ਮਾਲਵਾ

ਸਰਕਾਰੀ ਯੋਜਨਾਵਾਂ ਦਾ ਲਾਭ ਵੱਧ ਤੋਂ ਵੱਧ ਯੋਗ ਲੋਕਾਂ ਨੂੰ ਦਿਵਾਉਣ ਲਈ ਯਤਨ ਕਰਨੇ ਚਾਹੀਦੇ ਹਨ - ਕੁਲਵੰਤ ਸਿੰਘ
ਕਿਹਾ! ਜਨ ਧਨ ਯੋਜਨਾ ਦੇ ਲਾਭ ਬਾਰੇ ਵੱਧ ਤੋਂ ਵੱਧ ਕੈਂਪ ਲਗਾਏ ਜਾਣ ਡਿਪਟੀ ਕਮਿਸ਼ਨਰ ਵੱਲੋਂ ਸਲਾਨਾ ਕਰਜ਼ਾ ਯੋਜਨਾ ਦੇ ਟੀਚੇ ਹਰ ਹਾਲ ਪੂਰੇ ਕੀਤੇ ਜਾਣ ਦੀ ਹਦਾਇਤ ਜ਼ਿਲ੍ਹਾ ਪੱਧਰੀ ਰਿਵਿਊ ਕਮੇਟੀ ਦੀ ਮੀਟਿੰਗ ਦੌਰਾਨ ਵੱਖ ਵੱਖ ਬੈਂਕਾਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਮੋਗਾ, 27 ਦਸੰਬਰ - ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਕਿਹਾ ਹੈ ਕਿ ਜੋ ਸਾਲਾਨਾ ਕਰਜ਼ਾ ਯੋਜਨਾਵਾਂ ਬਣਾਈਆਂ ਜਾਂਦੀਆਂ ਹਨ ਉਹ ਕਿਸੇ ਵੀ ਜ਼ਿਲ੍ਹੇ ਦੇ ਆਰਥਿਕ ਅਤੇ ਹੋਰ ਪੱਖਾਂ ਦੇ ਸੰਦਰਭ ਵਿੱਚ ਹੀ ਬਣਾਈਆਂ ਜਾਂਦੀਆਂ ਹਨ। ਇਸ ਲਈ....
ਸ਼ਹੀਦੀ ਸਭਾ ਦੌਰਾਨ ਮੁੱਖ ਮੰਤਰੀ ਨੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ
ਮਾਤਾ ਗੁਜਰੀ ਜੀ ਅਤੇ ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫਤਹਿ ਸਿੰਘ ਜੀ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ ਫਤਹਿਗੜ੍ਹ ਸਾਹਿਬ, 27 ਦਸੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਜੀ ਦੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਜੋੜ ਮੇਲ ਦੇ ਦੂਜੇ ਦਿਨ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਪਵਿੱਤਰ ਅਸਥਾਨ ਉਤੇ ਮੱਥਾ ਟੇਕਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ....
ਸਾਲ 2023-24 ਦੌਰਾਨ ਕੋਲਡ ਵੇਵ/ਫੋਰਸਟ ਦੇ ਪ੍ਰਭਾਵ ਤੋਂ ਪਸ਼ੂਆਂ ਦੇ ਬਚਾਓ ਵਾਸਤੇ ਐਡਵਾਈਜ਼ਰੀ ਜਾਰੀ
ਬਰਨਾਲਾ, 27 ਦਸੰਬਰ : ਕੋਲਡ ਵੇਵ/ਫੋਰਸਟ ਦੇ ਪ੍ਰਭਾਵ ਤੋਂ ਪਸ਼ੂਆਂ ਦੇ ਬਚਾਓ ਲਈ ਸ੍ਰੀਮਤੀ ਪੂਨਮਦੀਪ ਕੌਰ ਮਾਨਯੋਗ ਡਿਪਟੀ ਕਮਿਸ਼ਨਰ, ਬਰਨਾਲਾ ਦੀ ਯੋਗ ਅਗਵਾਈ ਹੇਠ ਡਾ. ਲਖਬੀਰ ਸਿੰਘ, ਡਿਪਟੀ ਡਾਇਰੈਕਟਰ, ਪਸ਼ੂ ਪਾਲਣ ਵਿਭਾਗ, ਬਰਨਾਲਾ ਵੱਲੋਂ ਵਿਭਾਗ ਵੱਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਅਨੁਸਾਰ ਐਡਵਾਈਜ਼ਰੀ ਜਾਰੀ ਕੀਤੀ ਗਈ ਤਾਂ ਜੋ ਪਸ਼ੂਆਂ ਦੀ ਸਿਹਤ ਅਤੇ ਉਤਪਾਦ ਠੀਕ ਰਹਿਣ ਦੇ ਨਾਲ-ਨਾਲ ਵੱਖ-ਵੱਖ ਬਿਮਾਰੀਆਂ ਤੋਂ ਵੀ ਪਸ਼ੂਆਂ ਨੂੰ ਬਚਾਇਆ ਜਾ ਸਕੇ। ਇਸ ਲਈ ਪਸ਼ੂ ਪਾਲਕਾਂ ਨੂੰ ਵਿਭਾਗ ਵੱਲੋਂ ਦਿੱਤੇ ਗਏ....
ਵੀਰ ਬਾਲ ਦਿਵਸ ਦਿਹਾੜੇ 'ਤੇ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਗਏ
ਬਰਨਾਲਾ, 27 ਦਸੰਬਰ : ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਤੋਂ ਪ੍ਰਾਪਤ ਹਦਾਇਤਾਂ ਅਨੁਸਾਰ ਅਤੇ ਮਾਨਯੋਗ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀਮਤੀ ਪੂਨਮਦੀਪ ਕੌਰ ਦੀ ਰਹਿਨੁਮਾਈ ਹੇਠ ਵੀਰ ਬਾਲ ਦਿਵਸ ਮੌਕੇ ਜ਼ਿਲ੍ਹੇ ਦੇ ਵੱਖ ਵੱਖ ਸਕੂਲਾਂ ਵਿੱਚ ਸ਼ਬਦ ਗਾਇਨ, ਡਰਾਇੰਗ, ਪੇਂਟਿੰਗ ਅਤੇ ਲੇਖ ਮੁਕਾਬਲੇ ਕਰਵਾਏ ਗਏ। ਸ੍ਰੀ ਕੁਲਵਿੰਦਰ ਸਿੰਘ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਬਰਨਾਲਾ ਤੋਂ ਪ੍ਰਾਪਤ ਨਿਰਦੇਸ਼ਾ ਅਨੁਸਾਰ ਸ.ਸੀ.ਸੈ ਸਕੂਲ (ਲੜਕੇ) ਬਰਨਾਲਾ ਵਿਖੇ ਵੱਖ ਵੱਖ ਸਕੂਲਾਂ ਨੇ ਇਸ ਪ੍ਰਤੀਯੋਗਤਾ ਵਿੱਚ....
ਜ਼ਿਲ੍ਹਾ ਬਰਨਾਲਾ ਦੀਆਂ ਦੋ ਔਰਤਾਂ ਡਰੋਨ ਪਾਇਲਟ ਬਣੀਆਂ, ਖੇਤਾਂ ਵਿੱਚ ਛਿੜਕਾਅ ਕਰਨ ਲਈ ਡਰੋਨ ਦੀ ਵਰਤੋਂ ਕਰਨਗੀਆਂ
ਲਗਭਗ 15 ਲੱਖ ਰੁਪਏ ਦੀ ਲਾਗਤ ਵਾਲੇ ਡਰੋਨ ਯੂਨਿਟ ਮੁਫਤ ਪ੍ਰਦਾਨ ਕੀਤੇ ਜਾ ਰਹੇ ਡਿਪਟੀ ਕਮਿਸ਼ਨਰ ਨੇ ਔਰਤਾਂ ਨੂੰ ਭਵਿੱਖ ਦੀਆਂ ਜ਼ਿੰਮੇਵਾਰੀਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ ਬਰਨਾਲਾ, 27 ਦਸੰਬਰ : ਜ਼ਿਲ੍ਹਾ ਬਰਨਾਲਾ ਦੀਆਂ ਦੋ ਔਰਤਾਂ ਡਰੋਨ ਪਾਇਲਟ ਦੀ ਸਿਖ਼ਲਾਈ ਲੈ ਕੇ ਖੇਤਾਂ 'ਚ ਇਸ ਦੇ ਇਸਤਮਾਲ ਲਈ ਤਿਆਰ ਹਨ। ਡਰੋਨ ਰਾਹੀਂ ਨੈਨੋ-ਯੂਰੀਆ ਦੇ ਛਿੜਕਾਅ ਵਿੱਚ ਲੱਗਦੇ ਸਮੇਂ ਨੂੰ ਘਟਾਉਣ ਲਈ ਪੰਜਾਬ ਭਰ ਚੋਂ 20 ਔਰਤਾਂ ਨੂੰ ਸਿਖ਼ਲਾਈ ਦਿੱਤੀ ਗਈ ਹੈ। ਇਫਕੋ ਦੁਆਰਾ ਕੇਂਦਰੀ ਸਪਾਂਸਰ ਸਕੀਮ ਤਹਿਤ ਪ੍ਰਤੀ....
ਨਸ਼ਿਆਂ ਦੀ ਰੋਕਥਾਮ ਲਈ ਸਾਂਝੇ ਤੌਰ ਤੇ ਜਾਗਰੂਕਤਾ ਗਤੀਵਿਧੀਆਂ ਅਤੇ ਕਾਰਵਾਈਆਂ ਕੀਤੀਆਂ ਜਾਣ -ਡਿਪਟੀ ਕਮਿਸ਼ਨਰ
ਫਾਜ਼ਿਲਕਾ, 27 ਦਸੰਬਰ : ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਮੌਜੂਦ ਅਧਿਕਾਰੀਆਂ ਅਤੇ ਆਨਲਾਈਨ ਮਾਧਿਅਮ ਰਾਹੀਂ ਜੁੜੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਨਸ਼ਿਆ ਦੀ ਰੋਕਥਾਮ ਲਈ ਸਾਂਝੇ ਤੌਰ ਤੇ ਵਿਭਾਗੀ ਜਾਗਰੂਕਤਾ ਗਤੀਵਿਧੀਆਂ ਕਰਨ ਸੰਬਧੀ ਆਖਿਆ, ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਮੂਹ ਪ੍ਰਸ਼ਾਸਨੀਕ ਅਧਿਕਾਰੀ ਲਗਾਤਾਰ ਨਸ਼ਿਆਂ ਖਿਲਾਫ ਜਾਗਰੂਕਤਾ ਗਤੀਵਿਧੀਆਂ ਕਰਨ ਦੇ ਨਾਲ ਨਾਲ ਕਾਰਵਾਈਆਂ ਆਰੰਭ ਰਹੇ ਹਨ| ਉਨ੍ਹਾਂ ਕਿਹਾ ਕਿ ਨਸ਼ਿਆਂ *ਤੇ ਠਲ ਪਾਉਣ ਲਈ ਨਸ਼ਾ ਤਸਕਰਾਂ ਵਿਰੁੱਧ ਹੋਰ ਸਖਤ ਕਦਮ....
ਕੁਝ ਨਿਵੇਕਲਾ ਸਿਖਣ ਅਤੇ ਕਰਨ ਦੀ ਉਤਸੁਕਤਾ ਲਿਜਾਉਂਦੀ ਹੈ ਸਫਲਤਾ ਦੇ ਰਾਹੇ-ਡਿਪਟੀ ਕਮਿਸ਼ਨਰ
ਗਿਆਨ ਵਿਚ ਵਾਧਾ ਕਰਵਾਉਣ ਦੇ ਮਕਸਦ ਤਹਿਤ ਵਿਦਿਆਰਥੀਆਂ ਦੀ ਦਫਤਰਾਂ ਵਿਖੇ ਕਰਵਾਈ ਵਿਜਿਟ ਸਕੂਲ ਦੇ ਵਿਦਿਆਰਥੀਆਂ ਨੇ ਦਫਤਰਾਂ ਵਿਖੇ ਪੁੱਜ ਕੇ ਦੇਖਿਆ ਕੰਮ-ਕਾਜ ਫਾਜ਼ਿਲਕਾ, 27 ਦਸੰਬਰ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਉੱਚ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਦੇ ਉਦੇਸ਼ ਸਦਕਾ ਸਕੂਲਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾ ਰਿਹਾ ਹੈ। ਇਸ ਦੇ ਨਾਲ-ਨਾਲ ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਅਤੇ ਸਿਖਿਆ ਵਿਭਾਗ ਵੱਲੋਂ ਪਹਿਲਕਦਮੀਆਂ ਕਰਦਿਆਂ....
ਕੜਾਕੇ ਦੀ ਠੰਡ ਤੇ ਸੰਘਣੀ ਧੂੰਦ ਵਿਚ ਮੋਹਰਲੀਆਂ ਚੌਕੀਆਂ ਤੇ ਬੀਐਸਐਫ ਤੇ ਪੁਲਿਸ ਨਾਕਿਆਂ ਤੇ ਜਵਾਨਾਂ ਦਾ ਹੌਂਸਲਾਂ ਵਧਾਉਣ ਪਹੁੰਚੇ ਡਿਪਟੀ ਕਮਿਸ਼ਨਰ ਤੇ ਐਸਐਸਪੀ
ਜੀਰੋ ਲਾਇਨ ਤੱਕ ਜਵਾਨ ਧੂੰਦ ਵਿਚ ਦੁਸ਼ਮਣ ਦੇਸ਼ ਤੋਂ ਨਸ਼ੇ ਦੀ ਤਸਕਰੀ ਰੋਕਣ ਲਈ ਰੱਖ ਰਹੇ ਹਨ ਚੌਕਸੀ ਪੰਜਾਬ ਸਰਕਾਰ ਵੱਲੋਂ ਮੁਹਈਆ ਕਰਵਾਏ ਬਾਰਡਰ ਪੈਟਰੋਲ ਵਹਿਕਲ ਗਸਤ ਲਈ ਹੋ ਰਹੇ ਹਨ ਵਰਦਾਨ ਸਿੱਧ ਫਾਜਿ਼ਲਕਾ, 27 ਦਸੰਬਰ : ਹੱਡਾਂ ਨੂੰ ਠਾਰ ਦੇਣ ਵਾਲੀ ਕੜਾਕੇ ਦੀ ਠੰਡ ਅਤੇ ਸੰਘਣੀ ਧੂੰਦ ਵਿਚ ਬੀਤੀ ਰਾਤ 12 ਵਜੇ ਫਾਜਿ਼ਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਅਤੇ ਐਸਐਸਪੀ ਸ: ਮਨਜੀਤ ਸਿੰਘ ਢੇਸੀ ਫਾਜਿ਼ਲਕਾ ਸੈਕਟਰ ਵਿਚ ਕੌਮਾਂਤਰੀ ਸਰਹੱਦ ਨਾਲ ਲੱਗਦੀਆਂ ਮੋਹਰਲੀਆਂ ਚੌਂਕੀਆਂ ਤੇ ਸੀਮਾ....
8 ਦਸੰਬਰ 21 ਨੂੰ ਕੇਂਦਰ ਵੱਲੋਂ ਮੰਨੀਆਂ ਤੇ ਹੋਰ ਅਹਿਮ ਮੰਗਾਂ ਲਈ ਨਵੇਂ ਦਿੱਲੀ ਮੋਰਚੇ ਵਾਸਤੇ ਤਿਆਰੀ ਮੁਹਿੰਮ ਤੇਜ਼ 
ਮੁੱਲਾਂਪੁਰ ਦਾਖਾ 26 ਦਸੰਬਰ (ਸਤਵਿੰਦਰ ਸਿੰਘ ਗਿੱਲ) ਦਸਮੇਸ਼ ਕਿਸਾਨ-ਮਜ਼ਦੂਰ ਯੂਨੀਅਨ (ਰਜਿ:) ਜਿਲ੍ਹਾ ਲੁਧਿਆਣਾ ਦੀ ਜਿਲ੍ਹਾ ਕਾਰਜਕਾਰੀ ਕਮੇਟੀ ਵੱਲੋਂ ਕੇਂਦਰ ਦੀ ਫਿਰਕੂ ਫਾਸ਼ੀ ਤੇ ਕਿਸਾਨ- ਮਜ਼ਦੂਰ ਵਿਰੋਧੀ ਜ਼ਾਲਮ ਮੋਦੀ ਹਕੂਮਤ ਵਿਰੁੱਧ ਲੱਗਣ ਵਾਲੇ ਨਵੇਂ ਦਿੱਲੀ ਮੋਰਚੇ ਦੀ ਸੰਜੀਦਾ ਤੇ ਵੱਡੀ ਤਿਆਰੀ ਵਜੋਂ ਅੱਜ ਤੋਂ ਪਿੰਡ- ਪਿੰਡ ਜਨਤਕ ਮੁਹਿੰਮ ਵਿੱਢ ਦਿੱਤੀ ਗਈ ਹੈ। ਵਰਨਣਯੋਗ ਹੈ ਕਿ ਨਵਾਂ ਦਿੱਲੀ ਮੋਰਚਾ ਹੇਠ ਲਿਖੀਆਂ ਮੁੱਖ ਮੰਗਾਂ 'ਤੇ ਕੇਂਦਰਿਤ ਕੀਤਾ ਜਾਵੇਗਾ : 1. 8 ਦਸੰਬਰ 2021 ਨੂੰ....
ਸ਼੍ਰੋਮਣੀ ਕਮੇਟੀ ਦਾ ਵਫ਼ਦ ਭਾਈ ਕਾਉਕੇ ਦੇ ਘਰ ਪਹੁੰਚਿਆ, ਪਰਿਵਾਰ ਨਾਲ ਕੀਤੀ ਮੁਲਾਕਾਤ
ਜਗਰਾਓ, 26 ਦਸੰਬਰ : ਭਾਈ ਗੁਰਦੇਵ ਸਿੰਘ ਕਾਉਂਕੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਦਿੱਤੇ ਆਦੇਸ਼ ਅਨੁਸਾਰ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਇੱਕ ਵਫਦ ਭਾਈ ਗੁਰਦੇਵ ਸਿੰਘ ਕਾਉਂਕੇ ਦੇ ਘਰ ਪੁੱਜਾ। ਇਸ ਮੌਕੇ ਵਫਦ ਵੱਲੋਂ ਭਾਈ ਸਾਹਿਬ ਦੀ ਧਰਮ ਪਤਨੀ ਬੀਬੀ ਗੁਰਮੇਲ ਕੌਰ ਅਤੇ ਸਪੁੱਤਰ ਭਾਈ ਹਰੀ ਸਿੰਘ ਸਮੇਤ ਪਿੰਡ ਦੀਆਂ ਮੋਹਤਵਰ ਸਖ਼ਸੀਅਤਾਂ ਨਾਲ ਮੁਲਾਕਾਤ ਕੀਤੀ। ਭਾਈ ਗੁਰਦੇਵ ਸਿੰਘ ਕਾਉਂਕੇ ਜਿਨਾਂ ਤੇ ਉਸ ਸਮੇਂ ਦੀਆਂ ਸਰਕਾਰਾਂ ਨੇ ਅਣਮਨੁੱਖੀ....
ਧੁੰਦ ਕਾਰਨ ਵਾਪਰੇ ਹਾਦਸੇ ‘ਚ ਪਤੀ-ਪਤਨੀ ਦੀ ਮੌਤ
ਮੋਹਾਲੀ, 26 ਦਸੰਬਰ : ਸਥਾਨਕ ਸ਼ਹਿਰ ਵਿੱਚ ਇੱਕ ਟਿੱਪਰ ਅਤੇ ਐਕਟਿਵਾ ਦੀ ਧੁੰਦ ਕਾਰਨ ਹੋਈ ਟੱਕਰ ‘ਚ ਪਤੀ-ਪਤਨੀ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਰਕੇਸ਼ ਕੁਮਾਰ ਗੋਇਲ (48) ਆਪਣੀ ਪਤਨੀ ਨਿਸ਼ੂ ਗੋਇਲ (45) ਨਾਲ ਐਕਟਿਵਾ ਤੇ ਸਵਾਰ ਹੋ ਕੇ ਕਿਸੇ ਕੰਮ ਲਈ ਬਜ਼ਾਰ ਗਏ ਸਨ ਕਿ ਧੁੰਦ ਹੋਣ ਕਾਰਨ ਪਿੱਛੇ ਤੋਂ ਆ ਰਹੇ ਇੱਕ ਟਿੱਪਰ ਨਾਲ ਅਚਾਨਕ ਟੱਕਰ ਹੋ ਗਈ, ਜਿਸ ਕਾਰਨ ਪਤੀ-ਪਤਨੀ ਦੀ ਮੌਕੇ ਤੇ ਹੀ ਦਰਦਨਾਕ ਮੌਤ ਹੋ ਗਈ। ਮ੍ਰਿਤਕ ਰਕੇਸ਼ ਕੁਮਾਰ ਗੋਇਲ ਦੇ ਪਰਿਵਾਰਿਕ ਮੈਂਬਰ....
ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਅਤੇ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਸ਼ਹੀਦ ਊਧਮ ਸਿੰਘ ਦਾ ਬੁੱਤ ਲੋਕ ਸਮਰਪਿਤ
ਅਬੋਹਰ, 26 ਦਸੰਬਰ : ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਅਤੇ ਗੁਰਮੀਤ ਸਿੰਘ ਖੁੱਡੀਆਂ ਨੇ ਇਕ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਅੱਜ ਇੱਥੇ ਸ਼ਹੀਦ ਊਧਮ ਸਿੰਘ ਜੀ ਦਾ ਬੁੱਤ ਲੋਕਾਂ ਨੂੰ ਸਮਰਪਿਤ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਅਤੇ ਸ: ਗੁਰਮੀਤ ਸਿੰਘ ਖੁੱਡੀਆਂ ਨੇ ਆਖਿਆ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇਸ਼ ਲਈ ਕੁਰਬਾਨ ਹੋਣ ਵਾਲੇ ਮਹਾਨ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰੇ ਕਰਨ ਦੇ ਇਰਾਦੇ ਨਾਲ ਉਨ੍ਹਾਂ ਦੀ ਸੋਚ ਤੇ ਪਹਿਰਾ ਦੇ ਰਹੀ ਹੈ....
ਮੌਸਮ ਵਿਭਾਗ ਨੇ ਅਗਲੇ 3-4 ਦਿਨ ਸੰਘਣੀ ਧੁੰਦ ਦੀ ਚਿਤਾਵਨੀ
ਫਾਜ਼ਿਲਕਾ, 26 ਦਸੰਬਰ : ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਨੇ ਆਉਣ ਵਾਲੇ 3 —4 ਦਿਨ ਲਈ ਸੰਘਣੀ ਧੁੰਦ ਦੀ ਚਿਤਾਵਨੀ ਦਿੱਤੀ ਹੈ। ਜਿਸ ਦੇ ਮੱਦੇਨਜਰ ਜਿ਼ਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਦੱਸਿਆ ਕਿ 27 ਦਸੰਬਰ ਲਈ ਓਰੇਂਜ ਅਲਰਟ ਅਤੇ ਉਸਤੋਂ ਅਗਲੇ ਤਿੰਨ ਦਿਨ ਲਈ ਫਾਜ਼ਿਲਕਾ ਜਿ਼ਲ੍ਹੇ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਲਈ ਉਨ੍ਹਾਂ ਨੇ ਜਿ਼ਲ੍ਹੇ ਦੇ ਲੋਕਾਂ ਨੂੰ ਸਾਵਧਾਨੀਆਂ ਰੱਖਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਲੋਕਾਂ ਨੂੰ ਵਾਹਨ ਹੌਲੀ ਰਫਤਾਰ ਨਾਲ ਚਲਾਉਣ ਦੀ ਅਪੀਲ ਕਰਦਿਆਂ....
ਵਿਧਾਇਕ ਕੁਲਵੰਤ ਸਿੰਘ ਨੇ ਸਾਲਾਸਰ ਧਾਮ-ਖਾਟੂ ਸ਼ਿਆਮ ਧਾਮ ਲਈ ਸ਼ਰਧਾਲੂਆਂ ਦੇ ਪੰਜਵੇਂ ਜੱਥੇ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ
ਐਸ.ਏ.ਐਸ.ਨਗਰ, 26 ਦਸੰਬਰ : ਵਿਧਾਇਕ ਕੁਲਵੰਤ ਸਿੰਘ ਮੋਹਾਲੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੇ ਲੋਕਾਂ ਲਈ ਤੀਰਥ ਯਾਤਰਾ ਦਾ ਪ੍ਰਬੰਧ ਕਰਨ ਦਾ ਨੇਕ ਉਪਰਾਲਾ ਉਨ੍ਹਾਂ ਲੋਕਾਂ ਲਈ ਲਾਭਕਾਰੀ ਸਾਬਤ ਹੋਇਆ ਹੈ ਜੋ ਤੀਰਥ ਯਾਤਰਾ ‘ਤੇ ਜਾਣ ਦੀ ਤੀਬਰ ਇੱਛਾ ਰੱਖਦੇ ਸਨ ਪਰ ਕਿਸੇ ਨਾ ਕਿਸੇ ਮਜਬੂਰੀ ਕਾਰਨ ਹੁਣ ਤੱਕ ਨਹੀਂ ਜਾ ਸਕੇ। ਉਹ ਅੱਜ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਐਸ.ਏ.ਐਸ.ਨਗਰ ਜ਼ਿਲ੍ਹੇ ਤੋਂ ਸ਼ਰਧਾਲੂਆਂ ਦੇ ਪੰਜਵੇਂ ਜਥੇ ਨੂੰ ਹਰੀ ਝੰਡੀ ਦੇ ਕੇ ਰਵਾਨਾ....
ਵਿਧਾਇਕ ਪਰਾਸ਼ਰ ਨੇ ਟਰਾਂਸਪੋਰਟ ਨਗਰ ਵਿੱਚ ਕੰਕਰੀਟ ਦੀਆਂ ਸੜਕਾਂ ਬਣਾਉਣ ਲਈ 1.55 ਕਰੋੜ ਰੁਪਏ ਦੇ ਪ੍ਰੋਜੈਕਟ ਦਾ ਕੀਤਾ ਉਦਘਾਟਨ
ਲੁਧਿਆਣਾ, 26 ਦਸੰਬਰ : ਟਰਾਂਸਪੋਰਟ ਨਗਰ ਵਿੱਚ ਸੜਕਾਂ ਦੇ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਦੇ ਉਦੇਸ਼ ਨਾਲ, ਲੁਧਿਆਣਾ ਕੇਂਦਰੀ ਦੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਮੰਗਲਵਾਰ ਨੂੰ ਟਰਾਂਸਪੋਰਟ ਨਗਰ ਵਿੱਚ ਕੰਕਰੀਟ ਦੀਆਂ ਸੜਕਾਂ ਬਣਾਉਣ ਲਈ 1.55 ਕਰੋੜ ਰੁਪਏ ਦੇ ਪ੍ਰੋਜੈਕਟ ਦਾ ਉਦਘਾਟਨ ਕੀਤਾ। ਟਰਾਂਸਪੋਰਟਰਾਂ ਦੀ ਚਿਰੋਕਣੀ ਮੰਗ ਨੂੰ ਪੂਰਾ ਕਰਦਿਆਂ ਵਿਧਾਇਕ ਪਰਾਸ਼ਰ ਨੇ ਦੱਸਿਆ ਕਿ ਇਸ ਪ੍ਰਾਜੈਕਟ ਤਹਿਤ ਟਰਾਂਸਪੋਰਟ ਨਗਰ ਦੀਆਂ ਵੱਖ-ਵੱਖ ਸੜਕਾਂ ਦਾ ਪੁਨਰ ਨਿਰਮਾਣ ਕੀਤਾ ਜਾਵੇਗਾ। ਅਧਿਕਾਰੀਆਂ ਨੂੰ....