ਮਾਲਵਾ

ਫਿਰੋਜ਼ਪੁਰ –ਲੁਧਿਆਣਾ ਹਾਈਵੇ ਤੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ ਅਤੇ ਇੱਕ ਦੇ ਗੰਭੀਰ ਰੂਪ ਵਿੱਚ ਜਖ਼ਮੀ
ਲੁਧਿਆਣਾ, 01 ਦਸੰਬਰ : ਇਯਾਲੀ-ਥਰੀਕੇ ਚੌਕ ਦੇ ਨਜ਼ਦੀਕ ਫਿਰੋਜ਼ਪੁਰ –ਲੁਧਿਆਣਾ ਹਾਈਵੇ ਤੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ ਅਤੇ ਇੱਕ ਦੇ ਗੰਭੀਰ ਰੂਪ ਵਿੱਚ ਜਖ਼ਮੀ ਹੋ ਜਾਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਪਿੰਡ ਘਵੱਦੀ ਦੇ ਤਿੰਨ ਨੌਜਵਾਨ ਆਪਣੀ ਕਾਰ ਵਿੱਚ ਸਵਾਰ ਹੋ ਕੇ ਦੇਰ ਸ਼ਾਮ ਲੁਧਿਆਣਾ ਕਿਸੇ ਕੰਮਕਾਰ ਲਈ ਗਏ ਸਨ ਕਿ ਉਨ੍ਹਾਂ ਦੀ ਗੱਡੀ ਨਾਲ ਭਿਆਨਕ ਹਾਦਸਾ ਵਾਪਰ ਗਿਆ, ਜਿਸ ਕਾਰਨ ਗੁਰਵਿੰਦਰ ਸਿੰਘ ਗੁਰੀ ਤੇ ਸਤਨਾਮ ਸਿੰਘ ਸੱਤਾ ਦੀ ਮੌਕੇ ਤੇ ਹੀ ਮੌਤ ਹੋ ਗਈ ਤੇ....
ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੇ ਡੇਰਾ ਬੱਸੀ ਦੇ ਪਿੰਡ ਭਗਵਾਸੀ ਦੀ 53 ਏਕੜ ਪੰਚਾਇਤੀ ਜ਼ਮੀਨ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਇਆ
ਛੁਡਵਾਈ ਗਈ ਜ਼ਮੀਨ ਦਾ ਬਾਜ਼ਾਰੀ ਮੁੱਲ 45 ਕਰੋੜ ਰੁਪਏ ਦੇ ਕਰੀਬ: ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਪੰਚਾਇਤੀ ਜ਼ਮੀਨਾਂ ਕਬਜ਼ਿਆਂ ਹੇਠੋਂ ਛੁਡਵਾਉਣ ਨਾਲ ਵਿਭਾਗ ਦੀ ਆਮਦਨੀ 'ਚ 50 ਕਰੋੜ ਰੁਪਏ ਦਾ ਵਾਧਾ ਹੋਇਆ ਪੰਚਾਇਤੀ ਜ਼ਮੀਨਾਂ ਨੂੰ ਨਾਜਾਇਜ਼ ਕਬਜ਼ਿਆਂ ਤੋਂ ਛੁਡਾਉਣ ਦੀ ਮੁਹਿੰਮ ਜਾਰੀ ਰਹੇਗੀ ਐਸ.ਏ.ਐਸ.ਨਗਰ, 1 ਦਸੰਬਰ : ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਇੱਥੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਅਨੁਸਾਰ ਪੇਂਡੂ....
ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਬੈਂਸ ਵਲੋਂ ਮਿਸ਼ਨ 100 ਪ੍ਰਤੀਸ਼ਤ ਲਾਂਚ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 01 ਦਸੰਬਰ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਅੱਜ ਮਿਸ਼ਨ 100 ਪ੍ਰਤੀਸ਼ਤ ਲਾਂਚ ਕੀਤਾ ਗਿਆ। ਇਸ ਮੌਕੇ ਬੋਲਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਬੋਰਡ ਦੀਆਂ ਫਰਵਰੀ/ ਮਾਰਚ-2024 ਵਿੱਚ ਹੋਣ ਵਾਲੀਆਂ ਪ੍ਰੀਖਿਆਵਾਂ ਦੌਰਾਨ 8ਵੀਂ, 10ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਦੇ ਪ੍ਰਦਰਸ਼ਨ ਨੂੰ ਬਿਹਤਰ ਬਣਾਉਣ ਦੇ ਮੁੱਖ ਉਦੇਸ਼ ਨਾਲ 'ਮਿਸ਼ਨ 100%: ਗਿਵ ਯੂਅਰ ਬੈਸਟ ਮੁਹਿੰਮ ਦੀ ਸ਼ੁਰੂਆਤ....
ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਅਗਵਾਈ 'ਚ ਵਿਸ਼ਵ ਏਡਜ਼ ਦਿਵਸ ਮੌਕੇ ਰਾਜ ਪੱਧਰੀ ਸਮਾਗਮ ਆਯੋਜਿਤ
ਕਿਹਾ! ਐਚ.ਆਈ.ਵੀ/ਏਡਜ਼ ਵਿਰੁੱਧ ਸਾਡੀ ਸਮੂਹਿਕ ਲੜਾਈ 'ਚ ਸਮਾਜ ਦੀ ਹੈ ਮਹੱਤਵਪੂਰਨ ਭੂਮਿਕਾ ਨੌਜਵਾਨਾਂ ਨੂੰ ਇਸ ਲੜਾਈ 'ਚ ਮੋਹਰੀ ਰੋਲ ਅਦਾ ਕਰਨ ਦਾ ਵੀ ਦਿੱਤਾ ਸੱਦਾ ਲੁਧਿਆਣਾ, 1 ਦਸੰਬਰ : ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਤੇ ਖੋਜ ਮੰਤਰੀ, ਪੰਜਾਬ ਡਾ. ਬਲਬੀਰ ਸਿੰਘ ਦੀ ਅਗਵਾਈ ਹੇਠ ਵਿਸ਼ਵ ਏਡਜ਼ ਦਿਵਸ ਸੰਬੰਧੀ ਰਾਜ ਪੱਧਰੀ ਸਮਾਗਮ ਕਾਸਾ ਲਾ ਬੈਰੋਨ ਵਿੱਚ ਕਰਵਾਇਆ ਗਿਆ। ਇਸ ਮੌਕੇ ਉਨ੍ਹਾਂ ਨਾਲ ਸਿਹਤ ਅਤੇ ਪਰਿਵਾਰ ਭਲਾਈ ਦੇ ਐਡਮਿਨੀਸਟ੍ਰੇਟਿਵ ਸੈਕਟਰੀ ਸ਼੍ਰੀ ਅਜੋਏ ਸ਼ਰਮਾ ਆਈ.ਏ.ਐਸ., ਵਿਸ਼ੇਸ਼....
ਜ਼ਿਲ੍ਹੇ ਦੇ ਦੋ ਖਿਡਾਰੀਆਂ ਦੀ ਆਲ ਇੰਡੀਆ ਸਿਵਲ ਸਰਵਸਿਜ਼ ਚੈੱਸ ਟੂਰਨਾਂਮੈਂਟ ਵਿੱਚ ਚੋਣ ਹੋਣ ਤੇ ਡੀ.ਸੀ. ਨੇ ਦਿੱਤੀਆਂ ਸ਼ੁਭ ਇਛਾਵਾਂ
ਚੈੱਸ ਖਿਡਾਰੀ ਵਰਿੰਦਰ ਪੁਰੀ ਤੇ ਰਵਿੰਦਰ ਸਿੰਘ ਨੇ ਸ਼ਤਰੰਜ ਦੀ ਖੇਡ ਵਿੱਚ ਕੀਤੀਆਂ ਵੱਡੀਆਂ ਪ੍ਰਾਪਤੀਆਂ ਫ਼ਤਹਿਗੜ੍ਹ ਸਾਹਿਬ, 01 ਦਸੰਬਰ : ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸੇਰਗਿੱਲ ਨੇ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਚੈੱਸ ਖਿਡਾਰੀ ਸ਼੍ਰੀ ਵਰਿੰਦਰ ਕੁਮਾਰ ਪੁਰੀ ਅਤੇ ਸ੍ਰੀ ਰਵਿੰਦਰ ਸਿੰਘ ਦੀ 20 ਫਰਰਵੀ, 2024 ਤੋਂ 28 ਫਰਵਰੀ, 2024 ਤੱਕ ਗੋਆ ਦੇ ਪਣਜੀ ਵਿੱਚ ਹੋਣ ਵਾਲੇ ਆਲ ਇੰਡੀਆ ਸਿਵਲ ਸਰਵਸਿਜ਼ ਚੈੱਸ ਟੂਰਨਾਂਮੈਂਟ ਵਿੱਚ ਚੋਣ ਹੋਣ ਤੇ ਮੁਬਾਰਕਬਾਦ ਦਿੱਤੀ ਹੈ। ਉਨ੍ਹਾਂ ਆਸ ਪ੍ਰਗਟ ਕੀਤੀ ਕਿ ਜਿਸ....
ਫੋਟੋ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਸਬੰਧੀ 02 ਤੇ 03 ਦਸੰਬਰ ਨੂੰ ਲਗਾਏ ਜਾਣਗੇ ਵਿਸ਼ੇਸ਼ ਕੈਂਪ : ਜ਼ਿਲ੍ਹਾ ਚੋਣ ਅਫਸਰ
ਫ਼ਤਹਿਗੜ੍ਹ ਸਾਹਿਬ,01 ਦਸੰਬਰ : ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿੱਚ ਚੱਲ ਰਿਹਾ ਫੋਟੋ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦਾ ਕੰਮ 09 ਦਸੰਬਰ ਤੱਕ ਜਾਰੀ ਰਹੇਗਾ। ਇਸ ਸਬੰਧੀ ਜ਼ਿਲ੍ਹੇ ਅੰਦਰ ਪੈਂਦੇ ਵਿਧਾਨ ਸਭਾ ਚੋਣ ਹਲਕਾ -054-ਬਸੀ ਪਠਾਣਾ (ਅ:ਜ), 055-ਫ਼ਤਹਿਗੜ੍ਹ ਸਾਹਿਬ ਅਤੇ 056-ਅਮਲੋਹ ਦੇ ਸਾਰੇ ਪੋਲਿੰਗ ਬੂਥਾਂ ਤੇ 02 ਦਸੰਬਰ (ਸ਼ਨੀਵਾਰ) ਤੇ 03 ਦਸੰਬਰ (ਐਤਵਾਰ) ਨੂੰ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਇਨ੍ਹਾਂ ਕੈਂਪਾਂ ਵਿੱਚ ਬੂਥ ਲੈਵਲ ਅਫਸਰ ਸਵੇਰੇ 10:00 ਵਜੇ ਤੋਂ ਸ਼ਾਮ 05....
ਮੁਲਾਜ਼ਮ ਹੜਤਾਲ ਕਰਨ ਦੀ ਥਾਂ ਸਰਕਾਰ ਨਾਲ ਬੈਠ ਕੇ ਗੱਲ ਕਰਨ: ਵਿੱਤ ਮੰਤਰੀ
ਪੰਜਾਬ ਅੰਦਰ ਦੇਸ਼ ਭਰ ਵਿੱਚੋਂ ਗੰਨੇ ਦਾ ਭਾਅ ਸਭ ਤੋਂ ਵੱਧ ਬੇਅਦਬੀ ਦੀਆਂ ਘਟਨਾਵਾਂ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਬਾਰੇ ਸਰਕਾਰ ਗੰਭੀਰਤਾ ਨਾਲ ਮਾਣਯੋਗ ਅਦਾਲਤ ਵਿੱਚ ਕਰ ਰਹੀ ਪੈਰਵੀ ਸਾਡੀ ਸਰਕਾਰ ਸਾਰੀਆਂ ਗਰੰਟੀਆਂ ਪੂਰੀਆਂ ਕਰਨ ਲਈ ਵਚਨਬੱਧ ਸ਼ਹੀਦੀ ਸਭਾ ਤੋਂ ਪਹਿਲਾਂ ਸਾਰੀਆਂ ਸੜਕਾਂ ਦਾ ਕੰਮ ਮੁਕੰਮਲ ਕਰਵਾਇਆ ਜਾਵੇਗਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਸਰਹਿੰਦ ਵਿਖੇ ਨਿੱਜੀ ਸਮਾਗਮ ਵਿੱਚ ਹੋਏ ਸ਼ਾਮਲ ਫ਼ਤਹਿਗੜ੍ਹ ਸਾਹਿਬ, 01 ਦਸੰਬਰ : ਪੰਜਾਬ ਦੇ ਮਨੀਸਟਰੀਅਲ ਸਟਾਫ ਵੱਲੋਂ ਆਪਣੀਆਂ ਮੰਗਾਂ ਸਬੰਧੀ....
ਪੰਚਾਇਤਾਂ ਅਤੇ ਧਾਰਮਿਕ ਸਥਾਨਾਂ ਦੀਆਂ ਕਮੇਟੀਆਂ, ਬੋਰਡ ਅਤੇ ਟਰੱਸਟ ਦੇ ਮੁਖੀਆਂ ਨੂੰ ਧਾਰਮਿਕ ਥਾਵਾਂ ਤੇ ਠੀਕਰੀ ਪਹਿਰਾ ਲਗਾਉਣ ਦੇ ਆਦੇਸ਼
ਫ਼ਤਹਿਗੜ੍ਹ ਸਾਹਿਬ, 01 ਦਸੰਬਰ : ਜ਼ਿਲਾ ਮੈਜਿਸਟਰੇਟ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆ ਫ਼ਤਹਿਗੜ੍ਹ ਸਾਹਿਬ ਜਿ਼ਲ੍ਹੇ ਦੀ ਹਦੂਦ ਵਿੱਚ ਸਮੂਹ ਧਾਰਮਿਕ ਸਥਾਨਾਂ ਤੇ ਅਗਲੇ ਹੁਕਮਾਂ ਤੱਕ ਠੀਕਰੀ ਪਹਿਰਾ ਲਗਾਉਣ ਲਈ ਪਿੰਡਾਂ ਦੀਆਂ ਸਮੂਹ ਪੰਚਾਇਤਾਂ ਅਤੇ ਧਾਰਮਿਕ ਸਥਾਨਾਂ ਦੀਆਂ ਕਮੇਟੀਆਂ, ਬੋਰਡ, ਟਰੱਸਟ ਦੇ ਮੁਖੀਆਂ ਦੀ ਜਿੰਮੇਵਾਰੀ ਲਗਾਈ ਹੈ। ਅਜਿਹਾ ਇਸ ਲਈ ਕੀਤਾ ਗਿਆ ਹੈ ਕਿਊਂਕਿ ਪਿਛਲੇ ਦਿਨੀ ਧਾਰਮਿਕ ਸਥਾਨਾਂ....
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਬੋਰਵੈਲਾਂ ਤੇ ਟਿਊਬਵੈਲਾਂ ਦੀ ਖੁਦਾਈ ਸਬੰਧੀ ਲੋੜੀਂਦੇ ਨਿਰਦੇਸ਼ ਜਾਰੀ
ਫ਼ਤਹਿਗੜ੍ਹ ਸਾਹਿਬ, 01 ਦਸੰਬਰ : ਮਾਣਯੋਗ ਸੁਪਰੀਮ ਕੋਰਟ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਮੈਜਿਸਟਰੇਟ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦੇ ਐਕਟ ਨੰਬਰ 2) ਦੀ ਧਾਰਾ 144 ਅਧੀਨ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿੱਚ ਪੈਂਦੇ ਬੋਰਵੈਲਾਂ, ਟਿਊਬਵੈਲਾਂ ਦੀ ਉਸਾਰੀ, ਮੁਰੰਮਤ ਕਰਨ ਸਮੇਂ ਜ਼ਿਲ੍ਹਾ ਕੁਲੈਕਟਰ, ਜ਼ਿਲ੍ਹਾ ਮੈਜਿਸਟਰੇਟ, ਸਰਪੰਚ, ਗ੍ਰਾਮ ਪੰਚਾਇਤ, ਨਗਰ ਕੌਂਸਲ, ਜਨ ਸਿਹਤ ਵਿਭਾਗ ਨੂੰ 15 ਦਿਨ ਪਹਿਲਾਂ ਸੂਚਿਤ ਕੀਤਾ ਜਾਵੇ। ਹੁਕਮਾਂ ਵਿੱਚ....
ਜ਼ਿਲ੍ਹੇ ਅੰਦਰ ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲਿਆਂ ਵਿੱਚ 30 ਫੀਸਦੀ ਦੀ ਆਈ ਕਮੀ : ਪਰਨੀਤ ਸ਼ੇਰਗਿੱਲ
ਪਰਾਲੀ ਦੀ ਸੁਚੱਜੀ ਸੰਭਾਲ ਲਈ ਪਿਛਲੇ ਸਾਲ 4 ਕਰੋੜ 54 ਲੱਖ 95 ਹਜ਼ਾਰ ਰੁਪਏ ਦੀ ਸਬਸਿਡੀ ਤੇ ਦਿੱਤੀਆਂ ਕਿਸਾਨਾਂ ਨੂੰ ਆਧੁਨਿਕ ਮਸ਼ੀਨਾਂ ਚਾਲੂ ਸਾਲ ਦੌਰਾਨ ਨਿੱਜੀ ਕਿਸਾਨਾਂ , ਕਿਸਾਨ ਗਰੁੱਪਾਂ ਤੇ ਸਹਿਕਾਰੀ ਸਭਾਵਾਂ ਨੂੰ ਸਬਸਿਡੀ ਤੇ ਦਿੱਤੀਆਂ ਜਾਣਗੀਆਂ 443 ਖੇਤੀ ਮਸ਼ੀਨਾਂ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਸਬਸਿਡੀ ਤੇ ਦਿੱਤਾ ਗਿਆ 2167 ਕੁਇੰਟਲ ਕਣਕ ਦਾ ਬੀਜ ਫ਼ਤਹਿਗੜ੍ਹ ਸਾਹਿਬ, 01 ਦਸੰਬਰ : ਸਰਕਾਰ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਥਾਂ ਉਸ ਨੂੰ ਖੇਤ ਵਿੱਚ ਹੀ ਵਾਹੁਣ ਲਈ....
ਮੰਤਰੀ ਮੀਤ ਹੇਅਰ ਨੇ 1.58 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਨੀਂਹ ਪੱਥਰ ਰੱਖਿਆ 
ਜੋਸ਼ੀਲਾ ਚੌਂਕ ਤੋਂ ਫੁਆਰਾ ਚੌਂਕ ਅਤੇ ਅੱਗੇ ਭਗਵਾਨ ਵਾਲਮੀਕ ਚੌਂਕ ਤੋਂ ਹੁੰਦੇ ਹੋਏ ਬੱਸ ਸਟੈਂਡ ਸੜਕ ਦੇ ਕੰਮਾਂ ਦਾ ਨੀਂਹ ਪੱਥਰ ਰੱਖਿਆ ਬਰਨਾਲਾ, 1 ਦਸੰਬਰ : ਬਰਨਾਲਾ ਵਾਸੀਆਂ ਦੀ ਲੰਬੇ ਚਿਰ ਤੋਂ ਤੁਰੀ ਆ ਰਹੀ ਮੰਗ ਨੂੰ ਪੂਰਾ ਕਰਦਿਆਂ ਮੰਤਰੀ ਸ.ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ 1.58 ਕਰੋੜ ਰੁਪਏ ਦੀ ਲਾਗਤ ਨਾਲ ਜੋਸ਼ੀਲਾ ਚੌਂਕ ਤੋਂ ਫੁਆਰਾ ਚੌਂਕ ਅਤੇ ਅੱਗੇ ਭਗਵਾਨ ਵਾਲਮੀਕ ਚੌਂਕ ਤੋਂ ਹੁੰਦੇ ਹੋਏ ਬੱਸ ਸਟੈਂਡ ਸੜਕ ਦੇ ਕੰਮਾਂ ਦਾ ਨੀਂਹ ਪੱਥਰ ਰੱਖਿਆ। ਇਸ ਸਬੰਧੀ ਵਧੇਰੀ ਜਾਣਕਾਰੀ ਦਿੰਦਿਆਂ ਉਨ੍ਹਾਂ....
ਦੋ ਰੋਜ਼ਾ ਯੁਵਕ ਮੇਲਾ ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ ਵਿਖੇ ਕਰਵਾਇਆ ਗਿਆ
ਬਰਨਾਲਾ, 1 ਦਸੰਬਰ : ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ ਵਿਖੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਬਰਨਾਲਾ ਦੇ ਕਾਲਜਾਂ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਦੋ ਰੋਜ਼ਾ ਯੁਵਕ ਮੇਲਾ ਕਰਵਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅਰੁਣ ਕੁਮਾਰ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਨੇ ਦੱਸਿਆ ਕਿ ਕਾਲਜ ਮੈਨੇਜਮੈਂਟ ਪ੍ਰਧਾਨ ਸਰਦਾਰ ਭੋਲਾ ਸਿੰਘ ਵਿਰਕ ਦਾ ਇਹ ਸਮਾਗਮ ਕਰਵਾਉਣ ‘ਚ ਵਿਸ਼ੇਸ਼ ਯੋਗਦਾਨ ਰਿਹਾ। ਅਰੁਣ ਕੁਮਾਰ ਸਹਾਇਕ ਡਾਇਰੈਕਟਰ ਨੇ ਦੱਸਿਆ ਕਿ ਇਸ ਮੇਲੇ ਵਿੱਚ 41....
ਫੋਟੋ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਸਬੰਧੀ 2 ਤੇ 3 ਦਸੰਬਰ ਨੂੰ ਲਗਾਏ ਜਾਣਗੇ ਵਿਸ਼ੇਸ਼ ਕੈਂਪ : ਜ਼ਿਲ੍ਹਾ ਚੋਣ ਅਫ਼ਸਰ
ਬਰਨਾਲਾ, 1 ਦਸੰਬਰ : ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿੱਚ ਚੱਲ ਰਿਹਾ ਫੋਟੋ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦਾ ਕੰਮ 09 ਦਸੰਬਰ ਤੱਕ ਜਾਰੀ ਰਹੇਗਾ। ਇਸ ਸਬੰਧੀ ਜ਼ਿਲ੍ਹੇ ਅੰਦਰ ਪੈਂਦੇ ਪੈਂਦੇ ਤਿੰਨੋ ਵਿਧਾਨ ਸਭਾ ਚੋਣ ਹਲਕਾ 102-ਭਦੌੜ (ਅ.ਜ.), 103-ਬਰਨਾਲਾ ਅਤੇ 104-ਮਹਿਲ ਕਲਾਂ (ਅ.ਜ.) ਵਿੱਚ ਸਾਰੇ ਪੋਲਿੰਗ ਬੂਥਾਂ 'ਤੇ 02 ਦਸੰਬਰ (ਸ਼ਨੀਵਾਰ) ਤੇ 3 ਦਸੰਬਰ (ਐਤਵਾਰ) ਨੂੰ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਇਨ੍ਹਾਂ ਕੈਂਪਾਂ ਵਿੱਚ ਬੂਥ ਲੈਵਲ ਅਫ਼ਸਰ ਸਵੇਰੇ 10 ਵਜੇ ਤੋਂ ਸ਼ਾਮ 05....
ਜਾਗਰੂਕਤਾ ਹੀ ਏਡਜ ਤੋਂ ਬਚਾਅ : ਸਿਵਲ ਸਰਜਨ ਬਰਨਾਲਾ
ਸਿਹਤ ਵਿਭਾਗ ਵੱਲੋਂ “ਸਮਾਜ ਜਾਂ ਭਾਈਚਾਰੇ ਨੂੰ ਅਗਵਾਈ ਕਰਨ ਦਿਓ” ਵਿਸ਼ੇ ਤਹਿਤ ਮਨਾਇਆ ਵਿਸ਼ਵ ਏਡਜ਼ ਦਿਵਸ ਬਰਨਾਲਾ, 1 ਦਸੰਬਰ : ਸਿਵਲ ਸਰਜਨ ਬਰਨਾਲਾ ਡਾ. ਜਸਬੀਰ ਸਿੰਘ ਔਲਖ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ ਅਫ਼ਸਰ ਬਰਨਾਲਾ ਡਾ. ਤਪਿੰਦਰਜੋਤ ਕੌਸ਼ਲ ਦੀ ਅਗਵਾਈ ਹੇਠ ਸਿਵਲ ਹਸਪਤਾਲ ਬਰਨਾਲਾ ਦੇ ਟਰੇਨਿੰਗ ਹਾਲ ਵਿੱਚ ਵਿਸ਼ਵ ਏਡਜ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਡਾ. ਕੌਸ਼ਲ ਨੇ ਦੱਸਿਆ ਕਿ ਹਰ ਸਾਲ ਏਡਜ਼ ਦੀ ਰੋਕਥਾਮ ਅਤੇ ਇਸ ਤੋਂ ਪੀੜਤ ਵਿਆਕਤੀਆਂ ਪ੍ਰਤੀ ਸਤਿਕਾਰ ਅਤੇ ਮਾਨਸਿਕ....
ਪ੍ਰਿੰਸੀਪਲ ਯਾਦਵਿੰਦਰ ਸਿੰਘ ਨੂੰ ਸੇਵਾ ਮੁਕਤੀ ‘ਤੇ ਦਿੱਤੀ ਗਈ ਨਿੱਘੀ ਵਿਦਾਇਗੀ
ਬਰਨਾਲਾ, 1 ਦਸੰਬਰ : ਸੰਤ ਬਾਬਾ ਅਤਰ ਸਿੰਘ ਸਰਕਾਰੀ ਪੌਲੀਟੈਕਨਿਕ ਕਾਲਜ ਬਡਬਰ (ਬਰਨਾਲਾ) ਵਿਖੇ ਸਮੂਹ ਸਟਾਫ ਮੈਂਬਰਾਂ ਵੱਲੋਂ ਪ੍ਰਿੰਸੀਪਲ ਯਾਦਵਿੰਦਰ ਸਿੰਘ ਦੀ ਸੇਵਾ ਮੁਕਤੀ ਲਈ ਵਿਦਾਇਗੀ ਪਾਰਟੀ ਦਾ ਆਯੋਜਨ ਕੀਤਾ ਗਿਆ।ਇਸ ਮੌਕੇ ਮਾਤਾ ਪਿਤਾ ਸਮੇਤ ਪ੍ਰਿੰਸੀਪਲ ਯਾਦਵਿੰਦਰ ਸਿੰਘ, ਉਨ੍ਹਾਂ ਦੀ ਧਰਮ ਪਤਨੀ ਸ੍ਰੀਮਤੀ ਨਵਰਾਜ ਕੌਰ ਜਿਹੜੇ ਅੱਜਕੱਲ੍ਹ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਲਾਂ (ਸੰਗਰੂਰ) ਵਿਖੇ ਬਤੌਰ ਇੰਚਾਰਜ ਪ੍ਰਿੰਸੀਪਲ ਸੇਵਾ ਨਿਭਾ ਰਹੇ ਹਨ, ਉਨ੍ਹਾਂ ਦੀ ਬੇਟੀ ਤੋਂ ਇਲਾਵਾ ਉਨ੍ਹਾਂ ਦੇ....