ਮਾਲਵਾ

ਸੇਫ਼ ਨੇਬਰਹੁੱਡ ਮੁਹਿੰਮ: ਡੀਜੀਪੀ ਗੌਰਵ ਯਾਦਵ ਨੇ ਪੁਲਿਸ ਅਤੇ ਜਨਤਾ ਦਰਮਿਆਨ ਪਾੜੇ ਨੂੰ ਪੂਰਨ ਲਈ ਜਨਤਕ ਪਹੁੰਚ ਪਹਿਲਕਦਮੀ ਦੀ ਕੀਤੀ ਸ਼ੁਰੂਆਤ 
ਮੋਹਾਲੀ ਵਿੱਚ ਫੇਜ਼ 11 ਦੇ ਵਸਨੀਕਾਂ ਨਾਲ ਕੀਤੀ ਪਹਿਲੀ ਮੀਟਿੰਗ, ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਡੀਜੀਪੀ ਗੌਰਵ ਯਾਦਵ ਨੇ ਮੌਕੇ ‘ਤੇ ਹੀ ਕਈ ਮੁੱਦਿਆਂ ਦੇ ਹੱਲ ਦੱਸੇ, ਮੋਹਾਲੀ ਵਿੱਚ ਪੁਲਿਸ ਮੁਲਾਜ਼ਮਾਂ ਦੀ ਤਾਇਨਾਤੀ ਵਿੱਚ ਵੀ 200 ਮੁਲਾਜ਼ਮਾਂ ਦਾ ਕੀਤਾ ਵਾਧਾ ਡੀਜੀਪੀ ਪੰਜਾਬ ਨੇ ਐਸਐਸਪੀ ਮੋਹਾਲੀ ਨੂੰ ਟ੍ਰੈਫਿਕ ਇੰਜਨੀਅਰਿੰਗ ਸਰਵੇਖਣ ਕਰਨ ਅਤੇ ਸੰਵੇਦਨਸ਼ੀਲ ਥਾਵਾਂ ਦੀ ਪਛਾਣ ਕਰਨ ਲਈ ਕ੍ਰਾਈਮ ਮੈਪਿੰਗ ਕਰਨ ਦੇ ਦਿੱਤੇ ਨਿਰਦੇਸ਼ ਪੰਜਾਬ ਪੁਲਿਸ ਲੁੱਟ-ਖੋਹ ਅਤੇ ਨਸ਼ੇ ਦੀ ਵਿਕਰੀ ਵਾਲੇ ਸਥਾਨਾਂ 'ਤੇ....
ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਕ ਮੈਂਬਰਾਂ ਨਾਲ ਮੀਟਿੰਗ
ਜ਼ਿਲ੍ਹਾ ਪ੍ਰਸ਼ਾਸਨ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਕ ਮੈਂਬਰਾਂ ਦੀ ਹਰ ਇੱਕ ਸਮੱਸਿਆ ਦਾ ਹੱਲ ਕਰਨ ਲਈ ਵਚਨਬੱਧ- ਗੁਰਮੀਤ ਕੁਮਾਰ ਬਾਂਸਲ ਮਾਲੇਰਕੋਟਲਾ 10 ਅਕਤੂਬਰ 2024 : ਜ਼ਿਲ੍ਹਾ ਮਾਲੇਰਕੋਟਲਾ ਦੇ ਸੁਤੰਤਰਤਾ ਸੰਗਰਾਮੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਡਿਪਟੀ ਕਮਿਸ਼ਨਰ ਡਾ ਪੱਲਵੀ ਦੇ ਦਿਸ਼ਾ-ਨਿਰਦੇਸ਼ਾ ਤਹਿਤ ਸਹਾਇਕ ਕਮਿਸ਼ਨਰ ਗੁਰਮੀਤ ਕੁਮਾਰ ਬਾਂਸਲ ਦੀ ਪ੍ਰਧਾਨਗੀ ਹੇਠ ਵਿਸ਼ੇਸ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸੂਬਾ ਪ੍ਰਧਾਨ ਫਰੀਡਮ ਫਾਈਟਰ ਹਰਿੰਦਰਪਾਲ ਸਿੰਘ, ਜ਼ਿਲ੍ਹਾ ਪ੍ਰਧਾਨ....
ਪਰਾਲੀ ਨੂੰ ਅੱਗ ਲੱਗਣੋ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਤਤਪਰ,ਕਿਹਾ 'ਆਓ ਧਰਤੀ ਮਾਂ ਬਚਾਈਏ, ਪਰਾਲੀ ਨੂੰ ਅੱਗ ਨਾ ਲਗਾਈਏ'- ਏ.ਡੀ.ਸੀ
ਪਰਾਲੀ ਨੂੰ ਅੱਗ ਨਾ ਲਾਉਣ ਵਾਲੇ ਕਿਸਾਨਾਂ ਦੇ ਤਜਰਬਿਆਂ ਤੋਂ ਸੇਧ ਲੈਣ ਬਾਕੀ ਕਿਸਾਨ- ਸੁਖਪ੍ਰੀਤ ਸਿੰਘ ਸਿੱਧੂ ਕਿਹਾ, ਆਉਣ ਵਾਲੀਆਂ ਪੀੜ੍ਹੀਆਂ ਦੇ ਸੁਰੱਖਿਅਤ ਭਵਿੱਖ ਲਈ ਵਾਤਾਵਰਨ ਪ੍ਰਤੀ ਸੁਚੇਤ ਹੋਣਾ ਜ਼ਰੂਰੀ ਏ.ਡੀ.ਸੀ. ਨੇ ਪਿੰਡ ਮਹੇਰਨਾ ਖ਼ੁਰਦ, ਕੰਗਣਵਾਲ,ਦਰਿਆਪੁਰ ਅਤੇ ਅਹਿਮਦਪੁਰ ਦੇ ਕਿਸਾਨਾਂ ਅਤੇ ਆਮ ਲੋਕਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਦੇ ਨਿਰਾਤਮਕ ਪ੍ਰਭਾਵ ਤੋਂ ਕਰਵਾਇਆ ਜਾਣੂ ਅਹਿਮਦਗੜ੍ਹ/ਮਾਲੇਰਕੋਟਲਾ 10 ਅਕਤੂਬਰ : ਖੇਤਾਂ ਦੀ ਰਹਿੰਦ-ਖੂੰਹਦ ਖ਼ਾਸ ਕਰਕੇ ਝੋਨੇ ਦੀ ਪਰਾਲੀ ਨੂੰ ਅੱਗ....
ਜੀ.ਐਸ.ਟੀ. ਵਿਭਾਗ ਵੱਲੋਂ ਰਜਿਸਟਰਡ ਮੈਰਿਜ ਪੈਲੇਸਾਂ ਦੇ ਮਾਲਕਾਂ/ਹਿੱਸੇਦਾਰਾਂ ਨਾਲ ਮੀਟਿੰਗ ਦਾ ਆਯੋਜਨ
ਬਣਦਾ ਟੈਕਸ ਜ਼ਮ੍ਹਾਂ ਨਾ ਕਰਵਾਉਣ ’ਤੇ ਹੋਵੇਗੀ ਕਾਰਵਾਈ ਅਤੇ ਜ਼ੁਰਮਾਨਾ ਸ੍ਰੀ ਮੁਕਤਸਰ ਸਾਹਿਬ, 10 ਅਕਤੂਬਰ 2024 : ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜੀ.ਐਸ.ਟੀ. ਮਾਲੀਆ ਵਧਾਉਣ ਲਈ ਦਫ਼ਤਰ ਸਹਾਇਕ ਕਮਿਸ਼ਨਰ ਰਾਜ ਕਰ, ਸ਼੍ਰੀ ਮੁਕਤਸਰ ਸਾਹਿਬ ਵਿਖੇ ਸ਼ਹਿਰ ਵਿੱਚ ਸਥਿਤ ਜੀ.ਐਸ.ਟੀ. ਅਧੀਨ ਰਜਿਸਸਟਰਡ ਮੈਰਿਜ ਪੈਲੇਸਾਂ ਦੇ ਮਾਲਕਾਂ/ ਹਿੱਸੇਦਾਰਾਂ /ਮੈਨੇਜ਼ਰਾਂ ਨਾਲ ਮੀਟਿੰਗ ਕੀਤੀ ਗਈ, ਜਿਸਦੀ ਪ੍ਰਧਾਨਗੀ ਸਹਾਇਕ ਕਮਿਸ਼ਨਰ ਰਾਜ ਕਰ ਸ੍ਰੀ ਰੋਹਿਤ ਗਰਗ ਵੱਲੋਂ ਕੀਤੀ ਗਈ। ਮੀਟਿੰਗ ਦੌਰਾਨ ਉਨ੍ਹਾਂ ਹਾਜ਼ਰ....
ਫਰੀਦਕੋਟ ਵਿਖੇ ਹੋਣਗੇ ਬਾਸਕਟਬਾਲ ਤੇ ਤਾਈਕਵਾਡੋ ਦੇ ਰਾਜ ਪੱਧਰੀ ਮੁਕਾਬਲੇ- ਵਿਨੀਤ ਕੁਮਾਰ 
ਖੇਡਾਂ ਵਤਨ ਪੰਜਾਬ ਦੀਆਂ ਸੀਜਨ-3 ਡਿਪਟੀ ਕਮਿਸ਼ਨਰ ਨੇ ਰਾਜ ਪੱਧਰੀ ਖੇਡਾਂ ਦੀਆਂ ਤਿਆਰੀਆਂ ਦਾ ਲਿਆ ਜਾਇਜਾ ਫਰੀਦਕੋਟ 10 ਅਕਤੂਬਰ 2024 : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀਆਂ ਖੇਡਾਂ ਵਤਨ ਦੀਆਂ ਸੀਜ਼ਨ 3 ਦੇ ਰਾਜ ਪੱਧਰੀ ਮੁਕਾਬਲੇ ਜੋ ਕਿ ਮਿਤੀ 22 ਤੋਂ 28 ਅਕਤੂਬਰ ਤੱਕ ਜਿਲ੍ਹੇ ਵਿੱਚ ਹੋ ਰਹੇ ਹਨ, ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਵੱਖ ਵੱਖ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਮੀਟਿੰਗ ਕੀਤੀ। ਡਿਪਟੀ ਕਮਿਸ਼ਨਰ ਸ੍ਰੀ ਵਿਨੀਤ....
ਪੀਜੀਆਈ ਦੇ ਮਿਆਰ ਦਾ ਬਣੇਗਾ ਸਰਕਾਰੀ ਮੈਡੀਕਲ ਕਾਲਜ ਪਟਿਆਲਾ, ਮੈਡੀਕਲ ਅਧਿਆਪਕਾਂ ਨੂੰ ਕਰਵਾਈ ਜਾਵੇਗੀ ਨਵੀਨਤਮ ਟ੍ਰੇਨਿੰਗ : ਡਾ. ਬਲਬੀਰ ਸਿੰਘ
ਡਾ. ਬਲਬੀਰ ਸਿੰਘ ਵੱਲੋਂ ਮੈਡੀਕਲ ਸਿੱਖਿਆ 'ਚ ਕ੍ਰਾਂਤੀਕਾਰੀ ਤਬਦੀਲੀਆਂ ਲਿਆਉਣ ਲਈ ਮੈਡੀਕਲ ਕਾਲਜ ਦੇ ਸਾਰੇ ਵਿਭਾਗਾਂ ਨੂੰ ਵਿਜ਼ਨ ਦਸਤਾਵੇਜ ਤਿਆਰ ਕਰਨ ਦੇ ਨਿਰਦੇਸ਼ ਮੈਡੀਕਲ ਸਿੱਖਿਆ ਮੰਤਰੀ ਨੇ ਮੈਡੀਕਲ ਕਾਲਜ ਤੇ ਰਾਜਿੰਦਰਾ ਹਸਪਤਾਲ ਦੇ ਸਾਰੇ ਵਿਭਾਗਾਂ ਦਾ ਦੌਰਾ ਕਰਕੇ ਜਾਣੀਆਂ ਜਮੀਨੀ ਪੱਧਰ ਦੀਆਂ ਹਕੀਕਤਾਂ 'ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਲੋਕਾਂ ਨੂੰ ਪ੍ਰਦਾਨ ਕੀਤੀਆਂ ਮਿਆਰੀ ਸਿਹਤ ਸੇਵਾਵਾਂ' ਪਟਿਆਲਾ, 9 ਅਕਤੂਬਰ 2024 : ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ....
ਮਾਤਾ ਨੈਣਾ ਦੇਵੀ ਤੋਂ ਮੱਥਾ ਟੇਕ ਕੇ ਵਾਪਸ ਆ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ, ਇੱਕ ਔਰਤ ਦੀ ਮੌਤ, 2 ਗੰਭੀਰ ਜਖ਼ਮੀ
ਸਮਰਾਲਾ, 09 ਅਕਤੂਬਰ 2024 : ਮਾਤਾ ਨੈਣਾ ਦੇਵੀ ਤੋਂ ਮੱਥ ਟੇਕ ਕੇ ਵਾਪਸ ਆ ਰਹੇ ਪਰਿਵਾਰ ਨਾਲ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਇੱਕ ਔਰਤ ਦੀ ਮੌਤ ਹੋ ਗਈ ਅਤੇ 2 ਗੰਭੀਰ ਜਖ਼ਮੀ ਹੋ ਗਏ। ਮਿਲੀ ਜਾਣਕਾਰੀ ਅਨੁਸਾਰ ਸਮਰਾਲਾ ਦਾ ਇੱਕ ਪਰਿਵਾਰ ਨੈਣਾ ਦੇਵੀ ਤੋਂ ਮੱਥਾ ਟੇਕ ਕੇ ਗੱਡੀ ‘ਚ ਸਵਾਰ ਹੋ ਕੇ ਵਾਪਸ ਆ ਰਿਹਾ ਸੀ, ਜਦੋਂ ਉਹ ਸਰਹੰਦ ਨਹਿਰ ਦੇ ਗੜ੍ਹੀ ਪੁਲ ਨਜ਼ਦੀਕ ਪੁੱਜੇ ਤਾਂ ਤਾਂ ਕਾਰ ਚਾਲਕ ਨੂੰ ਨੀਂਦ ਆ ਗਈ ਅਤੇ ਕਾਰ ਬੇਕਾਬੂ ਹੋ ਕੇ ਇੱਕ ਟਰੱਕ ਨਾ ਜਾ ਟਕਰਾਈ, ਜਿਸ ਕਾਰਨ ਕਾਰ ਸਵਾਰ ਤਿੰਨ ਲੋਕ ਕਾਰ....
ਸਿਹਤ ਵਿਭਾਗ ਦੁਆਰਾ ਸ੍ਰੀ ਮੁਕਤਸਰ ਸਾਹਿਬ ਵਿਖੇ ਕੀਤਾ ਗਿਆ ਡੇਂਗੂ ਪਾਜ਼ੀਟਿਵ ਕੇਸਾਂ ਦਾ ਦੌਰਾ
ਸਾਡੀ ਟੀਮ ਕਮਿਊਨਿਟੀ ਦੀ ਸਿਹਤ ਨੂੰ ਯਕੀਨੀ ਬਣਾਉਣ ਅਤੇ ਡੇਂਗੂ ਦੇ ਫੈਲਣ ਨੂੰ ਰੋਕਣ ਲਈ ਸਮਰਪਿਤ ਹੈ, “ਆਓ ਸੁਚੇਤ ਰਹੀਏ ਅਤੇ ਆਪਣੇ ਆਂਢ-ਗੁਆਂਢ ਦੀ ਰੱਖਿਆ ਕਰੀਏ”: ਡਾ ਜਗਦੀਪ ਚਾਵਲਾ ਸਿਵਲ ਸਰਜਨ ਸਿਹਤ ਵਿਭਾਗ ਵੱਲੋਂ ਡੇਂਗੂ ਅਤੇ ਮਲੇਰੀਆ ਤੋਂ ਲੋਕਾਂ ਨੂੰ ਬਚਾਉਣ ਲਈ ਲਗਾਤਾਰ ਗਤੀਵਿਧੀਆਂ ਜਾਰੀ ਸ੍ਰੀ ਮੁਕਤਸਰ ਸਾਹਿਬ, 09 ਅਕਤੂਬਰ 2024 : ਸਿਹਤ ਵਿਭਾਗ ਵੱਲੋਂ ਡਾ. ਜਗਦੀਪ ਚਾਵਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਵਿੱਚ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ਵਿਚ ਡੇਂਗੂ ਅਤੇ ਮਲੇਰੀਆ ਦੇ....
ਜੰਗੀਆਣਾ ਚ ਕਿਰਨਜੀਤ ਕੌਰ ਨੂੰ ਮਿਲ ਰਿਹਾ ਭਰਪੂਰ ਸਮਰਥਨ
ਭਦੌੜ, 9 ਅਕਤੂਬਰ (ਵਰਮਾ) : ਪੰਚਾਇਤੀ ਚੋਣਾਂ ਨੂੰ ਲੈਕੇ ਪਿੰਡਾਂ ਵਿੱਚ ਅਖਾਡ਼ਾ ਪੂਰੀ ਤਰਾਂ ਭਖਿਆ ਹੋਇਆ ਹੈ। ਨੇਡ਼ਲੇ ਪਿੰਡ ਜੰਗੀਆਣਾ ਵਿਖੇ ਸਰਪੰਚੀ ਦੀ ਚੋਣ ਲੜ ਰਹੇ ਬੀਬੀ ਕਿਰਨਜੀਤ ਕੌਰ ਪਤਨੀ ਗੁਰਚਰਨ ਸਿੰਘ ਸਾਬਕਾ ਪੰਚਾਇਤ ਮੈਂਬਰ ਨੂੰ ਲੋਕਾਂ ਦਾ ਭਰਪੂਰ ਸਮਰਥਨ ਮਿਲ ਰਿਹਾ ਹੈ। ਕਿਰਨਜੀਤ ਕੌਰ ਦੇ ਸਮਰਥਕਾਂ ਵੱਲੋਂ ਆਪਣੇ ਉਮੀਦਵਾਰ ਦੇ ਹੱਕ ਵਿੱਚ ਘਰ-ਘਰ ਜਾਕੇ ਲੋਕਾਂ ਨਾਲ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ। ਇਸ ਮੌਕੇ ਹਰਵਿੰਦਰ ਸਿੰਘ ਕੁੱਕੂ, ਗੁਰਮੀਤ ਸਿੰਘ ਪੰਚ, ਹਾਕਮ ਸਿੰਘ ਪੰਚ, ਕਰਮ ਸਿੰਘ....
ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨ ਦੇ ਜ਼ਮੀਨੀ ਰਿਕਾਰਡ ਵਿੱਚ " ਰੈੱਡ ਐਂਟਰੀ "
2500 ਰੁਪਏ ਜ਼ੁਰਮਾਨਾ ਵੀ ਲਗਾਇਆ ਪਰਾਲੀ ਜਾਂ ਰਹਿੰਦ ਖੂਹੰਦ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਬਾਰੇ ਨੈਸ਼ਨਲ ਗਰੀਨ ਟ੍ਰਿਬਿਊਨਲ ਅਤੇ ਪ੍ਰਦੂਸ਼ਣ ਰੋਕਥਾਮ ਬੋਰਡ ਬਹੁਤ ਸਖ਼ਤ - ਡਿਪਟੀ ਕਮਿਸ਼ਨਰ ਅਪੀਲ, ਕਿਸਾਨ ਵਾਤਾਵਰਨ ਅਤੇ ਭਵਿੱਖ ਨੂੰ ਬਚਾਉਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਦਾ ਸਹਿਯੋਗ ਕਰਨ ਮੋਗਾ, 9 ਅਕਤੂਬਰ 2024 : ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਮਨਾਹੀ ਹੁਕਮ ਜਾਰੀ ਕਰਨ ਦੇ ਬਾਵਜ਼ੂਦ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਦੇ ਮਾਮਲੇ ਵਿੱਚ ਇੱਕ ਕਿਸਾਨ ਦੇ ਜ਼ਮੀਨੀ ਰਿਕਾਰਡ ਵਿੱਚ " ਰੈੱਡ ਐਂਟਰੀ " ਅਤੇ....
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਫੈਕਲਟੀ ਕਲੱਬ ਵਿਚ ਸ਼ਿਲਪਕਾਰੀ ਮੇਲਾ ਸਫਲਤਾਪੂਰਵਕ ਆਯੋਜਿਤ
ਲੁਧਿਆਣਾ 9 ਅਕਤੂਬਰ 2024 : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਫੈਕਲਟੀ ਕਲੱਬ ਵਿਚ ਸ਼ਿਲਪਕਾਰੀ ਮੇਲਾ ਬੜੀ ਸਫਲਤਾ ਦੇ ਨਾਲ ਆਯੋਜਿਤ ਕੀਤਾ ਗਿਆ| ਇਸ ਮੇਲੇ ਵਿਚ ਵੱਡੀ ਗਿਣਤੀ ਵਿਚ ਯੂਨੀਵਰਸਿਟੀ ਦੇ ਅਧਿਆਪਕ, ਕਰਮਚਾਰੀ ਅਤੇ ਵਿਦਿਆਰਥੀ ਸ਼ਾਮਿਲ ਹੋਏ| ਉਦਘਾਟਨੀ ਸਮਾਰੋਹ ਵਿਚ ਯੂਨੀਵਰਸਿਟੀ ਦੇ ਕਮਿਊਨਟੀ ਸਾਇੰਸ ਕਾਲਜ ਦੇ ਡੀਨ ਅਤੇ ਡੀਨ ਪੋਸਟ ਗ੍ਰੈਜੂਏਟ ਸਟੱਡੀਜ਼ ਡਾ. ਕਿਰਨ ਬੈਂਸ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਜਦਕਿ ਯੂਨੀਵਰਸਿਟੀ ਦੇ ਨਿਰਦੇਸ਼ਕ ਵਿਦਿਆਰਥੀ ਭਲਾਈ ਡਾ. ਨਿਰਮਲ ਜੌੜਾ, ਮਿਲਖ ਅਫਸਰ ਡਾ....
ਪਰਿਵਾਰ ਕਾਲਕਾ ਮਾਈ ਦਾ ਵੱਲੋਂ ਮਾਂ ਕਾਲਕਾ ਜੀ ਦੀ ਦੂਜੀ ਵਿਸ਼ਾਲ ਚੌਂਕੀ ਕਰਵਾਈ ਗਈ
ਲੁਧਿਆਣਾ, 9 ਅਕਤੂਬਰ 2024 : ਪਰਿਵਾਰ ਕਾਲਕਾ ਮਾਈ ਦਾ ਵੱਲੋਂ ਮਾਤਾ ਕਾਲਕਾ ਜੀ ਦੀ ਦੂਸਰੀ ਵਿਸ਼ਾਲ ਚੌਂਕੀ ਭਗਤ ਪਰਵੀਨ ਠਾਕੁਰ ਜੀ ਗੱਦੀ ਨਸ਼ੀਨ ਪ੍ਰਭਾਤ ਮੰਦਿਰ ਦੀ ਅਗਵਾਈ ਹੇਠ ਕਰਵਾਈ ਗਈ। ਜਾਣਕਾਰੀ ਦਿੰਦੇ ਹੋਏ ਪਰਿਵਾਰ ਕਾਲਕਾ ਮਾਈ ਦਾ ਦੇ ਸੇਵਾਦਾਰ ਜੋਤੀ ਚੋਪੜਾ, ਰਾਜ ਚੋਪੜਾ, ਹਿਮੇਸ਼ ਗੋਇਲ ਅਤੇ ਵਰੁਣ ਜੈਨ ਨੇ ਦੱਸਿਆ ਕਿ ਮਾਤਾ ਕਾਲਕਾ ਜੀ ਦੀ ਦੂਜੀ ਵਿਸ਼ਾਲ ਚੌਕੀ ਸ਼੍ਰੀ ਸਿੱਧ ਜੋਗੀ ਬਾਬਾ ਬਾਲਕ ਨਾਥ ਪ੍ਰਭਾਤ ਮੰਦਿਰ ਵਿਖੇ ਸਮਾਪਤ ਹੋਈ। ਇਹ ਚੌਕੀ ਮਾਤਾ ਜੀ ਅਤੇ ਬਾਬਾ ਜੀ ਦੇ ਆਸ਼ੀਰਵਾਦ ਨਾਲ....
ਦੀਵਾਲੀ ਅਤੇ ਗੁਰੂਪੁਰਬ ਮੌਕੇ ਪਟਾਕੇ ਵੇਚਣ ਲਈ ਆਰਜ਼ੀ ਲਾਇਸੰਸ ਜਾਰੀ ਕਰਨ ਲਈ ਬਿਨੈ ਪੱਤਰ ਮੰਗੇ
ਸੰਗਰੂਰ, 9 ਅਕਤੂਬਰ 2024 : ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਸੰਦੀਪ ਰਿਸ਼ੀ ਨੇ ਦੱਸਿਆ ਹੈ ਕਿ ਡਾਇਰੈਕਟਰ, ਉਦਯੋਗ ਅਤੇ ਕਾਮਰਸ ਵਿਭਾਗ, ਪੰਜਾਬ ਵੱਲੋਂ ਐਕਸਪਲੋਸਿਵ ਰੂਲਜ਼-2008 ਅਧੀਨ ਜਾਰੀ ਗਾਈਡਲਾਈਨਜ਼ ਅਨੁਸਾਰ ਸਾਲ 2024 ਦੌਰਾਨ ਜ਼ਿਲ੍ਹਾ ਸੰਗਰੂਰ ਵਿੱਚ ਦੀਵਾਲੀ ਅਤੇ ਗੁਰੂਪੁਰਬ ਮੌਕੇ ਪਟਾਕੇ ਵੇਚਣ ਲਈ ਆਰਜ਼ੀ ਲਾਇਸੰਸ ਜਾਰੀ ਕੀਤੇ ਜਾਣੇ ਹਨ। ਇਸ ਲਈ ਚਾਹਵਾਨ ਵਿਅਕਤੀ 10 ਅਕਤੂਬਰ ਤੋਂ 17 ਅਕਤੂਬਰ ਤੱਕ ਸ਼ਾਮ 5:00 ਵਜੇ ਤੱਕ ਸਬੰਧਤ ਸੇਵਾ ਕੇਂਦਰ ਵਿਖੇ ਨਿਰਧਾਰਿਤ ਫੀਸ ਅਦਾ ਕਰਕੇ ਆਪਣੀਆਂ ਦਰਖਾਸਤਾਂ....
ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ ਦੇ ਮੈਂਬਰ ਵੱਲੋਂ ਜ਼ਿਲ੍ਹਾ ਮੋਹਾਲੀ ਦੇ ਐਕਸਾਈਜ਼ ਤੇ ਟੈਕਸੇਸ਼ਨ ਸਲਾਹਕਾਰੀ ਕਮੇਟੀ ਦੇ ਨੁਮਾਇੰਦਿਆਂ ਨਾਲ ਮੀਟਿੰਗ
ਐਸ.ਏ.ਐਸ. ਨਗਰ 09 ਅਕਤੂਬਰ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਰਕਾਰ ਸਨਅਤਕਾਰਾਂ ਅਤੇ ਵਪਾਰੀਆਂ ਦਰਮਿਆਨ ਆਪਸੀ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਪੂਰੀ ਤਰ੍ਹਾਂ ਸਮਰਪਿਤ ਹੈ। ਇਸ ਉਦੇਸ਼ ਦੀ ਪੂਰਤੀ ਲਈ ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ ਦੇ ਮੈਂਬਰ ਵਿਨੀਤ ਵਰਮਾ ਨੇ ਅੱਜ ਮੋਹਾਲੀ ਵਿਖੇ ਪੰਜਾਬ ਦੇ ਸਨਅਤਕਾਰਾਂ ਅਤੇ ਵਪਾਰੀਆਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਜ਼ਿਲ੍ਹਾ ਮੋਹਾਲੀ ਦੇ ਐਕਸਾਈਜ਼ ਤੇ ਟੈਕਸੇਸ਼ਨ ਸਲਾਹਕਾਰੀ ਕਮੇਟੀ ਦੇ ਨੁਮਾਇੰਦਿਆਂ ਦੇ ਨੁਮਾਇੰਦਿਆਂ....
ਰਣਸੀਂਹ ਖੁਰਦ ਵਿਖੇ ਪਰਾਲੀ ਨਾ ਸਾੜਨ ਪ੍ਰਤੀ ਜਾਗਰੂਕਤਾ ਕੈਂਪ ਦਾ ਆਯੋਜਨ
ਨਿਹਾਲ ਸਿੰਘ ਵਾਲਾ, 09 ਅਕਤੂਬਰ 2024 : ਜ਼ਿਲ੍ਹਾ ਪ੍ਰਸ਼ਾਸ਼ਨ ਤੇ ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਵਿਸ਼ੇਸ਼ ਸਾਰੰਗਲ ਵੱਲੋਂ ਮਿਲੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾ ਕੇ ਇਸਨੂੰ ਖੇਤਾਂ ਵਿੱਚ ਹੀ ਵਾਹੁਣ ਲਈ ਜਾਗਰੂਕਤਾ ਗਤੀਵਿਧੀਆਂ ਪੂਰੇ ਜੋਰਾਂ ਨਾਲ ਜਾਰੀ ਹਨ, ਤਾਂ ਤਾਂ ਕਿ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਬਲਾਕ ਖੇਤੀਬਾੜੀ ਅਫਸਰ ਨਿਹਾਲ ਸਿੰਘ ਵਾਲਾ ਡਾ. ਰੰਚਨਦੀਪ ਕੌਰ ਨੇ ਦੱਸਿਆ ਕਿ ਅੱਜ ਇਹਨਾਂ....