ਮਾਲਵਾ

ਜ਼ਿਲ੍ਹੇ ਦੀਆਂ ਮੰਡੀਆਂ ਵਿਚ ਕੁੱਲ 11591 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ- ਡਿਪਟੀ ਕਮਿਸ਼ਨਰ 
ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕਾ ਝੋਨਾ ਲਿਆਉਣ ਦੀ ਕੀਤੀ ਅਪੀਲ ਫਰੀਦਕੋਟ 13 ਅਕਤੂਬਰ 2024 : ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਵਿਚ ਕੁੱਲ 11591 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ ਜਿਸ ਵਿਚੋਂ 2233 ਮੀਟ੍ਰਿਕ ਟਨ ਝੋਨੇ ਦੀ ਖਰੀਦ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਝੋਨੇ ਦੀ ਖਰੀਦ ਪ੍ਰਕਿਰਿਆ ਦੇ ਨਾਲ-ਨਾਲ ਲਿਫਟਿੰਗ ਪ੍ਰਕਿਰਿਆ ਵਿਚ ਤੇਜੀ ਲਿਆਉਣ ਨੂੰ ਵੀ ਯਕੀਨੀ ਬਣਾਇਆ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ....
ਸੁਪਰ ਐਸਐਮਐਸ ਲੱਗੀ ਕੰਬਾਈਨ ਹਾਰਵੈਸਟਰ ਨਾਲ ਝੋਨੇ ਦੀ ਕਟਾਈ ਕਰਕੇ ਵਾਤਵਰਣ ਦੀ ਸ਼ੁਧਤਾ ਲਈ ਆਪਣਾ ਯੋਗਦਾਨ ਪਾ ਰਿਹਾ ਉੱਦਮੀ ਕਿਸਾਨ ਜਗਦੇਵ ਸਿੰਘ
12 ਸਾਲਾ ਤੋ ਝੋਨੇ ਦੀ ਪਰਾਲੀ ਨੂੰ ਬਿਨਾਂ ਅੱਗ ਲਗਾਏ ਕਰ ਰਿਹਾ ਹੈ ਕਣਕ ਦੀ ਬਿਜਾਈ ਫਰੀਦਕੋਟ: 13 ਅਕਤੂਬਰ 2024 : ਸਾਲ 2024-25 ਦੌਰਾਨ ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਦੀ ਅਗਵਾਈ ਹੇਠ ਜ਼ਿਲਾ ਪ੍ਰਸ਼ਾਸ਼ਨ ਵੱਲੋਂ ਜ਼ਿਲ੍ਹਾ ਫ਼ਰੀਦਕੋਟ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਜ਼ੀਰੋ ਪੱਧਰ ਤੇ ਲਿਆਉਣ ਦੇ ਮਿਥੇ ਟੀਚੇ ਦੀ ਪੂਰਤੀ ਲਈ ਜ਼ਿਲਾ ਪ੍ਰਸ਼ਾਸ਼ਨ ਵੱਲੋਂ ਵੱਡੇ ਪੱਧਰ ਤੇ ਉਪਰਾਲੇ ਕੀਤੇ ਜਾ ਰਹੇ ਹਨ ਇਸ ਦੇ ਨਾਲ ਹੀ ਬਹੁਤ ਸਾਰੇ ਕਿਸਾਨਾਂ ਵੱਲੋਂ ਵੀ ਕਈ ਉਪਰਾਲੇ ਕੀਤੇ ਜਾ ਰਹੇ....
ਸਰਹੰਦ ਰੋਡ ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਤਿੰਨ ਭਰਾਵਾਂ ਦੀ ਮੌਤ, ਦੋ ਜਖ਼ਮੀ
ਪਟਿਆਲਾ, 13 ਅਕਤੂਬਰ 2024 : ਪਟਿਆਲਾ ‘ਚ ਬੀਤੀ ਰਾਤ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਤਿੰਨ ਨੌਜਵਾਨਾਂ ਦੀ ਮੌਤ ਅਤੇ ਦੋ ਦੇ ਜਖ਼ਮੀ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਪਟਿਆਲਾ – ਸਰਹੰਦ ਰੋਡ ਤੇ ਜਾ ਰਹੇ ਟਰੈਕਟਰ ਨਾਲ ਇੱਕ ਕਾਰ ਦੀ ਭਿਆਨਕ ਟੱਕਰ ਹੋ ਗਈ, ਜਿਸ ਕਾਰਨ ਕਾਰ ‘ਚ ਸਵਾਰ 5 ਲੋਕਾਂ ਵਿੱਚੋ ਤਿੰਨ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਰਛਪਾਲ ਸਿੰਘ, ਰਘਵੀਰ ਸਿੰਘ (ਦੋਵੇਂ ਸਕੇ ਭਰਾ), ਹਰਮਨ ਸਿੰਘ (ਚਾਚੇ ਦਾ ਮੁੰਡਾ), ਇੰਨ੍ਹਾਂ ਤੋਂ ਇਲਾਵਾ ਕਾਲੂ ਸਿੰਘ (ਹਰਮਨ....
ਆਬਜ਼ਰਵਰ ਅਰਵਿੰਦ ਪਾਲ ਸਿੰਘ ਸੰਧੂ ਵੱਲੋਂ ਪੰਚਾਇਤੀ ਚੋਣ ਅਮਲੇ ਦੀ ਫਾਈਨਲ ਰੈਂਡਮਾਈਜ਼ੇਸ਼ਨ ਦਾ ਜਾਇਜ਼ਾ ਲਿਆ
ਪ੍ਰਸ਼ਾਸ਼ਨ ਪੰਚਾਇਤੀ ਚੋਣਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੂਰੀ ਤਰ੍ਹਾਂ ਤਿਆਰ : ਸੰਧੂ ਲੁਧਿਆਣਾ, 13 ਅਕਤੂਬਰ, 2024 : ਜ਼ਿਲ੍ਹਾ ਲੁਧਿਆਣਾ ਦੇ ਪਿੰਡਾਂ ਦੇ ਵੋਟਰ ਮੰਗਲਵਾਰ ਨੂੰ ਸਰਪੰਚ ਅਤੇ ਪੰਚਾਇਤ ਮੈਂਬਰਾਂ ਦੇ ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕਰਨਗੇ ਜੋ ਪੰਚਾਇਤੀ ਚੋਣਾਂ ਲਈ ਮੈਦਾਨ ਵਿੱਚ ਹਨ, ਜਿੱਥੇ ਪੋਲਿੰਗ ਬੂਥਾਂ 'ਤੇ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਵੋਟਿੰਗ ਹੋਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਚਾਇਤੀ ਚੋਣਾਂ ਨੂੰ ਸ਼ਾਂਤਮਈ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ....
ਪੁਲਿਸ ਨੇ ਕੋਰੀਅਰ ਰਾਹੀਂ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਨ ਵਾਲੀ ਇੱਕ ਔਰਤ ਸਮੇਤ ਦੋ ਵਿਅਕਤੀਆਂ ਖਿਲਾਫ਼ ਮਾਮਲਾ ਕੀਤਾ ਦਰਜ  
ਲੁਧਿਆਣਾ, 13 ਅਕਤੂਬਰ 2024 : ਕੋਰੀਅਰ ਰਾਹੀਂ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਨ ਵਾਲੀ ਇੱਕ ਮਹਿਲਾ ਤਸਕਰ ਨੂੰ ਕਾਬੂ ਕਰਦਿਆਂ ਥਾਣਾ ਸ਼ਿਮਲਾਪੁਰੀ ਦੀ ਪੁਲਿਸ ਨੇ ਇੱਕ ਔਰਤ ਸਮੇਤ ਦੋ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਮੁਲਜ਼ਮ ਨੇ ਨਸ਼ੀਲੇ ਪਦਾਰਥਾਂ ਦੀ ਖੇਪ ਦੇ 9 ਪਾਰਸਲ ਭੇਜੇ ਸਨ, ਸ਼ੱਕ ਦੇ ਆਧਾਰ ‘ਤੇ ਕੰਪਨੀ ਨੇ 8 ਪਾਰਸਲ ਉੜੀਸਾ ‘ਚ ਰੋਕੇ, ਜਦਕਿ 1 ਪਾਰਸਲ ਲੁਧਿਆਣਾ ਪੁਲਸ ਨੇ ਜ਼ਬਤ ਕੀਤਾ। ਪੁਲਸ ਨੇ ਦੋਵਾਂ ਖਿਲਾਫ ਨਸ਼ਾ ਤਸਕਰੀ ਦੇ ਦੋਸ਼ ‘ਚ ਕਾਰਵਾਈ....
ਸਰਕਾਰ ਵਲੋਂ ਝੋਨਾ ਖਰੀਦਣ ਲਈ ਕੀਤੇ ਗਏ ਹਨ ਸਾਰੇ ਪੁਖਤਾ ਪ੍ਰਬੰਧ : ਕੈਬਨਿਟ ਮੰਤਰੀ ਖੁੱਡੀਆ
ਖਰੀਦ ਏਜੰਸੀਆਂ ਵਲੋਂ ਹੁਣ ਤੱਕ 1280 ਮੀਟਰਕ ਟਨ ਝੋਨੇ ਦੀ ਕੀਤੀ ਜਾ ਚੁੱਕੀ ਝੋਨੇ ਦੀ ਖਰੀਦ ਕਿਸਾਨ ਸੁੱਕਾ ਤੇ ਸਾਫ ਸੁਥਰਾ ਝੋਨਾ ਮੰਡੀਆਂ ਵਿੱਚ ਲੈ ਕੇ ਆਉਣ ਸ੍ਰੀ ਮੁਕਤਸਰ ਸਾਹਿਬ 12 ਅਕਤੂਬਰ 2024 : ਪੰਜਾਬ ਸਰਕਾਰ ਵਲੋਂ ਅਨਾਜ ਮੰਡੀਆਂ ਵਿੱਚ ਝੋਨੇ ਦੀ ਫਸਲ ਖਰੀਦਣ ਲਈ ਸਾਰੇ ਪੁਖਤਾ ਪ੍ਰਬੰਧ ਮੰਡੀ ਬੋਰਡ ਵਲੋਂ ਕਰ ਲਏ ਗਏ ਹਨ ਤਾਂ ਜੋ ਝੋਨਾ ਵੇਚਣ ਆਏ ਕਿਸਾਨਾਂ ਨੂੰ ਕਿਸੇ ਵੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ, ਇਹ ਪ੍ਰਗਟਾਵਾ ਸ. ਗੁਰਮੀਤ ਸਿੰਘ ਖੁੱਡੀਆ ਖੇਤੀਬਾੜੀ ਮੰਡੀ ਪੰਜਾਬ ਨੇ ਅਨਾਜ....
ਖੇਤੀ ਸਮੱਗਰੀ ਵਿਕ੍ਰੇਤਾ ਕਿਸਾਨਾਂ ਨੂੰ ਖਾਦਾਂ ਦੀ ਵਿਕਰੀ ਸਮੇਂ ਬੇਲੋੜੀਆਂ ਵਸਤਾਂ ਦੀ ਵਿਕਰੀ ਕਰਨ ਤੋਂ ਗੁਰੇਜ ਕਰਨ : ਮੁੱਖ ਖੇਤੀਬਾੜੀ ਅਫਸਰ
ਮਿਆਰੀ ਖੇਤੀ ਸਮੱਗਰੀ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਸ਼ੁਰੂ ਕੀਤੀ ਮੁਹਿੰਮ ਤਹਿਤ ਬਲਾਕ ਫਰੀਦਕੋਟ ਦੇ ਖੇਤੀ ਸਮੱਗਰੀ ਵਿਕ੍ਰੇਤਾਵਾਂ ਦੀ ਕੀਤੀ ਅਚਨਚੇਤ ਚੈਕਿੰਗ ਫਰੀਦਕੋਟ, 12 ਅਕਤੂਬਰ 2024 : ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਜੀ ਦੇ ਹੁਕਮਾਂ ਤੇ ਕਿਸਾਨਾਂ ਨੂੰ ਮਿਆਰੀ ਖੇਤੀ ਸਮੱਗਰੀ ਖਾਸ ਕਰਕੇ ਹਾੜੀ ਦੌਰਾਨ ਫਸਲਾਂ ਦੀ ਕਾਸ਼ਤ ਲਈ ਲੋੜੀਂਦੀਆਂ ਖਾਦਾਂ ਮੁਹੱਈਆ ਕਰਵਾਉਣ ਦੇ ਮੰਤਵ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਜਿਲ੍ਹਾ ਫਰੀਦਕੋਟ ਵਿੱਚ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ।....
ਕੇਂਦਰ ਸਰਕਾਰ ਵੱਲੋਂ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਘਾਤਕ : ਸਿਹਤ ਮੰਤਰੀ ਡਾ. ਬਲਬੀਰ ਸਿੰਘ
ਕੇਂਦਰ ਸਰਕਾਰ ਦੀਆਂ ਮਾੜੀਆਂ ਨੀਤੀਆਂ ਕਰਕੇ ਪੰਜਾਬ ਦੇ ਗੁਦਾਮਾਂ 'ਚੋਂ ਅਨਾਜ ਵੀ ਨਹੀਂ ਚੁੱਕਿਆ ਗਿਆ ਤੇ ਢਾਈ ਸਾਲਾਂ ਤੋਂ ਮੰਡੀ ਬੋਰਡ ਦਾ ਫੰਡ ਵੀ ਰੋਕਿਆ ਡਾ. ਬਲਬੀਰ ਸਿੰਘ ਵੱਲੋਂ ਪਟਿਆਲਾ ਅਨਾਜ ਮੰਡੀ 'ਚ ਝੋਨੇ ਦੀ ਖਰੀਦ ਦਾ ਜਾਇਜ਼ਾ, ਮੰਡੀ ਪ੍ਰਬੰਧਾਂ 'ਤੇ ਤਸੱਲੀ ਜਤਾਈ ਕਿਹਾ, ਸੋਨੇ ਵਰਗਾ ਝੋਨਾ ਮੰਡੀਆਂ 'ਚ ਆਇਆ, ਦਾਣਾ-ਦਾਣਾ ਖਰੀਦ ਕਰਵਾਏਗੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ 'ਕਿਸਾਨਾਂ, ਮਜ਼ਦੂਰਾਂ, ਸ਼ੈਲਰ ਮਾਲਕਾਂ ਤੇ ਆੜਤੀਆਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦੇਵੇਗੀ....
ਡੇਂਗੂ ‘ਤੇ ਕਾਬੂ ਪਾਉਣ ਲਈ ਹਰੇਕ ਨੂੰ ਸੁਚੇਤ ਹੋਣਾ ਜ਼ਰੂਰੀ ਹੈ : ਡਾ. ਬਲਬੀਰ ਸਿੰਘ 
ਪਟਿਆਲਾ, 11 ਅਕਤੂਬਰ, 2024 : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਤੜਕਸਾਰ ‘ਹਰ ਸ਼ੁਕਰਵਾਰ, ਡੇਂਗੂ ‘ਤੇ ਵਾਰ’ ਮੁਹਿੰਮ ਤਹਿਤ ਸਿਹਤ ਵਿਭਾਗ ਦੀਆਂ ਟੀਮਾਂ ਨਾਲ ਵਿੱਦਿਅਕ ਅਦਾਰਿਆਂ ‘ਚ ਡੇਂਗੂ ਦਾ ਲਾਰਵਾ ਲੱਭਣ ਲਈ ਚਲਾਈ ਰਾਜ ਪੱਧਰੀ ਮੁਹਿੰਮ ਦੀ ਅਗਵਾਈ ਕੀਤੀ। ਇਸ ਮੌਕੇ ਸਿਹਤ ਮੰਤਰੀ ਨਾਲ ਵੱਖ ਵੱਖ ਟੀਮਾਂ ਨੇ ਸਰਕਾਰੀ ਫਿਜ਼ੀਕਲ ਕਾਲਜ, ਸਰਕਾਰੀ ਸਕੂਲ ਸਿਵਲ ਲਾਈਨਜ ਤੇ ਸਰਕਾਰੀ ਮਲਟੀਪਰਪਜ਼ ਸਕੂਲ ਸਮੇਤ ਪੰਜਾਬੀ ਬਾਗ਼ ਵਿਖੇ ਘਰ-ਘਰ ਜਾ ਕੇ ਚੈਕਿੰਗ ਕੀਤੀ ਗਈ ਅਤੇ ਲੋਕਾਂ....
ਚੋਣ ਮੁਹਿੰਮ ਵਿੱਚ ਲੱਗੇ ਹੋਰਨਾ ਜ਼ਿਲਿਆਂ ਦੇ ਵਿਅਕਤੀਆਂ ਨੂੰ ਵੋਟਾਂ ਵਾਲੇ ਦਿਨ ਤੋਂ 48 ਘੰਟੇ ਪਹਿਲਾਂ ਜ਼ਿਲਾ ਛੱਡਣ ਦੇ ਆਦੇਸ਼
ਫਤਿਹਗੜ੍ਹ ਸਾਹਿਬ, 11 ਅਕਤੂਬਰ 2024 : ਜ਼ਿਲਾ ਮੈਜਿਸਟਰੇਟ ਡਾ. ਸੋਨਾ ਥਿੰਦ ਨੇ ਪੰਜਾਬ ਰਾਜ ਚੋਣ ਕਮਿਸ਼ਨ ਐਕਟ 1994 ਦੀ ਧਾਰਾ 110 ਅਧੀਨ ਪੰਜਾਬ ਪੰਚਾਇਤ ਚੋਣ ਨਿਯਮ 1994 ਦੇ ਨਿਯਮ 48 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲਾ ਫਤਿਹਗੜ੍ਹ ਸਾਹਿਬ ਵਿੱਚ ਪੰਚਾਇਤੀ ਚੋਣਾਂ 2024 ਦੀ ਚੋਣ ਮੁਹਿੰਮ ਵਿੱਚ ਲੱਗੇ ਬਾਹਰਲੇ ਜ਼ਿਲਿਆਂ ਦੇ ਉਹਨਾਂ ਵਿਅਕਤੀਆਂ ਜੋ ਜ਼ਿਲ੍ਹੇ ਦੇ ਵੋਟਰ ਨਹੀਂ ਹਨ, ਨੂੰ ਵੋਟਾਂ ਵਾਲੇ ਦਿਨ 15 ਅਕਤੂਬਰ ਤੋਂ 48 ਘੰਟੇ ਪਹਿਲਾਂ ਭਾਵ 13 ਅਕਤੂਬਰ ਨੂੰ ਸ਼ਾਮ 6 ਵਜੇ....
ਡਿਪਟੀ ਕਮਿਸ਼ਨਰ ਅਤੇ ਐਸਐਸਪੀ ਵੱਲੋਂ ਪੰਚਾਇਤ ਚੋਣਾਂ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਬੈਠਕ
ਫਾਜ਼ਿਲਕਾ, 11 ਅਕਤੂਬਰ 2024 : ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਆਈਏਐਸ ਅਤੇ ਐਸਐਸਪੀ ਵਰਿੰਦਰ ਸਿੰਘ ਬਰਾੜ ਵੱਲੋਂ ਆਮ ਪੰਚਾਇਤ ਚੋਣਾਂ 2024 ਦੀਆਂ ਤਿਆਰੀਆਂ ਸਬੰਧੀ ਸਿਵਲ ਤੇ ਪੁਲਿਸ ਅਧਿਕਾਰੀਆਂ ਨਾਲ ਬੈਠਕ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਆਖਿਆ ਕਿ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੋਣ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ 15 ਅਕਤੂਬਰ ਨੂੰ ਮਤਦਾਨ ਵਾਲੇ ਦਿਨ ਨਿਰਪੱਖ ਤੇ ਸਾਂਤਮਈ ਚੌਣਾਂ ਲਈ ਹਰੇਕ ਅਧਿਕਾਰੀ ਪੂਰੀ....
ਪੰਚਾਇਤ ਚੋਣਾਂ ਦੇ ਮੱਦੇ ਨਜ਼ਰ ਫਾਜ਼ਿਲਕਾ ਪੁਲਿਸ ਵੱਲੋਂ ਫਲੈਗ ਮਾਰਚ 
ਚੋਣਾਂ ਪੂਰੀ ਤਰਾਂ ਅਮਨ ਅਮਾਨ ਨਾਲ ਕਰਵਾਈਆਂ ਜਾਣਗੀਆਂ- ਐਸਐਸਪੀ ਵਰਿੰਦਰ ਸਿੰਘ ਬਰਾੜ ਫਾਜ਼ਿਲਕਾ 11 ਅਕਤੂਬਰ 2024 : 15 ਅਕਤੂਬਰ ਨੂੰ ਆਮ ਪੰਚਾਇਤ ਚੋਣਾਂ ਲਈ ਹੋ ਰਹੇ ਮਤਦਾਨ ਤੋਂ ਪਹਿਲਾਂ ਜ਼ਿਲਾ ਪੁਲਿਸ ਵੱਲੋਂ ਅੱਜ ਇੱਥੇ ਫਲੈਗ ਮਾਰਚ ਕੀਤਾ ਗਿਆ। ਇਸ ਫਲੈਗ ਮਾਰਚ ਦੀ ਅਗਵਾਈ ਐਸਐਸਪੀ ਵਰਿੰਦਰ ਸਿੰਘ ਬਰਾੜ ਨੇ ਕੀਤੀ। ਇਸ ਮੌਕੇ ਐਸਐਸਪੀ ਵਰਿੰਦਰ ਸਿੰਘ ਬਰਾੜ ਨੇ ਆਖਿਆ ਕਿ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੰਚਾਇਤ ਚੋਣਾਂ ਪੂਰੀ ਤਰ੍ਹਾਂ ਸ਼ਾਂਤਮਈ ਅਤੇ ਨਿਰਪੱਖ ਤਰੀਕੇ ਨਾਲ ਕਰਵਾਈਆਂ....
ਮਾਛੀਵਾੜਾ 'ਚ ਨੌਜਵਾਨ ਕੀਤੀ ਖੁਦਕੁਸ਼ੀ, ਸੁਸਾਈਡ ਨੋਟ ‘ਚ ਲਿਖਿਆ ਪਾਪਾ, ਮੈਂ ਕਾਬਲ ਨਹੀਂ ਬਣ ਸਕਿਆ, ਮੈਨੂੰ ਮਾਫ਼ ਕਰ ਦਿਓ 
ਮਾਛੀਵਾੜਾ, 11 ਅਕਤੂਬਰ 2024 : ਲੁਧਿਆਣਾ ਦੇ ਮਾਛੀਵਾੜਾ ਵਿਚ ਇੱਕ ਪ੍ਰਾਈਵੇਟ ਹਸਪਤਾਲ 'ਚ ਨੌਕਰੀ ਕਰਦੇ ਨੌਜਵਾਨ ਜਸਪ੍ਰੀਤ ਸਿੰਘ ਜੱਸ (23) ਵਾਸੀ ਰਾਣਵਾਂ ਨੇ ਹਸਪਤਾਲ 'ਚ ਹੀ ਗਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮਰਨ ਤੋਂ ਪਹਿਲਾਂ ਨੌਜਵਾਨ ਨੇ ਸੁਸਾਈਡ ਨੋਟ ਵੀ ਲਿਖਿਆ ਸੀ। ਸੁਸਾਈਡ ਨੋਟ ‘ਚ ਉਸ ਨੇ ਲਿਖਿਆ ਕਿ ਪਾਪਾ, ਮੈਂ ਕਾਬਲ ਨਹੀਂ ਬਣ ਸਕਿਆ, ਮੈਨੂੰ ਮਾਫ਼ ਕਰ ਦਿਓ। ਅੱਜ ਸਵੇਰੇ ਜਦੋਂ ਡਾਕਟਰ ਆਪਣੇ ਕਲੀਨਿਕ ਵਿਚ ਆਇਆ ਤਾਂ ਉਸਨੇ ਦੇਖਿਆ ਕਿ ਜਸਪ੍ਰੀਤ ਸਿੰਘ ਨੇ ਪੱਖੇ ਨਾਲ ਗਲ ਫਾਹਾ ਲੈ ਕੇ....
ਪੰਚਾਇਤੀ ਚੋਣਾਂ 'ਚ ਨਾਮਜਦਗੀਆਂ ਦੌਰਾਨ ਵੱਡੇ ਪੱਧਰ 'ਤੇ ਧੱਕੇਸ਼ਾਹੀ ਹੋਈ ਹੈ : ਰਾਜਾ ਵੜਿੰਗ 
ਸ੍ਰੀ ਮੁਕਤਸਰ ਸਾਹਿਬ, 11 ਅਕਤੂਬਰ 2024 : ਗਿੱਦੜਬਾਹਾ ਹਲਕੇ ਦੇ 26 ਪਿੰਡਾਂ ਦੇ 67 ਪੰਚ ਅਤੇ ਸਰਪੰਚ ਦੇ ਉਮੀਦਵਾਰ ਦੇ ਕਾਗਜ ਰੱਦ ਹੋਣ ਤੋਂ ਬਾਅਦ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸ੍ਰੀ ਮੁਕਤਸਰ ਸਾਹਿਬ ਦੇ ਐਸਐਸਪੀ ਦਫ਼ਤਰ ਪਹੁੰਚੇ। ਇਸ ਮੌਕੇ ਉਹਨਾਂ ਕਈ ਵੱਡੇ ਅਧਿਕਾਰੀਆਂ ਖਿਲਾਫ ਸ਼ਿਕਾਇਤਾਂ ਜ਼ਿਲ੍ਹਾ ਪੁਲਿਸ ਮੁਖੀ ਨੂੰ ਸੌਂਪੀਆ ਗਈਆਂ। ਇਸ ਮੌਕੇ 67 ਉਮੀਦਵਾਰ ਵੀ ਮੌਕੇ 'ਤੇ ਹਾਜ਼ਰ ਰਹੇ। ਇਸ ਮੌਕ ਰਾਜਾ ਵੜਿੰਗ ਨੇ ਕਿਹਾ ਕਿ ਨਾਮਜਦਗੀਆਂ ਦੌਰਾਨ ਵੱਡੇ ਪੱਧਰ 'ਤੇ....
ਚੋਣ ਕਮਿਸ਼ਨ ਜਾਬਤੇ ਦੀ ਸਖ਼ਤੀ ਨਾਲ ਕੀਤੀ ਜਾਵੇ ਪਾਲਣਾ ਤੇ ਕੋਈ ਅਧਿਕਾਰੀ ਅਣਗਹਿਲੀ ਨਾ ਵਰਤੇ : ਭੁਪਿੰਦਰ ਸਿੰਘ 
ਗ੍ਰਾਮ ਪੰਚਾਇਤ ਚੋਣਾਂ-2024, ਚੋਣ ਆਬਜ਼ਰਵਰ ਵੱਲੋਂ ਚੋਣ ਅਧਿਕਾਰੀਆਂ ਨਾਲ ਬੈਠਕ, ਗ੍ਰਾਮ ਪੰਚਾਇਤ ਚੋਣਾਂ ਦੇ ਪ੍ਰਬੰਧਾਂ ਦਾ ਜਾਇਜ਼ਾ ਮਾਲੇਰਕੋਟਲਾ, 11 ਅਕਤੂਬਰ 2024 : ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਮਾਲੇਰਕੋਟਲਾ ਜ਼ਿਲ੍ਹੇ ਲਈ ਤਾਇਨਾਤ ਕੀਤੇ ਚੋਣ ਆਬਜ਼ਰਵਰ ਸੀਨੀਅਰ ਆਈ.ਏ.ਐਸ. ਅਧਿਕਾਰੀ ਤੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਸ੍ਰ ਭੁਪਿੰਦਰ ਸਿੰਘ ਨੇ ਅੱਜ ਗ੍ਰਾਮ ਪੰਚਾਇਤ ਚੋਣਾਂ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਕਮ ਵਧੀਕ ਜ਼ਿਲ੍ਹਾ ਚੋਣ ਅਫ਼ਸਰ....