ਜ਼ਮੀਨੀ ਪੱਧਰ 'ਤੇ ਚੱਲ ਰਹੇ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਰਾਹੋਂ ਰੋਡ ਦੀ ਰੀ-ਕਾਰਪੇਟਿੰਗ ਦਾ ਕੰਮ ਸ਼ੁਰੂ ਹੋਇਆ, ਮੁੱਖ ਮੰਤਰੀ ਵੱਲੋਂ ਪ੍ਰਾਜੈਕਟ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰਨ ਦਾ ਐਲਾਨ ਜਾਖੜ ਨੂੰ ਸੂਬੇ ਦੀਆਂ ਝਾਕੀਆਂ ਬਾਰੇ ਕਿਸੇ ਵੀ ਤਰ੍ਹਾਂ ਦੇ ਝੂਠ ਨੂੰ ਸਾਬਤ ਕਰਨ ਦੀ ਦਿੱਤੀ ਚੁਣੌਤੀ ਲੁਧਿਆਣਾ, 29 ਦਸੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲੁਧਿਆਣਾ ਦੀ ਨੁਹਾਰ ਬਦਲਣ ਲਈ ਵੱਡੇ ਵਿਕਾਸ ਪ੍ਰਾਜੈਕਟਾਂ ਦਾ ਐਲਾਨ ਕਰਦਿਆਂ ਕਿਹਾ ਕਿ ਇਸ ਇਸ ਮੰਤਵ ਲਈ....
ਮਾਲਵਾ
ਲੁਧਿਆਣਾ ਨੂੰ ਸਾਫ-ਸੁਥਰਾ, ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਦਾ ਉਦੇਸ਼ ਲੁਧਿਆਣਾ, 29 ਦਸੰਬਰ : ਲੁਧਿਆਣਾ ਨੂੰ ਸਾਫ-ਸੁਥਰਾ, ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਵੱਡਾ ਉਪਰਾਲਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਗਰ ਨਿਗਮ, ਲੁਧਿਆਣਾ ਲਈ 19 ਕਰੋੜ ਰੁਪਏ ਦੀ ਲਾਗਤ ਵਾਲੀ ਮਸ਼ੀਨਰੀ ਨੂੰ ਹਰੀ ਝੰਡੀ ਵਿਖਾਈ। ਇਸ ਮੌਕੇ ਮੁੱਖ ਮੰਤਰੀ ਨੇ ਅੱਜ ਦੇ ਦਿਨ ਨੂੰ ਲੁਧਿਆਣਾ ਸ਼ਹਿਰ ਲਈ ਇਤਿਹਾਸਕ ਦਿਨ ਕਰਾਰ ਦਿੱਤਾ ਕਿਉਂਕਿ ਇਹ ਮਸ਼ੀਨਰੀ ਲੁਧਿਆਣਾ ਸ਼ਹਿਰ ਦੀ ਸਫਾਈ ਨੂੰ....
ਰਜਿਸਟਰਡ ਨਾ ਹੋਣ ਵਾਲੀ ਸੰਸਥਾ ਵਿਰੁੱਧ ਐਕਟ ਤਹਿਤ ਕੀਤੀ ਜਾਵੇਗੀ ਕਾਰਵਾਈ-ਡਿਪਟੀ ਕਮਿਸ਼ਨਰ ਮੋਗਾ, 29 ਦਸੰਬਰ : ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੱਚਿਆਂ ਦੀ ਸੁਰੱਖਿਆ ਅਤੇ ਸੰਭਾਲ ਲਈ ਕੰਮ ਕਰ ਰਹੀਆਂ ਸਾਰੀਆਂ ਸਰਕਾਰੀ/ਗੈਰ-ਸਰਕਾਰੀ ਸੰਸਥਾਵਾਂ ਦਾ ਜੁਵੇਨਾਈਲ ਜਸਟਿਸ (ਕੇਅਰ ਐਂਡ ਪ੍ਰੋਟੈਕਸ਼ਨ ਆਫ ਚਿਲਡਰਨ) ਐਕਟ-2015 ਦੀ ਧਾਰਾ 41(1) ਤਹਿਤ ਰਜਿਸਟਰਡ ਹੋਣਾ ਲਾਜ਼ਮੀ ਹੈ। ਉਨਾਂ ਦੱਸਿਆ ਕਿ ਜੇਕਰ ਕੋਈ ਸੰਸਥਾ ਅਜਿਹਾ ਨਹੀਂ ਕਰਦੀ ਹੈ ਤਾਂ ਸੰਸਥਾ ਵਿਰੁੱਧ....
ਅਯੂਸਮਾਨ ਸਿਹਤ ਬੀਮਾ ਕਾਰਡ ਬਣਾਏ, ਵਿਕਸਤ ਭਾਰਤ ਸੰਕਲਪ ਯਾਤਰਾ ਬਰਨਾਲਾ, 29 ਦਸੰਬਰ : ਡਿਪਟੀ ਕਮਿਸਨਰ ਬਰਨਾਲਾ ਪੂਨਮਦੀਪ ਕੌਰ ਦੇ ਦਿਸ਼ਾ-ਨਿਰਦੇਸ਼ ‘ਤੇ ਵਿਕਸਤ ਭਾਰਤ ਸੰਕਲਪ ਯਾਤਰਾ ਤਹਿਤ ਪੱਖੋ ਕੈਂਚੀਆਂ ਅਤੇ ਪੱਖੋ ਕੇ ਵਿਖੇ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਬਾਰੇ ਜਾਣੂ ਕਰਵਾਉਣ ਅਤੇ ਲਾਭਪਾਤਰੀਆਂ ਨੂੰ ਸੇਵਾਵਾਂ ਦੇਣ ਲਈ ਵੱਖ-ਵੱਖ ਵਿਭਾਗਾਂ ਵਲੋਂ ਕੈਂਪ ਲਗਾਇਆ ਗਿਆ। ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਅਤੇ ਐਸ.ਐਮ.ਓ. ਤਪਾ ਡਾ.ਨਵਜੋਤਪਾਲ ਸਿੰਘ....
ਡਿਪਟੀ ਕਮਿਸ਼ਨਰ ਪੂਨਮਦੀਪ ਕੌਰ, ਐਸ.ਡੀ.ਐਮ. ਗੋਪਾਲ ਸਿੰਘ ਨਾਲ ਕੀਤੀਆਂ ਸਿੱਧੀਆਂ ਗੱਲਾਂ ਜ਼ਿਲ੍ਹਾ ਪ੍ਰਸ਼ਾਸਨ ਦੇ ਕੰਮਾਂ ਬਾਰੇ ਕਰਵਾਇਆ ਜਾਣੂ ਡਿਪਟੀ ਕਮਿਸ਼ਨਰ ਦੀ ਗੱਲਬਾਤ ਨੇ ਵਿਦਿਆਰਥੀਆਂ ਵਿੱਚ ਭਰਿਆ ਪੰਜਾਬ ਵਿੱਚ ਰਹਿ ਕੇ, ਪੰਜਾਬ ਲਈ ਵਿਲੱਖਣ ਕਰਨ ਦਾ ਜ਼ਜਬਾ ਬਰਨਾਲਾ, 29 ਦਸੰਬਰ : ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਕੂਲ ਸਿੱਖਿਆ ਵਿਭਾਗ, ਵੱਲੋਂ ਵਿਦਿਆਰਥੀਆਂ ਦੇ ਵਿੱਦਿਅਕ ਅਨੁਭਵ ਵਿੱਚ ਵਾਧਾ ਕਰਨ ਅਤੇ ਪ੍ਰਸ਼ਾਸ਼ਨਿਕ ਪ੍ਰਣਾਲੀ ਬਾਰੇ ਚੇਤਨਤਾ ਪੈਦਾ ਕਰਨ ਦੇ ਮਨੋਰਥ ਵਜੋਂ ਐਕਸਪੋਜ਼ਰ....
ਸਿਹਤ ਅਤੇ ਪੁਲਿਸ ਵਿਭਾਗ ਦਾ ਸਾਂਝਾ ਉਪਰਾਲਾ ਫਰੀਦਕੋਟ 29 ਦਸੰਬਰ : ਸਿਵਲ ਸਰਜਨ ਫਰੀਦਕੋਟ ਡਾ. ਮਨਿੰਦਰ ਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵੱਖ-ਵੱਖ ਸਕੂਲਾਂ, ਕਾਲਜਾਂ ਅਤੇ ਪਿੰਡ-ਕਸਬਿਆਂ ਵਿੱਚ ਨਸ਼ਾ ਵਿਰੋਧੀ ਸਰਗਰਮੀਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ।ਇਸੇ ਲੜੀ ਤਹਿਤ ਸਿਹਤ ਵਿਭਾਗ ਦੀ ਮਾਸ ਮੀਡੀਆ ਟੀਮ ਦੇ ਅਧਿਕਾਰੀ ਡਿਪਟੀ ਮਾਸ ਮੀਡੀਆ ਅਫ਼ਸਰ ਸੁਧੀਰ ਧੀਰ ਅਤੇ ਬੀ.ਈ.ਈ ਡਾ.ਪ੍ਰਭਦੀਪ ਸਿੰਘ ਚਾਵਲਾ ਨੋਡਲ ਅਫਸਰ ਆਈ.ਈ.ਸੀ ਗਤੀਵਿਧੀਆਂ ਵੱਲੋਂ ਸਥਾਨਕ ਆਰਾ ਮਾਰਕਿਟ ਨੇੜੇ ਕਿਰਤੀ ਮਜ਼ਦੂਰ ਨਿਰਮਾਣ....
ਫਾਜਿ਼ਲਕਾ, 29 ਦਸੰਬਰ : ਸਾਲ 2023 ਫਾਜਿ਼ਲਕਾ ਲਈ ਕਈ ਪੱਖਾਂ ਤੋਂ ਖਾਸ ਰਿਹਾ ਹੈ ਅਤੇ ਇਸ ਸਾਲ ਦੌਰਾਨ ਜਿ਼ਲ੍ਹੇ ਵਿਚ ਵਿਕਾਸ ਦੀ ਨਵੀਂ ਗਾਥਾ ਸ਼ੁਰੂ ਹੋਈ ਹੈ।ਸਾਲ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਨੇ ਜਿ਼ਲ੍ਹੇ ਦਾ ਦੌਰਾ ਕਰਕੇ ਜਿੱਥੇ ਪੱਤਰੇਵਾਲਾ ਵਿਚ ਬਣ ਰਹੇ ਸਰਫੇਸ ਵਾਟਰ ਵਰਕਸ ਦਾ ਨੀਂਹ ਪੱਥਰ ਰੱਖਿਆ। ਇਸੇ ਤਰਾਂ ਦਾ ਹੀ ਇੱਕ ਵਾਟਰ ਵਰਕਸ ਪਿੰਡ ਘੱਟਿਆਂਵਾਲੀ ਬੋਦਲਾ ਵਿਚ ਬਣ ਰਿਹਾ ਹੈ। ਇੰਨ੍ਹਾਂ ਦੋਹਾਂ ਪ੍ਰੋਜੈਕਟਾਂ ਤੇ ਕੋਈ 800 ਕਰੋੜ ਰੁਪਏ ਖਰਚ ਹੋਣਗੇ ਅਤੇ ਇੱਥੋਂ....
ਪਿੰਡਾਂ ਦੇ ਵਿਕਾਸ ਲਈ ਦਿੱਤੀਆਂ ਗਰਾਂਟਾਂ ਫਾਜ਼ਿਲਕਾ 29 ਦਸੰਬਰ : ਫਾਜ਼ਿਲਕਾ ਦੇ ਵਿਧਾਇਕ ਸ਼੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਅੱਜ ਪਿੰਡ ਰਾਮ ਸੁਖਪੁਰਾ, ਰੂਪਨਗਰ, ਬਾਰੇਕਾਂ, ਮੁਰਾਦ ਵਾਲਾ ਭੋ, ਸਿਵਾਣਾ ਅਤੇ ਨਵਾਂ ਸਿਵਾਣਾ ਦਾ ਦੌਰਾ ਕਰਕੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ। ਇਸ ਦੌਰਾਨ ਉਨਾਂ ਨੇ ਪਿੰਡ ਸਿਵਾਣਾ ਨੂੰ ਵਿਕਾਸ ਕਾਰਜਾਂ ਲਈ 21 ਲੱਖ ਅਤੇ ਪਿੰਡ ਰੂਪ ਨਗਰ ਨੂੰ 16 . 70 ਲੱਖ ਰੁਪਏ ਦੀ ਗਰਾਂਟ ਵੀ ਦਿੱਤੀ। ਇਸ ਮੌਕੇ ਵਿਧਾਇਕ ਸ਼੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਸੂਬਾ ਸਰਕਾਰ....
ਭੂੰਦੜੀ 28 ਦਸੰਬਰ ( ਸਤਵਿੰਦਰ ਸਿੰਘ ਗਿੱਲ) : ਭੂੰਦੜੀ ਵਿਖੇ ਸ਼ਹੀਦੀ ਜੋੜ ਮੇਲੇ ਮੌਕੇ ਛੋਟੇ ਸਾਹਿਬਜ਼ਾਦਿਆਂ ਦੀ ਯਾਦ ਵਿੱਚ ਭਾਈ ਅਮਰਜੀਤ ਸਿੰਘ ਗਾਲਿਬ ਅਤੇ ਸੁੱਖ ਫਿਲਮਜ ਵੱਲੋਂ ਲੰਗਰ ਲਗਾਇਆ ਗਿਆ ।ਅਮਰਜੀਤ ਸਿੰਘ ਨੇ ਗੁਰੂ ਜੀ ਦੀ ਸਹੀਦੀ ਵਾਰੇ ਦੱਸਿਆ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੁਨੀਆ ਦੇ ਇਤਿਹਾਸ ਵਿੱਚ ਸਭ ਤੋਂ ਵੱਧ ਦਰਦਨਾਕ ਘਟਨਾ ਹੈ, ਦੂਜੇ ਪਾਸੇ ਸਾਹਿਬਜ਼ਾਦਿਆਂ ਦੇ ਅੰਦਰ ਜੂਝ ਮਰਨ ਅਤੇ ਸਿੱਖੀ ਸਿਦਕ ਦੀ ਭਾਵਨਾ ਨਾਲ, ਜ਼ੁਲਮ ਤੇ ਤਸ਼ੱਦਦ ਵਿਰੁੱਧ....
ਮੁੱਲਾਂਪੁਰ ਦਾਖਾ, 28 ਦਸੰਬਰ (ਸਤਵਿੰਦਰ ਸਿੰਘ ਗਿੱਲ) : ਜਿਲ੍ਹੇ ਲੁਧਿਆਣਾ ਦੇ ਵਿਧਾਨ ਸਭਾ ਹਲਕਾ ਦਾਖਾ ਦੇ ਨਾਮਵਰ ਪਿੰਡ ਸਵੱਦੀ ਕਲਾਂ ਦੇ ਸਵ:ਸਤਪਾਲ ਸਿੰਘ ਤੇ ਪੋਤੇ ਅਤੇ ਸਵ:ਤੇਜਿੰਦਰ ਸਿੰਘ ਉਰਫ ਜਿੰਦਰਪਲ ਦੇ ਸਪੁੱਤਰ ਕਰਨਵੀਰ ਸਿੰਘ (24) ਨੂੰ ਪਿਛਲੇ ਦਿਨੀਂ ਕੈਨੇਡਾ ਪੁਲਸ ਨੇ ਭਰਤੀ ਕਰ ਲਿਆ। ਬੇਸ਼ਕ ਕਰਨਵੀਰ ਸਿੰਘ ਅੱਜ ਤੋ ਕਰੀਬ 5 ਸਾਲ ਪਹਿਲਾਂ ਆਈਲੈਟਸ ਕਰਕੇ ਉਚੇਰੀ ਵਿੱਦਿਆ ਹਾਸਲ ਕਰਨ ਵਾਸਤੇ ਕੈਨੇਡਾ ਦੇ ਸ਼ਹਿਰ ਐਬਸਫੋਰਡ ਗਿਆ ਸੀ। ਸੈਕਰਟ ਹਾਰਟ ਕੌਨਵੈਂਟ ਸਕੂਲ ਜਗਰਾਓ (ਅਲੀਗੜ) ਚ 10+2....
ਖੰਨਾ, 28 ਦਸੰਬਰ : ਖੰਨਾ ਸ਼ਹਿਰ ਵਿੱਚੋਂ ਲੰਘਦੇ ਨੈਸ਼ਨਲ ਹਾਈਵੇ ਤੇ ਬੀਤੀ ਸ਼ਾਮ ਵਾਪਰੇ ਇੱਕ ਸੜਕ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਤਿੰਨ ਨੌਜਵਾਨ ਜਖ਼ਮੀ ਹੋ ਗਏ, ਜਿੰਨ੍ਹਾਂ ਦੀ ਹਾਲਤ ਨੂੰ ਦੇਖਦਿਆਂ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਮੋਟਰਸਾਈਕਲ ਤੇ ਸਵਾਰ ਹੋ ਕੇ ਸ੍ਰੀ ਫਤਿਹਗੜ੍ਹ ਸਾਹਿਬ ਸ਼ਹੀਦੀ ਸਮਾਗਮ ‘ਚ ਸ਼ਾਮਿਲ ਹੋਣ ਲਈ ਜਾ ਰਹੇ ਸਨ ਕਿ ਉਨ੍ਹਾਂ ਨਾਲ ਇਹ ਹਾਦਸਾ ਵਾਪਰ ਗਿਆ। ਉਕਤ ਨੌਜਵਾਨ ਜਦੋਂ ਖੰਨਾ ਦੇ ਸਮਰਾਲਾ ਚੌਂਕ ਦੇ ਓਵਰ ਬ੍ਰਿਜ ਨੇੜੇ ਪੁੱਜੇ ਤਾਂ ਉਨ੍ਹਾਂ ਨੂੰ....
ਸਾਹਿਬਜ਼ਾਦਿਆਂ ਨੇ ਜਬਰ ਦਾ ਟਾਕਰਾ ਸਬਰ ਨਾਲ ਕਰਦਿਆਂ ਸਿੱਖਾਂ ਅੰਦਰ ਜੁਲਮ ਖਿਲਾਫ਼ ਲੜਨ ਦੀ ਚਿਣਗ ਜਗਾਈ : ਐਡਵੋਕੇਟ ਧਾਮੀ ਸ੍ਰੀ ਫਤਹਿਗੜ੍ਹ ਸਾਹਿਬ, 28 ਦਸੰਬਰ : ਨਗਰ ਕੀਰਤਨ ਦੀ ਸਮਾਪਤੀ ਮੌਕੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਵਿਖੇ ਸਜਾਏ ਗਏ ਗੁਰਮਤਿ ਸਮਾਗਮ ’ਚ ਸੰਗਤ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਹ ਸ਼ਹੀਦਾਂ ਦੀ ਉਹ ਧਰਤੀ ਹੈ, ਜਿਸ ਨੇ ਮੁਗਲ ਸਾਮਰਾਜ ਦੇ ਖਾਤਮੇ ਦੀ ਇਬਾਰਤ ਲਿਖੀ। ਉਨ੍ਹਾਂ ਕਿਹਾ ਕਿ ਦਸਵੇਂ ਪਾਤਸ਼ਾਹ ਜੀ ਦੇ ਛੋਟੇ....
ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਯਾਦ ਵਿਚ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਸਜਾਇਆ ਸ਼ਹੀਦੀ ਨਗਰ ਕੀਰਤਨ
ਪ੍ਰਮੁੱਖ ਸ਼ਖਸੀਅਤਾਂ ਸਮੇਤ ਲੱਖਾਂ ਸੰਗਤਾਂ ਨੇ ਸ਼ਮੂਲੀਅਤ ਕਰਕੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਨੂੰ ਕੀਤਾ ਸਤਿਕਾਰ ਭੇਟ ਸ੍ਰੀ ਫਤਹਿਗੜ੍ਹ ਸਾਹਿਬ, 28 ਦਸੰਬਰ : ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫਤਹਿ ਸਿੰਘ ਜੀ ਤੇ ਮਾਤਾ ਗੁਜਰੀ ਜੀ ਦੇ ਸ਼ਹੀਦੀ ਜੋੜ ਮੇਲ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਜਥੇਬੰਦੀਆਂ, ਧਾਰਮਿਕ ਸਭਾ ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਤੋਂ....
ਡਿਪਟੀ ਕਮਿਸ਼ਨਰ ਨੇ ਕੰਮ ਜਲਦੀ ਨਿਪਟਾਉਣ ਦੇ ਦਿੱਤੇ ਆਦੇਸ਼ ਡੇਰਾਬੱਸੀ, 28 ਦਸੰਬਰ : ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਵੱਲੋਂ ਐਸ.ਡੀ.ਐੱਮ ਦਫ਼ਤਰ, ਤਹਿਸੀਲ ਦਫ਼ਤਰ, ਸਬ ਰਜਿਸਟਰਾਰ ਦਫ਼ਤਰ ਅਤੇ ਬੀ. ਡੀ.ਪੀ. ਓ ਦਫ਼ਤਰ, ਡੇਰਾਬੱਸੀ ਦੇ ਦਫਤਰੀ ਰਿਕਾਰਡ ਦੀ ਪੜਤਾਲ ਕੀਤੀ ਗਈ। ਉਨ੍ਹਾਂ ਨੇ ਹਦਾਇਤ ਕੀਤੀ ਕਿ ਸਟਾਫ਼ ਵਲੋਂ ਦਫਤਰੋਂ ਬਾਹਰ ਜਾਣ ਸਮੇਂ ਮੂਵਮੈਂਟ ਰਜਿਸਟਰ ਵਿਚ ਐਂਟਰੀ ਲਾਜ਼ਮੀ ਪਾਈ ਜਾਵੇ। ਉਨ੍ਹਾਂ ਵੱਲੋਂ ਦਫ਼ਤਰ ਵਿਖੇ ਬਾਓਮੈਟਰਿਕ ਸ਼ੁਰੂ ਕਰਨ ਦੇ ਆਦੇਸ਼ ਦਿੱਤੇ ਤਾਂ ਜੋ ਦਫ਼ਤਰ ਵਿਖੇ....
ਸ਼ਰਧਾਲੂਆਂ ਨੇ ਪਵਿੱਤਰ ਸਥਾਨਾਂ ਦੇ ਦਰਸ਼ਨਾਂ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਹਿਲਕਦਮੀ ਦੀ ਕੀਤੀ ਸ਼ਲਾਘਾ ਖਰੜ, 28 ਦਸੰਬਰ : ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਪਵਿੱਤਰ ਸਥਾਨਾਂ ਦੇ ਦਰਸ਼ਨਾਂ ਦਾ ਮੌਕਾ ਪ੍ਰਦਾਨ ਕਰਨ ਦੇ ਯਤਨਾਂ ਨੂੰ ਜਾਰੀ ਰੱਖਦੇ ਹੋਏ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹਾ ਪ੍ਰਸ਼ਾਸਨ ਨੇ ਵੀਰਵਾਰ ਨੂੰ ਖਰੜ ਦੀ ਮਾਜਰੀ ਸਬ ਤਹਿਸੀਲ ਤੋਂ ਸਾਲਾਸਰ ਧਾਮ ਅਤੇ ਖਾਟੂ ਸ਼ਿਆਮ ਧਾਮ ਲਈ ਸ਼ਰਧਾਲੂਆਂ ਦਾ ਇੱਕ ਹੋਰ ਜੱਥਾ ਰਵਾਨਾ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਡੀ.ਐਮ....