ਮਾਲਵਾ

ਮਾਤਾ ਗੁਜਰੀ ਕਾਲਜ ਦੇ ਬਾਇਓਟੈਕਨਾਲੋਜੀ ਵਿਭਾਗ ਦੀਆਂ ਵਿਦਿਆਰਥਣਾਂ ਨੇ ਮਾਰੀਆਂ ਮੱਲਾਂ 
ਸ੍ਰੀ ਫ਼ਤਹਿਗੜ੍ਹ ਸਾਹਿਬ, 05 ਮਾਰਚ (ਹਰਪ੍ਰੀਤ ਸਿੰਘ ਗੁੱਜਰਵਾਲ) : ਮਾਤਾ ਗੁਜਰੀ ਕਾਲਜ ਦੇ ਬਾਇਓਟੈਕਨਾਲੋਜੀ ਵਿਭਾਗ ਦੀਆਂ ਤਿੰਨ ਵਿਦਿਆਰਥਣਾਂ ਜਸ਼ਨਪ੍ਰੀਤ ਕੌਰ, ਗੁਰਜੋਤ ਕੌਰ ਅਤੇ ਅੱਜਪਿੰਦਰ ਕੌਰ ਨੇ ਵਿਭਾਗ ਦੇ ਅਧਿਆਪਕ ਡਾ. ਜਗਦੀਸ਼ ਸਿੰਘ ਦੀ ਯੋਗ ਅਗਵਾਈ ਹੇਠ ਆਈਡੀਆ ਫਾਈਡ 3.0 ਮੁਕਾਬਲੇ ਵਿੱਚ ਹਿੱਸਾ ਲਿਆ। ਵਰਣਨਯੋਗ ਹੈ ਕਿ ਇਹ ਮੁਕਾਬਲਾ ਟੀ.ਬੀ.ਆਈ. ਆਈ.ਆਈ.ਐਸ.ਈ.ਆਰ. ਮੋਹਾਲੀ ਅਤੇ ਪੰਜਾਬ ਸਟੇਟ ਕਾਊਂਸਲ ਆਫ਼ ਸਾਇੰਸ ਐਂਡ ਤਕਨਲੋਜੀ ਵਲੋਂ ਆਯੋਜਿਤ ਕੀਤਾ ਗਿਆ ਸੀ ਜਿਸ ਵਿੱਚ ਕਾਲਜ ਦੇ....
ਸਾਬਕਾ ਮੰਤਰੀ ਰਣਧੀਰ ਸਿੰਘ ਚੀਮਾ ਤੋਂ ਬਾਰ ਐਸੋਸ਼ੀਏਸ਼ਨ ਦੇ ਪ੍ਰਧਾਨ ਐਡਵੋਕੇਟ ਗਗਨਦੀਪ ਸਿੰਘ ਵਿਰਕ ਨੇ ਅਸ਼ੀਰਵਾਦ 
ਸ੍ਰੀ ਫ਼ਤਹਿਗੜ੍ਹ ਸਾਹਿਬ, 05 ਮਾਰਚ (ਹਰਪ੍ਰੀਤ ਸਿੰਘ ਗੁੱਜਰਵਾਲ) : ਜ਼ਿਲ੍ਹਾ ਬਾਰ ਐਸੋਸ਼ੀਏਸ਼ਨ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਨਵੇਂ ਚੁਣੇ ਪ੍ਰਧਾਨ ਐਡਵੋਕੇਟ ਗਗਨਦੀਪ ਸਿੰਘ ਵਿਰਕ ਨੇ ਜੱਥੇਦਾਰ ਰਣਧੀਰ ਸਿੰਘ ਚੀਮਾ ਸਾਬਕਾ ਮੰਤਰੀ ਅਤੇ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਗ੍ਰਹਿ ਵਿਖੇ ਜਾ ਕੇ ਲਿਆ ਅਸ਼ੀਰਵਾਦ l ਗਗਨਦੀਪ ਸਿੰਘ ਵਿਰਕ ਨੇ ਸਮੂਹ ਨਗਰ ਨਿਵਾਸੀਆਂ ਦਾ ਅਤੇ ਸਿਆਸਤ ਦੇ ਬਾਬਾ ਬੋਹੜ ਜੱਥੇਦਾਰ ਰਣਧੀਰ ਸਿੰਘ ਚੀਮਾ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਕਿਹਾ ਕਿ ਚੀਮਾ ਪਰਿਵਾਰ ਸਾਡੇ....
ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਚੌਥਾ ਦਸਤਾਰ ਮੁਕਾਬਲਾ ਕਰਵਾਇਆ ਗਿਆ
ਸ੍ਰੀ ਫ਼ਤਹਿਗੜ੍ਹ ਸਾਹਿਬ, 05 ਮਾਰਚ (ਹਰਪ੍ਰੀਤ ਸਿੰਘ ਗੁੱਜਰਵਾਲ) : ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਚੌਥਾ ਦਸਤਾਰ ਮੁਕਾਬਲਾ ਦਰਸ਼ਨੀ ਡਿਊੜੀ ਦੇ ਬਾਹਰ ਪਾਰਕ ਵਿੱਚ ਕਰਵਾਇਆ ਗਿਆ l ਇਸ ਮੌਕੇ ਗੁਰਦੁਆਰਾ ਸ਼੍ਰੀ ਫਤਿਹਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਹਰਪਾਲ ਸਿੰਘ ਜੀ ਨੇ ਅਰਦਾਸ ਕਰਨ ਉਪਰੰਤ ਦਸਤਾਰ ਕੈਂਪ ਦੀ ਸ਼ੁਰੂਆਤ ਕੀਤੀ ਗਈ l ਇਸ ਕੈਂਪ ਵਿੱਚ ਪੰਜਾਬ ਦੇ ਕੋਨੇ ਕੋਨੇ ਤੋਂ ਬੱਚਿਆਂ ਨੇ ਭਾਗ ਲਿਆ ਇਸ ਮੁਕਾਬਲੇ....
ਜਗਜੀਤ ਸਿੰਘ ਡੱਲੇਵਾਲ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਦੇ ਹੋਏ ਡਿਪਟੀ ਕਮਿਸ਼ਨਰ ਦਫਤਰ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਕਿਸਾਨਾਂ ਵੱਲੋਂ ਭੁੱਖ ਹੜਤਾਲ 
ਸ੍ਰੀ ਫ਼ਤਹਿਗੜ੍ਹ ਸਾਹਿਬ, 05 ਮਾਰਚ (ਹਰਪ੍ਰੀਤ ਸਿੰਘ ਗੁੱਜਰਵਾਲ) : ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਭਾਰਤ ਅਤੇ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਉੱਪਰ 100 ਦਿਨ ਪੂਰੇ ਹੋਣ ਤੇ ਪੂਰੇ ਭਾਰਤ ਵਿੱਚ ਜਿਲ੍ਹਾ ਹੈਡਕੁਆਰਟਰਾਂ ਅੱਗੇ ਇੱਕ ਦਿਨ ਲਈ 100 ਜਾਂ ਉਸ ਤੋਂ ਵੱਧ ਕਿਸਾਨਾਂ ਵੱਲੋਂ ਭੁੱਖ ਹੜਤਾਲ ਤੇ ਬੈਠਣ ਦਾ ਐਲਾਨ ਕੀਤਾ ਗਿਆ ਸੀ ਜਿਸ ਸਬੰਧੀ ਸ. ਜਗਜੀਤ ਸਿੰਘ ਡੱਲੇਵਾਲ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਦੇ ਹੋਏ ਡਿਪਟੀ ਕਮਿਸ਼ਨਰ ਦਫਤਰ ਸ੍ਰੀ ਫਤਹਿਗੜ੍ਹ....
ਦਫ਼ਤਰ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਸਰਹਿੰਦ ਵਿਖੇ ਤਿੰਨ ਦਿਨਾਂ ਕਰਮ ਛੋੜ ਹੜਤਾਲ ਸ਼ੁਰੂ ਕਰਕੇ ਧਰਨਾ ਸ਼ੁਰੂ ਕੀਤਾ ਗਿਆ
ਸ੍ਰੀ ਫ਼ਤਹਿਗੜ੍ਹ ਸਾਹਿਬ, 05 ਮਾਰਚ (ਹਰਪ੍ਰੀਤ ਸਿੰਘ ਗੁੱਜਰਵਾਲ) : ਆਪਣੀਆਂ ਸੇਵਾਵਾਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿੱਚ ਰੈਗੂਲਰ ਕਰਵਾਉਣ ਲਈ ਪਿਛਲੇ ਲਗਭਗ 16 ਸਾਲਾਂ ਤੋਂ ਸੰਘਰਸ਼ ਕਰ ਰਹੇ ਨਰੇਗਾ ਮੁਲਾਜ਼ਮਾਂ ਦੀ ਜਥੇਬੰਦੀ ਨਰੇਗਾ ਕਰਮਚਾਰੀ ਯੂਨੀਅਨ ਪੰਜਾਬ ਬਲਾਕ ਸਰਹਿੰਦ ਜ਼ਿਲ੍ਹਾ ਸ੍ਰੀ ਫਤਹਿਗੜ੍ਹ ਸਾਹਿਬ ਇਕਾਈ ਵੱਲੋਂ ਅੱਜ ਇੱਥੇ ਦਫ਼ਤਰ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਸਰਹਿੰਦ ਵਿਖੇ ਤਿੰਨ ਦਿਨਾਂ ਕਰਮ ਛੋੜ ਹੜਤਾਲ ਸ਼ੁਰੂ ਕਰਕੇ ਧਰਨਾ ਸ਼ੁਰੂ ਕੀਤਾ ਗਿਆ। ਇਸ ਸਮੇਂ ਯੂਨੀਅਨ ਦੇ ਜ਼ਿਲ੍ਹਾ....
ਸਰਪੰਚ, ਨੰਬਰਦਾਰ ਅਤੇ ਕੌਂਸਲਰ ਆਨਲਾਈਨ ਤਸਦੀਕ ਕਰਨਗੇ ਅਰਜ਼ੀਆਂ, ਸਰਕਾਰ ਦਾ ਫੈਸਲਾ
ਫਾਜ਼ਿਲਕਾ , 5 ਮਾਰਚ 2025 : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਸਰਪੰਚ, ਨੰਬਰਦਾਰ ਅਤੇ ਮਿਉਂਸਪਲ ਕੌਂਸਲਰ (ਐਮ.ਸੀਜ਼) ਵੱਖ-ਵੱਖ ਸਰਟੀਫਿਕੇਟਾਂ ਲਈ ਅਰਜ਼ੀਆਂ ਦੀ ਆਨਲਾਈਨ ਤਸਦੀਕ ਕਰਨਗੇ। ਇਸ ਨਵੀਂ ਪਹਿਲਕਦਮੀ ਨੂੰ ਸ਼ੁਰੂ ਕਰਨ ਦਾ ਉਦੇਸ਼ ਨਾਗਰਿਕਾਂ ਨੂੰ ਸਰਪੰਚਾਂ, ਨੰਬਰਦਾਰਾਂ ਅਤੇ ਐਮ.ਸੀਜ਼. ਤੋਂ ਦਸਤਖ਼ਤ ਕਰਵਾਉਣ ਲਈ ਉਨ੍ਹਾਂ ਕੋਲ ਵਾਰ ਵਾਰ ਆਉਣ-ਜਾਣ ਦੇ ਝੰਜਟ ਤੋਂ ਛੁਟਕਾਰਾ ਦਿਵਾਉਣਾ ਹੈ। ਇਹ ਜਾਣਕਾਰੀ ਦਿੰਦਿਆਂ ਸਰਕਾਰੀ....
ਚੰਡੀਗੜ੍ਹ ਜਾ ਰਹੇ ਕਿਸਾਨਾਂ ਨੂੰ ਭੈਣੀ ਦਰੇੜਾ ਵਿਖੇ ਪੁਲਿਸ ਨੇ ਰੋਕਿਆ, ਕਿਸਾਨਾਂ ਨੇ ਦਿੱਤਾ ਧਰਨਾ, ਸਰਕਾਰ ਵਿਰੁੱਧ ਕੀਤੀ ਨਾਅਰੇਬਾਜੀ
ਸਰਕਾਰਾਂ ਹਮੇਸ਼ਾਂ ਕਾਰਪੋਰੇਟਾਂ ਦਾ ਪੱਖ ਪੂਰਦੀਆਂ ਆ ਰਹੀਆਂ ਹਨ : ਪ੍ਧਾਨ ਮਨਜੀਤ ਧਨੇਰ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਪ੍ਧਾਨ ਮਨਜੀਤ ਧਨੇਰ ਨੂੰ ਪੁਲਿਸ ਵੱਲੋਂ ਜਬਰਦਸਤੀ ਚੁੱਕਣ ਦੀ ਕੋਸ਼ਿਸ਼ ਕੀਤੀ ਬੇਨਕਬ : ਹਰੀਸ਼ ਨੱਢਾ ਰਾਏਕੋਟ, 5 ਮਾਰਚ 2025 : ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਚੰਡੀਗੜ੍ਹ ਵਿਖੇ ਲਗਾਏ ਜਾ ਰਹੇ ਪੱਕੇ ਮੋਰਚੇ ‘ਚ ਸ਼ਾਮਲ ਹੋਣ ਲਈ ਜਾ ਰਹੇ ਕਿਸਾਨਾਂ ਨੂੰ ਵੱਖ ਵੱਖ ਥਾਵਾਂ ਤੇ ਪੁਲਿਸ ਵੱਲੋਂਂ ਨਾਕੇ ਲਗਾ ਕੇ ਰੋਕਿਆ ਗਿਆ। ਇਸ ਦੇ ਤਹਿਤ ਅੱਜ ਭੈਣੀ ਦਰੇੜਾ ਵਿਖੇ....
ਪੰਜਾਬ ਸਰਕਾਰ ਵੱਲੋਂ ਸੇਮ ਦੇ ਖਾਤਮੇ ਲਈ ਨਵੀਂ ਤਕਨੀਕ ਦਾ ਪ੍ਰੋਜੈਕਟ ਸ਼ੁਰੂ ਕੀਤਾ ਜਾ ਰਿਹਾ ਹੈ : ਬਰਿੰਦਰ ਗੋਇਲ
27.74 ਕਰੋੜ ਰੁਪਏ ਨਾਲ 29 ਪਿੰਡਾਂ ਵਿਚੋਂ ਸੇਮ ਦਾ ਹੋਵੇਗਾ ਸਥਾਈ ਹੱਲ ਭੁਮੀ ਤੇ ਜਲ ਸੰਭਾਲ ਮੰਤਰੀ ਵੱਲੋਂ ਅਧਿਕਾਰੀਆਂ ਨਾਲ ਬੈਠਕ ਫਾਜ਼ਿਲਕਾ, 5 ਮਾਰਚ 2025 : ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਭੂਮੀ ਅਤੇ ਜਲ ਸੰਭਾਲ ਵਿਭਾਗ ਵੱਲੋਂ ਫਾਜ਼ਿਲਕਾ ਜਿਲ਼੍ਹੇ ਵਿਚ ਸੇਮ ਦੀ ਸਮੱਸਿਆ ਦੇ ਸਥਾਈ ਹੱਲ ਲਈ ਨਵੀਂ ਤਕਨੀਕ ਦਾ ਪਾਇਲਟ ਪ੍ਰੋਜੈਕਟ ਉਲੀਕਿਆ ਗਿਆ ਹੈ। ਇਸਤੇ ਪੰਜਾਬ ਸਰਕਾਰ ਵੱਲੋਂ 27 ਕਰੋੜ ਰੁਪਏ ਖਰਚ ਕੀਤੇ ਜਾਣਗੇ ਅਤੇ ਇਹ ਪ੍ਰੋਜੈਕਟ 29 ਪਿੰਡਾਂ ਦੇ ਕਿਸਾਨਾਂ ਲਈ....
ਦੇਰ ਰਾਤ ਕਿਸਾਨ ਆਗੂਆਂ ਨੂੰ ਮਿਲਣ ਲਈ ਥਾਣੇ ਪਹੁੰਚੇ ਚਰਨਜੀਤ ਸਿੰਘ ਚੰਨੀ  
ਚਮਕੌਰ ਸਾਹਿਬ, 5 ਮਾਰਚ 2025 : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਬੀਤੀ ਦੇਰ ਰਾਤ ਚਮਕੌਰ ਸਾਹਿਬ ਦੇ ਥਾਣਾ ਘੜੂੰਆਂ ਵਿਖੇ ਨਜ਼ਰਬੰਦ ਕਿਸਾਨਾਂ ਨੂੰ ਮਿਲਣ ਪੁੱਜੇ। ਜਿੱਥੇ ਉਨ੍ਹਾਂ ਕਿਸਾਨ ਆਗੂਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਦਾ ਹਾਲ ਚਾਲ ਜਾਣਿਆ। ਚਰਨਜੀਤ ਸਿੰਘ ਚੰਨੀ ਨੇ ਸੋਸ਼ਲ ਮੀਡੀਆ ਤੇ ਇਕ ਪੋਸਟ ਸਾਂਝੀ ਕਰਦਿਆਂ ਲਿਖਿਆ “ਮੁੱਖ ਮੰਤਰੀ ਭਗਵੰਤ ਮਾਨ ਕਿਸਾਨਾਂ ਦੇ ਹੱਕ ਦੇਣ ਦੀ ਬਜਾਏ ਬੁਖਲਾਹਟ ਵਿੱਚ ਆਕੇ ਉਹਨਾਂ ਤੇ ਜ਼ੁਲਮ ਕਰਨ ਦੇ....
ਜ਼ਿਲ੍ਹਾ ਰੋਡ ਸੇਫਟੀ ਕਮੇਟੀ ਦੀ ਮੀਟਿੰਗ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ
ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਕੇ ਦੁਰਘਟਨਾਵਾਂ ਤੋਂ ਬਚਿਆ ਜਾ ਸਕਦਾ ਹੈ-ਡੀ.ਸੀ ਫ਼ਰੀਦਕੋਟ 5 ਮਾਰਚ 2025 : ਜਿਲ੍ਹਾ ਵਿੱਚ ਸੜਕ ਸੁਰੱਖਿਆ ਸੰਬਧੀ ਨਿਯਮਾਂ ਨੂੰ ਸਖਤੀ ਨਾਲ ਲਾਗੂ ਕਰਨ ਲਈ ਜਿਲ੍ਹਾ ਰੋਡ ਸੇਫਟੀ ਕਮੇਟੀ ਦੀ ਮੀਟਿੰਗ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੇ ਭਾਗ ਲਿਆ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਮ ਲੋਕਾਂ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਪੂਰੀ ਕਰਵਾਉਣ ਲਈ ਸਖਤੀ ਵਰਤੀ ਜਾਵੇ। ਉਨ੍ਹਾਂ ਕਿਹਾ ਕਿ....
ਵਿਧਾਇਕ ਕਾਕਾ ਬਰਾੜ ਨੇ ਆਪਣੀ ਤਿੰਨ ਸਾਲ ਦੀ ਤਨਖਾਹ ਕੀਤੀ ਸ਼ਹਿਰ ਦੇ ਸੇਵਾ ਕਾਰਜਾਂ ਲਈ ਦਾਨ
ਸਮਾਜ ਸੇਵੀ ਸੰਸਥਾ ਨੂੰ ਨਵੇਂ ਦੋ ਟਰੈਕਟਰ ਅਤੇ ਦੋ ਟਰਾਲੀਆਂ ਦਿੱਤੀਆਂ ਸੰਸਥਾ ਨਿਸ਼ਚੈ ਫਾਊਂਡੇਸ਼ਨ ਵੱਲੋਂ ਸਫਾਈ ਅਭਿਆਨ ਸ਼ੁਰੂ ਸ੍ਰੀ ਮੁਕਤਸਰ ਸਾਹਿਬ, 5 ਮਾਰਚ 2025 : ਸ੍ਰੀ ਮੁਕਤਸਰ ਸਾਹਿਬ ਤੋਂ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਆਪਣੀ ਤਿੰਨ ਸਾਲ ਦੀ ਤਨਖਾਹ ਇੱਕ ਸਮਾਜ ਸੇਵੀ ਸੰਸਥਾ ਰਾਹੀ ਸ਼ਹਿਰ ਦੇ ਸੇਵਾ ਕਾਰਜਾਂ ਦੇ ਲੇਖੇ ਲਾਈ ਹੈ। ਉਹਨਾਂ ਆਪਣੀ ਤਨਖਾਹ ਚੋਂ ਨਵੇਂ ਦੋ ਟਰੈਕਟਰ ਦੋ ਟਰਾਲੀਆਂ ਨਿਸ਼ਚੈ ਫਾਊਂਡੇਸ਼ਨ ਨੂੰ ਲੈ ਕੇ ਦਿੱਤੀਆਂ ਅਤੇ ਇਸ ਸੰਸਥਾ ਵੱਲੋਂ ਵੱਡੇ ਪੱਧਰ ’ਤੇ ਸ਼ਹਿਰ ਵਿਚੋਂ ਸਫਾਈ....
ਮੰਡੀ ਗੋਬਿੰਦਗੜ੍ਹ ਵਿੱਚ ਨਸ਼ਾ ਤਸਕਰਾਂ ਦੇ ਘਰ 'ਤੇ ਨਾਜਾਇਜ਼ ਕਬਜ਼ੇ ਢਾਹੇ 
"ਨਸ਼ਿਆਂ ਵਿਰੁੱਧ ਜੰਗ" ਸੂਬਾ ਸਰਕਾਰ ਪੰਜਾਬ ਵਿੱਚ ਨਸ਼ਾ ਤਸਕਰਾਂ ਨੂੰ ਕੰਮ ਕਰਨ ਦੀ ਇਜਾਜ਼ਤ ਨਹੀਂ ਦੇਵੇਗੀ - ਵਿਧਾਇਕ ਗੈਰੀ ਵੜਿੰਗ ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਦੀ ਅਗਵਾਈ ਹੇਠ ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਲਈ ਵਸਨੀਕਾਂ ਨੇ ਪੰਜਾਬ ਸਰਕਾਰ ਦੀ ਸ਼ਲਾਘਾ ਕੀਤੀ ਮੰਡੀ ਗੋਬਿੰਦਗੜ੍ਹ/ਫਤਿਹਗੜ੍ਹ ਸਾਹਿਬ, 5 ਮਾਰਚ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਸਰਕਾਰ ਨੇ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ "ਨਸ਼ਿਆਂ ਵਿਰੁੱਧ ਜੰਗ" ਨਾਮਕ....
ਵਿਧਾਇਕ ਬੱਗਾ ਦੀ ਪ੍ਰਧਾਨਗੀ ਹੇਠ ਨਿਗਮ ਅਧਿਕਾਰੀਆਂ ਨਾਲ ਮੀਟਿੰਗ ਆਯੋਜਿਤ
ਹਲਕੇ ਦੇ ਵਿਕਾਸ ਕਾਰਜਾਂ ਬਾਰੇ ਕੀਤੀ ਵਿਚਾਰ ਚਰਚਾ ਲੋਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ 'ਤੇ ਕੀਤਾ ਜਾਵੇ ਨਿਪਟਾਰਾ - ਮਦਨ ਲਾਲ ਬੱਗਾ ਲੁਧਿਆਣਾ, 05 ਮਾਰਚ 2025 : ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਦੀ ਪ੍ਰਧਾਨਗੀ ਹੇਠ ਨਿਗਮ ਅਧਿਕਾਰੀਆਂ ਨਾਲ ਮੀਟਿੰਗ ਆਯੋਜਿਤ ਹੋਈ ਜਿਸ ਵਿੱਚ ਹਲਕੇ ਦੇ ਵਿਕਾਸ ਕਾਰਜਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਵੱਖ-ਵੱਖ ਕੌਂਸਲਰਾਂ ਦੇ ਨਾਲ ਅਮਨ ਬੱਗਾ ਖੁਰਾਨਾ ਵੀ ਮੌਜੂਦ ਸਨ। ਵਿਧਾਇਕ ਬੱਗਾ ਵੱਲੋਂ ਨਿਗਮ....
ਭ੍ਰਿਸ਼ਟ ਅਫਸਰਾਂ ਅੱਗੇ ਝੁਕਾਂਗੇ ਨਹੀਂ : ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਐਸਏਐਸ ਨਗਰ, 4 ਮਾਰਚ 2025 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਦਰਸ਼ਨਕਾਰੀ ਤਹਿਸੀਲਦਾਰਾਂ ਦੇ ਖਿਲਾਫ਼ ਸਖ਼ਤ ਸਟੈਂਡ ਲੈਂਦਿਆਂ ਅੱਜ ਸਾਫ ਤੌਰ ’ਤੇ ਕਿਹਾ ਕਿ ਸੂਬਾ ਸਰਕਾਰ ਭ੍ਰਿਸ਼ਟ ਅਫਸਰਾਂ ਅੱਗੇ ਝੁਕੇਗੀ ਨਹੀਂ ਜੋ ਵੱਢੀਖੋਰੀ ਦੇ ਦੋਸ਼ਾਂ ਵਿੱਚ ਪੁਲਿਸ ਕਾਰਵਾਈ ਦਾ ਸਾਹਮਣਾ ਕਰ ਰਹੇ ਹਨ। ਮੁੱਖ ਮੰਤਰੀ ਨੇ ਅੱਜ ਖਰੜ, ਬਨੂੜ ਤੇ ਜ਼ੀਰਕਪੁਰ ਦੇ ਤਹਿਸੀਲ ਦਫ਼ਤਰਾਂ ਵਿਖੇ ਰਜਿਸਟਰੀਆਂ ਦਾ ਕੰਮ ਸ਼ੁਰੂ ਕਰਵਾਉਣ ਲਈ ਇਨ੍ਹਾਂ ਤਹਿਸੀਲਾਂ ਦਾ ਤੂਫਾਨੀ ਦੌਰਾ ਕੀਤਾ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ....
ਜਲਾਲਾਬਾਦ ਹਲਕੇ ਦੇ ਕਿਸਾਨਾਂ ਨੂੰ 28 ਕਰੋੜ ਦਾ ਤੋਹਫਾ, ਬਰਿੰਦਰ ਗੋਇਲ ਨੇ ਇੱਕ ਨਹਿਰ ਦਾ ਕੀਤਾ ਉਦਘਾਟਨ ਤੇ ਇੱਕ ਦਾ ਰੱਖਿਆ ਨੀਂਹ ਪੱਥਰ
ਕਿਸਾਨਾਂ ਨੂੰ ਸਿੰਚਾਈ ਲਈ ਮਿਲੇਗਾ ਭਰਪੂਰ ਪਾਣੀ- ਜਲ ਸਰੋਤ ਮੰਤਰੀ ਇੱਕ ਪ੍ਰੋਜੈਕਟ 4 ਦਹਾਕੇ ਤੋਂ ਅਟਕਿਆ ਪਿਆ ਸੀ ਦੂਸਰੀ ਨਹਿਰ ਸਾਢੇ 5 ਦਹਾਕਿਆਂ ਤੋਂ ਪਈ ਸੀ ਬੰਦ ਸੇਮ ਦੇ ਖਾਤਮੇ ਲਈ ਲੱਗੇਗਾ ਪਾਇਲਟ ਪ੍ਰੋਜੈਕਟ ਪੰਜਾਬ ਸਰਕਾਰ ਲੋਕ ਹਿੱਤ ਅਨੁਸਾਰ ਕਰ ਰਹੀ ਹੈ ਕੰਮ -ਵਿਧਾਇਕ ਜਗਦੀਪ ਕੰਬੋਜ ਗੋਲਡੀ ਜਲਾਲਾਬਾਦ / ਮੰਡੀ ਅਰਨੀਵਾਲਾ 4 ਮਾਰਚ 2025 : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜਲਾਲਾਬਾਦ ਵਿਧਾਨ ਸਭਾ ਹਲਕੇ ਦੇ ਕਿਸਾਨਾਂ ਨੂੰ ਅੱਜ 28 ਕਰੋੜ ਦਾ ਤੋਹਫਾ....