੇ ਅੱਜ ਬਠਿੰਡਾ ਦੇ ਰਾਏਕਾ ਕਲਾਂ ਪਿੰਡ ਵਿਚ 200 ਤੋਂ ਜ਼ਿਆਦਾ ਦੁਧਾਰੂ ਪਸ਼ੂਆਂ ਦੀ ਹੋਈ ਮੌਤ ਦੇ ਮਾਮਲੇ ਵਿਚ ਪ੍ਰਤੀ ਪਸ਼ੂ 50 ਹਜ਼ਾਰ ਰੁਪਏ ਦਾ ਮੁਆਵਜ਼ਾ ਦੇਣ ਦੀ ਮੰਗ ਕੀਤੀ ਅਤੇ ਪਸ਼ੂਆਂ ਵਿਚ ਬਿਮਾਰੀ ਨੂੰ ਹੋਰ ਪਿੰਡਾਂ ਵਿਚ ਫੈਲਣ ਤੋਂ ਰੋਕਣ ਵਾਸਤੇ ਢੁਕਵੇਂ ਕਦਮ ਚੁੱਕਣ ਦਾ ਸੱਦਾ ਦਿੱਤਾ। ਇਥੇ ਜਾਰੀ ਕੀਤੇ ਇੱਕ....
ਮਾਲਵਾ
26 ਜਨਵਰੀ ਦੇ ਸਮਾਗਮਾਂ ਅਤੇ ਅਯੁੱਧਿਆ ਵਿੱਚ ਸ਼੍ਰੀ ਰਾਮ ਮੰਦਿਰ ਦੇ ਉਦਘਾਟਨ ਲਈ ਮਲੇਰਕੋਟਲਾ ਪੁਲਿਸ ਦੁਆਰਾ ਸੁਰੱਖਿਆ ਦੇ ਪੁਖਤਾ ਪ੍ਰਬੰਧ ਮਲੇਰਕੋਟਲਾ, 22 ਜਨਵਰੀ : ਡੀ.ਜੀ.ਪੀ ਪੰਜਾਬ ਸ੍ਰੀ ਗੌਰਵ ਯਾਦਵ ਆਈ.ਪੀ.ਐਸ., ਡੀ.ਆਈ.ਜੀ.ਪਟਿਆਲਾ ਰੇਂਜ ਸ੍ਰੀ ਹਰਚਰਨ ਸਿੰਘ ਭੁੱਲਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਐਸ.ਐਸ.ਪੀ ਮਲੇਰਕੋਟਲਾ ਸ੍ਰੀ ਹਰਕਮਲ ਪ੍ਰੀਤ ਸਿੰਘ ਖੱਖ ਦੇ ਨਾਲ ਜ਼ਿਲ੍ਹੇ ਦਾ ਨਿਰੀਖਣ ਕੀਤਾ ਗਿਆ। ਡੀਆਈਜੀ ਭੁੱਲਰ ਨੇ ਕਿਹਾ, “26....
ਬਰਨਾਲਾ, 22 ਜਨਵਰੀ : ਸਿੱਖਿਆ ਵਿਭਾਗ ਅਤੇ ਐਸ.ਸੀ.ਈ.ਆਰ.ਟੀ. ਪੰਜਾਬ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਬਰਨਾਲਾ ਵਿਖੇ ਵੱਖ ਵੱਖ ਵਿਸ਼ਿਆਂ ਨਾਲ ਸੰਬੰਧਿਤ ਅਧਿਆਪਕ ਟਰੇਨਿੰਗ ਪ੍ਰੋਗਰਾਮ ਸਫ਼ਲਤਾ ਪੂਰਵਕ ਚੱਲ ਰਹੇ ਹਨ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡਾਈਟ ਪ੍ਰਿੰਸੀਪਲ ਸ਼੍ਰੀ ਮੁਨੀਸ਼ ਮੋਹਨ ਸ਼ਰਮਾ ਨੇ ਦੱਸਿਆ ਕਿ ਸਰਕਾਰੀ ਹਾਈ ਸਕੂਲ ਜੁਮਲਾ ਮਾਲਕਾਨ ਵਿੱਚ ਲੈਕਚਰਾਰ ਸਾਹਿਬਾਨ ਅਤੇ ਸਕੂਲ ਆਫ਼ ਐਮੀਂਨੇਂਸ ਬਰਨਾਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਬਰਨਾਲਾ, ਸਰਕਾਰੀ ਪ੍ਰਾਇਮਰੀ ਸਕੂਲ ਬਾਜਵਾ....
ਅਮਰੀਕਾ 'ਚ ਪੰਜਾਬੀ ਭਾਸ਼ਾ ਦੇ ਵਿਕਾਸ ਲਈ ਯਤਨਸ਼ੀਲ ਪੰਜਾਬੀ ਵਿਦਿਆਰਥੀ ਗੁਰਇੱਕਪ੍ਰੀਤ ਸਿੰਘ ਦਾ ਵਿਸ਼ੇਸ਼ ਸਨਮਾਨ ਵੀ ਕੀਤਾ। ਬਰਨਾਲਾ,22 ਜਨਵਰੀ : ਭਾਸ਼ਾ ਵਿਭਾਗ ਪੰਜਾਬ ਵੱਲੋਂ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਅਤੇ ਸਿੱਖਿਆ ਅਤੇ ਭਾਸ਼ਾਵਾਂ ਬਾਰੇ ਮੰਤਰੀ ਸ.ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਪੰਜਾਬੀ ਭਾਸ਼ਾ ਦੇ ਵਿਕਾਸ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।ਇਹਨਾਂ ਉਪਰਾਲਿਆਂ ਤਹਿਤ ਜ਼ਿਲ੍ਹਾ ਭਾਸ਼ਾ ਦਫਤਰ ਬਰਨਾਲਾ ਵੱਲੋਂ "ਕੌਮਾਂਤਰੀ ਪੱਧਰ 'ਤੇ ਪੰਜਾਬੀ ਭਾਸ਼ਾ ਦਾ ਵਰਤਮਾਨ ਅਤੇ ਭਵਿੱਖ"....
ਬਰਨਾਲਾ, 22 ਜਨਵਰੀ : ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਬਰਨਾਲਾ ਵਿਖੇ ਮਿਤੀ 22 ਜਨਵਰੀ, 2024 ਨੂੰ ਸ੍ਰੀ ਸਤਵੰਤ ਸਿੰਘ, ਪੀ.ਸੀ.ਐੱਸ. ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ- ਵਧੀਕ ਡਿਪਟੀ ਕਮਿਸ਼ਨਰ (ਜ), ਬਰਨਾਲਾ ਵੱਲੋਂ ਜ਼ਿਲ੍ਹਾ ਬਰਨਾਲਾ ਦੇ ਸਮੂਹ ਨੈਸ਼ਨਲ/ਸਟੇਟ ਲੈਵਲ ਰਾਜਨੀਤਿਕ ਪਾਰਟੀਆਂ ਦੇ ਪ੍ਰਧਾਨ/ਨੁਮਾਇੰਦਿਆਂ ਨਾਲ ਯੋਗਤਾ ਮਿਤੀ 01 ਜਨਵਰੀ, 2024 ਦੇ ਅਧਾਰ 'ਤੇ ਫੋਟੋ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾਂ ਮਿਤੀ 22 ਜਨਵਰੀ, 2024 ਨੂੰ ਕਰਨ ਦੇ ਸਬੰਧ ਵਿੱਚ ਮੀਟਿੰਗ ਕੀਤੀ ਗਈ। ਉਹਨਾਂ ਵੱਲੋਂ....
ਬਰਨਾਲਾ, 22 ਜਨਵਰੀ : ਸਿਹਤ ਵਿਭਾਗ ਬਰਨਾਲਾ ਵੱਲੋਂ ਡਾ. ਹਰਿੰਦਰ ਸ਼ਰਮਾ ਸਿਵਲ ਸਰਜਨ ਬਰਨਾਲਾ ਦੇ ਦਿਸ਼ਾ ਨਿਰਦੇਸ਼ ਅਧੀਨ ਕਿਸ਼ੋਰ ਕਿਸ਼ੋਰੀਆਂ ਨੂੰ ਸਕੂਲਾਂ ਅਤੇ ਘਰਾਂ ਵਿੱਚ ਆਇਰਨ ਦੀਆਂ ਗੋਲੀਆਂ ਦੇਣ ਸਬੰਧੀ ਜਾਗਰੂਕ ਕਰਨ ਲਈ 8 ਜਨਵਰੀ ਤੋਂ 22 ਜਨਵਰੀ ਤੱਕ ਜ਼ਿਲ੍ਹੇ ਦੇ ਸਮੂਹ ਨੋਡਲ ਅਧਿਆਪਕਾਂ ਅਤੇ ਆਂਗਣਵਾੜੀ ਵਰਕਰਾਂ ਨੂੰ ਦਫ਼ਤਰ ਟ੍ਰੇਨਿੰਗ ਅਨੈਕਸੀ ਹਾਲ ਵਿਖੇ ਰੋਜ਼ਾਨਾ ਦੋ ਵੱਖ ਵੱਖ ਬੈਚਾਂ ਵਿੱਚ ਟ੍ਰੇਨਿੰਗ ਦਿੱਤੀ ਗਈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਬਰਨਾਲਾ ਨੇ ਦੱਸਿਆ ਕਿ....
8400 ਤੋਂ ਲੋਕ ਕਰ ਰਹੇ ਹਨ ਪਹੁੰਚ ਮੋਬਾਇਲ ਐਪਲੀਕੇਸ਼ਨ ਦਾ ਇਸਤਮਾਲ ਪੰਜਾਬੀ ਅਤੇ ਅੰਗਰੇਜ਼ੀ 'ਚ 700 ਤੋਂ ਵੱਧ ਸਰਕਾਰੀ ਸਕੀਮਾਂ ਦੇ ਵੇਰਵੇ ਹੁਣ ਤੁਹਾਡੀ ਮੁੱਠੀ 'ਚ ਬਰਨਾਲਾ, 22 ਜਨਵਰੀ : ਸਰਕਾਰੀ ਸਕੀਮਾਂ ਦੇ ਵੇਰਵਿਆਂ ਦਾ ਖਜ਼ਾਨਾ - ਪਹੁੰਚ ਕਿਤਾਬ - ਮੋਬਾਇਲ ਫੋਨ ਐਪ 'ਚ ਗੂਗਲ ਪਲੇਅ ਸਟੋਰ ਉੱਤੇ ਉਪਲੱਬਧ ਹੈ ਅਤੇ ਹੁਣ ਤੱਕ 8400 ਤੋਂ ਵੱਧ ਲੋਕਾਂ ਨੇ ਇਸ ਨੂੰ ਡਾਊਨਲੋਡ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ....
55 ਤੋਂ 75 ਡੈਸੀਬਲ ਤੋਂ ਵੱਧ ਸ਼ੋਰ ਕਰਨ ਵਾਲਿਆਂ ਤੇ ਸਖਤਾਈ ਦੇ ਆਦੇਸ਼ ਹੋਏ ਜਾਰੀ ਫ਼ਰੀਦਕੋਟ 22 ਜਨਵਰੀ : ਡਿਪਟੀ ਕਮਿਸ਼ਨਰ ਫ਼ਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ ਕਾਰਜਕਾਰੀ ਇੰਜੀਨੀਅਰ (ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ) ਨੂੰ ਅੱਜ ਲਿਖਤੀ ਹੁਕਮ ਜਾਰੀ ਕਰਦਿਆਂ ਤੁਰੰਤ ਪ੍ਰਭਾਵ ਨਾਲ ਡੈਸੀਬਲ ਮੀਟਰ ਖਰੀਦਣ ਸਬੰਧੀ ਹਦਾਇਤ ਕਰਦਿਆਂ ਕਿਹਾ ਕਿ 55 ਤੋਂ 75 ਡੈਸੀਬਲ ਤੋਂ ਵੱਧ ਸ਼ੋਰ ਕਰਨ ਵਾਲਿਆਂ ਖਿਲਾਫ ਪੂਰੀ ਸਖਤੀ ਵਰਤੀ ਜਾਵੇ। ਮੀਡੀਆ ਦੇ ਮਾਧਿਅਮ ਰਾਹੀਂ ਸਮੂਹ ਇਲਾਕਾ ਨਿਵਾਸੀਆਂ ਨੂੰ ਮੁਖਾਤਿਬ ਹੁੰਦਿਆਂ ਡਿਪਟੀ....
ਹੁਣ ਨਾਮਜ਼ਦਗੀਆਂ ਭੇਜਣ ਦੀ ਆਖਰੀ ਮਿਤੀ 28 ਫ਼ਰਵਰੀ ਹੋਈ ਫ਼ਰੀਦਕੋਟ 22 ਜਨਵਰੀ : ਪੰਜਾਬ ਸਰਕਾਰ ਵਲੋਂ ਸ਼ਹੀਦ ਭਗਤ ਸਿੰਘ ਪੰਜਾਬ ਰਾਜ ਸਾਲਾਨਾ ਵਾਤਾਵਰਨ ਐਵਾਰਡ ਲਈ ਹੁਣ ਨਾਮਜ਼ਦਗੀਆਂ ਭੇਜਣ ਦੀ ਆਖਰੀ ਮਿਤੀ 28 ਫ਼ਰਵਰੀ ਹੋ ਗਈ ਹੈ। ਵਿਗਿਆਨ, ਤਕਨਾਲੋਜੀ ਅਤੇ ਵਾਤਾਵਰਨ ਅਤੇ ਮੌਸਮ ਬਦਲਾਅ ਡਾਇਰੈਕਟੋਰੇਟ ਪੰਜਾਬ ਸਰਕਾਰ ਵਲੋਂ ਡਿਪਟੀ ਕਮਿਸ਼ਨਰ ਨੂੰ ਪ੍ਰਾਪਤ ਲਿਖਤੀ ਹਦਾਇਤਾਂ ਅਨੁਸਾਰ ਸਾਲ 2024 ਦੌਰਾਨ ਦਿੱਤੇ ਜਾਣ ਵਾਲੇ ਇਨ੍ਹਾਂ ਐਵਾਰਡਾਂ ਲਈ ਨਾਮਜ਼ਦਗੀਆਂ ਨਿਰਧਾਰਿਤ ਪ੍ਰੋਫਾਰਮੇ ਅਤੇ ਦਸਤਾਵੇਜਾਂ ਸਹਿਤ ਮਿਤੀ....
ਕੋਈ ਵੀ ਕੇਸਾਧਾਰੀ ਸਿੱਖ ਵੋਟਰ ਐਸ.ਜੀ.ਪੀ.ਸੀ. ਦੀ ਵੋਟ ਬਣਾਉਣ ਤੋਂ ਵਾਝਾਂ ਨਾ ਰਹੇ - ਡਿਪਟੀ ਕਮਿਸ਼ਨਰ 29 ਫਰਵਰੀ 2024 ਤੱਕ ਕਰਵਾਈ ਜਾ ਸਕਦੀ ਹੈ ਰਜਿਸਟ੍ਰੇਸ਼ਨ:ਡੀ.ਸੀ. ਫ਼ਰੀਦਕੋਟ 22 ਜਨਵਰੀ : ਅੱਜ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਗੁਰਦੁਆਰਾ ਹਰਿੰਦਰਾ ਨਗਰ ਵਿਖੇ ਰੱਖੇ ਗਏ ਕੈਂਪ ਵਿੱਚ ਸ਼ਿਰਕਤ ਕਰਕੇ ਕੇਸਧਾਰੀ ਵੋਟਰਾਂ ਨੂੰ ਐਸ.ਜੀ.ਪੀ.ਸੀ ਵੋਟਾਂ ਬਣਾਉਣ ਲਈ ਉਲੀਕੇ ਗਏ ਇਸ ਕੈਂਪ ਵਿੱਚ ਵੱਧ ਚੜ੍ਹ ਕੇ ਹਿੱਸਾ ਲੈ ਕੇ ਵੋਟ ਬਣਾਉਣ ਦੀ ਅਪੀਲ ਦੁਹਰਾਈ। ਉਨ੍ਹਾਂ ਇਸ ਮੌਕੇ ਵੋਟਾਂ ਬਣਾਉਣ ਵਾਸਤੇ....
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਲਹਿਰਾਉਣਗੇ ਕੌਮੀ ਝੰਡਾ ਫਰੀਦਕੋਟ 22 ਜਨਵਰੀ : ਡਿਪਟੀ ਕਮਿਸ਼ਨਰ ਨੇ 75ਵੇਂ ਗਣਤੰਤਰਤਾ ਦਿਵਸ ਦੀਆਂ ਤਿਆਰੀਆਂ ਸਬੰਧੀ ਅੱਜ ਸਮੂਹ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ ਦੌਰਾਨ ਇਸ ਰਾਸ਼ਟਰੀ ਮਹਾਉਤਸਵ ਵਿੱਚ ਤਨ-ਮਨ ਨਾਲ ਪੁੱਜ ਕੇ ਡਿਊਟੀ ਨਿਭਾਉਣ ਦਾ ਹੋਕਾ ਦਿੰਦਿਆਂ ਦੱਸਿਆ ਕਿ ਇਸ ਵਾਰ ਜ਼ਿਲ੍ਹੇ ਵਿੱਚ ਕੌਮੀ ਝੰਡਾ ਲਹਿਰਾਉਣ ਲਈ ਖੁਰਾਕ ਤੇ ਸਿਵਲ ਸਪਲਾਈ,ਉਪਭੋਗਤਾ ਮਾਮਲੇ,ਜੰਗਲੀ ਜੀਵ ਅਤੇ ਜੰਗਲਾਤ ਮੰਤਰੀ ਲਾਲ ਚੰਦ ਕਟਾਰੂਚੱਕ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਉਨਾਂ....
ਫਾਜ਼ਿਲਕਾ 22 ਜਨਵਰੀ : ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਉਰੋ ਡਾ. ਸੇਨੁ ਦੁੱਗਲ ਦੇ ਦਿਸ਼ਾ-ਨਿਰਦੇਸ਼ਾਂ `ਤੇ ਜ਼ਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਉਰੋ ਦਫਤਰ ਵੱਲੋਂ 24 ਜਨਵਰੀ 2024 ਨੂੰ ਜਿਲ੍ਹਾ ਪੱਧਰੀ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਬਿਓਰੋ ਆਫ ਰੋਜਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਮੈਡਮ ਵੈਸ਼ਾਲੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਲੇਸਮੈਂਟ ਕੈਂਪ ਵਿਚ ਪੁਖਰਾਜ ਹੈਲਥਕੇਅਰ, ਮਿਡਲੈਂਡ ਮਾਈਕਰੋਫਿਨ ਲਿਮਟਿਡ, ਅਜਾਈਲ ਹਰਬਲਸ ਕੰਪਨੀ....
1076 ਤੇ ਕਾਲ ਕਰਕੇ ਘਰ ਬੈਠੇ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ 43 ਪ੍ਰਕਾਰ ਦੀਆਂ ਸੇਵਾਵਾਂ ਫਾਜ਼ਿਲਕਾ, 22 ਜਨਵਰੀ : ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੁੰ ਘਰ ਬੈਠੇ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬਧ ਹੈ। ਸਰਕਾਰ ਵੱਲੋਂ ਸ਼ੁਰੂ ਕੀਤੀ 1076 ਹੈਲਪਲਾਈਨ ਸੇਵਾ ਨਾਲ ਪ੍ਰਸ਼ਾਸਨ ਲੋਕਾਂ ਤੱਕ ਪਹੁੰਚ ਰਿਹਾ ਹੈ ਤੇ ਘਰ ਬੈਠੇ ਲੋਕਾਂ ਨੂੰ 43 ਪ੍ਰਕਾਰ ਦੀਆਂ ਸਰਕਾਰੀ ਸੇਵਾਵਾਂ ਮੁਹੱਈਆ ਕਰਵਾ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜਿ਼ਲ੍ਹੇ ਦੇ ਡਿਪਟੀ....
ਵੋਟਰ ਸੂਚੀਆਂ ਸਿਆਸੀ ਪਾਰਟੀਆਂ ਨੂੰ ਮੁਹੱਈਆ ਕਰਵਾਈਆਂ ਫਾਜਿ਼ਲਕਾ 22 ਜਨਵਰੀ : ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਯੋਗਤਾ ਮਿਤੀ 1 ਜਨਵਰੀ 2024 ਦੇ ਆਧਾਰ *ਤੇ ਪ੍ਰਾਪਤ ਹੋਏ ਦਾਅਵੇ/ਇਤਰਾਜਾਂ ਦੇ ਨਿਪਟਾਰੇ ਉਪਰੰਤ ਫੋਟੋ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਜਿ਼ਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਕੀਤੀ ਗਈ। ਇਸ ਤੋਂ ਬਾਅਦ ਸਿਆਸੀ ਪਾਰਟੀਆਂ ਦੇ ਨੁੰਮਾਇੰਦਿਆਂ ਨੂੰ ਵੋਟਰ ਸੁਚੀਆਂ ਅਤੇ ਵੋਟਰ ਸੂਚੀਆਂ ਦੀ ਸੀਡੀ ਉਪਲਬੱਧ ਕਰਵਾਈ। ਡਿਪਟੀ ਕਮਿਸ਼ਨਰ ਨੇ ਜਾਣਕਾਰੀ....
ਕੋਈ ਵੀ ਕੇਸਾਧਾਰੀ ਸਿੱਖ ਵੋਟ ਬਣਾਉਣ ਤੋਂ ਵਾਂਝਾ ਨਾ ਰਹੇ-ਡਾ. ਦੁੱਗਲ ਫਾਜਿ਼ਲਕਾ 22 ਜਨਵਰੀ : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦੱਸਿਆ ਕਿ ਪਹਿਲਾ ਵੋਟਰ ਸੂਚੀ ਵਿੱਚ ਰਜਿਸਟਰੇਸ਼ਨ ਲਈ ਫਾਰਮ 15 ਨਵੰਬਰ 2023 ਤੱਕ ਪ੍ਰਾਪਤ ਕੀਤੇ ਜਾਣੇ ਸਨ ਪਰ ਹੁਣ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਜਾਰੀ ਕੀਤੀ ਨਵੀਂ ਸਮਾਂ ਸਾਰਣੀ ਤਹਿਤ ਵੋਟਰ ਰਜਿਸਟਰੇਸ਼ਨ ਦਾ 29 ਫਰਵਰੀ 2024 ਤੱਕ ਦਾ ਵਾਧਾ ਕੀਤਾ ਗਿਆ ਹੈ। ਉਨ੍ਹਾਂ ਨੇ ਚੋਣਾਂ ਨਾਲ ਸਬੰਧਿਤ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਸ਼੍ਰੋਮਣੀ....