ਮਾਲਵਾ

ਮਿਸ਼ਨ ਸੀਲ ਤਹਿਤ ਜ਼ਿਲ੍ਹੇ ਵਿੱਚ ਲਗਾਏ ਗਏ 19 ਨਾਕੇ
ਸ੍ਰੀ ਮੁਕਤਸਰ ਸਾਹਿਬ, 07 ਮਾਰਚ 2025 : ਮਾੜੇ ਅਨਸਰਾਂ ਨੂੰ ਨੱਥ ਪਾਉਣ ਦੇ ਮੰਤਵ ਤਹਿਤ ਮਿਸ਼ਨ ਸੀਲ ਤਹਿਤ ਅੱਜ ਜ਼ਿਲ੍ਹੇ ਵਿੱਚ ਸਮੁੱਚੀ ਪੁਲਿਸ ਫੋਰਸ ਵੱਲੋਂ ਐਸ.ਐਸ.ਪੀ. ਸ੍ਰੀ ਮੁਕਤਸਰ ਸਾਹਿਬ ਡਾ. ਅਖਿਲ ਚੌਧਰੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ 19 ਨਾਕੇ ਲਗਾ ਕੇ ਸਪੈਸ਼ਲ ਆਪ੍ਰੇਸ਼ਨ ਚਲਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਨੇ ਦੱਸਿਆ ਕਿ ਅੱਜ ਤੜਕਸਾਰ 6.00 ਵਜੇ ਹੀ ਜ਼ਿਲ੍ਹੇ ਦੀ ਪੁਲਿਸ ਵੱਲੋਂ ਗੱਡੀਆਂ, ਮਕਾਨਾਂ ਦੀ ਚੈਕਿੰਗ ਕੀਤੀ ਗਈ। ਜਿੱਥੇ ਲੋਕਾਂ ਵੱਲੋਂ ਨਸ਼ੇ ਦਾ ਸੇਵਨ, ਤਸਕਰੀ ਕਰ....
ਸ੍ਰੀ ਮੁਕਤਸਰ ਸਾਹਿਬ ਵੱਲੋਂ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ  : ਡਾ. ਗਗਨਦੀਪ ਕੌਰ, ਸੀ.ਜੀ.ਐੱਮ/ਸਕੱਤਰ
ਸ੍ਰੀ ਮੁਕਤਸਰ ਸਾਹਿਬ 7 ਮਾਰਚ 2025 : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ਅਨੁਸਾਰ ਸ੍ਰੀ ਰਾਜ ਕੁਮਾਰ, ਜਿਲਾ ਅਤੇ ਸ਼ੈਸਨਜ਼ ਜੱਜ –ਸਹਿਤ—ਚੇਅਰਮੈਨ, ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਰਹਿਨੁਮਾਈ ਹੇਠ ਡਾ. ਗਗਨਦੀਪ ਕੌਰ, ਸਕੱਤਰ ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਵੱਲੋਂ ਗੁਰੂ ਨਾਨਕ ਕਾਲਜ ਅਤੇ ਪੰਜਾਬ ਯੂਨੀਵਰਸਿਟੀ ਰੀਜਨਲ ਸੈਂਟਰ ਵਿਖੇ ਆਯੋਜਨ ਕੀਤੇ ਗਏ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਪ੍ਰੋਗਰਾਮ ਵਿੱਚ ਭਾਗ ਲਿਆ, ਜਿਸ ਵਿੱਚ ਕਾਲਜ ਦੀਆਂ....
ਡੀ ਏ ਵੀ ਕਾਲਜ ਮਲੋਟ ਵਿਖੇ ਨਸ਼ਾ ਮੁਕਤੀ ਅਭਿਆਨ ਨੂੰ ਸਮਰਪਿਤ ਲਗਾਇਆ ਗਿਆ ਖ਼ੂਨਦਾਨ ਕੈਂਪ
ਮਲੋਟ, 7 ਮਾਰਚ 2025 : ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਅਭਿਜੀਤ ਕਪਲਿਸ਼ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੀਨੀਅਰ ਮੈਡੀਕਲ ਅਫ਼ਸਰ ਸਿਵਲ ਹਸਪਤਾਲ ਮਲੋਟ ਡਾ. ਸੁਨੀਲ ਬਾਂਸਲ ਦੀ ਯੋਗ ਅਗਵਾਈ ਹੇਠ ਡੀ ਏ ਵੀ ਕਾਲਜ ਮਲੋਟ ਵਿਖੇ ਨਸ਼ਾ ਮੁਕਤੀ ਅਭਿਆਨ ਨੂੰ ਸਮਰਪਿਤ ਖ਼ੂਨਦਾਨ ਕੈਂਪ ਲਗਾਇਆ ਗਿਆ। ਇਸ ਸਮੇਂ ਡਾ. ਸੁਨੀਲ ਬਾਂਸਲ ਨੇਂ ਕਿਹਾ ਕਿ ਪੰਜਾਬ ਸਰਕਾਰ ਦੀ ਮੁਹਿੰਮ ਯੁੱਧ ਨਸ਼ੇ ਵਿਰੁੱਧ ਦਾ ਮੁੱਖ ਉਦੇਸ਼ ਨਸ਼ੇ ਦੇ ਆਦੀ ਵਿਅਕਤੀਆਂ ਨੂੰ ਨਸ਼ੇ ਦੀ ਦਲ—ਦਲ ਚੋਂ ਬਾਹਰ ਕੱਢਣਾ ਹੈ। ਓਹਨਾਂ ਦੱਸਿਆ ਕਿ ਨਸ਼ਾ ਇਕ....
ਮਾਲੇਰਕੋਟਲਾ ਪੁਲਿਸ ਵਲੋਂ ਸਥਾਨਕ ਕੇਂਦਰੀ ਜੇਲ  ਵਿਖੇ 'ਯੁੱਧ ਨਸ਼ਿਆਂ ਵਿਰੁੱਧ ' ਆਰੰਭੀ ਮੁਹਿੰਮ ਤਹਿਤ ਕੀਤੀ ਅਚਨਚੇਤ ਚੈਕਿੰਗ
ਮਾਲੇਰਕੋਟਲਾ ਪੁਲਿਸ ਸੁਰੱਖਿਆ,ਅਮਨ-ਕਾਨੂੰਨ ਨੂੰ ਬਰਕਾਰਾਰ ਰੱਖਣ ਅਤੇ ਜ਼ਿਲ੍ਹੇ ਨੂੰ ਨਸ਼ਾ ਮੁਕਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ- ਗਗਨ ਅਜੀਤ ਸਿੰਘ ਮਾਲੇਰਕੋਟਲਾ, 7 ਮਾਰਚ 2025 : ਸੀਨੀਅਰ ਕਪਤਾਨ ਪੁਲਿਸ ਮਾਲੇਰਕੋਟਲਾ ਗਗਨ ਅਜੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਨੂੰ ਜੜੋਂ ਖਤਮ ਕਰਨ ਲਈ ਪੂਰੀ ਤਰ੍ਹਾਂ ਸਰਗਰਮ ਹੋ ਕੇ ਨਿਰੰਤਰ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਇਸੇ ਤਹਿਤ ਹੀ ਪੁਲਿਸ ਪ੍ਰਸਾਸ਼ਨ ਵਲੋਂ ਸਥਾਨਕ ਕੇਂਦਰੀ ਜੇਲ ਵਿਖੇ ' ਯੁੱਧ ਨਸ਼ਿਆਂ ਵਿਰੁੱਧ '....
ਸਰਕਾਰੀ ਦਫ਼ਤਰਾਂ ਵਿੱਚ ਰਿਕਾਰਡ ਦੀ ਸਹੀ ਸੰਭਾਲ ਅਤੇ ਪਾਰਦਰਸ਼ਤਾ ਲੋਕਤੰਤਰ ਦੀ ਮਜ਼ਬੂਤੀ ਲਈ ਅਤਿਅੰਤ ਜ਼ਰੂਰੀ- ਦਲਜੀਤ ਸਿੰਘ ਮਾਂਗਟ
ਕਿਹਾ, ਪੜਤਾਲ ਦਾ ਮੁੱਖ ਉਦੇਸ਼ ਪ੍ਰਸ਼ਾਸਨਕ ਕਾਰਜਵਾਹੀਆਂ ਦੀ ਪਾਰਦਰਸ਼ਤਾ ਅਤੇ ਕੁਸ਼ਲਤਾ ਨੂੰ ਯਕੀਨੀ ਬਣਾਉਣਾ ਤਾਂ ਜੋ ਲੋਕਾਂ ਨੂੰ ਬਿਹਤਰ ਸਰਕਾਰੀ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ ਮਾਲੇਰਕੋਟਲਾ 07 ਮਾਰਚ 2025 : ਪਟਿਆਲਾ ਡਵੀਜ਼ਨ ਦੇ ਕਮਿਸ਼ਨਰ ਦਲਜੀਤ ਸਿੰਘ ਮਾਂਗਟ ਨੇ ਹਾਲ ਹੀ ਵਿੱਚ ਸਥਾਨ ਦਫਤਰ ਡਿਪਟੀ ਕਮਿਸ਼ਨਰ ਮਾਲੇਰਕੋਟਲਾ ਅਤੇ ਉਪ ਮੰਡਲ ਮੈਜਿਸਟਰੇਟ, ਅਮਰਗੜ੍ਹ ਦੇ ਦਫ਼ਤਰੀ ਰਿਕਾਰਡ ਦੀ ਵਿੱਤੀ ਸਾਲ 2024-25 ਲਈ ਪੜਤਾਲ ਕੀਤੀ। ਇਸ ਪੜਤਾਲ ਦਾ ਮੁੱਖ ਉਦੇਸ਼ ਪ੍ਰਸ਼ਾਸਨਕ ਕਾਰਜਵਾਹੀਆਂ ਦੀ....
ਰਵਾਇਤੀ ਫਸਲੀ ਚੱਕਰ ਛੱਡ ਕੇ ਫਸਲੀ ਵਿਭਿੰਨਤਾ ਅਪਣਾਉਣਾ ਸਮੇਂ ਦੀ ਲੋੜ
ਮਾਲੇਰਕੋਟਲਾ 07 ਮਾਰਚ 2025 : ਡਿਪਟੀ ਕਮਿਸ਼ਨਰ ਵਿਰਾਜ.ਐਸ.ਤਿੜਕੇ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਅਹਿਮਦਗੜ੍ਹ ਦੀ ਟੀਮ ਵੱਲੋਂ ਫ਼ਸਲੀ ਵਿਭਿੰਨਤਾ ਲਿਆਉਣ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਪਿੰਡ ਫਲੋਡ ਵਿਖੇ ਵਿਸ਼ੇਸ਼ ਕੈਂਪ ਦਾ ਆਯੋਜਨ ਕੀਤਾ ਗਿਆ। ਖੇਤੀਬਾੜੀ ਉਪ ਨਿਰਿਖਕ ਹਰਵਿੰਦਰ ਸਿੰਘ ਖੇਤੀਬਾੜੀ ਨੇ ਦੱਸਿਆ ਕਿ ਕਿਸਾਨ ਝੋਨਾ ਅਤੇ ਕਣਕ ਤੋਂ ਇਲਾਵਾ ਹੋਰ ਫਸਲਾਂ ਬੀਜ ਕੇ ਜਿੱਥੇ ਆਪਣੀ ਆਮਦਨ ਚ ਵਾਧਾ ਕਰ ਸਕਦੇ ਹਨ, ਉੱਥੇ ਹੀ ਵਾਤਾਵਰਨ ਨਾਲ ਸਬੰਧਿਤ....
ਬੂਥ ਪੱਧਰ ਤੇ ਵਰਕਰਾਂ ਨੂੰ ਕੀਤਾ ਜਾਵੇਗਾ ਮਜਬੂਤ : ਰਾਜਾ ਵੜਿੰਗ 
'ਜੁੜੇਗਾ ਬਲਾਕ ਜਿੱਤੇਗੀ ਕਾਂਗਰਸ" ਮੁਹਿੰਮ ਦੀ ਹਲਕਾ ਡੇਰਾਬੱਸੀ ਤੋਂ ਹੋਈ ਸ਼ੁਰੁਆਤ ਆਪ ਦੇ ਕਈਂ ਵਿਧਾਇਕ ਮੈਨੂੰ ਸੰਪਰਕ ਕਰਨ ਦੀ ਕੋਸ਼ਿਸ਼ ਕਰ ਰਹੇ: ਪ੍ਰਤਾਪ ਬਾਜਵਾ ਡੇਰਾਬੱਸੀ, 7 ਮਾਰਚ 2025 : ਪੰਜਾਬ ਕਾਂਗਰਸ ਵੱਲੋਂ ਸ਼ੁਰੂ ਕੀਤੀ 'ਜੁੜੇਗਾ ਬਲਾਕ ਜਿੱਤੇਗੀ ਕਾਂਗਰਸ" ਮੁਹਿੰਮ ਤਹਿਤ ਬਲਾਕ ਡੇਰਾਬੱਸੀ ਵਿੱਚ ਕਾਂਗਰਸ ਹਲਕਾ ਇੰਚਾਰਜ ਦੀਪਇੰਦਰ ਢਿੱਲੋ ਦੀ ਅਗਵਾਈ ਹੇਠ ਮੀਟਿੰਗ ਹੋਈ। ਜਿਸ ਵਿੱਚ ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ , ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ....
ਨਸ਼ੇ ਅਤੇ ਨਸ਼ੇ ਦੇ ਸੁਦਾਗਰਾਂ ਦੇ ਖਾਤਮੇ ਤੱਕ ਜਾਰੀ ਰਹੇਗਾ ''ਯੁੱਧ ਨਸ਼ਿਆਂ ਵਿਰੁੱਧ" : ਲਾਲਜੀਤ ਸਿੰਘ ਭੁੱਲਰ
ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਨਸ਼ਾ ਤਸਕਰਾਂ ਨੂੰ ਚਿਤਾਵਨੀ, ਨਸ਼ਿਆਂ ਦਾ ਕਾਰੋਬਾਰ ਬੰਦ ਕਰਕੇ, ਕਰੋ ਆਤਮ ਸਮਰਪਨ ਪਿੰਡਾਂ ਦੀਆਂ ਪੰਚਾਇਤਾਂ ਅਤੇ ਆਮ ਲੋਕਾਂ ਨੂੰ ਨਸ਼ਾ ਤਸਕਰਾਂ ਦੇ ਸਮਾਜਿਕ ਬਾਈਕਾਟ ਦਾ ਸੱਦਾ ਜੇਲ੍ਹਾਂ ਵਿੱਚ ਮੋਬਾਇਲ ਫੋਨ ਦੀ ਵਰਤੋਂ ਨੂੰ ਰੋਕਣ ਲਈ ਜੈਂਮਰ ਲਗਾਏ ਜਾਣਗੇ ਸਿਵਲ ਤੇ ਪੁਲਿਸ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਫਰੀਦਕੋਟ 7 ਮਾਰਚ 2025 : ਨਸ਼ੇ ਅਤੇ ਨਸ਼ੇ ਦੇ ਸੁਦਾਗਰਾਂ ਦੇ ਖਾਤਮੇ ਤੱਕ ''ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਜਾਰੀ ਰਹੇਗੀ। ਇਨ੍ਹਾਂ ਸ਼ਬਦਾਂ ਦਾ....
ਸਜ਼ਾ ਪੂਰੀ ਕਰ ਚੁੱਕੇ ਘੱਟ ਗਿਣਤੀ ਕੈਦੀਆਂ ਨੂੰ ਕਮਿਸ਼ਨ ਪ੍ਰਦਾਨ ਕਰੇਗਾ ਕਾਨੂੰਨੀ ਸਹਾਇਤਾ : ਸਲਮਾਨੀ
ਘੱਟ ਗਿਣਤੀ ਕਮਿਸ਼ਨ ਚੇਅਰਮੈਨ ਅਬਦੁਲ ਬਾਰੀ ਸਲਮਾਨੀ ਵੱਲੋਂ ਲੁਧਿਆਣਾ ਜੇਲ੍ਹ ਦਾ ਦੌਰਾ ਰਮਜ਼ਾਨ 'ਚ ਮੁਸਲਿਮ ਕੈਦੀਆਂ ਲਈ ਸੇਹਰੀ, ਇਫਤਾਰੀ ਅਤੇ ਨਮਾਜ਼ ਲਈ ਵਿਸ਼ੇਸ਼ ਪ੍ਰਬੰਧ ਲੁਧਿਆਣਾ, 07 ਮਾਰਚ 2025 : ਪੰਜਾਬ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਅਬਦੁਲ ਬਾਰੀ ਸਲਮਾਨੀ ਵੱਲੋਂ ਲੁਧਿਆਣਾ ਜੇਲ੍ਹ ਦਾ ਵਿਸ਼ੇਸ਼ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਰਮਜ਼ਾਨ ਦੇ ਮਹੀਨੇ ਦੌਰਾਨ ਮੁਸਲਿਮ ਕੈਦੀਆਂ ਲਈ ਕੀਤੇ ਜਾ ਰਹੇ ਪ੍ਰਬੰਧਾਂ ਦੀ ਜਾਂਚ ਕੀਤੀ। ਉਨ੍ਹਾਂ ਅੱਗੇ ਦੱਸਿਆ ਕਿ ਜੇਲ੍ਹ ਵਿੱਚ ਵੱਖ-ਵੱਖ ਕੇਸਾਂ ਵਿੱਚ 150 ਦੇ....
ਤਿੰਨ ਸਾਲਾਂ 'ਚ ਪ੍ਰਵਾਸੀ ਭਾਰਤੀਆਂ ਦੀਆਂ 3200 ਅਰਜ਼ੀਆਂ ਦਾ ਨਿਪਟਾਰਾ, ਇੰਚ-ਇੰਚ ਜ਼ਮੀਨ ਖਾਲੀ ਕਰਵਾਈ ਜਾਵੇਗੀ : ਧਾਲੀਵਾਲ
ਯੂ.ਕੇ. ਸਥਿਤ ਐਨ.ਆਰ.ਆਈ. ਨੇ ਆਪਣੀ 17 ਏਕੜ ਜ਼ਮੀਨ ਕਬਜ਼ਾਮੁਕਤ ਕਰਵਾਉਣ ਲਈ ਪੰਜਾਬ ਸਰਕਾਰ ਦਾ ਕੀਤਾ ਵਿਸ਼ੇਸ਼ ਧੰਨਵਾਦ ਲੁਧਿਆਣਾ, 7 ਮਾਰਚ 2025 : ਯੂ.ਕੇ. ਸਥਿਤ ਇੱਕ ਪ੍ਰਵਾਸੀ ਭਾਰਤੀ ਰਣਧੀਰ ਸਿੰਘ ਨੇ ਜ਼ਿਲ੍ਹੇ ਦੇ ਪਿੰਡ ਭੂੰਦੜੀ ਵਿੱਚ ਆਪਣੀ 17 ਏਕੜ ਕਬਜ਼ੇ ਵਾਲੀ ਜ਼ਮੀਨ ਨੂੰ ਖਾਲੀ ਕਰਵਾਉਣ ਲਈ ਪੰਜਾਬ ਸਰਕਾਰ ਅਤੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦਾ ਵਿਸ਼ੇਸ਼ ਧੰਨਵਾਦ ਕੀਤਾ। ਖਾਲੀ ਕਰਵਾਈ ਜ਼ਮੀਨ ਦੇ ਨਿਰੀਖਣ ਦੌਰਾਨ, ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਜ਼ੋਰ ਦੇ ਕੇ ਕਿਹਾ ਕਿ ਮੁੱਖ....
 ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ’ਚ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਦੀ ਹੋਵੇਗੀ ਫੈਸਲਾਕੁੰਨ ਭੂਮਿਕਾ : ਬਲਬੀਰ ਸਿੰਘ
ਬਠਿੰਡਾ, 7 ਮਾਰਚ 2025 : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਸ਼ੁਰੂ ਕੀਤੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਦੀ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਵਿੱਚ ਫੈਸਲਾਕੁੰਨ ਭੂਮਿਕਾ ਹੋਵੇਗੀ ਤੇ ਨਸ਼ਿਆਂ ਦੇ ਖਾਤਮੇ ਲਈ ਸਮਾਜ ਦੇ ਹਰੇਕ ਵਰਗ ਦੇ ਲੋਕਾਂ ਨੂੰ ਸਹਿਯੋਗ ਦੇਣਾ ਹੋਵੇਗਾ। ਇਨ੍ਹਾਂ ਗੱਲ੍ਹਾਂ ਦਾ ਪ੍ਰਗਟਾਵਾ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸਥਾਨਕ ਸਰਕਾਰੀ ਮੁੜ ਵਸੇਬਾ ਕੇਂਦਰ ਦਾ ਦੌਰਾ ਕਰਕੇ....
ਯੂ.ਕੇ. ਸਥਿਤ ਐਨ.ਆਰ.ਆਈ. ਨੇ ਆਪਣੀ 17 ਏਕੜ ਜ਼ਮੀਨ ਕਬਜ਼ਾਮੁਕਤ ਕਰਵਾਉਣ ਲਈ ਪੰਜਾਬ ਸਰਕਾਰ ਦਾ ਕੀਤਾ ਵਿਸ਼ੇਸ਼ ਧੰਨਵਾਦ
ਪਿਛਲੇ ਤਿੰਨ ਸਾਲਾਂ 'ਚ ਪ੍ਰਵਾਸੀ ਭਾਰਤੀਆਂ ਦੀਆਂ 3200 ਅਰਜ਼ੀਆਂ ਦਾ ਨਿਪਟਾਰਾ, ਇੰਚ-ਇੰਚ ਜ਼ਮੀਨ ਖਾਲੀ ਕਰਵਾਈ ਜਾਵੇਗੀ : ਕੁਲਦੀਪ ਸਿੰਘ ਧਾਲੀਵਾਲ ਲੁਧਿਆਣਾ, 7 ਮਾਰਚ 2025 : ਯੂ.ਕੇ. ਸਥਿਤ ਇੱਕ ਪ੍ਰਵਾਸੀ ਭਾਰਤੀ ਰਣਧੀਰ ਸਿੰਘ ਨੇ ਜ਼ਿਲ੍ਹੇ ਦੇ ਪਿੰਡ ਭੂੰਦੜੀ ਵਿੱਚ ਆਪਣੀ 17 ਏਕੜ ਕਬਜ਼ੇ ਵਾਲੀ ਜ਼ਮੀਨ ਨੂੰ ਖਾਲੀ ਕਰਵਾਉਣ ਲਈ ਪੰਜਾਬ ਸਰਕਾਰ ਅਤੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦਾ ਵਿਸ਼ੇਸ਼ ਧੰਨਵਾਦ ਕੀਤਾ। ਖਾਲੀ ਕਰਵਾਈ ਜ਼ਮੀਨ ਦੇ ਨਿਰੀਖਣ ਦੌਰਾਨ, ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ....
ਦੋ ਜੱਥੇਦਾਰਾਂ ਨੂੰ ਬਦਲਣ ਦਾ ਫੈਸਲਾ ਮੰਦਭਾਗਾ ਹੈ : ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ
ਬਠਿੰਡਾ, 07 ਮਾਰਚ 2025 : ਸ਼੍ਰੋਮਣੀ ਕਮੇਟੀ ਦੀ ਅੰਤ੍ਰਿਗ ਕਮੇਟੀ ਨੇ ਵੱਡੇ ਫੈਸਲੇ ਲੈਂਦਿਆਂ ਸਿੱਖ ਜਗਤ ਵਿੱਚ ਭੂਚਾਲ ਲਿਆ ਦਿੱਤਾ ਹੈ। ਦੱਸ ਦਈਏ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਤਬਦੀਲ ਕਰ ਦਿੱਤਾ ਗਿਆ ਹੈ ਅਤੇ ਉਨ੍ਹਾਂ ਦੀ ਥਾਂ ਕੁਲਦੀਪ ਸਿੰਘ ਗੜਗੱਜ ਨੂੰ ਕੇਸਗੜ੍ਹ ਸਾਹਿਬ ਦਾ ਜਥੇਦਾਰ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਕਾਰਜਕਾਰੀ ਜਥੇਦਾਰ ਥਾਪਿਆ ਗਿਆ ਹੈ। ਇਸ ਤੋਂ ਇਲਾਵਾ ਸੰਤ ਬਾਬਾ ਟੇਕ ਸਿੰਘ ਨੂੰ ਤਖਤ ਸ੍ਰੀ ਦਮਦਮਾ ਸਾਹਿਬ ਦਾ ਜਥੇਦਾਰ ਨਿਯੁਕਤ ਕੀਤਾ ਗਿਆ ਹੈ।....
ਮੁੱਖ ਮੰਤਰੀ ਮਾਨ ਵਲੋਂ ਮੋਹਾਲੀ ਵਿਖੇ ਸ਼ਹਿਰ ਦੀ ਨਿਗਰਾਨੀ ਅਤੇ ਟ੍ਰੈਫਿਕ ਪ੍ਰਬੰਧਨ ਪ੍ਰਾਜੈਕਟ ਦੇ ਪਹਿਲੇ ਪੜਾਅ ਦੀ ਸ਼ੁਰੂਆਤ
ਸ਼ਹਿਰ ਨੂੰ ਸੁਰੱਖਿਅਤ ਅਤੇ ਅਪਰਾਧ-ਮੁਕਤ ਬਣਾਉਣ ਦਾ ਤਹੱਈਆ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ 'ਤੇ ਬਾਜ਼ ਅੱਖ ਰੱਖਣ ਲਈ 21.60 ਕਰੋੜ ਰੁਪਏ ਦੀ ਲਾਗਤ ਨਾਲ ਉੱਚ-ਤਕਨੀਕੀ ਉਪਕਰਣ ਲਗਾਏ ਮੋਹਾਲੀ, 6 ਮਾਰਚ 2025 : ਸਾਹਿਬਜ਼ਾਦਾ ਅਜੀਤ ਨਗਰ (ਮੋਹਾਲੀ) ਨੂੰ ਹੋਰ ਸੁਰੱਖਿਅਤ ਅਤੇ ਅਪਰਾਧ-ਮੁਕਤ ਸ਼ਹਿਰ ਬਣਾਉਣ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 21.60 ਕਰੋੜ ਰੁਪਏ ਦੀ ਲਾਗਤ ਵਾਲੇ ਤਿਆਰ ਕੀਤੇ ਸਿਟੀ ਸਰਵੀਲੈਂਸ ਅਤੇ ਟ੍ਰੈਫਿਕ ਪ੍ਰਬੰਧਨ ਪ੍ਰਾਜੈਕਟ ਦੇ ਪਹਿਲੇ ਪੜਾਅ ਦਾ....
ਸਰਕਾਰ ਦਾ ਟੀਚਾ ਲੋਕਾਂ ਨੂੰ ਸਮੇਂ ਸਿਰ ਅਤੇ ਭ੍ਰਿਸ਼ਟਾਚਾਰ ਰਹਿਤ ਸੇਵਾਵਾਂ ਦੇਣਾ ਹੈ : ਮੁੰਡੀਆ
ਵਿਕਾਸ ਅਥਾਰਟੀਆਂ ਨੂੰ ਨਵੀਆਂ ਅਰਬਨ ਅਸਟੇਟਾਂ ਬਣਾਉਣ ਲਈ ਦਿੱਤੇ ਨਿਰਦੇਸ਼ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਨੇ ਵਿਭਾਗ ਦੇ ਕੰਮਾਂ ਦੀ ਕੀਤੀ ਸਮੀਖਿਆ ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ ਖ਼ਿਲਾਫ਼ ਸਖਤ ਕਾਰਵਾਈ: ਮੁੰਡੀਆ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ), 6 ਮਾਰਚ 2025 : ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਯੋਜਨਾਬੱਧ ਵਿਕਾਸ ਯਕੀਨੀ ਬਣਾਉਂਦੇ ਹੋਏ ਆਮ ਜਨਤਾ ਨੂੰ ਵਿਸ਼ਵ ਪੱਧਰੀ ਸਹੂਲਤਾਂ ਦੇਣ ਦੀ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਵਚਨਬੱਧਤਾ ਨੂੰ....