ਮਾਲਵਾ

ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਵੱਧ ਤੋਂ ਵੱਧ ਵਿਕਾਸ ਪ੍ਰੋਜੈਕਟ ਉਲੀਕੇ ਜਾਣਗੇ-ਵਿਧਾਇਕ ਬਲੂਆਣਾ
ਪਿੰਡ ਜੋਧਪੁਰ ਵਿਖੇ 19 ਲੱਖ 34 ਹਜਾਰ ਨਾਲ ਕਰਵਾਏ ਵਿਕਾਸ ਕਾਰਜ ਸ਼ੁਰੂ ਫਾਜ਼ਿਲਕਾ, 19 ਦਸੰਬਰ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦਾ ਵਿਕਾਸ ਕਰਨ ਲਈ ਵੱਧ ਤੋਂ ਵੱਧ ਵਿਕਾਸ ਪ੍ਰੋਜੈਕਟਾਂ ਦੀ ਸਿਰਜਣਾ ਦੀ ਹਦਾਇਤਾਂ ਦੀ ਪਾਲਣਾ ਕਰਦਿਆਂ ਹਲਕਾ ਬਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਲਗਾਤਾਰ ਜਨ ਸੁਣਵਾਈਆਂ ਕੀਤੀਆਂ ਜਾ ਰਹੀਆਂ ਹਨ ਅਤੇ ਪਿੰਡਾਂ ਅੰਦਰ ਵੱਧ ਤੋਂ ਵੱਧ ਵਿਕਾਸ ਪ੍ਰੋਜੈਕਟ ਉਲੀਕੇ ਜਾ ਰਹੇ ਹਨ। ਵਿਧਾਇਕ....
ਜ਼ਿਲ੍ਹੇ ਦੇ ਲੋਕ ਆਯੁਸ਼ਮਾਨ  ਸਕੀਮ ਦਾ ਵੱਧ ਤੋਂ ਵੱਧ ਲਾਭ ਉਠਾਉਣ-ਸਿਵਲ ਸਰਜਨ
ਸਰਕਾਰ ਨੇ ਆਯੁਸ਼ਮਾਨ ਕਾਰਡ ਬੰਪਰ ਡਰਾਅ ਸਕੀਮ ਦੀ ਤਾਰੀਖ ਵਿੱਚ 31 ਦਸੰਬਰ ਤੱਕ ਦਾ ਕੀਤਾ ਵਾਧਾ ਡਰਾਅ ਰਾਹੀਂ 10 ਜੇਤੂਆਂ ਦੀ ਹੋਵੇਗੀ ਚੋਣ; ਪਹਿਲਾ ਇਨਾਮ 1 ਲੱਖ ਰੁਪਏ ਮਿਲੇਗਾ ਫਾਜ਼ਿਲਕਾ 19 ਦਸੰਬਰ : ਪੰਜਾਬ ਦੇ ਵੱਧ ਤੋਂ ਵੱਧ ਲੋਕਾਂ ਨੂੰ ਸਿਹਤ ਬੀਮਾ ਅਧੀਨ ਕਵਰ ਕਰਨ ਲਈ ਪੰਜਾਬ ਰਾਜ ਸਿਹਤ ਏਜੰਸੀ ਨੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਆਯੁਸ਼ਮਾਨ ਕਾਰਡ ਬੰਪਰ ਡਰਾਅ ਨੂੰ 31 ਦਸੰਬਰ 2023 ਤੱਕ ਵਧਾਉਣ ਦਾ ਫੈਸਲਾ ਕੀਤਾ ਹੈ ਤਾਕਿ ਲੋਕ ਇਸ ਦਾ ਜਿਆਦਾ....
ਵਿਕਸਿਤ ਭਾਰਤ ਸੰਕਲਪ ਯਾਤਰਾ ਤਹਿਤ 6331 ਲੋਕਾਂ ਦੀ ਹੁਣ ਤਕ ਕੀਤੀ ਜਾਂਚ- ਡਾ. ਕਵਿਤਾ
ਫਾਜ਼ਿਲਕਾ 19 ਦਸੰਬਰ : ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਕਾਰਜਕਾਰੀ ਸਿਵਲ ਸਰਜਨ ਡਾ. ਕਵਿਤਾ ਸਿੰਘ ਦੀ ਅਗਵਾਈ ਵਿੱਚ ਵਿਕਸਤ ਭਾਰਤ ਸੰਕਲਪ ਯਾਤਰਾ ਦੇ ਤਹਿਤ ਪਿੰਡਾ ਵਿਚ ਸਿਹਤ ਕੈਂਪ ਲਗਾਏ ਜਾ ਰਹੇ ਹੈ ਅਤੇ ਲੋਕਾਂ ਨੂੰ ਸਿਹਤ ਪ੍ਰੋਗਰਾਮ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਆਯੂਸ਼ਮਾਨ ਭਾਰਤ ਸਕੀਮ ਬੰਪਰ ਡਰਾਅ ਸਕੀਮ ਦਾ ਕਾਰਡ ਬਣਾਉਣ ਦੀ ਤਾਰੀਖ ਵਿੱਚ 31 ਦਸੰਬਰ ਤਕ ਕੀਤੇ ਵਾਧੇ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਸਕਰਾਰ ਵਲੋ ਸ਼ੁਰੂ ਕੀਤੀ ਗਈ....
ਕੂੜੇ ਸਬੰਧੀ ਸ਼ਿਕਾਇਤਾਂ ਦੇ ਹੱਲ ਲਈ ਨਗਰ ਨਿਗਮ ਤੇ ਨਗਰ ਕੌਂਸਲਾਂ ਵਿਖੇ ਹੈਲਪਲਾਈਨ ਨੰਬਰ ਜਾਰੀ—ਡਿਪਟੀ ਕਮਿਸ਼ਨਰ
ਆਲਾ—ਦੁਆਲਾ ਸਾਫ—ਸੁਥਰਾ ਰੱਖਣ ਵਿਚ ਵਸਨੀਕ ਦੇਣ ਬਣਦਾ ਸਹਿਯੋਗ 2 ਘੰਟੇ ਦੇ ਅੰਦਰ—ਅੰਦਰ ਹੋਵੇਗਾ ਸ਼ਿਕਾਇਤ ਦਾ ਹੱਲ ਫਾਜ਼ਿਲਕਾ, 19 ਦਸੰਬਰ : ਜ਼ਿਲੇ੍ਹ ਦੇ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਹਿਰਾਂ ਵਿਚ ਕੂੜੇ ਸਬੰਧੀ ਸ਼ਿਕਾਇਤਾਂ ਦੇ ਹੱਲ ਲਈ ਨਗਰ ਨਿਗਮ ਤੇ ਨਗਰ ਕੌਂਸਲਾਂ ਵਿਖੇ ਹੈਲਪਲਾਈਨ ਨੰਬਰ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸ਼ਿਕਾਇਤ ਪ੍ਰਾਪਤ ਹੋਣ ਉਪਰੰਤ 2 ਘੰਟਿਆਂ ਦੇ ਅੰਦਰ—ਅੰਦਰ ਸ਼ਿਕਾਇਤ ਦੇ ਹਲ ਸਬੰਧੀ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ....
ਸਕੂਲੀ ਵਿਦਿਆਰਥੀਆਂ ਨੂੰ ਖੇਤਰੀ ਖੋਜ ਕੇਂਦਰ ਅਬੋਹਰ ਦਾ ਕਰਵਾਇਆ ਦੌਰਾ, ਵੱਧ ਤੋਂ ਵੱਧ ਰੁੱਖ ਲਗਾਉਣ ਅਤੇ ਵਾਤਾਵਰਣ ਦੀ ਸੰਭਾਲ ਦਾ ਦਿੱਤਾ ਸੁਨੇਹਾ
ਵੱਖ-ਵੱਖ ਪਹਿਲੂਆਂ ਤੋਂ ਵਿਦਿਆਰਥੀਆਂ ਨੁੰ ਕਰਵਾਇਆ ਜਾਣੂੰ, ਬਚਿਆਂ ਨੇ ਪ੍ਰੋਗਰਾਮ ਦੀ ਕੀਤੀ ਸ਼ਲਾਘਾ ਅਬੋਹਰ 19 ਦਸੰਬਰ : ਵਣ ਮੰਡਲ ਅਫ਼ਸਰ ਵਿਸਥਾਰ ਸ੍ਰੀ ਪਵਨ ਸ੍ਰੀਧਰ ਦੀ ਰਹਿਨੁਮਾਈ ਹੇਠ ਵਣ ਵਿਸਥਾਰ ਰੇਂਜ ਸ਼੍ਰੀ ਮੁਕਤਸਰ ਸਾਹਿਥ ਵੱਲੋ ਰੀਜਨਲ ਰੀਸਰਚ ਸਟੇਸ਼ਨ (ਪੀ. ਏ. ਯੂ) ਅਬੋਹਰ ਜਿਲਾ ਫਾਜ਼ਿਲਕਾ ਵਿਖੇ ਇਕ ਰੋਜਾ ਜਾਗਰੂਕਤਾ ਕੈਂਪ ਲਗਾਇਆ ਗਿਆ। ਜਿਸ ਵਿੱਚ ਵਿਭਾਗ ਵੱਲੋਂ ਬੱਚਿਆਂ ਦੇ ਭਾਸ਼ਣ ਮੁਕਾਬਲੇ, ਕਵਿਤਾ ਮੁਕਾਬਲੇ, ਚਿਤਰਕਲਾ ਮੁਕਾਬਲੇ ਅਤੇ ਪ੍ਰਸ਼ਨਓਤਰੀ ਮੁਕਾਬਲੇ ਕਰਵਾਏ ਗਏ। ਇਸ ਵਿਚ ਸਰਕਾਰੀ....
ਬਿਕਰਮ ਦੀ ਸਪੈਸ਼ਲ ਜਾਂਚ ਟੀਮ ਅੱਗੇ ਪੇਸ਼ੀ ਅੱਜ, ਮੈਂ ਗ੍ਰਿਫਤਾਰੀ ਤੋਂ ਨਹੀਂ ਡਰਦਾ : ਮਜੀਠੀਆ
ਪਟਿਆਲਾ, 18 ਦਸੰਬਰ : ਡਰੱਗ ਤਸਕਰੀ ਮਾਮਲੇ ਦੀ ਜਾਂਚ ਕਰ ਰਹੀ ਏਡੀਜੀਪੀ ਮੁਖਵਿੰਦਰ ਸਿੰਘ ਛੀਨਾ ਦੀ ਅਗਵਾਈ ਹੇਠਲੀ ਸਪੈਸ਼ਲ ਜਾਂਚ ਟੀਮ ਵੱਲੋਂ ਅੱਜ ਅਕਾਲੀ ਦਲ ਦੇ ਲੀਡਰ ਬਿਕਰਮ ਸਿੰਘ ਮਜੀਠੀਆ ਨੂੰ ਤਲਬ ਕੀਤਾ ਗਿਆ ਹੈ। SIT ਨੇ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਨੂੰ ਪਟਿਆਲਾ ਦਫ਼ਤਰ ਵਿੱਚ ਸਵੇਰੇ 11 ਵਜੇ ਪੇਸ਼ ਹੋਣ ਲਈ ਕਿਹਾ ਹੈ। 7 ਦਿਨ ਪਹਿਲਾਂ ਦਿੱਤੇ ਨੋਟਿਸ ਦੇ ਮਾਮਲੇ ਵਿੱਚ ਬਿਕਰਮ ਮਜੀਠੀਆ ਅੱਜ ਜਾਂਚ ਕਮੇਟੀ ਸਾਹਮਣੇ ਪੇਸ਼ ਹੋਣ ਜਾ ਰਹੇ ਹਨ। ਇਹ ਨੋਟਿਸ ਮਜੀਠੀਆ ਦੇ ਪੁਰਾਣੇ....
ਕੈਬਨਿਟ ਮੰਤਰੀ ਜੌੜਾਮਾਜਰਾ ਨੇ ਬਲਮਗੜ੍ਹ ਵਿਖੇ ਕਮਿਉਨਿਟੀ ਹਾਲ ਤੇ ਟਿੱਲਾ ਬਾਬਾ ਅਮਰਦਾਸ ਨੂੰ ਜਾਂਦੀ ਸੜਕ ਦਾ ਰੱਖਿਆ ਨੀਂਹ ਪੱਥਰ 
ਸਮਾਣਾ, 18 ਦਸੰਬਰ : ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਸ਼ਮੀਰ ਦੇ ਅਨੰਤਨਾਗ ਵਿਖੇ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰੱਖਿਆ ਕਰਦਿਆਂ, ਅੱਤਵਾਦੀ ਹਮਲੇ ਦੌਰਾਨ ਸ਼ਹੀਦ ਹੋਏ ਸਮਾਣਾ ਹਲਕੇ ਦੇ ਪਿੰਡ ਬੱਲਮਗੜ੍ਹ ਨਿਵਾਸੀ ਸੈਨਿਕ ਪ੍ਰਦੀਪ ਸਿੰਘ ਦੀ ਯਾਦ ਵਿੱਚ 19.5 ਲੱਖ ਰੁਪਏ ਨਾਲ ਬਨਣ ਵਾਲੇ ਕਮਿਉਨਿਟੀ ਹਾਲ ਅਤੇ ਟਿੱਲਾ ਬਾਬਾ ਅਮਰ ਦਾਸ ਡੇਰੇ ਨੂੰ ਜਾਂਦੀ ਸੜਕ 32 ਲੱਖ ਰੁਪਏ ਦੀ ਲਾਗਤ ਨਾਲ ਪੱਕੀ ਕਰਨ ਦਾ ਅੱਜ ਨੀਂਹ ਪੱਥਰ ਰੱਖਿਆ। ਰੱਖਿਆ ਸੇਵਾਵਾਂ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਇਸ....
ਰੰਗਲੇ ਪੰਜਾਬ ਦੇ ਸੁਪਨੇ ਨੂੰ ਹਕੀਕਤ ਵਿੱਚ ਬਦਲਣ ਲਈ ਲੋਕਾਂ ਦੇ ਸਹਿਯੋਗ ਦੀ ਸਖ਼ਤ ਲੋੜ : ਅਨਮੋਲ ਗਗਨ ਮਾਨ
ਚਾਰ ਰੋਜ਼ਾ ਸੂਫ਼ੀ ਫੈਸਟੀਵਲ ਮਾਲੇਰਕੋਟਲਾ ਵਿਖੇ ਸਫਲਤਾਪੂਰਵਕ ਸੰਪੰਨ ਮਾਲੇਰਕੋਟਲਾ, 18 ਦਸੰਬਰ : ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸੂਫ਼ੀ ਸੰਗੀਤ ਨੂੰ ਪ੍ਰਫੁੱਲਿਤ ਕਰਨ ਲਈ ਸਥਾਨਕ ਸਰਕਾਰੀ ਕਾਲਜ ਵਿਖੇ ਕਰਵਾਇਆ ਗਿਆ ਚਾਰ ਰੋਜ਼ਾ ਸੂਫ਼ੀ ਫੈਸਟੀਵਲ ਬੇਹੱਦ ਸਫਲਤਾਪੂਰਵਕ ਨੇਪਰੇ ਚੜ੍ਹ ਗਿਆ। ਐਤਵਾਰ ਨੂੰ ਆਖ਼ਰੀ ਦਿਨ ਪੰਜਾਬ ਦੇ ਸੈਰ ਸਪਾਟਾ ਤੇ ਸਭਿਆਚਾਰਕ ਮਾਮਲੇ ਵਿਭਾਗ ਦੇ ਕੈਬਨਿਟ ਮੰਤਰੀ, ਅਨਮੋਲ ਗਗਨ ਮਾਨ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਮਾਗਮ ਨੂੰ ਸੰਬੋਧਨ ਕਰਦਿਆਂ ਅਨਮੋਲ ਗਗਨ ਮਾਨ ਨੇ....
ਬਦੇਸ਼ਾਂ ਵਿੱਚ ਵੱਸਦੇ ਲੇਖਕ ਪੰਜਾਬੀਅਤ ਦੇ ਅਸਲ ਰਾਜਦੂਤ ਹਨ – ਪ੍ਰੋਃ ਗੁਰਭਜਨ ਸਿੰਘ ਗਿੱਲ
ਕੈਨੇਡਾ ਵੱਸਦੀ ਲੇਖਕ ਬਿੰਦੂ ਦਲਵੀਰ ਕੌਰ ਦਾ ਗ਼ਜ਼ਲ ਸੰਗ੍ਰਹਿ ਲੋਕ ਅਰਪਣ ਲੁਧਿਆਣਾ, 18 ਦਸੰਬਰ : ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ ਲੁਧਿਆਣਾ ਦੇ ਪਰਵਾਸੀ ਸਾਹਿਤ ਅਧਿਐਨ ਕੇਂਦਰ ਵੱਲੋਂ ਕੈਨੇਡਾ, ਯੂ ਕੇ ਤੇ ਇਟਲੀ ਤੋਂ ਆਏ ਪਰਵਾਸੀ ਲੇਖਕਾਂ ਨਾਲ ਮਿਲਣੀ ਤੇ ਬਿੰਦੂ ਦਲਵੀਰ ਕੌਰ ਕੈਨੇਡਾ ਦੇ ਗਜ਼ਲ ਸੰਗ੍ਰਹਿ “ਹਰਫ ਇਲਾਹੀ” ਦਾ ਲੋਕ ਅਰਪਣ ਸਮਾਗਮ ਕਰਵਾਇਆ ਗਿਆ। ਇਸ ਪ੍ਰੋਗਰਾਮ ਦੀ ਪ੍ਰਧਾਨਗੀ ਡਾ. ਦਲਬੀਰ ਸਿੰਘ ਕਥੂਰੀਆ ਚੇਅਰਮੈਨ ਵਿਸ਼ਵ ਪੰਜਾਬੀ ਸਭਾ ਕੈਨੇਡਾ ਤੇ ਬਾਨੀ ਵਿਸ਼ਵ ਪੰਜਾਬੀ ਭਵਨ....
ਫਰੀਦਕੋਟ ਦੀਆਂ ਲਿੰਕ ਸੜਕਾਂ ਦਾ ਨਿਰਮਾਣ 8.99 ਕਰੋੜ ਰੁਪਏ  ਦੀ ਲਾਗਤ ਨਾਲ ਕੀਤਾ ਜਾਵੇਗਾ- ਚੇਅਰਮੈਨ ਢਿੱਲਵਾਂ
ਜਿਲ੍ਹੇ ਦੀ ਸੜਕੀ ਆਵਾਜਾਈ ਵਿਚ ਰਾਹਗੀਰਾਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਦਿੱਕਤ 8.99 ਕਰੋੜ ਰੁਪਏ ਖਰਚ ਕੇ ਸੜਕਾਂ ਦੀ ਬਦਲੀ ਜਾਵੇਗੀ ਨੁਹਾਰ ਫ਼ਰੀਦਕੋਟ 18 ਦਸੰਬਰ : ਫਰੀਦਕੋਟ ਜਿਲ੍ਹੇ ਵਿਚ ਸੜਕ ਹਾਦਸਿਆਂ ਵਿਚ ਠੱਲ ਪਾਉਣ ਲਈ ਸੜਕੀ ਆਵਾਜਾਈ ਨੂੰ ਹੋਰ ਸੁਰੱਖਿਅਤ ਕਰਨ ਦੇ ਮੰਤਵ ਨਾਲ 8.99 ਕਰੋੜ ਰੁਪਏ ਖਰਚ ਕੀਤੇ ਜਾਣਗੇ। ਇਸ ਗੱਲ ਦਾ ਪ੍ਰਗਟਾਵਾ ਕਰਦਿਆਂ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ. ਸੁਖਜੀਤ ਸਿੰਘ ਢਿੱਲਵਾਂ ਨੇ ਦੱਸਿਆ ਕਿ ਇਹ ਧਨਰਾਸ਼ੀ ਆਉਣ ਵਾਲੇ ਸਮੇਂ ਦੌਰਾਨ ਨਵੀਆਂ ਸੜਕਾਂ ਉਸਾਰਨ....
ਸਾਢੇ 6 ਲੱਖ ਰੁਪਏ ਦੀ ਲਾਗਤ ਨਾਲ ਹਰਗੋਬਿੰਦ ਨਗਰ ਵਿਖੇ ਧਰਮਸ਼ਾਲਾ ਦੀ ਉਸਾਰੀ ਦਾ ਕੰਮ ਕਰਵਾਇਆ ਸ਼ੁਰੂ
ਫ਼ਰੀਦਕੋਟ 18 ਦਸੰਬਰ : ਹਲਕਾ ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਦੱਸਿਆ ਕਿ ਮਚਾਕੀ ਖੁਰਦ ਨੂੰ ਮੇਨ ਸੜਕ ਤੋਂ ਜਾਣ ਵਾਲੇ ਰਸਤੇ ਤੇ ਜੋ ਘਰ ਆਉਂਦੇ ਹਨ ਉਨ੍ਹਾਂ ਕੋਲ ਹਰਗੋਬਿੰਦ ਨਗਰ ਵਿਖੇ ਧਰਮਸ਼ਾਲਾ ਉਸਾਰੀ ਦਾ ਕੰਮ ਸ਼ੁਰੂ ਕਰਵਾਇਆ। ਉਨ੍ਹਾਂ ਦੱਸਿਆ ਕਿ ਪਹਿਲੇ ਫੇਜ਼ ਵਿੱਚ ਪ੍ਰਾਪਤ ਹੋਏ ਸਾਢੇ 6 ਲੱਖ ਰੁਪਏ ਦੀ ਗਰਾਂਟ ਖਰਚ ਕੇ ਚਾਰ ਦੀਵਾਰੀ ਅਤੇ ਧਰਮਸ਼ਾਲਾ ਦੀਆਂ ਨੀਹਾਂ ਭਰੀਆਂ ਜਾਣਗੀਆਂ। ਅਗਲੇ ਫੇਜ਼ ਵਿਚ ਪ੍ਰਾਪਤ ਹੋਣ ਵਾਲੀ ਗਰਾਂਟ ਦੀ ਵਰਤੋਂ ਇਮਾਰਤ ਉਸਾਰੀ ਲਈ ਕੀਤੀ ਜਾਵੇਗੀ। ਇਸ ਤੋਂ....
ਵਿਧਾਇਕ ਸੇਖੋਂ ਨੇ ਪਿੰਡ ਮੁਮਾਰਾ ਵਿਖੇ ਖੇਤੀ ਸਿੰਜਾਈ ਪ੍ਰੋਜੈਕਟ ਦਾ ਰੱਖਿਆ ਨੀਂਹ ਪੱਥਰ
ਇੱਕ ਛੱਪੜ ਤੋਂ 33 ਏਕੜ ਵਾਹੀਯੋਗ ਰਕਬੇ ਨੂੰ ਸਿੰਜਾਈਯੋਗ ਪਾਣੀ ਦਿੱਤਾ ਜਾ ਸਕੇਗਾ ਫ਼ਰੀਦਕੋਟ 18 ਦਸੰਬਰ : ਹਲਕਾ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਪਿੰਡ ਮੁਮਾਰਾ ਵਿਖੇ ਛੱਪੜ ਦੇ ਪਾਣੀ ਨਾਲ ਜ਼ਮੀਨਦੋਜ ਨਾਲੀਆਂ ਰਾਹੀਂ ਖੇਤੀ ਸਿੰਜਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਦਿਆਂ ਮੁੱਖ ਮੰਤਰੀ ਪੰਜਾਬ, ਸ. ਭਗਵੰਤ ਸਿੰਘ ਮਾਨ ਅਤੇ ਭੂਮੀ ਅਤੇ ਜਲ ਸਰੋਤ ਮੰਤਰੀ ਸ. ਚੇਤਨ ਸਿੰਘ ਜੋੜਾਮਾਜਰਾ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਜ਼ਮੀਨੀ ਪਾਣੀ ਦਾ ਪੱਧਰ ਘਟਦਾ ਜਾ ਰਿਹਾ ਹੈ ਉਸ ਦੀ ਸੰਭਾਲ ਲਈ ਇਸ ਖੇਤੀ ਸਿੰਜਾਈ....
ਸਪੀਕਰ ਸੰਧਵਾਂ ਨੇ ਮੈਰਿਟ ਵਿੱਚ ਆਉਣ ਵਾਲੇ ਵਿਦਿਆਰਥੀਆਂ ਨੂੰ 31,000 ਰੁਪਏ ਦੇ ਚੈਕ ਦੇ ਕੇ ਕੀਤੀ ਹੌਸਲਾ ਅਫਜਾਈ
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਚਾਕੀ ਮੱਲ ਸਿੰਘ ਦੇ ਕਮਰਿਆਂ ਲਈ 2 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਕੀਤਾ ਐਲਾਨ ਫ਼ਰੀਦਕੋਟ 18 ਦਸੰਬਰ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਵਿਸ਼ੇਸ਼ ਤਰਜੀਹ ਦੇ ਰਹੀ ਹੈ ਤਾਂ ਜੋ ਪੰਜਾਬ ਦਾ ਹਰੇਕ ਬੱਚਾ ਪੜ੍ਹ ਲਿਖ ਕੇ ਚੰਗੀ ਨੌਕਰੀ ਹਾਸਲ ਕਰਕੇ ਆਪਣੇ ਮਾਤਾ ਪਿਤਾ ਅਤੇ ਰਾਜ ਦਾ ਨਾਮ ਉੱਚਾ ਕਰ ਸਕੇ। ਇਹ ਪ੍ਰਗਟਾਵਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾ ਨੇ ਸਰਕਾਰੀ....
ਪੰਜਾਬ ਸਰਕਾਰ ਵੱਲੋ ਸਿਵਲ ਸਰਜਨ ਫਰੀਦਕੋਟ ਡਾ ਅਨਿਲ ਗੋਇਲ ਨੂੰ ਤਰੱਕੀ ਦੇ ਕੇ ਡਾਇਰੈਕਟਰ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਲਗਾਇਆ
ਫਰੀਦਕੋਟ 18 ਦਸੰਬਰ : ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋ ਸਿਵਲ ਸਰਜਨ ਫਰੀਦਕੋਟ ਡਾ. ਅਨਿਲ ਗੋਇਲ ਨੂੰ ਜਿਲੇ ਅੰਦਰ ਵਧੀਆਂ ਸਿਹਤ ਸੇਵਾਵਾਂ ਆਮ ਲੋਕਾਂ ਤੱਕ ਪਹੁੰਚਾਉਣ ਦੇ ਮੱਦੇਨਜਰ ਅਤੇ ਕਾਬਲੀਅਤ ਨੂੰ ਦੇਖਦੇ ਹੋਏ ਤਰੱਕੀ ਦੇ ਕੇ ਡਾਇਰੈਕਟਰ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਲਗਾਇਆ ਗਿਆ ਹੈ। ਉਨ੍ਹਾਂ ਅੱਜ ਮੁਹਾਲੀ ਵਿਖੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਵਿਖੇ ਆਪਣਾ ਅਹੁਦਾ ਸੰਭਾਲ ਲਿਆ ਹੈ । ਵਿਭਾਗ ਵੱਲੋ ਡਾ ਅਨਿਲ ਗੋਇਲ ਨੂੰ ਇਸੇ ਸਾਲ ਅਪ੍ਰੈਲ....
ਐਮ.ਐਲ.ਏ. ਸੇਖੋਂ ਨੇ ਪਿੰਡ ਬੇਗੂਵਾਲਾ ਵਿਖੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਨਵੇਂ ਕਮਰਿਆਂ ਅਤੇ ਚਾਰਦੀਵਾਰੀ ਦਾ ਨੀਂਹ ਪੱਥਰ ਰੱਖਿਆ
ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਦਿੱਤਾ ਸੁਨੇਹਾ ਫ਼ਰੀਦਕੋਟ 18 ਦਸੰਬਰ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਹਰ ਸੰਭਵ ਉਪਰਾਲਾ ਕਰ ਰਹੀ ਹੈ ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਐਮ.ਐਲ.ਏ. ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਅੱਜ ਸ. ਪਿੰਡ ਬੇਗੂਵਾਲਾ ਵਿਖੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਸਮੱਗਰਾ ਸਕੀਮ ਅਧੀਨ ਨਵੇਂ ਕਮਰਿਆਂ ਅਤੇ ਚਾਰਦੀਵਾਰੀ ਦੀ ਨੀਂਹ ਪੱਥਰ ਰੱਖਣ ਮੌਕੇ ਕੀਤਾ। ਸੇਖੋਂ ਨੇ ਵਿਦਿਆਰਥੀਆਂ ਨੂੰ....