ਲੁਧਿਆਣਾ, 28 ਦਸੰਬਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ‘ਵਿਕਸਿਤ ਭਾਰਤ ਸੰਕਲਪ ਯਾਤਰਾ’ ਦੇ ਤਹਿਤ ਦੇਸ਼ ਦੇ ਵੱਖ-ਵੱਖ ਰਾਜਾਂ ਵਿੱਚ ਲਾਭਪਾਤਰੀਆਂ ਨੂੰ ਸੰਬੋਧਨ ਕੀਤਾ। ਇਸੇ ਤਹਿਤ ਨਗਰ ਨਿਗਮ ਵੱਲੋਂ ਜਵਾਹਰ ਨਗਰ ਕੈਂਪ ਇਲਾਕੇ ਵਿੱਚ 'ਵਿਕਸਿਤ ਭਾਰਤ ਸੰਕਲਪ ਯਾਤਰਾ' ਤਹਿਤ ਇੱਕ ਮੈਗਾ ਕੈਂਪ ਲਗਾਇਆ ਗਿਆ। ਸਮਾਗਮ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਨਾ ਸਿਰਫ਼ ਲਾਭਪਾਤਰੀਆਂ ਨੂੰ ਸੰਬੋਧਨ ਕੀਤਾ, ਸਗੋਂ ਰਾਜਸਥਾਨ, ਉੱਤਰਾਖੰਡ ਆਦਿ ਸਮੇਤ ਕੁਝ ਰਾਜਾਂ ਦੇ ਲਾਭਪਾਤਰੀਆਂ ਨਾਲ ਗੱਲਬਾਤ ਵੀ ਕੀਤੀ।....
ਮਾਲਵਾ
ਫ਼ਰੀਦਕੋਟ 28 ਦਸੰਬਰ : ਫ਼ਰੀਦਕੋਟ ਨਿਵਾਸੀਆਂ ਦੀ ਪਿਛਲੇ ਲੰਮੇ ਸਮੇਂ ਤੋਂ ਬਾਜੀਗਰ ਬਸਤੀ ਦੀ ਸੜਕ ਬਣਾਉਣ ਦੀ ਮੰਗ ਸੀ। ਐਮ.ਐਲ.ਏ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਇਲਾਕਾ ਨਿਵਾਸੀਆਂ ਦੀ ਮੰਗ ਨੂੰ ਪੂਰਾ ਕਰਦੇ ਹੋਏ ਅੱਜ ਬਾਜ਼ੀਗਰ ਬਸਤੀ ਦੀ ਸੜਕ ਦਾ ਕੰਮ ਸ਼ੁਰੂ ਕਰਵਾਇਆ। ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਰਾਜ ਦੇ ਹਰ ਵਰਗ ਦੀ ਭਲਾਈ ਅਤੇ ਮੁੱਢਲੀਆਂ ਸਹੂਲਤਾਂ ਪ੍ਰਦਾਨ ਕਰਨ ਲਈ ਵੱਡੀ ਪੱਧਰ ਤੇ ਵਿਕਾਸ ਕਾਰਜ ਕੀਤੇ ਜਾ ਰਹੇ ਹਨ। ਉਨ੍ਹਾਂ....
ਫ਼ਰੀਦਕੋਟ 28 ਦਸੰਬਰ : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਉੱਦਮਾਂ ਸਦਕਾ ਇਸ ਵਾਰ ਬਹੁਗਿਣਤੀ ਕਿਸਾਨਾਂ ਨੇ ਪਰਾਲੀ ਨੂੰ ਅੱਗ ਨਾ ਲਗਾ ਕੇ ਕਣਕ ਦੀ ਬਿਜਾਈ ਕੀਤੀ ਪਰ ਕੁਝ ਖੇਤਾਂ ਵਿੱਚ ਗੁਲਾਬੀ ਸੁੰਡੀ ਦਾ ਹਮਲਾ ਹੋਣ ਕਾਰਨ ਕਿਸਾਨ ਯੂਨੀਅਨ ਦੇ ਪ੍ਰਧਾਨ ਬਿੰਦਰ ਸਿੰਘ ਗੋਲੇਵਾਲਾ, ਗੁਰਮੀਤ ਸਿੰਘ ਤੇ ਕੁਝ ਕਿਸਾਨਾਂ ਵੱਲੋਂ ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਨੂੰ ਦਰਖ਼ਾਸਤ ਦਿੱਤੀ ਗਈ। ਇਸੇ ਸਬੰਧ ਵਿੱਚ ਕਾਰਵਾਈ ਕਰਦਿਆਂ ਮੁੱਖ ਖੇਤੀਬਾੜੀ ਅਫਸਰ ਡਾ. ਕਰਨਜੀਤ ਸਿੰਘ ਗਿੱਲ ਨੇ ਵਿਸ਼ੇਸ਼....
ਜਲਾਲਾਬਾਦ, 27 ਦਸੰਬਰ : ਜਲਾਲਾਬਾਦ ਸਰਹੱਦ ਤੇ ਪਾਕਿਸਤਾਨ ਵਾਲੀ ਸਾਇਡ ਤੋਂ ਚੱਲ ਰਹੀਆਂ ਡਰੋਨ ਗਤੀਵਿਧੀਆਂ ਦੇ ਚੱਲਦਿਆਂ ਪੰਜਾਬ ਪੁਲਿਸ ਅਤੇ ਬੀਐਸਐਫ ਵੱਲੋਂ ਚਲਾਈ ਗਈ ਸਾਂਝੀ ਚੈਕਿੰਗ ਮੁਹਿੰਮ ਦੇ ਦੌਰਾਨ ਅੱਜ 4 ਕਿਲੋ 177 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਇਸ ਮਾਮਲੇ ਵਿੱਚ ਜਲਾਲਾਬਾਦ ਦੀ ਥਾਣਾ ਸਦਰ ਪੁਲਿਸ ਵੱਲੋਂ ਅਣਪਛਾਤੇ ਤਸਕਰਾਂ ਵਿਰੁੱਧ ਐਨਡੀਪੀਐਸ ਐਕਟ ਦੇ ਤਹਿਤ 21ਸੀ, 23,61,85 ਮਾਮਾਲ ਦਰਜ ਕੀਤਾ ਗਿਆ ਹੈ। ਪੁਲਿਸ ਅਨੁਸਾਰ ਇਸ ਹੈਰੋਇਨ ਦੀ ਕੀਮਤ ਕਰੋੜਾਂ ਰੁਪੈ ਹੈ। ਜਾਂਚ ਅਧਿਕਾਰੀ....
ਡੇਰਾਬੱਸੀ, 27 ਦਸੰਬਰ : ਬੀਤੀ ਰਾਤ ਡੇਢ ਵਜੇ ਦੇ ਕਰੀਬ ਬਰਵਾਲਾ ਰੋਡ 'ਤੇ ਪੁਰਾਣੀ ਟਰੱਕ ਯੂਨੀਅਨ ਨੇੜੇ ਗਲਤ ਦਿਸ਼ਾ 'ਚ ਕੈਂਟਰ ਚਲਾਉਂਦੇ ਹੋਏ ਮੋਟਰਸਾਈਕਲ 'ਤੇ ਸਾਹਮਣੇ ਤੋਂ ਆ ਰਹੇ ਪੁਲਿਸ ਮੁਲਾਜ਼ਮਾਂ 'ਤੇ ਚੜ੍ਹਾ ਦਿੱਤਾ। ਹਾਦਸੇ ਤੋਂ ਬਾਅਦ ਡਰਾਈਵਰ ਕੈਂਟਰ ਸਮੇਤ ਮੌਕੇ ਤੋਂ ਚੰਡੀਗੜ੍ਹ ਵੱਲ ਫ਼ਰਾਰ ਹੋ ਗਿਆ। ਇਸ ਬਾਰੇ ਜਦੋਂ ਪੁਲਿਸ ਨੂੰ ਪਤਾ ਲੱਗਾ ਤਾਂ ਉਨ੍ਹਾਂ ਚੰਡੀਗੜ੍ਹ ਪੁਲਿਸ ਨੂੰ ਸੂਚਿਤ ਕੀਤਾ। ਇਸ ਤੋਂ ਬਾਅਦ ਮੁਲਜ਼ਮ ਕੈਂਟਰ ਚਾਲਕ ਨੂੰ ਚੰਡੀਗੜ੍ਹ ਪੁਲਿਸ ਨੇ ਕਾਬੂ ਕਰ ਲਿਆ। ਏਐਸਪੀ ਡਾ....
ਇੱਕ ਮਹੀਨੇ ਵਿੱਚ ਭੁੱਕੀ ਦੀ ਦੂਜੀ ਵੱਡੀ ਜ਼ਬਤ; ਪਹਿਲਾਂ ਪੁਲਿਸ ਨੇ 52 ਕਿਲੋ ਭੁੱਕੀ ਅਤੇ ਇੱਕ ਟਰੱਕ ਜ਼ਬਤ ਕੀਤਾ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਫੜੇ ਗਏ ਨਸ਼ਾ ਤਸਕਰ ਪੈਸੇ ਮਿਲਣ ਤੋਂ ਬਾਅਦ ਨਸ਼ੀਲੇ ਪਦਾਰਥਾਂ ਦੀ ਖੇਪ ਪਹੁੰਚਾਉਣ ਦੇ ਰਾਹ ਤੇ ਸੀ-ਐਸਐਸਪੀ ਖੱਖ ਮਲੇਰਕੋਟਲਾ, 27 ਦਸੰਬਰ : ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀਜੀਪੀ ਪੰਜਾਬ ਗੌਰਵ ਯਾਦਵ ਆਈ.ਪੀ.ਐਸ. ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ....
ਪੁਲਿਸ ਦੀ ਨਫਰੀ ਵਧਾ ਕੇ ਨਾਕੇਬੰਦੀ ਅਤੇ ਗਸ਼ਤ ਤੇਜ ਕਰਨ ਦੀ ਕੀਤੀ ਹਦਾਇਤ! ਫਰੀਦਕੋਟ, 27 ਦਸੰਬਰ : ਅਮਨ ਕਾਨੂੰਨ ਦੀ ਦਿਨੋ ਦਿਨ ਵਿਗੜਦੀ ਜਾ ਰਹੀ ਹਾਲਤ ਤੋਂ ਚਿੰਤਤ ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਨੇ ਅੱਜ ਗੌਰਵ ਯਾਦਵ ਡੀ.ਜੀ.ਪੀ. ਪੰਜਾਬ ਨੂੰ ਆਪਣੇ ਦਫਤਰ ਤਲਬ ਕੀਤਾ ਅਤੇ ਉਹਨਾ ਨੂੰ ਜਿਲਾ ਫਰੀਦਕੋਟ ਦੇ ਪਿੰਡਾਂ, ਸ਼ਹਿਰਾਂ ਅਤੇ ਕਸਬਿਆਂ ’ਚ ਵਾਪਰੀਆਂ ਦੁਖਦਾਇਕ ਅਤੇ ਚਿੰਤਾਜਨਕ ਘਟਨਾਵਾਂ ਤੋਂ ਜਾਣੂ ਕਰਵਾਇਆ। ਸਪੀਕਰ ਸੰਧਵਾਂ ਨੇ ਆਖਿਆ ਕਿ ਜਿਲਾ ਫਰੀਦਕੋਟ ਅਧੀਨ ਆਉਂਦੇ ਥਾਣਿਆਂ ’ਚ....
ਕਿਹਾ! ਖੇਤੀਬਾੜੀ ਲਈ ਨਹਿਰੀ ਪਾਣੀ ਯਕੀਨੀ ਬਣਾਉਣ ਲਈ ਟੇਲਾਂ ਤੱਕ ਪਾਣੀ ਪਹੁੰਚਾਇਆ ਜਾਵੇ ਜਲ ਸਰੋਤ ਮੰਤਰੀ ਵਲੋਂ ਜਲ ਸੰਭਾਲ ਉਦੇਸ਼ ਨਾਲ ਚਲ ਰਹੇ ਪ੍ਰੋਜੈਕਟਾਂ ਦੀ ਪ੍ਰਗਤੀ ਦੀ ਸਮੀਖਿਆ ਮੋਗਾ ਵਿਖੇ 5 ਜ਼ਿਲ੍ਹਿਆਂ ਦੇ ਵਿਧਾਇਕਾਂ ਦੀ ਹਾਜ਼ਰੀ ਵਿੱਚ ਅਧਿਕਾਰੀਆਂ ਨੂੰ ਸਮੱਸਿਆਵਾਂ ਦੇ ਹੱਲ ਲਈ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਜਾਰੀ ਕੀਤੇ ਮੋਗਾ, 27 ਦਸੰਬਰ : ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਸਮੁੱਚੀ ਮਾਲਵਾ ਬੈਲਟ ਨੂੰ ਅਗਾਮੀ ਮੌਨਸੂਨ ਸੀਜਨ ਦੌਰਾਨ....
ਹੁਸ਼ਿਆਰਪੁਰ, 27 ਦਸੰਬਰ : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ, ਜ਼ਿਲ੍ਹਾ ਹੁਸ਼ਿਆਰਪੁਰ ਵੱਲੋਂ ਆਤਮਾ ਸਕੀਮ ਅਧੀਨ ਬਲਾਕ ਪੱਧਰ ’ਤੇ ਪਿੰਡ ਸੈਂਚਾਂ ਵਿਖੇ ਕੁਦਰਤੀ ਖੇਤੀ ਵਿਸ਼ੇ ’ਤੇ ਕਿਸਾਨ ਗੋਸ਼ਟੀ ਲਗਾਈ ਗਈ। ਇਸ ਮੌਕੇ ਆਤਮਾ ਸਕੀਮ ਦੇ ਡਿਪਟੀ ਪ੍ਰੋਜੈਕਟ ਡਾਇਰੈਕਟਰ ਰਮਨ ਸ਼ਰਮਾ ਵੱਲੋਂ ਆਏ ਕਿਸਾਨਾਂ ਨੂੰ ਕੁਦਰਤੀ ਖੇਤੀ ਦੀ ਲੋੜ ਸਬੰਧੀ ਦੱਸਿਆ ਗਿਆ, ਜਿਸ ਵਿਚ ਹਰੀ ਕ੍ਰਾਂਤੀ ਸਮੇਂ ਰਸਾਇਣਕ ਖੇਤੀ ਰਾਹੀਂ ਕਿਸਾਨਾਂ ਵੱਲੋਂ ਦੇਸ਼ ਦੇ ਅੰਨ-ਭੰਡਾਰ ਭਰੇ ਗਏ, ਪਰੰਤੂ ਇਸ ਰਸਾਇਣਕ ਖੇਤੀ ਦੇ ਭਿਆਨਕ ਨਤੀਜੇ....
ਕੈਬਨਿਟ ਮੰਤਰੀ ਬਲਬੀਰ ਸਿੰਘ ਦੀ ਅਗਵਾਈ 'ਚ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਜ਼ਿਲ੍ਹੇ 'ਚ ਸਿਹਤ ਸਹੂਲਤਾਂ 'ਚ ਹੋਰ ਨਿਖਾਰ ਲਿਆਉਣ 'ਤੇ ਕੀਤੀ ਵਿਚਾਰ ਚਰਚਾ ਮਰੀਜ਼ਾਂ ਦੀ ਸਹੂਲਤ ਲਈ 'ਮੁੱਖ ਮੰਤਰੀ ਰੋਗੀ ਵੈਲਫੇਅਰ' ਕਮੇਟੀਆਂ ਦਾ ਕੀਤਾ ਜਾਵੇਗਾ ਗਠਨ ਹਸਪਤਾਲਾਂ 'ਚ ਸਫਾਈ ਵਿਵਸਥਾ ਨੂੰ ਵੀ ਵਿਸ਼ੇਸ਼ ਤਵੱਜੋਂਂ ਦੇਣ 'ਤੇ ਦਿੱਤਾ ਜ਼ੋਰ ਲੁਧਿਆਣਾ, 27 ਦਸੰਬਰ : ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਦੀ ਅਗਵਾਈ ਹੇਠ ਸਥਾਨਕ ਸਰਕਟ ਹਾਊਸ ਵਿਖੇ ਸਿਹਤ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਹੋਈ....
ਜਲ ਸਰੋਤ ਮੰਤਰੀ ਵਲੋਂ ਜਲ ਸੰਭਾਲ ਉਦੇਸ਼ ਨਾਲ ਚਲ ਰਹੇ ਪ੍ਰੋਜੈਕਟਾਂ ਦੀ ਪ੍ਰਗਤੀ ਦੀ ਸਮੀਖਿਆ ਅਧਿਕਾਰੀਆਂ ਨੂੰ ਬਰਸਾਤੀ ਮੌਸਮ ਤੋਂ ਪਹਿਲਾਂ ਡਰੇਨਾਂ ਦੀ ਨਿਕਾਸੀ ਯਕੀਨੀ ਬਣਾਉਣ ਦੇ ਨਾਲ-ਨਾਲ ਚੱਲ ਰਹੇ ਪ੍ਰੋਜੈਕਟਾਂ ਨੂੰ ਸਮੇਂ ਸਿਰ ਪੂਰਾ ਕਰਨ ਦੇ ਵੀ ਦਿੱਤੇ ਨਿਰਦੇਸ਼ ਲੁਧਿਆਣਾ, 27 ਦਸੰਬਰ : ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਦੁਹਰਾਇਆ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਧਰਤੀ ਹੇਠਲੇ ਪਾਣੀ ਨੂੰ ਬਚਾਉਣ....
ਧੂਰੀ ਰੇਲਵੇ ਲਾਈਨ ਤੋਂ ਗਿੱਲ ਪੁਲ ਤੱਕ ਗ੍ਰੀਨ ਬੈਲਟ ਵਿਕਸਤ ਕਾਰਜ਼ਾਂ ਦਾ ਕੀਤਾ ਉਦਘਾਟਨ ਕਿਹਾ! ਪ੍ਰੋਜੈਕਟ ਤਹਿਤ ਕਰੀਬ 1.37 ਕਰੋੜ ਰੁਪਏ ਕੀਤੇ ਜਾਣਗੇ ਖਰਚ ਲੁਧਿਆਣਾ, 27 ਦਸੰਬਰ : ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ, ਹਲਕੇ ਦੇ ਲੋਕਾਂ ਦੀਆਂ ਸਹੂਲਤਾਂ ਵਿੱਚ ਵਾਧਾ ਕਰਨ ਲਈ ਲਗਾਤਾਰ ਯਤਨਸ਼ੀਲ ਹਨ ਜਿਸਦੇ ਤਹਿਤ ਕਰੀਬ 1.37 ਕਰੋੜ ਰੁਪਏ ਦੀ ਲਾਗਤ ਨਾਲ ਧੂਰੀ ਰੇਲਵੇ ਲਾਈਨ ਤੋਂ ਗਿੱਲ ਪੁਲ ਤੱਕ ਸਿੱਧਵਾਂ ਨਹਿਰ ਦੇ ਨਾਲ ਲੋਕਾਂ ਦੇ ਸੈਰ ਕਰਨ ਲਈ ਗ੍ਰੀਨ ਬੈਲਟ ਵਿਕਸਤ ਕਰਨ ਦੇ....
ਡਿਪਟੀ ਕਮਿਸ਼ਨਰ ਕੁਲਵੰਤ ਸਿੰਘ, ਐਸ.ਡੀ.ਐਮ. ਸਾਰੰਗਪ੍ਰੀਤ ਸਿੰਘ ਔਜਲਾ ਨਾਲ ਕੀਤੀਆਂ ਸਿੱਧੀਆਂ ਗੱਲਾਂ ਡਿਪਟੀ ਕਮਿਸ਼ਨਰ ਦੀ ਗੱਲਬਾਤ ਨੇ ਵਿਦਿਆਰਥੀਆਂ ਵਿੱਚ ਭਰਿਆ ਪੰਜਾਬ ਵਿੱਚ ਰਹਿ ਕੇ, ਪੰਜਾਬ ਲਈ ਵਿਲੱਖਣ ਕਰਨ ਦਾ ਜ਼ਜਬਾ ਮੋਗਾ, 27 ਦਸੰਬਰ : ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਕੂਲ ਸਿੱਖਿਆ ਵਿਭਾਗ, ਵੱਲੋਂ ਵਿਦਿਆਰਥੀਆਂ ਦੇ ਵਿੱਦਿਅਕ ਅਨੁਭਵ ਵਿੱਚ ਵਾਧਾ ਕਰਨ ਅਤੇ ਪ੍ਰਸ਼ਾਸ਼ਨਿਕ ਪ੍ਰਣਾਲੀ ਬਾਰੇ ਚੇਤਨਤਾ ਪੈਦਾ ਕਰਨ ਦੇ ਮਨੋਰਥ ਵਜੋਂ ਐਕਸਪੋਜ਼ਰ ਵਿਜ਼ਟ ਕਰਵਾਏ ਜਾ ਰਹੇ ਹਨ। ਇਸਦੀ....
ਯਾਤਰੀ ਕਰਨਗੇ ਸ਼੍ਰੀ ਆਨੰਦਪੁਰ ਸਾਹਿਬ ਤੇ ਸ਼੍ਰੀ ਅੰਮ੍ਰਿਤਸਰ ਸਾਹਿਬ ਧਾਰਮਿਕ ਸਥਾਨਾਂ ਦੇ ਮੁਫ਼ਤ ਦਰਸ਼ਨ ਸਕੀਮ ਦਾ ਲਾਭ ਲੈਣ ਲਈ ਸ਼ਰਧਾਲੂ ਆਪਣੀ ਅਗਾਊਂ ਰਜਿਸਟ੍ਰੇਸ਼ਨ ਬਣਾਉਣ ਯਕੀਨੀ ਮੋਗਾ, 27 ਦਸੰਬਰ : ਪੰਜਾਬ ਸਰਕਾਰ ਦੀ 'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਤਹਿਤ ਜਿਲ੍ਹਾ ਮੋਗਾ ਦੇ ਸ਼ਰਧਾਲੂ ਵੱਡੀ ਗਿਣਤੀ ਵਿੱਚ ਵਿਸ਼ੇਸ਼ ਬੱਸਾਂ ਰਾਹੀਂ ਧਾਰਮਿਕ ਸਥਾਨਾਂ ਦੇ ਮੁਫ਼ਤ ਦਰਸ਼ਨ ਕਰ ਰਹੇ ਹਨ। ਸਕੀਮ ਤਹਿਤ ਇਨ੍ਹਾਂ ਵਿਸ਼ੇਸ਼ ਬੱਸਾਂ ਵਿੱਚ ਸ਼ਰਧਾਲੂਆਂ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਮੁਫਤ ਖਾਣਾ, ਰਹਿਣ - ਸਹਿਣ ਤੇ....
ਸਮੇਂ ਦੀ ਮੰਗ ਅਨੁਸਾਰ ਬੇਕਰੀ ਅਤੇ ਕਿੱਤਾਮੁੱਖੀ ਸਿਖਲਾਈ ਕੋਰਸ ਸ਼ੁਰੂ ਕਰਨ ਦੀ ਕੀਤੀ ਹਦਾਇਤ ਮੋਗਾ, 27 ਦਸੰਬਰ : ਅੱਜ ਡਿਪਟੀ ਕਮਿਸ਼ਨਰ-ਕਮ-ਚੇਅਰਪਰਸਨ ਦਿਹਾਤੀ ਸਵੈ ਰੋਜ਼ਗਾਰ ਸਿਖਲਾਈ ਸੰਸਥਾ (ਆਰਸੇਟੀ ) ਮੋਗਾ ਸ੍ਰ ਕੁਲਵੰਤ ਸਿੰਘ ਨੇ ਇਸਦੀ ਤਿਮਾਹੀ ਰਿਵਿਊ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਮੀਟਿੰਗ ਵਿੱਚ ਉਨ੍ਹਾਂ ਨਾਲ ਲੀਡ ਬੈਂਕ ਮੈਨੇਜਰ ਸ੍ਰ ਚਿਰਿੰਜੀਵ ਸਿੰਘ, ਡੀ.ਡੀ.ਐਮ. ਨਾਬਾਰਡ ਰਸ਼ੀਦ ਲੇਖੀ ਤੋਂ ਇਲਾਵਾ ਹੋਰ ਵੀ ਅਧਿਕਾਰੀ, ਕਰਮਚਾਰੀ ਹਾਜ਼ਰ ਸਨ। ਇਸ ਮੌਕੇ ਸ੍ਰ ਕੁਲਵੰਤ ਸਿੰਘ ਨੇ ਇਸਦੇ....