ਮਾਲਵਾ

ਸੇਵਾ ਕੇਂਦਰਾਂ ਦਾ ਸਮਾਂ ਤਬਦੀਲ, ਸਵੇਰੇ 10 ਤੋਂ ਸ਼ਾਮ 4:30 ਵਜੇ ਤੱਕ ਮਿਲਣਗੀਆਂ ਸੇਵਾਵਾਂ
ਪਟਿਆਲਾ, 1 ਜਨਵਰੀ : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸੇਵਾ ਕੇਂਦਰਾਂ ਦਾ ਸਮਾਂ ਹੁਣ ਸਵੇਰੇ 10:00 ਵਜੇ ਤੋਂ ਸ਼ਾਮ 4:30 ਵਜੇ ਤੱਕ ਦਾ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਡਾਇਰੈਕਟਰ ਪ੍ਰਸ਼ਾਸਕੀ ਸੁਧਾਰ ਵੱਲੋਂ ਜਾਰੀ ਪੱਤਰ ਅਨੁਸਾਰ ਠੰਢ ਦੇ ਮੌਸਮ ਅਤੇ ਧੁੰਦ ਕਾਰਨ ਜ਼ਿਲਿਆਂ ਨੂੰ ਆਪਣੇ ਪੱਧਰ 'ਤੇ ਸੇਵਾ ਕੇਂਦਰਾਂ ਦਾ ਸਮਾਂ ਤਬਦੀਲ ਕਰਨ ਲਈ ਕਿਹਾ ਗਿਆ ਹੈ, ਜਿਸ ਤਹਿਤ ਪਟਿਆਲਾ ਜ਼ਿਲ੍ਹੇ 'ਚ 2 ਜਨਵਰੀ ਤੋਂ ਸਾਰੇ ਸੇਵਾ ਕੇਂਦਰਾਂ ਦਾ ਸਮਾਂ ਸਵੇਰੇ 10:00 ਵਜੇ ਤੋਂ ਸ਼ਾਮ 4....
ਜ਼ਿਲ੍ਹਾ ਰੋਜ਼ਗਾਰ ਬਿਊਰੋ ਮੋਗਾ ਵਿਖੇ 3 ਜਨਵਰੀ ਨੂੰ ਹੋਵੇਗਾ ਰੋਜ਼ਗਾਰ ਕੈਂਪ ਦਾ ਆਯੋਜਨ
ਵੱਧ ਤੋਂ ਵੱਧ ਯੋਗ ਪ੍ਰਾਰਥੀ ਲੈਣ ਕੈਂਪ ਦਾ ਲਾਹਾ-ਡਿੰਪਲ ਥਾਪਰ ਮੋਗਾ, 1 ਜਨਵਰੀ : ਪੰਜਾਬ ਸਰਕਾਰ ਦੁਆਰਾ ਚਲਾਏ ਜਾ ਰਹੇ ''ਘਰ-ਘਰ ਰੋਜ਼ਗਾਰ ਤੇ ਕਾਰੋਬਾਰ ਮਿਸ਼ਨ'' ਤਹਿਤ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਦਫ਼ਤਰ, ਮੋਗਾ ਵਿਖੇ 3 ਜਨਵਰੀ, 2024 ਨੂੰ ਰੋਜ਼ਗਾਰ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਕੈਂਪ ਵਿੱਚ ਸਵਿੱਫਟ ਸਕਿਉਰੀਟੀਜ਼ ਕੰਪਨੀ ਪ੍ਰਾਈਵੇਟ ਲਿਮਿਟਡ, ਮੋਗਾ ਵੱਲੋ ਸਿਵਲ ਸਕਿਊਰਟੀ ਗਾਰਡਾਂ, ਐਕਸ-ਸਰਵਿਸਮੈਨ ਸਕਿਊਰਟੀ ਗਾਰਡਾਂ ਅਤੇ ਗਨਮੈਨਾਂ ਦੀ ਅਸਾਮੀਆਂ ਸਬੰਧੀ ਇੰਟਰਵਿਊ....
ਦਿਵਿਆਂਗਜਨਾਂ ਨੂੰ ਨਕਲੀ ਅੰਗ ਪ੍ਰਦਾਨ ਕਰਨ ਲਈ ਵਿਸ਼ੇਸ਼ ਅਸੈਸਮੈਂਟ ਕੈਂਪ 03 ਅਤੇ 04 ਜਨਵਰੀ ਨੂੰ : ਡੀ.ਸੀ. 
ਫਤਹਿਗੜ੍ਹ ਸਾਹਿਬ, 01 ਜਨਵਰੀ : ਜਿਲ੍ਹਾ ਫਤਹਿਗੜ੍ਹ ਸਾਹਿਬ ਅੰਦਰ ਦਿਵਿਆਂਗਜਨਾਂ ਵਿਅਕਤੀਆਂ ਨੂੰ ਨਕਲੀ ਅੰਗ ਪ੍ਰਦਾਨ ਕਰਨ ਲਈ ਵਿਸ਼ੇਸ਼ ਅਸੈਸਮੈਂਟ ਕੈਂਪ ਮਿਤੀ 03 ਜਨਵਰੀ 2024 ਨੂੰ ਸਿਵਲ ਹਸਪਤਾਲ, ਫਤਹਿਗੜ੍ਹ ਸਾਹਿਬ ਵਿਖੇ ਅਤੇ ਮਿਤੀ 04 ਜਨਵਰੀ 2024 ਨੂੰ ਸਿਵਲ ਹਸਪਤਾਲ, ਬਸੀ ਪਠਾਣਾਂ ਵਿਖੇ ਸਵੇਰੇ 10 ਵਜੇ ਲਗਾਏ ਜਾ ਰਹੇ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਇਹਨਾਂ ਅਸੈਂਸਮੈਂਟ ਕੈਂਪਾਂ ਵਿੱਚ ਉਹਨਾਂ ਲੋੜਵੰਦ ਦਿਵਿਆਂਗਜਨ ਵਿਅਕਤੀਆਂ....
ਮਿੰਨੀ ਸਕੱਤਰੇਤ ਫਰੀਦਕੋਟ ਵਿਖੇ ਨਵੇਂ ਸਾਲ 2024 ਦੀ ਆਮਦ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ
ਸਪੀਕਰ ਸੰਧਵਾਂ ਅਤੇ ਐਮ.ਐਲ.ਏ ਸ. ਗੁਰਦਿੱਤ ਸਿੰਘ ਨੇ ਸਮੂਹ ਅਧਿਕਾਰੀਆਂ/ਕਰਮਚਾਰੀਆਂ ਨੂੰ ਦਿੱਤੀਆਂ ਨਵੇਂ ਸਾਲ ਦੀਆਂ ਵਧਾਈਆ ਫ਼ਰੀਦਕੋਟ 1 ਜਨਵਰੀ : ਸਰਬ ਸਾਂਝੀ ਧਾਰਮਿਕ ਕਮੇਟੀ, ਮਿੰਨੀ ਸਕੱਤਰੇਤ ਫਰੀਦਕੋਟ ਵੱਲੋਂ ਅੱਜ ਨਵੇਂ ਸਾਲ 2024 ਦੀ ਆਮਦ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ। ਇਸ ਮੌਕੇ ਮਿੰਨੀ ਸਕੱਤਰੇਤ ਵਿਖੇ ਕੰਮ ਕਰਦੇ ਸਮੂਹ ਅਧਿਕਾਰੀਆਂ/ਕਰਮਚਾਰੀਆਂ, ਕਾਨੂੰਗੋ, ਪਟਵਾਰੀਆਂ, ਫੋਟੋ ਸਟੇਟ ਮੇਕਰਾਂ, ਟਾਈਪਿਸਟਾਂ, ਅਰਜੀ ਨਵੀਸਾਂ, ਨਕਸ਼ਾ ਨਵੀਸਾਂ, ਅਸਟਾਮ ਫਰੋਸ਼, ਐਡਵੋਕੇਟਸ....
ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਜਾਗਰੂਕਤਾ ਮੁਹਿੰਮ ਦੀ ਕੀਤੀ ਸ਼ੁਰੂਆਤ 
ਸਿਹਤ ਵਿਭਾਗ ਨੇ ਨਵੇਂ ਸਾਲ ਦੀ ਸ਼ੁਰੂਆਤ ਮੌਕੇ ਫਰੀਦਕੋਟ, 1 ਜਨਵਰੀ : ਜਿਲ੍ਹਾ ਸਿਹਤ ਵਿਭਾਗ ਫਰੀਦਕੋਟ ਵੱਲੋਂ ਯੂਥ ਅਫੇਅਰ ਆਰਗੇਨਾਈਜੇਸ਼ਨ ਫਰੀਦਕੋਟ ਦੇ ਸਹਿਯੋਗ ਨਾਲ ਨਸ਼ਾ ਮੁਕਤ ਸਮਾਜ ਦੀ ਸਿਰਜਨਾ ਦੇ ਉਦੇਸ਼ ਨਾਲ ਨਵੇਂ ਸਾਲ ਦੀ ਸ਼ੁਰੂਆਤ ਮੌਕੇ ਪਹਿਲਕਦਮੀ ਕਰਦਿਆਂ ਸਮਾਜ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਡੀ.ਏ.ਸੀ. ਕੰਪਲੈਕਸ ਫਰੀਦਕੋਟ ਤੋਂ ਲੈ ਕੇ ਸੰਗਤ ਸਾਹਿਬ ਭਾਈ ਫੇਰੂ ਖਾਲਸਾ ਸਕੂਲ ਤੱਕ ਜਿਲ੍ਹਾ ਸਿੱਖਿਆ ਸਿਖਲਾਈ ਸੰਸਥਾ (ਡਾਈਟ) ਦੇ ਲੱਗਭਗ....
ਸਪੀਕਰ ਸੰਧਵਾਂ ਨੇ ਸਦਰ ਥਾਣਾ ਕੋਟਕਪੂਰਾ ਵਿਖੇ ਨਵੇਂ ਸਾਲ ਦੇ ਆਗਮਨ ਪੁਰਬ ਮੌਕੇ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਵਿੱਚ ਕੀਤੀ ਸ਼ਿਰਕਤ
ਸਦਰ ਥਾਣਾ ਕੋਟਕਪੂਰਾ ਵਿਖੇ ਜਿੰਮ ਦੇ ਨਿਰਮਾਣ ਲਈ 5 ਲੱਖ ਰੁਪਏ ਦੀ ਗਰਾਂਟ ਦੇਣ ਦਾ ਕੀਤਾ ਐਲਾਨ ਕੋਟਕਪੂਰਾ 01 ਜਨਵਰੀ : ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਨਵੇਂ ਸਾਲ ਦੇ ਆਗਮਨ ਪੁਰਬ ਮੌਕੇ ਸਦਰ ਥਾਣਾ ਕੋਟਕਪੂਰਾ ਵਿਖੇ ਰੱਖੇ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਵਿੱਚ ਸ਼ਿਰਕਤ ਕੀਤੀ। ਉਨ੍ਹਾਂ ਹਾਜ਼ਰੀਨ ਨੂੰ ਨਵੇਂ ਸਾਲ ਦੀਆਂ ਵਧਾਈਆਂ ਦਿੱਤੀਆਂ ਅਤੇ ਕੰਮ ਨੂੰ ਵਧੇਰੇ ਮਿਹਨਤ ਅਤੇ ਇਮਾਨਦਾਰੀ ਨਾਲ ਕਰਨ ਲਈ ਕਿਹਾ। ਇਸ ਮੌਕੇ ਉਨ੍ਹਾਂ ਪੁਲਿਸ ਕਰਮੀਆਂ ਨੂੰ ਸੰਬੋਧਿਤ ਹੁੰਦਿਆਂ....
ਵਲੰਟੀਅਰ ਕਿਸੇ ਵੀ ਪਾਰਟੀ ਦੀ ਰੀੜ੍ਹ ਦੀ ਹੱਡੀ- ਸਪੀਕਰ ਸੰਧਵਾਂ
ਨਵੇਂ ਸਾਲ ਮੌਕੇ ਵਲੰਟੀਅਰਾਂ ਨਾਲ ਕੀਤਾ ਚਾਹ ਦਾ ਪਿਆਲਾ ਸਾਂਝਾ ਕੋਟਕਪੂਰਾ 01 ਜਨਵਰੀ : ਕਿਸੇ ਵੀ ਪਾਰਟੀ ਦੀ ਰੀੜ੍ਹ ਦੀ ਹੱਡੀ ਉਨ੍ਹਾਂ ਦੇ ਵਰਕਰ ਹੁੰਦੇ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਨਵੇਂ ਸਾਲ ਦਾ ਆਗਮਨ ਮੌਕੇ ਵਲੰਟੀਅਰਾਂ ਨਾਲ ਸੰਗਮ ਪੈਲੇਸ ਕੋਟਕਪੂਰਾ ਵਿਖੇ ਚਾਹ ਦਾ ਪਿਆਲਾ ਸਾਂਝਾ ਕਰਨ ਮੌਕੇ ਕੀਤਾ। ਇਸ ਮੌਕੇ ਸਪੀਕਰ ਸੰਧਵਾਂ ਨੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਉਨ੍ਹਾਂ ਨੂੰ ਡੱਟ ਕੇ ਕੰਮ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ....
ਸਪੀਕਰ ਸੰਧਵਾਂ ਨੇ ਕੋਟਕਪੂਰਾ ਲਈ 5.25 ਕਰੋੜ ਰੁਪਏ ਦੇ ਤਿੰਨ ਵਿਕਾਸ ਪ੍ਰਾਜੈਕਟਾਂ ਦਾ ਰੱਖਿਆ ਨੀਂਹ ਪੱਥਰ
ਇਲਾਕਾ ਨਿਵਾਸੀਆਂ ਨੂੰ ਦਿੱਤਾ ਨਵੇਂ ਸਾਲ ਦਾ ਤੋਹਫਾ ਸੱਤ ਕਰੋੜ ਦੇ ਪ੍ਰੋਜੇਕਟ ਇਮਾਨਦਾਰ ਸਰਕਾਰ ਬਦੌਲਤ ਸਵਾ ਪੰਜ ਕਰੋੜ ਰੁਪਏ ਚ ਨੇਪਰੇ ਚਾੜੇ ਜਾਣਗੇ ਕੋਟਕਪੂਰਾ 01 ਜਨਵਰੀ : ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਨਵੇਂ ਸਾਲ ਨੂੰ ਜੀ ਆਇਆਂ ਕਹਿਣ ਲਈ ਕੋਟਕਪੂਰਾ ਵਾਸੀਆਂ ਨੂੰ 5.25 ਕਰੋੜ ਰੁਪਏ ਦੇ ਤਿੰਨ ਵਿਕਾਸ ਪ੍ਰੋਜੈਕਟਾਂ ਦਾ ਤੋਹਫਾ ਦਿੰਦੇ ਹੋਏ ਅੱਜ ਨੀਂਹ ਪੱਥਰ ਰੱਖਿਆ। ਸਪੀਕਰ ਸੰਧਵਾਂ ਨੇ ਦੱਸਿਆ ਕਿ ਵਿਕਾਸ ਕਾਰਜਾਂ ਲਈ ਸੱਤ ਕਰੋੜ ਰੁਪਏ ਸੈਕਸ਼ਨ ਕੀਤੇ ਗਏ ਸਨ, ਪਰ ਆਪ....
ਨਵੇਂ ਸਾਲ ਦੇ ਆਗਮਨ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਰਵਾਇਆ ਸੁਖਮਨੀ ਸਾਹਿਬ ਦਾ ਪਾਠ
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਮੂਹ ਅਧਿਕਾਰੀਆਂ, ਕਰਮਚਾਰੀਆਂ ਤੇ ਜ਼ਿਲ੍ਹਾ ਵਾਸੀਆਂ ਨੂੰ ਨਵੇਂ ਸਾਲ ਦੀ ਮੁਬਾਰਕਬਾਦ ਫਾਜ਼ਿਲਕਾ, 1 ਜਨਵਰੀ : ਨਵੇਂ ਸਾਲ ਦੇ ਆਗਮਨ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ। ਸੁਖਮਨੀ ਸਾਹਿਬ ਦੇ ਭੋਗ ਪੈਣ ਉਪਰੰਤ ਵਧੀਕ ਡਿਪਟੀ ਕਮਿਸ਼ਨਰ (ਵਿ) ਸ. ਮਨਜੀਤ ਸਿੰਘ ਚੀਮਾ ਪੀ.ਸੀ.ਐਸ ਨੇ ਜ਼ਿਲੇ੍ਹ ਦੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ, ਕਰਮਚਾਰੀਆਂ ਤੇ ਜ਼ਿਲ੍ਹਾ ਵਾਸੀਆਂ ਨੂੰ ਨਵੇਂ ਸਾਲ ਦੀ ਮੁਬਾਰਕਬਾਦ ਦਿੱਤੀ ਹੈ। ਵਧੀਕ ਡਿਪਟੀ ਕਮਿਸ਼ਨਰ ਨੇ....
ਵਿਕਸਿਤ ਭਾਰਤ ਸੰਕਲਪ ਯਾਤਰਾ ਤਹਿਤ 10681 ਲੋਕਾਂ ਦੀ ਕੀਤੀ ਜਾਂਚ
26 ਜਨਵਰੀ ਤੱਕ ਚੱਲੇਗੀ ਮੁਹਿੰਮ ਫਾਜ਼ਿਲਕਾ 1 ਜਨਵਰੀ : ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਿਵਲ ਸਰਜਨ ਫਾਜ਼ਿਲਕਾ ਦੀ ਅਗਵਾਈ ਵਿੱਚ ਵਿਕਸਤ ਭਾਰਤ ਸੰਕਲਪ ਯਾਤਰਾ ਦੇ ਤਹਿਤ ਪਿੰਡਾ ਵਿਚ ਸਿਹਤ ਜਾਂਚ ਅਤੇ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ। ਜਾਗਰੂਕਤਾ ਵੈਨ ਰਾਹੀਂ ਸਰਕਾਰ ਦੀਆਂ 17 ਮਹੱਤਵਪੂਰਨ ਯੋਜਨਾਵਾਂ ਨੂੰ ਲੋਕਾਂ ਤੱਕ ਪਹੁੰਚਾਉਣ ਤੋਂ ਇਲਾਵਾ ਯਾਤਰਾ ਦੌਰਾਨ ਸੰਭਾਵੀ ਲਾਭਪਾਤਰੀਆਂ ਨੂੰ ਸ਼ਾਮਲ ਕਰਨ ਦੀ ਯੋਜਨਾ ਹੈ। ਵੈਨਾਂ ਵਿਚ ਉਪਲਬਧ ਸਕਰੀਨ, ਪ੍ਰਚਾਰ ਸਮੱਗਰੀ ਅਤੇ....
31 ਜਨਵਰੀ 2024 ਤੱਕ ਸੇਵਾ ਕੇਂਦਰਾਂ ਦਾ ਸਮਾਂ ਸਵੇਰੇ 9.30 ਤੋਂ ਸਾਮ 4:30ਵਜੇ ਤੱਕ-ਡਿਪਟੀ ਕਮਿਸ਼ਨਰ
ਫਾਜਿਲਕਾ 1 ਜਨਵਰੀ : ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਦੱਸਿਆ ਕਿ ਸਰਦੀ ਦੇ ਮੌਸਮ ਅਤੇ ਧੁੰਦ ਦੇ ਮੱਦੇਨਜ਼ਰ ਰੱਖਦਿਆ ਜਿਲਾ ਫਾਜ਼ਿਲਕਾ ਦੇ ਸੇਵਾ ਕੇਂਦਰਾਂ ਦੇ ਸਮੇਂ ਵਿੱਚ ਕੁਝ ਤਬਦੀਲੀ ਲਿਆਂਦੀ ਗਈ ਹੈ। ਉਨ੍ਹਾਂ ਦੱਸਿਆ ਕਿ 31 ਜਨਵਰੀ 2024 ਤੱਕ ਸਾਰੇ ਸੇਵਾ ਕੇਂਦਰਾਂ ਦਾ ਸਮਾਂ ਸਵੇਰੇ 9.30 ਤੋਂ ਸਾਮ 4:30 ਵਜੇ ਤੱਕ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਵਾਸੀ ਉਕਤ ਸਮੇਂ ਦੌਰਾਨ ਜ਼ਿਲ੍ਹੇ ਦੇ ਸੇਵਾ ਕੇਂਦਰਾਂ ਵਿੱਚ ਪਹੁੰਚ ਕੇ ਸਰਕਾਰੀ ਸੇਵਾਵਾਂ ਦਾ ਲਾਭ ਪ੍ਰਾਪਤ ਕਰ ਸਕਦੇ ਹਨ।
ਪਸ਼ੂ ਪਾਲਣ ਵਿਭਾਗ ਪੰਜਾਬ ਡਾਇਰੈਕਟਰ ਵਲੋਂ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦੀ ਸਮੀਖਿਆ ਕਰਨ ਲਈ ਫਾਜ਼ਿਲਕਾ ਜ਼ਿਲ੍ਹੇ ਦਾ ਦੌਰਾ
ਜ਼ਿਲ੍ਹੇ ਅੰਦਰ ਸਕੀਮਾਂ ਨੂੰ ਸਫਲਤਾਪੂਰਨ ਲਾਗੂ ਕਰਨ *ਤੇ ਸਟਾਫ ਦੀ ਸ਼ਲਾਘਾ ਫਾਜ਼ਿਲਕਾ, 1 ਜਨਵਰੀ : ਪਸ਼ੂ ਪਾਲਣ ਵਿਭਾਗ ਪੰਜਾਬ ਡਾਇਰੈਕਟਰ ਡਾ ਗੁਰਸ਼ਰਨਜੀਤ ਸਿੰਘ ਬੇਦੀ ਵਲੋਂ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦੀ ਸਮੀਖਿਆ ਕਰਨ ਲਈ ਫਾਜ਼ਿਲਕਾ ਜ਼ਿਲ੍ਹੇ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਹਨਾਂ ਨੇ ਸਿਵਲ ਪਸ਼ੂ ਹਸਪਤਾਲ ਫਾਜ਼ਿਲਕਾ ਵਿਖੇ ਜ਼ਿਲ੍ਹੇ ਦੇ ਸਮੂਹ ਵੈਟਨਰੀ ਅਫਸਰਾਂ ਨਾਲ ਮੀਟਿੰਗ ਕੀਤੀ। ਉਨ੍ਹਾਂ ਨੇ ਫਾਜਿਲਕਾ ਜ਼ਿਲ੍ਹੇ ਦੇ ਸਮੂਹ ਸਟਾਫ ਵਲੋਂ ਲੰਪੀ ਸਕੀਨ ਬਿਮਾਰੀ ਦੀ ਰੋਕਥਾਮ, ਫਾਜ਼ਿਲਕਾ ਜ਼ਿਲ੍ਹੇ ਵਿਚ....
ਸਿਹਤ ਵਿਭਾਗ ਨੇ ਫਾਜ਼ਿਲਕਾ ਵਿੱਚ ਔਰਤਾਂ ਦੇ ਛਾਤੀ ਦੇ ਕੈਂਸਰ ਦੇ ਸਕਰੀਨਿੰਗ ਟੈਸਟ ਦੀ ਕੀਤੀ ਸ਼ੁਰੂਆਤ
ਫਾਜ਼ਿਲਕਾ 1 ਜਨਵਰੀ : ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿੱਚ ਸਿਹਤ ਵਿਭਾਗ ਵੱਲੋਂ ਔਰਤਾਂ ਦੀ ਛਾਤੀ ਦੇ ਕੈਂਸਰ ਦੀ ਜਾਂਚ ਸ਼ੁਰੂ ਕੀਤੀ ਗਈ ਹੈ ਅਤੇ ਮੌਕੇ ’ਤੇ ਹੀ ਰਿਪੋਰਟਾਂ ਦਿੱਤੀਆਂ ਜਾ ਰਹੀਆਂ ਹਨ ਤਾਂ ਜੋ ਸਮੇਂ ਸਿਰ ਇਲਾਜ ਸ਼ੁਰੂ ਕੀਤਾ ਜਾ ਸਕੇ। ਇਸ ਸਬੰਧੀ ਸਿਵਲ ਸਰਜਨ ਵੱਲੋਂ ਜ਼ਿਲ੍ਹੇ ਦੇ ਸਮੂਹ ਆਸ਼ਾ ਫੈਸੀਲੀਟੇਟਰਾਂ ਅਤੇ ਆਸ਼ਾ ਵਰਕਰਾਂ ਨੂੰ ਪਹਿਲਾਂ ਹੀ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਸਨ ਕਿ ਹਰ ਪਿੰਡ ਵਿੱਚ ਆਸ਼ਾ ਵਰਕਰਾਂ ਸਰਵੇ ਕਰਨ ਤਾਂ ਜੋ ਸਹੀ ਡਾਟਾ ਇਕੱਠਾ....
ਨਵੇਂ ਸਾਲ 2024 ਦੀ ਆਮਦ ਨੂੰ ਲੈ ਪਿੰਡ ਬੱਲੂਆਣਾ ਵਿਖ਼ੇ ਕਰਵਾਇਆ ਗਿਆ ਸੁਖਮਨੀ ਸਾਹਿਬ ਦਾ ਪਾਠ
2024 ਵਿਚ ਵੀ ਹਲਕੇ ਦੇ ਵਿਕਾਸ ਲਈ ਨਵੇਂ-ਨਵੇਂ ਵਿਕਾਸ ਪ੍ਰੋਜ਼ੈਕਟ ਲਿਆਉਣ ਦੀ ਰਹੇਗੀ ਕੋਸ਼ਿਸ਼-ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਬਲੂਆਣਾ , 1 ਜਨਵਰੀ : ਨਵੇਂ ਸਾਲ 2024 ਦੇ ਸ਼ੁਭ ਮੌਕੇ ਪਿੰਡ ਬੱਲੂਆਣਾ ਵਿਖ਼ੇ ਸ਼੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ ਜਿਸ ਵਿਚ ਹਲਕਾ ਬਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਪਾਠ ਵਿਚ ਸ਼ਮੂਲੀਅਤ ਕਰਦਿਆਂ ਸਰਬਤ ਦੇ ਭਲੇ ਦੀ ਕਾਮਨਾ ਕੀਤੀ। ਵਿਧਾਇਕ ਸ੍ਰੀ ਗੋਲਡੀ ਮੁਸਾਫਿਰ ਨੇ ਕਿਹਾ ਕਿ ਮੈਂ ਪਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਇਹ....
ਡਿਪਟੀ ਕਮਿਸ਼ਨਰ ਨੇ ਸਾਦਕੀ ਬਾਰਡਰ ’ਤੇ ਪਹੁੰਚ ਸਰਹੱਦਾਂ ਦੀ ਰਾਖੀ ਕਰਨ ਵਾਲੇ ਜਵਾਨਾਂ ਨਾਲ ਮਨਾਇਆ ਨਵਾਂ ਸਾਲ
ਜਵਾਨਾਂ ਨੂੰ ਮਿਠਾਈਆਂ ਕੀਤੀਆਂ ਭੇਂਟ ਫਾਜ਼ਿਲਕਾ 1 ਜਨਵਰੀ : ਡਿਪਟੀ ਕਮਿਸ਼ਨਰ ਡਾ ਸੇਨੂੰ ਦੁੱਗਲ ਨੇ ਨਵੇਂ ਸਾਲ ਦੀ ਸ਼ੁਰੂਆਤ ਇਥੋਂ ਦੇ ਅੰਤਰਰਾਸ਼ਟਰੀ ਭਾਰਤ-ਪਾਕਿ ਸਾਦਕੀ ਬਾਰਡਰ ਵਿਖੇ ਪਹੁੰਚ ਕੇ ਸਰਹੱਦਾਂ ਦੀ ਰਾਖੀ ਕਰਨ ਵਾਲੇ ਜਵਾਨਾਂ ਨਾਲ ਦੇਸ਼-ਭਗਤੀ ਦੇ ਰੰਗ ਵਿਚ ਰੰਗਦਿਆਂ ਕੀਤੀ। ਇਸ ਦੌਰਾਨ ਉਨ੍ਹਾ ਜਵਾਨਾਂ ਨੁੰ ਮਿਠਾਈਆਂ ਵੀ ਭੇਟ ਕੀਤੀਆਂ। ਉਨ੍ਹਾਂ ਕਿਹਾ ਕਿ ਉਹ ਆਪਣੇ-ਆਪ ਨੂੰ ਖੁਸ਼ਕਿਸਮਤ ਸਮਝਦੇ ਹਨ ਕਿ ਉਹ ਨਵੇਂ ਸਾਲ ਮੌਕੇ ਇਨ੍ਹਾ ਜਵਾਨਾਂ ਵਿਚ ਹਨ। ਡਿਪਟੀ ਕਮਿਸ਼ਨਰ ਨੇ ਭਾਰਤ-ਪਾਕਿ ਬਾਰਡਰ *ਤੇ....