ਮਾਲਵਾ

"ਸਾਲ 2024 ਨੂੰ ਜ਼ਿੰਮੇਵਾਰੀ ਨਾਲ  ਕਰੋ ਸਵਾਗਤ "  : ਮਾਲੇਰਕੋਟਲਾ ਪੁਲਿਸ 
ਮਾਲੇਰਕੋਟਲਾ 31 ਦਸੰਬਰ : ਮਾਲੇਰਕੋਟਲਾ ਪੁਲਿਸ ਵਿਭਾਗ ਵੱਲੋਂ ਸਮੂਹ ਨਾਗਰਿਕਾਂ ਨੂੰ ਸਾਲ 2024 ਦਾ ਸੁਆਗਤ ਇੱਕ ਜਿੰਮੇਵਾਰੀ, ਕਨੂੰਨੀ ਢੰਗ ਨਾਲ ਕਰਨ ਦੀ ਅਪੀਲ ਕੀਤੀ ਗਈ ਹੈ। ਮਾਲੇਰਕੋਟਲਾ ਦੇ ਸੀਨੀਅਰ ਪੁਲਿਸ ਕਪਤਾਨ ਹਰਕਮਲ ਪ੍ਰੀਤ ਸਿੰਘ ਖੱਖ ਨੇ ਨਾਗਰਿਕਾਂ ਨੂੰ ਨਵੇਂ ਸਾਲ ਦੇ ਜਸ਼ਨਾਂ ਦੌਰਾਨ ਜਨਤਕ ਸੁਰੱਖਿਆ ਅਤੇ ਵਿਵਸਥਾ ਨੂੰ ਖਤਰੇ ਵਿੱਚ ਪਾਉਣ ਵਾਲੇ ਵਿਵਹਾਰ ਤੋਂ ਬਚਣ ਦੀ ਸਲਾਹ ਦਿੱਤੀ ਹੈ। ਉਲੰਘਣਾਵਾਂ ਨੂੰ ਰੋਕਣ ਲਈ ਨਵੇਂ ਸਾਲ ਦੀ ਸ਼ਾਮ ਨੂੰ ਪ੍ਰਮੁੱਖ ਖੇਤਰਾਂ ਵਿੱਚ ਵਾਧੂ ਪੁਲਿਸ ਬਲ ਗਸ਼ਤ....
ਸਪੀਕਰ ਸੰਧਵਾਂ ਕਾਕਾ ਕਰਨਬੀਰ ਦੇ ਅਕਾਲ ਚਲਾਣੇ ਤੇ ਦੁੱਖ ਸਾਂਝਾ ਕਰਨ ਪੁੱਜੇ
ਰਜਿੰਦਰ ਕੁਮਾਰ ਠੇਕੇਦਾਰ ਦੀ ਮਾਤਾ ਦੀ ਮੌਤ ਤੇ ਵੀ ਦੁੱਖ ਸਾਂਝਾ ਕੀਤਾ ਕੋਟਕਪੂਰਾ, 31 ਦਸੰਬਰ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾ 21 ਸਾਲਾ ਨੌਜਵਾਨ ਕਾਕਾ ਕਰਨਬੀਰ ਸਿੰਘ ਦੀ ਅਚਾਨਕ ਹੋਈ ਮੌਤ ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੁੱਜੇ। ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਉਨਾਂ ਕਿਹਾ ਕਿ ਇਹ ਬਹੁਤ ਹੀ ਦੁੱਖਦਾਈ ਖਬਰ ਹੈ ਕਿ ਕਾਕਾ ਕਰਨਬੀਰ ਸਿੰਘ ਪੁੱਤਰ ਗੁਰਚਰਨ ਸਿੰਘ, ਜਿਸ ਦੀ ਉਮਰ 21 ਸਾਲ ਸੀ, ਦੀ ਅਚਾਨਕ ਮੌਤ ਹੋ ਗਈ । ਉਹ ਪਿਛਲੇ ਡੇਢ ਸਾਲ ਤੋਂ ਕੈਨੇਡਾ ਦੇ ਵਿੰਨੀ ਪੈਗ....
ਸਪੀਕਰ ਸੰਧਵਾਂ ਆਪਣੇ ਜੱਦੀ ਪਿੰਡ ਸੰਧਵਾਂ ਵਿਖੇ ਮਾਤਾ ਸੁਰਜੀਤ ਕੌਰ ਦੇ ਭੋਗ ਸਮਾਗਮ ਚ ਪਹੁੰਚੇ
ਸਪੀਕਰ ਸੰਧਵਾਂ ਨੇ ਕੋਟਕਪੂਰਾ ਵਿਖੇ ਵੱਖ ਵੱਖ ਥਾਵਾਂ ਤੇ ਸ਼ਰਧਾਂਜਲੀ ਸਮਾਗਮਾਂ ਚ ਕੀਤੀ ਸ਼ਿਰਕਤ ਕੋਟਕਪੂਰਾ, 31 ਦਸੰਬਰ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ.ਕੁਲਤਾਰ ਸਿੰਘ ਸੰਧਵਾਂ ਆਪਣੇ ਵੱਖ-ਵੱਖ ਥਾਵਾਂ ਦੇ ਰੁਝੇਵਿਆਂ ਤੋਂ ਬਾਅਦ ਖਾਸ ਕਰਕੇ ਸ਼ਨੀਵਾਰ ਅਤੇ ਐਤਵਾਰ ਆਪਣੇ ਗ੍ਰਹਿ ਸੰਧਵਾਂ ਵਿਖੇ ਆਉਂਦੇ ਹਨ ਤਾਂ ਉਸ ਸਮੇਂ ਵੀ ਉਹ ਆਪਣਾ ਜਿਆਦਾ ਸਮਾਂ ਘਰ ਆਰਾਮ ਕਰਕੇ ਗੁਜਾਰਨ ਦੀ ਬਜਾਇ ਆਪਣੇ ਪਿੰਡ ਸੰਧਵਾਂ ਦੇ ਵਸਨੀਕਾਂ ਨੂੰ ਮਿਲਦੇ ਹਨ । ਇਸੇ ਲੜੀ ਤਹਿਤ ਉਹ ਆਪਣੇ ਜੱਦੀ ਪਿੰਡ ਸੰਧਵਾਂ ਵਿਖੇ ਮਾਤਾ....
7 ਕਰੋੜ ਰੁਪਏ ਦੇ ਵਿਕਾਸ ਪ੍ਰੋਜਾਕਟਾਂ ਦਾ ਨੀਂਹ ਪੱਥਰ ਰੱਖ ਕੇ ਕੋਟਕਪੂਰਾ ਸ਼ਹਿਰ ਵਾਸੀਆਂ ਨੂੰ ਨਵੇਂ ਸਾਲ ਦਾ ਤੋਹਫਾ ਦੇਣਗੇ ਸਪੀਕਰ ਸੰਧਵਾ- ਮਣੀ ਧਾਲੀਵਾਲ
ਕੋਟਕਪੂਰਾ, 31 ਦਸੰਬਰ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਮਿਤੀ 01-01-2024 ਨੂੰ ਸ਼ਹਿਰ ਵਾਸੀਆਂ ਨੂੰ ਨਵੇਂ ਸਾਲ ਦਾ ਤੋਹਫਾ ਦੇਣਗੇ। ਇਹ ਜਾਣਕਾਰੀ ਪੀ.ਆਰ.ਓ ਮਨਪ੍ਰੀਤ ਸਿੰਘ ਧਾਲੀਵਾਲ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਸਪੀਕਰ ਸੰਧਵਾ ਨਵੇਂ ਸਾਲ ਵਾਲੇ ਦਿਨ ਆਪਣੇ ਕਰ ਕਮਲਾਂ ਨਾਲ ਜਲਾਲੇਆਣਾ ਰੋਡ ਬਾਲਮਿਕ ਚੌਂਕ ਤੋਂ ਆਟਾ ਚੱਕੀ ਤੱਕ ਪੀ.ਸੀ. ਰੋਡ ਬਨਾਉਣ ਦਾ ਨੀਂਹ ਪੱਥਰ ਰੱਖਣਗੇ। ਇਸ ਤੋਂ ਇਲਾਵਾ ਮਾਲ ਗੌਦਾਮ ਰੋਡ ਤੇ....
ਪੰਜਾਬ ਵਿੱਚ ਬੀਜੇਪੀ 13 ਸੀਟਾਂ ‘ਤੇ ਆਪਣੇ ਦਮ ਤੇ ਲੜੇਗੀ ਲੋਕ ਸਭਾ ਚੋਣਾਂ : ਸ਼ੇਖਾਵਤ
ਬਠਿੰਡਾ, 30 ਦਸੰਬਰ : ਭਾਰਤੀ ਜਨਤਾ ਪਾਰਟੀ 2024 ਦੀਆਂ ਲੋਕ ਸਭਾ ਚੋਣਾਂ ਪੰਜਾਬ ਵਿੱਚ ਆਪਣੇ ਦਮ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਮ ਹੇਠ ਸਾਰੇ 13 ਹਲਕਿਆਂ ਵਿੱਚ ਚੋਣ ਲੜੇਗੀ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਬਠਿੰਡਾ ਵਿਖੇ ਇੱਕ ਪ੍ਰੈਸ ਮਿਲਣੀ ਸਮੇਂ ਕੀਤਾ। ਉਨ੍ਹਾਂ ਕਿਹਾ ਕਿ ਵੈਸੇ ਤਾਂ ਰਾਜਨੀਤੀ ਵਿੱਚ ਹਮੇਸ਼ਾਂ ਸੰਭਾਵਨਾਵਾਂ ਚੱਲਦੀਆਂ ਰਹਿੰਦੀਆਂ ਹਨ, ਪਰ ਅੱਜ ਤੱਕ ਕਿਸੇ ਪਾਰਟੀ ਨਾਲ ਗਠਜੋੜ ਸਬੰਧੀ ਕੋਈ ਗੱਲ ਨਹੀਂ ਸ਼ੁਰੂ ਹੋਈ। ਉਨ੍ਹਾਂ ਭਾਜਪਾ ਦਾ ਅਕਾਲੀ....
ਪੰਜਾਬ ਦੇ ਮੁੱਦੇ ਚੁੱਕਣ ਤੋਂ ਨਹੀਂ ਰੋਕ ਸਕੇਗੀ ਆਪ ਸਰਕਾਰ : ਬਿਕਰਮ ਸਿੰਘ ਮਜੀਠੀਆ
ਬਿਕਰਮ ਸਿੰਘ ਮਜੀਠੀਆ ਨੇ ਭਗਵੰਤ ਮਾਨ ਨੂੰ ਦਿੱਤੀ ਚੁਣੌਤੀ, ਕਿਹਾ ਕਿ ਐਸਆਈਟੀ ਦੇ ਮੁਖੀ ਭਲਕੇ ਹੋ ਰਹੇ ਹਨ ਸੇਵਾ ਮੁਕਤ, ਹੁਣ ਤੁਸੀਂ ਆਪ ਮੁਖੀ ਬਣ ਕੇ ਟਕਰੋ ਕੇਜਰੀਵਾਲ ਨੂੰ ਆਖਿਆ ਕਿ ਉਹਨਾਂ ਨੂੰ ਈ ਡੀ ਸੰਮਨਾਂ ਤੋਂ ਡਰਨ ਦੀ ਲੋੜ ਨਹੀਂ, ਉਹ ਖੁਦ 3 ਜਨਵਰੀ 2024 ਨੂੰ ਉਹਨਾਂ ਦੇ ਨਾਲ ਜਾਣ ਲਈ ਤਿਆਰ ਪਟਿਆਲਾ, 30 ਦਸੰਬਰ : ਸਾਬਕਾ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮੁਜੀਠੀਆ ਨੇ ਅੱਜ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਚੁਣੌਤੀ ਦਿੱਤੀ ਕਿ ਉਹ ਉਹਨਾਂ ਖਿਲਾਫ ਦਰਜ ਐਨਡੀਪੀਐਸ ਕੇਸ ਵਿਚ....
ਨੌਜਵਾਨ ਫੋਟੋ ਪੱਤਰਕਾਰ ਹਰਵਿੰਦਰ ਸਿੰਘ ਕਾਲ਼ਾ ਦਾ ਵਿਛੋੜਾ ਦਰਦਨਾਕ – ਗੁਰਭਜਨ ਗਿੱਲ
ਅੰਤਿਮ ਅਰਦਾਸ 4 ਜਨਵਰੀ ਨੂੰ ਫਿਲੌਰ ਵਿਖੇ ਹੋਵੇਗੀ ਲੁਧਿਆਣਾ 30 ਦਸੰਬਰ : ਲੁਧਿਆਣਾ ਦੇ ਪ੍ਰਸਿੱਧ ਫੋਟੋ ਪੱਤਰਕਾਰ ਹਰਵਿੰਦਰ ਸਿੰਘ ਕਾਲ਼ਾ ਦੇ ਜਵਾਨ ਉਮਰੇ ਸੁਰਗਵਾਸ ਹੋਣ ਤੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਦੇ ਚੇਅਰਮੈਨ ਪ੍ਰੋਃ ਗੁਰਭਜਨ ਸਿੰਘ ਗਿੱਲ, ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੇ ਜਨਰਲ ਸਕੱਤਰ ਡਾਃ ਗੁਰਇਕਬਾਲ ਸਿੰਘ, ਮੀਤ ਪ੍ਰਧਾਨ ਤ੍ਰੈਲੋਚਨ ਲੋਚੀ, ਸਹਿਜਪ੍ਰੀਤ ਸਿੰਘ ਮਾਂਗਟ ਨੇ ਡੂੰਘੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਹੈ। ਕਾਲ਼ਾ ਪਿਛਲੇ ਤੀਹ ਸਾਲ ਤੋਂ ਰੋਜ਼ਾਨਾ ਅਖ਼ਬਾਰਾਂ ਲਈ....
ਇਜ਼ਰਾਇਲੀ ਜੰਗਬਾਜਾਂ ਵੱਲੋਂ ਠੋਸੇ ਫਲਸਤੀਨੀ ਕਤਲੇਆਮ ਖਿਲਾਫ ਅਤੇ ਫੌਰੀ ਜੰਗਬੰਦੀ ਲਈ ਕੀਤੀ ਹੱਕੀ ਆਵਾਜ਼ ਬੁਲੰਦ : ਦਸਮੇਸ਼ ਯੂਨੀਅਨ 
ਮੁੱਲਾਂਪੁਰ ਦਾਖਾ 30 ਦਸੰਬਰ (ਸਤਵਿੰਦਰ ਸਿੰਘ ਗਿੱਲ) : ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ (ਰਜਿ:) ਜਿਲ੍ਹਾ ਲੁਧਿਆਣਾ ਦੀ ਜ਼ਿਲ੍ਹਾ ਕਾਰਜਕਾਰੀ ਕਮੇਟੀ ਦੇ ਸੰਗਰਾਮੀ ਸੱਦੇ 'ਤੇ ਅੱਜ ਬਢੇਲ ਚੌਂਕ (ਸੁਧਾਰ) ਵਿਖੇ ਅਕਤੂਬਰ 23 ਦੇ ਪਹਿਲੇ ਹਫਤੇ ਤੋਂ ਫਲਸਤੀਨ ਉੱਪਰ ਅਮਰੀਕਨ ਸਾਮਰਾਜਵਾਦ ਦੀ ਸਰਪ੍ਰਸਤੀ ਹੇਠ, ਇਜ਼ਰਾਇਲੀ ਜੰਗਬਾਜਾਂ ਵੱਲੋਂ ਠੋਸੀ ਨਹੱਕੀ ਤੇ ਬੇਤਹਾਸ਼ਾ ਮਨੁੱਖੀ ਘਾਣ ਕਰਨ ਵਾਲੀ ਜੰਗ ਵਿਰੁੱਧ ਰੋਸ- ਪ੍ਰਦਰਸ਼ਨ ਕਰਕੇ, ਜ਼ੋਰਦਾਰ ਆਵਾਜ਼ ਬੁਲੰਦ ਕੀਤੀ ਗਈ ਹੈ। ਰੋਸ ਪ੍ਰਦਰਸ਼ਨ ਨੂੰ ਸੰਬੋਧਨ....
ਥਾਣਾ ਦਾਖਾ ਮੁੱਖੀ ਵਜੋਂ ਐਸ ਐਚ ਓ ਕੁਲਵਿੰਦਰ ਸਿੰਘ ਨੇ ਸੰਭਾਲਿਆ ਚਾਰਜ 
ਕਿਹਾ ਨਸ਼ਾ ਤਸਕਰ/ਗੁੰਡਾ ਅਨਸਰ ਇਲਾਕਾ ਛੱਡਣ ਮੁੱਲਾਂਪੁਰ ਦਾਖਾ, 29 ਦਸੰਬਰ (ਸਤਵਿੰਦਰ ਸਿੰਘ ਗਿੱਲ) ਪੁਲਿਸ ਜਿਲ੍ਹਾ ਲੁਧਿਆਣਾ ਦਿਹਾਤੀ ਜਗਰਾਉਂ ਦੇ ਐਸ.ਐਸ.ਪੀ. ਨਵਨੀਤ ਸਿੰਘ ਬੈਂਸ ਦੇ ਨਿਰਦੇਸ਼ਾ ਤਹਿਤ ਇੰਸਪੈਕਟਰ ਕੁਲਵਿੰਦਰ ਸਿੰਘ ਨੇ ਮਾਡਲ ਥਾਣਾ ਦਾਖਾ ਦੇ ਐਸ.ਐਚ.ਓ ਵਜੋਂ ਚਾਰਜ ਸੰਭਾਲਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗੁੰਡਾ ਅੰਸਰਾਂ ਅਤੇ ਨਸ਼ਾ ਤਸਕਰਾਂ ਨੂੰ ਸਖਤ ਤਾੜਨਾ ਕਰਦੇ ਹੋਏ ਕਿਹਾ ਕਿ ਹੁਣ ਉਹ ਆਪਣਾ ਗੈਰ ਕਾਨੂੰਨੀ ਕਾਰੋਬਾਰ ਬੰਦ ਕਰ ਦੇਣ ਜਾਂ ਇਲਾਕਾ ਛੱਡ ਦੇਣ ਕਿਉਂਕਿ ਹੁਣ....
ਮਿ੍ਰਤਕ ਕੁਲਦੀਪ ਸਿੰਘ ਦੇਹ ਪਰਿਵਾਰਕ ਮੈਂਬਰਾਂ ਵੱਲੋਂ ਮੈਡੀਕਲ ਖੋਜਾਂ ਦਾਨ
ਲੋਕਾਂ ਨੇ ਸਲੂਟ ਕਰਕੇ ਕੀਤੀ ਫੁੱਲਾਂ ਦੀ ਵਰਖਾ ਮੁੱਲਾਂਪੁਰ ਦਾਖਾ 29 ਦਸੰਬਰ ( ਸਤਵਿੰਦਰ ਸਿੰਘ ਗਿੱਲ) – ਸਥਾਨਕ ਕਸਬੇ ਦੇ ਨਾਲ ਲੱਗਦੇ ਪਿੰਡ ਜਾਂਗਪੁਰ ਵਿਖੇ ਇੱਕ ਡੇਰਾ ਸ਼ਰਧਾਲੂ ਦੀ ਮਿ੍ਰਤਕ ਦੇਹ ਪਰਿਵਾਰਕ ਮੈਂਬਰਾਂ ਵੱਲੋਂ ਮੈਡੀਕਲ ਖੋਜਾਂ ਲਈ ਦਾਨ ਕਰਕੇ ਇਨਸਾਨੀਅਤ ਦਾ ਫਰਜ਼ ਨਿਭਾਇਆ ਹੈ। ਮਿ੍ਰਤਕ ਕੁਲਦੀਪ ਸਿੰਘ ਦੇ ਬੇਟੇ ਕਮਲਜੀਤ ਸਿੰਘ ਅਤੇ ਰਮਨਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਿਤਾ ਨੇ ਜਿਉਦੇ ਜੀਅ ਪ੍ਰਣ ਕੀਤਾ ਸੀ ਕਿ ਉਸਦਾ ਮਿ੍ਰਤਕ ਸਰੀਰ ਮੈਡੀਕਲ ਖੋਜਾਂ ਲਈ ਦਾਨ ਕੀਤਾ ਜਾਵੇ ਅੱਜ ਉਨ੍ਹਾਂ....
ਕਪੂਰਥਲਾ ਦੀ ਮਹਾਰਾਣੀ ਗੀਤਾ ਦੇਵੀ ਨਹੀਂ ਰਹੇ, ਦਿੱਲੀ ਰਿਹਾਇਸ਼ ‘ਚ ਲਿਆ ਆਖਰੀ ਸਾਹ
ਕਪੂਰਥਲਾ, 29 ਦਸੰਬਰ : ਕਪੂਰਥਲਾ ਰਿਆਸਤ ਦੇ ਵੰਸ਼ਜ ਟਿੱਕਾ ਸ਼ਤਰੂਜੀਤ ਸਿੰਘ ਦੀ ਮਾਤਾ ਅਤੇ ਮਹਾਰਾਜਾ ਕਪੂਰਥਲਾ ਬ੍ਰਿਗੇਡੀਅਰ ਸੁਖਜੀਤ ਸਿੰਘ ਦੀ ਪਤਨੀ ਮਹਾਰਾਣੀ ਕਪੂਰਥਲਾ ਮਹਾਰਾਣੀ ਗੀਤਾ ਦੇਵੀ ਦਾ 86 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਕਪੂਰਥਲਾ ਦੇ ਮਹਾਰਾਜਾ ਬ੍ਰਿਗੇਡੀਅਰ ਸੁਖਜੀਤ ਸਿੰਘ ਦੀ ਪਤਨੀ ਗੀਤਾ ਦੇਵੀ ਆਪਣੇ ਬੇਟੇ ਟਿੱਕਾ ਸ਼ਤਰੂਜੀਤ ਸਿੰਘ ਨਾਲ ਗ੍ਰੇਟਰ ਕੈਲਾਸ਼ ਕਾਲੋਨੀ, ਨਵੀਂ ਦਿੱਲੀ ਵਿਖੇ ਰਹਿ ਰਹੇ ਸਨ। ਉਨ੍ਹਾਂ ਦਿਲ ਦੀ ਬਿਮਾਰੀ ਤੋਂ ਪੀੜਤ ਸਨ। ਸੰਖੇਪ ਬਿਮਾਰੀ ਤੋਂ ਬਾਅਦ ਉਨ੍ਹਾਂ....
ਜਥੇਦਾਰ ਬਾਬਾ ਬਲਬੀਰ ਸਿੰਘ ਮੁਖੀ ਬੁੱਢਾ ਦਲ ਦੀ ਅਗਵਾਈ ਵਿੱਚ ਨਿਹੰਗ ਸਿੰਘ ਦਲਾਂ ਨੇ ਖਾਲਸਾਈ ਜਾਹੋ ਜਲਾਲ ਨਾਲ ਮਹੱਲਾ ਕੱਢਿਆ
ਫਤਹਿਗੜ੍ਹ ਸਾਹਿਬ, 29 ਦਸੰਬਰ : ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਜੀ ਦੀ ਲਸਾਨੀ, ਅਨੋਖੀ ਤੇ ਅਦੁਤੀ ਸ਼ਹਾਦਤ ਅਤੇ ਦਸਮ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਵਲੋਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ਵਿੱਚ ਦਸਮ ਪਿਤਾ ਗੁਰੂ ਗੋਬਿੰਦ ਸਿੰਘ ਜੀ ਵਲੋਂ ਬੁੱਢਾ ਦਲ ਨੂੰ ਬਖਸ਼ਿਸ਼ ਨਿਸ਼ਾਨ ਸਾਹਿਬ ਤੇ ਨਿਗਾਰਿਆਂ ਦੀ ਛਤਰ ਛਾਇਆ ਹੇਠ ਗੁਰਦੁਆਰਾ ਬਿਬਾਨਗੜ੍ਹ ਛਾਉਣੀ ਬੁੱਢਾ ਦਲ ਤੋਂ....
ਮਾਲੇਰਕੋਟਲਾ ਪੁਲਿਸ ਵੱਲੋਂ ਆਦੀ ਅਪਰਾਧੀਆਂ ਖਿਲਾਫ ਵੱਡੀ ਕਾਰਵਾਈ ਦੇ ਵਿਆਪਕ ਨਤੀਜੇ
ਪਿਛਲੇ ਇੱਕ ਮਹੀਨੇ ਵਿੱਚ 05 ਕੈਸੋ ਅਪਰੇਸ਼ਨਾਂ ਅਤੇ ਤੜਕੇ ਛਾਪੇਮਾਰੀ ਵੱਡੀ ਗ੍ਰਿਫਤਾਰੀ ਵੱਲ ਵਧੀ, ਵੱਖ-ਵੱਖ ਮਾਮਲਿਆਂ ਵਿੱਚ 311 ਮੁਲਜ਼ਮ ਗ੍ਰਿਫਤਾਰ 152 ਸ਼ਿਕਾਇਤਕਰਤਾਵਾਂ ਦੇ ਹਰ ਇੱਕ ਕੇਸ ਦੀ ਪੈਰਵੀ ਕਰਦੇ ਹੋਏ ਮਲੇਰਕੋਟਲਾ ਪੁਲਿਸ ਦੁਆਰਾ ਨਿਆਂ ਕੀਤਾ ਗਿਆ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਮਲੇਰਕੋਟਲਾ, 29 ਦਸੰਬਰ : ਆਪਣੀ ਵਿਸ਼ੇਸ਼ ਮੁਹਿੰਮ ਨੂੰ ਜਾਰੀ ਰੱਖਦੇ ਹੋਏ, ਮਾਲੇਰਕੋਟਲਾ ਪੁਲਿਸ ਨੇ ਜ਼ਿਲ੍ਹੇ ਭਰ ਵਿੱਚ....
ਝਾਕੀ ਤੇ ਮੇਰੀ ਜਾਂ ਕੇਜਰੀਵਾਲ ਦੀ ਫੋਟੋ ਲਗਾਉਣ ਦੇ ਦੋਸ਼ ਗਲਤ, ਜਾਖੜ ਸਾਬਤ ਕਰਨ ਤਾਂ ਛੱਡ ਦਿਆਂਗਾ ਸਿਆਸਤ : ਮੁੱਖ ਮੰਤਰੀ ਮਾਨ 
ਲੁਧਿਆਣਾ, 29 ਦਸੰਬਰ : ਮੁੱਖ ਮੰਤਰੀ ਭਗਵੰਤ ਮਾਨ ਅੱਜ ਲੁਧਿਆਣਾ 'ਚ ਚੱਲ ਰਹੇ ਅਤੇ ਨਵੇਂ ਸ਼ੁਰੂ ਕਰਨ ਵਾਲੇ ਪ੍ਰਜੈਕਟਾਂ ਦੀ ਸਮੀਖਿਅਆ ਕਰਨ ਲਈ ਆਏ ਸਨ, ਇਸ ਉਪਰੰਤ ਮੁੱਖ ਮੰਤਰੀ ਮਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਭਾਜਪਾ ਆਗੂ ਸੁਨੀਲ ਜਾਖੜ ਨੂੰ ਪੰਜਾਬ ਸਰਕਾਰ ਦੀ ਝਾਕੀ ਬਾਰੇ ਲਗਾਏ ਆਪਣੇ ਦੋਸ਼ਾਂ ਨੂੰ ਸਾਬਤ ਕਰਨ ਦੀ ਚੁਣੌਤੀ ਦਿੱਤੀ, ਜਿਸ ਵਿੱਚ ਭਾਜਪਾ ਆਗੂ ਨੇ ਕਿਹਾ ਸੀ ਕਿ ‘ਆਪ’ ਸਰਕਾਰ ਝਾਕੀ ਵਿੱਚ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਦੀਆਂ ਫੋਟੋਆਂ ਲਾਉਣ ‘ਤੇ ਅੜੀ....
ਮੁੱਖ ਮੰਤਰੀ ਵੱਲੋਂ ਵਿਦੇਸ਼ਾਂ ਵਿੱਚ ਵਸਦੇ ਪੰਜਾਬੀਆਂ ਦੀ ਸਹੂਲਤ ਲਈ ਨਵੀਂ ਵੈੱਬਸਾਈਟ nri.punjab.gov.in ਦੀ ਸ਼ੁਰੂਆਤ
ਐਨ.ਆਰ.ਆਈ. ਭਾਈਚਾਰੇ ਨੂੰ ਦਰਪੇਸ਼ ਮਸਲਿਆਂ ਨੂੰ ਸੁਲਝਾਉਣ ਵਿੱਚ ਸਹਾਈ ਸਿੱਧ ਹੋਵੇਗੀ ਵੈੱਬਸਾਈਟ ਫਰਵਰੀ ਵਿੱਚ ਪੰਜ ਐਨ.ਆਰ.ਆਈ. ਮਿਲਣੀਆਂ ਕਰਵਾਉਣ ਦਾ ਐਲਾਨ ਐਨ.ਆਰ.ਆਈਜ਼ ਨੂੰ ਸਹੂਲਤ ਦੇਣ ਲਈ ਦਿੱਲੀ ਹਵਾਈ ਅੱਡੇ 'ਤੇ ਪੰਜਾਬ ਸਹਾਇਤਾ ਕੇਂਦਰ ਖੋਲ੍ਹਣ ਦੀ ਤਿਆਰੀ ਲੁਧਿਆਣਾ, 29 ਦਸੰਬਰ : ਪਰਵਾਸੀ ਭਾਰਤੀ ਭਾਈਚਾਰੇ ਨੂੰ ਦਰਪੇਸ਼ ਮਸਲਿਆਂ ਦੇ ਹੱਲ ਲਈ ਸਹੂਲਤ ਮੁਹੱਈਆ ਕਰਵਾਉਣ ਵਾਸਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਵਿਭਾਗ ਦੀ ਨਵੀਂ ਵੈੱਬਸਾਈਟ nri....