14.17 ਲੱਖ ਮੀਟ੍ਰਿਕ ਟਨ ਆਮਦ ਹੋਣ ਦੀ ਸੰਭਾਵਨਾ, ਸਾਰੇ ਪ੍ਰਬੰਧ ਪੁਖਤਾ - ਡਿਪਟੀ ਕਮਿਸ਼ਨਰ ਅਪੀਲ ! ਕਿਸਾਨ ਮੰਡੀਆਂ ਵਿੱਚ ਸੁੱਕੀ ਅਤੇ ਸਾਫ ਫ਼ਸਲ ਲਿਆਉਣ ਧਰਮਕੋਟ, 9 ਅਕਤੂਬਰ 2024 : ਜ਼ਿਲ੍ਹਾ ਮੋਗਾ ਦੀਆਂ ਸਾਰੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਦੇ ਪੁਖਤਾ ਪ੍ਰਬੰਧ ਹਨ, ਕਿਸੇ ਵੀ ਮੰਡੀ ਵਿੱਚ ਕਿਸੇ ਵੀ ਕਿਸਾਨ ਨੂੰ ਝੋਨਾ ਵੇਚਣ ਵਿੱਚ ਮੁਸ਼ਕਿਲ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ। ਸਾਰੀਆਂ ਮੰਡੀਆਂ ਵਿੱਚ ਲੇਬਰ ਅਤੇ ਢੋਆ ਢੋਆਈ ਦੇ ਪ੍ਰਬੰਧ ਵੀ ਮੁਕੰਮਲ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ....
ਮਾਲਵਾ
ਕਿਸੇ ਵੀ ਜਿੰਮੀਦਾਰ ਨੂੰ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ - ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਮੋਗਾ, 9 ਅਕਤੂਬਰ 2024 : ਜ਼ਿਲ੍ਹਾ ਮੋਗਾ ਵਿੱਚ ਝੋਨੇ ਦੀ ਫ਼ਸਲ ਦੀ ਸਰਕਾਰੀ ਖਰੀਦ ਕੇਂਦਰਾਂ ਵਿੱਚ ਆਮਦ ਸ਼ੁਰੂ ਹੋ ਗਈ ਹੈ। ਕਿਸਾਨਾਂ ਨੂੰ ਵਾਢੀ ਅਤੇ ਫਸਲ ਨੂੰ ਵੇਚਣ ਵਿੱਚ ਕੋਈ ਪ੍ਰੇਸ਼ਾਨੀ ਆਦਿ ਦਾ ਸਾਹਮਣਾ ਨਾ ਕਰਨਾ ਪਵੇ, ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਹਰ ਤਰ੍ਹਾਂ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਇਸੇ ਲੜੀ ਤਹਿਤ ਕਿਸਾਨਾਂ ਦੀਆਂ ਮੁਸ਼ਕਿਲਾਂ ਨੂੰ ਮੌਕੇ ਤੇ ਹੱਲ ਕਰਨ ਲਈ....
ਮਲੋਟ/ਸ੍ਰੀ ਮੁਕਤਸਰ ਸਾਹਿਬ, 09 ਅਕਤੂਬਰ 2024 : ਗ੍ਰਾਮ ਪੰਚਾਇਤੀ ਚੋਣਾਂ ਨੂੰ ਪਾਰਦਰਸ਼ੀ ਅਤੇ ਸੁਚੱਜੇ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਹਰ ਤਰ੍ਹਾਂ ਦੇ ਪ੍ਰਬੰਧ ਕੀਤੇ ਜਾ ਰਹੇ ਹਨ, ਜਿਸ ਤਹਿਤ ਅੱਜ ਬਲਾਕ ਮਲੋਟ ਵਿਖੇ ਤਾਇਨਾਤ ਚੋਣ ਅਮਲੇ ਦੀ ਰਿਹਰਸਲ ਮਹਾਰਾਜਾ ਰਣਜੀਤ ਸਿੰਘ ਕਾਲਜ ਵਿਖੇ ਐਸ.ਡੀ.ਐਮ. ਮਲੋਟ ਡਾ. ਸੰਜੀਵ ਕੁਮਾਰ ਦੀ ਅਗਵਾਈ ਹੇਠ ਮੁਕੰਮਲ ਹੋਈ। ਚੋਣ ਪ੍ਰਕਿਰਿਆ ਸਬੰਧੀ ਹੋਰ ਜਾਣਕਾਰੀ ਸਾਂਝੀ ਕਰਦਿਆਂ ਉਨ੍ਹਾਂ ਦੱਸਿਆ ਕਿ ਸਮੂਹ ਗ੍ਰਾਮ ਪੰਚਾਇਤ ਚੋਣ ਬਲਾਕ ਮਲੋਟ....
ਜਤਿੰਦਰ ਜੋਰਵਾਲ ਵੱਲੋਂ ਝੋਨੇ ਦੀ ਖਰੀਦ ਪ੍ਰਕਿਰਿਆ ਦੀ ਸਮੀਖਿਆ ਲੁਧਿਆਣਾ, 9 ਅਕਤੂਬਰ 2024 : ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਉਪ ਮੰਡਲ ਮੈਜਿਸਟ੍ਰੇਟ, ਖੁਰਾਕ, ਸਿਵਲ ਅਤੇ ਸਪਲਾਈ ਕੰਟਰੋਲਰ ਅਤੇ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰਾਂ ਸਮੇਤ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਝੋਨੇ ਦੀ ਖਰੀਦ ਦੀ ਜ਼ਮੀਨੀ ਪੱਧਰ 'ਤੇ ਜਾ ਕੇ ਕਾਰਵਾਈਆਂ ਦੀ ਨਿਗਰਾਨੀ ਕਰਨ ਲਈ ਆਪਣੇ ਖੇਤਰ ਦੇ ਦੌਰੇ ਤੇਜ਼ ਕਰਨ ਦੇ ਆਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਨੇ ਆਪਣੇ ਦਫ਼ਤਰ ਵਿਖੇ ਖਰੀਦ ਏਜੰਸੀਆਂ ਦੇ ਮੁਖੀਆਂ ਨਾਲ....
ਲੁਧਿਆਣਾ, 09 ਅਕਤ੍ਵਬਰ 2024 : ਹਲਕੇ ਦੇ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ, ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਵਲੋਂ ਵਾਰਡ ਨੰਬਰ 88 ਅਧੀਨ ਹੁਕਮ ਸਿੰਘ ਰੋਡ, ਗਾਂਧੀ ਨਗਰ ਵਿਖੇ ਨਵੀਆਂ ਸੜਕ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ। ਵਿਧਾਇਕ ਬੱਗਾ ਨੇ ਦੱਸਿਆ ਕਿ ਉਨ੍ਹਾਂ ਇਸ ਇਲਾਕੇ ਦੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਉਨ੍ਹਾਂ ਨੂੰ ਬੁਨਿਆਦੀ ਸਹੂਲਤਾਂ ਪਹਿਲਾ ਦੇ ਆਧਾਰ 'ਤੇ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਵਸਨੀਕਾਂ ਦੀ....
ਲੱਛਣ ਦਿੱਖਣ ਤੇ ਨੇੜੇ ਦੇ ਹਸਪਤਾਲ ਵਿੱਚ ਕਰੋ ਸੰਪਰਕ-ਸਿਵਲ ਸਰਜਨ ਫਰੀਦਕੋਟ 9 ਅਕਤੂਬਰ 2024 : ਸਿਹਤ ਵਿਭਾਗ ਫਰੀਦਕੋਟ ਵੱਲੋ ਜਿਲ੍ਹਾ ਵਾਸੀਆਂ ਨੂੰ ਮੰਕੀਪਾਕਸ ਬਿਮਾਰੀ ਤੋਂ ਬਚਾਅ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਸਬੰਧ ਵਿੱਚ ਸਿਵਲ ਸਰਜਨ ਡਾ: ਚੰਦਰ ਸ਼ੇਖਰ ਵੱਲੋ ਬੈਨਰ ਜਾਰੀ ਕੀਤਾ ਗਿਆ। ਇਸ ਮੋਕੇ ਸਿਵਲ ਸਰਜਨ ਡਾ.ਚੰਦਰ ਸ਼ੇਖਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੰਕੀਪਾਕਸ ਇੱਕ ਵਾਈਰਲ ਜੁਨੋਟਿਕ ਬਿਮਾਰੀ ਹੈ ਜਿਸ ਵਿੱਚ ਚੇਚਕ ਵਰਗੇ ਲੱਛਣ ਹੁੰਦੇ ਹਨ ਪਰ ਘੱਟ ਗੰਭੀਰ ਹੁੰਦੇ ਹਨ । ਵਰਲਡ....
ਕਿਸਾਨਾਂ ਨੂੰ ਪਰਾਲੀ ਤੇ ਹੋਰ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ ਦੀ ਅਪੀਲ ਫਰੀਦਕੋਟ , 9 ਅਕਤੂਬਰ 2024 : ਪੰਜਾਬ ਸਰਕਾਰ ਵਲੋਂ ਝੋਨੇ ਦੀ ਪਰਾਲੀ ਦੇ ਨਿਪਟਾਰੇ ਲਈ ਕਿਸਾਨਾਂ ਨੂੰ ਸਬਸਿਡੀ ਤੇ ਖੇਤੀ ਮਸ਼ੀਨਰੀ ਮੁਹੱਈਆ ਕਰਵਾਈ ਜਾ ਰਹੀ ਹੈ ਜਿਸ ਵਰਤੋਂ ਕਰਕੇ ਕਿਸਾਨ ਝੋਨੇ ਦੀ ਪਰਾਲੀ ਦਾ ਸਫਲਤਾਪੂਰਵਕ ਨਿਪਟਾਰਾ ਕਰ ਰਹੇ ਹਨ ਜਿਨ੍ਹਾਂ ਵਿਚੋ ਬਲਾਕ ਕੋਟਕਪੂਰਾ ਦੇ ਪਿੰਡ ਮੜਾਕ ਦੇ ਸ. ਨਛੱਤਰ ਸਿੰਘ ਵੀ ਅਜਿਹੇ ਕਿਸਾਨ ਹਨ, ਜਿਨ੍ਹਾਂ ਨੇ ਪਿਛਲੇ 4 ਸਾਲਾਂ ਤੋ ਝੋਨੇ ਦੀ ਪਰਾਲੀ ਨੂੰ ਅੱਗ ਨਹੀਂ ਲਗਾਈ। ਕਿਸਾਨ....
ਜਿਲ੍ਹੇ ਅੰਦਰ ਫਾਸਫੈਟਿਕ ਖਾਦ ਦੀ ਇਕਸਾਰ ਵੰਡ ਲਈ ਬਲਾਕ ਅਤੇ ਜ਼ਿਲਾ ਪੱਧਰ ਤੇ ਟੀਮਾਂ ਦਾ ਗਠਨ ਕੀਤਾ ਗਿਆ ਫਰੀਦਕੋਟ, 9 ਅਕਤੂਬਰ 2024 : ਸਥਾਨਕ ਮੁੱਖ ਖੇਤੀਬਾੜੀ ਦਫਤਰ ਵਿੱਚ ਜਿਲ੍ਹੇ ਦੇ ਕਿਸਾਨ ਆਗੂਆਂ ਨਾਲ ਮੁੱਖ ਖੇਤੀਬਾੜੀ ਅਫਸਰ ਡਾ. ਅਮਰੀਕ ਸਿੰਘ ਵੱਲੋਂ ਇਫਕੋ ਦੇ ਸਟੇਟ ਮਾਰਕੀਟਿੰਗ ਪ੍ਰਬੰਧਕ ਸ੍ਰੀ ਹਰਮੇਲ ਸਿੰਘ ਸਿੱਧੂ ਨਾਲ ਮੀਟਿੰਗ ਕਰਵਾਈ ਗਈ ਅਤੇ ਮੀਟਿੰਗ ਵਿੱਚ ਫਾਸਫੈਟਿਕ ਖਾਦਾਂ ਦੀ ਮੰਗ ਅਤੇ ਉਪਲਬਧਤਾ ਅਤੇ ਨੈਨੋ ਯੂਰੀਆ ਬਾਰੇ ਵਿਚਾਰ ਚਰਚਾ ਕੀਤੀ ਗਈ। ਵਰਣਨਯੋਗ ਹੈ ਕਿ ਪਿਛਲੇ ਦਿਨੀਂ ਖੇਤਰੀ....
ਸ਼੍ਰੀ ਮੁਕਤਸਰ ਸਾਹਿਬ, 08 ਅਕਤੂਬਰ 2024 : ਜਿਲ੍ਹਾ ਮੁਕਤਸਰ ਸਾਹਿਬ ਵਿੱਚ ਵੱਖ ਵੱਖ ਪਿੰਡਾਂ ਦੀਆਂ ਗ੍ਰਾਂਮ ਪੰਚਾਇਤਾਂ ‘ਚ ਵਿਰੋਧੀ ਧਿਰ ਦੇ ਸਰਪੰਚ ਦੀਆਂ ਨਾਮਜ਼ਦਗੀਆਂ ਰੱਦ ਕਰਨ ਦੇ ਵਿਰੋਧ ਵਿੱਚ ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋਂ ਡਿਪਟੀ ਕਮਿਸ਼ਨਰ ਦਫਤਰ ਵਿਖੇ ਰੋਸ਼ ਪ੍ਰਦਰਸ਼ਨ ਕੀਤਾ ਗਿਆ, ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸਮੂਲੀਅਤ ਕੀਤੀ ਗਈ। ਭਰਵੇਂ ਇੱਕਠ ਨੂੰ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਨ੍ਹਾਂ ਆਪਣੇ ਸਿਆਸੀ ਜੀਵਨ ਵਿੱਚ ਪਹਿਲੀ ਵਾਰ....
ਪਟਿਆਲਾ, 08 ਅਕਤੂਬਰ 2024 : ਪਟਿਆਲਾ-ਬਲਬੇਹੜਾ ਰੋਡ 'ਤੇ ਤੜਕੇ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਤਿੰਨ ਦੀ ਮੌਤ ਹੋ ਗਈ ਅਤੇ 5 ਹੋਰ ਜ਼ਖ਼ਮੀ ਹੋ ਗਏ। ਮਿਲੀ ਜਾਣਕਾਰੀ ਅਨੁਸਾਰ ਪਟਿਆਲਾ-ਕੈਥਲ ਹਾਈਵੇ ’ਤੇ ਪਿੰਡ ਕੁਲੇਮਾਜਰਾ ਬੀੜ ’ਚ ਲੰਘੀ ਰਾਤ 2 ਗੱਡੀਆਂ ਦੀ ਆਹਮੋ-ਸਾਹਮਣੇ ਹੋਈ ਭਿਆਨਕ ਟੱਕਰ ’ਚ ਸਵਾਰ ਮਾਂ-ਪੁੱਤ ਜਸਪਾਲ ਕੌਰ (55) ਅਤੇ ਹਰਿੰਦਰ ਸਿੰਘ (38) ਦੀ ਮੌਤ ਹੋ ਗਈ। ਉਹ ਘਨੌਰ ਇਲਾਕੇ ਦੇ ਪਿੰਡ ਆਲਮਦੀ ਪੁਰ ਦੇ ਵਸਨੀਕ ਸਨ। ਕਾਰ ਵਿੱਚ ਬਲਕਾਰ ਸਿੰਘ, ਹਰਭਜਨ ਸਿੰਘ ਅਤੇ ਉਸ ਦੀ ਮਾਤਾ....
ਨਾਭਾ, 8 ਅਕਤੂਬਰ 2024 : ਪੰਜਾਬੀ ਅਦਾਕਾਰ ਤੇ ਗਾਇਕ ਐਮੀ ਵਿਰਕ ਦੇ ਪਿਤਾ ਕੁਲਜੀਤ ਸਿੰਘ ਨੂੰ ਨਾਭਾ ਬਲਾਕ ਦੇ ਪਿੰਡ ਲੋਹਾਰ ਮਾਜਰਾ ਦੇ ਵਾਸੀਆਂ ਵੱਲੋਂ ਸਰਬਸੰਮਤੀ ਨਾਲ ਪਿੰਡ ਦਾ ਸਰਪੰਚ ਚੁਣਿਆ ਗਿਆ ਹੈ। ਜਿਸ ਤੋਂ ਬਾਅਦ ਕੁਲਜੀਤ ਸਿੰਘ ਦੇ ਪਿੰਡ ਅਤੇ ਘਰ ਵਿੱਚ ਖੁਸ਼ੀ ਦਾ ਮਾਹੌਲ ਹੈ। ਐਮੀ ਵਿਰਕ ਦੇ ਪਿਤਾ ਕੁਲਜੀਤ ਸਿੰਘ ਪਹਿਲਾਂ ਵੀ ਪਿੰਡ ‘ਚ ਸਮਾਜ ਭਲਾਈ ਦੇ ਕਾਰਜ ਕਰਦੇ ਰਹਿੰਦੇ ਹਨ ਅਤੇ ਹੁਣ ਪਿੰਡ ਵਾਸੀਆਂ ਨੇ ਉਨ੍ਹਾਂ ਨੂੰ ਸਰਬ ਸੰਮਤੀ ਨਾਲ ਸਰਪੰਚ ਚੁਣ ਕੇ ਵੱਡੀ ਜ਼ਿੰਮੇਵਾਰੀ ਸੌਂਪੀ ਹੈ। ਇਸ....
ਫਾਜ਼ਿਲਕਾ 8 ਅਕਤੂਬਰ 2024 : ਪੰਜਾਬ ਸਰਕਾਰ ਦੀ ਸੀਐਮ ਦੀ ਯੋਗਸ਼ਾਲਾ ਫਾਜ਼ਿਲਕਾ ਜ਼ਿਲ੍ਹੇ ਦੇ ਲੋਕਾਂ ਨੂੰ ਤੰਦਰੁਸਤ ਕਰਨ ਵਿਚ ਅਹਿਮ ਰੋਲ ਅਦਾ ਕਰ ਰਹੀ ਹੈ। ਯੋਗਾ ਪ੍ਰਤੀ ਦਿਲਚਸਪੀ ਦਿਖਾਉਂਦਿਆਂ ਜ਼ਿਲੇਹ ਅੰਦਰ 5 ਹਜਾਰ ਤੋਂ ਵੱਧ ਲੋਕਾਂ ਨੇ ਸੀ.ਐਮ. ਦੀ ਯੋਗਸ਼ਾਲਾ ਮੁਹਿੰਮ ਤਹਿਤ ਆਪਣੇ ਆਪ ਨੂੰ ਰਜਿਸਟਰਡ ਕੀਤਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਜਿਲਾ ਕੋਆਰਡੀਨੇਟਰ ਰਾਧੇ ਸ਼ਾਮ ਨੇ ਕਿਹਾ ਕਿ ਜ਼ਿਲ੍ਹਾ ਫਾਜ਼ਿਲਕਾ ਅੰਦਰ 145 ਥਾਵਾਂ *ਤੇ ਪੰਜਾਬ ਸਰਕਾਰ ਦੀ ਸੀਐਮ ਦੀ ਯੋਗਸ਼ਾਲਾ ਚੱਲ ਰਹੀ ਹੈ।....
ਫਾਜ਼ਿਲਕਾ, 8 ਅਕਤੂਬਰ 2024 : ਫਾਜ਼ਿਲਕਾ ਦੇ ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਕਮ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਸੁਭਾਸ਼ ਚੰਦਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਨਾਂ ਵਾਪਸੀ ਦੀ ਪ੍ਰਕਿਆ ਮੁਕੰਮਲ ਹੋਣ ਤੋਂ ਬਾਅਦ ਪੰਚਾਇਤ ਚੌਣਾਂ ਲੜ ਰਹੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਵੰਡ ਦਿੱਤੇ ਗਏ ਹਨ। ਉਨ੍ਹਾਂ ਨੇ ਦੱਸਿਆ ਹੈ ਕਿ ਜ਼ਿਲ੍ਹੇ ਵਿਚ 47 ਸਰਪੰਚ ਅਤੇ 1107 ਪੰਚ ਨਿਰਵਿਰੋਧ ਚੁਣੇ ਗਏ ਹਨ। ਇਸ ਤੋਂ ਬਿਨ੍ਹਾਂ ਹੁਣ ਨਾਮਜਦਗੀਆਂ ਵਾਪਿਸ ਲੈਣ ਤੋਂ ਬਾਅਦ ਜ਼ਿਲ੍ਹੇ ਵਿਚ 1519 ਸਰਪੰਚ ਉਮੀਦਵਾਰ ਮੈਦਾਨ ਵਿਚ....
ਫਾਜ਼ਿਲਕਾ 8 ਅਕਤੂਬਰ 2024 : ਮੁੱਖ ਮੰਤਰੀ ਭਗਵੰਤ ਮਾਨ ਅਤੇ ਸਿਹਤ ਮੰਤਰੀ ਬਲਬੀਰ ਸਿੰਘ ਵੱਲੋਂ ਡੇਂਗੂ ਬਿਮਾਰੀ ਖਿਲਾਫ ਸ਼ੁਰੂ ਕੀਤੀ ਮੁਹਿੰਮ ਤਹਿਤ ਅਬੋਹਰ ਸਿਵਿਲ ਹਸਪਤਾਲ ਦੀ ਐਂਟੀ ਡੇਂਗੂ ਲਾਰਵਾ ਟੀਮਾ ਡੇਂਗੂ ਦੇ ਪਿਛਲੇ ਸਾਲਾ ਦੋਰਾਨ ਹੋਟ ਸਪੋਟ ਖੇਤਰ ਵਿਚ ਪੂਰੀ ਤਰਾਂ ਸਰਗਰਮੀ ਨਾਲ ਕੰਮ ਕਰ ਰਹੀ ਹੈ ਇਸ ਦੇ ਨਾਲ ਉਹਨਾ ਨੇ ਪਾਣੀ ਦੇ ਸਰੋਤਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਅਤੇ ਵੈਕਟਰ ਬੋਰਨ ਟੀਮਾ ਲਗਾਤਾਰ ਲੋਕਾਂ ਨੂੰ ਡੇਂਗੂ ਬੀਮਾਰੀ ਦੇ ਲੱਛਣਾਂ ਬਾਰੇ ਜਾਗਰੂਕ ਕਰ ਰਹੀ ਹੈ ਜਿਸ ਨਾਲ ਕਰੀਬ 300....
ਵਧੀਕ ਡਿਪਟੀ ਕਮਿਸ਼ਨਰ ਨੇ ਝੋਨੇ ਦੀ ਖਰੀਦ ਦੀ ਕਰਵਾਈ ਸ਼ੁਰੂਆਤ ਸ੍ਰੀ ਮੁਕਤਸਰ ਸਾਹਿਬ, 08 ਅਕਤੂਬਰ 2024 : ਪੰਜਾਬ ਸਰਕਾਰ ਦੀਆਂ ਹਦਾਇਤਾਂ ਤੇ ਸ੍ਰੀ ਮੁਕਤਸਰ ਸਾਹਿਬ ਦੀਆਂ ਅਨਾਜ ਮੰਡੀਆਂ ਵਿੱਚ ਵੱਖ ਵੱਖ ਖਰੀਦ ਏਜੰਸੀਆਂ ਵਲੋਂ ਝੋਨੇ ਦੀ ਖਰੀਦ ਸ਼ੁਰੂ ਕਰ ਦਿੱਤੀ ਹੈ, ਇਹ ਜਾਣਕਾਰੀ ਸ.ਗੁਰਪ੍ਰੀਤ ਸਿੰਘ ਥਿੰਦ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਮੁਕਤਸਰ ਸਾਹਿਬ ਨੇ ਅਨਾਜ ਮੰਡੀ ਗਿੱਦੜਬਾਹਾ ਵਿਖੇ ਝੋਨਾ ਖਰੀਦ ਦੀ ਸ਼ੁਰੂਆਤ ਕਰਦਿਆਂ ਦਿੱਤੀ। ਉਹਨਾਂ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮੰਡੀ....