ਮਾਲਵਾ

ਡਿਪਟੀ ਕਮਿਸ਼ਨਰ ਜੋਰਵਾਲ ਵੱਲੋਂ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੀ ਹੌਂਸਲਾ ਅਫਜ਼ਾਈ
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲਗਾਈ ਪ੍ਰਦਰਸ਼ਨੀ ਦੌਰਾਨ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਖਰੀਦਦਾਰੀ ਸੰਗਰੂਰ, 11 ਨਵੰਬਰ : ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਮੱਗਰਾ ਸਿੱਖਿਆ ਅਭਿਆਨ ਸਕੀਮ ਅਧੀਨ 37 ਰਿਸੋਰਸ ਸੈਂਟਰਾਂ ਵਿੱਚ ਸਿੱਖਿਆ ਲੈ ਰਹੇ 312 ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਵੱਲੋਂ ਦੀਵਾਲੀ ਮੌਕੇ ਦੀਵੇ, ਮੋਮਬੱਤੀਆਂ, ਮਿਠਾਈ ਦੇ ਡੱਬੇ, ਕਾਗਜ਼ ਦੀਆਂ ਲੜੀਆਂ, ਪੱਖੀਆਂ ਆਦਿ ਤਿਆਰ ਕਰਕੇ ਪ੍ਰਦਰਸ਼ਨੀ ਲਗਾਈ ਗਈ। ਇਸ ਪ੍ਰਦਰਸ਼ਨੀ ਮੌਕੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਵਿਸ਼ੇਸ਼....
ਪ੍ਰੀਗੈਬਲਿਨ ਦਵਾਈ ਦੀ ਵਿਕਰੀ ਉੱਤੇ ਮੁਕੰਮਲ ਪਾਬੰਦੀ: ਜ਼ਿਲ੍ਹਾ ਮੈਜਿਸਟ੍ਰੇਟ 
ਬਰਨਾਲਾ, 11 ਨਵੰਬਰ : ਜ਼ਿਲ੍ਹਾ ਮੈਜਿਸਟ੍ਰੇਟ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਵੱਲੋਂ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਇਹ ਹੁਕਮ ਜਾਰੀ ਕੀਤੇ ਕਿ ਜ਼ਿਲ੍ਹਾ ਬਰਨਾਲਾ ਵਿੱਚ Pregabalin 300mg (Signature) ਦੇ ਕੈਪਸੂਲ ਦੀ ਵਿਕਰੀ 'ਤੇ ਮੁਕੰਮਲ ਤੌਰ ਪਾਬੰਦੀ ਲਗਾਈ ਹੈ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਕੈਮਿਸਟ ਵੱਲੋਂ ਦਵਾਈ ਦੇਣ ਸਮੇਂ ਪ੍ਰਿਸਕ੍ਰਿਪਸ਼ਨ ਸਲਿੱਪ 'ਤੇ ਆਪਣੀ ਮੋਹਰ ਲਗਾਈ ਜਾਵੇਗੀ ਅਤੇ ਦਵਾਈ ਦੇਣ ਦੀ ਮਿਤੀ....
ਸਮੂਹ ਫੀਲਡ ਸਟਾਫ ਦੁਪਹਿਰ 1 ਤੋਂ ਸ਼ਾਮ 4 ਵਜੇ  ਤੱਕ ਰਹੇਗਾ ਪਿੰਡਾਂ ਵਿਚ, ਰੱਖੇਗਾ ਲਗਾਤਾਰ ਨਜਰਸਾਨੀ
ਫਾਜ਼ਿਲਕਾ, 11 ਨਵੰਬਰ : ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਸਮੂਹ ਤਹਿਸੀਲਦਾਰ, ਨਾਇਬ ਤਹਿਸੀਲਦਾਰ, ਬਲਾਕ ਵਿਕਾਸ ਤੇ ਪੰਚਾਇਤ ਅਫਸਰ, ਮੁੱਖ ਖੇਤੀਬਾੜੀ ਅਫਸਰ ਅਤੇ ਸਮੂਹ ਕਲਸਟਰ ਤੇ ਨੋਡਲ ਅਫਸਰ ਸਮੇਤ ਸਮੂਹ ਫੀਲਡ ਸਟਾਫ ਨੂੰ ਹਦਾਇਤ ਕਰਦਿਆਂ ਕਿਹਾ ਕਿ ਪਰਾਲੀ ਨੂੰ ਅੱਗ ਲਗਣ ਤੋਂ ਰੋਕਣ ਲਈ ਦੁਪਹਿਰ 1 ਤੋਂ ਸ਼ਾਮ 4 ਵਜੇ ਤੱਕ ਲਾਜਮੀ ਤੌਰ *ਤੇ ਪਿੰਡਾਂ ਵਿਚ ਵਿਜਿਟ ਕੀਤੀ ਜਾਵੇ ਅਤੇ ਲਗਾਤਾਰ ਨਜਰਸਾਨੀ ਰੱਖੀ ਜਾਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਧਿਕਾਰੀਆਂ ਨੂੰ ਹਦਾਇਤ ਜਾਰੀ ਕਰਦਿਆਂ ਕਿਹਾ ਕਿ ਉਹ....
ਪੰਜਾਬ ਹੈਂਡੀਕਰਾਫਟ ਫੈਸਟੀਵਲ ਦੀ ਅੰਤਿਮ ਸ਼ਾਮ ਅਮਿਟ ਯਾਦਾਂ ਛੱਡਦੀ ਤੇ ਇਕ ਫਿਰ ਤੋਂ ਆਉਣ ਦੀ ਉਮੀਦ ਜਗਾ ਨਿਬੜੀ
ਪੰਜਾਬ ਸਰਕਾਰ ਸਰਹੱਦੀ ਜ਼ਿਲੇ੍ਹ ਦੀ ਤਰੱਕੀ ਲਈ ਨਿਰੰਤਰ ਕਰ ਰਹੀ ਯਤਨ—ਜਗਦੀਪ ਕੰਬੋਜ਼ ਗੋਲਡੀ ਰਾਜਸਥਾਨ ਦੇ ਕ੍ਰਿਸ਼ਨਾ ਗਰੁੱਪ ਨੇ ਰਵਾਇਤੀ ਪੋਸ਼ਾਕ ਵਿਚ ਆਈਟਮਾਂ ਕੀਤੀਆਂ ਪੇਸ਼ ਫਾਜ਼ਿਲਕਾ 11 ਨਵੰਬਰ : ਪੰਜਾਬ ਸਰਕਾਰ ਵੱਲੋਂ ਹਸਤਕਲਾ ਨੂੰ ਉਤਸਾਹਿਤ ਕਰਦਾ ਪੰਜਾਬ ਹੈਂਡੀਕਰਾਫਟ ਫੈਸਟੀਵਲ ਜਿਥੇ ਜ਼ਿਲ੍ਹਾ ਫਾਜ਼ਿਲਕਾ ਵਾਸੀਆਂ ਨੂੰ ਕਲਾ ਦੀ ਖੁਬਸੂਰਤੀ, ਖੁਸ਼ੀਆਂ, ਦੂਸਰੇ ਰਾਜਾਂ ਦੀਆਂ ਵਸਤੂਆਂ ਤੇ ਸਵਾਦ, ਸਮਾਜਿਕ ਸੁਨੇਹੇ, ਆਪਣੇ ਰਾਜ ਨਾਲ ਸਬੰਧਤ ਸਭਿਆਚਾਰ ਦੀ ਸਾਂਝ ਪਾਉਂਦਾ ਹੋਇਆ ਨਿਬੜਿਆ ਉਥੇ ਇਕ ਵਾਰ ਫਿਰ ਤੋਂ....
ਆਮ ਆਦਮੀ ਪਾਰਟੀ ਪੰਜਾਬ ਨੂੰ ਬਰਬਾਦ ਕਰਨ ’ਤੇ ਲੱਗੀ ਹੋਈ ਹੈ : ਸੁਖਬੀਰ ਬਾਦਲ 
ਪਟਿਆਲਾ, 10 ਨਵੰਬਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਨੂੰ ਬਰਬਾਦ ਕਰਨ ’ਤੇ ਲੱਗੀ ਹੋਈ ਹੈ। ਉਹਨਾਂ ਕਿਹਾ ਕਿ ਨਕਲੀ ਤੇ ਕਠਪੁਤਲੀ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਸਾਰੀ ਤਾਕਤ ਤੇ ਪੰਜਾਬ ਦੇ ਖ਼ਜ਼ਾਨੇ ਨੂੰ ਆਪਣੇ ਆਕਾ ਅਰਵਿੰਦ ਕੇਜਰੀਵਾਲ ਦੀ ਸੇਵਾ ਵਿਚ ਲਗਾ ਦਿੱਤਾ ਹੈ ਤੇ ਸੂਬੇ ਨੂੰ ਬਰਬਾਦ ਕਰ ਰਹੇ ਹਨ। ਉਹਨਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਸੁਪਰੀਮ ਕੋਰਟ ਵਿਚ ਝੋਨੇ ’ਤੇ ਐਮ ਐਸ ਪੀ ਨੂੰ ਬੰਦ ਕਰ ਕੇ ਕਿਸੇ ਹੋਰ ਫਸਲ ’ਤੇ ਐਮ....
ਕੈਬਨਿਟ ਮੰਤਰੀ ਅਰੋੜਾ ਨੇ ਚੀਮਾ ਵਿਖੇ 1.47 ਕਰੋੜ ਦੀ ਲਾਗਤ ਨਾਲ ਬਣਨ ਵਾਲੇ ਦੋ ਕਮਿਊਨਿਟੀ ਸੈਂਟਰਾਂ ਦਾ ਨੀਂਹ ਪੱਥਰ ਰੱਖਿਆ
ਚੀਮਾ, 10 ਨਵੰਬਰ : ਕੈਬਨਿਟ ਮੰਤਰੀ ਅਮਨ ਅਰੋੜਾ ਨੇ ਚੀਮਾ ਵਿਖੇ ਕਰੀਬ 1.47 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਦੋ ਕਮਿਊਨਿਟੀ ਹਾਲਾਂ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਲੋਕਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਇਨ੍ਹਾਂ ਦੋਵਾਂ ਹੀ ਸਥਾਨਾਂ ਦੀ ਚੋਣ ਲੋਕਾਂ ਦੀ ਸੁਵਿਧਾ ਨੂੰ ਮੱਦੇਨਜ਼ਰ ਰਖਦਿਆਂ ਕੀਤੀ ਗਈ ਹੈ ਕਿਉਂ ਜੋ ਲੋਕਾਂ ਦੀ ਇਹ ਬਹੁਤ ਲੰਬੇ ਚਿਰ ਤੋਂ ਮੰਗ ਸੀ ਕਿ ਚੀਮਾ ਵਿੱਚ ਬਹੁ ਗਿਣਤੀ ਨਿਵਾਸੀਆਂ ਦੀਆਂ ਜਰੂਰਤਾਂ ਨੂੰ ਦੇਖਦਿਆਂ ਢੁਕਵੇਂ....
ਰਾਮਪੁਰਾ ਫੂਲ ‘ਚ ਵਿਅਕਤੀ ਨੇ ਅੰਨ੍ਹੇਵਾਹ ਕੀਤੀ ਫਾਇਰਿੰਗ, ਦੋ ਵਿਅਕਤੀਆਂ ਦੀ ਮੌਤ, ਖੁਦ ਵੀ ਕੀਤੀ ਖੁਦਕਸ਼ੀ
ਰਾਮਪੁਰਾ ਫੂਲ, 10 ਨਵੰਬਰ : ਰਾਮਪੁਰਾ ਫੂਲ ਦੇ ਪਿੰਡ ਕੋਠਾ ਗੁਰੁ ‘ਚ ਦੋ ਪਰਿਵਾਰਾਂ ਦੀ ਆਪਸੀ ਲੜਾਈ-ਝਗੜੇ ਕਾਰਨ ਤਿੰਨ ਲੋਕਾਂ ਦੀ ਮੌਤ ਹੋਣ ਜਾਣ ਦੀ ਦੁੱਖਦਾਈ ਖਬਰ ਹੈ। ਮ੍ਰਿਤਕਾਂ ਵਿੱਚ ਇੱਕ ਵਿਅਕਤੀ ਉਹ ਵੀ ਸ਼ਾਮਲ ਹੈ, ਜਿਸ ਦਾ ਉਕਤ ਦੋਵੇਂ ਪਰਿਵਾਰਾਂ ਨਾਲ ਸਿਵਾਏ ਬੋਲਚਾਲ ਤੋਂ ਕੋਈ ਵੱਡਾ ਸਬੰਧ ਨਹੀਂ ਸੀ। ਗੋਲੀਆਂ ਮਾਰ ਕੇ ਦੋ ਵਿਅਕਤੀਆਂ ਨੂੰ ਮਾਰਨ ਵਾਲੇ ਨੇ ਖੁਦ ਨੂੰ ਵੀ ਗੋਲੀ ਮਾਰ ਕੇ ਆਤਮ ਹੱਤਿਆ ਕਰ ਲਈ ਹੈ। ਮ੍ਰਿਤਕਾਂ ਦੀ ਪਛਾਣ ਗੁਰਸ਼ਾਂਤ ਸਿੰਘ ਅਤੇ ਭੋਲਾ ਸਿੰਘ ਉਰਫ ਵੱਡੇ ਘਰ ਵਾਲਾ ਵਜੋਂ....
ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀ ਪਿੰਡਾਂ ’ਚ ਲਗਾਤਾਰ ਕਰ ਰਹੇ ਨੇ ਕਿਸਾਨ ਮਿਲਣੀਆਂ
ਆਪਣੀ ਨੈਤਿਕ ਜ਼ਿੰਮੇਵਾਰੀ ਸਮਝਦੇ ਹੋਏ ਸਮਾਜ ਪ੍ਰਤੀ ਆਪਣਾ ਬਣਦਾ ਫ਼ਰਜ਼ ਨਿਭਾਉਣ ਲਈ ਅੱਗੇ ਆਉਣ ਕਿਸਾਨ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਦੇ ਆਧੁਨਿਕ ਤਰੀਕਿਆਂ ਤੋਂ ਕਰਵਾਇਆ ਜਾ ਰਿਹਾ ਹੈ ਜਾਣੂ- ਡਾ ਪੱਲਵੀ ਕੁੱਪ ਕਲਾ, 10 ਨਵੰਬਰ : ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ, ਪੁਲਿਸ ਅਤੇ ਹੋਰ ਅਧਿਕਾਰੀਆਂ ਸਮੇਤ ਡਿਪਟੀ ਕਮਿਸ਼ਨਰ, ਵਧੀਕ ਡਿਪਟੀ ਕਮਿਸ਼ਨਰ, ਉਪ ਮੰਡਲ ਮੈਜਿਸਟ੍ਰੇਟ ਲਗਾਤਾਰ ਪਿੰਡਾਂ ਵਿਚ ਕਿਸਾਨ ਮਿਲਣੀਆਂ ਕਰ ਕੇ ਪਰਾਲੀ ਪ੍ਰਬੰਧਨ ਦੇ ਆਧੁਨਿਕ ਤਰੀਕਿਆਂ ਤੋਂ ਜਾਣੂ ਕਰਵਾ ਰਹੇ ਹਨ....
ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ 99.1 ਫੀਸਦੀ ਝੋਨੇ ਦੀ ਕਰਵਾਈ ਗਈ ਲਿਫਟਿੰਗ : ਡਾ ਪੱਲਵੀ 
ਖਰੀਦੇ ਗਏ ਝੋਨੇ ਦੀ ਅਦਾਇਗੀ ਵਜੋਂ ਕਿਸਾਨਾਂ ਲਈ ਜਾਰੀ ਕੀਤੇ 559.56 ਕਰੋੜ ਰੁਪਏ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਆਏ 286176 ਮੀਟਰਿਕ ਟਨ ਝੋਨੇ ਵਿੱਚੋਂ 280826 ਮੀਟਰਿਕ ਟਨ ਝੋਨੇ ਦੀ ਕੀਤੀ ਗਈ ਖਰੀਦ ਡਾ ਪੱਲਵੀ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਮਾਲੇਰਕੋਟਲਾ, 10 ਨਵੰਬਰ : ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਪ੍ਰਕ੍ਰਿਆ ਸੁਚਾਰੂ ਢੰਗ ਨਾਲ ਚੱਲ ਰਹੀ ਹੈ ਅਤੇ ਮੰਡੀਆਂ ਵਿੱਚ ਲਿਫਟਿੰਗ ਕਰਵਾਉਣ ਵਿੱਚ ਵੀ ਤੇਜੀ ਆਈ ਹੈ ਜਿਸ ਸਦਕਾ ਹੁਣ ਤੱਕ ਮੰਡੀਆਂ....
ਪਰਾਲੀ ਸਾੜਨ ਤੋਂ ਰੋਕਣ ਲਈ ਸੁਪਰੀਮ ਕੋਰਟ ਦੇ ਹੁਕਮਾਂ ਦੀ ਇੰਨ ਬਿਨ ਪਾਲਣਾ ਨੂੰ ਯਕੀਨੀ ਬਣਾਉਣ ਦੇ ਯਤਨ ਲਗਾਤਾਰ ਜਾਰੀ
ਪਰਾਲੀ ਪ੍ਰਬੰਧਨ ਤੇ ਕਣਕ ਦੀ ਬਿਜਾਈ ਲਈ ਕਿਸਾਨਾਂ ਨੂੰ ਮੁਹੱਈਆ ਕਰਵਾਈ ਜਾ ਰਹੀ ਹੈ ਮਸ਼ੀਨਰੀ- ਡਾ ਕੁਲਵੀਰ ਮਾਲੇਰਕੋਟਲਾ 10 ਨਵੰਬਰ : ਪਰਾਲੀ ਸਾੜਨ ਤੋਂ ਤੁਰੰਤ ਰੋਕਣ ਲਈ ਮਾਣਯੋਗ ਸੁਪਰੀਮ ਕੋਰਟ ਦੇ ਆਦੇਸ਼ਾਂ ਦੀ ਪਾਲਣਾ ਇੰਨ-ਬਿੰਨ ਤੇ ਸਖਤੀ ਨਾਲ ਕਰਨੀ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਡਾ ਪੱਲਵੀ ਦੀ ਅਗਵਾਈ ਵਿੱਚ ਜ਼ਿਲ੍ਹੇ ਵਿੱਚ ਸਬੰਧਤ ਵਿਭਾਗਾਂ ਦੇ ਅਧਿਕਾਰੀ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਪੰਜਾਬ ਸਰਕਾਰ ਵਲੋਂ ਸਬਸਿਡੀ ਤੇ ਪਰਾਲੀ ਦੇ ਯੋਗ ਪ੍ਰਬੰਧਨ ਲਈ....
ਜ਼ਿਲ੍ਹਾ ਪ੍ਰਸਾਸ਼ਨ ਵਲੋਂ ਅੱਗ ਲਾਉਣ ਵਾਲਿਆਂ ਵਿਰੁੱਧ ਰੁਖ ਅਖਤਿਆਰ,08 ਚਲਾਨ ਤੇ ਪੁਲਿਸ ਕੇਸ ਦਰਜ -ਡਿਪਟੀ ਕਮਿਸ਼ਨਰ
ਕਿਹਾ, ਖੇਤਾਂ 'ਚ ਅੱਗ ਨਾ ਲਾਈ ਜਾਵੇ, ਪਰਾਲੀ ਨੂੰ ਅੱਗ ਲਾਉਣ ਦੀ ਥਾਂ ਬਦਲਵੇਂ ਪ੍ਰਬੰਧ ਮੌਜੂਦ ਕਿਹਾ, ਨੋਡਲ ਅਫ਼ਸਰਾਂ, ਕਲੱਸਟਰ ਅਫਸਰਾਂ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵਲੋਂ ਪਿੰਡ-ਪਿੰਡ ਜਾ ਕੇ ਕੀਤਾ ਜਾ ਰਿਹਾ ਹੈ ਕਿਸਾਨਾਂ ਨੂੰ ਮਸ਼ੀਨਰੀ ਦੀ ਸੁਚੱਜੀ ਵਰਤੋਂ ਕਰਨ ਪ੍ਰੇਰਿਤ ਮਾਲੇਰਕੋਟਲਾ 10 ਅਕਤੂਬਰ : ਨੋਡਲ ਅਫ਼ਸਰ, ਕਲੱਸਟਰ ਇੰਚਾਰਜ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਮਸ਼ੀਨਰੀ ਦੀ ਸੁਚੱਜੀ ਵਰਤੋਂ ਕਰ ਕੇ ਪਰਾਲੀ ਪ੍ਰਬੰਧਨ ਕਰਨ ਲਈ ਲਗਾਤਾਰ ਪ੍ਰੇਰਿਤ....
ਸਿਹਤ ਵਿਭਾਗ ਦੀ ਫੂਡ ਸੇਫਟੀ ਟੀਮ ਵੱਲੋਂ 11 ਕੁਇੰਟਲ ਦੇਸੀ ਘਿਓ ਜਬਤ,60 ਕਿਲੋ ਰੰਗਦਾਰ ਮਿਠਾਈਆਂ ਅਤੇ 75 ਕਿਲੋ ਗੈਰ ਮਿਆਰੀ ਕਰੀਮ ਕਰਵਾਈ ਨਸ਼ਟ
ਡਿਉਹਾਰਾਂ ਮੌਕੇ ਉਲੀਕੀ ਵਿਸ਼ੇਸ਼ ਚੈਕਿੰਗ ਦੌਰਾਨ ਭਰੇ 63 ਸੈਂਪਲ ਮਾਲੇਰਕੋਟਲਾ 10 ਨਵੰਬਰ : ਕਮਿਸ਼ਨਰ ਫੂਡ ਸੇਫਟੀ ਪੰਜਾਬ ਸ੍ਰੀ ਅਭਿਨਵ ਤ੍ਰਿਖਾ ਅਤੇ ਡਿਪਟੀ ਕਮਿਸ਼ਨਰ ਮਲੇਰਕੋਟਲਾ ਡਾ ਪੱਲਵੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਤਿਉਹਾਰਾਂ ਮੌਕੇ ਆਮ ਲੋਕਾਂ ਨੂੰ ਮਿਆਰੀ ਮਠਿਆਈਆਂ ਅਤੇ ਖਾਣ ਪੀਣ ਵਾਲੀਆਂ ਵਸਤੂਆਂ ਦੀ ਉਪਲੱਧਤਾ ਯਕੀਨੀ ਬਣਾਉਣ ਲਈ ਵਿਸ਼ੇਸ਼ ਚੈਕਿੰਗ ਮੁਹਿੰਮ ਤਹਿਤ ਜਿਲੇ ਦੇ ਵੱਖ ਵੱਖ ਸ਼ਹਿਰਾਂ ਦੀ ਕਸਬਿਆਂ ਵਿੱਚ ਸਿਹਤ ਵਿਭਾਗ ਦੀ ਫੂਡ ਸੇਫਟੀ ਟੀਮ ਵੱਲੋਂ ਵੱਖ ਵੱਖ ਖਾਣ ਪੀਣ ਵਾਲੀਆਂ ਚੀਜ਼ਾਂ ਦੀ....
ਡਿਪਟੀ ਕਮਿਸ਼ਨਰ ਜੋਰਵਾਲ ਦੀਆਂ ਹਦਾਇਤਾਂ 'ਤੇ  ਅਧਿਕਾਰੀਆਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਕੀਤਾ ਪ੍ਰੇਰਿਤ
ਸਬ ਡਵੀਜ਼ਨ ਪੱਧਰ ਉੱਤੇ ਉਪ ਮੰਡਲ ਮੈਜਿਸਟਰੇਟ ਅਤੇ ਡੀਐਸਪੀ ਰਹੇ ਕਾਰਜਸ਼ੀਲ ਸੰਗਰੂਰ, 10 ਨਵੰਬਰ : ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਐਸ.ਐਸ.ਪੀ ਸੁਰੇਂਦਰ ਲਾਂਬਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੱਜ ਵੀ ਸਾਰਾ ਦਿਨ ਸਮੂਹ ਸਬ ਡਵੀਜ਼ਨਾਂ ਵਿੱਚ ਉਚ ਅਧਿਕਾਰੀਆਂ ਵੱਲੋਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਪ੍ਰੇਰਿਤ ਕੀਤਾ ਗਿਆ। ਸਮੂਹ ਉਪ ਮੰਡਲ ਮੈਜਿਸਟਰੇਟ ਨੇ ਸਬੰਧਤ ਡਵੀਜ਼ਨ ਦੇ ਡੀ.ਐਸ.ਪੀ, ਥਾਣਾ ਮੁਖੀ, ਖੇਤੀਬਾੜੀ ਤੇ ਸਹਿਕਾਰਤਾ ਵਿਭਾਗ ਦੇ ਅਧਿਕਾਰੀਆਂ ਸਮੇਤ ਵੱਖ ਵੱਖ ਪਿੰਡਾਂ ਅਤੇ ਅਨਾਜ ਮੰਡੀਆਂ....
ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਦੀਵਾਲੀ ਅਤੇ ਗੁਰਪੁਰਬ ਦੇ ਮੱਦੇਨਜ਼ਰ ਪਟਾਖਿਆਂ ਦੀ ਖਰੀਦੋ-ਫ਼ਰੋਖ਼ਤ ਲਈ ਹਦਾਇਤਾਂ ਜਾਰੀ
ਦੀਵਾਲੀ ਮੌਕੇ ਰਾਤ 8 ਵਜੇਂ ਤੋਂ ਲੈ ਕੇ ਰਾਤ 10 ਵਜੇ ਤੱਕ ਹੀ ਪਟਾਖੇ ਚਲਾਉਣ ਦਾ ਆਗਿਆ ਹੋਵੇਗੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਿਰਧਾਰਿਤ ਥਾਵਾਂ 'ਤੇ ਹੀ ਵੇਚੇ ਜਾ ਸਕਣਗੇ ਪਟਾਖ਼ੇ ਸੰਗਰੂਰ, 10 ਨਵੰਬਰ : ਵਧੀਕ ਜ਼ਿਲ੍ਹਾ ਮੈਜਿਸਟਰੇਟ ਅਨਮੋਲ ਸਿੰਘ ਧਾਲੀਵਾਲ ਨੇ ਫੌਜਦਾਰੀ ਜਾਬਤਾ ਸੰਘਤਾ 1973 ( 1974 ਦਾ ਐਕਟ ਨੰ.2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸੰਗਰੂਰ ਦੇ ਆਮ ਬਾਜ਼ਾਰਾਂ ਵਿੱਚ ਕਿਸੇ ਕਿਸਮ ਦੇ ਪਟਾਖੇ, ਆਤਿਸ਼ਬਾਜ਼ੀ ਆਦਿ ਨੂੰ ਬਣਾਉਣ, ਸਟੋਰ ਕਰਨ, ਖਰੀਦਣ ਅਤੇ....
ਭੱਠਿਆਂ 'ਚ ਕੋਲੇ ਦੇ ਨਾਲ ਬਲੇਗੀ ਪਰਾਲੀ, ਬਦਨਪੁਰ ਦਾ ਭੱਠਾ ਬਣਿਆ ਮਿਸਾਲ
ਡੀ.ਸੀ. ਵੱਲੋਂ ਪਰਾਲੀ ਦੇ ਬਾਇਓਮਾਸ ਪੈਲੇਟਸ ਵਰਤਣ ਵਾਲੇ ਬਦਨਪੁਰ ਇੱਟਾਂ ਦੇ ਭੱਠੇ ਦਾ ਦੌਰਾ ਕਿਹਾ, ਭੱਠਿਆਂ ਲਈ ਪਰਾਲੀ ਕੋਲੇ ਦਾ ਬਦਲ, ਲਾਗਤ 'ਚ ਆਵੇਗੀ ਕਮੀ, ਪਰਾਲੀ ਦੀ ਸਮੱਸਿਆ ਦਾ ਵੀ ਹੋਵੇਗਾ ਹੱਲ ਸਮਾਣਾ, 10 ਨਵੰਬਰ : ਪਰਾਲੀ ਦੇ ਬਾਇਓਮਾਸ ਪੈਲੇਟਸ ਇੱਟਾਂ ਦੇ ਭੱਠਿਆਂ 'ਚ ਕੋਲੇ ਦੇ ਨਾਲ ਬਾਲਣ ਵਜੋਂ ਵਰਤਣ ਨਾਲ ਜਿੱਥੇ ਪਰਾਲੀ ਦੀ ਸਮੱਸਿਆ ਦਾ ਹੱਲ ਹੋਵੇਗਾ ਉਥੇ ਹੀ ਭੱਠਿਆਂ ਦੀ ਲਾਗਤ ਵਿੱਚ ਵੀ ਕਮੀ ਆਵੇਗੀ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅੱਜ ਸਮਾਣਾ-ਚੀਕਾ ਰੋਡ 'ਤੇ ਪਿੰਡ....